Skip to content
The Believer's Library

Indian Revised Version (IRV) Punjabi - 2019

John 9 IRVPun

Show IRVPun only
Verse × ×
1 As Jesus passed by, he saw a man who had been blind from birth. ਜਦੋਂ ਯਿਸੂ ਜਾ ਰਿਹਾ ਸੀ ਤਾਂ ਉਸ ਨੇ ਰਾਹ ਵਿੱਚ ਇੱਕ ਅੰਨ੍ਹਾ ਮਨੁੱਖ ਵੇਖਿਆ। ਇਹ ਮਨੁੱਖ ਜਨਮ ਤੋਂ ਹੀ ਅੰਨ੍ਹਾ ਸੀ।
2 His disciples asked him, "Rabbi, who sinned, this man or his parents, that he was born blind?" ਯਿਸੂ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, “ਗੁਰੂ ਜੀ, ਇਹ ਮਨੁੱਖ ਜਨਮ ਤੋਂ ਹੀ ਅੰਨ੍ਹਾ ਹੈ, ਪਰ ਕਿਸ ਦੇ ਪਾਪਾਂ ਦੇ ਕਾਰਨ ਉਹ ਅੰਨ੍ਹਾ ਪੈਦਾ ਹੋਇਆ ਹੈ? ਉਸ ਦੇ ਆਪਣੇ ਪਾਪਾਂ ਕਾਰਨ ਜਾਂ ਉਸ ਦੇ ਮਾਂ-ਬਾਪ ਦੇ ਪਾਪਾਂ ਕਾਰਨ?”
3 "Neither this man nor his parents sinned,' Jesus answered, 'but this happened so the works of our Father might be revealed in him. ਯਿਸੂ ਨੇ ਉੱਤਰ ਦਿੱਤਾ, “ਇਹ ਉਸ ਦੇ ਪਾਪਾਂ ਦਾ ਜਾਂ ਉਸ ਦੇ ਮਾਂ-ਬਾਪ ਦੇ ਪਾਪਾਂ ਦੇ ਕਾਰਨ ਨਹੀਂ ਹੈ। ਪਰ ਇਹ ਚੰਗਾ ਹੋ ਕੇ ਲੋਕਾਂ ਨੂੰ ਪਰਮੇਸ਼ੁਰ ਦੀ ਮਹਿਮਾ ਵਿਖਾਉਣ ਵਾਸਤੇ ਅੰਨ੍ਹਾ ਪੈਦਾ ਹੋਇਆ ਸੀ।
4 We must do the works of the one who sent me while it is day; night comes, when no one can work. ਸਾਨੂੰ ਉਸ ਪਰਮੇਸ਼ੁਰ ਦਾ ਕੰਮ, ਦਿਨ ਰਹਿੰਦੇ ਕਰਨਾ ਚਾਹੀਦਾ ਹੈ, ਜਿਸ ਨੇ ਮੈਨੂੰ ਭੇਜਿਆ ਹੈ। ਕਿਉਂਕਿ ਫਿਰ ਰਾਤ ਹੋ ਜਾਵੇਗੀ, ਅਤੇ ਕੋਈ ਵੀ ਰਾਤ ਵੇਲੇ ਕੰਮ ਨਹੀਂ ਕਰ ਸਕਦਾ।
5 As long as I am in the world, I am the light of the world.'" ਜਦ ਤੱਕ ਮੈਂ ਸੰਸਾਰ ਵਿੱਚ ਹਾਂ ਮੈਂ ਸੰਸਾਰ ਦੇ ਲਈ ਚਾਨਣ ਹਾਂ।”
