Skip to content
The Believer's Library

Indian Revised Version (IRV) Punjabi - 2019

John 15 IRVPun

Show IRVPun only
Verse × ×
1 "I am the true vine, and my Father is the gardener. ਯਿਸੂ ਨੇ ਕਿਹਾ, “ਮੈਂ ਅੰਗੂਰ ਦੀ ਸੱਚੀ ਵੇਲ ਹਾਂ, ਮੇਰਾ ਪਿਤਾ ਬਾਗਵਾਨ ਹੈ।”
2 Every branch in me not bearing fruit, he removes; and every one bearing fruit, he prunes, so it bears more fruit. ਹਰ ਉਹ ਟਹਿਣੀ ਜਿਹੜੀ ਫਲ ਨਹੀਂ ਦਿੰਦੀ, ਉਹ ਵੱਡ ਸੁੱਟਦਾ ਹੈ। ਉਹ ਹਰ ਟਹਿਣੀ ਨੂੰ ਚੰਗੀ ਤਰ੍ਹਾਂ ਛਾਂਗਦਾ, ਜਿਹੜੀ ਫਲ ਦਿੰਦੀ ਹੈ ਅਤੇ ਉਸ ਨੂੰ ਸਾਫ਼ ਕਰਦਾ ਹੈ ਤਾਂ ਜੋ ਉਹ ਹੋਰ ਬਹੁਤ ਸਾਰਾ ਫਲ ਦੇਵੇ।
3 You are already clean because of the word I have spoken to you. ਤੁਸੀਂ ਪਹਿਲਾਂ ਹੀ ਮੇਰੇ ਦਿੱਤੇ ਹੋਏ ਬਚਨ ਦੁਆਰਾ ਸਾਫ਼ ਹੋ।
4 Remain in me, and I in you. As a branch can't bear fruit alone, unless it remains in the vine, neither can you unless you remain in me. ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ ਰਹਾਂਗਾ। ਕੋਈ ਵੀ ਟਹਿਣੀ ਜੇ ਉਹ ਅੰਗੂਰ ਦੀ ਵੇਲ ਵਿੱਚ ਨਾ ਰਹੇ, ਆਪਣੇ ਆਪ ਫਲ ਨਹੀਂ ਦੇ ਸਕਦੀ। ਇਸੇ ਤਰ੍ਹਾਂ, ਜੇਕਰ ਤੁਸੀਂ ਮੇਰੇ ਵਿੱਚ ਨਹੀਂ ਰਹੋਂਗੇ, ਤੁਸੀਂ ਫਲ ਪੈਦਾ ਨਹੀਂ ਕਰ ਸਕਦੇ।
5 I am the vine, you the branches. Whoever remains in me, and I in them, bears much fruit, for apart from me you can do nothing. “ਅੰਗੂਰ ਦੀ ਵੇਲ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ। ਜੇਕਰ ਕੋਈ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਬਹੁਤ ਫਲ ਦੇਵੇਗਾ ਪਰ ਮੇਰੇ ਤੋਂ ਅੱਲਗ ਹੋ ਕੇ ਤੁਸੀਂ ਕੁਝ ਵੀ ਨਹੀਂ ਕਰ ਸਕਦੇ।”
6 Anyone not remaining in me is thrown out like a branch and withers; branches are gathered, thrown into the fire, and burned. ਜੇਕਰ ਕੋਈ ਮੇਰੇ ਵਿੱਚ ਨਹੀਂ ਰਹਿੰਦਾ, ਉਹ ਇੱਕ ਟਹਿਣੀ ਵਾਂਗੂੰ ਸੁੱਟਿਆ ਜਾਵੇਗਾ ਅਤੇ ਸੁੱਕ ਜਾਵੇਗਾ। ਅਜਿਹੀਆਂ ਟਹਿਣੀਆਂ ਨੂੰ ਲੋਕ ਅੱਗ ਵਿੱਚ ਸਾੜ ਦਿੰਦੇ ਹਨ।
