Skip to content
The Believer's Library

Indian Revised Version (IRV) Punjabi - 2019

John 5 IRVPun

Show IRVPun only
Verse × ×
1 After this there was a feast of the Jews, and Jesus went up to Jerusalem. ਇਸ ਤੋਂ ਬਾਅਦ ਯਿਸੂ ਇੱਕ ਖ਼ਾਸ ਯਹੂਦੀਆਂ ਤਿਉਹਾਰ ਲਈ ਯਰੂਸ਼ਲਮ ਗਿਆ।
2 By the Sheep Gate in Jerusalem is a pool with five covered porches, called Bethesda in Aramaic. ਯਰੂਸ਼ਲਮ ਵਿੱਚ ਇੱਕ ਤਲਾਬ ਹੈ ਜਿਸ ਦੇ ਪੰਜ ਬਰਾਂਡੇ ਬਣੇ ਹੋਏ ਹਨ। ਇਸ ਤਾਲ ਨੂੰ ਇਬਰਾਨੀ ਭਾਸ਼ਾ ਵਿੱਚ ਬੇਥਜ਼ਥਾ ਆਖਦੇ ਹਨ। ਇਹ ਤਲਾਬ ਭੇਡ ਦਰਵਾਜ਼ੇ ਦੇ ਨੇੜੇ ਹੈ।
3 In these lay a multitude of the sick—blind, lame, and paralyzed. ਬਹੁਤ ਸਾਰੇ ਬਿਮਾਰ ਲੋਕ ਤਾਲ ਦੇ ਨੇੜੇ ਬਰਾਂਡਿਆਂ ਵਿੱਚ ਲੇਟੇ ਹੋਏ ਸਨ। ਕੁਝ ਲੋਕ ਅੰਨ੍ਹੇ, ਲੰਗੜੇ ਤੇ ਕੁਝ ਅਧਰੰਗੀ ਸਨ।
4 Not in this edition ਇੱਕ ਠਹਿਰਾਏ ਹੋਏ ਸਮੇਂ ਤੇ ਇੱਕ ਦੂਤ ਆ ਕੇ ਤਲਾਬ ਦੇ ਪਾਣੀ ਨੂੰ ਹਿਲਾਉਂਦਾ ਸੀ, ਅਤੇ ਜਿਹੜਾ ਸਭ ਤੋਂ ਪਹਿਲਾਂ ਉਸ ਵਿੱਚ ਵੜਦਾ ਸੀ, ਉਸ ਹਰ ਪ੍ਰਕਾਰ ਦੀ ਬਿਮਾਰੀ ਤੋਂ ਚੰਗਾ ਹੋ ਜਾਂਦਾ ਸੀ l
5 One man was there who had been sick for thirty-eight years. ਉਨ੍ਹਾਂ ਵਿੱਚ ਇੱਕ ਅਜਿਹਾ ਆਦਮੀ ਵੀ ਸੀ, ਜੋ ਅਠੱਤੀ ਸਾਲਾਂ ਤੋਂ ਬਿਮਾਰ ਸੀ।
6 Seeing him lying there and knowing he had already been there a long time, Jesus asked, "Do you want to be healed?" ਯਿਸੂ ਨੇ ਉਸ ਆਦਮੀ ਨੂੰ ਉੱਥੇ ਲੇਟਿਆ ਵੇਖਿਆ। ਯਿਸੂ ਨੂੰ ਇਹ ਪਤਾ ਸੀ ਕਿ ਉਹ ਬਹੁਤ ਲੰਮੇ ਸਮੇਂ ਤੋਂ ਬਿਮਾਰ ਸੀ। ਇਸ ਲਈ ਯਿਸੂ ਨੇ ਉਸ ਨੂੰ ਪੁੱਛਿਆ, “ਕੀ ਤੂੰ ਚੰਗਾ ਹੋਣਾ ਚਾਹੁੰਦਾ ਹੈਂ?”
