Skip to content
The Believer's Library

Indian Revised Version (IRV) Punjabi - 2019

Jonah 4 IRVPun

Show IRVPun only
Verse × ×
1 But this upset Jonah deeply, and he burned with anger. ਇਹ ਗੱਲ ਯੂਨਾਹ ਨੂੰ ਬਹੁਤ ਹੀ ਬੁਰੀ ਲੱਗੀ ਅਤੇ ਉਹ ਬਹੁਤ ਹੀ ਗੁੱਸੇ ਹੋ ਗਿਆ।
2 He prayed to our Father, "Please, O Father, isn't this what I said while still in my own land? That's why I fled toward Tarshish first—I knew you are a gracious, compassionate Father, slow to anger, overflowing with covenant love, one who relents from sending disaster. ਉਸ ਨੇ ਯਹੋਵਾਹ ਦੇ ਅੱਗੇ ਇਹ ਕਹਿ ਕੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ! ਜਦ ਮੈਂ ਆਪਣੇ ਦੇਸ਼ ਵਿੱਚ ਹੀ ਸੀ, ਤਾਂ ਕੀ ਮੈਂ ਇਹੋ ਗੱਲ ਨਹੀਂ ਸੀ ਕਹਿੰਦਾ? ਇਸੇ ਕਾਰਨ ਹੀ ਮੈਂ ਤੇਰੀ ਆਗਿਆ ਸੁਣਦੇ ਸਾਰ ਹੀ ਛੇਤੀ ਨਾਲ ਤਰਸ਼ੀਸ਼ ਨੂੰ ਭੱਜਿਆ ਕਿਉਂ ਜੋ ਮੈਂ ਜਾਣਦਾ ਸੀ ਕਿ ਤੂੰ ਕਿਰਪਾਲੂ ਅਤੇ ਦਯਾਲੂ ਪਰਮੇਸ਼ੁਰ ਹੈ, ਜੋ ਕ੍ਰੋਧ ਵਿੱਚ ਧੀਰਜ ਕਰਨ ਵਾਲਾ ਅਤੇ ਕਿਰਪਾਵਾਨ ਹੈਂ ਅਤੇ ਦੁੱਖ ਦੇਣ ਨਾਲ ਪ੍ਰਸੰਨ ਨਹੀਂ ਹੁੰਦਾ।
3 Now, our Father, please take my life from me—death is better for me than life." ਇਸ ਲਈ ਹੁਣ ਹੇ ਯਹੋਵਾਹ, ਮੇਰੀ ਜਾਨ ਮੇਰੇ ਵਿੱਚੋਂ ਲੈ ਲੈ, ਕਿਉਂਕਿ ਮੇਰੇ ਲਈ ਮਰਨਾ ਜੀਉਣ ਨਾਲੋਂ ਚੰਗਾ ਹੈ।”
4 And our Father said, "Is it right for you to be so angry?" ਤਦ ਯਹੋਵਾਹ ਨੇ ਕਿਹਾ, “ਕੀ ਤੇਰਾ ਕ੍ਰੋਧ ਕਰਨਾ ਚੰਗਾ ਹੈ?”
5 Jonah left the city and sat east of it, made himself a shelter there, and sat under it in the shade, waiting to see what would happen to the city. ਤਦ ਯੂਨਾਹ ਬਾਹਰ ਨਿੱਕਲ ਕੇ ਸ਼ਹਿਰ ਦੇ ਪੂਰਬ ਵੱਲ ਜਾ ਕੇ ਬੈਠ ਗਿਆ, ਅਤੇ ਉੱਥੇ ਆਪਣੇ ਲਈ ਇੱਕ ਛੱਪਰ ਪਾ ਲਿਆ ਅਤੇ ਉਸ ਦੇ ਹੇਠ ਛਾਂ ਵਿੱਚ ਬੈਠ ਗਿਆ ਤਾਂ ਜੋ ਵੇਖੇ ਕਿ ਸ਼ਹਿਰ ਦਾ ਕੀ ਹਾਲ ਹੋਵੇਗਾ?
6 And our Father appointed a plant and made it grow up over Jonah, to shade his head and ease his discomfort. So Jonah was overjoyed because of the plant. ਯਹੋਵਾਹ ਪਰਮੇਸ਼ੁਰ ਨੇ ਇੱਕ ਬੂਟਾ ਉਗਾ ਕੇ ਵਧਾਇਆ ਅਤੇ ਉਸ ਨੂੰ ਯੂਨਾਹ ਦੇ ਉੱਤੇ ਕੀਤਾ, ਤਾਂ ਜੋ ਉਸ ਦੇ ਸਿਰ ਉੱਤੇ ਛਾਂ ਕਰੇ ਅਤੇ ਉਸ ਨੂੰ ਪਰੇਸ਼ਾਨੀ ਨਾ ਹੋਵੇ, ਅਤੇ ਯੂਨਾਹ ਉਸ ਬੂਟੇ ਦੇ ਕਾਰਨ ਬਹੁਤ ਅਨੰਦ ਹੋਇਆ।
