Skip to content
The Believer's Library

Indian Revised Version (IRV) Punjabi - 2019

John 7 IRVPun

Show IRVPun only
Verse × ×
1 After this, Jesus traveled around Galilee, not wanting to go into Judea because Jewish leaders there were looking for a chance to kill him. ਇਸ ਤੋਂ ਬਾਅਦ ਯਿਸੂ ਨੇ ਗਲੀਲ ਦੇ ਇਲਾਕੇ ਵਿੱਚ ਯਾਤਰਾ ਕੀਤੀ। ਉਹ ਯਹੂਦਿਯਾ ਵਿੱਚ ਯਾਤਰਾ ਕਰਨਾ ਨਹੀਂ ਚਾਹੁੰਦਾ ਸੀ, ਕਿਉਂਕਿ ਉਸ ਇਲਾਕੇ ਦੇ ਯਹੂਦੀ ਉਸ ਨੂੰ ਮਾਰਨਾ ਚਾਹੁੰਦੇ ਸਨ।
2 But the Jewish Festival of Booths was near. ਯਹੂਦੀਆਂ ਲਈ ਡੇਰਿਆਂ ਦੇ ਤਿਉਹਾਰ ਦਾ ਸਮਾਂ ਨੇੜੇ ਸੀ।
3 His brothers told him, "Leave here and go to Judea, so your disciples can also see the works you do. ਇਸ ਲਈ ਯਿਸੂ ਦੇ ਭਰਾਵਾਂ ਨੇ ਉਸ ਨੂੰ ਆਖਿਆ, “ਹੁਣ ਤੂੰ ਚੱਲ ਕੇ ਯਹੂਦਿਯਾ ਨੂੰ ਜਾ ਤਾਂ ਜੋ ਜਿਹੜੇ ਕੰਮ ਤੂੰ ਕਰਦਾ ਹੈਂ ਉੱਥੇ ਤੇਰੇ ਚੇਲੇ ਵੇਖਣ,
4 No one seeking public attention hides what he does. If you're doing these things, show yourself to the world." ਜੇਕਰ ਕੋਈ ਚਾਹੁੰਦਾ ਹੈ ਕਿ ਲੋਕ ਉਸ ਨੂੰ ਜਾਨਣ ਤਾਂ ਉਸ ਮਨੁੱਖ ਨੂੰ ਲੋਕਾਂ ਕੋਲੋਂ ਕੁਝ ਲੁਕੋਣਾ ਨਹੀਂ ਚਾਹੀਦਾ। ਉਸ ਨੂੰ ਆਪਣੇ ਆਪ ਨੂੰ ਦੁਨੀਆਂ ਨੂੰ ਵਿਖਾਉਣਾ ਚਾਹੀਦਾ ਹੈ। ਉਨ੍ਹਾਂ ਨੂੰ ਵੀ ਵੇਖਣ ਦੇ ਜਿਹੜੇ ਕੰਮ ਤੂੰ ਕਰਦਾ ਹੈਂ।”
5 For not even his brothers believed in him. ਯਿਸੂ ਦੇ ਭਰਾਵਾਂ ਨੇ ਵੀ ਉਸ ਤੇ ਵਿਸ਼ਵਾਸ ਨਹੀਂ ਕੀਤਾ।
6 So Jesus told them, "My time has not yet come, but for you any time is right. ਯਿਸੂ ਨੇ ਆਪਣੇ ਭਰਾਵਾਂ ਨੂੰ ਕਿਹਾ, “ਹਾਲੇ ਮੇਰੇ ਲਈ ਠੀਕ ਸਮਾਂ ਨਹੀਂ ਆਇਆ ਹੈ ਪਰ ਤੁਹਾਡੇ ਲਈ ਕੋਈ ਵੀ ਸਮਾਂ ਠੀਕ ਹੈ।
7 "The world cannot hate you, but it hates me, because I testify that its works are evil. ਸੰਸਾਰ ਤੁਹਾਡੇ ਨਾਲ ਵੈਰ ਨਹੀਂ ਕਰ ਸਕਦਾ। ਪਰ ਇਹ ਮੇਰੇ ਨਾਲ ਵੈਰ ਕਰਦਾ ਹੈ। ਕਿਉਂਕਿ ਮੈਂ ਦੁਨੀਆਂ ਦੇ ਲੋਕਾਂ ਨੂੰ ਦੱਸਦਾ ਹਾਂ ਕਿ ਉਹ ਬੁਰੇ ਕੰਮ ਕਰਦੇ ਹਨ।
