Skip to content
The Believer's Library

Indian Revised Version (IRV) Punjabi - 2019

John 19 IRVPun

Show IRVPun only
Verse × ×
1 Then Pilate took Jesus and had him flogged. ਤਦ ਫੇਰ ਪਿਲਾਤੁਸ ਨੇ ਯਿਸੂ ਨੂੰ ਕੋਰੜੇ ਮਾਰਨ ਦਾ ਹੁਕਮ ਦਿੱਤਾ l
2 The soldiers wove a crown of thorns, put it on his head, and wrapped a purple robe around him. ਸਿਪਾਹੀਆਂ ਨੇ ਕੰਡਿਆਂ ਦਾ ਤਾਜ ਗੁੰਦਕੇ ਉਸ ਦੇ ਸਿਰ ਤੇ ਪਾਇਆ ਅਤੇ ਉਸ ਨੂੰ ਬੈਂਗਣੀ ਚੋਲਾ ਪਹਿਨਾਇਆ।
3 They kept coming to him, saying, "Hail, King of the Jews!" and slapped his face. ਉਹ ਸੈਨਿਕ ਉਸ ਨੂੰ ਮਜ਼ਾਕ ਕਰਨ ਲੱਗੇ, “ਹੇ ਯਹੂਦੀਆਂ ਦੇ ਰਾਜਾ, ਨਮਸਕਾਰ।” ਇਸ ਦੇ ਨਾਲ ਹੀ ਉਸ ਦੇ ਮੂੰਹ ਤੇ ਚਪੇੜਾਂ ਵੀ ਮਾਰਦੇ ਰਹੇ।
4 Pilate went out again and said to them, "Look, I'm bringing him out to you, so you'll know I find no fault in him." ਪਿਲਾਤੁਸ ਨੇ ਫਿਰ ਬਾਹਰ ਨਿੱਕਲ ਕੇ ਯਹੂਦੀਆਂ ਨੂੰ ਆਖਿਆ, “ਵੇਖੋ, ਮੈਂ ਉਸ ਨੂੰ ਬਾਹਰ ਤੁਹਾਡੇ ਕੋਲ ਲਿਆ ਰਿਹਾ ਹਾਂ। ਤਾਂ ਜੋ ਤੁਸੀਂ ਵੀ ਜਾਣੋ ਮੈਨੂੰ ਉਸ ਤੇ ਦੋਸ਼ ਲਾਉਣ ਵਾਸਤੇ ਕੁਝ ਵੀ ਨਹੀਂ ਲੱਭਿਆ।”
5 So Jesus came out wearing the crown of thorns and the purple robe. Pilate told them, "Here is the man!" ਫਿਰ ਯਿਸੂ ਬਾਹਰ ਆਇਆ, ਉਸ ਦੇ ਸਿਰ ਤੇ ਕੰਡਿਆਂ ਦਾ ਤਾਜ ਅਤੇ ਸਰੀਰ ਤੇ ਬੈਂਗਣੀ ਚੋਗਾ ਪਾਇਆ ਹੋਇਆ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਵੇਖੋ, ਇਸ ਮਨੁੱਖ ਨੂੰ।”
6 When the chief priests and guards saw him, they shouted, "Crucify him! Crucify him!" Pilate told them, "Take him yourselves and crucify him, since I find no guilt in him." ਜਦੋਂ ਮੁੱਖ ਜਾਜਕਾਂ ਅਤੇ ਸਿਪਾਹੀਆਂ ਨੇ ਇਸ ਨੂੰ ਵੇਖਿਆ ਤਾਂ ਉਨ੍ਹਾਂ ਰੌਲ਼ਾ ਪਾਇਆ, “ਇਸ ਨੂੰ ਸਲੀਬ ਦਿਓ! ਸਲੀਬ ਦਿਓ!” ਪਰ ਪਿਲਾਤੁਸ ਨੇ ਆਖਿਆ, “ਤੁਸੀਂ ਆਪੇ ਇਸ ਨੂੰ ਲੈ ਜਾਵੋ ਅਤੇ ਸਲੀਬ ਦੇ ਦਿਓ, ਪਰ ਮੈਨੂੰ ਇਸ ਤੇ ਦੋਸ਼ ਲਾਉਣ ਲਈ ਕੁਝ ਵੀ ਨਹੀਂ ਲੱਭਿਆ।”
