Skip to content
The Believer's Library

Indian Revised Version (IRV) Punjabi - 2019

John 10 IRVPun

Show IRVPun only
Verse × ×
1 "Truly, truly, I tell you: whoever doesn't enter the sheepfold through the gate, but climbs in another way, is a thief and a robber. ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਆਦਮੀ ਭੇਡਾਂ ਦੇ ਬਾੜੇ ਵਿੱਚ ਦਰਵਾਜ਼ੇ ਦੀ ਬਜਾਏ ਕਿਸੇ ਹੋਰ ਰਾਹ ਤੋਂ ਵੜਦਾ ਹੈ, ਉਹ ਚੋਰ ਤੇ ਡਾਕੂ ਹੈ।
2 But the one who enters by the gate is the shepherd of the sheep. ਪਰ ਉਹ ਜਿਹੜਾ ਦਰਵਾਜ਼ੇ ਰਾਹੀਂ ਵੜਦਾ ਹੈ, ਉਹ ਭੇਡਾਂ ਦਾ ਅਯਾਲੀ ਹੈ।
3 The gatekeeper opens for him, and the sheep hear his voice. He calls his own sheep by name and leads them out. ਉਸ ਦੇ ਲਈ ਦਰਬਾਨ ਦਰਵਾਜ਼ਾ ਖੋਲ੍ਹ ਦਿੰਦਾ ਹੈ ਅਤੇ ਭੇਡਾਂ ਉਸਦਾ ਬੋਲ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਨੂੰ ਨਾਮ ਲੈ-ਲੈ ਕੇ ਬੁਲਾਉਂਦਾ ਅਤੇ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ।
4 After bringing all his own out, he goes ahead of them, and the sheep follow him because they know his voice. ਜਦੋਂ ਉਹ ਆਪਣੀਆਂ ਸਾਰੀਆਂ ਭੇਡਾਂ ਨੂੰ ਬਾਹਰ ਕੱਢ ਲੈਂਦਾ ਤਾਂ ਉਹ ਉਨ੍ਹਾਂ ਦੇ ਅੱਗੇ-ਅੱਗੇ ਤੁਰਦਾ ਹੈ ਅਤੇ ਭੇਡਾਂ ਉਸ ਦੇ ਮਗਰ ਜਾਂਦੀਆਂ ਹਨ; ਕਿਉਂਕਿ ਉਹ ਉਸ ਦੀ ਅਵਾਜ਼ ਨੂੰ ਪਛਾਣਦੀਆਂ ਹਨ।
5 They will never follow a stranger—they'll run from him, since they don't know the voice of strangers." ਪਰ ਉਹ ਪਰਾਏ ਆਦਮੀ ਦੇ ਮਗਰ ਕਦੇ ਨਹੀਂ ਜਾਣਗੀਆਂ, ਸਗੋਂ ਉਹ ਉਸ ਤੋਂ ਦੂਰ ਭੱਜ ਜਾਣਗੀਆਂ ਕਿਉਂਕਿ ਉਹ ਪਰਾਏ ਦੀ ਅਵਾਜ਼ ਨੂੰ ਨਹੀਂ ਪਛਾਣਦੀਆਂ।”
6 Jesus told them this figure of speech, but they didn't grasp what he meant. ਯਿਸੂ ਨੇ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸਮਝਾਇਆ ਪਰ ਉਹ ਇਸ ਦਾ ਮਤਲਬ ਨਾ ਸਮਝ ਸਕੇ।
7 So Jesus said again, "Truly, truly, I tell you, I am the gate for the sheep. ਤਦ ਯਿਸੂ ਨੇ ਦੁਬਾਰਾ ਕਿਹਾ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਭੇਡਾਂ ਲਈ ਦਰਵਾਜ਼ਾ ਮੈਂ ਹਾਂ।
8 "All who came before me are thieves and robbers, but the sheep did not listen to them. ਕਿਉਂਕਿ ਜਿਹੜੇ ਮੇਰੇ ਤੋਂ ਪਹਿਲਾਂ ਆਏ, ਉਹ ਚੋਰ ਤੇ ਡਾਕੂ ਸਨ, ਭੇਡਾਂ ਨੇ ਉਨ੍ਹਾਂ ਦੀ ਨਹੀਂ ਸੁਣੀ।