8 You yourselves go up to the festival; I'm not going up to this festival, since my time hasn't yet fully come." ਤੁਸੀਂ ਤਿਉਹਾਰ ਤੇ ਜਾਵੋ। ਇਸ ਵਾਰ ਮੈਂ ਤਿਉਹਾਰ ਤੇ ਨਹੀਂ ਜਾਂਵਾਂਗਾ। ਮੇਰੇ ਲਈ ਅਜੇ ਸਹੀ ਸਮਾਂ ਨਹੀਂ ਆਇਆ।”
9 After saying this, he stayed in Galilee. ਇਹ ਆਖਣ ਤੋਂ ਬਾਅਦ ਯਿਸੂ ਗਲੀਲ ਵਿੱਚ ਹੀ ਰਿਹਾ।
10 After his brothers went up to the festival, he too went up—not openly, but secretly. ਯਿਸੂ ਦੇ ਭਰਾ ਤਿਉਹਾਰ ਤੇ ਚਲੇ ਗਏ। ਉਨ੍ਹਾਂ ਦੇ ਜਾਣ ਤੋਂ ਬਾਅਦ, ਯਿਸੂ ਵੀ ਚਲਿਆ ਗਿਆ। ਪਰ ਉਹ ਲੋਕਾਂ ਸਾਹਮਣੇ ਨਹੀਂ ਸਗੋਂ ਗੁਪਤ ਤੌਰ ਤੇ ਗਿਆ।
11 So the Jewish leaders were looking for him at the festival and asking, "Where is he?" ਯਹੂਦੀ ਤਿਉਹਾਰ ਦੇ ਇਕੱਠ ਵਿੱਚ ਯਿਸੂ ਨੂੰ ਲੱਭਣ ਲੱਗੇ ਅਤੇ ਬੋਲੇ, “ਉਹ ਕਿੱਥੇ ਹੈ?”
12 Much murmuring about him spread among the crowds: some said, "He's good," others, "No, he misleads the crowd." ਉੱਥੇ ਵੱਡੀ ਭੀੜ ਇਕੱਠੀ ਸੀ, ਕੁਝ ਲੋਕ ਆਪਸ ਵਿੱਚ ਯਿਸੂ ਦੇ ਬਾਰੇ ਗੱਲਾਂ ਕਰ ਰਹੇ ਸਨ ਅਤੇ ਕੁਝ ਆਖ ਰਹੇ ਸਨ, “ਉਹ ਇੱਕ ਚੰਗਾ ਮਨੁੱਖ ਹੈ।” ਕੁਝ ਨੇ ਕਿਹਾ, “ਨਹੀਂ, ਉਹ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ।”
13 Yet no one spoke about him openly, for fear of the Jewish leaders. ਪਰ ਇੰਨ੍ਹਾਂ ਦਲੇਰ ਉਨ੍ਹਾਂ ਵਿੱਚ ਕੋਈ ਵੀ ਨਹੀਂ ਸੀ ਜੋ ਖੁੱਲ੍ਹੇ ਆਮ ਉਸ ਬਾਰੇ ਗੱਲ ਕਰਦਾ ਕਿਉਂਕਿ ਲੋਕ ਯਹੂਦੀ ਆਗੂਆਂ ਤੋਂ ਡਰੇ ਹੋਏ ਸਨ।
14 About the middle of the festival, Jesus went up into the temple and began to teach. ਯਿਸੂ ਹੈਕਲ ਅੰਦਰ ਗਿਆ ਅਤੇ ਉਸ ਥਾਂ ਤੇ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ।
15 The Jewish leaders were amazed and asked, "How does this man know so much without training?" ਯਹੂਦੀ ਅਚਰਜ਼ ਮੰਨ ਕੇ ਬੋਲੇ, “ਇਹ ਮਨੁੱਖ ਕਦੇ ਵੀ ਪਾਠਸ਼ਾਲਾ ਨਹੀਂ ਗਿਆ। ਫ਼ੇਰ ਵੀ ਉਸ ਨੇ ਇਹ ਸਭ ਕਿਵੇਂ ਸਿੱਖਿਆ?”
