Skip to content
The Believer's Library

Indian Revised Version (IRV) Punjabi - 2019

John 20 IRVPun

Show IRVPun only
Verse × ×
1 Early on the first day of the week, while dark, Mary Magdalene came to the tomb and saw the stone taken from it. ਹਫ਼ਤੇ ਦੇ ਪਹਿਲੇ ਦਿਨ, ਤੜਕੇ ਮਰਿਯਮ ਮਗਦਲੀਨੀ ਕਬਰ ਕੋਲ ਗਈ, ਜਿੱਥੇ ਯਿਸੂ ਦਾ ਸਰੀਰ ਪਿਆ ਹੋਇਆ ਸੀ। ਅਜੇ ਹਨ੍ਹੇਰਾ ਹੀ ਸੀ। ਉਸ ਨੇ ਵੇਖਿਆ ਜਿਸ ਪੱਥਰ ਨਾਲ ਕਬਰ ਬੰਦ ਸੀ ਉਹ ਪਰੇ ਕੀਤਾ ਹੋਇਆ ਸੀ।
2 So she ran and came to Simon Peter and the other disciple, the one Jesus loved, and told them, "They've taken the Lord from the tomb, and we don't know where they put him." ਤਾਂ ਮਰਿਯਮ ਭੱਜਦੀ ਹੋਈ ਸ਼ਮਊਨ ਪਤਰਸ ਅਤੇ ਦੂਜੇ ਚੇਲੇ ਨੂੰ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਕੋਲ ਗਈ। ਉਸ ਨੇ ਉਨ੍ਹਾਂ ਨੂੰ ਆਖਿਆ, “ਉਨ੍ਹਾਂ ਨੇ ਪ੍ਰਭੂ ਨੂੰ ਕਬਰ ਵਿੱਚੋਂ ਕੱਢ ਲਿਆ ਹੈ ਅਤੇ ਅਸੀਂ ਨਹੀਂ ਜਾਣਦੇ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ ਹੈ?”
3 So Peter and the other disciple set out and went toward the tomb. ਤਾਂ ਪਤਰਸ ਅਤੇ ਦੂਜਾ ਚੇਲਾ ਕਬਰ ਵੱਲ ਗਏ।
4 Both ran together, but the other disciple ran faster than Peter, reaching the tomb first. ਉਹ ਦੋਵੇਂ ਭੱਜ ਰਹੇ ਸਨ ਪਰ ਦੂਜਾ ਚੇਲਾ ਪਤਰਸ ਨਾਲੋਂ ਤੇਜ ਭੱਜ ਰਿਹਾ ਸੀ ਅਤੇ ਕਬਰ ਕੋਲ ਪਹਿਲਾਂ ਪਹੁੰਚ ਗਿਆ।
5 And stooping down, he saw the linen cloths lying there, but he did not go in. ਇਸ ਨੇ ਥੱਲੇ ਝੁੱਕ ਕੇ ਅੰਦਰ ਵੇਖਿਆ ਤਾਂ ਉਸ ਨੇ ਉਹਦਾ ਕਫ਼ਨ ਪਿਆ ਵੇਖਿਆ, ਪਰ ਉਹ ਅੰਦਰ ਨਾ ਗਿਆ।
6 Simon Peter, following him, arrived and entered the tomb, and saw the linen cloths lying there, ਤਦ ਸ਼ਮਊਨ ਪਤਰਸ ਵੀ ਉਸ ਦੇ ਮਗਰ ਆ ਪਹੁੰਚਾ ਅਤੇ ਉਹ ਕਬਰ ਦੇ ਅੰਦਰ ਵੜ ਗਿਆ ਉਸ ਨੇ ਵੀ ਉੱਥੇ ਕਫ਼ਨ ਪਿਆ ਵੇਖਿਆ।
