Skip to content
The Believer's Library

Indian Revised Version (IRV) Punjabi - 2019

John 12 IRVPun

Show IRVPun only
Verse × ×
1 Six days before Passover, Jesus came to Bethany, where Lazarus, whom Jesus raised from death, lived. ਪਸਾਹ ਦੇ ਤਿਉਹਾਰ ਤੋਂ ਛੇ ਦਿਨ ਪਹਿਲਾਂ ਯਿਸੂ ਬੈਤਆਨਿਯਾ ਵਿੱਚ ਆਇਆ, ਜਿੱਥੇ ਲਾਜ਼ਰ ਰਹਿੰਦਾ ਸੀ। ਲਾਜ਼ਰ ਉਹ ਆਦਮੀ ਸੀ, ਜਿਸ ਨੂੰ ਯਿਸੂ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਸੀ l
2 There they gave him a dinner; Martha served, and Lazarus was one of those at the table with him. ਉੱਥੇ ਉਨ੍ਹਾਂ ਨੇ ਯਿਸੂ ਲਈ ਭੋਜਨ ਤਿਆਰ ਕੀਤਾ ਅਤੇ ਮਾਰਥਾ ਨੇ ਭੋਜਨ ਵਰਤਾਇਆ। ਲਾਜ਼ਰ ਉਨ੍ਹਾਂ ਵਿੱਚੋਂ ਇੱਕ ਸੀ ਜੋ ਯਿਸੂ ਨਾਲ ਭੋਜਨ ਕਰ ਰਿਹਾ ਸੀ।
3 Mary took about a pint of pure nard perfume, expensive, and anointed Jesus' feet, then wiped his feet with her hair. The house filled with the fragrance of the perfume. ਮਰਿਯਮ ਨੇ ਜਟਾਮਾਂਸੀ ਦਾ ਮਹਿੰਗਾ ਅਤਰ ਲਿਆ। ਉਸ ਨੇ ਇਸ ਨੂੰ ਯਿਸੂ ਦੇ ਚਰਨਾਂ ਉੱਤੇ ਮਲਿਆ ਅਤੇ ਆਪਣੇ ਵਾਲਾਂ ਨਾਲ ਉਸ ਦੇ ਪੈਰ ਸਾਫ਼ ਕੀਤੇ। ਸਾਰਾ ਘਰ ਅਤਰ ਦੀ ਸੁਗੰਧ ਨਾਲ ਭਰ ਗਿਆ।
4 But Judas Iscariot, one of his disciples, the one who was about to betray him, said, ਯਹੂਦਾ ਇਸਕਰਿਯੋਤੀ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਸੀ। (ਇਹ ਉਹ ਸੀ ਜਿਸ ਨੇ ਯਿਸੂ ਨੂੰ ਫੜਵਾਉਣਾ ਸੀ) ਯਹੂਦਾ ਨੇ ਆਖਿਆ
5 "Why was this perfume not sold for about a year's wages and given to the poor?" “ਉਹ ਅਤਰ ਚਾਂਦੀ ਦੇ ਤਿੰਨ ਸੌ ਸਿੱਕਿਆਂ ਦੇ ਮੁੱਲ ਦਾ ਸੀ। ਇਸ ਨੂੰ ਯਿਸੂ ਤੇ ਮਲਣ ਦੀ ਬਜਾਇ ਇਸ ਅਤਰ ਨੂੰ ਬਾਜ਼ਾਰ ਵਿੱਚ ਵੇਚ ਕੇ ਗਰੀਬਾਂ ਦੀ ਮਦਦ ਕੀਤੀ ਜਾ ਸਕਦੀ ਸੀ।”
6 He said this not because he cared about the poor, but because he was a thief who kept the money box, taking what was put in it. ਯਹੂਦਾ ਨੇ ਇਹ ਗੱਲ ਇਸ ਲਈ ਨਹੀਂ ਆਖੀ ਸੀ ਕਿ ਉਹ ਗਰੀਬਾਂ ਬਾਰੇ ਚਿੰਤਾ ਕਰਦਾ ਸੀ, ਪਰ ਉਹ ਚੋਰ ਸੀ। ਚੇਲਿਆਂ ਦੀ ਟੋਲੀ ਲਈ ਧਨ ਵਾਲੀ ਥੈਲੀ ਉਸ ਕੋਲ ਹੁੰਦੀ ਸੀ, ਜਿਸ ਵਿੱਚੋਂ ਜਦੋਂ ਉਹ ਚਾਹੇ ਚੋਰੀ ਕਰ ਲੈਂਦਾ ਸੀ।
