Skip to content
The Believer's Library

Indian Revised Version (IRV) Punjabi - 2019

Lamentations 1 IRVPun

Show IRVPun only
Verse × ×
1 How lonely sits the city that once was full of people! She has become like a widow, she who was great among the nations. She who was a princess among the provinces has become a forced laborer. ਹਾਏ! ਉਹ ਨਗਰੀ ਕਿਵੇਂ ਇਕੱਲੀ ਬੈਠੀ ਹੈ, ਜਿਹੜੀ ਪਹਿਲਾਂ ਲੋਕਾਂ ਨਾਲ ਭਰੀ ਹੋਈ ਸੀ! ਉਹ ਵਿਧਵਾ ਵਾਂਗੂੰ ਹੋ ਗਈ, ਜਿਹੜੀ ਕੌਮਾਂ ਵਿੱਚ ਮਹਾਨ ਸੀ! ਉਹ ਜੋ ਸੂਬਿਆਂ ਦੀ ਰਾਜਕੁਮਾਰੀ ਸੀ, ਹੁਣ ਲਗਾਨ ਦੇਣ ਵਾਲੀ ਹੋ ਗਈ!
2 Bitterly she weeps in the night, tears on her cheeks. Among all her lovers she has no one to comfort her; all her friends have betrayed her, they have become her enemies. ਉਹ ਰਾਤ ਨੂੰ ਫੁੱਟ-ਫੁੱਟ ਕੇ ਰੋਂਦੀ ਹੈ, ਉਹ ਦੇ ਹੰਝੂ ਉਹ ਦੀਆਂ ਗੱਲਾਂ ਉੱਤੇ ਛਲਕਦੇ ਹਨ, ਉਹ ਦੇ ਸਾਰੇ ਪ੍ਰੇਮੀਆਂ ਵਿੱਚ ਉਹ ਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ, ਉਹ ਦੇ ਸਾਰੇ ਮਿੱਤਰਾਂ ਨੇ ਉਹ ਨੂੰ ਧੋਖਾ ਦਿੱਤਾ, ਉਹ ਉਸ ਦੇ ਵੈਰੀ ਬਣ ਗਏ ਹਨ।
3 Judah has gone into exile under affliction and harsh servitude; she lives among the nations but finds no resting place. All her pursuers have overtaken her in the midst of her distress. ਯਹੂਦਾਹ ਦੁੱਖ ਦੇ ਨਾਲ, ਅਤੇ ਕਠਿਨ ਸੇਵਾ ਦੇ ਨਾਲ ਗ਼ੁਲਾਮੀ ਵਿੱਚ ਚਲੀ ਗਈ, ਉਹ ਕੌਮਾਂ ਦੇ ਵਿਚਕਾਰ ਵੱਸਦੀ ਹੈ, ਪਰ ਉਸ ਨੂੰ ਚੈਨ ਨਹੀਂ ਮਿਲਦਾ। ਉਹ ਦੇ ਸਾਰੇ ਪਿੱਛਾ ਕਰਨ ਵਾਲਿਆਂ ਨੇ ਉਸ ਨੂੰ ਦੁੱਖ ਵਿੱਚ ਜਾ ਫੜ੍ਹਿਆ।