6 Saying this, he spat on the ground, made mud from the saliva, and smeared it on the man's eyes. ਇਹ ਗੱਲਾਂ ਕਹਿਣ ਤੋਂ ਬਾਅਦ, ਯਿਸੂ ਨੇ ਧਰਤੀ ਤੇ ਥੁੱਕਿਆ ਅਤੇ ਉਸ ਨਾਲ ਥੋੜੀ ਮਿੱਟੀ ਗਿੱਲੀ ਕੀਤੀ ਅਤੇ ਉਹ ਮਿੱਟੀ ਅੰਨ੍ਹੇ ਮਨੁੱਖ ਦੀਆਂ ਅੱਖਾਂ ਤੇ ਲਾਈ।
7 He told him, "Go, wash in the pool of Siloam" (meaning Sent). So the man went, washed, and returned able to see. ਯਿਸੂ ਨੇ ਉਸ ਨੂੰ ਆਖਿਆ, “ਜਾ ਅਤੇ ਸਿਲੋਆਮ ਦੇ ਕੁੰਡ ਵਿੱਚ ਆਪਣੀਆਂ ਅੱਖਾਂ ਧੋ,” ਸਿਲੋਆਮ ਦਾ ਅਰਥ ਹੈ “ਭੇਜਿਆ ਹੋਇਆ।” ਇਸ ਲਈ ਉਹ ਕੁੰਡ ਤੇ ਗਿਆ ਅਤੇ ਆਪਣੀਆਂ ਅੱਖਾਂ ਧੋਣ ਤੋਂ ਬਾਅਦ ਵਾਪਸ ਆਇਆ। ਹੁਣ ਉਸ ਨੂੰ ਸਭ ਦਿਸਦਾ ਸੀ।
8 Neighbors and those who'd seen him begging before said, "Isn't this the one who used to sit and beg?" ਜਿਨ੍ਹਾਂ ਲੋਕਾਂ ਨੇ ਉਸ ਨੂੰ ਭੀਖ ਮੰਗਦਿਆਂ ਵੇਖਿਆ ਸੀ ਅਤੇ ਉਸ ਦੇ ਗੁਆਂਢੀਆਂ ਨੇ ਕਿਹਾ, “ਵੇਖੋ ਕੀ ਇਹ ਉਹੀ ਹੈ ਜਿਹੜਾ ਬੈਠ ਕੇ ਭੀਖ ਮੰਗਦਾ ਹੁੰਦਾ ਸੀ।”
9 Some said, "That's him." Others said, "No, he just looks like him." He kept saying, "I'm the one." ਕੁਝ ਲੋਕਾਂ ਨੇ ਕਿਹਾ, “ਹਾਂ ਉਹੀ ਹੈ।” ਪਰ ਕੁਝ ਲੋਕਾਂ ਨੇ ਆਖਿਆ, “ਨਹੀਂ ਇਹ ਉਹ ਮਨੁੱਖ ਨਹੀਂ ਹੈ, ਇਹ ਉਸ ਦੇ ਵਰਗਾ ਲੱਗਦਾ ਹੈ।” ਪਰ ਉਸ ਆਦਮੀ ਨੇ ਆਖਿਆ, “ਮੈਂ ਉਹੀ ਮਨੁੱਖ ਹਾਂ।”
10 So they asked him, "Then how were your eyes opened?" ਲੋਕਾਂ ਨੇ ਪੁੱਛਿਆ, “ਇਹ ਕਿਵੇਂ ਹੋਇਆ? ਫਿਰ ਤੇਰੀਆਂ ਅੱਖਾਂ ਕਿਵੇਂ ਖੁੱਲ੍ਹ ਗਈਆਂ?”