7 and the cloth that was on his head, not lying with the linen wrappings but folded separately in one place. ਉਸ ਨੇ ਉਹ ਕੱਪੜਾ ਵੀ ਵੇਖਿਆ ਜਿਹੜਾ ਯਿਸੂ ਦੇ ਸਿਰ ਤੇ ਲਪੇਟਿਆ ਹੋਇਆ ਸੀ। ਅਤੇ ਉਹ ਕੱਪੜਾ ਤਹਿ ਕਰਕੇ ਉਸ ਕਫ਼ਨ ਤੋਂ ਹੱਟ ਕੇ ਇੱਕ ਪਾਸੇ ਪਿਆ ਹੋਇਆ ਸੀ।
8 The other disciple, first to reach the tomb, then went in too; he saw and believed. ਫਿਰ ਦੂਜਾ ਚੇਲਾ ਵੀ ਅੰਦਰ ਗਿਆ ਇਹ ਉਹ ਚੇਲਾ ਸੀ ਜਿਹੜਾ ਕਿ ਕਬਰ ਉੱਤੇ ਪਤਰਸ ਤੋਂ ਪਹਿਲਾਂ ਪਹੁੰਚਿਆ ਸੀ। ਜਦ ਉਸ ਨੇ ਇਹ ਸਭ ਹੋਇਆ ਵੇਖਿਆ ਤਾਂ ਉਸ ਨੂੰ ਵਿਸ਼ਵਾਸ ਹੋਇਆ।
9 For they still did not understand the Scripture, that he must rise from the dead. ਉਹ ਚੇਲੇ ਉਦੋਂ ਤੱਕ ਇਹ ਨਾ ਸਮਝ ਸਕੇ ਸਨ ਕਿ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ, ਕਿ ਯਿਸੂ ਮੁਰਦਿਆਂ ਚੋਂ ਜੀ ਉੱਠੇਗਾ।
10 Then the disciples went back to their homes. ਫ਼ੇਰ ਚੇਲੇ ਘਰ ਨੂੰ ਵਾਪਸ ਚਲੇ ਗਏ।
11 But Mary stood outside the tomb, weeping. As she wept, she bent to look into the tomb. ਮਰਿਯਮ ਅਜੇ ਵੀ ਕਬਰ ਦੇ ਬਾਹਰ ਖੜੀ ਰੋ ਰਹੀ ਸੀ ਜਦੋਂ ਉਸ ਨੇ ਰੋਂਦੀ-ਰੋਂਦੀ ਨੇ ਝੁੱਕ ਕੇ ਕਬਰ ਅੰਦਰ ਵੇਖਿਆ।
12 She saw two angels in white, seated where Jesus's body had lain, one at the head, one at the feet. ਮਰਿਯਮ ਨੇ ਦੋ ਦੂਤਾਂ ਨੂੰ ਚਿੱਟੇ ਕੱਪੜੇ ਪਾਏ ਹੋਏ ਵੇਖਿਆ, ਉਹ ਉੱਥੇ ਬੈਠੇ ਹੋਏ ਸਨ ਜਿੱਥੇ ਯਿਸੂ ਦਾ ਸਰੀਰ ਰੱਖਿਆ ਹੋਇਆ ਸੀ। ਇੱਕ ਦੂਤ ਯਿਸੂ ਦੇ ਸਿਰ ਵਾਲੇ ਪਾਸੇ ਸੀ ਤੇ ਦੂਜਾ ਦੂਤ ਉਸ ਦੇ ਪੈਰਾਂ ਵਾਲੇ ਪਾਸੇ ਸੀ।
13 They asked her, "Woman, why are you crying?" She answered, "They took my Lord, and I don't know where they put him." ਦੂਤਾਂ ਨੇ ਮਰਿਯਮ ਨੂੰ ਪੁੱਛਿਆ, “ਹੇ ਔਰਤ, ਤੂੰ ਰੋ ਕਿਉਂ ਰਹੀ ਹੈਂ?” ਮਰਿਯਮ ਨੇ ਉੱਤਰ ਦਿੱਤਾ, “ਕੁਝ ਲੋਕ ਮੇਰੇ ਪ੍ਰਭੂ ਦਾ ਸਰੀਰ ਲੈ ਗਏ, ਤੇ ਮੈਂ ਨਹੀਂ ਜਾਣਦੀ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ।”
14 Saying this, she turned and saw Jesus standing there, not knowing it was Jesus. ਇਹ ਆਖ ਕੇ ਓਹ ਵਾਪਿਸ ਮੁੜੀ, ਤਾਂ ਉੱਥੇ ਉਸ ਨੇ ਯਿਸੂ ਨੂੰ ਖੜਿਆਂ ਵੇਖਿਆ ਪਰ ਉਹ ਇਹ ਨਹੀਂ ਸੀ ਜਾਣਦੀ ਕਿ ਇਹ ਯਿਸੂ ਹੀ ਹੈ।
