Skip to content
The Believer's Library

Indian Revised Version (IRV) Punjabi - 2019

Leviticus 1 IRVPun

Show IRVPun only
Verse × ×
1 Our Father called to Moses and spoke to him from the tent of meeting, saying: ਯਹੋਵਾਹ ਨੇ ਮੂਸਾ ਨੂੰ ਸੱਦਿਆ ਅਤੇ ਉਸ ਨੂੰ ਮੰਡਲੀ ਦੇ ਡੇਰੇ ਵਿੱਚੋਂ ਆਖਿਆ,
2 "Speak to the Israelites and say to them: When any of you brings me an offering, bring your offering of livestock from the herd or the flock. “ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜੇਕਰ ਤੁਹਾਡੇ ਵਿੱਚੋਂ ਕੋਈ ਮਨੁੱਖ ਯਹੋਵਾਹ ਦੇ ਅੱਗੇ ਭੇਟ ਲਿਆਵੇ ਤਾਂ ਤੁਸੀਂ ਪਸ਼ੂਆਂ ਵਿੱਚੋਂ ਅਰਥਾਤ ਵੱਗਾਂ ਅਤੇ ਇੱਜੜਾਂ ਵਿੱਚੋਂ ਆਪਣੀ ਭੇਟ ਲਿਆਉਣਾ।”
3 "If his offering is a burnt offering from the herd, he is to offer a male without defect, offering it at the entrance of the tent of meeting, to be accepted before me. “ਜੇਕਰ ਉਸ ਦੀ ਭੇਟ ਇੱਜੜ ਵਿੱਚੋਂ ਇੱਕ ਹੋਮ ਬਲੀ ਹੋਵੇ ਤਾਂ ਉਹ ਇੱਕ ਦੋਸ਼ ਰਹਿਤ ਨਰ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਚੜ੍ਹਾਵੇ ਤਾਂ ਜੋ ਉਹ ਯਹੋਵਾਹ ਨੂੰ ਸਵੀਕਾਰ ਹੋਵੇ।
4 He is to lay his hand on the burnt offering's head, and it will be accepted for him, to atone for him. ਉਹ ਆਪਣਾ ਹੱਥ ਉਸ ਹੋਮ ਬਲੀ ਦੇ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਉਹ ਉਸ ਦਾ ਪ੍ਰਾਸਚਿਤ ਕਰਨ ਲਈ ਉਸ ਦੇ ਵੱਲੋਂ ਸਵੀਕਾਰ ਕੀਤਾ ਜਾਵੇਗਾ।
5 He is to kill the young bull before me, and Aaron's sons the priests are to bring the blood and splash it around the altar at the entrance of the tent of meeting. ਅਤੇ ਉਹ ਉਸ ਬਲ਼ਦ ਨੂੰ ਯਹੋਵਾਹ ਦੇ ਅੱਗੇ ਵੱਢੇ ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਉਸ ਦਾ ਲਹੂ ਲੈ ਕੇ ਉਸ ਜਗਵੇਦੀ ਦੇ ਚੁਫ਼ੇਰੇ ਛਿੜਕਣ ਜੋ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਹੈ।
6 Then he is to skin the burnt offering and cut it into its pieces. ਉਹ ਉਸ ਹੋਮ ਬਲੀ ਦੇ ਪਸ਼ੂ ਦੀ ਖੱਲ ਉਧੇੜ ਲਵੇ ਅਤੇ ਉਸ ਨੂੰ ਟੁੱਕੜੇ-ਟੁੱਕੜੇ ਕਰੇ।
7 Aaron's sons the priests will lay a fire on the altar and arrange wood on it. ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ ਜਗਵੇਦੀ ਦੇ ਉੱਤੇ ਅੱਗ ਧਰਨ ਅਤੇ ਅੱਗ ਦੇ ਉੱਤੇ ਲੱਕੜਾਂ ਚਿਣਨ।
8 Aaron's sons, the priests, arrange the pieces, head, and fat on the wood over the fire on the altar. ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਉਹ ਸਿਰ ਅਤੇ ਚਰਬੀ ਸਮੇਤ ਪਸ਼ੂ ਦੇ ਟੁੱਕੜਿਆਂ ਨੂੰ ਲੱਕੜਾਂ ਦੇ ਉੱਤੇ ਜੋ ਉਸ ਜਗਵੇਦੀ ਦੀ ਅੱਗ ਉੱਤੇ ਹੈ, ਸੁਧਾਰ ਕੇ ਰੱਖਣ।
9 He is to wash its inner organs and legs with water; the priest burns it all on the altar—a burnt offering, a food offering, a pleasing aroma to me. ਪਰ ਉਸ ਦੀਆਂ ਆਂਦਰਾਂ ਅਤੇ ਉਸ ਦੀਆਂ ਲੱਤਾਂ ਪਾਣੀ ਦੇ ਨਾਲ ਧੋ ਲੈਣ ਅਤੇ ਜਾਜਕ ਸਭ ਕੁਝ ਜਗਵੇਦੀ ਦੇ ਉੱਤੇ ਹੋਮ ਬਲੀ ਕਰਕੇ ਯਹੋਵਾਹ ਦੇ ਅੱਗੇ ਸੁਗੰਧਤਾ ਲਈ ਇੱਕ ਅੱਗ ਦੀ ਭੇਟ ਕਰਕੇ ਸਾੜੇ।”
