Skip to content
The Believer's Library

Indian Revised Version (IRV) Punjabi - 2019

John 21 IRVPun

Show IRVPun only
Verse × ×
1 Afterward Jesus showed himself again to the disciples by the Sea of Tiberias—this is how he showed himself. ਬਾਅਦ ਵਿੱਚ ਯਿਸੂ ਨੇ ਆਪਣੇ ਆਪ ਨੂੰ ਚੇਲਿਆਂ ਉੱਤੇ ਪ੍ਰਗਟ ਕੀਤਾ। ਇਹ ਤਿਬਿਰਿਯਾਸ ਦੀ ਝੀਲ ਤੇ ਵਾਪਰਿਆ।
2 Simon Peter, Thomas called Twin, Nathanael from Cana in Galilee, Zebedee's sons, and two other disciples were together. ਕੁਝ ਚੇਲੇ ਉੱਥੇ ਇਕੱਠੇ ਹੋਏ ਸਨ, ਉਹ ਸ਼ਮਊਨ ਪਤਰਸ, ਥੋਮਾ, ਜਿਹੜਾ ਕਿ ਦੀਦੁਮੁਸ ਅਖਵਾਉਂਦਾ ਹੈ, ਨਥਾਨਿਏਲ ਜੋ ਗਲੀਲ ਦੇ ਕਾਨਾ ਤੋਂ ਸੀ, ਜ਼ਬਦੀ ਦੇ ਪੁੱਤਰ ਅਤੇ ਉਸ ਦੇ ਚੇਲਿਆਂ ਵਿੱਚੋਂ ਦੋ ਹੋਰ ਸਨ।
3 Simon Peter told them, "I'm going fishing." "We'll go with you," they said. So they went out and got into the boat, but caught nothing that night. ਸ਼ਮਊਨ ਪਤਰਸ ਨੇ ਕਿਹਾ, “ਮੈਂ ਮੱਛੀਆਂ ਫ਼ੜਨ ਜਾਂਦਾ ਹਾਂ।” ਦੂਜੇ ਬਾਕੀ ਚੇਲਿਆਂ ਨੇ ਕਿਹਾ, “ਅਸੀਂ ਵੀ ਤੇਰੇ ਨਾਲ ਚੱਲਦੇ ਹਾਂ।” ਤਦ ਸਾਰੇ ਚੇਲੇ ਗਏ ਅਤੇ ਬੇੜੀ ਉੱਤੇ ਚੜ ਗਏ। ਉਨ੍ਹਾਂ ਉਸ ਰਾਤ ਮੱਛੀਆਂ ਫ਼ੜਨ ਦੀ ਬਹੁਤ ਕੋਸ਼ਿਸ਼ ਕੀਤੀ, ਪਰ ਉਹ ਕੋਈ ਮੱਛੀ ਨਾ ਫ਼ੜ ਸਕੇ।
4 At daybreak Jesus stood on the shore, yet the disciples didn't know it was Jesus. ਸਵੇਰ ਵੇਲੇ ਯਿਸੂ ਕਿਨਾਰੇ ਕੋਲ ਖੜ੍ਹਾ ਸੀ, ਪਰ ਚੇਲਿਆਂ ਨੂੰ ਨਹੀਂ ਪਤਾ ਸੀ ਕਿ ਉਹ ਯਿਸੂ ਸੀ।
5 Jesus said to them, "Children, do you have any fish?" They answered him, "No." ਤਦ ਯਿਸੂ ਨੇ ਚੇਲਿਆਂ ਨੂੰ ਕਿਹਾ, “ਮਿੱਤਰੋ ਕੀ ਤੁਸੀਂ ਕੁਝ ਖਾਣ ਲਈ ਫੜਿਆ?” ਚੇਲਿਆਂ ਨੇ ਉੱਤਰ ਦਿੱਤਾ, “ਨਹੀਂ।”
6 He told them, "Cast the net on the boat's right side, and you'll find fish." So they cast it, and were no longer able to haul it in for the sheer number of fish. ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਆਪਣਾ ਜਾਲ਼ ਬੇੜੀ ਦੇ ਸੱਜੇ ਪਾਸੇ ਪਾਣੀ ਵਿੱਚ ਸੁੱਟੋ ਉੱਥੇ ਤੁਹਾਨੂੰ ਕੁਝ ਮੱਛੀਆਂ ਮਿਲਣਗੀਆਂ ਤਾਂ ਚੇਲਿਆਂ ਨੇ ਓਸੇ ਤਰ੍ਹਾਂ ਹੀ ਕੀਤਾ। ਉਨ੍ਹਾਂ ਨੂੰ ਉੱਥੇ ਮੱਛੀਆਂ ਮਿਲੀਆਂ। ਜਾਲ਼ ਬਹੁਤ ਭਾਰਾ ਹੋ ਗਿਆ ਤੇ ਉਹ ਇਸ ਨੂੰ ਬੇੜੀ ਵੱਲ ਖਿੱਚ ਨਾ ਸਕੇ।