15 Jesus said to her, "Woman, why are you crying? Who are you seeking?" Taking him for the gardener, she said, "Sir, if you carried him off, tell me where you put him, and I'll take him away." ਯਿਸੂ ਨੇ ਉਸ ਨੂੰ ਕਿਹਾ, “ਹੇ ਔਰਤ, ਤੂੰ ਕਿਉਂ ਰੋਂਦੀ ਹੈ? ਅਤੇ ਤੂੰ ਕਿਸਨੂੰ ਭਾਲਦੀ ਹੈਂ?” ਮਰਿਯਮ ਨੇ ਸੋਚਿਆ ਕਿ ਸ਼ਾਇਦ ਇਹ ਆਦਮੀ ਇਸ ਬਾਗ਼ ਦਾ ਮਾਲੀ ਹੈ, ਅਤੇ ਉਸ ਨੂੰ ਆਖਿਆ, “ਭਈ, ਜੇ ਤੁਸੀਂ ਉਸ ਨੂੰ ਲੈ ਗਏ ਹੋ, ਤਾਂ ਮੈਨੂੰ ਦੱਸੋ ਕਿ ਤੁਸੀਂ ਉਸ ਨੂੰ ਕਿੱਥੇ ਰੱਖਿਆ ਹੈ। ਤਾਂ ਜੋ ਮੈਂ ਜਾ ਕੇ ਉਸ ਨੂੰ ਮਿਲਾ।”
16 Jesus said to her, "Mary." She turned and said to him in Aramaic, "Rabboni!" (which means Teacher). ਯਿਸੂ ਨੇ ਉਸ ਨੂੰ ਆਖਿਆ, “ਹੇ ਮਰਿਯਮ।” ਤਾਂ ਉਹ ਮੁੜੀ ਅਤੇ ਯਿਸੂ ਵੱਲ ਵੇਖਿਆ ਅਤੇ ਇਬਰਾਨੀ ਭਾਸ਼ਾ ਵਿੱਚ ਬੋਲੀ, “ਰੱਬੋਨੀ” ਭਾਵ “ਪ੍ਰਭੂ।”
17 Jesus said to her, "Do not cling to me, for I have not yet ascended to the Father. But go to my brothers and say to them, 'I am ascending to my Father and your Father.'" ਯਿਸੂ ਨੇ ਉਸ ਨੂੰ ਆਖਿਆ, “ਮੈਨੂੰ ਨਾ ਫ਼ੜ! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ। ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਆਖ: ਮੈਂ ਵਾਪਸ ਆਪਣੇ ਅਤੇ ਤੇਰੇ ਪਿਤਾ ਕੋਲ ਜਾ ਰਿਹਾ ਹਾਂ। ਮੇਰੇ ਪਰਮੇਸ਼ੁਰ ਅਤੇ ਤੇਰੇ ਪਰਮੇਸ਼ੁਰ ਕੋਲ।”
18 Mary Magdalene went and told the disciples, "I have seen the Lord," and that he had said these things to her. ਮਰਿਯਮ ਮਗਦਲੀਨੀ ਚੇਲਿਆਂ ਕੋਲ ਗਈ ਅਤੇ ਉਨ੍ਹਾਂ ਨੂੰ ਜਾ ਕੇ ਦੱਸਿਆ, “ਮੈਂ ਪ੍ਰਭੂ ਨੂੰ ਵੇਖਿਆ ਹੈ।” ਅਤੇ ਉਸ ਨੇ ਉਨ੍ਹਾਂ ਨੂੰ ਉਹ ਬਚਨ ਵੀ ਜੋ ਯਿਸੂ ਨੇ ਉਸ ਨੂੰ ਆਖੇ ਸਨ।
19 That evening, the first day of the week, with the doors locked where the disciples were, for fear of the Jewish leaders, Jesus came, stood among them, and said, "Peace be with you." ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇਕੱਠੇ ਹੋਏ। ਉਨ੍ਹਾਂ ਨੇ ਸਾਰੇ ਦਰਵਾਜ਼ੇ ਬੰਦ ਕਰ ਲਏ ਕਿਉਂਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ l”
