Skip to content
The Believer's Library

Indian Revised Version (IRV) Punjabi - 2019

Lamentations 3 IRVPun

Show IRVPun only
Verse × ×
1 I am the man who has seen affliction under the rod of his wrath. ਮੈਂ ਉਹ ਮਨੁੱਖ ਹਾਂ ਜਿਸ ਨੇ ਪਰਮੇਸ਼ੁਰ ਦੇ ਕ੍ਰੋਧ ਦੇ ਡੰਡੇ ਨਾਲ ਕਸ਼ਟ ਭੋਗਿਆ ਹੈ,
2 He has driven me away and made me walk in darkness without any light. ਉਸ ਨੇ ਮੈਨੂੰ ਤਿਆਗ ਦਿੱਤਾ ਅਤੇ ਮੈਨੂੰ ਚਾਨਣ ਵਿੱਚ ਨਹੀਂ ਸਗੋਂ ਹਨੇਰੇ ਵਿੱਚ ਚਲਾਇਆ।
3 Surely against me he turns his hand again and again, all day long. ਸੱਚ-ਮੁੱਚ ਉਹ ਆਪਣਾ ਹੱਥ ਮੇਰੇ ਵਿਰੁੱਧ ਸਾਰਾ ਦਿਨ ਚੁੱਕੀ ਰੱਖਦਾ ਹੈ!
4 He has worn away my flesh and my skin; he has broken my bones. ਉਸ ਨੇ ਮੇਰੇ ਮਾਸ ਅਤੇ ਚਮੜੀ ਨੂੰ ਸੁਕਾ ਦਿੱਤਾ, ਉਸ ਨੇ ਮੇਰੀਆਂ ਹੱਡੀਆਂ ਨੂੰ ਤੋੜ ਦਿੱਤਾ ਹੈ।
5 He has besieged me and surrounded me with bitterness and hardship. ਉਸ ਨੇ ਮੇਰੇ ਵਿਰੁੱਧ ਕਿਲ੍ਹਾ ਬਣਾਇਆ, ਅਤੇ ਮੈਨੂੰ ਕੁੜੱਤਣ ਅਤੇ ਕਸ਼ਟ ਨਾਲ ਘੇਰ ਲਿਆ।
6 He has made me dwell in darkness like those long dead. ਉਸ ਨੇ ਮੈਨੂੰ ਲੰਬੇ ਸਮੇਂ ਤੋਂ ਮਰ ਚੁੱਕੇ ਲੋਕਾਂ ਵਾਂਗੂੰ ਹਨੇਰੇ ਸਥਾਨਾਂ ਵਿੱਚ ਵਸਾਇਆ ਹੈ।
7 He has walled me in so I cannot escape; he has weighed down my chains. ਉਸ ਨੇ ਮੇਰੇ ਦੁਆਲੇ ਕੰਧ ਬਣਾ ਦਿੱਤੀ ਕਿ ਮੈਂ ਬਾਹਰ ਨਹੀਂ ਨਿੱਕਲ ਸਕਦਾ, ਉਸ ਨੇ ਮੇਰੀਆਂ ਸੰਗਲਾਂ ਭਾਰੀਆਂ ਕਰ ਦਿੱਤੀਆਂ ਹਨ।
8 Even when I call out and cry for help, he shuts out my prayer. ਹਾਂ, ਜਦ ਮੈਂ ਦੁਹਾਈ ਦਿੰਦਾ ਅਤੇ ਚਿੱਲਾਉਂਦਾ ਹਾਂ, ਉਹ ਮੇਰੀ ਪ੍ਰਾਰਥਨਾ ਨਹੀਂ ਸੁਣਦਾ।
9 He has blocked my ways with cut stones; he has made my paths crooked. ਉਹ ਨੇ ਮੇਰੇ ਰਾਹ ਨੂੰ ਘੜ੍ਹੇ ਹੋਏ ਪੱਥਰਾਂ ਨਾਲ ਬੰਦ ਕੀਤਾ, ਉਸ ਨੇ ਮੇਰੇ ਰਸਤਿਆਂ ਨੂੰ ਟੇਡਾ ਕਰ ਦਿੱਤਾ ਹੈ।