7 If you remain in me and my words remain in you, ask whatever you want, and it will happen for you. “ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦੇ ਦਿੱਤਾ ਜਾਵੇਗਾ।”
8 This is how my Father is glorified: that you bear much fruit and prove to be my disciples. ਇਸ ਰਾਹੀਂ ਮੇਰੇ ਪਿਤਾ ਦੀ ਵਡਿਆਈ ਹੋਵੇਗੀ, ਜੋ ਤੁਸੀਂ ਬਹੁਤਾ ਫਲ ਲੈ ਕੇ ਆਓ, ਇਸ ਤਰ੍ਹਾਂ ਤੁਸੀਂ ਮੇਰੇ ਚੇਲੇ ਹੋਵੋਗੇ।
9 "As the Father has loved me, so I have loved you. Remain in my love. “ਜਿਵੇਂ ਕਿ ਮੇਰੇ ਪਿਤਾ ਨੇ ਮੈਨੂੰ ਪਿਆਰ ਕੀਤਾ ਤਿਵੇਂ ਮੈਂ ਤੁਹਾਨੂੰ ਵੀ ਪਿਆਰ ਕੀਤਾ। ਇਸ ਲਈ ਤੁਸੀਂ ਵੀ ਮੇਰੇ ਪਿਆਰ ਵਿੱਚ ਬਣੇ ਰਹੋ।”
10 If you keep my commands, you will remain in my love, as I have kept my Father's commands and remain in his love. ਮੈਂ ਆਪਣੇ ਪਿਤਾ ਦੇ ਹੁਕਮਾਂ ਦੀ ਪਾਲਣਾ ਕਰਦਾ ਹਾਂ ਅਤੇ ਮੈਂ ਉਸ ਦੇ ਪਿਆਰ ਵਿੱਚ ਰਹਿੰਦਾ ਹਾਂ। ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦੀ ਪਾਲਣਾ ਕਰੋਂਗੇ ਤੁਸੀਂ ਮੇਰੇ ਪਿਆਰ ਵਿੱਚ ਰਹੋਂਗੇ।
11 I've told you this so my joy may be in you, and your joy be complete. “ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਪੂਰੀ ਹੋਵੇ ਅਤੇ ਤੁਹਾਡੀ ਖੁਸ਼ੀ ਪੂਰੀ ਹੋ ਸਕੇ।”
12 "This is my command: love one another as I have loved you. ਤੁਹਾਡੇ ਲਈ ਮੇਰਾ ਇਹ ਹੁਕਮ ਹੈ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ, ਇਸੇ ਤਰ੍ਹਾਂ ਤੁਸੀਂ ਵੀ ਇੱਕ ਦੂਜੇ ਨੂੰ ਪਿਆਰ ਕਰੋ।
13 No one has greater love than this: to lay down one's life for one's friends. ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇ
14 You are my friends if you do what I command you. ਤੁਸੀਂ ਮੇਰੇ ਮਿੱਤਰ ਹੋ ਜੇਕਰ ਤੁਸੀਂ ਉਹ ਗੱਲਾਂ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ।