11 He replied, "The man called Jesus made mud, smeared it on my eyes, and told me, 'Go to Siloam and wash.' So I went, washed, and could see." ਉਸ ਨੇ ਉੱਤਰ ਦਿੱਤਾ, “ਯਿਸੂ ਨਾਮੇ ਮਨੁੱਖ ਨੇ ਕੁਝ ਮਿੱਟੀ ਗੋਈ ਤੇ ਮੇਰੀਆਂ ਅੱਖਾਂ ਉੱਤੇ ਲਾ ਦਿੱਤੀ। ਉਸ ਨੇ ਮੈਨੂੰ ਸਿਲੋਆਮ ਕੁੰਡ ਤੇ ਜਾ ਕੇ ਧੋਣ ਲਈ ਕਿਹਾ। ਜਦ ਮੈਂ ਸਿਲੋਆਮ ਕੁੰਡ ਤੇ ਗਿਆ ਅਤੇ ਅੱਖਾਂ ਧੋਤੀਆਂ ਤਾਂ ਮੈਂ ਵੇਖਣ ਯੋਗ ਹੋ ਗਿਆ।”
12 They said to him, "Where is he?" He said, "I do not know." ਲੋਕਾਂ ਨੇ ਉਸ ਨੂੰ ਆਖਿਆ, “ਉਹ ਕਿੱਥੇ ਹੈ?” ਉਸ ਨੇ ਉੱਤਰ ਦਿੱਤਾ, “ਮੈਂ ਨਹੀਂ ਜਾਣਦਾ।”
13 They brought the man who had been blind to the Pharisees. ਜਦੋਂ ਲੋਕ ਉਸ ਮਨੁੱਖ ਨੂੰ, “ਫ਼ਰੀਸੀਆਂ ਕੋਲ ਲਿਆਏ, ਜੋ ਪਹਿਲਾਂ ਅੰਨ੍ਹਾ ਸੀ।
14 Now it was a Sabbath day when Jesus made the mud and opened his eyes. ਜਿਸ ਦਿਨ ਯਿਸੂ ਨੇ ਮਿੱਟੀ ਗਿਲੀ ਕੀਤੀ ਉਸ ਮਨੁੱਖ ਦੀਆਂ ਅੱਖਾਂ ਖੋਲੀਆਂ ਤੇ ਓਹ ਦਿਨ ਸਬਤ ਦਾ ਸੀ।”
15 So the Pharisees also asked him again how he had gained sight. He told them, "He put mud on my eyes, and I washed, and I see." ਤਾਂ ਇਸ ਵਾਰੀ ਫ਼ਰੀਸੀਆਂ ਨੇ ਉਸ ਮਨੁੱਖ ਨੂੰ ਪੁੱਛਿਆ, “ਤੈਨੂੰ ਆਪਣੀਆਂ ਅੱਖਾਂ ਕਿਵੇਂ ਮਿਲੀਆਂ?” ਮਨੁੱਖ ਨੇ ਉੱਤਰ ਦਿੱਤਾ, “ਉਸ ਨੇ ਮੇਰੀਆਂ ਅੱਖਾਂ ਤੇ ਗਿੱਲੀ ਮਿੱਟੀ ਲਗਾਈ ਤੇ, ਮੈਂ ਅੱਖਾਂ ਧੋਤੀਆਂ ਅਤੇ ਹੁਣ ਮੈਂ ਵੇਖ ਸਕਦਾ ਹਾਂ।”
16 Some Pharisees said, "This man isn't from God—he doesn't keep the Sabbath." Others said, "How can a sinful man do such signs?" So they were divided among them. ਕੁਝ ਫ਼ਰੀਸੀਆਂ ਨੇ ਕਿਹਾ, “ਇਹ ਮਨੁੱਖ ਪਰਮੇਸ਼ੁਰ ਵੱਲੋਂ ਨਹੀਂ ਹੈ ਕਿਉਂਕਿ ਇਹ ਸਬਤ ਦੇ ਦਿਨ ਦੇ ਨੇਮ ਨੂੰ ਵੀ ਨਹੀਂ ਮੰਨਦਾ। ਇਸ ਲਈ ਉਹ ਪਰਮੇਸ਼ੁਰ ਵੱਲੋਂ ਨਹੀਂ ਹੈ।” ਕੁਝ ਹੋਰ ਲੋਕਾਂ ਨੇ ਆਖਿਆ, “ਕੀ ਇੱਕ ਪਾਪੀ ਆਦਮੀ ਅਜਿਹੇ ਚਮਤਕਾਰ ਕਰ ਸਕਦਾ ਹੈ।” ਯਹੂਦੀ ਇਸ ਗੱਲ ਉੱਪਰ ਆਪਸ ਵਿੱਚ ਸਹਿਮਤ ਨਾ ਹੋਏ।