7 The sick man answered him, "Sir, I have no one to put me in the pool once the water stirs—while I'm on my way, someone else gets in first." ਉਸ ਬਿਮਾਰ ਆਦਮੀ ਨੇ ਆਖਿਆ, “ਪ੍ਰਭੂ ਜੀ, ਅਜਿਹਾ ਕੋਈ ਨਹੀਂ ਜੋ ਉਦੋਂ ਤਲਾਬ ਅੰਦਰ ਜਾਣ ਵਿੱਚ ਮੇਰੀ ਸਹਾਇਤਾ ਕਰੇ ਜਦੋਂ ਪਾਣੀ ਵਿੱਚ ਹਲਚਲ ਹੁੰਦੀ ਹੈ। ਮੈਂ ਤਾਲ ਅੰਦਰ ਪਹੁੰਚਣ ਵਾਲਾ ਪਹਿਲਾ ਵਿਅਕਤੀ ਹੋਣ ਦੀ ਕੋਸ਼ਿਸ਼ ਕਰਦਾ ਹਾਂ ਪਰ ਜਦੋਂ ਤੱਕ ਕਿ ਮੈਂ ਪਹੁੰਚਾ ਮੇਰੇ ਤੋਂ ਪਹਿਲਾਂ ਹੀ ਕੋਈ ਹੋਰ ਤਲਾ ਅੰਦਰ ਵੜ ਜਾਂਦਾ ਹੈ।”
8 Jesus said to him, "Get up, take up your mat, and walk." ਫਿਰ ਯਿਸੂ ਨੇ ਉਸ ਨੂੰ ਆਖਿਆ, “ਉੱਠ, ਆਪਣਾ ਬਿਸਤਰਾ ਚੁੱਕ ਅਤੇ ਤੁਰ।”
9 At once the man became well, picked up his mat, and walked. That day was the Sabbath. ਉਹ ਤੁਰੰਤ ਹੀ ਚੰਗਾ ਹੋ ਗਿਆ। ਉਸ ਨੇ ਆਪਣੀ ਮੰਜੀ ਚੁੱਕ ਕੇ ਚੱਲਣਾ ਸ਼ੁਰੂ ਕਰ ਦਿੱਤਾ। ਜਦੋਂ ਇਹ ਸਭ ਕੁਝ ਵਾਪਰਿਆ, ਇਹ ਸਬਤ ਦਾ ਦਿਨ ਸੀ।
10 So the Jews told the healed man, "It's the Sabbath—you're not allowed to carry your mat." ਇਸ ਲਈ ਯਹੂਦੀਆਂ ਨੇ ਉਸ ਚੰਗੇ ਹੋਏ ਬੰਦੇ ਨੂੰ ਆਖਿਆ, “ਅੱਜ ਸਬਤ ਦਾ ਦਿਨ ਹੈ, ਤੇਰਾ ਬਿਸਤਰਾ ਚੁੱਕਣਾ ਬਿਵਸਥਾ ਦੇ ਖਿਲਾਫ਼ ਹੈ।”
11 He answered them, "The man who healed me told me, 'Take up your mat and walk.'" ਪਰ ਉਸ ਨੇ ਆਖਿਆ, “ਉਹ ਵਿਅਕਤੀ ਜਿਸ ਨੇ ਮੈਨੂੰ ਚੰਗਾ ਕੀਤਾ ਹੈ,” ਉਸ ਨੇ ਮੈਨੂੰ ਆਖਿਆ, “ਆਪਣਾ ਬਿਸਤਰਾ ਚੁੱਕ ਤੇ ਚਲ ਫਿਰ।”
12 They asked him, "Who is the man who told you, 'Take it up and walk'?" ਯਹੂਦੀਆਂ ਨੇ ਉਸ ਨੂੰ ਪੁੱਛਿਆ, “ਉਹ ਆਦਮੀ ਕੌਣ ਹੈ ਜਿਸ ਨੇ ਤੈਨੂੰ ਆਖਿਆ ਕਿ ਤੂੰ ਆਪਣਾ ਬਿਸਤਰਾ ਚੁੱਕ ਤੇ ਤੁਰ ਫਿਰ?”
