Skip to content
The Believer's Library

Indian Revised Version (IRV) Punjabi - 2019

John 16 IRVPun

Show IRVPun only
Verse × ×
1 "I have told you all this so that you will not fall away. ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਠੋਕਰ ਨਾ ਖਾਓ।
2 They will expel you from synagogues; but the hour is coming when whoever kills you will think he offers a service to God. ਲੋਕ ਤੁਹਾਨੂੰ ਪ੍ਰਾਰਥਨਾ ਘਰ ਤੋਂ ਬਾਹਰ ਕੱਢ ਦੇਣਗੇ। ਹਾਂ, ਸਮਾਂ ਆਉਂਦਾ ਹੈ ਜਦੋਂ ਲੋਕ ਇਹ ਸਮਝਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ।
3 They will do this because they have not known the Father or me. ਉਹ ਇਹ ਗੱਲਾਂ ਇਸ ਲਈ ਕਰਨਗੇ ਕਿਉਂਕਿ ਉਹ ਪਿਤਾ ਅਤੇ ਮੈਨੂੰ ਬਿਲਕੁਲ ਹੀ ਨਹੀਂ ਜਾਣਦੇ।
4 But I've told you this so that when their hour comes, you'll remember I told you. I didn't tell you this from the start, because I was with you. ਮੈਂ ਤੁਹਾਨੂੰ ਇਹ ਸਭ ਗੱਲਾਂ ਹੁਣ ਆਖੀਆਂ ਹਨ, ਤਾਂ ਜਦੋਂ ਇਨ੍ਹਾਂ ਗੱਲਾਂ ਦੇ ਪੂਰੇ ਹੋਣ ਦਾ ਸਮਾਂ ਆਵੇ ਤਾਂ ਤੁਸੀਂ ਯਾਦ ਕਰੋ ਕਿ ਮੈਂ ਤੁਹਾਨੂੰ ਇਨ੍ਹਾਂ ਗੱਲਾਂ ਬਾਰੇ ਦੱਸ ਦਿੱਤਾ ਸੀ। ਇਹ ਗੱਲਾਂ ਮੈਂ ਤੁਹਾਨੂੰ ਸ਼ੁਰੂ ਤੋਂ ਹੀ ਦੱਸੀਆਂ ਸੀ ਕਿਉਂਕਿ ਮੈਂ ਤੁਹਾਡੇ ਨਾਲ ਸੀ।
5 "But now I'm going to him who sent me, and none of you asks me, 'Where are you going?' ਪਰ ਹੁਣ ਮੈਂ ਉਸ ਕੋਲ ਜਾ ਰਿਹਾ ਹਾਂ ਜਿਸ ਨੇ ਮੈਨੂੰ ਭੇਜਿਆ ਸੀ ਪਰ ਤੁਹਾਡੇ ਵਿੱਚੋਂ ਕੋਈ ਮੈਨੂੰ ਨਹੀਂ ਪੁੱਛਦਾ ਤੂੰ ਕਿੱਥੇ ਜਾਂਦਾ ਹੈ।
6 Instead, because I have said these things to you, sorrow has filled your heart. ਤੁਹਾਡੇ ਦਿਲ ਦੁੱਖ ਨਾਲ ਭਰੇ ਹਨ ਕਿਉਂਕਿ ਮੈਂ ਤੁਹਾਨੂੰ ਅਜਿਹੀਆਂ ਗੱਲਾਂ ਆਖੀਆਂ ਹਨ।