10 "If his burnt offering is from the flock—sheep or goats—he must bring a male without defect. “ਅਤੇ ਜੇਕਰ ਉਸ ਦੀ ਭੇਟ ਇੱਜੜਾਂ ਵਿੱਚੋਂ ਹੋਵੇ ਅਰਥਾਤ ਭੇਡਾਂ ਜਾਂ ਬੱਕਰਿਆਂ ਦੀ ਹੋਮ ਬਲੀ ਤਾਂ ਉਹ ਇੱਕ ਦੋਸ਼ ਰਹਿਤ ਨਰ ਲਿਆਵੇ,
11 He is to slaughter it on the altar's north side before me; Aaron's sons the priests are to splash its blood around the altar. ਅਤੇ ਉਹ ਉਸ ਨੂੰ ਯਹੋਵਾਹ ਦੇ ਅੱਗੇ ਜਗਵੇਦੀ ਦੀ ਉੱਤਰ ਦਿਸ਼ਾ ਵੱਲ ਵੱਢੇ ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਜਗਵੇਦੀ ਦੇ ਚੁਫ਼ੇਰੇ ਉਸ ਦਾ ਲਹੂ ਛਿੜਕਣ।
12 He is to cut it into pieces—head and fat—and the priest is to arrange them on the wood, on the fire, on the altar. ਉਹ ਉਸ ਨੂੰ ਟੁੱਕੜੇ-ਟੁੱਕੜੇ ਕਰੇ ਅਤੇ ਉਸ ਦੇ ਸਿਰ ਅਤੇ ਚਰਬੀ ਨੂੰ ਵੱਖਰਾ ਕਰੇ ਅਤੇ ਜਾਜਕ ਇਨ੍ਹਾਂ ਨੂੰ ਉਸ ਲੱਕੜ ਉੱਤੇ ਸੁਧਾਰ ਕੇ ਰੱਖਣ ਜੋ ਜਗਵੇਦੀ ਦੀ ਅੱਗ ਉੱਤੇ ਹੈ।
13 He must wash the inner organs and legs with water; the priest offers it all, burns it on the altar—a burnt offering, a food offering, a pleasing aroma to me. ਪਰ ਉਸ ਦੀਆਂ ਆਂਦਰਾਂ ਅਤੇ ਲੱਤਾਂ ਪਾਣੀ ਨਾਲ ਧੋਵੇ ਅਤੇ ਜਾਜਕ ਇਹ ਸਭ ਕੁਝ ਲਿਆ ਕੇ ਜਗਵੇਦੀ ਦੇ ਉੱਤੇ ਸਾੜੇ। ਇਹ ਯਹੋਵਾਹ ਦੇ ਲਈ ਹੋਮ ਬਲੀ ਅਤੇ ਸੁਗੰਧਤਾ ਲਈ ਅੱਗ ਦੀ ਇੱਕ ਭੇਟ ਹੈ।”
14 "If his burnt offering to me is a bird, he must bring turtledoves or young pigeons as his offering. “ਜੇਕਰ ਉਹ ਯਹੋਵਾਹ ਦੇ ਲਈ ਪੰਛੀਆਂ ਦੀ ਹੋਮ ਦੀ ਭੇਟ ਚੜ੍ਹਾਵੇ ਤਾਂ ਉਹ ਘੁੱਗੀਆਂ ਜਾਂ ਕਬੂਤਰਾਂ ਦੇ ਬੱਚਿਆਂ ਵਿੱਚੋਂ ਆਪਣੀ ਭੇਟ ਲਿਆਵੇ।
15 The priest brings it to the altar, wrings off its head, burns it there; its blood drains against the altar's side. ਅਤੇ ਜਾਜਕ ਉਸ ਨੂੰ ਜਗਵੇਦੀ ਕੋਲ ਲਿਆਵੇ ਅਤੇ ਉਸ ਦੀ ਗਰਦਨ ਮਰੋੜ ਕੇ ਸਿਰ ਨੂੰ ਧੜ ਤੋਂ ਅਲੱਗ ਕਰੇ ਉਸ ਨੂੰ ਜਗਵੇਦੀ ਉੱਤੇ ਸਾੜੇ ਅਤੇ ਉਸਦਾ ਲਹੂ ਜਗਵੇਦੀ ਦੇ ਇੱਕ ਪਾਸੇ ਡੋਲ੍ਹ ਦੇਵੇ।
16 He removes its crop with its contents, throwing it beside the altar eastward, at the ash heap. ਉਹ ਉਸ ਦੇ ਖੰਭਾਂ ਸਮੇਤ ਉਸ ਦੀ ਚੁੰਝ ਨੂੰ ਕੱਢ ਕੇ ਜਗਵੇਦੀ ਦੇ ਪੂਰਬ ਵੱਲ ਸੁਆਹ ਦੇ ਸਥਾਨ ਵਿੱਚ ਉਸ ਨੂੰ ਸੁੱਟ ਦੇਵੇ।
17 He is to tear it open by the wings, not fully apart; the priest will burn it on the altar's wood over the fire—a burnt offering, a food offering, a pleasing aroma to me." ਉਹ ਖੰਭਾਂ ਦੇ ਵਿੱਚੋਂ ਉਸ ਨੂੰ ਪਾੜੇ, ਪਰ ਉਸ ਨੂੰ ਵੱਖੋ-ਵੱਖ ਨਾ ਕਰੇ, ਫੇਰ ਜਾਜਕ ਉਹ ਨੂੰ ਉਸ ਲੱਕੜ ਦੀ ਅੱਗ ਉੱਤੇ ਰੱਖ ਕੇ ਸਾੜੇ ਜੋ ਜਗਵੇਦੀ ਦੇ ਉੱਤੇ ਹੈ। ਇਹ ਯਹੋਵਾਹ ਦੇ ਲਈ ਹੋਮ ਦੀ ਭੇਟ ਅਤੇ ਸੁਗੰਧਤਾ ਲਈ ਅੱਗ ਦੀ ਭੇਟ ਠਹਿਰੇ।”
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]