13 But the healed man didn't know who it was, since Jesus had slipped away into the crowd there. ਪਰ ਜੋ ਆਦਮੀ ਚੰਗਾ ਕੀਤਾ ਗਿਆ ਸੀ ਉਸ ਨੂੰ ਇਹ ਨਹੀਂ ਸੀ ਪਤਾ ਕਿ ਉਹ ਕੌਣ ਸੀ। ਉੱਥੇ ਬਹੁਤ ਸਾਰੇ ਲੋਕ ਸਨ ਅਤੇ ਯਿਸੂ ਉੱਥੋਂ ਚਲਾ ਗਿਆ ਸੀ।
14 Later Jesus found him in the temple and said, "You are healed now. Stop sinning, or something worse may happen to you." ਬਾਅਦ ਵਿੱਚ ਯਿਸੂ ਨੇ ਉਸ ਨੂੰ ਹੈਕਲ ਵਿੱਚ ਵੇਖਿਆ ਅਤੇ ਉਸ ਨੂੰ ਆਖਿਆ, “ਵੇਖ ਹੁਣ ਤੂੰ ਚੰਗਾ ਹੋ ਗਿਆ ਹੈ, ਫਿਰ ਪਾਪ ਨਾ ਕਰੀ, ਨਹੀਂ ਤਾਂ ਤੇਰੇ ਨਾਲ ਕੋਈ ਹੋਰ ਭੈੜੀ ਗੱਲ ਵੀ ਵਾਪਰ ਸਕਦੀ ਹੈ।”
15 The man went away and told the Jews that it was Jesus who had made him well. ਤਦ ਉਹ ਆਦਮੀ ਉੱਥੇ ਵਾਪਸ ਉਨ੍ਹਾਂ ਯਹੂਦੀਆਂ ਕੋਲ ਗਿਆ। ਅਤੇ ਉਨ੍ਹਾਂ ਨੂੰ ਆਖਿਆ ਜਿਸ ਨੇ ਮੈਨੂੰ ਚੰਗਾ ਕੀਤਾ ਸੀ, ਉਹ ਯਿਸੂ ਹੈ।
16 And so the Jews began persecuting Jesus, because he was doing these things on the Sabbath. ਇਸ ਲਈ ਯਹੂਦੀ ਉਸ ਨੂੰ ਦੁੱਖ ਦੇਣ ਲੱਗੇ ਕਿਉਂ ਜੋ ਯਿਸੂ ਸਬਤ ਦੇ ਦਿਨ ਅਜਿਹੇ ਕੰਮ ਕਰਦਾ ਸੀ।
17 But Jesus answered them, "My Father is working until now, and I too am working." ਪਰ ਯਿਸੂ ਨੇ ਯਹੂਦੀਆਂ ਨੂੰ ਉੱਤਰ ਦਿੱਤਾ, “ਮੇਰਾ ਪਿਤਾ ਹਮੇਸ਼ਾਂ ਕੰਮ ਕਰਦਾ ਰਹਿੰਦਾ ਹੈ, ਇਸ ਲਈ ਮੈਂਨੂੰ ਵੀ ਕੰਮ ਕਰਨਾ ਚਾਹੀਦਾ ਹੈ।”
18 So the Jews sought even more to kill him: he not only broke the Sabbath but called our Father his own Father, making himself equal to him. ਇਹ ਸੁਣਨ ਤੋਂ ਬਾਅਦ ਯਹੂਦੀ ਯਿਸੂ ਨੂੰ ਮਾਰਨ ਲਈ ਹੋਰ ਵੀ ਕੋਸ਼ਿਸ਼ਾਂ ਕਰਨ ਲੱਗੇ। ਯਹੂਦੀਆਂ ਨੇ ਆਖਿਆ, “ਯਿਸੂ ਸਬਤ ਦੇ ਦਿਨ ਦਾ ਨੇਮ ਤੋੜ ਰਿਹਾ ਹੈ ਅਤੇ ਆਖਿਆ, ਪਰਮੇਸ਼ੁਰ ਨੂੰ ਆਪਣਾ ਪਿਤਾ ਆਖ ਕੇ ਉਹ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਰਾਬਰ ਬਣਾ ਰਿਹਾ ਹੈ।”
19 So Jesus said to them, "Truly, truly, I tell you: the Son can do nothing on his own, but only what he sees the Father doing. Whatever the Father does, the Son does the same. ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਪੁੱਤਰ ਆਪਣੇ ਆਪ ਕੁਝ ਨਹੀਂ ਕਰ ਸਕਦਾ। ਪੁੱਤਰ ਉਹੀ ਕਰਦਾ ਹੈ ਜੋ ਉਹ ਪਿਤਾ ਨੂੰ ਕਰਿਦਆਂ ਵੇਖਦਾ ਹੈ। ਜੋ ਕੁਝ ਪਿਤਾ ਕਰਦਾ ਉਹੀ ਪੁੱਤਰ ਵੀ ਕਰਦਾ।
