Skip to content
The Believer's Library

Indian Revised Version (IRV) Punjabi - 2019

John 14 IRVPun

Show IRVPun only
Verse × ×
1 "Do not let your hearts be troubled. Believe in our Father; believe also in me. ਯਿਸੂ ਨੇ ਆਖਿਆ, “ਤੁਹਾਡਾ ਦਿਲ ਨਾ ਘਬਰਾਵੇ, ਪਰਮੇਸ਼ੁਰ ਉੱਤੇ ਭਰੋਸਾ ਕਰੋ ਅਤੇ ਮੇਰੇ ਉੱਤੇ ਵੀ ਭਰੋਸਾ ਕਰੋ।
2 In my Father's house are many rooms. If it were not so, would I have told you that I am going to prepare a place for you? ਮੇਰੇ ਪਿਤਾ ਦੇ ਘਰ ਵਿੱਚ ਬਹੁਤ ਸਾਰੇ ਕਮਰੇ ਹਨ। ਜੇਕਰ ਇਹ ਸੱਚ ਨਾ ਹੁੰਦਾ ਤਾਂ ਮੈਂ ਤੁਹਾਨੂੰ ਨਾ ਕਹਿੰਦਾ। ਮੈਂ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਲਈ ਜਾ ਰਿਹਾ ਹਾਂ।
3 And if I go and prepare a place for you, I'll come back and take you to myself, so you'll be where I am. ਉੱਥੇ ਜਾ ਕੇ ਤੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਤੋਂ ਬਾਅਦ, ਮੈਂ ਫੇਰ ਆਵਾਂਗਾ ਅਤੇ ਤੁਹਾਨੂੰ ਆਪਣੇ ਨਾਲ ਲੈ ਜਾਂਵਾਂਗਾ।
4 And you know the way to where I am going." ਜਿੱਥੇ ਮੈਂ ਜਾਂਦਾ ਹਾਂ ਤੁਸੀਂ ਉਹ ਰਾਹ ਜਾਣਦੇ ਹੋ।”
5 Thomas said to him, "Lord, we don't know where you're going—how can we know the way?" ਥੋਮਾ ਨੇ ਉਸ ਨੂੰ ਕਿਹਾ, “ਪ੍ਰਭੂ ਜੀ ਸਾਨੂੰ ਇਹ ਪਤਾ ਨਹੀਂ ਕਿ ਤੂੰ ਕਿੱਥੇ ਜਾ ਰਿਹਾ ਹੈ, ਫਿਰ ਅਸੀਂ ਰਾਹ ਕਿਵੇਂ ਜਾਣ ਸਕਦੇ ਹਾਂ?”
6 Jesus told him, "I am the way, and the truth, and the life. No one comes to the Father except through me. ਯਿਸੂ ਨੇ ਆਖਿਆ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ।
7 Had you known me, you would have known my Father too. Starting now, you know him and have seen him." ਜੇਕਰ ਤੁਸੀਂ ਮੈਨੂੰ ਜਾਣਦੇ ਤਾਂ ਤੁਸੀਂ ਪਿਤਾ ਨੂੰ ਵੀ ਜਾਣਦੇ ਹੋ। ਪਰ ਹੁਣ ਤੋਂ ਤੁਸੀਂ ਪਿਤਾ ਨੂੰ ਜਾਣਦੇ ਹੋ, ਤੁਸੀਂ ਉਸ ਨੂੰ ਵੇਖ ਲਿਆ ਹੈ।”
8 Philip said to him, "Lord, show us the Father, and that will be enough for us." ਫ਼ਿਲਿਪੁੱਸ ਨੇ ਯਿਸੂ ਨੂੰ ਆਖਿਆ, “ਹੇ ਪ੍ਰਭੂ ਜੀ! ਸਾਨੂੰ ਪਿਤਾ ਦਾ ਦਰਸ਼ਣ ਕਰਾ ਅਤੇ ਸਾਡੇ ਲਈ ਇਹੀ ਬਹੁਤ ਹੈ।”
9 Jesus said, "Philip, I've been with you this long, and you don't know me? Whoever has seen me has seen the Father. How can you say, 'Show us the Father'? ਯਿਸੂ ਨੇ ਆਖਿਆ, “ਫ਼ਿਲਿਪੁੱਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ। ਪਰ ਹੁਣ ਵੀ ਤੂੰ ਮੈਨੂੰ ਨਹੀਂ ਜਾਣਦਾ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਉਸ ਨੇ ਪਿਤਾ ਨੂੰ ਵੀ ਵੇਖਿਆ ਹੈ। ਫਿਰ ਤੂੰ ਇਹ ਕਹਿੰਦਾ, ‘ਸਾਨੂੰ ਪਿਤਾ ਦੇ ਦਰਸ਼ਣ ਕਰਾ?’