16 Jesus answered them, "My teaching isn't mine—it's from the one who sent me. ਯਿਸੂ ਨੇ ਉੱਤਰ ਦਿੱਤਾ “ਜੋ ਬਚਨ ਮੈਂ ਦਿੰਦਾ ਹਾਂ, ਮੇਰੇ ਆਪਣੇ ਬਚਨ ਨਹੀਂ ਹਨ, ਸਗੋਂ ਉਸ ਤੋਂ ਆਉਂਦੇ ਹਨ ਜਿਸ ਨੇ ਮੈਨੂੰ ਭੇਜਿਆ ਹੈ।
17 Whoever wants to do our Father's will knows if my teaching is from my Father or I speak on my own. ਜੇਕਰ ਕੋਈ ਪਰਮੇਸ਼ੁਰ ਦੀ ਮਰਜ਼ੀ ਨੂੰ ਪੂਰਾ ਕਰਨਾ ਚਾਹੁੰਦਾ ਹੈ ਤਾਂ ਉਹ ਇਨ੍ਹਾਂ ਸਿੱਖਿਆ ਬਾਰੇ ਸਮਝੇਗਾ ਕਿ ਕੀ ਮੇਰੀਆਂ ਸਿਖਿਆਵਾਂ ਪਰਮੇਸ਼ੁਰ ਵੱਲੋਂ ਹਨ ਜਾਂ ਮੇਰੀਆਂ ਆਪਣੀਆਂ।
18 Whoever speaks on his own seeks his own glory, but whoever seeks the sender's glory is true, with no falsehood in him. ਕੋਈ ਵੀ ਜੋ ਆਪਣੇ ਵਿਚਾਰਾਂ ਦਾ ਪ੍ਰਚਾਰ ਕਰਦਾ ਹੈ, ਆਪਣੇ ਆਪ ਦੀ ਵਡਿਆਈ ਕਰਨ ਲਈ ਕਰਦਾ ਹੈ। ਪਰ ਉਹ ਇੱਕ ਜਿਹੜਾ, ਉਸ ਦੀ ਵਡਿਆਈ ਕਰਨ ਦੀ ਕੋਸ਼ਿਸ਼ ਕਰਦਾ ਹੈ ਜਿਸ ਨੇ ਉਸ ਨੂੰ ਭੇਜਿਆ ਸੱਚਾ ਹੈ ਅਤੇ ਉਸ ਵਿੱਚ ਕੋਈ ਗਲਤੀ ਨਹੀਂ ਹੈ।
19 Didn't Moses give you the law? Yet none of you obeys the law. Why are you trying to kill me?" ਕੀ ਮੂਸਾ ਨੇ ਤੁਹਾਨੂੰ ਬਿਵਸਥਾ ਨਹੀਂ ਦਿੱਤੀ ਪਰ ਤੁਹਾਡੇ ਵਿੱਚੋਂ ਕੋਈ ਵੀ ਉਸ ਤੇ ਨਹੀਂ ਚੱਲਦਾ! ਤੁਸੀਂ ਮੈਨੂੰ ਮਾਰ ਸੁੱਟਣ ਦੇ ਮਗਰ ਕਿਉਂ ਪਏ ਹੋਏ ਹੋ?”
20 The crowd answered, "You have a demon! Who is trying to kill you?" ਲੋਕਾਂ ਨੇ ਉੱਤਰ ਦਿੱਤਾ, “ਤੇਰੇ ਅੰਦਰ ਭੂਤ ਹੈ ਜੋ ਤੈਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ?”