20 "For the Father loves the Son and shows him everything he does; he will show him greater works than these, so you will be amazed. ਪਰ ਪਿਤਾ ਆਪਣੇ ਪੁੱਤਰ ਨੂੰ ਪਿਆਰ ਕਰਦਾ ਹੈ ਅਤੇ ਪਿਤਾ ਪੁੱਤਰ ਨੂੰ ਉਹ ਸਭ ਕੁਝ ਵਿਖਾਉਂਦਾ ਹੈ ਜੋ ਉਹ ਕਰਦਾ। ਪਰ ਪਿਤਾ ਆਪਣੇ ਪੁੱਤਰ ਨੂੰ ਵੱਡੇ ਕੰਮ ਵੀ ਵਿਖਾਵੇਗਾ। ਫਿਰ ਤੁਸੀਂ ਸਭ ਹੈਰਾਨ ਰਹਿ ਜਾਉਂਗੇ।
21 For as the Father raises the dead and gives life, so the Son too gives life to anyone he wants. ਪਿਤਾ ਮੁਰਦਿਆਂ ਨੂੰ ਜਿਵਾਲਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ। ਉਸੇ ਹੀ ਤਰ੍ਹਾਂ, ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ ਹੈ, ਜੀਵਨ ਦਿੰਦਾ ਹੈ।
22 For the Father judges no one, but has entrusted all judgment to the Son, ਪਿਤਾ ਕਿਸੇ ਦਾ ਨਿਆਂ ਨਹੀਂ ਕਰਦਾ, ਪਰ ਉਸ ਨੇ ਇਹ ਅਧਿਕਾਰ ਪੂਰੀ ਤਰ੍ਹਾਂ ਪੁੱਤਰ ਨੂੰ ਦਿੱਤਾ ਹੋਇਆ ਹੈ।
23 so everyone honors the Son as they honor the Father; whoever doesn't honor the Son doesn't honor the Father who sent him. ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਕਿ ਸਾਰੇ ਲੋਕ ਪੁੱਤਰ ਦਾ ਉਵੇਂ ਹੀ ਆਦਰ ਕਰਨ ਜਿਵੇਂ ਉਹ ਪਿਤਾ ਦਾ ਆਦਰ ਕਰਦੇ ਹਨ। ਜੋ ਕੋਈ ਆਦਮੀ ਪੁੱਤਰ ਦਾ ਆਦਰ ਨਹੀਂ ਕਰਦਾ, ਉਹ ਆਦਮੀ ਪਿਤਾ ਦਾ ਆਦਰ ਨਹੀਂ ਕਰਦਾ, ਜਿਸ ਨੇ ਉਸ ਨੂੰ ਭੇਜਿਆ ਹੈ।
24 Truly, truly, I tell you: whoever hears my word and believes the one who sent me has eternal life and won't face judgment—they have passed from death to life. ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਸਦਾ ਨਿਆਂ ਨਹੀਂ ਹੋਵੇਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ।