10 He is a bear lying in wait for me, a lion in hiding. ਉਹ ਮੇਰੇ ਲਈ ਘਾਤ ਵਿੱਚ ਬੈਠਾ ਹੋਇਆ ਰਿੱਛ, ਅਤੇ ਲੁੱਕ ਕੇ ਬੈਠੇ ਬੱਬਰ ਸ਼ੇਰ ਦੀ ਤਰ੍ਹਾਂ ਹੈ।
11 He drove me off my path and tore me to pieces; he has made me desolate. ਉਸ ਨੇ ਮੈਨੂੰ ਮੇਰੇ ਰਾਹਾਂ ਤੋਂ ਭਟਕਾ ਦਿੱਤਾ, ਅਤੇ ਮੇਰੇ ਟੁੱਕੜੇ-ਟੁੱਕੜੇ ਕਰਕੇ ਮੈਨੂੰ ਬਰਬਾਦ ਕੀਤਾ।
12 He bent his bow and set me as the target for his arrow. ਉਸ ਨੇ ਆਪਣਾ ਧਣੁੱਖ ਖਿੱਚਿਆ, ਅਤੇ ਮੈਨੂੰ ਤੀਰਾਂ ਦੇ ਨਿਸ਼ਾਨੇ ਵਾਂਗੂੰ ਖੜ੍ਹਾ ਕੀਤਾ।
13 He drove the arrows of his quiver into my vitals. ਉਸ ਨੇ ਆਪਣੇ ਤਰਕਸ਼ ਦੇ ਤੀਰਾਂ ਨਾਲ ਮੇਰੇ ਗੁਰਦਿਆਂ ਨੂੰ ਵਿੰਨ੍ਹ ਸੁੱਟਿਆ।
14 I have become the laughingstock of all my people, their mocking song all day long. ਮੈਂ ਆਪਣੇ ਸਾਰੇ ਲੋਕਾਂ ਲਈ ਮਖੌਲ, ਅਤੇ ਸਾਰਾ ਦਿਨ ਉਨ੍ਹਾਂ ਦੇ ਤਾਹਨਿਆਂ ਦਾ ਗੀਤ ਹੋ ਗਿਆ ਹਾਂ।
15 He has filled me with bitterness; he has sated me with bitterness. ਉਸ ਨੇ ਮੈਨੂੰ ਕੁੜੱਤਣ ਨਾਲ ਭਰ ਦਿੱਤਾ, ਅਤੇ ਮੈਨੂੰ ਨਾਗਦੌਣੇ ਨਾਲ ਰਜਾ ਦਿੱਤਾ ਹੈ।
16 He has made my teeth grind on gravel, and made me cower in the dust. ਉਸ ਨੇ ਮੇਰੇ ਦੰਦ ਰੋੜਿਆਂ ਨਾਲ ਤੋੜ ਦਿੱਤੇ, ਉਸ ਨੇ ਮੈਨੂੰ ਰਾਖ਼ ਵਿੱਚ ਲਿਟਾਇਆ ਹੈ।
17 My soul has lost all peace; I have forgotten what happiness is. ਤੂੰ ਮੇਰੀ ਜਾਨ ਨੂੰ ਸ਼ਾਂਤੀ ਤੋਂ ਦੂਰ ਕੀਤਾ, ਮੈਂ ਸੁੱਖ ਨੂੰ ਭੁੱਲ ਗਿਆ ਹਾਂ।
18 So I say, "My endurance has perished, and so has my hope from our Father." ਇਸ ਲਈ ਮੈਂ ਆਖਿਆ, ਮੇਰਾ ਬਲ ਨਾਸ ਹੋ ਗਿਆ, ਅਤੇ ਯਹੋਵਾਹ ਵੱਲੋਂ ਮੇਰੀ ਆਸ ਵੀ ਟੁੱਟ ਗਈ।
19 Remember my affliction and my wandering, the bitterness and the gall! ਮੇਰੇ ਕਸ਼ਟ ਅਤੇ ਮੇਰੇ ਦੁੱਖ ਨੂੰ, ਮੇਰੀ ਤਲਖੀ ਅਤੇ ਕੁੜੱਤਣ ਨੂੰ ਯਾਦ ਕਰ!