21 Jesus replied, "I did one work, and you are all amazed. ਯਿਸੂ ਨੇ ਉੱਤਰ ਦਿੱਤਾ, “ਮੈਂ ਇੱਕ ਕੰਮ ਕੀਤਾ ਤੇ ਤੁਸੀਂ ਸਾਰੇ ਹੈਰਾਨ ਹੋ।
22 "Moses gave you circumcision—not from Moses, but the patriarchs—and you circumcise a man on the Sabbath. ਮੂਸਾ ਨੇ ਤੁਹਾਨੂੰ ਸੁੰਨਤ ਬਾਰੇ ਬਿਵਸਥਾ ਦਿੱਤੀ। ਭਾਵੇਂ ਸੁੰਨਤ ਮੂਸਾ ਤੋਂ ਨਹੀਂ ਆਈ, ਇਹ ਸਾਡੇ ਪਿਉ-ਦਾਦਿਆਂ ਤੋਂ ਆਈ ਹੈ ਜੋ ਮੂਸਾ ਤੋਂ ਪਹਿਲਾਂ ਸਨ। ਇਸ ਲਈ ਕਈ ਵਾਰ ਤੁਸੀਂ ਸਬਤ ਦੇ ਦਿਨ ਮਨੁੱਖ ਦੀ ਸੁੰਨਤ ਕਰਦੇ ਹੋ।
23 If a man is circumcised on the Sabbath so the law of Moses isn't broken, why are you angry at me for making a whole man well on the Sabbath? ਇਸ ਲਈ ਬਿਵਸਥਾ ਦੀ ਪਾਲਣਾ ਲਈ ਕਿਸੇ ਵੀ ਮਨੁੱਖ ਦੀ ਸੁੰਨਤ, ਸਬਤ ਦੇ ਦਿਨ ਵੀ, ਹੋ ਸਕਦੀ ਹੈ। ਤਾਂ ਫ਼ੇਰ ਤੁਸੀਂ ਗੁੱਸੇ ਕਿਉਂ ਹੁੰਦੇ ਹੋ ਕਿ ਮੈਂ ਮਨੁੱਖ ਦੇ ਪੂਰੇ ਸਰੀਰ ਨੂੰ ਸਬਤ ਦੇ ਦਿਨ ਚੰਗਾ ਕੀਤਾ ਹੈ?
24 Stop judging by appearances, and judge with right judgment." ਕਿਸੇ ਚੀਜ਼ ਦੇ ਬਾਹਰੀ ਰੂਪ ਤੋਂ ਨਿਆਂ ਨਾ ਕਰੋ ਬਲਕਿ ਜੋ ਠੀਕ ਹੈ ਉਸ ਦੇ ਅਧਾਰ ਤੇ ਨਿਆਂ ਕਰੋ।”
25 Then some Jerusalemites said, "Isn't this the man they want to kill? ਕੁਝ ਲੋਕ ਜੋ ਯਰੂਸ਼ਲਮ ਦੇ ਰਹਿਣ ਵਾਲੇ ਸਨ ਉਨ੍ਹਾਂ ਨੇ ਕਿਹਾ, “ਇਹ ਉਹੋ ਮਨੁੱਖ ਨਹੀਂ ਹੈ ਜਿਸ ਨੂੰ ਆਗੂ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।
26 Yet he speaks openly, and they say nothing to him. Can the rulers truly know this is the Christ? ਪਰ ਉਹ ਖੁੱਲੇ-ਆਮ ਬਚਨ ਬੋਲ ਰਿਹਾ ਹੈ ਅਤੇ ਉਸ ਨੂੰ ਕੋਈ ਬਚਨ ਬੋਲਣ ਤੋਂ ਨਹੀਂ ਰੋਕ ਰਿਹਾ। ਜ਼ਰੂਰ ਹੈ, ਕਿ ਆਗੂਆਂ ਨੇ ਉਸ ਨੂੰ ਮਸੀਹ ਮੰਨ ਲਿਆ ਹੋਵੇ।
27 But we know this man's origin. When the Christ comes, no one will know his origin." ਪਰ ਅਸੀਂ ਜਾਣਦੇ ਹਾਂ ਕਿ ਇਹ ਕਿੱਥੋਂ ਆਇਆ ਹੈ ਪਰ ਜਦੋਂ ਅਸਲੀ ਮਸੀਹ ਆਵੇਗਾ ਤਾਂ ਕੋਈ ਨਹੀਂ ਜਾਣੇਗਾ ਕਿ ਉਹ ਕਿੱਥੋਂ ਦਾ ਹੈ?”
