Skip to content
The Believer's Library

Indian Revised Version (IRV) Punjabi - 2019

John 13 IRVPun

Show IRVPun only
Verse × ×
1 Now, before the Passover festival, Jesus knew his hour had come to leave this world to his Father. Having loved his own in the world, he loved them to the end. ਇਹ ਸਮਾਂ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸੀ ਅਤੇ ਯਿਸੂ ਜਾਣਦਾ ਸੀ ਕਿ ਉਸਦਾ ਸੰਸਾਰ ਨੂੰ ਛੱਡਣ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਨੇੜੇ ਸੀ। ਜਿਹੜੇ ਲੋਕ ਇਸ ਸੰਸਾਰ ਵਿੱਚ ਉਸ ਦੇ ਨੇੜੇ ਸਨ, ਯਿਸੂ ਨੇ ਸਦਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੱਕ ਪਿਆਰ ਕੀਤਾ।
2 During supper, the devil had already put into Judas son of Simon Iscariot's heart the plan to betray Jesus. ਯਿਸੂ ਅਤੇ ਉਸ ਦੇ ਚੇਲੇ ਰਾਤ ਦਾ ਭੋਜਨ ਕਰ ਰਹੇ ਸਨ। ਸ਼ੈਤਾਨ ਪਹਿਲਾਂ ਹੀ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਯਿਸੂ ਨਾਲ ਧੋਖਾ ਕਰਨ ਲਈ ਦਿਲ ਵਿੱਚ ਪਾ ਚੁੱਕਿਆ ਸੀ।
3 Jesus, knowing that the Father had given everything into his hands, and that he had come from him and was returning to him, ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਸਭ ਅਧਿਕਾਰ ਦਿੱਤਾ ਹੋਇਆ ਸੀ। ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਕੋਲੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ।
4 rose from supper, took off his outer clothes, picked up a towel, and tied it around his waist. ਜਦੋਂ ਉਹ ਭੋਜਨ ਕਰ ਰਹੇ ਸਨ ਯਿਸੂ ਉੱਠ ਖੜ੍ਹਾ ਹੋਇਆ ਅਤੇ ਆਪਣਾ ਚੋਗਾ ਲਾਹ ਦਿੱਤਾ ਅਤੇ ਤੌਲੀਆ ਲਿਆ ਜਿਸ ਨੂੰ ਉਸ ਨੇ ਆਪਣੇ ਲੱਕ ਦੁਆਲੇ ਲਪੇਟ ਲਿਆ।
5 Then he poured water into a basin and began washing the disciples' feet, drying them with the towel tied around him. ਫ਼ਿਰ ਉਸ ਨੇ ਇੱਕ ਭਾਂਡੇ ਵਿੱਚ ਪਾਣੀ ਲਿਆ ਅਤੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ। ਉਸ ਦੇ ਲੱਕ ਨਾਲ ਇੱਕ ਤੌਲੀਆ ਸੀ, ਜਿਸ ਨਾਲ ਉਸ ਨੇ ਉਨ੍ਹਾਂ ਦੇ ਪੈਰ ਸਾਫ਼ ਕੀਤੇ।
6 He came to Simon Peter, who said to him, "Lord, are you going to wash my feet?" ਜਦੋਂ ਯਿਸੂ ਸ਼ਮਊਨ ਪਤਰਸ ਕੋਲ ਆਇਆ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ, ਕੀ ਤੁਸੀਂ ਮੇਰੇ ਪੈਰ ਧੋਵੋਂਗੇ?”