20 My soul continually remembers it and is bowed down within me. ਮੇਰਾ ਪ੍ਰਾਣ ਇਹ ਯਾਦ ਕਰਦਿਆਂ-ਕਰਦਿਆਂ, ਮੇਰੇ ਅੰਦਰ ਕਮਜ਼ੋਰ ਪੈ ਗਿਆ ਹੈ।
21 But this I call to mind, and therefore I have hope: ਮੈਂ ਇਹ ਆਪਣੇ ਦਿਲੋਂ ਯਾਦ ਕਰਦਾ ਹਾਂ, ਇਸ ਲਈ ਮੈਨੂੰ ਆਸ ਹੈ।
22 The covenant love of our Father never ceases; his mercies never come to an end; ਇਹ ਯਹੋਵਾਹ ਦੀ ਅੱਤ ਦਯਾ ਹੈ ਕਿ ਅਸੀਂ ਮੁੱਕ ਨਹੀਂ ਗਏ, ਕਿਉਂ ਜੋ ਉਸ ਦੀ ਦਯਾ ਅਟੁੱਟ ਹੈ!
23 they are new every morning; great is your faithfulness. ਉਹ ਹਰ ਸਵੇਰ ਨੂੰ ਨਵੀਂ ਹੁੰਦੀ ਜਾਂਦੀ ਹੈ, ਤੇਰੀ ਵਫ਼ਾਦਾਰੀ ਵੱਡੀ ਮਹਾਨ ਹੈ।
24 "Our Father is all I need," says my soul, "therefore I will hope in him." ਮੇਰੀ ਜਾਨ ਕਹਿੰਦੀ ਹੈ, ਯਹੋਵਾਹ ਮੇਰਾ ਹਿੱਸਾ ਹੈ, ਇਸ ਲਈ ਮੈਨੂੰ ਉਹ ਦੇ ਉੱਤੇ ਆਸ ਹੈ।
25 Our Father is good to those who wait for him, to the soul who seeks him. ਜੋ ਯਹੋਵਾਹ ਨੂੰ ਉਡੀਕਦਾ ਹੈ, ਅਤੇ ਜਿਸ ਦੀ ਜਾਨ ਉਸ ਨੂੰ ਭਾਲਦੀ ਹੈ, ਉਸ ਦੇ ਲਈ ਯਹੋਵਾਹ ਭਲਾ ਹੈ।
26 It is good to wait quietly for the salvation of our Father. ਭਲਾ ਹੈ ਕਿ ਮਨੁੱਖ ਚੁੱਪ-ਚਾਪ ਯਹੋਵਾਹ ਦੇ ਬਚਾਓ ਲਈ ਆਸ ਰੱਖੇ।
27 It is good for a man to bear the yoke in his youth. ਜੁਆਨ ਦੇ ਲਈ ਚੰਗਾ ਹੈ ਕਿ ਉਹ ਆਪਣੀ ਜੁਆਨੀ ਵਿੱਚ ਜੂਲਾ ਚੁੱਕੇ।
28 Let him sit alone in silence when it is laid on him; ਉਹ ਇਕੱਲਾ ਅਤੇ ਚੁੱਪ ਰਹੇ, ਕਿਉਂ ਜੋ ਪਰਮੇਸ਼ੁਰ ਨੇ ਹੀ ਇਹ ਜੂਲਾ ਉਸ ਦੇ ਉੱਤੇ ਪਾਇਆ ਹੈ।
29 let him put his mouth in the dust—there may yet be hope; ਉਹ ਆਪਣਾ ਮੂੰਹ ਮਿੱਟੀ ਵਿੱਚ ਰੱਖੇ, ਸ਼ਾਇਦ ਕੁਝ ਆਸ ਹੋਵੇ!
30 let him give his cheek to the one who strikes, and be filled with insults. ਉਹ ਆਪਣੀ ਗੱਲ੍ਹ ਆਪਣੇ ਮਾਰਨ ਵਾਲੇ ਵੱਲ ਫੇਰ ਦੇਵੇ, ਉਹ ਨਿੰਦਿਆ ਸਹਿ ਲਵੇ!