28 Then Jesus, teaching in the temple, cried out: "You know me, and know where I'm from. Yet I didn't come on my own—the one who sent me is true, and you don't know him. ਜਦੋਂ ਯਿਸੂ ਹੈਕਲ ਵਿੱਚ ਬਚਨ ਬੋਲ ਰਿਹਾ ਸੀ, ਉਸ ਨੇ ਆਖਿਆ, “ਤੁਸੀਂ ਮੈਨੂੰ ਜਾਣਦੇ ਹੋ ਅਤੇ ਤੁਸੀਂ ਇਹ ਵੀ ਜਾਣਦੇ ਹੋ ਕਿ ਮੈਂ ਕਿੱਥੋਂ ਆਇਆ ਹਾਂ। ਪਰ ਮੈਂ ਇੱਥੇ ਆਪਣੇ ਅਧਿਕਾਰ ਨਾਲ ਨਹੀਂ ਆਇਆ। ਮੈਂ ਉਸ ਵੱਲੋਂ ਭੇਜਿਆ ਗਿਆ ਹਾਂ ਜਿਹੜਾ ਸੱਚਾ ਹੈ। ਪਰ ਤੁਸੀਂ ਉਸ ਨੂੰ ਨਹੀਂ ਜਾਣਦੇ।
29 I know him, because I am from him, and he sent me." ਪਰ ਮੈਂ ਉਸ ਨੂੰ ਜਾਣਦਾ ਹਾਂ, ਅਤੇ ਮੈਂ ਉਸ ਵੱਲੋਂ ਆਇਆ ਹਾਂ। ਉਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ।”
30 So they tried to grab him, but no one touched him, because his hour had not yet come. ਜਦੋਂ ਯਿਸੂ ਨੇ ਇਹ ਆਖਿਆ ਤਾਂ ਉਨ੍ਹਾਂ ਨੇ ਉਸ ਨੂੰ ਫ਼ੜਨ ਦੀ ਕੋਸ਼ਿਸ਼ ਕੀਤੀ ਪਰ ਕੋਈ ਵੀ ਉਸ ਨੂੰ ਫੜ ਨਾ ਸਕਿਆ। ਕਿਉਂਕਿ ਯਿਸੂ ਦੇ ਜਾਨੋਂ ਮਾਰੇ ਜਾਣ ਦਾ ਇਹ ਠੀਕ ਸਮਾਂ ਨਹੀਂ ਸੀ।
31 But many in the crowd believed in him, asking, "When the Christ comes, will he do more signs than this man did?" ਪਰ ਕਈਆਂ ਲੋਕਾਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਆਖਿਆ, “ਅਸੀਂ ਮਸੀਹ ਦੇ ਆਉਣ ਦੀ ਉਡੀਕ ਕਰ ਰਹੇ ਹਾਂ, ਜਦੋਂ ਉਹ ਆਵੇਗਾ ਤਾਂ ਕੀ ਇਸ ਆਦਮੀ ਤੋਂ ਵੀ ਵਧ ਚਮਤਕਾਰ ਕਰੇਗਾ?”