25 Truly, truly, I tell you, an hour comes, and is now here, when the dead will hear the voice of the Son of our Father, and those hearing will live. ਮੈਂ ਤੁਹਾਨੂੰ ਸੱਚ ਆਖਦਾ ਹਾਂ। ਉਹ ਸਮਾਂ ਆ ਰਿਹਾ ਹੈ, ਅਤੇ ਸਗੋਂ ਹੁਣੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ।
26 For as the Father has life in himself, he gave the Son to also have life in himself. ਪਿਤਾ ਹੀ ਜੀਵਨ ਦੇਣ ਵਾਲਾ ਹੈ, ਇਸ ਲਈ ਉਸ ਨੇ ਆਪਣੇ ਪੁੱਤਰ ਨੂੰ ਵੀ ਜੀਵਨ ਦੇਣ ਵਾਲਾ ਬਣਾ ਦਿੱਤਾ ਹੈ।
27 And he has given him authority to execute judgment, because he is the Son of Man. ਪਿਤਾ ਨੇ ਨਿਆਂ ਕਰਨ ਦਾ ਵੀ ਅਧਿਕਾਰ ਆਪਣੇ ਪੁੱਤਰ ਨੂੰ ਦਿੱਤਾ ਹੈ ਕਿਉਂਕਿ ਉਹ ਮਨੁੱਖ ਦਾ ਪੁੱਤਰ ਹੈ।
28 Don't be astonished at this—an hour is coming when everyone in the tombs will hear his voice, ਇਸ ਗੱਲ ਬਾਰੇ ਹੈਰਾਨ ਨਾ ਹੋਵੋ। ਉਹ ਸਮਾਂ ਆ ਰਿਹਾ ਹੈ, ਜਦੋਂ ਕਬਰਾਂ ਵਿੱਚ ਮੁਰਦੇ ਵੀ ਉਸ ਦੀ ਅਵਾਜ਼ ਸੁਣਨਗੇ।
29 and come out—those who did good, to the resurrection of life; those who did evil, to the resurrection of judgment. ਉਹ ਆਪਣੀਆਂ ਕਬਰਾਂ ਚੋਂ ਬਾਹਰ ਆ ਜਾਣਗੇ, ਉਹ ਜਿਨ੍ਹਾਂ ਨੇ ਚੰਗੇ ਕੰਮ ਕੀਤੇ ਹਨ, ਉਭਾਰੇ ਜਾਣਗੇ ਅਤੇ ਜੀਵਨ ਪ੍ਰਾਪਤ ਕਰਨਗੇ। ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਨਿਆਂ ਲਈ ਜਿਵਾਲੇ ਜਾਣਗੇ।”
30 By myself I can do nothing. I judge as I hear; my judgment is fair, because I seek not my own will but the will of the One who sent me. “ਮੈਂ ਆਪਣੇ ਆਪ ਕੁਝ ਨਹੀਂ ਕਰ ਸਕਦਾ। ਮੈਂ ਉਸ ਅਧਾਰ ਤੇ ਨਿਆਂ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਤੋਂ ਸੁਣਦਾ ਹਾਂ। ਇਸ ਲਈ ਮੇਰਾ ਨਿਆਂ ਠੀਕ ਹੈ। ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸ ਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸ ਨੇ ਮੈਨੂੰ ਭੇਜਿਆ ਹੈ।
31 "If I testify about myself, my testimony is not valid. ਜੇਕਰ ਮੈਂ ਆਪਣੇ ਬਾਰੇ ਗਵਾਹੀ ਦੇਵਾਂ, ਤਾਂ ਮੇਰੀ ਗਵਾਹੀ ਸੱਚੀ ਨਹੀਂ ਹੈ।
32 There is another who testifies about me, and I know his testimony about me is true. ਪਰ ਇੱਕ ਹੋਰ ਹੈ ਜੋ ਮੇਰੇ ਬਾਰੇ ਗਵਾਹੀ ਦਿੰਦਾ ਹੈ ਅਤੇ ਮੈਂ ਜਾਣਦਾ ਹਾਂ ਕਿ ਉਸ ਦੀ ਮੇਰੇ ਬਾਰੇ ਗਵਾਹੀ ਸੱਚੀ ਹੈ।