4 The roads to Zion mourn, for no one comes to the appointed feasts. All her gates are desolate, her priests groan, her young women grieve, and she herself is in bitter anguish. ਸੀਯੋਨ ਦੇ ਰਾਹ ਸੋਗ ਕਰਦੇ ਹਨ, ਕਿਉਂ ਜੋ ਠਹਿਰਾਏ ਹੋਏ ਪਰਬਾਂ ਉੱਤੇ ਕੋਈ ਨਹੀਂ ਆਉਂਦਾ, ਉਹ ਦੇ ਸਾਰੇ ਫਾਟਕ ਵਿਰਾਨ ਹੋ ਗਏ ਹਨ, ਉਹ ਦੇ ਜਾਜਕ ਹਾਉਕੇ ਭਰਦੇ ਹਨ, ਉਹ ਦੀਆਂ ਕੁਆਰੀਆਂ ਦੁੱਖੀ ਹਨ, ਉਹ ਆਪ ਵੀ ਕੁੜੱਤਣ ਵਿੱਚ ਹੈ।
5 Her foes have become her masters, her enemies are at ease, for our Father has afflicted her because of her many rebellions. Her children have gone away, led captive before the enemy. ਉਹ ਦੇ ਵਿਰੋਧੀ ਉਹ ਦੇ ਸੁਆਮੀ ਬਣ ਗਏ, ਉਹ ਦੇ ਵੈਰੀ ਤਰੱਕੀ ਕਰਦੇ ਹਨ, ਕਿਉਂ ਜੋ ਯਹੋਵਾਹ ਨੇ ਉਹ ਨੂੰ ਉਹ ਦੇ ਬਹੁਤੇ ਅਪਰਾਧਾਂ ਦੇ ਕਾਰਨ ਦੁੱਖ ਦਿੱਤਾ ਹੈ, ਉਹ ਦੇ ਬੱਚਿਆਂ ਨੂੰ ਵਿਰੋਧੀ ਗ਼ੁਲਾਮੀ ਵਿੱਚ ਲੈ ਗਏ।
6 All her majesty has departed from the daughter of Zion. Her princes have become like deer that find no pasture; they flee without strength before their pursuers. ਸੀਯੋਨ ਦੀ ਧੀ ਦੀ ਸਾਰੀ ਸ਼ੋਭਾ ਜਾਂਦੀ ਰਹੀ, ਉਹ ਦੇ ਹਾਕਮ ਉਨ੍ਹਾਂ ਹਿਰਨੀਆਂ ਵਾਂਗੂੰ ਹੋ ਗਏ, ਜਿਨ੍ਹਾਂ ਨੂੰ ਚਾਰਗਾਹ ਨਹੀਂ ਲੱਭਦੀ, ਉਹ ਪਿੱਛਾ ਕਰਨ ਵਾਲਿਆਂ ਦੇ ਸਾਹਮਣਿਓਂ ਨਿਰਬਲ ਹੋ ਕੇ ਭੱਜਦੇ ਹਨ।
7 In the days of her affliction and wandering, Jerusalem remembers all the precious things that were hers from days of old. When her people fell into the hands of the enemy, with no one to help her, the enemies looked on and mocked her downfall. ਯਰੂਸ਼ਲਮ ਨੇ ਆਪਣੇ ਦੁੱਖ ਅਤੇ ਕਲੇਸ਼ ਦੇ ਦਿਨਾਂ ਵਿੱਚ, ਪੁਰਾਣੇ ਸਮਿਆਂ ਦੇ ਆਪਣੇ ਸਾਰੇ ਮਨਭਾਉਣੇ ਪਦਾਰਥਾਂ ਨੂੰ ਯਾਦ ਕੀਤਾ, ਜਦ ਉਹ ਦੇ ਲੋਕ ਵਿਰੋਧੀ ਦੇ ਹੱਥ ਵਿੱਚ ਪਏ, ਅਤੇ ਉਹ ਦਾ ਸਹਾਇਕ ਕੋਈ ਨਾ ਬਣਿਆ। ਉਹ ਦੇ ਵਿਰੋਧੀਆਂ ਨੇ ਉਹ ਨੂੰ ਵੇਖਿਆ, ਅਤੇ ਉਹ ਦੀ ਬਰਬਾਦੀ ਦਾ ਮਖ਼ੌਲ ਉਡਾਇਆ।