7 The Jews answered him, "We have a law; by that law he must die, because he made himself the Son of God." ਯਹੂਦੀਆਂ ਨੇ ਉੱਤਰ ਦਿੱਤਾ, “ਸਾਡੇ ਕੋਲ ਬਿਵਸਥਾ ਹੈ ਅਤੇ ਉਸ ਅਨੁਸਾਰ ਇਹ ਮਰਨ ਯੋਗ ਹੈ ਕਿਉਂਕਿ ਇਸ ਨੇ ਇਹ ਆਖਿਆ ਹੈ ਕਿ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ।”
8 When Pilate heard this, he was even more afraid. ਜਦ ਪਿਲਾਤੁਸ ਨੇ ਇਹ ਗੱਲ ਸੁਣੀ ਤਾਂ ਉਹ ਹੋਰ ਵੀ ਡਰ ਗਿਆ।
9 He went into headquarters again and asked Jesus, "Where are you from?" But Jesus gave him no answer. ਉਹ ਮੁੜ ਕਚਹਿਰੀ ਨੂੰ ਗਿਆ ਅਤੇ ਯਿਸੂ ਨੂੰ ਆਖਿਆ, “ਤੂੰ ਕਿੱਥੋਂ ਆਇਆ ਹੈਂ?” ਪਰ ਯਿਸੂ ਨੇ ਉਸ ਨੂੰ ਕੋਈ ਜ਼ਵਾਬ ਨਾ ਦਿੱਤਾ।
10 So Pilate said to him, "You won't speak to me? Don't you know I have authority to release you, and authority to crucify you?" ਪਿਲਾਤੁਸ ਨੇ ਕਿਹਾ, “ਕੀ ਤੂੰ ਮੇਰੇ ਨਾਲ ਬੋਲਦਾ? ਕੀ ਤੂੰ ਨਹੀਂ ਜਾਣਦਾ ਕਿ ਮੇਰੇ ਕੋਲ ਸ਼ਕਤੀ ਹੈ ਕਿ ਮੈਂ ਭਾਵੇਂ ਤੈਨੂੰ ਛੱਡ ਦੇਵਾਂ ਤੇ ਭਾਵੇਂ ਸਲੀਬ ਤੇ ਦੇਵਾਂ?”
11 Jesus answered him, "You would have no authority over me at all unless it had been given you from above. That is why the one who handed me over to you bears the greater sin." ਯਿਸੂ ਨੇ ਕਿਹਾ, “ਇਹ ਅਧਿਕਾਰ, ਜੋ ਮੇਰੇ ਉੱਪਰ ਤੇਰੇ ਕੋਲ ਹੈ ਪਰਮੇਸ਼ੁਰ ਦੁਆਰਾ ਦਿੱਤਾ ਹੋਇਆ ਹੈ। ਇਸ ਲਈ ਜਿਸ ਆਦਮੀ ਨੇ ਮੈਨੂੰ ਤੇਰੇ ਹੱਥੀਂ ਫ਼ੜਵਾਇਆ ਹੈ ਉਹ ਵੱਧ ਪਾਪ ਦਾ ਦੋਸ਼ੀ ਹੈ।”