33 You sent messengers to John, and he has testified to the truth. ਤੁਸੀਂ ਲੋਕਾਂ ਨੂੰ ਯੂਹੰਨਾ ਕੋਲ ਭੇਜਿਆ ਅਤੇ ਉਸ ਨੇ ਸੱਚ ਬਾਰੇ ਗਵਾਹੀ ਦਿੱਤੀ।
34 Not that I accept human testimony, but I say these things so that you may be saved. ਪਰ ਮੈਂ ਇੱਕ ਆਦਮੀ ਦੀ ਗਵਾਹੀ ਤੇ ਨਿਰਭਰ ਨਹੀਂ ਕਰਦਾ। ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਦੱਸਦਾ ਹਾਂ ਤਾਂ ਕਿ ਤੁਸੀਂ ਬਚਾਏ ਜਾ ਸਕੋ।
35 John was a burning, shining lamp, and you were willing to rejoice briefly in his light. ਯੂਹੰਨਾ ਇੱਕ ਦੀਵੇ ਵਾਂਗੂੰ ਜਗਦਾ ਸੀ ਅਤੇ ਉਸ ਨੇ ਚਾਨਣ ਦਿੱਤਾ ਅਤੇ ਤੁਸੀਂ ਕੁਝ ਸਮੇਂ ਲਈ ਉਸ ਚਾਨਣ ਦਾ ਅਨੰਦ ਲਿਆ।
36 But I have testimony greater than John's: the works my Father gave me to finish—the very works I'm doing—testify that my Father sent me. ਪਰ ਜੋ ਗਵਾਹੀ ਮੈਂ ਆਪਣੇ ਬਾਰੇ ਦਿੰਦਾ ਹਾਂ ਉਹ ਯੂਹੰਨਾ ਦੀ ਗਵਾਹੀ ਨਾਲੋਂ ਵੱਡੀ ਹੈ। ਜੋ ਕੰਮ ਪਿਤਾ ਨੇ ਮੈਨੂੰ ਕਰਨ ਲਈ ਦਿੱਤਾ ਹੈ, ਉਹ ਮੇਰੇ ਬਾਰੇ ਗਵਾਹੀ ਦਿੰਦਾ ਹੈ ਕਿ ਪਿਤਾ ਨੇ ਮੈਨੂੰ ਭੇਜਿਆ ਹੈ।
37 And my Father who sent me has himself testified about me. You've never heard his voice or seen his form, ਅਤੇ ਉਹ ਪਿਤਾ ਜਿਸ ਨੇ ਮੈਨੂੰ ਭੇਜਿਆ ਉਸ ਨੇ ਮੇਰੇ ਬਾਰੇ ਗਵਾਹੀ ਦਿੱਤੀ। ਪਰ ਤੁਸੀਂ ਕਦੇ ਉਸ ਦੀ ਅਵਾਜ਼ ਨਹੀਂ ਸੁਣੀ। ਅਤੇ ਤੁਸੀਂ ਕਦੇ ਉਸਦਾ ਰੂਪ ਨਹੀਂ ਵੇਖਿਆ।
38 and you don't have his word remaining in you, since you don't believe the one he sent. ਉਸ ਪਿਤਾ ਦੇ ਬਚਨ ਵੀ ਤੁਹਾਡੇ ਅੰਦਰ ਨਹੀਂ ਹਨ ਕਿਉਂਕਿ, ਤੁਸੀਂ ਉਸ ਤੇ ਵਿਸ਼ਵਾਸ ਨਹੀਂ ਕਰਦੇ ਜਿਸ ਨੂੰ ਪਿਤਾ ਨੇ ਭੇਜਿਆ ਹੈ।
39 You search the Scriptures, thinking they hold eternal life—yet they themselves testify about me, ਤੁਸੀਂ ਇਹ ਸੋਚ ਕੇ ਪਵਿੱਤਰ ਗ੍ਰੰਥਾਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ। ਉਹੀ ਪੁਸਤਕਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ!