7 Jesus answered him, "You do not realize now what I am doing, but later you will understand." ਯਿਸੂ ਨੇ ਆਖਿਆ “ਤੂੰ ਹੁਣੇ ਨਹੀਂ ਸਮਝੇਂਗਾ ਕਿ ਮੈਂ ਕੀ ਕਰ ਰਿਹਾ ਹਾਂ, ਸਗੋਂ ਤੂੰ ਬਾਅਦ ਵਿੱਚ ਸਮਝੇਂਗਾ।”
8 "You will never wash my feet," Peter said. Jesus answered, "Unless I wash you, you share nothing with me." ਪਤਰਸ ਨੇ ਕਿਹਾ, “ਤੂੰ ਕਦੇ ਵੀ ਮੇਰੇ ਪੈਰ ਨਹੀਂ ਧੋਵੇਂਗਾ।” ਯਿਸੂ ਨੇ ਆਖਿਆ, “ਜੇਕਰ ਮੈਂ ਤੇਰੇ ਪੈਰ ਨਾ ਧੋਵਾਂ ਫ਼ਿਰ ਮੇਰੀ ਤੇਰੇ ਨਾਲ ਕੋਈ ਸਾਂਝ ਨਹੀਂ ਹੋਵੇਂਗੀ।”
9 Simon Peter said to him, "Lord, not only my feet, but also my hands and head!" ਸ਼ਮਊਨ ਪਤਰਸ ਨੇ ਕਿਹਾ, “ਪ੍ਰਭੂ ਜੀ, ਫ਼ੇਰ ਸਿਰਫ਼ ਮੇਰੇ ਪੈਰ ਹੀ ਨਹੀਂ ਸਗੋਂ ਹੱਥ ਅਤੇ ਸਿਰ ਵੀ ਧੋ ਦੇਵੋ।”
10 Jesus told him, "One who has bathed needs only to wash his feet—he is fully clean. You are clean, but not all of you." ਯਿਸੂ ਨੇ ਆਖਿਆ, “ਉਹ ਮਨੁੱਖ ਜਿਸ ਨੇ ਆਪਣਾ ਸਾਰਾ ਸਰੀਰ ਸਾਫ਼ ਕੀਤਾ ਹੈ ਅਤੇ ਸਿਰਫ਼ ਉਸ ਦੇ ਪੈਰ ਧੋਣੇ ਚਾਹੀਦੇ ਹਨ। ਤੁਸੀਂ ਸਾਫ਼ ਹੋ, ਪਰ ਤੁਹਾਡੇ ਵਿੱਚੋਂ ਸਾਰੇ ਸਾਫ਼ ਨਹੀਂ ਹਨ।”
11 He knew who would betray him; that's why he said, "Not all of you are clean." ਯਿਸੂ ਨੂੰ ਪਤਾ ਸੀ ਕਿ ਉਸ ਦੇ ਵਿਰੁੱਧ ਕੌਣ ਹੋਵੇਗਾ ਇਸ ਲਈ ਉਸ ਨੇ ਆਖਿਆ: “ਤੁਹਾਡੇ ਵਿੱਚੋਂ ਹਰ ਕੋਈ ਸਾਫ਼ ਨਹੀਂ ਹੈ।”
12 After washing their feet and dressing, he reclined again and said to them, "Do you understand what I have done for you? ਜਦੋਂ ਯਿਸੂ ਉਨ੍ਹਾਂ ਦੇ ਪੈਰ ਧੋ ਹਟਿਆ ਤਾਂ ਉਹ ਫ਼ਿਰ ਆਪਣਾ ਚੋਗਾ ਪਾ ਕੇ ਮੇਜ਼ ਉੱਤੇ ਆਣ ਬੈਠਾ ਅਤੇ ਪੁੱਛਣ ਲੱਗਾ, “ਕੀ ਤੁਸੀਂ ਸਮਝਦੇ ਹੋ ਕਿ ਮੈਂ ਤੁਹਾਡੇ ਨਾਲ ਕੀ ਕੀਤਾ ਹੈ?”
13 You call me Teacher and Lord, and rightly so, for that is what I am. ਤੁਸੀਂ ਮੈਨੂੰ “ਗੁਰੂ” ਅਤੇ “ਪ੍ਰਭੂ” ਕਹਿੰਦੇ ਹੋ ਅਤੇ ਇਹ ਠੀਕ ਹੈ, ਕਿਉਂਕਿ ਮੈਂ ਉਹੀ ਹਾਂ।
14 So if I, your Lord and Teacher, washed your feet, you too must wash each other's feet. ਮੈਂ ਤੁਹਾਡਾ ਪ੍ਰਭੂ ਵੀ ਹਾਂ ਅਤੇ ਗੁਰੂ ਵੀ। ਪਰ ਮੈਂ ਤੁਹਾਡੇ ਪੈਰ ਇੱਕ ਸੇਵਕ ਵਾਂਗੂੰ ਧੋਤੇ ਹਨ, ਇਸ ਲਈ ਤੁਹਾਨੂੰ ਵੀ ਚਾਹੀਦਾ ਹੈ ਇੱਕ ਦੂਜੇ ਦੇ ਪੈਰ ਧੋਵੋ।
15 For I have given you an example, that you should do as I have done for you. ਮੈਂ ਇਹ ਤੁਹਾਡੇ ਲਈ ਇੱਕ ਨਮੂਨਾ ਦੇਣ ਵਾਸਤੇ ਕੀਤਾ ਹੈ, ਤਾਂ ਜੋ ਤੁਸੀਂ ਵੀ ਉਵੇਂ ਕਰ ਸਕੋ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ।
