Skip to content
The Believer's Library

Indian Revised Version (IRV) Punjabi - 2019

John 2 IRVPun

Show IRVPun only
Verse × ×
1 On the third day, a wedding took place in Cana of Galilee; Jesus's mother was there. ਤੀਸਰੇ ਦਿਨ ਗਲੀਲ ਦੇ ਨਗਰ ਕਾਨਾ ਵਿੱਚ ਇੱਕ ਵਿਆਹ ਸੀ, ਯਿਸੂ ਦੀ ਮਾਤਾ ਉੱਥੇ ਸੀ।
2 Jesus and his disciples were also invited to the wedding. ਯਿਸੂ ਅਤੇ ਉਸ ਦੇ ਚੇਲਿਆਂ ਨੂੰ ਵੀ ਵਿਆਹ ਦਾ ਸੱਦਾ ਦਿੱਤਾ ਗਿਆ ਸੀ।
3 When the wine ran out, the mother of Jesus said to him, "They have no wine." ਉੱਥੇ ਅੰਗੂਰਾਂ ਦਾ ਰਸ ਮੁੱਕ ਗਿਆ, ਯਿਸੂ ਦੀ ਮਾਤਾ ਨੇ ਉਸ ਨੂੰ ਆਖਿਆ, “ਇਨ੍ਹਾਂ ਕੋਲ ਹੋਰ ਅੰਗੂਰਾਂ ਦਾ ਰਸ ਨਹੀਂ ਹੈ।”
4 "Woman, why are you bringing me into this?" Jesus replied. "My hour has not yet come." ਯਿਸੂ ਨੇ ਉੱਤਰ ਦਿੱਤਾ, ਹੇ ਇਸਤਰੀ, “ਮੈਨੂੰ ਇਸ ਨਾਲ ਕੀ, ਮੇਰਾ ਸਮਾਂ ਅਜੇ ਨਹੀਂ ਆਇਆ।”
5 His mother said to the servants, "Do whatever he tells you." ਯਿਸੂ ਦੀ ਮਾਤਾ ਨੇ ਸੇਵਕਾਂ ਨੂੰ ਆਖਿਆ, “ਉਸੇ ਤਰ੍ਹਾਂ ਹੀ ਕਰੋ ਜਿਵੇਂ ਉਹ ਤੁਹਾਨੂੰ ਕਰਨ ਲਈ ਆਖੇ।”
6 Six stone water jars stood there, used for Jewish purification, each holding twenty to thirty gallons. ਉਸ ਥਾਂ ਤੇ ਪੱਥਰ ਦੇ ਛੇ ਵੱਡੇ ਪਾਣੀ ਦੇ ਮਟਕੇ ਸਨ। ਯਹੂਦੀ ਇਸ ਤਰ੍ਹਾਂ ਦੇ ਮੱਟਕੇ ਸ਼ੁੱਧੀਕਰਣ ਦੀਆਂ ਰੀਤਾਂ ਦੇ ਸਮੇਂ ਵਰਤਦੇ ਸਨ। ਹਰੇਕ ਮੱਟ ਵਿੱਚ 80 ਲੀਟਰ ਤੋਂ ਲੈ ਕੇ 120 ਲੀਟਰ ਤੱਕ ਪਾਣੀ ਰੱਖਿਆ ਜਾ ਸਕਦਾ ਹੈ।
7 Jesus said to them, "Fill the jars with water," so they filled them to the brim. ਯਿਸੂ ਨੇ ਉਨ੍ਹਾਂ ਸੇਵਕਾਂ ਨੂੰ ਆਖਿਆ, “ਇਨ੍ਹਾਂ ਮੱਟਾਂ ਨੂੰ ਜਲ ਨਾਲ ਭਰ ਦਿਓ।” ਉਨ੍ਹਾਂ ਨੇ ਮੱਟਾਂ ਨੂੰ ਜਲ ਨਾਲ ਨਕੋ-ਨੱਕ ਭਰ ਦਿੱਤਾ।
8 He told them, "Draw some out now, and take it to the head steward." So they did. ਫਿਰ ਯਿਸੂ ਨੇ ਸੇਵਕਾਂ ਨੂੰ ਆਖਿਆ, “ਹੁਣ ਕੁਝ ਪਾਣੀ ਕੱਢੋ ਅਤੇ ਦਾਅਵਤ ਦੇ ਮੁਖੀ ਨੂੰ ਦੇ ਦਿਉ।” ਸੋ ਉਨ੍ਹਾਂ ਸੇਵਕਾਂ ਨੇ ਪਾਣੀ ਲਿਆ ਅਤੇ ਉਸ ਨੂੰ ਦੇ ਦਿੱਤਾ।