20 After saying this, he showed them his hands and side. The disciples rejoiced to see the Lord. ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਦੇ ਚੇਲਿਆਂ ਨੂੰ ਆਪਣੇ ਹੱਥ ਅਤੇ ਆਪਣੀ ਵੱਖੀ ਵਿਖਾਈ। ਚੇਲੇ ਪ੍ਰਭੂ ਨੂੰ ਵੇਖ ਕੇ ਬੜੇ ਖੁਸ਼ ਹੋਏ।
21 Jesus said to them again, "Peace to you. As the Father has sent me, so I send you." ਤਦ ਯਿਸੂ ਨੇ ਫਿਰ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਭੇਜਿਆ ਹੈ।”
22 After saying this, he breathed on them and said to them, "Receive the Holy Spirit. ਯਿਸੂ ਨੇ ਇਹ ਆਖਿਆ ਉਸ ਨੇ ਆਪਣੇ ਚੇਲਿਆਂ ਉੱਪਰ ਫੂਕ ਮਾਰੀ ਅਤੇ ਯਿਸੂ ਨੇ ਆਖਿਆ, “ਪਵਿੱਤਰ ਆਤਮਾ ਲਵੋ।
23 If you forgive anyone's sins, they're forgiven; if you hold back forgiveness from anyone, it's held back." ਜਦੋਂ ਤੁਸੀਂ ਲੋਕਾਂ ਦੇ ਪਾਪ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾਣਗੇ, ਤੇ ਜੇ ਤੁਸੀਂ ਉਨ੍ਹਾਂ ਦੇ ਪਾਪਾਂ ਨੂੰ ਨਾ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਨਹੀਂ ਜਾਣਗੇ।”
24 Now Thomas, one of the Twelve, called the Twin, was not with them when Jesus came. ਜਦ ਯਿਸੂ ਉਨ੍ਹਾਂ ਕੋਲ ਆਇਆ ਤਾਂ ਥੋਮਾ, ਜਿਸ ਨੂੰ ਦੀਦੁਮੁਸ ਵੀ ਕਹਿੰਦੇ ਸਨ, ਉੱਥੇ ਚੇਲਿਆਂ ਵਿੱਚ ਨਹੀਂ ਸੀ। ਥੋਮਾ ਉਨ੍ਹਾਂ ਬਾਰ੍ਹਾਂ ਵਿੱਚੋਂ ਇੱਕ ਸੀ।
25 The other disciples kept telling him, "We've seen the Lord!" But he told them, "Unless I see the nail marks in his hands, put my finger where they were, and put my hand in his side, I'll never believe." ਦੂਜੇ ਚੇਲਿਆਂ ਨੇ ਥੋਮਾ ਨੂੰ ਦੱਸਿਆ, “ਅਸੀਂ ਪ੍ਰਭੂ ਨੂੰ ਵੇਖਿਆ।” ਥੋਮਾ ਨੇ ਕਿਹਾ, “ਮੈਂ ਉਦੋਂ ਤੱਕ ਵਿਸ਼ਵਾਸ ਨਹੀਂ ਕਰਾਂਗਾ ਜਦ ਤੱਕ ਮੈਂ ਉਸ ਦੇ ਹੱਥਾਂ ਵਿੱਚ ਕਿੱਲਾਂ ਦੇ ਨਿਸ਼ਾਨ ਤੇ ਛੇਦ ਨਾ ਵੇਖਾਂ ਅਤੇ ਆਪਣੀ ਉਂਗਲ ਉਨ੍ਹਾਂ ਥਾਵਾਂ ਵਿੱਚ ਪਾ ਕੇ ਨਾ ਵੇਖ ਲਵਾਂ ਜਿੱਥੇ ਕਿੱਲਾਂ ਠੋਕੀਆਂ ਗਈਆਂ ਸਨ ਅਤੇ ਆਪਣਾ ਹੱਥ ਉਸ ਦੀ ਵੱਖੀ ਚ ਨਾ ਪਾਵਾਂ।”