12 From then on, Pilate tried to release him, but the Jews cried out, "If you release him, you're no friend of Caesar. Anyone who makes himself king opposes Caesar." ਇਸ ਤੋਂ ਬਾਅਦ ਪਿਲਾਤੁਸ ਨੇ ਯਿਸੂ ਨੂੰ ਅਜ਼ਾਦ ਕਰਨ ਦੀ ਬਹੁਤ ਕੋਸ਼ਿਸ਼ ਕੀਤੀ। ਪਰ ਯਹੂਦੀ ਰੌਲ਼ਾ ਪਾ ਰਹੇ ਸਨ, “ਇਸ ਲਈ ਜੇਕਰ ਤੂੰ ਇਸ ਆਦਮੀ ਨੂੰ ਛੱਡੇਂਗਾ ਤਾਂ ਇਸ ਦਾ ਮਤਲਬ ਤੂੰ ਕੈਸਰ ਦਾ ਮਿੱਤਰ ਨਹੀਂ ਹੈ।”
13 Hearing these words, Pilate brought Jesus out and sat on the judgment seat at a place called Stone Pavement—Gabbatha in Aramaic. ਪਿਲਾਤੁਸ ਇਹ ਗੱਲਾਂ ਸੁਣ ਕੇ ਯਿਸੂ ਨੂੰ ਬਾਹਰ ਪੱਥਰ ਦੇ ਚਬੂਤਰੇ ਦੇ ਕੋਲ ਲਿਆਇਆ। (ਜਿਸ ਨੂੰ ਇਬਰਾਨੀ ਭਾਸ਼ਾ ਵਿੱਚ ਗਬਥਾ ਆਖਿਆ ਜਾਂਦਾ ਹੈ) ਅਤੇ ਅਦਾਲਤ ਦੀ ਗੱਦੀ ਤੇ ਬੈਠ ਗਿਆ।
14 It was Passover Preparation Day, about noon. He told the Jews, "Here is your King!" ਇਹ ਤਕਰੀਬਨ ਦੁਪਹਿਰ ਦਾ ਵੇਲਾ ਸੀ ਅਤੇ ਇਹ ਪਸਾਹ ਦੇ ਤਿਉਹਾਰ ਦੀ ਤਿਆਰੀ ਦਾ ਦਿਨ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਇਹ ਵੇਖੋ, ਤੁਹਾਡਾ ਰਾਜਾ ਹੈ।”
15 They yelled, "Take him away! Take him away! Crucify him!" Pilate asked them, "Crucify your king?" The chief priests answered, "We have no king but Caesar." ਯਹੂਦੀਆਂ ਨੇ ਡੰਡ ਪਾਈ, “ਇਸ ਨੂੰ ਦੂਰ ਲੈ ਜਾਓ, ਇਸ ਨੂੰ ਲੈ ਜਾਓ ਅਤੇ ਇਸ ਨੂੰ ਸਲੀਬ ਦਿਓ।” ਪਿਲਾਤੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਰਾਜੇ ਨੂੰ ਸਲੀਬ ਦੇਵਾਂ?” ਮੁੱਖ ਜਾਜਕਾਂ ਨੇ ਆਖਿਆ, “ਸਾਡਾ ਸਿਰਫ਼ ਇੱਕ ਹੀ ਰਾਜਾ ਹੈ, ਕੈਸਰ।”
16 So then he handed him over to them to be crucified. So they took Jesus, ਪਿਲਾਤੁਸ ਨੇ ਯਿਸੂ ਨੂੰ ਸਲੀਬ ਉੱਤੇ ਚੜਾਉਣ ਲਈ ਯਹੂਦੀਆਂ ਦੇ ਹਵਾਲੇ ਕਰ ਦਿੱਤਾ। ਸਿਪਾਹੀ ਯਿਸੂ ਨੂੰ ਲੈ ਗਏ।