7 I tell you the truth: my going is for your good. If I don't go, the Helper, the Holy Spirit, won't come to you. But if I go, I will send him to you. ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜਦੋਂ ਮੈਂ ਜਾਂਵਾਂਗਾ ਤਾਂ ਮੈਂ ਤੁਹਾਡੇ ਲਈ ਸਹਾਇਕ ਭੇਜਾਂਗਾ। ਪਰ ਜੇਕਰ ਮੈਂ ਨਾ ਜਾਂਵਾਂ, ਤਾਂ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ।
8 And when he comes, he will convict the world concerning sin and righteousness and judgment: ਜਦੋਂ ਸਹਾਇਕ ਆਵੇਗਾ, ਉਹ ਇਸ ਸੰਸਾਰ ਦੇ ਲੋਕਾਂ ਨੂੰ ਪਾਪ, ਧਾਰਮਿਕਤਾ ਅਤੇ ਨਿਆਂ ਬਾਰੇ ਕਾਇਲ ਕਰੇਗਾ।
9 concerning sin, because they do not believe in me; ਪਾਪ ਦੇ ਬਾਰੇ ਇਸ ਲਈ ਕਿ ਉਹ ਮੇਰੇ ਉੱਤੇ ਵਿਸ਼ਵਾਸ ਨਹੀਂ ਕਰਦੇ l
10 concerning righteousness, because I am going to my Father and you will see me no longer; ਉਹ ਉਨ੍ਹਾਂ ਨੂੰ ਸਾਬਤ ਕਰੇਗਾ ਕਿ ਉਹ ਧਾਰਮਿਕਤਾ ਦੇ ਵਿਖੇ ਗਲਤ ਹਨ, ਕਿਉਂਕਿ ਮੈਂ ਵਾਪਸ ਆਪਣੇ ਪਿਤਾ ਕੋਲ ਜਾਂਦਾ ਹਾਂ। ਤੁਸੀਂ ਮੈਨੂੰ ਫੇਰ ਨਹੀਂ ਵੇਖੋਗੇ।
11 concerning judgment, because the ruler of this world has been judged. ਸਹਾਇਕ ਇਸ ਸੰਸਾਰ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਨਿਆਂ ਦੇ ਬਾਰੇ ਗਲਤ ਹਨ, ਕਿਉਂਕਿ ਇਸ ਸੰਸਾਰ ਦੇ ਹਾਕਮ (ਸ਼ੈਤਾਨ) ਦਾ ਨਿਆਂ ਪਹਿਲਾਂ ਹੀ ਹੋ ਚੁੱਕਾ ਹੈ।
12 "I still have many things to say to you, but you cannot bear them now. “ਮੇਰੇ ਕੋਲ ਹੋਰ ਵੀ ਤੁਹਾਨੂੰ ਦੱਸਣ ਲਈ ਬਹੁਤ ਕੁਝ ਹੈ, ਪਰ ਇਸ ਸਮੇਂ ਤੁਹਾਡੇ ਲਈ ਉਨ੍ਹਾਂ ਨੂੰ ਸਹਿਣਾ ਮੁਸ਼ਕਿਲ ਹੈ।
13 But when he, the Spirit of truth, comes, he will guide you into all truth. He won't speak on his own, but will speak whatever he hears, and will tell you what is coming. ਪਰ ਜਦੋਂ ਸੱਚ ਦਾ ਆਤਮਾ ਆਵੇਗਾ ਉਹ ਸਾਰੇ ਸੱਚ ਵਿੱਚ ਤੁਹਾਡੀ ਅਗਵਾਈ ਕਰੇਗਾ। ਆਤਮਾ ਆਪਣੇ ਸ਼ਬਦ ਨਹੀਂ ਬੋਲੇਗਾ। ਉਹ ਉਹੀ ਦੱਸੇਗਾ ਜੋ ਉਹ ਸੁਣੇਗਾ ਹੈ ਅਤੇ ਉਹ ਤੁਹਾਨੂੰ ਦੱਸੇਗਾ ਕਿ ਕੀ ਹੋਣ ਵਾਲਾ ਹੈ।