26 Eight days later, his disciples were indoors again, Thomas with them. Though the doors were locked, Jesus came, stood among them, and said, "Peace be with you." ਇੱਕ ਹਫ਼ਤੇ ਬਾਅਦ ਚੇਲੇ ਉਸੇ ਘਰ ਵਿੱਚ ਫਿਰ ਇਕੱਠੇ ਹੋਏ। ਥੋਮਾ ਉਨ੍ਹਾਂ ਦੇ ਨਾਲ ਸੀ। ਦਰਵਾਜ਼ੇ ਬੰਦ ਸਨ ਪਰ ਯਿਸੂ ਉਨ੍ਹਾਂ ਵਿੱਚ ਫ਼ਿਰ ਆਣ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ।”
27 Then he said to Thomas, "Put your finger here, see my hands. Reach your hand out, put it in my side. Leave doubt behind—believe." ਤਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲ ਇੱਧਰ ਕਰ, ਅਤੇ ਮੇਰੇ ਹੱਥਾਂ ਵੱਲ ਵੇਖ। ਆਪਣਾ ਹੱਥ ਮੇਰੀ ਵੱਖੀ ਵਿੱਚ ਵਾੜ। ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।”
28 Thomas answered him, "My Lord and my God!" ਥੋਮਾ ਨੇ ਯਿਸੂ ਨੂੰ ਕਿਹਾ, “ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ੁਰ।”
29 Jesus said to him, "Have you believed because you've seen me? Blessed are those who haven't seen, yet believe." ਯਿਸੂ ਨੇ ਥੋਮਾ ਨੂੰ ਕਿਹਾ, “ਤੂੰ ਜੋ ਮੈਨੂੰ ਵੇਖਿਆ ਇਸ ਕਰਕੇ ਵਿਸ਼ਵਾਸ ਕੀਤਾ ਹੈ? ਧੰਨ ਉਹ ਜਿਨ੍ਹਾਂ ਨੇ ਨਹੀਂ ਵੀ ਵੇਖਿਆ ਫ਼ਿਰ ਵੀ ਵਿਸ਼ਵਾਸ ਕਰਦੇ।”
30 Jesus did many other signs before his disciples, not written in this book. ਯਿਸੂ ਨੇ ਹੋਰ ਵੀ ਕਈ ਚਮਤਕਾਰ ਕੀਤੇ ਜਿਹੜੇ ਉਸ ਦੇ ਚੇਲਿਆਂ ਨੇ ਵੇਖੇ। ਉਹ ਚਮਤਕਾਰ ਇਸ ਪੁਸਤਕ ਵਿੱਚ ਨਹੀਂ ਲਿਖੇ ਗਏ ਹਨ।
31 But these are written so you'll believe Jesus is the Christ, the Son of our Father, and by believing have life in his name. ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ ਅਤੇ ਵਿਸ਼ਵਾਸ ਕਰਕੇ, ਉਸ ਦੇ ਨਾਮ ਤੋਂ ਤੁਸੀਂ ਜੀਵਨ ਪ੍ਰਾਪਤ ਕਰ ਸਕੋ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]