17 Again they asked the blind man, "What do you say about him, since he opened your eyes?" He said, "He is a prophet." ਯਹੂਦੀਆਂ ਦੇ ਆਗੂਆਂ ਨੇ ਉਸ ਮਨੁੱਖ ਨੂੰ ਫੇਰ ਪੁੱਛਿਆ, “ਉਹ ਮਨੁੱਖ ਜਿਸ ਨੇ ਤੈਨੂੰ ਚੰਗਾ ਕੀਤਾ, ਜਿਸ ਕਰਕੇ ਹੁਣ ਤੂੰ ਵੇਖ ਸਕਦਾ ਹੈ। ਤੂੰ ਉਸ ਮਨੁੱਖ ਬਾਰੇ ਕੀ ਆਖਦਾ ਹੈ?” ਉਸ ਮਨੁੱਖ ਨੇ ਕਿਹਾ, “ਉਹ ਇੱਕ ਨਬੀ ਹੈ।”
18 The Jews did not believe he had been blind and gained sight, until they summoned the parents of the man who had gained sight. ਜਦੋਂ ਤੱਕ ਉਸ ਦੇ ਮਾਪਿਆਂ ਨੂੰ ਨਹੀਂ ਸੱਦਿਆ ਯਹੂਦੀਆਂ ਨੇ ਇਹ ਵਿਸ਼ਵਾਸ ਨਹੀਂ ਕੀਤਾ ਕਿ ਉਹ ਮਨੁੱਖ ਅੰਨ੍ਹਾ ਸੀ ਅਤੇ ਚੰਗਾ ਕੀਤਾ ਗਿਆ ਹੈ।
19 They asked them, "Is this your son you say was born blind? How then does he now see?" ਯਹੂਦੀਆਂ ਨੇ ਉਸ ਦੇ ਮਾਂ-ਬਾਪ ਤੋਂ ਪੁੱਛਿਆ, “ਕੀ ਇਹ ਮਨੁੱਖ ਤੁਹਾਡਾ ਪੁੱਤਰ ਹੈ? ਤੁਸੀਂ ਕਹਿੰਦੇ ਹੋ ਕਿ ਇਹ ਅੰਨ੍ਹਾ ਜੰਮਿਆ ਸੀ ਤਾਂ ਇਹ ਹੁਣ ਕਿਵੇਂ ਵੇਖ ਸਕਦਾ ਹੈ?”
20 His parents answered, "We know that this is our son and that he was born blind. ਉਸ ਦੇ ਮਾਪਿਆਂ ਨੇ ਉੱਤਰ ਦਿੱਤਾ, “ਅਸੀਂ ਜਾਣਦੇ ਹਾਂ ਕਿ ਇਹ ਸਾਡਾ ਪੁੱਤਰ ਹੈ ਅਤੇ ਜਦੋਂ ਇਹ ਜੰਮਿਆ ਸੀ ਤਾਂ ਅੰਨ੍ਹਾ ਸੀ।
21 But how he now sees, we don't know; or who opened his eyes, we don't know. Ask him—he's an adult; he'll speak for himself." ਪਰ ਸਾਨੂੰ ਇਹ ਨਹੀਂ ਪਤਾ ਕਿ ਹੁਣ ਇਸ ਨੂੰ ਕਿਵੇਂ ਦਿਸਦਾ ਹੈ। ਅਸੀਂ ਨਹੀਂ ਜਾਣਦੇ ਕਿ ਉਸ ਦੀਆਂ ਅੱਖਾਂ ਕਿਸ ਨੇ ਚੰਗੀਆਂ ਕੀਤੀਆਂ ਹਨ। ਤੁਸੀਂ ਉਸ ਨੂੰ ਪੁੱਛੋ। ਉਹ ਬੱਚਾ ਨਹੀਂ ਹੈ ਵੱਡਾ ਹੈ ਅਤੇ ਉਹ ਆਪਣੇ ਬਾਰੇ ਤੁਹਾਡੇ ਸਵਾਲਾਂ ਦੇ ਉੱਤਰ ਦੇ ਸਕਦਾ ਹੈ।”