9 I am the gate; whoever enters through me will be saved, going in and out, finding pasture. ਮੈਂ ਦਰਵਾਜ਼ਾ ਹਾਂ, ਜਿਹੜਾ ਆਦਮੀ ਮੇਰੇ ਰਾਹੀਂ ਵੜਦਾ ਹੈ, ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਮਿਲ ਜਾਵੇਗਾ।
10 The thief comes only to steal, kill, and destroy. I came so they may have life, and have it in abundance. ਚੋਰ, ਚੋਰੀ ਕਰਨ, ਮਾਰਨ ਅਤੇ ਨਾਸ ਕਰਨ ਲਈ ਆਉਂਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਸਗੋਂ ਚੋਖਾ ਜੀਵਨ।
11 "I am the good shepherd. The good shepherd lays down his life for the sheep. ਮੈਂ ਚੰਗਾ ਅਯਾਲੀ ਹਾਂ। ਇੱਕ ਚੰਗਾ ਅਯਾਲੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ।
12 The hired hand, not a shepherd, doesn't own the sheep. Seeing the wolf coming, he leaves the sheep and flees—the wolf snatches and scatters them. ਇੱਕ ਮਜ਼ਦੂਰ ਅਯਾਲੀ ਨਹੀਂ ਹੈ ਅਤੇ ਉਹ ਭੇਡਾਂ ਦਾ ਮਾਲਕ ਨਹੀਂ ਹੈ। ਕਿਉਂ ਜੋ ਉਹ ਬਘਿਆੜ ਨੂੰ ਆਉਂਦਿਆਂ ਹੀਂ ਵੇਖ ਕੇ ਉਹ ਭੱਜ ਜਾਂਦਾ ਹੈ। ਬਘਿਆੜ ਉਨ੍ਹਾਂ ਭੇਡਾਂ ਤੇ ਹਮਲਾ ਕਰਦਾ ਅਤੇ ਉਨ੍ਹਾਂ ਨੂੰ ਖਿੰਡਾ ਦਿੰਦਾ ਹੈ।
13 The man runs away because he is a hired hand and cares nothing for the sheep. ਮਜ਼ਦੂਰ ਭੱਜ ਜਾਂਦਾ ਹੈ ਕਿਉਂਕਿ ਉਹ ਸਿਰਫ਼ ਮਜ਼ਦੂਰੀ ਲਈ ਕੰਮ ਕਰਦਾ ਹੈ ਅਤੇ ਭੇਡਾਂ ਦਾ ਖਿਆਲ ਨਹੀਂ ਰੱਖਦਾ।
14 "I am the good shepherd. I know my own and my own know me, ਮੈਂ ਚੰਗਾ ਅਯਾਲੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ। ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ, ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ
15 as the Father knows me and I know the Father, and I lay down my life for the sheep. ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ। ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂ
16 I have other sheep not of this fold; I must lead them too, and they will hear my voice. They will become one flock, one shepherd. ਮੇਰੀਆਂ ਹੋਰ ਵੀ ਭੇਡਾਂ ਹਨ, ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਅਯਾਲੀ ਹੋਵੇਗਾ।