7 So Jesus said, "Leave her alone. She has kept this for the day of my burial. ਯਿਸੂ ਨੇ ਆਖਿਆ, “ਉਸ ਨੂੰ ਨਾ ਰੋਕੋ, ਉਸ ਨੂੰ ਇਹ ਮੇਰੇ ਦਫ਼ਨਾਉਣ ਦੇ ਦਿਨ ਦੀ ਤਿਆਰੀ ਲਈ ਕਰਨ ਦਿਉ।
8 You will always have the poor among you, but you will not always have me." ਕੰਗਾਲ ਲੋਕ ਸਦਾ ਤੁਹਾਡੇ ਨਾਲ ਹੋਣਗੇ, ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਹੋਵਾਂਗਾ।”
9 A large crowd of Jews learned Jesus was there and came, not only for him but to see Lazarus, whom he had raised from the dead. ਬਹੁਤ ਸਾਰੇ ਯਹੂਦੀ ਜਾਣ ਗਏ ਕਿ ਯਿਸੂ ਬੈਤਅਨਿਯਾ ਵਿੱਚ ਸੀ ਅਤੇ ਉਹ ਯਿਸੂ ਨੂੰ ਹੀ ਨਹੀਂ ਸਗੋਂ ਲਾਜ਼ਰ ਨੂੰ ਵੀ ਵੇਖਣ ਆਏ। ਲਾਜ਼ਰ ਨੂੰ ਯਿਸੂ ਨੇ ਮੁਰਦੇ ਤੋਂ ਜਿਵਾਇਆ ਸੀ।
10 So the chief priests planned to kill Lazarus as well, ਤਦ ਮੁੱਖ ਜਾਜਕਾਂ ਨੇ ਲਾਜ਼ਰ ਨੂੰ ਵੀ ਮਾਰਨ ਦੀ ਸੋਚ ਬਣਾਈ।
11 because on account of him many of the Jews were going over and believing in Jesus. ਲਾਜ਼ਰ ਦੇ ਕਾਰਨ ਬਹੁਤ ਸਾਰੇ ਯਹੂਦੀ ਆਪਣੇ ਆਗੂਆਂ ਨੂੰ ਛੱਡ ਕੇ ਯਿਸੂ ਤੇ ਵਿਸ਼ਵਾਸ ਕਰਨ ਲੱਗ ਪਏ ਸਨ ਇਸ ਲਈ ਯਹੂਦੀਆਂ ਦੇ ਆਗੂ ਲਾਜ਼ਰ ਨੂੰ ਵੀ ਮਾਰ ਮੁਕਾਉਣਾ ਚਾਹੁੰਦੇ ਸਨ।
12 The next day, the large crowd that came for the feast heard Jesus was coming to Jerusalem. ਅਗਲੇ ਦਿਨ ਲੋਕਾਂ ਨੂੰ ਇਹ ਪਤਾ ਲੱਗਾ ਕਿ ਯਿਸੂ ਯਰੂਸ਼ਲਮ ਨੂੰ ਆਉਂਦਾ ਹੈ। ਉੱਥੇ ਬਹੁਤ ਸਾਰੇ ਲੋਕ ਸਨ ਜਿਹੜੇ ਪਸਾਹ ਦੇ ਤਿਉਹਾਰ ਤੇ ਆਏ ਸਨ।
13 They took palm branches and went out to meet him, shouting, "Hosanna! Blessed is he who comes in the name of our Father—the King of Israel!" ਉਹ ਖਜ਼ੂਰ ਦੀਆਂ ਟਹਿਣੀਆਂ ਲੈ ਕੇ ਯਿਸੂ ਨੂੰ ਮਿਲਣ ਲਈ ਆਏ ਅਤੇ ਉੱਚੀ-ਉੱਚੀ ਆਖਣ ਲੱਗੇ; “ਹੋਸੰਨਾ! ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ। ਇਸਰਾਏਲ ਦੇ ਪਾਤਸ਼ਾਹ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਵੇ!”