14 He will glorify me, for he will take what is mine and tell it to you. ਸਚਿਆਈ ਦਾ ਆਤਮਾ ਮੈਨੂੰ ਵਡਿਆਈ ਦੇਵੇਗਾ। ਕਿਉਂਕਿ ਉਹ ਮੇਰੀਆਂ ਗੱਲਾਂ ਹੀ ਤੁਹਾਨੂੰ ਦੱਸੇਗਾ।
15 All my Father has is mine; that's why I said he takes from what is mine and will tell you. ਉਹ ਸਭ ਕੁਝ ਜੋ ਪਿਤਾ ਦਾ ਹੈ, ਮੇਰਾ ਹੈ। ਇਸ ਲਈ ਮੈਂ ਤੁਹਾਨੂੰ ਕਿਹਾ ਹੈ ਕਿ ਆਤਮਾ ਮੇਰੇ ਕੋਲੋਂ ਗੱਲਾਂ ਲਵੇਗਾ ਅਤੇ ਉਨ੍ਹਾਂ ਨੂੰ ਤੁਹਾਨੂੰ ਦੱਸੇਗਾ।
16 "Soon you'll no longer see me; then soon again you'll see me." “ਥੋੜੀ ਦੇਰ ਬਾਅਦ ਤੁਸੀਂ ਮੈਨੂੰ ਨਹੀਂ ਵੇਖੋਂਗੇ। ਉਸ ਤੋਂ ਕੁਝ ਦੇਰ ਬਾਅਦ ਤੁਸੀਂ ਮੈਨੂੰ ਫ਼ੇਰ ਵੇਖੋਂਗੇ।”
17 So some of his disciples asked each other, "What does he mean: 'In a little while you will not see me, and then in a little while you will see me,' and, 'Because I am going to the Father'?" ਕੁਝ ਚੇਲਿਆਂ ਨੇ ਆਪਸ ਵਿੱਚ ਕਿਹਾ, ਯਿਸੂ ਦਾ ਇਸ ਤੋਂ ਕੀ ਭਾਵ ਹੈ? ਜੋ ਉਹ ਕਹਿੰਦਾ ਕਿ, “ਕੁਝ ਦੇਰ ਲਈ ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਕੁਝ ਦੇਰ ਬਾਅਦ ਫ਼ੇਰ ਤੁਸੀਂ ਮੈਨੂੰ ਵੇਖੋਂਗੇ ਉਹ ਕਹਿੰਦਾ, ਕਿਉਂਕਿ ਮੈਂ ਆਪਣੇ ਪਿਤਾ ਕੋਲ ਜਾਂਦਾ ਹਾਂ?”
18 So they kept saying, "What does he mean, 'a little while'? We don't know what he's talking about." ਤਾਂ ਉਨ੍ਹਾਂ ਨੇ ਪੁੱਛਿਆ, “ਥੋੜੀ ਦੇਰ” ਤੋਂ ਉਸਦਾ ਕੀ ਭਾਵ ਹੈ? ਜੋ ਉਹ (ਯਿਸੂ) ਕਹਿੰਦਾ ਹੈ ਅਸੀਂ ਨਹੀਂ ਸਮਝੇ।
19 Jesus knew they wanted to ask him, so he said to them, "Are you asking each other what I meant by saying, 'In a little while you will not see me, and then a little while you will see me'? ਯਿਸੂ ਨੇ ਵੇਖਿਆ ਕਿ ਚੇਲੇ ਉਸ ਨੂੰ ਇਸ ਬਾਰੇ ਕੁਝ ਪੁੱਛਣਾ ਚਾਹੁੰਦੇ ਹਨ ਤਾਂ ਯਿਸੂ ਨੇ ਚੇਲਿਆਂ ਨੂੰ ਆਖਿਆ, “ਕੀ ਤੁਸੀਂ ਮੈਨੂੰ ਇਸ ਗੱਲ ਬਾਰੇ ਪੁੱਛ ਰਹੇ ਹੋ ਕਿ ਜੋ ਮੈਂ ਆਖਿਆ, ਕਿ ਥੋੜ੍ਹੇ ਦੇਰ ਬਾਅਦ, ਤੁਸੀਂ ਮੈਨੂੰ ਨਹੀਂ ਵੇਖੋਂਗੇ ਅਤੇ ਥੋੜ੍ਹੇ ਜਿਹੇ ਚਿਰ ਬਾਅਦ ਤੁਸੀਂ ਮੈਨੂੰ ਫ਼ੇਰ ਵੇਖੋਂਗੇ?”