17 This is why the Father loves me: I lay down my life only to take it up again. ਮੇਰਾ ਪਿਤਾ ਮੈਨੂੰ ਪਿਆਰ ਕਰਦਾ ਹੈ ਕਿਉਂਕਿ ਮੈਂ ਆਪਣੀ ਜਾਨ ਦਿੰਦਾ ਹਾਂ, ਤਾਂ ਜੋ ਮੈਂ ਇਸ ਨੂੰ ਫ਼ੇਰ ਲੈ ਸਕਾਂ। ਕੋਈ ਮਨੁੱਖ ਮੇਰੀ ਜ਼ਿੰਦਗੀ ਮੇਰੇ ਤੋਂ ਨਹੀਂ ਖੋਂਹਦਾ ਪਰ ਮੈਂ ਇਸ ਨੂੰ ਆਪੇ ਹੀ ਗੁਆ ਦਿੰਦਾ ਹਾਂ।
18 No one takes it from me, but I lay it down on my own. I have authority to lay it down, and authority to take it up again. This charge I received from my Father." ਮੈਨੂੰ ਆਪਣਾ ਜੀਵਨ ਦੇਣ ਦਾ ਅਤੇ ਇਸ ਨੂੰ ਫ਼ੇਰ ਵਾਪਸ ਲੈਣ ਦਾ ਅਧਿਕਾਰ ਹੈ। ਇਹ ਹੁਕਮ ਮੈਂ ਆਪਣੇ ਪਿਤਾ ਕੋਲੋਂ ਪਾਇਆ ਹੈ।”
19 These words brought division among the Jews once again. ਯਿਸੂ ਦੇ ਇਨ੍ਹਾਂ ਸ਼ਬਦਾਂ ਨੂੰ, ਇੱਕ ਵਾਰ ਫ਼ੇਰ ਸੁਨਣ ਤੋਂ ਬਾਅਦ, ਯਹੂਦੀਆਂ ਦੀ ਆਪਸ ਵਿੱਚ ਫੁੱਟ ਪੈ ਗਈ।
20 Many of them said, "He is demon-possessed and out of his mind. Why listen to him?" ਬਹੁਤਿਆਂ ਨੇ ਆਖਿਆ, “ਇਸ ਦੇ ਵਿੱਚ ਭੂਤ ਹੈ ਇਸ ਲਈ ਇਹ ਇੱਕ ਪਾਗਲ ਆਦਮੀ ਦੀ ਤਰ੍ਹਾਂ ਬੋਲ ਰਿਹਾ ਹੈ। ਤੁਸੀਂ ਇਸ ਨੂੰ ਕਿਉਂ ਸੁਣ ਰਹੇ ਹੋ?”
21 But others said, "These aren't a demon-possessed man's words. Can a demon open blind eyes?" ਪਰ ਦੂਜਿਆਂ ਨੇ ਆਖਿਆ, “ਜਿਸ ਆਦਮੀ ਵਿੱਚ ਭੂਤ ਹੋਵੇ ਉਹ ਇਸ ਤਰ੍ਹਾਂ ਨਹੀਂ ਬੋਲ ਸਕਦਾ। ਕੀ ਕੋਈ ਭੂਤ ਕਿਸੇ ਅੰਨ੍ਹੇ ਨੂੰ ਸੁਜਾਖਾ ਕਰ ਸਕਦਾ ਹੈ? ਨਹੀਂ!”
22 Then came the Feast of Dedication at Jerusalem. It was winter, ਇਹ ਸਰਦੀ ਦੀ ਰੁੱਤ ਸੀ ਅਤੇ ਯਰੂਸ਼ਲਮ ਵਿੱਚ ਪ੍ਰਤਿਸ਼ਠਾ ਦਾ ਤਿਉਹਾਰ ਆਇਆ।
23 and Jesus was walking in the temple, in Solomon's Colonnade. ਯਿਸੂ ਹੈਕਲ ਵਿੱਚ ਸੁਲੇਮਾਨ ਦੀ ਡਿਉਢੀ ਤੇ ਟਹਿਲ ਰਿਹਾ ਸੀ।
24 The Jews surrounded him and said, "How long will you hold us in suspense? If you are the Christ, tell us plainly." ਯਹੂਦੀ ਯਿਸੂ ਦੇ ਆਲੇ-ਦੁਆਲੇ ਇਕੱਠੇ ਹੋ ਗਏ ਅਤੇ ਕਹਿਣ ਲੱਗੇ, “ਕਿੰਨੇ ਸਮੇਂ ਤੱਕ ਤੂੰ ਸਾਨੂੰ ਭੁਲਾਵੇ ਵਿੱਚ ਰੱਖੇਂਗਾ? ਜੇਕਰ ਤੂੰ ਮਸੀਹ ਹੈਂ ਤਾਂ ਸਾਨੂੰ ਸਾਫ਼-ਸਾਫ਼ ਦੱਸ।”
25 Jesus answered, "I told you, and you don't believe. The works I do in my Father's name testify about me, ਯਿਸੂ ਨੇ ਉੱਤਰ ਦਿੱਤਾ, “ਮੈਂ ਪਹਿਲਾਂ ਹੀ ਤੁਹਾਨੂੰ ਦੱਸ ਚੁੱਕਿਆ ਹਾਂ ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਮੈਂ ਆਪਣੇ ਪਿਤਾ ਦੇ ਨਾਮ ਤੇ ਕੰਮ ਕਰਦਾ ਹਾਂ ਅਤੇ ਉਹ ਕਰਾਮਾਤਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ।