15 I no longer call you servants—a servant doesn't know what his master does. I call you friends, since I've made known to you everything I heard from my Father. ਮੈਂ ਤੁਹਾਨੂੰ ਹੁਣ ਦਾਸ ਕਹਿ ਕੇ ਨਹੀਂ ਬੁਲਾਉਂਦਾ ਕਿਉਂਕਿ ਇੱਕ ਦਾਸ ਨਹੀਂ ਜਾਣਦਾ ਕਿ ਉਸਦਾ ਮਾਲਕ ਕੀ ਕਰ ਰਿਹਾ ਹੈ। ਪਰ ਹੁਣ ਮੈਂ ਤੁਹਾਨੂੰ ਆਪਣਾ ਮਿੱਤਰ ਕਹਿ ਕੇ ਬੁਲਾਵਾਂਗਾ। ਕਿਉਂਕਿ ਜੋ ਕੁਝ ਮੈਂ ਆਪਣੇ ਪਿਤਾ ਕੋਲੋਂ ਸੁਣਿਆ ਹੈ ਤੁਹਾਨੂੰ ਸਭ ਕੁਝ ਦੱਸ ਦਿੱਤਾ ਹੈ।
16 You didn't choose me—I chose you and placed you to go, bear fruit that lasts, so whatever you ask the Father in my name, he'll give you. “ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਠਹਿਰਾਇਆ ਹੈ ਤਾਂ ਕਿ ਤੁਸੀਂ ਜਾਓ ਅਤੇ ਫਲਦਾਰ ਹੋ ਸਕੋ। ਤੁਹਾਡਾ ਫਲ ਸਦਾ ਤੁਹਾਡੇ ਜੀਵਨ ਵਿੱਚ ਰਹੇ ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇਵੇ।”
17 This is my command to you: love one another. ਇੱਕ ਦੂਜੇ ਨਾਲ ਪਿਆਰ ਕਰੋ, ਇਹ ਮੇਰਾ ਤੁਹਾਨੂੰ ਹੁਕਮ ਹੈ।
18 "If the world hates you, know that it hated me first. ਜੇਕਰ ਸੰਸਾਰ ਤੁਹਾਡੇ ਨਾਲ ਨਫ਼ਰਤ ਕਰਦਾ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਸੰਸਾਰ ਨੇ ਮੇਰੇ ਨਾਲ ਵੀ ਨਫ਼ਰਤ ਕਰਦਾ ਸੀ।
19 If you were of the world, the world would love you as its own. But you are not of the world; instead, I chose you out of the world, so the world hates you. ਜੇਕਰ ਤੁਸੀਂ ਸੰਸਾਰ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਗੂੰ ਪਿਆਰ ਕਰਦੀ। ਪਰ ਤੁਸੀਂ ਸੰਸਾਰ ਦੇ ਨਹੀਂ ਹੋ ਕਿਉਂਕਿ ਮੈਂ ਤੁਹਾਨੂੰ ਇਸ ਸੰਸਾਰ ਵਿੱਚੋਂ ਚੁਣਿਆ ਹੈ ਇਸੇ ਕਾਰਣ ਸੰਸਾਰ ਨੇ ਤੁਹਾਡੇ ਤੋਂ ਨਫ਼ਰਤ ਕੀਤੀ।
20 Remember what I told you: a servant isn't greater than his master. If they persecuted me, they'll persecute you too; if they kept my word, they'll keep yours too. ਯਾਦ ਕਰੋ ਮੈਂ ਤੁਹਾਨੂੰ ਕੀ ਕਿਹਾ ਸੀ: ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ। ਜੇਕਰ ਲੋਕਾਂ ਨੇ ਮੈਨੂੰ ਕਸ਼ਟ ਦਿੱਤੇ ਹਨ, ਤਾਂ ਉਹ ਤੁਹਾਨੂੰ ਵੀ ਕਸ਼ਟ ਦੇਣਗੇ। ਜੇਕਰ ਉਨ੍ਹਾਂ ਨੇ ਮੇਰੇ ਬਚਨ ਨੂੰ ਮੰਨਿਆ, ਉਹ ਤੁਹਾਡੇ ਬਚਨ ਦੀ ਵੀ ਪਾਲਣਾ ਕਰਣਗੇ।