20 "Truly, truly, I tell you: you will weep and mourn, but the world rejoices. You'll grieve, but your grief will become joy. ਮੈਂ ਤੁਹਾਨੂੰ ਸੱਚ-ਸੱਚ ਦੱਸ ਰਿਹਾ ਹਾਂ ਕਿ ਤੁਸੀਂ ਰੋਵੋਂਗੇ ਅਤੇ ਉਦਾਸ ਹੋਵੋਂਗੇ ਪਰ ਸੰਸਾਰ ਖੁਸ਼ ਹੋਵੇਗਾ l ਤੁਸੀਂ ਉਦਾਸ ਹੋਵੋਂਗੇ ਪਰ ਤੁਹਾਡੀ ਉਦਾਸੀ ਖੁਸ਼ੀ ਵਿੱਚ ਬਦਲ ਜਾਵੇਗੀ।
21 A woman in labor has pain because her hour has come; but once she gives birth, she forgets the anguish, because she is joyful that a person has been born into the world. “ਜਦੋਂ ਇੱਕ ਔਰਤ ਇੱਕ ਬੱਚੇ ਨੂੰ ਜਨਮ ਦਿੰਦੀ ਹੈ, ਉਹ ਪੀੜ੍ਹਾ ਨੂੰ ਸਹਿਣ ਕਰਦੀ ਹੈ ਕਿਉਂਕਿ ਉਸਦਾ ਬੱਚੇ ਨੂੰ ਜਨਮ ਦੇਣ ਦਾ ਸਮਾਂ ਆ ਚੁੱਕਾ ਹੈ। ਪਰ ਇੱਕ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਉਹ ਇਸ ਖੁਸ਼ੀ ਕਾਰਨ, ਕਿ ਇਸ ਦੁਨੀਆਂ ਵਿੱਚ ਇੱਕ ਨਵਾਂ ਬਾਲਕ ਜੰਮਿਆ ਹੈ, ਉਹ ਸਾਰੀਆਂ ਪੀੜਾਂ ਭੁੱਲ ਜਾਂਦੀ ਹੈ।
22 So you also have sorrow now, but I will see you again, and your heart will rejoice, and no one will take your joy from you. ਹੁਣ ਤੁਸੀਂ ਉਦਾਸ ਹੋ ਪਰ ਜਦੋਂ ਮੈਂ ਤੁਹਾਨੂੰ ਫ਼ੇਰ ਵੇਖਾਂਗਾ ਤੁਸੀਂ ਖੁਸ਼ ਹੋਵੋਂਗੇ ਅਤੇ ਉਹ ਖੁਸ਼ੀ ਤੁਹਾਡੇ ਕੋਲੋਂ ਕੋਈ ਨਹੀਂ ਖੋਹ ਸਕਦਾ।
23 In that day you will ask me nothing. Truly, truly, I tell you: whatever you ask my Father in my name, he will give you. ਅਤੇ ਉਸ ਦਿਨ ਤੁਸੀਂ ਮੈਨੂੰ ਕੋਈ ਸਵਾਲ ਨਹੀਂ ਕਰੋਗੇ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜੋ ਕੁਝ ਵੀ ਤੁਸੀਂ ਪਿਤਾ ਤੋਂ ਮੇਰੇ ਨਾਮ ਤੇ ਮੰਗੋਂਗੇ ਉਹ ਤੁਹਾਨੂੰ ਦੇਵੇਗਾ।
24 Until now you've asked nothing in my name. Ask, and you will receive, so your joy may be complete. ਅਜੇ ਤੱਕ ਤੁਸੀਂ ਮੇਰੇ ਨਾਮ ਵਿੱਚ ਕੁਝ ਨਹੀਂ ਮੰਗਿਆ, ਮੰਗੋ ਤਾਂ ਤੁਹਾਨੂੰ ਮਿਲੇਗਾ ਅਤੇ ਤੁਹਾਡੀ ਖੁਸ਼ੀ ਪੂਰੀ ਹੋਵੇਗੀ।
25 I've told you these things in figures. The hour is coming when I'll no longer speak in figures, but tell you plainly about my Father. “ਮੈਂ ਤੁਹਾਨੂੰ ਇਹ ਗੱਲਾਂ ਬੁਝਾਰਤਾਂ ਵਿੱਚ ਕੀਤੀਆਂ ਹਨ। ਪਰ ਉਹ ਸਮਾਂ ਆਵੇਗਾ ਜਦ ਮੈਂ ਤੁਹਾਨੂੰ ਕੁਝ ਵੀ ਦੱਸਣ ਲਈ ਬੁਝਾਰਤਾਂ ਨਹੀਂ ਆਖਾਂਗਾ। ਸਗੋਂ ਮੈਂ ਤੁਹਾਨੂੰ ਆਪਣੇ ਪਿਤਾ ਬਾਰੇ ਬਹੁਤ ਸਪੱਸ਼ਟ ਸ਼ਬਦਾਂ ਵਿੱਚ ਦੱਸਾਂਗਾ।