9 The master of the banquet tasted the water now wine, not knowing its source—though the servants who drew it knew. So he called the bridegroom aside, ਉਸ ਨੇ ਉਸ ਪਾਣੀ ਨੂੰ ਚੱਖ ਕੇ ਵੇਖਿਆ, ਉਹ ਅੰਗੂਰਾਂ ਦਾ ਰਸ ਬਣ ਚੁੱਕਾ ਸੀ। ਉਸ ਨੂੰ ਪਤਾ ਨਹੀਂ ਸੀ ਕਿ ਅੰਗੂਰਾਂ ਦਾ ਰਸ ਕਿੱਥੋਂ ਆਇਆ ਹੈ। ਪਰ ਜਿਨ੍ਹਾਂ ਸੇਵਕਾਂ ਨੇ ਪਾਣੀ ਲਿਆਂਦਾ ਸੀ ਉਹ ਇਸ ਬਾਰੇ ਜਾਣਦੇ ਸਨ। ਦਾਅਵਤ ਦੇ ਪਰਧਾਨ ਨੇ ਲਾੜੇ ਨੂੰ ਸੱਦਿਆ।
10 and said, "Everyone serves the good wine first, then the lesser once guests are drunk. But you've kept the good wine till now." ਅਤੇ ਉਸ ਨੂੰ ਆਖਿਆ, “ਹਮੇਸ਼ਾਂ ਲੋਕ ਪਹਿਲਾਂ ਚੰਗਾ ਰਸ ਦਿੰਦੇ ਹਨ, ਜਦੋਂ ਮਹਿਮਾਨ ਜਿਆਦਾ ਹੁੰਦੇ ਹਨ, ਫ਼ੇਰ ਉਹ ਮਾੜਾ ਰਸ ਦਿੰਦੇ ਹਨ। ਪਰ ਤੁਸੀਂ ਹੁਣ ਤੱਕ ਵਧੀਆ ਅੰਗੂਰੀ ਰਸ ਰੱਖ ਲਿਆ ਹੈ।”
11 Jesus performed this first sign at Cana in Galilee. He revealed his glory, and his disciples believed in him. ਇਹ ਪਹਿਲਾ ਚਮਤਕਾਰ ਸੀ ਜੋ ਯਿਸੂ ਨੇ ਕੀਤਾ। ਅਤੇ ਇਹ ਗਲੀਲ ਦੇ ਨਗਰ ਕਾਨਾ ਵਿੱਚ ਕੀਤਾ ਗਿਆ ਸੀ। ਇਉਂ ਯਿਸੂ ਨੇ ਆਪਣੀ ਮਹਿਮਾ ਪ੍ਰਗਟਾਈ। ਉਸ ਦੇ ਚੇਲਿਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ।
12 After this he went down to Capernaum with his mother, brothers, and disciples, and stayed there a few days. ਤਾਂ ਫ਼ਿਰ ਯਿਸੂ ਕਫ਼ਰਨਾਹੂਮ ਨਗਰ ਨੂੰ ਗਿਆ ਉਸ ਦੀ ਮਾਤਾ, ਉਸ ਦੇ ਭਰਾ, ਅਤੇ ਚੇਲੇ ਵੀ ਉਸ ਦੇ ਨਾਲ ਸਨ। ਉਹ ਸਾਰੇ ਕੁਝ ਦਿਨ ਕਫ਼ਰਨਾਹੂਮ ਵਿੱਚ ਠਹਿਰੇ।
13 When the Jewish Passover was near, Jesus went up to Jerusalem. ਯਹੂਦੀਆਂ ਦੇ ਪਸਾਹ ਦਾ ਤਿਉਹਾਰ ਨੇੜੇ ਸੀ, ਇਸ ਲਈ ਯਿਸੂ ਯਰੂਸ਼ਲਮ ਆ ਗਿਆ। ਯਰੂਸ਼ਲਮ ਵਿੱਚ ਯਿਸੂ ਹੈਕਲ ਨੂੰ ਗਿਆ।