32 The Pharisees heard the crowd murmuring these things about him, so the chief priests and Pharisees sent temple guards to seize him. ਜਦੋਂ ਫ਼ਰੀਸੀਆਂ ਨੇ ਯਿਸੂ ਬਾਰੇ ਇਹ ਗੱਲਾਂ ਸੁਣੀਆਂ, ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਕੁਝ ਹੈਕਲ ਦੇ ਪਹਿਰੇਦਾਰਾਂ ਨੂੰ ਉਸ ਨੂੰ ਫੜਨ ਲਈ ਭੇਜਿਆ।
33 So Jesus said, "I'm with you a little while longer, and then I go to the one who sent me. ਤਾਂ ਯਿਸੂ ਨੇ ਕਿਹਾ, “ਹਾਂ, ਅਜੇ ਥੋੜ੍ਹਾ ਚਿਰ ਹੋਰ ਮੈਂ ਤੁਹਾਡੇ ਕੋਲ ਰਹਾਂਗਾ, ਫਿਰ ਮੈਂ ਉਸ ਕੋਲ ਵਾਪਸ ਚਲਾ ਜਾਂਵਾਂਗਾ, ਜਿਸ ਨੇ ਮੈਨੂੰ ਭੇਜਿਆ ਹੈ।
34 You will search for me and not find me; you cannot come where I am." ਤੁਸੀਂ ਮੈਨੂੰ ਲੱਭੋਗੇ ਪਰ ਲੱਭ ਨਾ ਸਕੋਗੇ ਕਿਉਂਕਿ ਤੁਸੀਂ ਉੱਥੇ ਨਹੀਂ ਪਹੁੰਚ ਸਕਦੇ ਜਿੱਥੇ ਮੈਂ ਹਾਂ।”
35 So the Jewish leaders asked each other, "Where does he intend to go that we won't find him? Does he intend to go to our people dispersed among the Greeks and teach the Greeks? ਯਹੂਦੀਆਂ ਨੇ ਇੱਕ ਦੂਸਰੇ ਨੂੰ ਆਖਿਆ, “ਇਹ ਭਲਾ ਕਿੱਥੇ ਚਲਾ ਜਾਵੇਗਾ ਜਿੱਥੇ ਕਿ ਅਸੀਂ ਇਸ ਨੂੰ ਲੱਭ ਨਹੀਂ ਸਕਦੇ? ਕੀ ਇਹ ਉਨ੍ਹਾਂ ਯੂਨਾਨੀ ਸ਼ਹਿਰਾਂ ਵਿੱਚ ਜਾਵੇਗਾ, ਜਿੱਥੇ ਸਾਡੇ ਲੋਕ ਰਹਿੰਦੇ ਹਨ? ਕੀ ਉਹ ਉੱਥੇ ਯੂਨਾਨੀਆਂ ਨੂੰ ਬਚਨ ਸੁਨਾਉਣ ਜਾ ਰਿਹਾ ਹੈ?
36 What does he mean: 'You will look for me, but you will not find me,' and 'Where I am, you cannot come'?" ਇਹ ਆਦਮੀ ਕਹਿੰਦਾ ਹੈ, ਤੁਸੀਂ ਮੈਨੂੰ ਲੱਭੋਗੇ ਪਰ ਮੈਨੂੰ ਲੱਭ ਨਹੀਂ ਸਕੋਗੇ। ਅਤੇ ਤੁਸੀਂ ਉੱਥੇ ਪਹੁੰਚ ਨਹੀਂ ਸਕਦੇ ਜਿੱਥੇ ਮੈਂ ਹਾਂ। ਇਸ ਦਾ ਕੀ ਮਤਲਬ ਹੋਇਆ?”