10 Don't you believe I'm in the Father, and the Father in me? The words I speak to you aren't my own—the Father living in me does his works. ਕੀ ਤੂੰ ਵਿਸ਼ਵਾਸ ਨਹੀਂ ਕਰਦਾ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ? ਜਿਹੜੀਆਂ ਗੱਲਾਂ ਮੈਂ ਤੈਨੂੰ ਦੱਸਦਾ ਹਾਂ ਮੇਰੇ ਵੱਲੋਂ ਨਹੀਂ ਸਗੋਂ ਪਿਤਾ ਜੋ ਮੇਰੇ ਵਿੱਚ ਰਹਿੰਦਾ ਤੇ ਆਪਣੇ ਕੰਮ ਕਰਦਾ ਹੈ।
11 Believe me: I'm in the Father, the Father in me—or else believe because of the works themselves. ਜਦੋਂ ਮੈਂ ਇਹ ਆਖਦਾ ਹਾਂ ਕਿ ਪਿਤਾ ਮੇਰੇ ਵਿੱਚ ਹੈ ਤੇ ਮੈਂ ਪਿਤਾ ਵਿੱਚ ਹਾਂ, ਨਹੀਂ ਤਾਂ ਮੇਰੇ ਕੰਮਾਂ ਕਰਕੇ ਮੇਰੇ ਉੱਤੇ ਵਿਸ਼ਵਾਸ ਕਰੋ।
12 Truly, truly, I tell you, whoever believes in me will do the works I do, and will do even greater works, because I am going to the Father. ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ ਉਹ ਵੀ ਮੇਰੇ ਜਿਹੇ ਕੰਮ ਕਰੇਗਾ। ਸਿਰਫ਼ ਇਹੀ ਨਹੀਂ, ਉਹ ਇਨ੍ਹਾਂ ਕੰਮਾਂ ਤੋਂ ਵੀ ਮਹਾਨ ਕੰਮ ਕਰੇਗਾ, ਕਿਉਂਕਿ ਮੈਂ ਵਾਪਿਸ ਪਿਤਾ ਕੋਲ ਜਾ ਰਿਹਾ ਹਾਂ।
13 Whatever you ask in my name, I will do it, so the Father may be glorified in the Son. ਜੇਕਰ ਤੁਸੀਂ ਮੇਰੇ ਨਾਮ ਤੇ ਕੁਝ ਮੰਗੋਗੇ, ਤਾਂ ਮੈਂ ਦੇਵਾਂਗਾ। ਫਿਰ ਪੁੱਤਰ ਰਾਹੀਂ ਪਿਤਾ ਦੀ ਵਡਿਆਈ ਹੋਵੇਗੀ।
14 If you ask me anything in my name, I will do it. ਜੇਕਰ ਤੁਸੀਂ ਮੇਰੇ ਨਾਮ ਉੱਤੇ ਕੁਝ ਮੰਗੋਗੇ ਮੈਂ ਉਹ ਦੇਵਾਂਗਾ।”
15 "If you love me, you will keep my commandments. “ਜੇਕਰ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ।
16 And I will ask the Father, and he will give you another Helper, the Holy Spirit, to be with you forever, ਅਤੇ ਮੈਂ ਪਿਤਾ ਕੋਲੋਂ ਮੰਗਾਂਗਾ ਅਤੇ ਉਹ ਤੁਹਾਡੇ ਲਈ ਦੂਸਰਾ ਸਹਾਇਕ ਦੇਵੇਗਾ।