26 That day you'll ask in my name, and I'm not telling you I'll ask my Father on your behalf; ਉਸ ਦਿਨ ਤੁਸੀਂ ਮੇਰੇ ਨਾਮ ਵਿੱਚ ਮੰਗੋਂਗੇ ਅਤੇ ਮੈਂ ਤੁਹਾਨੂੰ ਦੱਸਦਾ ਹਾਂ ਕਿ ਮੈਂ ਤੁਹਾਡੇ ਲਈ ਪਿਤਾ ਕੋਲੋਂ ਨਹੀਂ ਮੰਗਾਂਗਾ।
27 for the Father himself loves you, because you've loved me and believed I came from our Father. ਪਿਤਾ ਆਪ ਹੀ ਤੁਹਾਨੂੰ ਪਿਆਰ ਕਰਦਾ ਹੈ, ਕਿਉਂਕਿ ਤੁਸੀਂ ਮੈਨੂੰ ਪਿਆਰ ਕੀਤਾ ਹੈ। ਉਹ ਤੁਹਾਨੂੰ ਵੀ ਪਿਆਰ ਕਰਦਾ ਹੈ ਕਿਉਂਕਿ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਮੈਂ ਪਰਮੇਸ਼ੁਰ ਕੋਲੋਂ ਆਇਆ ਹਾਂ।
28 I came from my Father and entered the world; again, I leave the world, going to my Father." ਮੈਂ ਪਿਤਾ ਵੱਲੋਂ ਇਸ ਸੰਸਾਰ ਵਿੱਚ ਆਇਆ ਹਾਂ ਅਤੇ ਹੁਣ ਮੈਂ ਇਹ ਦੁਨੀਆਂ ਨੂੰ ਛੱਡ ਕੇ ਆਪਣੇ ਪਿਤਾ ਕੋਲ ਵਾਪਸ ਜਾਂਦਾ ਹਾਂ।”
29 His disciples said, "Now you are speaking plainly and not using any figure of speech! ਤਦ ਯਿਸੂ ਦੇ ਚੇਲਿਆਂ ਨੇ ਆਖਿਆ, “ਵੇਖ, ਹੁਣ ਤੂੰ ਸਪੱਸ਼ਟ ਬੋਲ ਰਿਹਾ ਹੈ ਅਤੇ ਕੋਈ ਬੁਝਾਰਤ ਨਹੀਂ।
30 Now we know you know everything and need no one to ask you questions; so we believe you came from our Father." ਹੁਣ ਅਸੀਂ ਜਾਣਦੇ ਹਾਂ ਕਿ ਤੈਨੂੰ ਸਭ ਕੁਝ ਪਤਾ ਹੈ, ਤੈਨੂੰ ਜ਼ਰੂਰਤ ਨਹੀਂ ਕਿ ਕੋਈ ਕੁਝ ਪੁੱਛੇ। ਇਸੇ ਲਈ, ਸਾਨੂੰ ਵਿਸ਼ਵਾਸ ਹੈ ਕਿ ਤੂੰ ਪਰਮੇਸ਼ੁਰ ਵੱਲੋਂ ਆਇਆ ਹੈਂ।”
31 Jesus replied, "Do you now believe? ਯਿਸੂ ਨੇ ਪੁੱਛਿਆ, “ਕੀ ਹੁਣ ਤੁਸੀਂ ਵਿਸ਼ਵਾਸ ਕਰਦੇ ਹੋ?”
32 "See, the hour is coming—has come—when you'll be scattered, each to his own home, leaving me alone. Yet I'm not alone; my Father is with me. ਇੱਕ ਸਮਾਂ ਆਵੇਗਾ ਜਦੋਂ ਤੁਸੀਂ ਸਭ ਖਿੰਡ ਜਾਵੋਂਗੇ ਅਤੇ ਆਪਣੇ ਘਰਾਂ ਨੂੰ ਮੁੜ ਜਾਵੋਂਗੇ ਅਤੇ ਤੁਸੀਂ ਮੈਨੂੰ ਇਕੱਲਾ ਛੱਡ ਦੇਵੋਂਗੇ। ਉਹ ਸਮਾਂ ਹੁਣ ਆ ਹੀ ਚੁੱਕਿਆ ਹੈ। ਪਰ ਤਾਂ ਵੀ ਮੈਂ ਇਕੱਲਾ ਨਹੀਂ ਹੋਵਾਂਗਾ ਕਿਉਂਕਿ ਪਿਤਾ ਮੇਰੇ ਨਾਲ ਹੈ।
33 I've told you this so you may have peace in me. In the world you'll face trouble, but take heart—I've overcome the world." “ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ।”
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]