14 In the temple courts he found sellers of cattle, sheep, and doves, and others sitting at tables exchanging money. ਉੱਥੇ ਉਸ ਨੇ ਲੋਕਾਂ ਨੂੰ ਡੰਗਰ, ਭੇਡਾਂ ਅਤੇ ਕਬੂਤਰ ਵੇਚਦੇ ਪਾਇਆ। ਦੂਜੇ ਲੋਕ ਆਪਣੀਆਂ ਮੇਜ਼ਾਂ ਤੇ ਬੈਠੇ ਹੋਏ ਸਨ। ਉਹ ਲੋਕਾਂ ਦਾ ਪੈਸਾ ਲੈਣ-ਦੇਣ ਦਾ ਵਪਾਰ ਕਰ ਰਹੇ ਸਨ।
15 He made a whip of cords and drove them all out of the temple courts, sheep and cattle alike, poured out the money-changers' coins, and overturned their tables. ਯਿਸੂ ਨੇ ਰੱਸੀਆਂ ਦਾ ਇੱਕ ਕੋਰੜਾ ਬਣਾਇਆ ਅਤੇ ਉਸ ਨਾਲ ਇਨ੍ਹਾਂ ਸਾਰੇ ਬੰਦਿਆਂ, ਡੰਗਰਾਂ ਅਤੇ ਭੇਡਾਂ ਨੂੰ ਹੈਕਲ ਚੋਂ ਬਾਹਰ ਕੱਢ ਦਿੱਤਾ। ਯਿਸੂ ਨੇ ਵਪਾਰੀਆਂ ਦੇ ਮੇਜ਼ ਉਲਟਾ ਦਿੱਤੇ ਅਤੇ ਜਿਨ੍ਹਾਂ ਪੈਸਿਆਂ ਦਾ ਉਹ ਲੈਣ-ਦੇਣ ਦਾ ਵਪਾਰ ਕਰ ਰਹੇ ਸਨ, ਉਹ ਖਿੰਡਾ ਦਿੱਤੇ।
16 To the dove sellers he said, "Take these out of here! Don't make my Father's house a marketplace." ਫ਼ਿਰ ਯਿਸੂ ਨੇ ਕਬੂਤਰ ਵੇਚਣ ਵਾਲਿਆਂ ਨੂੰ ਆਖਿਆ, “ਇਹ ਸਭ ਕੁਝ ਐਥੋਂ ਲੈ ਜਾਓ ਮੇਰੇ ਪਿਤਾ ਦੇ ਘਰ ਨੂੰ ਵਪਾਰ ਮੰਡੀ ਨਾ ਬਣਾਓ।”
17 His disciples remembered that it is written: "Zeal for your house will consume me." ਜਦੋਂ ਇਹ ਸਭ ਕੁਝ ਵਾਪਰਿਆ ਯਿਸੂ ਦੇ ਚੇਲਿਆਂ ਨੇ ਯਾਦ ਕੀਤਾ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ: “ਤੇਰੇ ਘਰ ਲਈ ਮੇਰੀ ਅਣਖ ਮੈਨੂੰ ਅੰਦਰੋਂ ਸਾੜ ਰਹੀ ਹੈ।”
18 So the Jews asked, "What sign will you show us for doing these things?" ਯਹੂਦੀਆਂ ਨੇ ਯਿਸੂ ਨੂੰ ਆਖਿਆ, “ਤੁਸੀਂ ਇਹ ਸਾਬਤ ਕਰਨ ਲਈ ਕੋਈ ਚਮਤਕਾਰ ਵਿਖਾਓ, ਕਿ ਤੁਹਾਡੇ ਕੋਲ ਇਹ ਗੱਲਾਂ ਕਰਨ ਦਾ ਅਧਿਕਾਰ ਹੈ।”
19 Jesus answered them, "Destroy this temple, and in three days I will raise it up." ਯਿਸੂ ਨੇ ਉੱਤਰ ਦਿੱਤਾ, “ਇਸ ਹੈਕਲ ਨੂੰ ਢਾਹ ਦਿਓ, ਅਤੇ ਮੈਂ ਇਸ ਨੂੰ ਫਿਰ ਤਿੰਨ ਦਿਨਾਂ ਵਿੱਚ ਖੜ੍ਹਾ ਕਰ ਦਿਆਂਗਾ।”
20 They replied, "This temple took forty-six years to build, and will you raise it in three days?" ਯਹੂਦੀਆਂ ਨੇ ਆਖਿਆ, “ਇਹ ਹੈਕਲ ਬਣਾਉਣ ਲਈ 46 ਸਾਲ ਲੱਗੇ, ਕੀ ਤੁਸੀਂ ਇਸ ਦਾ ਨਿਰਮਾਣ ਤਿੰਨਾਂ ਦਿਨ ਵਿੱਚ ਕਰ ਦਿਓਗੇ?”