17 carrying his own cross, he went out to the place called The Place of a Skull, called Golgotha in Aramaic. ਉਸ ਨੇ ਆਪਣੀ ਸਲੀਬ ਚੁੱਕੀ ਅਤੇ ਖੋਪੜੀ ਨਾਮ ਦੀ ਥਾਂ ਉੱਤੇ ਗਿਆ। ਅਤੇ ਇਬਰਾਨੀ ਭਾਸ਼ਾ ਵਿੱਚ ਉਸ ਨੂੰ “ਗਲਗਥਾ” ਕਹਿੰਦੇ ਹਨ।
18 There they crucified him, with two others, one on each side, Jesus in the middle. ਉੱਥੇ ਉਨ੍ਹਾਂ ਨੇ ਯਿਸੂ ਨੂੰ ਸਲੀਬ ਦਿੱਤੀ। ਉੱਥੇ ਦੋ ਮਨੁੱਖ ਹੋਰ ਸਨ, ਜਿਨ੍ਹਾਂ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਇੱਕ ਮਨੁੱਖ ਉਸ ਦੇ ਇੱਕ ਪਾਸੇ ਅਤੇ ਦੂਸਰਾ ਇੱਕ ਪਾਸੇ ਅਤੇ ਯਿਸੂ ਵਿਚਾਲੇ।
19 Pilate also wrote a sign and put it on the cross: Jesus of Nazareth, King of the Jews. ਪਿਲਾਤੁਸ ਨੇ ਇੱਕ ਦੋਸ਼ ਪੱਤ੍ਰੀ ਲਿਖਵਾ ਕੇ ਸਲੀਬ ਉੱਪਰ ਲਾਈ ਜਿਸ ਉੱਤੇ ਇਹ ਲਿਖਿਆ ਹੋਇਆ ਸੀ “ਯਿਸੂ ਨਾਸਰੀ ਯਹੂਦੀਆਂ ਦਾ ਰਾਜਾ।”
20 Many Jews read this sign, since the place Jesus was crucified was near the city; it was written in Aramaic, Latin, and Greek. ਇਹ ਚਿੰਨ੍ਹ ਪੱਟੀ ਇਬਰਾਨੀ, ਲਾਤੀਨੀ ਅਤੇ ਯੂਨਾਨੀ ਭਾਸ਼ਾ ਵਿੱਚ ਲਿਖੀ ਹੋਈ ਸੀ। ਬਹੁਤ ਸਾਰੇ ਯਹੂਦੀਆਂ ਨੇ ਇਸ ਪੱਟੀ ਨੂੰ ਪੜਿਆ, ਕਿਉਂਕਿ ਜਿਸ ਜਗ੍ਹਾ ਉਸ ਨੂੰ ਸਲੀਬ ਦਿੱਤੀ ਗਈ ਸ਼ਹਿਰ ਦੇ ਨੇੜੇ ਹੀ ਸੀ।
21 So the Jewish chief priests said to Pilate, "Don't write 'The King of the Jews,' but 'This man said, I am King of the Jews.'" ਤਾਂ ਯਹੂਦੀਆਂ ਦੇ ਮੁੱਖ ਜਾਜਕਾਂ ਨੇ ਪਿਲਾਤੁਸ ਨੂੰ ਕਿਹਾ ਕਿ, “ਇਹ ਨਾ ਲਿਖ, ਉਹ ਯਹੂਦੀਆ ਦਾ ਰਾਜਾ ਹੈ। ਸਗੋਂ ਇਹ ਲਿਖ ਕਿ, ‘ਉਸ ਨੇ ਆਖਿਆ, ਕਿ ਮੈਂ ਯਹੂਦੀਆਂ ਦਾ ਰਾਜਾ ਹਾਂ।’”
22 Pilate answered, "What I have written, I have written." ਪਿਲਾਤੁਸ ਨੇ ਕਿਹਾ, “ਜੋ ਮੈਂ ਲਿਖਿਆ ਹੈ, ਉਸ ਨੂੰ ਮੈਂ ਹੁਣ ਨਹੀਂ ਬਦਲ ਸਕਦਾ।”