8 Jerusalem has sinned grievously; therefore she has become an object of scorn. All who honored her despise her, for they have seen her nakedness; she herself groans and turns away. ਯਰੂਸ਼ਲਮ ਨੇ ਵੱਡਾ ਪਾਪ ਕੀਤਾ, ਇਸ ਲਈ ਉਹ ਅਸ਼ੁੱਧ ਹੋ ਗਈ, ਸਾਰੇ ਜਿਹੜੇ ਉਹ ਦਾ ਆਦਰ ਕਰਦੇ ਸਨ ਉਹ ਉਸ ਦਾ ਨਿਰਾਦਰ ਕਰਦੇ ਹਨ, ਕਿਉਂ ਜੋ ਉਨ੍ਹਾਂ ਨੇ ਉਸ ਦਾ ਨੰਗੇਜ਼ ਵੇਖਿਆ, ਹਾਂ, ਉਹ ਹਾਉਕੇ ਭਰਦੀ ਅਤੇ ਮੂੰਹ ਫੇਰ ਲੈਂਦੀ ਹੈ।
9 Her uncleanness clung to her skirts; she gave no thought to her future. Her fall is astounding, with no one to comfort her. "Look, my Father, on my affliction, for the enemy has triumphed!" ਉਹ ਦੀ ਅਸ਼ੁੱਧਤਾ ਉਹ ਦੇ ਪੱਲੇ ਉੱਤੇ ਹੈ, ਉਸ ਨੇ ਆਪਣੇ ਅੰਤ ਨੂੰ ਯਾਦ ਨਾ ਰੱਖਿਆ, ਇਸ ਲਈ ਉਹ ਭਿਆਨਕ ਤਰੀਕੇ ਨਾਲ ਗਿਰਾਈ ਗਈ, ਉਹ ਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ। ਹੇ ਯਹੋਵਾਹ, ਮੇਰੇ ਦੁੱਖ ਨੂੰ ਵੇਖ! ਕਿਉਂ ਜੋ ਵੈਰੀ ਮੇਰੇ ਵਿਰੁੱਧ ਸਫ਼ਲ ਹੋਇਆ ਹੈ।
10 The enemy has stretched out his hand over all her precious things; she has watched the nations enter her sanctuary—those you had forbidden to enter your assembly. ਵਿਰੋਧੀ ਨੇ ਆਪਣਾ ਹੱਥ ਉਸ ਦੀਆਂ ਮਨਭਾਉਣੀਆਂ ਵਸਤਾਂ ਉੱਤੇ ਵਧਾਇਆ ਹੈ, ਉਹ ਨੇ ਵੇਖਿਆ ਹੈ ਕਿ ਪਰਾਈਆਂ ਕੌਮਾਂ ਉਹ ਦੇ ਪਵਿੱਤਰ ਸਥਾਨ ਵਿੱਚ ਵੜੀਆਂ ਹਨ, ਜਿਨ੍ਹਾਂ ਲਈ ਤੂੰ ਹੁਕਮ ਦਿੱਤਾ ਸੀ ਕਿ ਉਹ ਤੇਰੀ ਸਭਾ ਵਿੱਚ ਨਾ ਵੜਨ।
11 All her people groan as they search for bread; they trade their treasures for food just to stay alive. "Look, my Father, and see, for I have become despised. ਉਹ ਦੇ ਸਾਰੇ ਲੋਕ ਹਾਉਕੇ ਭਰਦੇ ਹਨ, ਉਹ ਰੋਟੀ ਭਾਲਦੇ ਹਨ, ਉਹਨਾਂ ਨੇ ਆਪਣੀਆਂ ਮਨਭਾਉਣੀਆਂ ਵਸਤਾਂ ਵੇਚ ਕੇ ਭੋਜਨ ਮੁੱਲ ਲਿਆ ਹੈ, ਤਾਂ ਜੋ ਉਹਨਾਂ ਦੀ ਜਾਨ ਵਿੱਚ ਜਾਨ ਆਵੇ। ਹੇ ਯਹੋਵਾਹ, ਵੇਖ ਅਤੇ ਧਿਆਨ ਦੇ, ਕਿਉਂ ਜੋ ਮੈਂ ਤੁੱਛ ਹੋ ਗਈ ਹਾਂ!