16 Truly, truly, I say to you, a servant isn't greater than his master, nor a messenger greater than his sender. ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ ਅਤੇ ਭੇਜਿਆ ਹੋਇਆ ਆਪਣੇ ਭੇਜਣ ਵਾਲੇ ਤੋਂ ਵੱਡਾ ਨਹੀਂ ਹੁੰਦਾ।
17 If you know these things, you are blessed if you do them. ਜੇਕਰ ਤੁਸੀਂ ਇਹ ਗੱਲਾਂ ਜਾਣਦੇ ਹੋ, ਤਾਂ ਜਦੋਂ ਤੁਸੀਂ ਇਹ ਕਰੋਂਗੇ ਤਾਂ ਮੁਬਾਰਕ ਹੋਵੋਂਗੇ।
18 "I don't mean all of you—I know those I've chosen. But Scripture must be fulfilled: 'The one eating my bread has raised his heel against me.' “ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ। ਪਰ ਜੋ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਪੂਰਾ ਹੋਣਾ ਚਾਹੀਦਾ ਹੈ: ਉਹ ਜਿਸ ਨੇ ਮੇਰੇ ਨਾਲ ਰੋਟੀ ਖਾਧੀ, ਉਸ ਨੇ ਮੇਰੇ ਵਿਰੁੱਧ ਆਪਣੀ ਲੱਤ ਚੁੱਕੀ ਹੈ।
19 I tell you now, before it happens, so you'll believe, once it happens, that I AM. ਮੈਂ ਇਹ ਸਭ ਕੁਝ ਹੋਣ ਤੋਂ ਪਹਿਲਾਂ ਹੀ ਤੁਹਾਨੂੰ ਹੁਣ ਦੱਸ ਰਿਹਾ ਹਾਂ। ਜਦੋਂ ਉਹ ਹੋਵੇਗਾ, ਤੁਸੀਂ ਵਿਸ਼ਵਾਸ ਕਰੋਂਗੇ ਕਿ ਮੈਂ ਓਹੀ ਹਾਂ।
20 Truly, truly, I tell you, whoever welcomes someone I send welcomes me, and whoever welcomes me welcomes the one who sent me." ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜੋ ਮੇਰੇ ਭੇਜੇ ਹੋਏ ਮਨੁੱਖ ਨੂੰ ਕਬੂਲ ਕਰਦਾ, ਸੋ ਮੈਨੂੰ ਕਬੂਲ ਕਰਦਾ ਹੈ ਅਤੇ ਉਹ ਜੋ ਮੈਨੂੰ ਕਬੂਲ ਕਰਦਾ ਸੋ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।”
21 After saying this, Jesus, troubled in spirit, testified, "Truly, truly, I tell you, one of you will betray me." ਯਿਸੂ ਇਹ ਗੱਲਾਂ ਆਖਦੇ ਹੋਏ ਬੜਾ ਦੁੱਖੀ ਹੋਇਆ ਅਤੇ ਉਸ ਨੇ ਸਾਫ਼ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ। ਤੁਹਾਡੇ ਵਿੱਚੋਂ ਇੱਕ ਮੈਨੂੰ ਧੋਖਾ ਦੇਵੇਗਾ।”
22 The disciples looked at one another, at a loss to know which of them he meant. ਯਿਸੂ ਦੇ ਚੇਲੇ ਭਰਮ ਵਿੱਚ ਪੈ ਗਏ ਅਤੇ ਉਨ੍ਹਾਂ ਨੇ ਇੱਕ ਦੂਜੇ ਵੱਲ ਵੇਖਿਆ। ਉਨ੍ਹਾਂ ਨੂੰ ਇਹ ਸਮਝ ਨਾ ਆਇਆ ਕਿ ਯਿਸੂ ਕਿਸ ਮਨੁੱਖ ਦੇ ਬਾਰੇ ਗੱਲ ਕਰ ਰਿਹਾ ਸੀ।