14 Jesus found a young donkey and rode on it, just as it is written: ਯਿਸੂ ਨੇ ਇੱਕ ਗਧੀ ਦਾ ਬੱਚਾ ਲਿਆ ਅਤੇ ਉਸ ਉੱਤੇ ਬੈਠ ਗਿਆ। ਇਸ ਨੇ ਜੋ ਪੋਥੀ ਵਿੱਚ ਲਿਖਿਆ ਪੂਰਾ ਕਰ ਦਿੱਤਾ
15 "Do not be afraid, daughter of Zion; look, your king is coming, seated on a donkey's colt." “ਸੀਯੋਨ ਦੀ ਬੇਟੀ ਨਾ ਡਰ! ਵੇਖ, ਤੇਰਾ ਬਾਦਸ਼ਾਹ ਇੱਕ ਗਧੀ ਦੇ ਬੱਚੇ ਤੇ ਸਵਾਰ ਹੋ ਕੇ ਆਉਂਦਾ ਹੈ।”
16 His disciples didn't understand these things at first; but when Jesus was glorified, they remembered these things were written about him, and that they had done these things to him. ਯਿਸੂ ਦੇ ਚੇਲੇ ਉਸ ਸਮੇਂ ਇਹ ਨਾ ਸਮਝ ਸਕੇ ਕਿ ਉਹ ਇਹ ਸਭ ਕੀ ਕਰ ਰਿਹਾ ਹੈ। ਪਰ ਜਦੋਂ ਯਿਸੂ ਮਹਿਮਾ ਨੂੰ ਪਹੁੰਚਿਆ ਉਨ੍ਹਾਂ ਨੂੰ ਯਾਦ ਆਇਆ ਕਿ ਇਹ ਗੱਲਾਂ ਉਸ ਦੇ ਬਾਰੇ ਲਿਖੀਆਂ ਹੋਈਆਂ ਸਨ ਅਤੇ ਉਨ੍ਹਾਂ ਨੇ ਇਹ ਗੱਲਾਂ ਉਸ ਲਈ ਕੀਤੀਆਂ ਸਨ।
17 The crowd that was with him when he called Lazarus from the tomb and raised him from the dead kept testifying. ਜਦੋਂ ਯਿਸੂ ਨੇ ਲਾਜ਼ਰ ਨੂੰ ਜਿਉਂਦਾ ਕੀਤਾ ਉਸ ਸਮੇਂ ਉਸ ਨਾਲ ਬਹੁਤ ਵੱਡੀ ਭੀੜ ਸੀ ਅਤੇ ਉਸ ਨੇ ਲਾਜ਼ਰ ਨੂੰ ਸੱਦਿਆ ਕਿ ਕਬਰ ਚੋਂ ਬਾਹਰ ਨਿੱਕਲ ਆ। ਹੁਣ ਉਹ ਲੋਕ ਉਸ ਬਾਰੇ, ਜੋ ਉਨ੍ਹਾਂ ਨੇ ਵੇਖਿਆ ਅਤੇ ਸੁਣਿਆ ਸੀ, ਦੂਜਿਆਂ ਨੂੰ ਦੱਸ ਰਹੇ ਸਨ।
18 The crowd went to meet him because they heard he had done this sign. ਬਹੁਤ ਸਾਰੇ ਲੋਕ ਯਿਸੂ ਨੂੰ ਮਿਲਣ ਲਈ ਆਏ ਕਿਉਂਕਿ ਉਨ੍ਹਾਂ ਨੇ ਉਸ ਦੇ ਕੀਤੇ ਇਸ ਚਮਤਕਾਰ ਬਾਰੇ ਸੁਣਿਆ ਸੀ।
19 So the Pharisees said to each other, "See, you're accomplishing nothing—the whole world has gone after him." ਫ਼ਿਰ ਫ਼ਰੀਸੀਆਂ ਨੇ ਆਪਸ ਵਿੱਚ ਆਖਣਾ ਸ਼ੁਰੂ ਕਰ ਦਿੱਤਾ, “ਦੇਖੋ! ਸਾਡੀ ਯੋਜਨਾ ਵਿਅਰਥ ਹੋ ਗਈ ਹੈ, ਕਿਉਂਕਿ ਸਭ ਲੋਕ ਉਸ ਦੇ ਮਗਰ ਲੱਗ ਰਹੇ ਹਨ।”