37 On the last, great day of the festival, Jesus stood and called out, "Whoever is thirsty, let him come to me and drink. ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖ਼ਾਸ ਦਿਨ ਸੀ। ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਬੋਲ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਹ ਮੇਰੇ ਕੋਲੋਂ ਆ ਕੇ ਪੀਵੇ।
38 Whoever believes in me, as Scripture said, rivers of living water will flow from his heart." ਇਹ ਪੋਥੀਆਂ ਵਿੱਚ ਲਿਖਿਆ ਹੈ ਜੋ ਮੇਰੇ ਤੇ ਵਿਸ਼ਵਾਸ ਕਰੇਗਾ ਅੰਮ੍ਰਿਤ ਜਲ ਦੇ ਦਰਿਆ ਉਸ ਦੇ ਵਿੱਚੋਂ ਵਗਣਗੇ।”
39 He said this about the Holy Spirit, whom believers in him were to receive; the Spirit had not yet been given, since Jesus had not yet been glorified. ਯਿਸੂ ਪਵਿੱਤਰ ਆਤਮਾ ਬਾਰੇ ਬੋਲ ਰਿਹਾ ਸੀ ਕਿ ਜੋ ਉਸ ਤੇ ਵਿਸ਼ਵਾਸ ਕਰਦੇ ਹਨ ਉਹ ਉਸ ਨੂੰ ਪ੍ਰਾਪਤ ਕਰ ਸਕਣਗੇ ਕਿਉਂਕਿ ਆਤਮਾ ਹਾਲੇ ਨਹੀਂ ਦਿੱਤਾ ਗਿਆ ਸੀ, ਕਿਉਂਕਿ ਹਾਲੇ ਯਿਸੂ ਆਪਣੀ ਮਹਿਮਾ ਲਈ ਉੱਠਾਇਆ ਨਹੀਂ ਸੀ ਗਿਆ।
40 When they heard these words, some of the crowd said, "This really is the Prophet." ਜੋ ਯਿਸੂ ਆਖ ਰਿਹਾ ਸੀ ਲੋਕਾਂ ਨੇ ਸੁਣਿਆ। ਕੁਝ ਇੱਕ ਨੇ ਕਿਹਾ, “ਸੱਚ-ਮੁੱਚ ਇਹ ਉਹੀ ਨਬੀ ਹੈ।”
41 Others said, "This is the Christ." But others asked, "How can the Christ come from Galilee? ਕੁਝ ਹੋਰਾਂ ਨੇ ਆਖਿਆ, “ਉਹ ਮਸੀਹ ਹੈ।” ਕੁਝ ਨੇ ਆਖਿਆ, “ਕੀ, ਮਸੀਹ ਗਲੀਲ ਵਿੱਚ ਆਵੇਗਾ?
42 Doesn't Scripture say the Christ comes from David's line and from Bethlehem, David's village?" ਕੀ ਇਹ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੋਇਆ ਹੈ ਕਿ ਮਸੀਹ ਦਾਊਦ ਦੇ ਘਰਾਣੇ ਵਿੱਚੋਂ ਆਵੇਗਾ ਅਤੇ ਬੈਤਲਹਮ, ਦੀ ਨਗਰੀ ਵਿੱਚੋਂ ਆਵੇਗਾ ਜਿੱਥੇ ਦਾਊਦ ਰਹਿੰਦਾ ਸੀ?”
43 So the crowd was divided over him. ਇਸ ਲਈ ਲੋਕਾਂ ਦੀ ਯਿਸੂ ਬਾਰੇ ਆਪਸ ਵਿੱਚ ਫੁੱਟ ਪੈ ਗਈ ਸੀ।
44 Some of them wanted to seize him, but no one laid a hand on him. ਕੁਝ ਲੋਕ ਯਿਸੂ ਨੂੰ ਫੜਨਾ ਚਾਹੁੰਦੇ ਸਨ, ਪਰ ਕਿਸੇ ਨੇ ਵੀ ਉਸ ਨੂੰ ਹੱਥ ਨਾ ਪਾਇਆ।
45 So the temple guards returned to the chief priests and Pharisees, who asked, "Why didn't you bring him?" ਇਸ ਲਈ ਹੈਕਲ ਦੇ ਪਹਿਰੇਦਾਰ ਫ਼ਰੀਸੀਆਂ ਅਤੇ ਮੁੱਖ ਜਾਜਕਾਂ ਕੋਲ ਗਏ ਤਾਂ ਉਨ੍ਹਾਂ ਫ਼ਰੀਸੀਆਂ ਅਤੇ ਜਾਜਕਾਂ ਨੇ ਪਹਿਰੇਦਾਰਾਂ ਨੂੰ ਪੁੱਛਿਆ, “ਤੁਸੀਂ ਯਿਸੂ ਨੂੰ ਫੜ ਕਰਕੇ ਆਪਣੇ ਨਾਲ ਕਿਉਂ ਨਹੀਂ ਲਿਆਂਦਾ?”