17 the Spirit of truth, whom the world cannot receive, since it neither sees him nor knows him. But you know him, since he remains with you and will be in you. ਇਹ ਸਹਾਇਕ ਸੱਚ ਦਾ ਆਤਮਾ ਹੈ। ਇਹ ਸੰਸਾਰ ਉਸ ਨੂੰ ਪ੍ਰਾਪਤ ਨਹੀਂ ਕਰ ਸਕਦਾ। ਕਿਉਂਕਿ ਸੰਸਾਰ ਨੇ ਉਸ ਨੂੰ ਨਾ ਵੇਖਿਆ ਹੈ ਤੇ ਨਾ ਹੀ ਉਸ ਨੂੰ ਜਾਣਦਾ ਹੈ। ਪਰ ਤੁਸੀਂ ਉਸ ਨੂੰ ਜਾਣਦੇ ਹੋ ਉਹ ਤੁਹਾਡੇ ਨਾਲ ਰਹਿੰਦਾ ਹੈ ਅਤੇ ਉਹ ਤੁਹਾਡੇ ਵਿੱਚ ਹੋਵੇਗਾ।
18 I will not leave you as orphans; I will come to you. ਮੈਂ ਤੁਹਾਨੂੰ ਅਨਾਥ ਨਹੀਂ ਛੱਡਾਂਗਾ। ਮੈਂ ਤੁਹਾਡੇ ਕੋਲ ਆਵਾਂਗਾ।
19 Soon the world won't see me anymore, but you will see me. Because I live, you will live too. ਇਸ ਸੰਸਾਰ ਦੇ ਲੋਕ ਮੈਨੂੰ ਨਹੀਂ ਵੇਖਣਗੇ ਪਰ ਤੁਸੀਂ ਵੇਖੋਗੇ ਕਿਉਂਕਿ ਜੋ ਮੈਂ ਜਿਉਂਦਾ ਹਾਂ ਤੁਸੀਂ ਵੀ ਜਿਵਾਲੇ ਜਾਉਂਗੇ।
20 On that day you'll know: I'm in my Father, you in me, and I in you. ਉਸ ਦਿਨ ਤੁਸੀਂ ਜਾਣ ਸਕੋਗੇ ਕਿ ਮੈਂ ਪਿਤਾ ਵਿੱਚ ਹਾਂ ਤੁਸੀਂ ਜਾਣ ਜਾਓਗੇ ਕਿ ਤੁਸੀਂ ਮੇਰੇ ਵਿੱਚ ਤੇ ਮੈਂ ਤੁਹਾਡੇ ਵਿੱਚ ਹਾਂ।
21 Whoever has my commandments and keeps them loves me, and my Father will love whoever loves me. I will love him and show myself to him." ਜੇਕਰ ਕੋਈ ਵੀ ਵਿਅਕਤੀ, ਮੇਰੇ ਹੁਕਮਾਂ ਨੂੰ ਜਾਣ ਕੇ ਉਨ੍ਹਾਂ ਦੀ ਪਾਲਨਾ ਕਰਦਾ ਹੈ, ਤਾਂ ਉਹ ਉਹੀ ਹੈ ਜੋ ਸੱਚੀਂ ਮੈਨੂੰ ਪਿਆਰ ਕਰਦਾ ਹੈ। ਮੇਰਾ ਪਿਤਾ ਵੀ ਉਸ ਵਿਅਕਤੀ ਨੂੰ ਪਿਆਰ ਕਰੇਗਾ। ਜਿਹੜਾ ਮਨੁੱਖ ਮੈਨੂੰ ਪਿਆਰ ਕਰਦਾ, ਮੈਂ ਵੀ ਉਸ ਮਨੁੱਖ ਨਾਲ ਪਿਆਰ ਕਰਦਾ ਹਾਂ ਅਤੇ ਆਪਣਾ-ਆਪ ਉਸ ਲਈ ਪ੍ਰਗਟ ਕਰਾਂਗਾ?”
22 Judas, not Iscariot, asked, "Lord, why show yourself to us and not to the world?" ਤਦ ਯਹੂਦਾ ਨੇ ਆਖਿਆ (ਇਹ ਯਹੂਦਾ ਇਸਕਰਿਯੋਤੀ ਨਹੀਂ), “ਪ੍ਰਭੂ ਜੀ ਤੂੰ ਆਪਣੇ ਆਪ ਸਾਡੇ ਤੇ ਪਰਗਟ ਕਰਦਾ ਹੈਂ ਪਰ ਸੰਸਾਰ ਤੇ ਕਿਉਂ ਨਹੀਂ?”