20 Now there were some Greeks among those who went up to worship at the feast. ਉੱਥੇ ਉਨ੍ਹਾਂ ਵਿੱਚ ਕੁਝ ਯੂਨਾਨੀ ਲੋਕ ਵੀ ਸਨ, ਜੋ ਪਸਾਹ ਦੇ ਤਿਉਹਾਰ ਤੇ ਬੰਦਗੀ ਕਰਨ ਲਈ ਆਏ ਸਨ।
21 These came to Philip, from Bethsaida in Galilee, and asked him, "Sir, we want to see Jesus." ਇਹ ਯੂਨਾਨੀ ਲੋਕ ਫ਼ਿਲਿਪੁੱਸ ਕੋਲ ਆਏ ਜੋ ਗਲੀਲ ਅਤੇ ਬੈਤਸੈਦਾ ਤੋਂ ਸੀ। ਉਨ੍ਹਾਂ ਨੇ ਉਸ ਨੂੰ ਬੇਨਤੀ ਕੀਤੀ, “ਕਿ ਅਸੀਂ ਯਿਸੂ ਨੂੰ ਮਿਲਣਾ ਚਾਹੁੰਦੇ ਹਾਂ।”
22 Philip went and told Andrew; then Andrew and Philip went and told Jesus. ਫ਼ਿਲਿਪੁੱਸ ਨੇ ਆ ਕੇ ਅੰਦ੍ਰਿਯਾਸ ਨੂੰ ਕਿਹਾ ਅਤੇ ਅੰਦ੍ਰਿਯਾਸ ਅਤੇ ਫ਼ਿਲਿਪੁੱਸ ਨੇ ਆ ਕੇ ਯਿਸੂ ਨੂੰ ਦੱਸਿਆ।
23 Jesus replied to them, "The hour has come for the Son of Man to be glorified. ਯਿਸੂ ਨੇ ਉੱਤਰ ਦਿੱਤਾ, “ਮਨੁੱਖ ਦੇ ਪੁੱਤਰ ਦੀ ਵਡਿਆਈ ਹੋਣ ਦਾ ਸਮਾਂ ਆ ਗਿਆ ਹੈ।
24 Truly, truly, I tell you, unless a wheat grain falls to the ground and dies, it stays alone; but if it dies, it bears much fruit. ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦ ਤੱਕ ਕਣਕ ਦਾ ਦਾਣਾ ਜ਼ਮੀਨ ਵਿੱਚ ਗਿਰ ਕੇ ਨਾ ਮਰੇ ਇਕੱਲਾ ਦਾਣਾ ਹੀ ਰਹਿੰਦਾ ਹੈ। ਪਰ ਜੇਕਰ ਇਹ ਮਰਦਾ ਹੈ ਤਾਂ ਇਹ ਬਹੁਤ ਸਾਰਾ ਫਲ ਦਿੰਦਾ ਹੈ।
25 Whoever loves his life loses it; whoever hates his life in this world keeps it for eternal life. ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਕਰਦਾ ਹੈ ਉਹ ਇਸ ਨੂੰ ਗੁਆ ਲਵੇਗਾ। ਪਰ ਇਸ ਦੁਨੀਆਂ ਵਿੱਚ ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਨਹੀਂ ਕਰਦਾ ਇਸ ਨੂੰ ਸਦੀਪਕ ਜੀਵਨ ਲਈ ਬਚਾ ਲਵੇਗਾ।
26 Whoever serves me must follow me, so my servant will be where I am. Whoever serves me, my Father will honor him." ਜਿਹੜਾ ਮਨੁੱਖ ਮੇਰੀ ਸੇਵਾ ਕਰਦਾ ਹੈ, ਉਸ ਨੂੰ ਮੇਰੇ ਮਗਰ ਚੱਲਣਾ ਚਾਹੀਦਾ ਹੈ ਤਦ ਮੇਰਾ ਉਹ ਸੇਵਕ, ਜਿੱਥੇ ਵੀ ਮੈਂ ਹਾਂ, ਮੇਰੇ ਨਾਲ ਹੋਵੇਗਾ। ਜਿਹੜਾ ਮੇਰੀ ਸੇਵਾ ਕਰਦਾ ਹੈ, ਪਿਤਾ ਉਸ ਦਾ ਆਦਰ ਕਰਦਾ ਹੈ।”