26 but you do not believe, because you are not my sheep. ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ। ਕਿਉਂਕਿ ਤੁਸੀਂ ਮੇਰੀਆਂ ਭੇਡਾਂ ਨਹੀਂ ਹੋ।
27 My sheep listen to my voice; I know them, and they follow me. ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ।
28 I give them eternal life, and they will never perish, and no one will snatch them from my hand. ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ।
29 My Father, who gave them to me, is greater than all; no one can snatch them out of the Father's hand. ਮੇਰੇ ਪਿਤਾ ਨੇ ਭੇਡਾਂ ਮੈਨੂੰ ਦਿੱਤੀਆਂ ਹਨ, ਉਹ ਸਭ ਤੋਂ ਮਹਾਨ ਹੈ।
30 I and the Father are one." ਕੋਈ ਵੀ ਉਨ੍ਹਾਂ ਭੇਡਾਂ ਨੂੰ ਮੇਰੇ ਪਿਤਾ ਦੇ ਹੱਥੋਂ ਖੋਹ ਨਹੀਂ ਸਕਦਾ। ਮੈਂ ਅਤੇ ਪਿਤਾ ਇੱਕ ਹਾਂ।”
31 Again the Jews picked up stones to stone him. ਯਹੂਦੀਆਂ ਨੇ ਫਿਰ ਯਿਸੂ ਨੂੰ ਮਾਰਨ ਲਈ ਪੱਥਰ ਚੁੱਕੇ।
32 Jesus replied, "I have shown you many good works from the Father. For which of these are you going to stone me?" ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਪਿਤਾ ਵੱਲੋਂ ਬਹੁਤ ਚੰਗੇ ਕੰਮ ਵਿਖਾਏ, ਉਨ੍ਹਾਂ ਵਿੱਚੋਂ ਕਿਸ ਕੰਮ ਕਰਕੇ ਤੁਸੀਂ ਮੇਰੇ ਉੱਤੇ ਪਥਰਾਹ ਕਰਨਾ ਚਾਹੁੰਦੇ ਹੋ?”
33 "We're stoning you not for good work," they said, "but for blasphemy, because you, a mere man, claim to be God." ਯਹੂਦੀਆਂ ਨੇ ਆਖਿਆ, “ਅਸੀਂ ਤੇਰੇ ਤੇ ਕਿਸੇ ਚੰਗੇ ਕੰਮ ਵਾਸਤੇ ਪੱਥਰ ਨਹੀਂ ਮਾਰ ਰਹੇ, ਸਗੋਂ ਇਸ ਲਈ ਕਿ ਤੂੰ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲਿਆ ਹੈਂ। ਤੂੰ ਸਿਰਫ਼ ਇੱਕ ਮਨੁੱਖ ਹੈਂ ਪਰ ਤੂੰ ਆਖਦਾ ਹੈਂ ਕਿ ਤੂੰ ਪਰਮੇਸ਼ੁਰ ਹੈਂ। ਇਸੇ ਲਈ ਤੈਨੂੰ ਪੱਥਰਾਂ ਨਾਲ ਜਾਨੋਂ ਮਾਰਨਾ ਚਾਹੁੰਦੇ ਹਾਂ।”
34 Jesus answered them, "Is it not written in your Law: 'I have said you are gods'? ਯਿਸੂ ਨੇ ਉੱਤਰ ਦਿੱਤਾ, “ਇਹ ਤੁਹਾਡੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ, ‘ਮੈਂ ਆਖਿਆ ਤੁਸੀਂ ਦੇਵਤੇ ਹੋ’।