12 Is it nothing to you, all you who pass by? Look and see if there is any sorrow like my sorrow, which was brought upon me, which our Father inflicted on the day of his fierce anger. ਹੇ ਸਾਰੇ ਲੰਘਣ ਵਾਲਿਓ! ਕੀ ਇਹ ਤੁਹਾਡੇ ਲਈ ਕੁਝ ਨਹੀਂ ਹੈ? ਧਿਆਨ ਦਿਓ ਅਤੇ ਵੇਖੋ, ਕੀ ਮੇਰੇ ਦੁੱਖ ਵਰਗਾ ਕੋਈ ਹੋਰ ਦੁੱਖ ਹੈ ਜੋ ਮੇਰੇ ਉੱਤੇ ਆਣ ਪਿਆ ਹੈ, ਜਿਸ ਨੂੰ ਯਹੋਵਾਹ ਨੇ ਆਪਣੇ ਭੜਕਦੇ ਕ੍ਰੋਧ ਦੇ ਦਿਨ ਮੇਰੇ ਉੱਤੇ ਪਾਇਆ ਹੈ?
13 From on high he sent fire into my bones, and it overcame them. He spread a net for my feet and turned me back; he has left me desolate, faint all the day long. ਉਚਿਆਈ ਤੋਂ ਉਸ ਨੇ ਮੇਰੀਆਂ ਹੱਡੀਆਂ ਵਿੱਚ ਅੱਗ ਘੱਲੀ ਹੈ, ਅਤੇ ਉਸ ਨਾਲ ਉਹ ਭਸਮ ਹੋ ਗਈਆਂ, ਉਸ ਨੇ ਮੇਰੇ ਪੈਰਾਂ ਲਈ ਇੱਕ ਜਾਲ਼ ਵਿਛਾਇਆ, ਉਸ ਨੇ ਮੈਨੂੰ ਪਿੱਛੇ ਮੋੜ ਦਿੱਤਾ, ਉਸ ਨੇ ਮੈਨੂੰ ਵਿਰਾਨ ਕਰ ਦਿੱਤਾ ਅਤੇ ਮੈਂ ਸਾਰਾ ਦਿਨ ਰੋਗ ਨਾਲ ਨਿਰਬਲ ਰਹਿੰਦੀ ਹਾਂ।
14 My rebellions were bound into a yoke; knit together by his hand, they were laid upon my neck, and he sapped my strength. The Sovereign Father handed me over to those I cannot withstand. ਜੂਲੇ ਦੀਆਂ ਰੱਸੀਆਂ ਦੀ ਤਰ੍ਹਾਂ ਉਸਨੇ ਮੇਰੇ ਅਪਰਾਧਾਂ ਨੂੰ ਆਪਣੇ ਹੱਥ ਨਾਲ ਬੰਨਿਆ ਹੈ, ਅਤੇ ਉਨ੍ਹਾਂ ਨੂੰ ਵੱਟ ਕੇ ਮੇਰੀ ਗਰਦਨ ਉੱਤੇ ਚੜ੍ਹਾਇਆ ਹੈ, ਉਸ ਨੇ ਮੇਰਾ ਬਲ ਘਟਾ ਦਿੱਤਾ ਹੈ, ਪ੍ਰਭੂ ਨੇ ਮੈਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ, ਜਿਨ੍ਹਾਂ ਦੇ ਅੱਗੇ ਮੈਂ ਖੜ੍ਹੀ ਵੀ ਨਹੀਂ ਰਹਿ ਸਕਦੀ।
15 The Sovereign Father has rejected all the mighty men in my midst; he summoned an assembly against me to crush my young men. The Sovereign Father has trampled the virgin daughter of Judah as in a winepress. ਪ੍ਰਭੂ ਨੇ ਮੇਰੇ ਸਾਰੇ ਸੂਰਮਿਆਂ ਨੂੰ ਤੁੱਛ ਜਾਣਿਆ ਹੈ, ਉਸ ਨੇ ਮੇਰੇ ਵਿਰੁੱਧ ਇੱਕ ਮੰਡਲੀ ਨੂੰ ਬੁਲਾਇਆ ਕਿ ਮੇਰੇ ਜੁਆਨਾਂ ਨੂੰ ਕੁਚਲ ਦੇਵੇ। ਪ੍ਰਭੂ ਨੇ ਯਹੂਦਾਹ ਦੀ ਕੁਆਰੀ ਧੀ ਨੂੰ ਜਾਣੋ ਹੌਦ ਵਿੱਚ ਮਿੱਧਿਆ ਹੈ।