7 The disciple Jesus loved told Peter, "It's the Lord!" Hearing it was the Lord, Simon Peter wrapped his coat around him—he'd taken it off to work—and threw himself into the sea. ਉਹ ਚੇਲਾ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਉਸ ਨੇ ਪਤਰਸ ਨੂੰ ਕਿਹਾ, “ਉਹ ਪ੍ਰਭੂ ਹੈ।” ਜਦ ਸ਼ਮਊਨ ਪਤਰਸ ਨੇ ਉਸ ਨੂੰ ਇਹ ਕਹਿੰਦਿਆਂ ਸੁਣਿਆ, “ਉਹ ਪ੍ਰਭੂ ਹੈ।” ਉਸ ਨੇ ਆਪਣਾ ਕੱਪੜਾ ਆਪਣੇ ਆਲੇ-ਦੁਆਲੇ ਲਪੇਟ ਲਿਆ ਅਤੇ ਪਾਣੀ ਵਿੱਚ ਛਾਲ ਮਾਰ ਗਿਆ
8 The other disciples came in the boat, dragging the net full of fish, since they were only about one hundred yards from shore. ਦੂਜੇ ਚੇਲੇ ਬੇੜੀ ਵਿੱਚ ਨਦੀ ਦੇ ਕੰਢੇ ਵੱਲ ਨੂੰ ਚਲੇ ਗਏ ਅਤੇ ਮੱਛੀਆਂ ਦਾ ਭਰਿਆ ਹੋਇਆ ਜਾਲ਼ ਖਿੱਚਣ ਲੱਗੇ। ਉਹ ਕੰਡੇ ਤੋਂ ਕੋਈ ਸੌ ਕੁ ਗਜ ਦੀ ਦੂਰੀ ਤੇ ਹੀ ਸਨ।
9 When they went ashore, they saw a charcoal fire with fish on it, and bread. ਜਦੋਂ ਚੇਲੇ ਪਾਣੀ ਵਿੱਚੋਂ ਬਾਹਰ ਆਏ ਅਤੇ ਜ਼ਮੀਨ ਤੇ ਪਹੁੰਚੇ, ਉੱਥੇ ਉਨ੍ਹਾਂ ਨੇ ਅੱਗ ਵੇਖੀ। ਇਸ ਉੱਤੇ ਇੱਕ ਮੱਛੀ ਅਤੇ ਰੋਟੀ ਪਈ ਸੀ।
10 Jesus said to them, "Bring some of the fish you have just caught." ਯਿਸੂ ਨੇ ਆਖਿਆ ਉਹ “ਮੱਛੀਆਂ ਲਿਆਓ ਜਿਹੜੀਆਂ ਤੁਸੀਂ ਹੁਣੇ ਫ਼ੜੀਆਂ ਹਨ।”
11 So Simon Peter climbed aboard and dragged the net ashore, full of 153 large fish; despite so many, it didn't tear. ਸ਼ਮਊਨ ਪਤਰਸ ਬੇੜੀ ਵਿੱਚ ਗਿਆ ਅਤੇ ਜਾਲ਼ ਨੂੰ ਕਿਨਾਰੇ ਤੇ ਖਿੱਚ ਲਿਆਇਆ। ਇਹ, ਇੱਕ ਸੌ ਤਰਵਿੰਜਾ ਵੱਡੀਆਂ ਮੱਛੀਆਂ ਨਾਲ ਭਰਿਆ ਹੋਇਆ ਸੀ, ਭਾਵੇਂ ਮੱਛੀਆਂ ਬੜੀਆਂ ਵੱਡੀਆਂ ਸਨ, ਪਰ ਜਾਲ਼ ਤਾਂ ਵੀ ਨਾ ਟੁੱਟਿਆ।
12 Jesus said to them, "Come, eat breakfast." None of the disciples dared ask him, "Who are you?"—they knew it was the Lord. ਯਿਸੂ ਨੇ ਉਨ੍ਹਾਂ ਨੂੰ ਆਖਿਆ, “ਆਓ ਤੇ ਆ ਕੇ ਖਾਵੋ।” ਕਿਸੇ ਚੇਲੇ ਵਿੱਚ ਉਸ ਨੂੰ ਇਹ ਪੁੱਛਣ ਦੀ ਹਿੰਮਤ ਨਹੀਂ ਸੀ, “ਕਿ ਤੂੰ ਕੌਣ ਹੈ?” ਉਹ ਜਾਣਦੇ ਸਨ ਕਿ ਇਹ ਪ੍ਰਭੂ ਹੀ ਹੈ।
13 Jesus came, took the bread, and gave it to them, and the fish as well. ਯਿਸੂ ਆਇਆ, ਰੋਟੀ ਲਈ ਅਤੇ ਉਨ੍ਹਾਂ ਨੂੰ ਦੇ ਦਿੱਤੀ। ਇਸੇ ਤਰ੍ਹਾਂ ਹੀ ਮੱਛੀ ਵੀ ਲਈ ਅਤੇ ਉਨ੍ਹਾਂ ਨੂੰ ਦਿੱਤੀ।
14 This was now the third time Jesus revealed himself to the disciples after being raised from the dead. ਜੀ ਉੱਠਣ ਤੋਂ ਬਾਅਦ ਇਹ ਤੀਜੀ ਵਾਰ ਸੀ ਕਿ ਯਿਸੂ ਨੇ ਚੇਲਿਆਂ ਨੂੰ ਦਰਸ਼ਣ ਦਿੱਤਾ ਸੀ।
15 After they ate breakfast, Jesus asked Simon Peter, "Simon, son of John, do you love me with all your heart, more than these?" He answered, "Yes, Lord, you know I love you as a friend." Jesus told him, "Feed my lambs." ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ।”