31 For the Sovereign Father will not abandon forever. ਕਿਉਂ ਜੋ ਪ੍ਰਭੂ ਸਦਾ ਲਈ ਨਹੀਂ ਛੱਡੇਗਾ।
32 Though he causes grief, he will have compassion according to the abundance of his covenant love; ਭਾਵੇਂ ਉਹ ਦੁੱਖ ਵੀ ਦੇਵੇ, ਤਾਂ ਵੀ ਉਹ ਆਪਣੀ ਵੱਡੀ ਦਯਾ ਅਨੁਸਾਰ ਰਹਿਮ ਵੀ ਕਰੇਗਾ।
33 for he does not willingly afflict or grieve people. ਕਿਉਂ ਜੋ ਉਹ ਆਪਣੇ ਦਿਲੋਂ ਕਸ਼ਟ ਨਹੀਂ ਦਿੰਦਾ, ਨਾ ਹੀ ਮਨੁੱਖ ਦੇ ਪੁੱਤਰਾਂ ਨੂੰ ਦੁੱਖ ਦਿੰਦਾ ਹੈ।
34 To crush underfoot all the prisoners of the earth, ਸੰਸਾਰ ਦੇ ਸਾਰੇ ਗੁਲਾਮਾਂ ਨੂੰ ਪੈਰਾਂ ਹੇਠ ਮਿੱਧਣਾ,
35 to deny a man justice in the sight of the Most High, ਅੱਤ ਮਹਾਨ ਦੇ ਸਨਮੁਖ ਕਿਸੇ ਮਨੁੱਖ ਦਾ ਹੱਕ ਮਾਰਨਾ,
36 to deprive a man of justice in his case—the Sovereign Father does not approve. ਅਤੇ ਕਿਸੇ ਆਦਮੀ ਦਾ ਮੁਕੱਦਮਾ ਵਿਗਾੜਨਾ, ਪ੍ਰਭੂ ਵੇਖ ਨਹੀਂ ਸਕਦਾ!
37 Who has spoken and it came to pass, unless the Sovereign Father has commanded it? ਕੌਣ ਕੁਝ ਆਖੇ ਅਤੇ ਉਹ ਪੂਰਾ ਹੋ ਜਾਵੇ, ਜਦ ਪ੍ਰਭੂ ਨੇ ਉਸ ਦਾ ਹੁਕਮ ਹੀ ਨਾ ਦਿੱਤਾ ਹੋਵੇ?
38 Is it not from the mouth of the Most High that both calamity and good come? ਕੀ ਦੁੱਖ ਅਤੇ ਸੁੱਖ ਦੋਵੇਂ ਅੱਤ ਮਹਾਨ ਦੇ ਵੱਲੋਂ ਨਹੀਂ ਆਉਂਦੇ?
39 Why should a living man complain about the punishment for his sins? ਜੀਉਂਦਾ ਆਦਮੀ ਸ਼ਿਕਾਇਤ ਕਿਉਂ ਕਰੇ, ਕੋਈ ਮਨੁੱਖ ਆਪਣੇ ਪਾਪਾਂ ਦੀ ਸਜ਼ਾ ਲਈ ਬੁਰਾ ਕਿਉਂ ਮੰਨੇ?
40 Let us examine and test our ways, and return to our Father! ਆਓ, ਅਸੀਂ ਆਪਣੇ ਰਾਹਾਂ ਨੂੰ ਧਿਆਨ ਨਾਲ ਪਰਖੀਏ ਅਤੇ ਬਦਲੀਏ, ਅਤੇ ਯਹੋਵਾਹ ਵੱਲ ਮੁੜੀਏ!
41 Let us lift up our hearts and our hands to our Father in heaven: ਅਸੀਂ ਆਪਣੇ ਮਨਾਂ ਅਤੇ ਆਪਣੇ ਹੱਥਾਂ ਨੂੰ ਸਵਰਗ ਦੇ ਪਰਮੇਸ਼ੁਰ ਵੱਲ ਚੁੱਕੀਏ ਅਤੇ ਆਖੀਏ,
42 "We have sinned and rebelled, and you have not forgiven. ਅਸੀਂ ਅਪਰਾਧ ਅਤੇ ਵਿਦਰੋਹ ਕੀਤਾ, ਅਤੇ ਤੂੰ ਮੁਆਫ਼ ਨਹੀਂ ਕੀਤਾ।
43 You have wrapped yourself in anger and pursued us, killing without pity; ਤੂੰ ਆਪਣੇ ਕ੍ਰੋਧ ਨਾਲ ਸਾਨੂੰ ਢੱਕ ਲਿਆ ਅਤੇ ਸਾਡਾ ਪਿੱਛਾ ਕੀਤਾ, ਤੂੰ ਬਿਨ੍ਹਾਂ ਤਰਸ ਖਾਧੇ ਸਾਨੂੰ ਮਾਰਿਆ।