23 One of his disciples, the one Jesus loved, was reclining at his side. ਉਨ੍ਹਾਂ ਵਿੱਚੋਂ ਇੱਕ ਚੇਲਾ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਉਸ ਨੇ ਯਿਸੂ ਦੀ ਛਾਤੀ ਨਾਲ ਢਾਸਣਾ ਲਾਈ ਹੋਈ ਸੀ।
24 So Simon Peter motioned to him to ask which one Jesus meant. ਇਸ ਲਈ ਸ਼ਮਊਨ ਪਤਰਸ ਨੇ ਯਿਸੂ ਤੋਂ ਇਹ ਪੁੱਛਣ ਲਈ ਇਸ਼ਾਰਾ ਕੀਤਾ ਕਿ ਉਹ ਕਿਸ ਦੇ ਬਾਰੇ ਗੱਲ ਕਰ ਰਿਹਾ ਸੀ।
25 Leaning back against Jesus, he asked him, "Lord, who is it?" ਉਹ ਚੇਲਾ ਯਿਸੂ ਦੇ ਹੋਰ ਨੇੜੇ ਹੋਇਆ ਅਤੇ ਉਸ ਨੂੰ ਪੁਛੱਣ ਲੱਗਾ, “ਹੇ ਪ੍ਰਭੂ, ਕੌਣ ਹੈ ਜੋ ਤੈਨੂੰ ਤੇਰੇ ਦੁਸ਼ਮਣਾਂ ਹੱਥੀਂ ਫ਼ੜਵਾਏਗਾ।”
26 Jesus answered, "It's the one I'll give this bread to, once I've dipped it." Then he dipped the bread and gave it to Judas, son of Simon Iscariot. ਯਿਸੂ ਨੇ ਆਖਿਆ, “ਜਿਸ ਲਈ ਮੈਂ ਰੋਟੀ ਕਟੋਰੇ ਵਿੱਚ ਡਬੋਵਾਂਗਾ ਅਤੇ ਉਸ ਨੂੰ ਦੇਵਾਂਗਾ ਉਹੀ ਇੱਕ ਹੈ ਜੋ ਮੈਨੂੰ ਮੇਰੇ ਦੁਸ਼ਮਣਾਂ ਹੱਥੀਂ ਫ਼ੜਵਾਏਗਾ।” ਸੋ ਯਿਸੂ ਨੇ ਰੋਟੀ ਲਈ ਕਟੋਰੇ ਵਿੱਚ ਡਬੋਈ ਅਤੇ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਦਿੱਤੀ।
27 After Judas took the bread, Satan entered into him. So Jesus told him, "Do quickly what you're doing." ਜਿਵੇਂ ਹੀ ਯਹੂਦਾ ਨੇ ਰੋਟੀ ਲਈ ਸ਼ੈਤਾਨ ਉਸ ਵਿੱਚ ਵੜ ਗਿਆ। ਯਿਸੂ ਨੇ ਯਹੂਦਾ ਨੂੰ ਕਿਹਾ, “ਜੋ ਤੂੰ ਕਰਨਾ ਛੇਤੀ ਕਰ।”
28 But no one reclining at the table understood why he said this to him. ਮੇਜ਼ ਤੇ ਬੈਠਿਆਂ ਵਿੱਚੋਂ ਕੋਈ ਵੀ ਨਾ ਸਮਝ ਸਕਿਆ ਕਿ ਯਿਸੂ ਕੀ ਆਖ ਰਿਹਾ ਹੈ ਅਤੇ ਉਸ ਨੇ ਇਹ ਗੱਲ ਯਹੂਦਾ ਨੂੰ ਕਿਉਂ ਆਖੀ।
29 Since Judas held the money bag, some thought Jesus meant, 'Buy what we need for the feast,' or, 'Give something to the poor.' ਯਹੂਦਾ ਕੋਲ ਧਨ ਵਾਲੀ ਥੈਲੀ ਰਹਿੰਦੀ ਸੀ। ਉਨ੍ਹਾਂ ਵਿੱਚੋਂ ਕੁਝ ਨੇ ਸਮਝਿਆ ਕਿ ਯਿਸੂ ਨੇ ਉਸ ਨੂੰ ਉਹ ਚੀਜ਼ਾਂ ਖਰੀਦਣ ਲਈ ਕਿਹਾ ਹੈ, ਜਿਨ੍ਹਾਂ ਦੀ ਤਿਉਹਾਰ ਲਈ ਲੋੜ ਹੈ ਜਾਂ ਉਸ ਨੂੰ ਗਰੀਬਾਂ ਨੂੰ ਕੁਝ ਦੇਣ ਲਈ ਕਿਹਾ ਹੈ।
30 As soon as Judas had taken the bread, he went out. And it was night. ਤਾਂ ਯਹੂਦਾ ਰੋਟੀ ਲੈ ਕੇ ਝੱਟ ਬਾਹਰ ਨਿੱਕਲ ਗਿਆ। ਇਹ ਰਾਤ ਦਾ ਸਮਾਂ ਸੀ।
31 After Judas left, Jesus said, "Now the Son of Man is glorified, and my Father is glorified in him. ਜਦੋਂ ਯਹੂਦਾ ਚਲਾ ਗਿਆ ਤਾਂ ਯਿਸੂ ਨੇ ਆਖਿਆ, “ਹੁਣ ਮਨੁੱਖ ਦੇ ਪੁੱਤਰ ਦੀ ਵਡਿਆਈ ਅਤੇ ਉਹ ਦੇ ਵਿੱਚ ਪਰਮੇਸ਼ੁਰ ਦੀ ਵਡਿਆਈ ਕੀਤੀ ਜਾਂਦੀ।