7 At dawn the next day, our Father appointed a worm that attacked the plant, and it withered. ਪਰ ਦੂਜੇ ਦਿਨ ਸਵੇਰੇ ਹੀ ਪਰਮੇਸ਼ੁਰ ਨੇ ਇੱਕ ਕੀੜੇ ਨੂੰ ਠਹਿਰਾਇਆ ਜਿਸ ਨੇ ਉਸ ਬੂਟੇ ਨੂੰ ਅਜਿਹਾ ਡੰਗਿਆ ਕਿ ਉਹ ਸੁੱਕ ਗਿਆ।
8 When the sun rose, our Father sent a scorching east wind; the sun beat on Jonah's head until he grew faint. He begged to die: "Better for me to die than to live." ਜਦ ਸੂਰਜ ਚੜ੍ਹਿਆ ਤਾਂ ਅਜਿਹਾ ਹੋਇਆ ਕਿ ਪਰਮੇਸ਼ੁਰ ਨੇ ਪੂਰਬੀ ਲੂ ਵਗਾਈ ਅਤੇ ਜਦ ਸੂਰਜ ਦੀ ਧੁੱਪ ਯੂਨਾਹ ਦੇ ਸਿਰ ਉੱਤੇ ਲੱਗੀ ਤਾਂ ਉਹ ਬੇਹੋਸ਼ ਹੋਣ ਲੱਗਾ ਅਤੇ ਇਹ ਕਹਿ ਕੇ ਆਪਣੇ ਲਈ ਮੌਤ ਮੰਗਣ ਲੱਗਾ ਕਿ “ਮੇਰੇ ਲਈ ਮਰਨਾ, ਮੇਰੇ ਜੀਉਣ ਨਾਲੋਂ ਚੰਗਾ ਹੈ!”
9 But our Father asked Jonah, "Is it right for you to be angry about the plant?" He said, "It is right—angry enough to die." ਤਦ ਪਰਮੇਸ਼ੁਰ ਨੇ ਯੂਨਾਹ ਨੂੰ ਕਿਹਾ, “ਤੇਰਾ ਕ੍ਰੋਧ ਜੋ ਉਸ ਬੂਟੇ ਦੇ ਕਾਰਨ ਹੈ, ਕੀ ਉਹ ਚੰਗਾ ਹੈ?” ਅੱਗੋਂ ਯੂਨਾਹ ਨੇ ਕਿਹਾ, “ਹਾਂ, ਸਗੋਂ ਕ੍ਰੋਧ ਦੇ ਕਾਰਨ ਮਰਨ ਤੱਕ ਚੰਗਾ ਹੈ!”
10 And our Father said, "You pitied the plant you did not work for or grow, which sprouted in a night and died in a night. ਫੇਰ ਯਹੋਵਾਹ ਨੇ ਕਿਹਾ, “ਤੈਨੂੰ ਉਸ ਬੂਟੇ ਉੱਤੇ ਤਰਸ ਆਇਆ, ਜਿਸ ਦੇ ਲਈ ਤੂੰ ਨਾ ਤਾਂ ਕੁਝ ਮਿਹਨਤ ਕੀਤੀ ਅਤੇ ਨਾ ਹੀ ਉਸ ਨੂੰ ਉਗਾਇਆ, ਜਿਹੜਾ ਇੱਕ ਹੀ ਰਾਤ ਵਿੱਚ ਉੱਗਿਆ ਅਤੇ ਇੱਕ ਹੀ ਰਾਤ ਵਿੱਚ ਸੁੱਕ ਗਿਆ।
11 And should I not pity Nineveh, that great city, in which there are more than 120,000 people who cannot tell their right hand from their left, and many animals as well?" ਤਦ ਕੀ ਇਸ ਵੱਡੇ ਸ਼ਹਿਰ ਨੀਨਵਾਹ ਉੱਤੇ ਜਿਸ ਦੇ ਵਿੱਚ ਇੱਕ ਲੱਖ ਵੀਹ ਹਜ਼ਾਰ ਤੋਂ ਵੱਧ ਲੋਕ ਹਨ, ਜਿਹੜੇ ਆਪਣੇ ਸੱਜੇ ਖੱਬੇ ਹੱਥ ਦਾ ਭੇਤ ਵੀ ਨਹੀਂ ਪਛਾਣ ਸਕਦੇ ਅਤੇ ਬਹੁਤ ਸਾਰੇ ਪਸ਼ੂ ਵੀ ਹਨ, ਮੈਨੂੰ ਤਰਸ ਨਹੀਂ ਆਉਣਾ ਚਾਹੀਦਾ?”
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]