16 A second time Jesus asked, "Simon son of John, do you love me with all your heart?" He replied, "Yes, Lord, you know I love you as a friend." Jesus said, "Take care of my sheep." ਯਿਸੂ ਨੇ ਫ਼ੇਰ ਪਤਰਸ ਨੂੰ ਆਖਿਆ, “ਹੇ ਸ਼ਮਊਨ ਯੂਹੰਨਾ ਦੇ ਪੁੱਤਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਦੀ ਰਾਖੀ ਕਰ।”
17 A third time Jesus said to him, "Simon son of John, do you love me as a friend?" Peter was hurt that Jesus asked him a third time, "Do you love me as a friend?" and said, "Lord, you know everything; you know that I love you as a friend." Jesus said to him, "Feed my sheep." ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ?” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਨੂੰ ਚਾਰ।
18 "Truly, truly, I tell you: when you were young, you dressed yourself and went where you wanted; but when you're old, you'll stretch out your hands, and another will dress you and take you where you don't want to go." ਮੈਂ ਤੈਨੂੰ ਸੱਚ-ਸੱਚ ਆਖਦਾ ਜਦੋਂ ਤੂੰ ਜਵਾਨ ਸੀ ਤੂੰ ਲੱਕ ਦੁਆਲੇ ਪੇਟੀ ਬੰਨ੍ਹ ਕੇ ਜਿੱਥੇ ਤੇਰਾ ਜੀਅ ਕਰਦਾ ਤੂੰ ਤੁਰ ਜਾਂਦਾ ਸੀ, ਪਰ ਜਦ ਤੂੰ ਬੁੱਢਾ ਹੋਵੇਂਗਾ ਤੂੰ ਆਪਣੇ ਹੱਥ ਲੰਬੇ ਕਰੇਗਾ ਅਤੇ ਕੋਈ ਹੋਰ ਵਿਅਕਤੀ ਤੇਰੇ ਲੱਕ ਬੰਨ੍ਹੇਗਾ ਅਤੇ ਜਿੱਥੇ ਤੇਰਾ ਜੀਅ ਨਹੀਂ ਕਰੇਗਾ ਜਾਣ ਨੂੰ ਉਹ ਤੈਨੂੰ ਉੱਥੇ ਲੈ ਜਾਵੇਗਾ।”
19 Jesus said this to show by what kind of death Peter would glorify our Father. Then he told him, "Follow me." ਯਿਸੂ ਨੇ ਉਸ ਨੂੰ ਇਹ ਦੱਸਣ ਲਈ ਕਿਹਾ ਕਿ ਪਰਮੇਸ਼ੁਰ ਦੀ ਵਡਿਆਈ ਕਰਨ ਲਈ ਕਿਸ ਤਰ੍ਹਾਂ ਦੀ ਮੌਤ ਮਰੇਗਾ। ਅਤੇ ਇਹ ਕਹਿ ਕੇ ਉਸ ਨੇ ਆਖਿਆ, “ਮੇਰੇ ਮਗਰ ਹੋ ਤੁਰ।”
20 Peter turned and saw the disciple Jesus loved following—the one who leaned back against Jesus at supper and asked, "Lord, who is going to betray you?" ਪਤਰਸ ਨੇ ਵੇਖਿਆ ਕਿ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਉਹ ਚੇਲਾ ਪਿਛੇ ਆ ਰਿਹਾ ਸੀ। ਇਹ ਉਹ ਚੇਲਾ ਸੀ ਜਿਹੜਾ ਉਸ ਰਾਤ ਦੇ ਖਾਣੇ ਵੇਲੇ ਯਿਸੂ ਵੱਲ ਝੁਕਿਆ ਸੀ ਤੇ ਆਖਿਆ ਸੀ “ਪ੍ਰਭੂ, ਤੈਨੂੰ ਦੁਸ਼ਮਣਾਂ ਹੱਥੀਂ ਕੌਣ ਫ਼ੜਵਾਏਗਾ?”