27 "Now my soul is troubled. What should I say—'Father, save me from this hour'? But this is why I came to this hour. Father, glorify your name." ਹੁਣ ਮੇਰਾ ਦਿਲ ਘਬਰਾਉਂਦਾ ਹੈ। ਮੈਨੂੰ ਕੀ ਆਖਣਾ ਚਾਹੀਦਾ ਹੈ? ਕੀ ਮੈਂ ਇਹ ਆਖਾਂ, “ਹੇ ਪਿਤਾ, ਮੈਨੂੰ ਇਸ ਮੁਸੀਬਤ ਦੀ ਘੜੀ ਤੋਂ ਬਚਾ?” ਨਹੀਂ! ਇਸ ਲਈ ਮੈਂ ਇਸ ਸਮੇਂ ਤੱਕ ਆਇਆ ਹਾਂ।
28 Then a voice came from heaven: "I have glorified it, and I will glorify it again." ਹੇ ਪਿਤਾ, ਆਪਣੇ ਨਾਮ ਨੂੰ ਵਡਿਆਈ ਦੇ! ਫ਼ਿਰ ਸਵਰਗ ਤੋਂ ਇੱਕ ਅਵਾਜ਼ ਆਈ, “ਮੈਂ ਆਪਣੇ ਆਪ ਨੂੰ ਵਡਿਆਈ ਦਿੱਤੀ ਅਤੇ ਮੈਂ ਫ਼ਿਰ ਵੀ ਇਸ ਨੂੰ ਵਡਿਆਈ ਦੇਵਾਂਗਾ।”
29 The crowd standing there heard it and said it thundered; others said an angel spoke to him. ਜਿਹੜੇ ਲੋਕ ਉੱਥੇ ਖੜ੍ਹੇ ਸਨ ਉਨ੍ਹਾਂ ਨੇ ਇਹ ਅਵਾਜ਼ ਸੁਣੀ। ਉਨ੍ਹਾਂ ਨੇ ਆਖਿਆ, “ਇਹ ਬੱਦਲ ਗਰਜਿਆ ਹੈ।” ਪਰ ਕੁਝ ਲੋਕਾਂ ਨੇ ਆਖਿਆ, “ਇੱਕ ਦੂਤ ਨੇ ਉਸ ਨਾਲ ਗੱਲ ਕੀਤੀ ਹੈ।”
30 Jesus said, "This voice came for your sake, not mine. ਯਿਸੂ ਨੇ ਲੋਕਾਂ ਨੂੰ ਕਿਹਾ, “ਇਹ ਅਵਾਜ਼ ਮੇਰੇ ਕਰਕੇ ਨਹੀਂ ਆਈ, ਸਗੋਂ ਤੁਹਾਡੀ ਲਈ ਆਈ ਹੈ।
31 Now is the judgment of this world; now the ruler of this world will be cast out. ਹੁਣ ਸੰਸਾਰ ਦੇ ਨਿਆਂ ਦਾ ਸਮਾਂ ਆ ਗਿਆ ਹੈ। ਹੁਣ ਇਸ ਸੰਸਾਰ ਦਾ ਹਾਕਮ ਬਾਹਰ ਕੱਢਿਆ ਜਾਵੇਗਾ।
32 And I, when I am lifted up from the earth, will draw all people to myself." ਮੈਂ ਵੀ ਇਸ ਸੰਸਾਰ ਤੋਂ ਉੱਚਾ ਕੀਤਾ ਜਾਂਵਾਂਗਾ ਅਤੇ ਜਦੋਂ ਇਉਂ ਹੋਵੇਗਾ ਤਾਂ ਸਾਰੇ ਲੋਕਾਂ ਨੂੰ ਆਪਣੇ ਵੱਲ ਖਿੱਚਾਂਗਾ।”
33 He said this to show by what kind of death he was going to die. ਇਹ ਆਖ ਕੇ, ਯਿਸੂ ਦੱਸ ਰਿਹਾ ਸੀ ਕਿ ਉਹ ਕਿਸ ਤਰ੍ਹਾਂ ਦੀ ਮੌਤ ਮਰੇਗਾ।