32 If my Father is glorified in him, my Father will also glorify the Son in himself and glorify him immediately. ਜੇਕਰ ਪਰਮੇਸ਼ੁਰ ਉਸ ਰਾਹੀਂ ਵਡਿਆਈ ਪ੍ਰਾਪਤ ਕਰਦਾ ਹੈ, ਤਾਂ ਉਹ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਹੀਂ ਵਡਿਆਈ ਦੇਵੇਗਾ ਅਤੇ ਉਹ ਜਲਦੀ ਹੀ ਉਸ ਨੂੰ ਵਡਿਆਈ ਦੇਵੇਗਾ।”
33 Dear children, I'm with you a little longer. You'll look for me, and as I told the Jewish leaders, so I tell you now: where I'm going, you can't come. ਯਿਸੂ ਨੇ ਕਿਹਾ, “ਮੇਰੇ ਬੱਚਿਓ, ਮੈਂ ਹੋਰ ਥੋੜੀ ਦੇਰ ਤੁਹਾਡੇ ਕੋਲ ਰਹਾਂਗਾ। ਫੇਰ ਤੁਸੀਂ ਮੈਨੂੰ ਲੱਭੋਗੇ, ਪਰ ਜਿਵੇਂ ਕਿ ਮੈਂ ਯਹੂਦੀਆਂ ਨੂੰ ਕਿਹਾ ਸੀ ਮੈਂ ਹੁਣ ਤੁਹਾਨੂੰ ਵੀ ਕਹਿੰਦਾ ਹਾਂ ਕਿ ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ ਜਿੱਥੇ ਮੈਂ ਜਾ ਰਿਹਾ ਹਾਂ।
34 I give you a new command: love one another. As I have loved you, so you must love one another. ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕਰਦਾ ਹਾਂ।
35 By this everyone will know that you are my disciples, if you love one another." ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਨਣਗੇ ਕਿ ਤੁਸੀਂ ਮੇਰੇ ਚੇਲੇ ਹੋ।”
36 Simon Peter said to him, "Lord, where are you going?" Jesus answered, "Where I'm going you can't follow me now, but you'll follow later." ਸ਼ਮਊਨ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ ਜੀ ਤੁਸੀਂ ਕਿੱਥੇ ਜਾ ਰਹੇ ਹੋ?” ਯਿਸੂ ਨੇ ਆਖਿਆ, “ਜਿੱਥੇ ਮੈਂ ਜਾਂਦਾ ਹਾਂ ਉੱਥੇ ਹੁਣ ਤੂੰ ਮੇਰੇ ਮਗਰ ਨਹੀਂ ਆ ਸਕਦਾ ਪਰ ਬਾਅਦ ਵਿੱਚ ਤੂੰ ਆ ਜਾਵੇਗਾ।”
37 Peter asked, "Lord, why can't I follow you now? I'll lay down my life for you." ਪਤਰਸ ਨੇ ਕਿਹਾ, “ਪ੍ਰਭੂ ਜੀ ਹੁਣ ਮੈਂ ਤੇਰੇ ਮਗਰ ਕਿਉਂ ਨਹੀਂ ਆ ਸਕਦਾ? ਮੈਂ ਤੇਰੇ ਲਈ ਜਾਨ ਦੇਣ ਨੂੰ ਤਿਆਰ ਹਾਂ।”
38 Jesus replied, "You will lay down your life for me? Truly, truly, I tell you: the rooster won't crow until you have denied me three times." ਯਿਸੂ ਨੇ ਆਖਿਆ, “ਕੀ ਤੂੰ ਮੇਰੇ ਲਈ ਆਪਣੀ ਜਾਨ ਦੇਵੇਂਗਾ? ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿੰਨੀ ਦੇਰ ਤੱਕ ਤੂੰ ਤਿੰਨ ਵਾਰੀ ਮੇਰਾ ਇੰਨਕਾਰ ਨਾ ਕਰੇਂ ਕੁੱਕੜ ਬਾਂਗ ਨਹੀਂ ਦੇਵੇਗਾ।”
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]