40 yet you refuse to come to me so that you may have life. ਹਾਲੇ ਵੀ ਤੁਸੀਂ ਉਸ ਸਦੀਪਕ ਜੀਵਨ ਨੂੰ ਪ੍ਰਾਪਤ ਕਰਨ ਲਈ ਮੇਰੇ ਕੋਲ ਆਉਣ ਤੋਂ ਇੰਨਕਾਰ ਕਰਦੇ ਹੋ।
41 I do not accept glory from people, ਮੈਨੂੰ ਲੋਕਾਂ ਤੋਂ ਵਡਿਆਈ ਕਰਾਉਣ ਦੀ ਲੋੜ ਨਹੀਂ।
42 but I know you—that you do not have the love of our Father within you. ਪਰ ਮੈਂ ਤੁਹਾਨੂੰ ਜਾਣਦਾ ਹਾਂ ਕਿ ਤੁਹਾਡੇ ਅੰਦਰ ਪਰਮੇਸ਼ੁਰ ਦਾ ਪਿਆਰ ਹੈ ਨਹੀਂ।
43 I have come in my Father's name, and you don't receive me; if another comes in his own name, you'll receive him. ਮੈਂ ਆਪਣੇ ਪਿਤਾ ਦੇ ਨਾਮ ਤੋਂ ਆਇਆ ਹਾਂ। ਪਰ ਹਾਲੇ ਵੀ ਤੁਸੀਂ ਮੈਨੂੰ ਨਹੀਂ ਕਬੂਲ ਕਰਦੇ। ਜੇਕਰ ਦੂਸਰਾ ਵਿਅਕਤੀ ਆਪਣੇ ਖੁਦ ਦੇ ਨਾਮ ਵਿੱਚ ਆਉਂਦਾ ਹੈ, ਤੁਸੀਂ ਉਸ ਨੂੰ ਕਬੂਲ ਕਰ ਲਓਗੇ।
44 How can you believe, when you accept glory from one another and don't seek the glory from the only God? ਤੁਸੀਂ ਇੱਕ ਦੂਜੇ ਤੋਂ ਵਡਿਆਈ ਚਾਹੁੰਦੇ ਹੋ, ਪਰ ਤੁਸੀਂ ਉਸ ਉਸਤਤ ਦੀ ਚਾਹਨਾ ਨਹੀਂ ਰੱਖਦੇ ਜਿਹੜੀ ਪਰਮੇਸ਼ੁਰ ਵੱਲੋਂ ਆਉਂਦੀ ਹੈ। ਤਾਂ ਫਿਰ ਤੁਸੀਂ ਕਿਵੇਂ ਮੇਰੇ ਉੱਤੇ ਵਿਸ਼ਵਾਸ ਕਰ ਸਕਦੇ ਹੋ?
45 Don't think I will accuse you before my Father. Moses, in whom you've hoped, accuses you. ਇਹ ਨਾ ਸੋਚੋ ਕਿ ਪਿਤਾ ਦੇ ਸਾਹਮਣੇ ਮੈਂ ਤੁਹਾਨੂੰ ਦੋਸ਼ੀ ਠਹਿਰਾਵਾਂਗਾ। ਜੋ ਤੁਹਾਨੂੰ ਦੋਸ਼ੀ ਠਹਿਰਾਉਂਦਾ ਹੈ, ਉਹ ਮੂਸਾ ਹੈ ਅਤੇ ਤੁਸੀਂ ਆਪਣੀ ਆਸ ਉਸ ਤੇ ਰੱਖੀ ਹੋਈ ਹੈ।
46 For if you believed Moses, you would believe me, because he wrote about me. ਜੇਕਰ ਤੁਸੀਂ ਮੂਸਾ ਤੇ ਵਿਸ਼ਵਾਸ ਕੀਤਾ ਹੁੰਦਾ ਤਾਂ ਤੁਸੀਂ ਮੇਰੇ ਤੇ ਵੀ ਵਿਸ਼ਵਾਸ ਕੀਤਾ ਹੁੰਦਾ ਕਿਉਂਕਿ ਉਸ ਨੇ ਮੇਰੇ ਬਾਰੇ ਲਿਖਿਆ ਸੀ।
47 But if you do not believe his writings, how will you believe my words?" ਕਿਉਂਕਿ ਤੁਸੀਂ ਉਸ ਦੀ ਲਿਖਤਾਂ ਤੇ ਵਿਸ਼ਵਾਸ ਨਹੀਂ ਕਰਦੇ ਫੇਰ ਤੁਸੀਂ ਮੇਰੇ ਸ਼ਬਦਾਂ ਤੇ ਕਿਵੇਂ ਵਿਸ਼ਵਾਸ ਕਰੋਂਗੇ।”
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]