22 His parents said this, fearing the Jews, since the Jews had already agreed that if anyone confessed Jesus as the Christ, he would be expelled from the synagogue. ਉਸ ਦੇ ਮਾਪਿਆਂ ਨੇ ਇਹ ਇਸ ਲਈ ਕਿਹਾ ਸੀ, ਕਿਉਂਕਿ ਉਹ ਯਹੂਦੀ ਆਗੂਆਂ ਤੋਂ ਡਰਦੇ ਸਨ। ਯਹੂਦੀ ਆਗੂਆਂ ਨੇ ਪਹਿਲਾਂ ਹੀ ਏਕਾ ਕਰ ਲਿਆ ਸੀ ਕਿ ਉਹ ਉਸ ਮਨੁੱਖ ਨੂੰ ਪ੍ਰਾਰਥਨਾ ਘਰ ਵਿੱਚੋਂ ਕੱਢ ਦੇਣਗੇ ਜੋ ਇਹ ਆਖੇਗਾ ਕਿ ਯਿਸੂ ਮਸੀਹ ਹੈ।
23 That was why his parents said, "He is of age; ask him." ਇਸੇ ਲਈ ਉਸ ਦੇ ਮਾਪਿਆਂ ਨੇ ਕਿਹਾ, “ਉਹ ਬਹੁਤ ਸਿਆਣਾ ਹੈ, ਉਸ ਨੂੰ ਹੀ ਪੁੱਛ ਲਵੋ।”
24 So they called the once-blind man again and said, "Give God the glory. We know this man is a sinner." ਯਹੂਦੀ ਆਗੂਆਂ ਨੇ ਉਸ ਮਨੁੱਖ ਨੂੰ, ਜੋ ਪਹਿਲਾਂ ਅੰਨ੍ਹਾ ਸੀ, ਦੂਜੀ ਵਾਰੀ ਬੁਲਾਇਆ ਅਤੇ ਆਖਿਆ, “ਤੂੰ ਪਰਮੇਸ਼ੁਰ ਦੇ ਸਾਹਮਣੇ ਸੱਚ ਬੋਲ ਅਸੀਂ ਜਾਣਦੇ ਹਾਂ ਕਿ ਉਹ ਮਨੁੱਖ (ਯਿਸੂ) ਪਾਪੀ ਹੈ।”
25 He replied, "Whether he's a sinner, I don't know. I know one thing: I was blind, now I see." ਉਸ ਮਨੁੱਖ ਨੇ ਕਿਹਾ, “ਮੈਂ ਨਹੀਂ ਜਾਣਦਾ ਕਿ ਉਹ ਪਾਪੀ ਹੈ ਜਾਂ ਨਹੀਂ। ਮੈਂ ਸਿਰਫ਼ ਇੱਕ ਹੀ ਗੱਲ ਜਾਣਦਾ ਹਾਂ ਕਿ ਮੈਂ ਅੰਨ੍ਹਾ ਸੀ ਅਤੇ ਹੁਣ ਮੈਂ ਵੇਖਦਾ ਹਾਂ।”
26 They said to him, "What did he do to you? How did he open your eyes?" ਯਹੂਦੀਆਂ ਦੇ ਆਗੂਆਂ ਨੇ ਆਖਿਆ, “ਉਸ ਨੇ ਤੈਨੂੰ ਕੀ ਕੀਤਾ? ਉਸ ਨੇ ਕਿਵੇਂ ਤੇਰੀਆਂ ਅੱਖਾਂ ਠੀਕ ਕੀਤੀਆਂ?”
27 He answered them, "I already told you, and you didn't listen. Why do you want to hear it again? Do you also want to become his disciples?" ਉਸ ਮਨੁੱਖ ਨੇ ਆਖਿਆ, “ਮੈਂ ਤੁਹਾਨੂੰ ਪਹਿਲਾਂ ਵੀ ਦੱਸਿਆ ਪਰ ਤੁਸੀਂ ਨਹੀਂ ਸੁਣਿਆ। ਤੁਸੀਂ ਉਹੀ ਗੱਲ ਫ਼ੇਰ ਤੋਂ ਸੁਣਨੀ ਕਿਉਂ ਪਸੰਦ ਕਰਦੇ ਹੋ? ਕੀ ਤੁਸੀਂ ਵੀ ਉਸ ਦੇ ਚੇਲੇ ਬਣਨਾ ਚਾਹੁੰਦੇ ਹੋ?”