16 For these things I weep; my eyes, my eyes flow with tears, for a comforter who could revive my spirit is far from me. My children are desolate, for the enemy has prevailed." ਇਹਨਾਂ ਗੱਲਾਂ ਦੇ ਕਾਰਨ ਮੈਂ ਰੋਂਦੀ ਹਾਂ, ਮੇਰੀਆਂ ਅੱਖੀਆਂ ਤੋਂ ਪਾਣੀ ਵਗਦਾ ਹੈ, ਕਿਉਂ ਜੋ ਮੇਰਾ ਤਸੱਲੀ ਦੇਣ ਵਾਲਾ ਮੈਥੋਂ ਦੂਰ ਹੈ, ਜਿਹੜਾ ਮੇਰੀ ਜਾਨ ਨੂੰ ਤਾਜ਼ਗੀ ਦਿੰਦਾ ਹੈ। ਮੇਰੇ ਬੱਚੇ ਵਿਰਾਨ ਹੋ ਗਏ ਹਨ, ਕਿਉਂ ਜੋ ਵੈਰੀ ਪਰਬਲ ਹੋ ਗਿਆ।
17 Zion stretches out her hands, but there is no one to comfort her. Our Father has decreed that Jacob's neighbors would become his enemies; Jerusalem has become a filthy thing among them. ਸੀਯੋਨ ਨੇ ਆਪਣੇ ਹੱਥ ਫੈਲਾਏ, ਪਰ ਉਸ ਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ, ਯਹੋਵਾਹ ਨੇ ਯਾਕੂਬ ਲਈ ਹੁਕਮ ਦਿੱਤਾ ਹੈ ਕਿ ਜੋ ਉਸ ਦੇ ਆਲੇ-ਦੁਆਲੇ ਹਨ ਉਹ ਉਸ ਦੇ ਵਿਰੋਧੀ ਹੋ ਜਾਣ, ਯਰੂਸ਼ਲਮ ਉਹਨਾਂ ਦੇ ਵਿਚਕਾਰ ਅਸ਼ੁੱਧ ਇਸਤਰੀ ਵਾਂਗੂੰ ਹੋ ਗਈ ਹੈ।
18 Our Father is righteous, for I have rebelled against his word. Hear, all you peoples, and look on my suffering; my young women and my young men have gone into captivity. ਯਹੋਵਾਹ ਧਰਮੀ ਹੈ ਕਿਉਂ ਜੋ ਮੈਂ ਉਸ ਦੇ ਹੁਕਮਾਂ ਦਾ ਵਿਰੋਧ ਕੀਤਾ, ਹੇ ਸਾਰੇ ਲੋਕੋ, ਸੁਣੋ, ਅਤੇ ਮੇਰੇ ਦੁੱਖ ਨੂੰ ਵੇਖੋ, ਮੇਰੀਆਂ ਕੁਆਰੀਆਂ ਅਤੇ ਮੇਰੇ ਜੁਆਨ ਗ਼ੁਲਾਮੀ ਵਿੱਚ ਚਲੇ ਗਏ।
19 I called to my lovers, but they deceived me. My priests and my elders perished in the city while they searched for food just to stay alive. ਮੈਂ ਆਪਣੇ ਪ੍ਰੇਮੀਆਂ ਨੂੰ ਬੁਲਾਇਆ, ਪਰ ਉਹਨਾਂ ਨੇ ਮੈਨੂੰ ਧੋਖਾ ਦਿੱਤਾ, ਜਦ ਮੇਰੇ ਜਾਜਕ ਅਤੇ ਮੇਰੇ ਬਜ਼ੁਰਗ ਭੋਜਨ ਲੱਭਦੇ ਸਨ, ਤਾਂ ਜੋ ਉਨ੍ਹਾਂ ਦੀ ਜਾਨ ਵਿੱਚ ਤਾਜ਼ਗੀ ਆਵੇ, ਤਦ ਸ਼ਹਿਰ ਵਿੱਚ ਹੀ ਉਨ੍ਹਾਂ ਨੇ ਪ੍ਰਾਣ ਛੱਡ ਦਿੱਤੇ।