23 After crucifying Jesus, the soldiers took his clothes and split them into four shares, one per soldier, and took the tunic too. The tunic was seamless, woven in one piece from top to bottom. ਜਦੋਂ ਸਿਪਾਹੀਆਂ ਨੇ ਯਿਸੂ ਨੂੰ ਸਲੀਬ ਦਿੱਤੀ, ਉਨ੍ਹਾਂ ਨੇ ਉਸ ਦੇ ਕੱਪੜੇ ਰੱਖ ਕੇ ਅਤੇ ਉਨ੍ਹਾਂ ਨੂੰ ਚਾਰ ਹਿੱਸਿਆਂ ਵਿੱਚ ਵੰਡਿਆ। ਹਰੇਕ ਸਿਪਾਹੀ ਦਾ ਇੱਕ-ਇੱਕ ਹਿੱਸਾ। ਉਨ੍ਹਾਂ ਨੇ ਉਸਦਾ ਕੁੜਤਾ ਵੀ ਲੈ ਲਿਆ। ਇਹ ਇੱਕ ਸਿਰੇ ਤੋਂ ਦੂਜੇ ਸਿਰੇ ਇੱਕੋ ਹੀ ਟੁੱਕੜੇ ਦਾ ਬਣਿਆ ਹੋਇਆ ਸੀ।
24 So they said to each other, "Let's not tear it, but cast lots for who gets it." This was to fulfill the Scripture that says, "They divided my clothes among themselves, and cast lots for my garment." So the soldiers did this. ਸਿਪਾਹੀਆਂ ਨੇ ਆਪਸ ਵਿੱਚ ਕਿਹਾ, “ਸਾਨੂੰ ਇਸ ਕੁੜਤੇ ਨੂੰ ਹਿੱਸਿਆਂ ਵਿੱਚ ਨਹੀਂ ਪਾੜਨਾ ਚਾਹੀਦਾ, ਸਗੋਂ ਅਸੀਂ ਪਰਚੀਆਂ ਪਾ ਕੇ ਵੇਖ ਲੈਂਦੇ ਹਾਂ ਇਹ ਕਿਸ ਦੇ ਹਿੱਸੇ ਆਉਂਦਾ ਹੈ।” ਇਹ ਇਸ ਲਈ ਹੋਇਆ ਤਾਂ ਜੋ ਪਵਿੱਤਰ ਗ੍ਰੰਥ ਦਾ ਬਚਨ ਪੂਰਾ ਹੋ ਸਕੇ। “ਉਨ੍ਹਾਂ ਮੇਰੇ ਕੱਪੜੇ ਵੀ ਆਪਸ ਵਿੱਚ ਵੰਡ ਲਏ ਅਤੇ ਮੇਰੇ ਲਿਬਾਸ ਉੱਤੇ ਪਰਚੀਆਂ ਸੁੱਟਦੇ ਹਨ।” ਤਦ ਸਿਪਾਹੀ ਨੇ ਇਹ ਕੀਤਾ।
25 His mother, his mother's sister, Mary wife of Clopas, and Mary Magdalene stood near Jesus' cross. ਯਿਸੂ ਦੀ ਮਾਤਾ ਉਸ ਦੀ ਸਲੀਬ ਦੇ ਕੋਲ ਖੜ੍ਹੀ ਸੀ। ਉਸ ਦੀ ਮਾਂ ਦੀ ਭੈਣ, ਕਲੋਪਸ ਦੀ ਪਤਨੀ ਮਰਿਯਮ ਅਤੇ ਮਰਿਯਮ ਮਗਦਲੀਨੀ ਵੀ ਖੜ੍ਹੀਆਂ ਸਨ।
26 Seeing his mother and the disciple he loved standing there, Jesus told her, "Woman, here is your son." ਯਿਸੂ ਨੇ ਆਪਣੀ ਮਾਤਾ ਨੂੰ ਵੇਖਿਆ ਅਤੇ ਜਿਸ ਚੇਲੇ ਨੂੰ ਬਹੁਤ ਪਿਆਰ ਕਰਦਾ ਸੀ, ਉਹ ਵੀ ਉੱਥੇ ਹੀ ਖੜ੍ਹਾ ਸੀ ਤਾਂ ਉਸ ਨੇ ਆਪਣੀ ਮਾਤਾ ਨੂੰ ਕਿਹਾ, “ਹੇ ਔਰਤ! ਇਹ ਰਿਹਾ ਤੇਰਾ ਪੁੱਤਰ।”