44 you have wrapped yourself with a cloud so that no prayer can pass through. ਤੂੰ ਆਪਣੇ ਆਪ ਨੂੰ ਬੱਦਲ ਨਾਲ ਢੱਕ ਲਿਆ, ਤਾਂ ਜੋ ਕੋਈ ਪ੍ਰਾਰਥਨਾ ਤੇਰੇ ਕੋਲ ਨਾ ਪਹੁੰਚੇ।
45 You have made us scum and refuse among the peoples. ਤੂੰ ਸਾਨੂੰ ਕੌਮਾਂ ਦੇ ਵਿਚਕਾਰ ਕੂੜੇ ਅਤੇ ਰੂੜ੍ਹੀ ਵਰਗਾ ਠਹਿਰਾਇਆ।
46 All our enemies open their mouths against us; ਸਾਡੇ ਸਾਰੇ ਵੈਰੀਆਂ ਨੇ ਸਾਡੇ ਵਿਰੁੱਧ ਆਪਣਾ ਮੂੰਹ ਪਸਾਰਿਆ ਹੈ,
47 panic and pitfall have come upon us, devastation and destruction." ਡਰ ਅਤੇ ਫੰਦਾ, ਬਰਬਾਦੀ ਅਤੇ ਵਿਨਾਸ਼ ਸਾਡੇ ਉੱਤੇ ਆ ਪਏ ਹਨ।
48 My eyes flow with streams of water over the destruction of my people. ਮੇਰੀ ਪਰਜਾ ਦੀ ਧੀ ਦੀ ਬਰਬਾਦੀ ਦੇ ਕਾਰਨ, ਹੰਝੂਆਂ ਦੀਆਂ ਨਦੀਆਂ ਮੇਰੀਆਂ ਅੱਖਾਂ ਤੋਂ ਵਗਦੀਆਂ ਹਨ।
49 My eyes will flow without ceasing, without respite, ਮੇਰੇ ਹੰਝੂ ਵਗਦੇ ਰਹਿਣਗੇ ਅਤੇ ਰੁੱਕਣਗੇ ਨਹੀਂ,
50 until our Father looks down and sees from heaven. ਜਦ ਤੱਕ ਯਹੋਵਾਹ ਸਵਰਗ ਤੋਂ ਮੇਰੇ ਵੱਲ ਨਿਗਾਹ ਮਾਰ ਕੇ ਨਾ ਵੇਖੇ।
51 My eyes bring grief to my soul at the fate of all the daughters of my city. ਮੇਰੇ ਸ਼ਹਿਰ ਦੀਆਂ ਸਾਰੀਆਂ ਧੀਆਂ ਦੇ ਕਾਰਨ, ਮੇਰੀ ਅੱਖ ਮੇਰੇ ਦਿਲ ਨੂੰ ਦੁੱਖੀ ਕਰਦੀ ਹੈ।
52 I have been hunted like a bird by those who were my enemies without cause; ਜਿਹੜੇ ਬਿਨ੍ਹਾਂ ਕਾਰਨ ਮੇਰੇ ਵੈਰੀ ਹਨ, ਉਹਨਾਂ ਨੇ ਚਿੜ੍ਹੀ ਦੀ ਤਰ੍ਹਾਂ ਮੇਰਾ ਪਿੱਛਾ ਕੀਤਾ ਹੈ।
53 they flung me alive into a pit and cast stones on me; ਉਹਨਾਂ ਨੇ ਮੈਨੂੰ ਟੋਏ ਵਿੱਚ ਸੁੱਟ ਦਿੱਤਾ, ਅਤੇ ਮੈਨੂੰ ਮਾਰਨ ਲਈ ਪੱਥਰ ਮੇਰੇ ਉੱਤੇ ਸੁੱਟੇ ਹਨ।
54 water closed over my head; I said, "I am lost." ਪਾਣੀ ਮੇਰੇ ਸਿਰ ਦੇ ਉੱਤੋਂ ਵਗੇ, ਮੈਂ ਆਖਿਆ, ਮੈਂ ਮਰ ਮਿਟਿਆ ਹਾਂ!
55 I called on your name, my Father, from the depths of the pit; ਹੇ ਯਹੋਵਾਹ, ਮੈਂ ਡੂੰਘੇ ਟੋਏ ਵਿੱਚੋਂ ਤੇਰੇ ਨਾਮ ਦੀ ਦੁਹਾਈ ਦਿੱਤੀ,
56 you heard my plea: "Do not turn a deaf ear to my cry for help!" ਤੂੰ ਮੇਰੀ ਅਵਾਜ਼ ਸੁਣੀ, ਆਪਣਾ ਕੰਨ ਮੇਰੀਆਂ ਆਹਾਂ ਅਤੇ ਮੇਰੀ ਦੁਹਾਈ ਵੱਲੋਂ ਬੰਦ ਨਾ ਕਰ!