20 Look, my Father, for I am in distress; my stomach churns, my heart is overturned within me, for I have been very rebellious. In the street the sword cuts people down; in the house it is like death. ਹੇ ਯਹੋਵਾਹ, ਵੇਖ, ਕਿਉਂ ਜੋ ਮੈਂ ਦੁੱਖੀ ਹਾਂ! ਮੇਰਾ ਦਿਲ ਬੇਚੈਨ ਹੈ, ਅਤੇ ਮੇਰਾ ਜੀਅ ਮੇਰੇ ਅੰਦਰ ਘਬਰਾਉਂਦਾ ਹੈ, ਕਿਉਂ ਜੋ ਮੈਂ ਵੱਡੀ ਬਗਾਵਤ ਕੀਤੀ ਹੈ! ਬਾਹਰ ਤਲਵਾਰ ਮੈਨੂੰ ਵੰਸ਼ਹੀਨ ਬਣਾਉਂਦੀ ਹੈ, ਅਤੇ ਘਰ ਵਿੱਚ, ਜਾਣੋ, ਮੌਤ ਦਾ ਵਾਸ ਹੈ!
21 They have heard how I groan, with no one to comfort me. All my enemies have heard of my trouble; they are glad that you have done it. Bring on the day you have declared, that they may become like me. ਉਨ੍ਹਾਂ ਨੇ ਸੁਣਿਆ ਹੈ ਕਿ ਮੈਂ ਹਾਉਕੇ ਭਰਦੀ ਹਾਂ, ਪਰ ਮੈਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ। ਮੇਰੇ ਸਾਰੇ ਵੈਰੀਆਂ ਨੇ ਮੇਰੀ ਬਿਪਤਾ ਦੀ ਖ਼ਬਰ ਸੁਣੀ ਹੈ, ਉਹ ਖੁਸ਼ ਹਨ ਕਿ ਤੂੰ ਇਹ ਕੀਤਾ ਹੈ। ਪਰ ਤੂੰ ਉਹ ਦਿਨ ਲਿਆ ਜਿਸ ਦਾ ਤੂੰ ਪ੍ਰਚਾਰ ਕੀਤਾ ਹੈ, ਤਦ ਉਹ ਵੀ ਮੇਰੇ ਵਰਗੇ ਹੋ ਜਾਣਗੇ।
22 Let all their evil come before you, and deal with them as you have dealt with me for all my rebellions; for my groans are many, and my heart is faint. ਉਨ੍ਹਾਂ ਦੀ ਸਾਰੀ ਬੁਰਿਆਈ ਤੇਰੇ ਸਾਹਮਣੇ ਆਵੇ, ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰ ਜਿਵੇਂ ਤੂੰ ਮੇਰੇ ਨਾਲ ਮੇਰੇ ਸਾਰੇ ਅਪਰਾਧਾਂ ਦੇ ਕਾਰਨ ਕੀਤਾ ਹੈ, ਕਿਉਂ ਜੋ ਮੈਂ ਬਹੁਤ ਹਾਉਕੇ ਭਰਦੀ ਹਾਂ, ਅਤੇ ਮੇਰਾ ਦਿਲ ਨਿਰਬਲ ਹੋ ਗਿਆ ਹੈ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]