35 If he called them 'gods,' to whom the word of my Father came—and Scripture cannot be broken, ਉਹ ਲੋਕ ਜਿਨ੍ਹਾਂ ਕੋਲ ਪਰਮੇਸ਼ੁਰ ਦਾ ਬਚਨ ਪਹੁੰਚਿਆ ਉਹ ਇਸ ਪਵਿੱਤਰ ਗ੍ਰੰਥ ਵਿੱਚ ਦੇਵਤੇ ਅਖਵਾਉਂਦੇ ਹਨ ਅਤੇ ਬਚਨ ਕਦੇ ਵੀ ਝੂਠਾ ਨਹੀਂ ਹੋ ਸਕਦਾ।
36 what about the one the Father set apart and sent into the world? Why accuse me of blasphemy for saying, 'I am the Son of our Father'? ਫਿਰ ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਮੈਂ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲ ਰਿਹਾ ਹਾਂ। ਸਿਰਫ਼ ਕਿਉਂਕਿ ਮੈਂ ਆਖਿਆ ਹੈ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ? ਮੈਂ ਉਹ ਹਾਂ, ਜਿਸ ਨੂੰ ਪਰਮੇਸ਼ੁਰ ਨੇ ਇਸ ਦੁਨੀਆਂ ਤੇ ਭੇਜਣ ਲਈ ਚੁਣਿਆ।
37 "If I am not doing the works of my Father, then do not believe me. ਜੇਕਰ ਮੈਂ ਉਹ ਕੰਮ ਨਹੀਂ ਕਰਦਾ ਜੋ ਮੇਰਾ ਪਿਤਾ ਕਰਦਾ ਹੈ, ਤਾਂ ਜੋ ਮੈਂ ਆਖਦਾ ਹਾਂ ਉਸ ਤੇ ਵਿਸ਼ਵਾਸ ਨਾ ਕਰੋ।
38 But if I do them, even if you won't believe me, believe the works, so you'll know and keep knowing the Father is in me, and I in the Father." ਪਰ ਜੇ ਮੈਂ ਉਹ ਕੰਮ ਕਰਾਂ ਜੋ ਮੇਰਾ ਪਿਤਾ ਕਰਦਾ ਹੈ, ਫਿਰ ਤੁਹਾਨੂੰ ਮੇਰੇ ਤੇ ਵਿਸ਼ਵਾਸ ਕਰਨਾ ਚਾਹੀਦਾ ਹੈ। ਭਾਵੇਂ ਤੁਸੀਂ ਮੇਰੇ ਤੇ ਵਿਸ਼ਵਾਸ ਨਾ ਕਰੋ, ਪਰ ਮੇਰੇ ਕੰਮਾਂ ਤੇ ਵਿਸ਼ਵਾਸ ਕਰੋ, ਜਿਹੜੇ ਮੈਂ ਕਰਦਾ ਹਾਂ। ਫੇਰ ਤੁਸੀਂ ਜਾਣੋਗੇ ਅਤੇ ਸਮਝੋਂਗੇ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ਹਾਂ।”
39 Again they tried to seize him, but he escaped their grasp. ਯਹੂਦੀ ਫੇਰ ਯਿਸੂ ਨੂੰ ਫੜਨਾ ਚਾਹੁੰਦੇ ਸਨ, ਪਰ ਉਹ ਉਨ੍ਹਾਂ ਤੋਂ ਬਚ ਗਿਆ।
40 Jesus then went back across the Jordan, to the place where John had first been baptizing, and stayed there. ਯਿਸੂ ਫਿਰ ਯਰਦਨ ਨਦੀ ਦੇ ਪਾਰ ਚਲਾ ਗਿਆ ਜਿੱਥੇ ਪਹਿਲਾਂ ਯੂਹੰਨਾ ਬਪਤਿਸਮਾ ਦਿੰਦਾ ਸੀ ਅਤੇ ਉਹ ਉੱਥੇ ਠਹਿਰਿਆ।
41 Many came to him, saying, "John performed no sign, but all John said about this man was true." ਉੱਥੇ ਲੋਕਾਂ ਦੀ ਵੱਡੀ ਭੀੜ ਯਿਸੂ ਕੋਲ ਆਈ ਅਤੇ ਕਹਿਣ ਲੱਗੀ, “ਯੂਹੰਨਾ ਨੇ ਕਦੇ ਕੋਈ ਚਮਤਕਾਰ ਨਹੀਂ ਕੀਤਾ, ਪਰ ਜੋ ਕੁਝ ਯੂਹੰਨਾ ਨੇ ਉਸ (ਯਿਸੂ) ਬਾਰੇ ਆਖਿਆ ਉਹ ਸੱਚ ਸੀ।”
42 And in that place many believed in him. ਉੱਥੇ ਫਿਰ ਬਹੁਤ ਸਾਰੇ ਲੋਕਾਂ ਨੇ ਉਸ ਤੇ ਵਿਸ਼ਵਾਸ ਕੀਤਾ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]