57 You came near on the day I called on you; you said, "Do not fear!" ਜਿਸ ਵੇਲੇ ਮੈਂ ਤੈਨੂੰ ਪੁਕਾਰਿਆ, ਤੂੰ ਨੇੜੇ ਆਇਆ, ਤੂੰ ਆਖਿਆ, ਨਾ ਡਰ!
58 You have taken up my cause, Sovereign Father; you have redeemed my life. ਹੇ ਮੇਰੇ ਪ੍ਰਭੂ, ਤੂੰ ਮੇਰੀ ਜਾਨ ਦਾ ਮੁਕੱਦਮਾ ਲੜਿਆ ਹੈ, ਤੂੰ ਮੇਰੇ ਜੀਵਨ ਦਾ ਛੁਟਕਾਰਾ ਕੀਤਾ ਹੈ।
59 You have seen the wrong done to me, my Father; judge my cause. ਹੇ ਯਹੋਵਾਹ, ਤੂੰ ਮੇਰੇ ਨਾਲ ਹੋਈ ਬੇਇਨਸਾਫ਼ੀ ਨੂੰ ਵੇਖਿਆ ਹੈ, ਤੂੰ ਮੇਰਾ ਨਿਆਂ ਕਰ!
60 You have seen all their vengeance, all their plots against me. ਤੂੰ ਉਹਨਾਂ ਦਾ ਬਦਲਾ ਵੇਖਿਆ ਹੈ, ਅਤੇ ਉਹ ਯੋਜਨਾਵਾਂ ਵੀ ਜੋ ਉਹਨਾਂ ਨੇ ਮੇਰੇ ਵਿਰੁੱਧ ਬਣਾਈਆਂ ਹਨ।
61 You have heard their taunts, my Father, all their plots against me, ਹੇ ਯਹੋਵਾਹ, ਤੂੰ ਉਹਨਾਂ ਦੀ ਨਿੰਦਿਆ ਨੂੰ ਸੁਣਿਆ ਹੈ, ਅਤੇ ਉਨ੍ਹਾਂ ਯੋਜਨਾਵਾਂ ਨੂੰ ਵੀ ਜੋ ਉਹਨਾਂ ਨੇ ਮੇਰੇ ਵਿਰੁੱਧ ਬਣਾਈਆਂ ਹਨ।
62 the lips and thoughts of my assailants against me all day long. ਮੇਰੇ ਵਿਰੋਧੀਆਂ ਦੀਆਂ ਗੱਲਾਂ, ਅਤੇ ਦਿਨ ਭਰ ਮੇਰੇ ਵਿਰੁੱਧ ਉਹਨਾਂ ਦੇ ਵਿਚਾਰ, ਤੂੰ ਜਾਣਦਾ ਹੈਂ।
63 Watch their every move; I am the object of their mocking song. ਉਹਨਾਂ ਦੇ ਉੱਠਣ ਬੈਠਣ ਵੱਲ ਧਿਆਨ ਦੇ! ਮੈਂ ਉਹਨਾਂ ਦੇ ਤਾਹਨਿਆਂ ਦਾ ਗੀਤ ਹਾਂ।
64 You will repay them, my Father, according to the work of their hands. ਹੇ ਯਹੋਵਾਹ, ਤੂੰ ਉਹਨਾਂ ਨੂੰ, ਉਹਨਾਂ ਦੇ ਹੱਥਾਂ ਦੇ ਕੰਮਾਂ ਅਨੁਸਾਰ ਬਦਲਾ ਦੇਵੇਂਗਾ।
65 You will give them hardness of heart; your curse will be on them. ਤੂੰ ਉਹਨਾਂ ਦਾ ਮਨ ਸੁੰਨ ਕਰ ਦੇਵੇਂਗਾ, ਤੇਰਾ ਸਰਾਪ ਉਹਨਾਂ ਦੇ ਉੱਤੇ ਹੋਵੇਗਾ।
66 You will pursue them in anger and destroy them from under the heavens of our Father. ਹੇ ਯਹੋਵਾਹ, ਤੂੰ ਕ੍ਰੋਧ ਵਿੱਚ ਉਹਨਾਂ ਦਾ ਪਿੱਛਾ ਕਰੇਂਗਾ, ਅਤੇ ਅਕਾਸ਼ ਦੇ ਹੇਠੋਂ ਉਹਨਾਂ ਦਾ ਨਾਸ ਕਰ ਦੇਵੇਂਗਾ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]