21 But the temple he had spoken of was his body. ਪਰ ਜਿਸ ਪ੍ਰਾਰਥਨਾ ਘਰ ਬਾਰੇ ਯਿਸੂ ਨੇ ਕਿਹਾ ਸੀ, ਉਹ ਉਸਦਾ ਆਪਣਾ ਸਰੀਰ ਸੀ।
22 After he rose from the dead, his disciples remembered he had said this, and believed the Scripture and the word Jesus had spoken. ਯਿਸੂ ਦੇ ਜੀ ਉੱਠਣ ਤੋਂ ਬਾਅਦ ਉਸ ਦੇ ਚੇਲਿਆਂ ਨੂੰ ਯਾਦ ਆਇਆ ਕਿ ਯਿਸੂ ਨੇ ਇਹ ਸ਼ਬਦ ਕਹੇ ਸਨ। ਇਸ ਲਈ ਉਨ੍ਹਾਂ ਨੇ ਪਵਿੱਤਰ ਗ੍ਰੰਥ ਉੱਤੇ, ਅਤੇ ਜੋ ਸ਼ਬਦ ਯਿਸੂ ਨੇ ਆਖੇ, ਉਨ੍ਹਾਂ ਉੱਤੇ ਵਿਸ਼ਵਾਸ ਕੀਤਾ।
23 While he was in Jerusalem at the Passover, many saw the signs he did and trusted in his name. ਯਿਸੂ ਪਸਾਹ ਦੇ ਤਿਉਹਾਰ ਲਈ ਯਰੂਸ਼ਲਮ ਵਿੱਚ ਸੀ, ਬਹੁਤ ਸਾਰੇ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ ਕਿਉਂਕਿ ਜੋ ਚਮਤਕਾਰ ਯਿਸੂ ਨੇ ਕੀਤੇ ਉਨ੍ਹਾਂ ਨੇ ਉਹ ਵੇਖੇ ਸਨ।
24 But Jesus would not entrust himself to them, for he knew all people. ਪਰ ਯਿਸੂ ਨੇ ਆਪਣੇ ਆਪ ਨੂੰ ਉਹਨਾਂ ਕੋਲੋਂ ਦੂਰ ਰੱਖਿਆ ਕਿਉਂਕਿ ਉਹ ਉਨ੍ਹਾਂ ਬਾਰੇ ਜਾਣਦਾ ਸੀ।
25 He didn't need anyone's testimony about people—he knew what was in each one. ਯਿਸੂ ਨੂੰ ਇਸ ਗੱਲ ਦੀ ਲੋੜ ਨਹੀਂ ਸੀ ਕਿ ਕੋਈ ਹੋਰ ਬੰਦਾ ਉਨ੍ਹਾਂ ਨੂੰ ਉਨ੍ਹਾਂ ਬਾਰੇ ਦੱਸਦਾ ਕਿਉਂਕਿ ਯਿਸੂ ਲੋਕਾਂ ਦੇ ਦਿਲਾਂ ਬਾਰੇ ਜਾਣਦਾ ਸੀ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]