23 Jesus replied, "Anyone who loves me will keep my word, and my Father will love that person, and we will come to them and make our home with them. ਯਿਸੂ ਨੇ ਆਖਿਆ, “ਜੇਕਰ ਕੋਈ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਬਚਨ ਦਾ ਵੀ ਪਾਲਣ ਕਰੇਗਾ ਤੇ ਮੇਰਾ ਪਿਤਾ ਉਸ ਨੂੰ ਪਿਆਰ ਕਰੇਗਾ। ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸ ਦੇ ਕੋਲ ਰਹਾਂਗੇ।
24 Whoever doesn't love me doesn't keep my words. And the word you hear isn't mine but the Father's who sent me. ਪਰ ਜਿਹੜਾ ਵਿਅਕਤੀ ਮੈਨੂੰ ਪਿਆਰ ਨਹੀਂ ਕਰਦਾ, ਉਹ ਮੇਰੇ ਬਚਨ ਨੂੰ ਵੀ ਨਹੀਂ ਮੰਨਦਾ। ਜਿਹੜੇ ਬਚਨ ਮੈਂ ਤੁਹਾਨੂੰ ਦਿੰਦਾ ਹਾਂ ਉਹ ਮੇਰੇ ਆਪਣੇ ਨਹੀਂ ਹਨ, ਸਗੋਂ ਇਹ ਮੇਰੇ ਪਿਤਾ ਦੇ ਹਨ, ਜਿਸ ਨੇ ਮੈਨੂੰ ਭੇਜਿਆ ਹੈ।”
25 I have spoken these things to you while I am still with you. “ਇਹ ਸਭ ਗੱਲਾਂ ਮੈਂ ਤੁਹਾਨੂੰ ਉਦੋਂ ਦੱਸ ਚੁੱਕਾ ਸੀ ਜਦੋਂ ਮੈਂ ਤੁਹਾਡੇ ਨਾਲ ਸੀ।
26 But the Helper, the Holy Spirit, whom the Father will send in my name, will teach you everything and remind you of everything I said to you. ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ, ਮੇਰੇ ਨਾਮ ਵਿੱਚ ਭੇਜੇਗਾ। ਉਹ ਤੁਹਾਨੂੰ ਸਭ ਕੁਝ ਸਿਖਾਵੇਗਾ ਅਤੇ ਉਹ ਤੁਹਾਨੂੰ ਉਹ ਸਭ ਯਾਦ ਕਰਾਵੇਗਾ, ਜੋ ਕੁਝ ਮੈਂ ਤੁਹਾਨੂੰ ਕਿਹਾ ਹੈ।”
27 Peace I leave you; my own peace I give you. Not as the world gives, I give it. Don't let your hearts be troubled or afraid. “ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ। ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਨਾ ਡਰੇ ਅਤੇ ਘਬਰਾਏ।”
28 You heard me say to you, 'I'm going away, and I'm coming to you.' If you loved me, you'd have rejoiced, because I'm going to the Father, for the Father is greater than I. ਜੋ ਮੈਂ ਤੁਹਾਨੂੰ ਕਿਹਾ ਤੁਸੀਂ ਸੁਣਿਆ, ਮੈਂ ਤੁਹਾਨੂੰ ਕਿਹਾ, “ਮੈਂ ਜਾ ਰਿਹਾ ਹਾਂ, ਪਰ ਮੈਂ ਤੁਹਾਡੇ ਕੋਲ ਫਿਰ ਵਾਪਸ ਆਵਾਂਗਾ।” ਜੇਕਰ ਤੁਸੀਂ ਮੇਰੇ ਨਾਲ ਪਿਆਰ ਕਰਦੇ ਤਾਂ ਫਿਰ ਤੁਹਾਨੂੰ ਖੁਸ਼ ਹੋਣਾ ਚਾਹੀਦਾ ਸੀ ਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ ਕਿਉਂਕਿ ਮੇਰਾ ਪਿਤਾ ਮੇਰੇ ਤੋਂ ਮਹਾਨ ਹੈ।
29 And now I've told you before it happens, so that when it happens you'll believe. ਇਹ ਹੋਣ ਤੋਂ ਪਹਿਲਾਂ ਮੈਂ ਤੁਹਾਨੂੰ ਇਹ ਦੱਸਿਆ ਹੈ, ਤਾਂ ਜੋ ਜਦੋਂ ਇਹ ਹੋਵੇ, ਤੁਸੀਂ ਵਿਸ਼ਵਾਸ ਕਰੋ।
30 I won't talk with you much longer—this world's ruler is coming. He has no hold on me, “ਮੈਂ ਬਹੁਤ ਸਮੇਂ ਤੱਕ ਤੁਹਾਡੇ ਨਾਲ ਨਹੀਂ ਬੋਲਾਂਗਾ। ਇਸ ਦੁਨੀਆਂ ਦਾ ਹਾਕਮ ਆ ਰਿਹਾ ਹੈ। ਉਸਦਾ ਮੇਰੇ ਉੱਤੇ ਕੋਈ ਅਧਿਕਾਰ ਨਹੀਂ ਹੈ।
31 but I do exactly as the Father commanded me, so the world may know I love the Father. Get up, let's leave this place." ਪਰ ਸੰਸਾਰ ਨੂੰ ਮਾਲੂਮ ਹੋਣਾ ਚਾਹੀਦਾ ਕਿ ਮੈਂ ਪਿਤਾ ਨੂੰ ਪਿਆਰ ਕਰਦਾ ਹਾਂ। ਇਸ ਲਈ ਮੈਂ ਉਵੇਂ ਹੀ ਕਰਾਂਗਾ ਜਿਵੇਂ ਪਿਤਾ ਨੇ ਮੈਨੂੰ ਹੁਕਮ ਦਿੱਤਾ ਹੈ। ਉੱਠੋ, ਅਸੀਂ ਹੁਣ ਇਥੋਂ ਚੱਲੀਏ।”
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]