46 The guards answered, "No one ever spoke the way this man does." ਪਹਿਰੇਦਾਰਾਂ ਨੇ ਅੱਗੋਂ ਆਖਿਆ, “ਅਜਿਹੇ ਬਚਨ ਕਦੇ ਕਿਸੇ ਹੋਰ ਮਨੁੱਖ ਨੇ ਨਹੀਂ ਕੀਤੇ।”
47 "Have you also been deceived?" the Pharisees answered. ਫ਼ੇਰ ਫ਼ਰੀਸੀਆਂ ਨੇ ਆਖਿਆ, “ਕੀ ਇਸ ਦਾ ਮਤਲਬ ਇਹ ਹੈ ਕਿ ਉਸ ਨੇ ਤੁਹਾਨੂੰ ਵੀ ਮੂਰਖ ਬਣਾਇਆ ਹੈ?
48 "Has any of the rulers or of the Pharisees believed in him? ਕੀ ਕਿਸੇ ਵੀ ਆਗੂ ਜਾਂ ਫ਼ਰੀਸੀ ਨੇ ਉਸ ਤੇ ਵਿਸ਼ਵਾਸ ਕੀਤਾ ਹੈ? ਨਹੀਂ!
49 But this crowd, who knows nothing of the law—they are under a curse." ਪਰ ਇਹ ਲੋਕ, ਜਿਨ੍ਹਾਂ ਨੂੰ ਬਿਵਸਥਾ ਦਾ ਨਹੀਂ ਪਤਾ, ਪਰਮੇਸ਼ੁਰ ਵਲੋਂ ਸਰਾਪੀ ਹਨ।
50 Nicodemus, who had gone to Jesus earlier and was one of their own number, asked them, ਪਰ ਨਿਕੋਦਿਮੁਸ, ਜਿਸ ਨੇ ਪਹਿਲਾਂ ਹੀ ਯਿਸੂ ਨਾਲ ਮੁਲਾਕਾਤ ਕੀਤੀ ਸੀ, ਉਨ੍ਹਾਂ ਵਿੱਚੋਂ ਇੱਕ ਸੀ।
51 "Does our law condemn a man without first hearing him and finding out what he does?" ਕੀ ਸਾਡੀ ਬਿਵਸਥਾ ਕਿਸੇ ਨੂੰ ਉਸ ਦੀ ਸੁਣੇ ਅਤੇ ਜਾਣੇ ਬਿਨ੍ਹਾਂ ਦੋਸ਼ੀ ਠਹਿਰਾਉਂਦੀ ਹੈ ਕਿ ਉਸ ਨੇ ਕੀ ਕੀਤਾ ਹੈ?”
52 They replied, "Are you from Galilee too? Search, and see: no prophet arises from Galilee." ਯਹੂਦੀ ਆਗੂਆਂ ਨੇ ਆਖਿਆ, “ਕੀ ਤੂੰ ਵੀ ਗਲੀਲ ਤੋਂ ਹੈ?
53 Then they all went home. ਪੋਥੀਆਂ ਪੜ੍ਹੋ ਫ਼ਿਰ ਤੁਸੀਂ ਜਾਣੋਗੇ ਕਿ ਕੋਈ ਨਬੀ ਗਲੀਲ ਤੋਂ ਨਹੀਂ ਆਉਂਦਾ,” ਸਾਰੇ ਯਹੂਦੀ ਆਗੂ ਉੱਥੋਂ ਆਪਣੇ-ਆਪਣੇ ਘਰ ਚਲੇ ਗਏ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]