34 The crowd replied, "We've heard from the Law that the Christ stays forever. How can you say the Son of Man must be lifted up? Who is this Son of Man?" ਲੋਕਾਂ ਨੇ ਕਿਹਾ, “ਸਾਡੀ ਬਿਵਸਥਾ ਤਾਂ ਆਖਦੀ ਹੈ ਕਿ ਮਸੀਹ ਸਦਾ ਜੀਵੇਗਾ ਤਾਂ ਫ਼ਿਰ ਤੂੰ ਇਹ ਕਿਉਂ ਆਖਦਾ ਹੈ ਕਿ ਮਨੁੱਖ ਦਾ ਪੁੱਤਰ ਜ਼ਰੂਰ ਉੱਤੇ ਉੱਠਾਇਆ ਜਾਵੇਗਾ। ਇਹ ਮਨੁੱਖ ਦਾ ਪੁੱਤਰ ਕੌਣ ਹੈ?”
35 So Jesus said, "The light is with you a little while longer. Walk while you have light, so darkness doesn't overtake you. Whoever walks in darkness doesn't know where he's going. ਤਦ ਯਿਸੂ ਨੇ ਕਿਹਾ “ਚਾਨਣ ਕੁਝ ਹੀ ਸਮੇਂ ਲਈ ਤੁਹਾਡੇ ਨਾਲ ਹੈ, ਇਸ ਲਈ ਚਾਨਣ ਵਿੱਚ ਤੁਰੋ। ਜਿਹੜਾ ਮਨੁੱਖ ਹਨੇਰੇ ਵਿੱਚ ਚੱਲਦਾ ਉਸ ਨੂੰ ਨਹੀਂ ਪਤਾ ਹੁੰਦਾ ਕਿ ਉਹ ਕਿੱਥੇ ਚੱਲ ਰਿਹਾ ਹੈ।
36 While you have light, believe in the light, so you become children of light." Having said this, Jesus left and hid from them. ਇਸ ਲਈ ਜਦੋਂ ਚਾਨਣ ਤੁਹਾਡੇ ਕੋਲ ਹੈ ਚਾਨਣ ਤੇ ਵਿਸ਼ਵਾਸ ਕਰੋ ਤਾਂ ਜੋ ਤੁਸੀਂ ਚਾਨਣ ਦੇ ਪੁੱਤਰ ਹੋਵੋ।” ਇਹ ਸਭ ਕਹਿਣ ਤੋਂ ਬਾਅਦ ਯਿਸੂ ਅਜਿਹੀ ਜਗਾ ਚਲਾ ਗਿਆ ਜਿੱਥੇ ਲੋਕ ਉਸ ਨੂੰ ਨਾ ਲੱਭ ਸਕੇ।
37 Though he had performed so many signs in their presence, they still would not believe in him, ਯਿਸੂ ਨੇ ਲੋਕਾਂ ਸਾਹਮਣੇ ਬਹੁਤ ਸਾਰੇ ਚਮਤਕਾਰ ਕੀਤੇ। ਲੋਕਾਂ ਨੇ ਇਹ ਸਭ ਆਪਣੀ ਅੱਖੀਂ ਵੇਖਿਆ ਪਰ ਫ਼ਿਰ ਵੀ ਉਨ੍ਹਾਂ ਨੇ ਉਸ ਉੱਤੇ ਵਿਸ਼ਵਾਸ ਨਹੀਂ ਕੀਤਾ।
38 so that the word of Isaiah the prophet would be fulfilled, which he spoke: "Father, who has believed our message? And to whom has the arm of our Father been revealed?" ਇਹ ਤਾਂ ਹੋਇਆ ਜੋ ਨਬੀ ਯਸਾਯਾਹ ਦੀ ਭਵਿੱਖਬਾਣੀ ਸੱਚੀ ਹੋ ਸਕੇ: “ਹੇ ਪ੍ਰਭੂ ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ? ਪ੍ਰਭੂ ਦੀ ਸ਼ਕਤੀ ਕਿਸ ਨੇ ਵੇਖੀ?”