28 And they reviled him, saying, "You are his disciple, but we are disciples of Moses. ਯਹੂਦੀਆਂ ਦੇ ਆਗੂ ਬਹੁਤ ਗੁੱਸੇ ਵਿੱਚ ਆਏ ਅਤੇ ਫਿਰ ਉਸ ਮਨੁੱਖ ਨੂੰ ਬਹੁਤ ਬੁਰਾ ਭਲਾ ਕਿਹਾ ਅਤੇ ਆਖਿਆ, “ਤੂੰ ਉਸ ਮਨੁੱਖ ਦਾ ਚੇਲਾ ਹੈ ਤੇ ਅਸੀਂ ਮੂਸਾ ਦੇ ਚੇਲੇ ਹਾਂ।
29 We know God spoke to Moses, but we don't know where this man is from." ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਨੇ ਮੂਸਾ ਨਾਲ ਗੱਲ ਕੀਤੀ ਸੀ, ਪਰ ਇਸ ਮਨੁੱਖ ਬਾਰੇ, ਅਸੀਂ ਨਹੀਂ ਜਾਣਦੇ ਕਿ ਉਹ ਕਿੱਥੋਂ ਆਇਆ ਹੈ।”
30 The man answered them, "Here's the amazing thing: you don't know where he's from, yet he opened my eyes. ਉਸ ਮਨੁੱਖ ਨੇ ਕਿਹਾ, “ਇਹ ਬਹੁਤ ਅਜ਼ੀਬ ਗੱਲ ਹੈ। ਤੁਸੀਂ ਨਹੀਂ ਜਾਣਦੇ ਕਿ ਯਿਸੂ ਕਿੱਥੋਂ ਆਇਆ ਹੈ। ਪਰ ਇਸ ਨੇ ਮੇਰੀਆਂ ਅੱਖਾਂ ਠੀਕ ਕੀਤੀਆਂ ਹਨ।
31 We know God doesn't listen to sinners, but if anyone reveres God and does his will, God listens to him. ਅਸੀਂ ਸਭ ਜਾਣਦੇ ਹਾਂ ਕਿ ਪਰਮੇਸ਼ੁਰ ਪਾਪੀਆਂ ਦੀ ਨਹੀਂ ਸੁਣਦਾ। ਪਰ ਪਰਮੇਸ਼ੁਰ ਉਸ ਮਨੁੱਖ ਦੀ ਸੁਣਦਾ ਹੈ ਜੋ ਬੰਦਗੀ ਕਰਦਾ ਹੈ ਅਤੇ ਉਸ ਦੇ ਹੁਕਮਾਂ ਦੀ ਪਾਲਣਾ ਕਰਦਾ ਹੈ।
32 Never since the world began has anyone heard of someone opening the eyes of a person born blind. ਇਹ ਪਹਿਲੀ ਵਾਰ ਹੈ ਕਿ ਕਿਸੇ ਨੇ ਅੰਨ੍ਹੇ ਜਨਮੇ ਮਨੁੱਖ ਦੀਆਂ ਅੱਖਾਂ ਠੀਕ ਕੀਤੀਆਂ ਹਨ।
33 If this man were not from God, he could do nothing." ਇਹ ਮਨੁੱਖ ਜ਼ਰੂਰ ਪਰਮੇਸ਼ੁਰ ਵੱਲੋਂ ਹੋਵੇਗਾ। ਜੇਕਰ ਉਹ ਪਰਮੇਸ਼ੁਰ ਵੱਲੋਂ ਨਹੀਂ ਆਇਆ, ਤਾਂ ਉਹ ਅਜਿਹਾ ਚਮਤਕਾਰ ਕਰਨ ਯੋਗ ਨਾ ਹੁੰਦਾ।”
34 They answered him, "You were born entirely in sin, yet you teach us?" and threw him out. ਯਹੂਦੀਆਂ ਦੇ ਆਗੂਆਂ ਨੇ ਉੱਤਰ ਦਿੱਤਾ, “ਤੂੰ ਪਾਪਾਂ ਵਿੱਚ ਜੰਮਿਆ ਸੀ। ਕੀ ਤੂੰ ਸਾਨੂੰ ਸਿਖਾਉਣ ਦੀ ਕੋਸ਼ਿਸ਼ ਕਰ ਰਿਹਾ ਹੈਂ?” ਫਿਰ ਉਨ੍ਹਾਂ ਨੇ ਉਸ ਨੂੰ ਜਾਣ ਲਈ ਕਿਹਾ।
35 Jesus heard they had thrown him out, and finding him, said, "Do you believe in the Son of Man?" ਜਦੋਂ ਯਿਸੂ ਨੂੰ ਪਤਾ ਲੱਗਾ ਕਿ ਉਨ੍ਹਾਂ ਨੇ ਉਸ ਮਨੁੱਖ ਨੂੰ ਇਥੋਂ ਜਾਣ ਨੂੰ ਕਿਹਾ ਹੈ ਤਾਂ ਯਿਸੂ ਨੇ ਉਸ ਮਨੁੱਖ ਨੂੰ ਲੱਭ ਕੇ ਪੁੱਛਿਆ, “ਕੀ ਤੂੰ ਮਨੁੱਖ ਦੇ ਪੁੱਤਰ ਦਾ ਵਿਸ਼ਵਾਸ ਕਰਦਾ ਹੈ?”