21 But they'll do all this to you because of my name, since they don't know the one who sent me. ਪਰ ਇਹ ਸਭ ਕੁਝ ਮੇਰੇ ਨਾਮ ਦੇ ਕਾਰਣ ਲੋਕ ਤੁਹਾਡੇ ਨਾਲ ਕਰਨਗੇ ਕਿਉਂਕਿ ਉਹ ਉਸ ਨੂੰ ਨਹੀਂ ਜਾਣਦੇ ਜਿਸ ਨੇ ਮੈਨੂੰ ਭੇਜਿਆ ਹੈ।
22 Had I not come and spoken to them, they would have no sin; now they have no excuse for their sin. ਜੇਕਰ ਮੈਂ ਨਾ ਆਇਆ ਹੁੰਦਾ ਅਤੇ ਇਸ ਦੁਨੀਆਂ ਦੇ ਲੋਕਾਂ ਨਾਲ ਗੱਲ ਨਾ ਕੀਤੀ ਹੁੰਦੀ, ਤਾਂ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਹੁਣ ਮੈਂ ਉਨ੍ਹਾਂ ਨੂੰ ਕਿਹਾ ਹੈ, ਹੁਣ ਉਨ੍ਹਾਂ ਕੋਲ ਆਪਣੇ ਪਾਪਾਂ ਲਈ ਕੋਈ ਬਹਾਨਾ ਨਹੀਂ ਹੈ।
23 Whoever hates me hates my Father as well. ਉਹ ਵਿਅਕਤੀ ਜੋ ਮੇਰੇ ਨਾਲ ਵੈਰ ਕਰਦਾ, ਮੇਰੇ ਪਿਤਾ ਨਾਲ ਵੀ ਵੈਰ ਕਰਦਾ ਹੈ।
24 Had I not done among them the works no one else did, they would have no sin. But now they have seen and hated both me and my Father. ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਨਹੀਂ ਕੀਤੀਆਂ। ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ। ਪਰ ਹਾਲੇ ਵੀ ਉਹ ਮੇਰੇ ਨਾਲ, ਇਥੋਂ ਤੱਕ ਕਿ ਮੇਰੇ ਪਿਤਾ ਨਾਲ ਵੀ ਵੈਰ ਕਰਦੇ ਹਨ।
25 But this happened to fulfill what is written in their Law: 'They hated me without cause.' ਪਰ ਇਹ ਇਸ ਲਈ ਹੋਇਆ ਹੈ ਕਿਉਂਕਿ ਜੋ ਭਵਿੱਖਬਾਣੀ ਉਨ੍ਹਾਂ ਦੀ ਬਿਵਸਥਾ ਵਿੱਚ ਲਿਖੀ ਹੋਈ ਸੱਚ ਹੋ ਜਾਵੇ। “ਉਨ੍ਹਾਂ ਨੇ ਬਿਨ੍ਹਾਂ ਕਾਰਨ ਤੋਂ ਮੇਰੇ ਨਾਲ ਨਫ਼ਰਤ ਕੀਤੀ।”
26 "When the Helper comes, whom I will send you from the Father—the Spirit of truth proceeding from the Father—he will testify about me. ਮੈਂ ਤੁਹਾਨੂੰ ਪਿਤਾ ਵੱਲੋਂ ਸਹਾਇਕ ਭੇਜਾਂਗਾ। ਉਹ ਸਹਾਇਕ ਸੱਚ ਦਾ ਆਤਮਾ ਹੈ ਜੋ ਪਿਤਾ ਕੋਲੋਂ ਆਉਂਦਾ ਹੈ। ਜਦੋਂ ਉਹ ਆਵੇਗਾ ਤਾਂ ਉਹ ਮੇਰੇ ਹੱਕ ਵਿੱਚ ਗਵਾਹੀ ਦੇਵੇਗਾ।
27 "And you also must testify, because you have been with me from the beginning." ਅਤੇ ਤੁਸੀਂ ਵੀ ਮੇਰੇ ਗਵਾਹ ਹੋਵੋਗੇ ਕਿਉਂਕਿ ਤੁਸੀਂ ਸ਼ੁਰੂ ਤੋਂ ਮੇਰੇ ਨਾਲ ਹੋ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]