21 When Peter saw him, he said to Jesus, "Lord, what about this man?" ਜਦੋਂ ਪਤਰਸ ਨੇ ਉਸ ਚੇਲੇ ਨੂੰ ਆਪਣੇ ਪਿਛੋਂ ਆਉਂਦਿਆਂ ਦੇਖਿਆ ਤਾਂ ਉਸ ਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਇਸ ਦੇ ਬਾਰੇ ਤੁਹਾਡਾ ਕੀ ਖਿਆਲ ਹੈ? ਇਸ ਦਾ ਕੀ ਹੋਵੇਗਾ?”
22 Jesus told him, "If I want him to remain until I come, what's that to you? You follow me." ਯਿਸੂ ਨੇ ਉੱਤਰ ਦਿੱਤਾ, “ਜੇ ਮੈਂ ਚਾਹਵਾਂ ਕਿ ਮੇਰੇ ਆਉਣ ਤੱਕ ਉਹ ਠਹਿਰੇ, ਤਾਂ ਤੈਨੂੰ ਕੀ? ਤੂੰ ਮੇਰੇ ਪਿਛੇ ਹੋ ਤੁਰ।”
23 So this word spread among the brothers and sisters that this disciple would not die. Yet Jesus did not tell him he would not die, but, "If I want him to remain until I come, what is that to you?" ਤਾਂ ਇਹ ਗੱਲ ਚੇਲਿਆਂ ਵਿੱਚ ਫ਼ੈਲ ਗਈ ਕਿ ਇਹ ਚੇਲਾ ਜਿਸ ਨੂੰ ਯਿਸੂ ਬਹੁਤ ਪਿਆਰ ਕਰਦਾ ਸੀ, ਓਹ ਨਹੀਂ ਮਰੇਗਾ। ਪਰ ਯਿਸੂ ਨੇ ਇਹ ਨਹੀਂ ਆਖਿਆ ਸੀ ਕਿ ਉਹ ਨਹੀਂ ਮਰੇਗਾ। ਸਗੋਂ ਅਸਲ ਵਿੱਚ ਆਖਿਆ ਸੀ, “ਜੇ ਮੈਂ ਚਾਹਵਾਂ ਮੇਰੇ ਆਉਣ ਤੱਕ ਓਹ ਜੀਵੇ ਤਾਂ ਤੁਹਾਨੂੰ ਕੀ?”
24 This is the disciple testifying to these things and who wrote them; we know his testimony is true. ਇਹ ਉਹ ਚੇਲਾ ਹੈ ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ। ਅਤੇ ਜਿਸ ਨੇ ਇਹ ਗੱਲਾਂ ਲਿਖੀਆਂ ਅਤੇ ਅਸੀਂ ਜਾਣਦੇ ਹਾਂ ਕਿ ਉਸ ਦੀ ਗਵਾਹੀ ਸੱਚੀ ਹੈ।
25 Jesus did many other things too. If each were written down, I don't think the world itself could hold the books written. ਯਿਸੂ ਨੇ ਹੋਰ ਵੀ ਬਹੁਤ ਕੰਮ ਕੀਤੇ। ਜੇ ਉਹ ਸਾਰੇ ਇੱਕ-ਇੱਕ ਕਰਕੇ ਲਿਖੇ ਜਾਂਦੇ ਤਾਂ ਮੈਂ ਸਮਝਦਾ ਹਾਂ ਕਿ ਸਾਰੀਆਂ ਪੁਸਤਕਾਂ ਲਿਖੇ ਜਾਣ ਲਈ ਸ਼ਾਇਦ ਸਾਰਾ ਜਗਤ ਵੀ ਘੱਟ ਹੁੰਦਾ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]