27 Then he said to the disciple, "Here is your mother." From that hour, the disciple took her into his home. ਤਦ ਯਿਸੂ ਨੇ ਉਸ ਚੇਲੇ ਨੂੰ ਆਖਿਆ, “ਇਹ ਤੇਰੀ ਮਾਤਾ ਹੈ।” ਤਾਂ ਇਸ ਤੋਂ ਬਾਅਦ ਉਹ ਚੇਲਾ ਯਿਸੂ ਦੀ ਮਾਤਾ ਨੂੰ ਆਪਣੇ ਘਰ ਆਪਣੇ ਲੈ ਗਿਆ।
28 After this, knowing all was now finished, Jesus said, to fulfill Scripture, "I am thirsty." ਯਿਸੂ ਜਾਣਦਾ ਸੀ ਕਿ ਸਭ ਕੁਝ ਪੂਰਾ ਹੋ ਚੁੱਕਿਆ ਹੈ। ਇਸ ਲਈ ਪਵਿੱਤਰ ਗ੍ਰੰਥ ਵਿੱਚ ਜੋ ਲਿਖਿਆ ਹੈ ਉਸ ਨੂੰ ਪੂਰਾ ਕਰਨ ਲਈ ਉਸ ਨੇ ਆਖਿਆ, “ਮੈਂ ਪਿਆਸਾ ਹਾਂ।”
29 A jar full of sour wine sat there; they soaked a sponge in it, fixed it on a hyssop stalk, and lifted it to his mouth. ਉੱਥੇ ਇੱਕ ਵੱਡਾ ਮਰਤਬਾਨ ਸਿਰਕੇ ਦਾ ਭਰਿਆ ਹੋਇਆ ਸੀ ਤਾਂ ਸਿਪਾਹੀਆਂ ਨੇ ਇੱਕ ਜ਼ੂਫੇ ਨੂੰ ਗਿੱਲਾ ਕੀਤਾ ਅਤੇ ਉਸ ਸਪੰਜ ਨੂੰ ਟਹਿਣੀ ਨਾਲ ਬੰਨ੍ਹ ਕੇ, ਉਸ ਨੂੰ ਯਿਸੂ ਦੇ ਮੂੰਹ ਤੱਕ ਕੀਤਾ।
30 Jesus took the sour wine and said, "It is finished." He bowed his head and gave up his spirit. ਜਦ ਯਿਸੂ ਨੇ ਸਿਰਕੇ ਦਾ ਸਵਾਦ ਲਿਆ, ਉਸ ਨੇ ਆਖਿਆ, “ਪੂਰਾ ਹੋਇਆ ਹੈ।” ਤਦ ਯਿਸੂ ਨੇ ਆਪਣਾ ਸਿਰ ਝੁਕਾਇਆ ਅਤੇ ਜਾਨ ਦੇ ਦਿੱਤੀ।
31 Since it was Preparation Day, and they didn't want the bodies remaining on the cross during the Sabbath—that Sabbath was a special day—the Jews asked Pilate to break their legs and remove the bodies. ਇਹ ਦਿਨ ਤਿਆਰੀ ਦਾ ਦਿਨ ਸੀ ਅਤੇ ਅਗਲਾ ਦਿਨ ਸਬਤ ਦਾ ਦਿਨ ਸੀ। ਯਹੂਦੀ ਇਹ ਨਹੀਂ ਚਾਹੁੰਦੇ ਸਨ ਕਿ ਲਾਸ਼ਾਂ ਸਲੀਬ ਤੇ ਟੰਗੀਆਂ ਰਹਿਣ। ਕਿਉਂਕਿ ਸਬਤ ਦਾ ਦਿਨ ਉਨ੍ਹਾਂ ਲਈ ਬਹੁਤ ਖ਼ਾਸ ਸੀ। ਉਨ੍ਹਾਂ ਪਿਲਾਤੁਸ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਦੀਆਂ ਲੱਤਾਂ ਤੋੜਨ ਦੀ ਆਗਿਆ ਦੇਵੇ, ਤਾਂ ਜੋ ਉਹ ਜਲਦੀ ਮਰ ਜਾਣ ਅਤੇ ਸਲੀਬਾਂ ਤੋਂ ਜਲਦੀ ਹੀ ਲਾਸ਼ਾਂ ਨੂੰ ਉਤਾਰਿਆ ਜਾ ਸਕੇ।