39 This is why they could not believe, for Isaiah said again: ਇਸੇ ਕਾਰਨ ਲੋਕ ਵਿਸ਼ਵਾਸ ਨਾ ਕਰ ਸਕੇ। ਜਿਵੇਂ ਕਿ ਯਸਾਯਾਹ ਫਿਰ ਆਖਦਾ ਹੈ,
40 "He has blinded their eyes and hardened their heart, so that they would not see with their eyes, nor understand with their heart, nor turn—and I would heal them." “ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅੱਖੀਆਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਨ੍ਹਾਂ ਦੇ ਦਿਲ ਕਠੋਰ ਕਰ ਦਿੱਤੇ। ਤਾਂ ਜੋ ਨਾ ਉਹ ਆਪਣੀਆਂ ਅੱਖਾਂ ਨਾਲ ਵੇਖ ਸਕਣ, ਨਾ ਦਿਮਾਗ ਨਾਲ ਸਮਝ ਸਕਣ ਅਤੇ ਮੇਰੇ ਕੋਲ ਫ਼ਿਰ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਠੀਕ ਕਰ ਸਕਾਂ।”
41 Isaiah said these things because he saw Jesus' glory and spoke about him. ਯਸਾਯਾਹ ਨੇ ਇਹ ਇਸ ਲਈ ਆਖਿਆ ਕਿਉਂਕਿ ਉਸ ਨੇ ਉਸ ਦੀ ਮਹਿਮਾ ਵੇਖੀ ਸੀ।
42 Still, many even of the rulers believed in him, but they didn't admit it because of the Pharisees, so they wouldn't be expelled from the synagogue, ਪਰ ਬਹੁਤ ਸਾਰੇ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਵਿੱਚੋਂ ਕਈ ਆਗੂ ਸਨ। ਪਰ ਕਿਉਂ ਜੋ ਉਹ ਫ਼ਰੀਸੀਆਂ ਕੋਲੋਂ ਡਰਦੇ ਸਨ ਉਨ੍ਹਾਂ ਨੇ ਖੁੱਲਕੇ ਨਾ ਆਖਿਆ ਕਿ ਉਹ ਯਿਸੂ ਉੱਤੇ ਵਿਸ਼ਵਾਸ ਕਰਦੇ ਹਨ। ਉਨ੍ਹਾਂ ਨੂੰ ਇਹ ਡਰ ਸੀ ਕਿ ਉਹ ਪ੍ਰਾਰਥਨਾ ਘਰ ਤੋਂ ਕੱਢ ਦਿੱਤੇ ਜਾਣਗੇ।
43 for they loved the glory that comes from people more than the glory that comes from our Father. ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀ ਵਡਿਆਈ ਨਾਲੋਂ ਵਧ ਲੋਕਾਂ ਦੀ ਵਡਿਆਈ ਨੂੰ ਪਿਆਰ ਕੀਤਾ।
44 Jesus cried out, "Whoever believes in me does not believe in me only, but in the one who sent me. ਤਦ ਯਿਸੂ ਨੇ ਉੱਚੀ ਅਵਾਜ਼ ਵਿੱਚ ਕਿਹਾ, “ਜੋ ਵਿਅਕਤੀ ਮੇਰੇ ਉੱਤੇ ਵਿਸ਼ਵਾਸ ਕਰਦਾ ਹੈ ਉਹ ਮੇਰੇ ਉੱਤੇ ਨਹੀਂ ਸਗੋਂ ਉਸ ਉੱਤੇ ਵਿਸ਼ਵਾਸ ਕਰਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ।