36 He answered, "And who is he, sir, so I can believe in him?" ਉਸ ਮਨੁੱਖ ਨੇ ਕਿਹਾ, “ਹੇ ਪ੍ਰਭੂ, ਮਨੁੱਖ ਦਾ ਪੁੱਤਰ ਕੌਣ ਹੈ। ਮੈਨੂੰ ਦੱਸੋ ਤਾਂ ਜੋ ਮੈਂ ਉਸ ਤੇ ਵਿਸ਼ਵਾਸ ਕਰ ਸਕਾਂ।”
37 Jesus said to him, "You have seen him, and it is he who is speaking with you." ਮਨੁੱਖ ਨੇ ਆਖਿਆ, “ਤੂੰ ਉਸ ਨੂੰ ਪਹਿਲਾਂ ਹੀ ਵੇਖਿਆ ਹੈ, ਉਹ ਮਨੁੱਖ ਦਾ ਪੁੱਤਰ ਹੈ, ਜੋ ਹੁਣ ਤੇਰੇ ਨਾਲ ਗੱਲਾਂ ਕਰ ਰਿਹਾ ਹੈ।”
38 He said, "Lord, I believe," and he worshiped him. ਯਿਸੂ ਨੂੰ ਉਸ ਨੇ ਆਖਿਆ, “ਪ੍ਰਭੂ! ਮੈਂ ਵਿਸ਼ਵਾਸ ਕਰਦਾ ਹਾਂ। ਤਾਂ ਉਸ ਆਦਮੀ ਨੇ ਝੁੱਕ ਕੇ ਯਿਸੂ ਨੂੰ ਮੱਥਾ ਟੇਕਿਆ।”
39 Jesus said, "I came into this world for judgment, so those who don't see may see, and those who see may become blind." ਯਿਸੂ ਨੇ ਆਖਿਆ, “ਮੈਂ ਇਸ ਦੁਨੀਆਂ ਤੇ ਨਿਆਂ ਕਰਨ ਲਈ ਆਇਆ ਹਾਂ। ਮੈਂ ਇਸ ਸੰਸਾਰ ਤੇ ਇਸ ਲਈ ਆਇਆ ਤਾਂ ਜੋ ਅੰਨ੍ਹੇ ਵੇਖਣ ਅਤੇ ਉਹ ਜਿਹੜੇ ਸੋਚਦੇ ਹਨ ਕਿ ਉਹ ਵੇਖਦੇ ਹਨ ਅੰਨ੍ਹੇ ਹੋ ਜਾਣ।”
40 Some Pharisees with him heard this and said, "Are we blind too?" ਕੁਝ ਫ਼ਰੀਸੀਆਂ ਨੇ ਜੋ ਯਿਸੂ ਨੇੜੇ ਖੜ੍ਹੇ ਸਨ, ਇਹ ਸੁਣਿਆ ਅਤੇ ਕਿਹਾ, “ਕੀ! ਤੇਰਾ ਮਤਲਬ ਇਹ ਹੈ ਕਿ ਅਸੀਂ ਵੀ ਅੰਨ੍ਹੇ ਹਾਂ?”
41 Jesus told them, "If you were blind, you would have no sin; but since you say, 'We see,' your sin remains." ਯਿਸੂ ਨੇ ਆਖਿਆ, “ਜੇਕਰ ਤੁਸੀਂ ਸੱਚ-ਮੁੱਚ ਅੰਨ੍ਹੇ ਹੁੰਦੇ, ਤਾਂ ਤੁਸੀਂ ਪਾਪ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਤੁਸੀਂ ਆਖਦੇ ਹੋ, ਅਸੀਂ ਵੇਖ ਸਕਦੇ ਹਾਂ, ਇਸ ਲਈ ਤੁਹਾਡਾ ਪਾਪ ਬਣਿਆ ਰਹਿੰਦਾ ਹੈ।”
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]