32 So soldiers came and broke the legs of the first man, then the other crucified with him. ਤਦ ਸਿਪਾਹੀ ਆਏ ਅਤੇ ਉਨ੍ਹਾਂ ਨੇ ਪਹਿਲੇ ਆਦਮੀ ਦੀਆਂ ਲੱਤਾਂ ਤੋੜੀਆਂ ਜਿਸ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਫ਼ੇਰ ਉਨ੍ਹਾਂ ਨੇ ਦੂਜੇ ਆਦਮੀ ਦੀਆਂ ਲੱਤਾਂ ਵੀ ਤੋੜ ਦਿੱਤੀਆਂ ਸੀ।
33 But coming to Jesus, seeing he was already dead, they didn't break his legs. ਪਰ ਜਦੋਂ ਉਹ ਯਿਸੂ ਕੋਲ ਆਏ ਤਾਂ ਕੀ ਵੇਖਿਆ ਕਿ ਯਿਸੂ ਤਾਂ ਪਹਿਲਾਂ ਹੀ ਮਰ ਚੁੱਕਾ ਹੈ, ਇਸ ਲਈ ਉਨ੍ਹਾਂ ਨੇ ਉਸ ਦੀਆਂ ਲੱਤਾਂ ਨਾ ਤੋੜੀਆਂ।
34 But one of the soldiers pierced his side with a spear, and blood and water immediately came out. ਪਰ ਉਨ੍ਹਾਂ ਵਿੱਚੋਂ ਇੱਕ ਸਿਪਾਹੀ ਨੇ ਬਰਛਾ ਮਾਰ ਕੇ ਅਤੇ ਯਿਸੂ ਦੀ ਵੱਖੀ ਵਿੰਨ੍ਹ ਦਿੱਤੀ, ਉਸ ਦੇ ਸਰੀਰ ਵਿੱਚੋਂ ਲਹੂ ਅਤੇ ਪਾਣੀ ਨਿੱਕਲਿਆ।
35 The eyewitness has testified—his testimony is true, and he knows he speaks the truth—so you also may believe. (ਜਿਸ ਨੇ ਇਹ ਸਭ ਵੇਖਿਆ ਗਵਾਹੀ ਦਿੱਤੀ ਅਤੇ ਉਸ ਦੀ ਗਵਾਹੀ ਸੱਚੀ ਹੈ, ਉਹ ਜਾਣਦਾ ਹੈ ਜੋ ਉਹ ਕਹਿ ਰਿਹਾ, ਸੱਚ ਹੈ। ਉਸ ਨੇ ਗਵਾਹੀ ਦਿੱਤੀ ਤਾਂ ਜੋ ਤੁਸੀਂ ਵੀ ਵਿਸ਼ਵਾਸ ਕਰੋ)
36 For these things happened to fulfill the Scripture: "Not one of his bones will be broken." ਪਵਿੱਤਰ ਗ੍ਰੰਥ ਦੀ ਇਹ ਲਿਖਤ ਪੂਰੀ ਹੋਈ ਇਸ ਲਈ ਵਾਪਰਿਆ: “ਉਸ ਦੀ ਕੋਈ ਹੱਡੀ ਨਹੀਂ ਤੋੜੀ ਜਾਵੇਗੀ।”
37 And again another Scripture says, "They will look on the one they have pierced." ਅਤੇ ਦੂਜੀ ਲਿਖਤ ਆਖਦੀ ਹੈ, “ਲੋਕ ਉਸ ਵਿਅਕਤੀ ਨੂੰ ਵੇਖਣਗੇ ਜਿਸ ਨੂੰ ਉਨ੍ਹਾਂ ਨੇ ਵਿੰਨ੍ਹਿਆ ਸੀ।”