45 And whoever sees me sees the one who sent me. ਜੋ ਵਿਅਕਤੀ ਮੈਨੂੰ ਵੇਖਦਾ ਹੈ ਉਹ ਉਸ ਨੂੰ ਵੇਖਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ।
46 I came into the world as light, so no one who believes in me stays in the darkness. ਮੈਂ ਚਾਨਣ ਹਾਂ ਅਤੇ ਮੈਂ ਇਸ ਦੁਨੀਆਂ ਉੱਤੇ ਆਇਆ ਤਾਂ ਜੋ ਉਹ ਮਨੁੱਖ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ, ਹਨੇਰੇ ਵਿੱਚ ਨਾ ਰਹੇ।
47 If anyone hears my words and doesn't keep them, I don't judge him—I didn't come to judge the world, but to save the world. ਜੋ ਮੇਰੀਆਂ ਸਿਖਿਆਵਾਂ ਸੁਣਦੇ ਹਨ ਅਤੇ ਇਸ ਨੂੰ ਨਹੀਂ ਮੰਨਦੇ। ਮੈਂ ਉਹਨਾਂ ਨੂੰ ਦੋਸ਼ੀ ਨਹੀਂ ਠਹਿਰਾਉਂਦਾ, ਸਗੋਂ ਲੋਕਾਂ ਨੂੰ ਬਚਾਉਣ ਲਈ ਆਇਆ ਹਾਂ।
48 Whoever rejects me and doesn't accept my words already has a judge: my spoken word will judge him on the last day. ਜੋ ਮੇਰੇ ਉੱਤੇ ਵਿਸ਼ਵਾਸ ਕਰਨ ਤੋਂ ਇੰਨਕਾਰ ਕਰਦਾ ਹੈ ਅਤੇ ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਨਹੀਂ ਕਬੂਲ ਕਰਦਾ। ਇਹੀ ਬਚਨ ਜਿਹੜਾ ਅੰਤ ਦੇ ਦਿਨ ਉਸ ਨੂੰ ਦੋਸ਼ੀ ਠਹਿਰਾਏਗਾ।
49 I have not spoken on my own; but the Father who sent me himself commanded me what to say and how to speak. ਕਿਉਂਕਿ ਮੈਂ ਆਪਣੇ ਮਨੋਂ ਨਹੀਂ ਕਿਹਾ ਸਗੋਂ ਜਿਸ ਪਿਤਾ ਨੇ ਮੈਨੂੰ ਭੇਜਿਆ, ਉਸ ਨੇ ਮੈਨੂੰ ਹੁਕਮ ਦਿੱਤਾ ਕਿ ਮੈਨੂੰ ਕੀ ਆਖਣਾ ਚਾਹੀਦਾ ਅਤੇ ਕੀ ਸਿਖਾਉਣਾ ਚਾਹੀਦਾ।
50 I know his commandment is eternal life, so I say only what the Father told me to say." ਅਤੇ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਦਾ ਬਚਨ ਸਦੀਪਕ ਜੀਵਨ ਲਿਆਉਂਦਾ ਹੈ। ਇਸੇ ਲਈ ਜੋ ਬਚਨ ਮੈਂ ਬੋਲਦਾ ਹਾਂ ਅਤੇ ਉਪਦੇਸ਼ ਦਿੰਦਾ ਹਾਂ ਉਹ ਉਹੀ ਹਨ ਜੋ ਪਿਤਾ ਨੇ ਮੈਨੂੰ ਬੋਲਣ ਲਈ ਕਿਹਾ ਹੈ।”
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]