38 Afterward, Joseph of Arimathea—a disciple of Jesus, but secretly, for fear of the Jews—asked Pilate to let him remove Jesus' body. Pilate agreed, so he came and removed it. ਇਸ ਤੋਂ ਬਾਅਦ ਅਰਿਮਥੇਆ ਦੇ ਯੂਸੁਫ਼ ਨੇ ਪਿਲਾਤੁਸ ਨੂੰ ਯਿਸੂ ਦੇ ਸਰੀਰ ਨੂੰ ਲੈ ਜਾਣ ਲਈ ਬੇਨਤੀ ਕੀਤੀ। ਕਿਉਂਕਿ ਯੂਸੁਫ਼ ਯਹੂਦੀਆਂ ਤੋਂ ਡਰਦਾ ਸੀ, ਉਹ ਯਿਸੂ ਦਾ ਗੁਪਤ ਚੇਲਾ ਸੀ। ਪਿਲਾਤੁਸ ਨੇ ਉਸ ਨੂੰ ਯਿਸੂ ਦੇ ਸਰੀਰ ਨੂੰ ਲੈ ਜਾਣ ਦੀ ਆਗਿਆ ਦੇ ਦਿੱਤੀ ਤਾਂ ਯੂਸੁਫ਼ ਆਇਆ ਅਤੇ ਯਿਸੂ ਦੀ ਲਾਸ਼ ਨੂੰ ਉੱਥੋਂ ਲੈ ਗਿਆ।
39 Nicodemus, who had first come to Jesus at night, also came, bringing a mixture of myrrh and aloes, about seventy-five pounds. ਨਿਕੋਦਿਮੁਸ ਯੂਸੁਫ਼ ਦੇ ਨਾਲ ਗਿਆ। ਨਿਕੋਦਿਮੁਸ ਉਹੀ ਸੀ ਜਿਹੜਾ ਇੱਕ ਵਾਰ ਰਾਤ ਨੂੰ ਯਿਸੂ ਕੋਲ ਗਿਆ ਸੀ। ਉਹ ਆਪਣੇ ਨਾਲ ਪੰਜਾਹ ਕੁ ਸੇਰ ਦੇ ਕਰੀਬ ਗੰਧਰਸ ਨਾਲ ਰਲੇ ਊਦ ਲਿਆਇਆ।
40 They took Jesus's body and wrapped it in linen cloths with spices, as is Jewish burial custom. ਇਨ੍ਹਾਂ ਦੋਹਾਂ ਆਦਮੀਆਂ ਨੇ ਯਿਸੂ ਦੀ ਲਾਸ਼ ਚੁੱਕੀ ਅਤੇ ਯਹੂਦੀਆਂ ਦੇ ਦਫ਼ਨਾਉਣ ਦੇ ਰੀਤ ਮੁਤਾਬਕ ਸਮੱਗਰੀ ਪਾ ਕੇ ਇੱਕ ਪਤਲੇ ਕੱਪੜੇ ਨਾਲ ਉਸ ਦੇ ਸਰੀਰ ਨੂੰ ਲਪੇਟਿਆ।
41 Where he was crucified there was a garden, and in the garden a new tomb where no one had yet been laid. ਜਿਸ ਜਗ੍ਹਾ ਯਿਸੂ ਨੂੰ ਸਲੀਬ ਚੜਾਇਆ ਗਿਆ ਸੀ, ਉੱਥੇ ਇੱਕ ਬਾਗ਼ ਸੀ। ਉੱਥੇ ਇੱਕ ਨਵੀਂ ਕਬਰ ਸੀ ਜਿਸ ਵਿੱਚ ਕਦੇ ਵੀ ਕਿਸੇ ਨੂੰ ਦਫ਼ਨਾਇਆ ਨਹੀਂ ਗਿਆ ਸੀ।
42 Because it was the Jewish Preparation day, and the tomb was near, they laid Jesus there. ਆਦਮੀਆਂ ਨੇ ਯਿਸੂ ਨੂੰ ਉਸ ਕਬਰ ਵਿੱਚ ਰੱਖ ਦਿੱਤਾ ਕਿਉਂਕਿ ਇਹ ਨੇੜੇ ਸੀ ਅਤੇ ਯਹੂਦੀਆਂ ਲਈ ਸਬਤ ਦੇ ਦਿਨ ਦੀ ਤਿਆਰੀ ਦਾ ਦਿਨ ਸੀ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]