Skip to content
The Believer's Library

Indian Revised Version (IRV) Punjabi - 2019

Leviticus 22 IRVPun

Show IRVPun only
Verse × ×
1 Then our Father said to Moses, ਯਹੋਵਾਹ ਨੇ ਮੂਸਾ ਨੂੰ ਆਖਿਆ,
2 "Tell Aaron and his sons to be careful with the holy offerings Israel's people dedicate to me, so they don't desecrate my holy name. I am your Father. ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ, ਉਹ ਇਸਰਾਏਲੀਆਂ ਦੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਤੋਂ, ਜਿਨ੍ਹਾਂ ਨੂੰ ਉਹ ਮੇਰੇ ਅੱਗੇ ਪਵਿੱਤਰ ਕਰਦੇ ਹਨ, ਅਲੱਗ ਰਹਿਣ ਅਤੇ ਮੇਰੇ ਪਵਿੱਤਰ ਨਾਮ ਦਾ ਨਿਰਾਦਰ ਨਾ ਕਰਨ। ਮੈਂ ਯਹੋਵਾਹ ਹਾਂ।
3 "Tell them: In every generation, any descendant of yours who is unclean and approaches the holy offerings Israel's people dedicate to me will be cut off from my presence. I am your Father. ਉਨ੍ਹਾਂ ਨੂੰ ਆਖ, ਤੁਹਾਡੀਆਂ ਪੀੜ੍ਹੀਆਂ ਵਿੱਚੋਂ, ਅਤੇ ਤੁਹਾਡੇ ਸਾਰੇ ਵੰਸ਼ ਵਿੱਚੋਂ ਜਿਹੜਾ ਆਪਣੀ ਅਸ਼ੁੱਧਤਾਈ ਵਿੱਚ ਉਨ੍ਹਾਂ ਪਵਿੱਤਰ ਕੀਤੀਆਂ ਹੋਇਆਂ ਵਸਤੂਆਂ ਕੋਲ ਜਾਵੇ, ਜਿਹੜੀਆਂ ਇਸਰਾਏਲੀ ਮੇਰੇ ਲਈ ਪਵਿੱਤਰ ਕਰਦੇ ਹਨ, ਉਹ ਮਨੁੱਖ ਮੇਰੇ ਅੱਗਿਓਂ ਛੇਕਿਆ ਜਾਵੇ। ਮੈਂ ਯਹੋਵਾਹ ਹਾਂ।
4 "No descendant of Aaron with a skin disease or discharge may eat the holy offerings until clean. Whoever touches something unclean from a corpse, or a man who has a semen emission, ਹਾਰੂਨ ਦੇ ਵੰਸ਼ ਵਿੱਚ ਜਿਸ ਕਿਸੇ ਨੂੰ ਕੋੜ੍ਹ ਹੋਵੇ ਜਾਂ ਪ੍ਰਮੇਹ ਹੋਵੇ, ਜਦ ਤੱਕ ਉਹ ਮਨੁੱਖ ਸ਼ੁੱਧ ਨਾ ਹੋਵੇ, ਤਦ ਤੱਕ ਪਵਿੱਤਰ ਵਸਤੂਆਂ ਨੂੰ ਨਾ ਖਾਵੇ। ਜਿਹੜਾ ਕਿਸੇ ਅਜਿਹੀ ਵਸਤੂ ਨੂੰ ਛੂਹੇ, ਜੋ ਮੁਰਦੇ ਦੇ ਕਾਰਨ ਅਸ਼ੁੱਧ ਹੈ ਜਾਂ ਕਿਸੇ ਮਨੁੱਖ ਨੂੰ ਛੂਹੇ ਜਿਸ ਦਾ ਵੀਰਜ ਨਿੱਕਲਿਆ ਹੋਵੇ,
5 or touches any swarming creature that makes him unclean, or a person who makes him unclean, whatever his uncleanness. ਜਾਂ ਜਿਹੜਾ ਕਿਸੇ ਘਿਸਰਨ ਵਾਲੇ ਜੀਵ ਨੂੰ ਛੂਹੇ, ਜਿਸ ਦੇ ਕਾਰਨ ਉਹ ਅਸ਼ੁੱਧ ਹੋ ਜਾਵੇ, ਜਾਂ ਕਿਸੇ ਅਜਿਹੇ ਮਨੁੱਖ ਨੂੰ ਛੂਹੇ ਜਿਸ ਵਿੱਚ ਕੋਈ ਅਸ਼ੁੱਧਤਾਈ ਹੋਵੇ, ਭਾਵੇਂ ਉਹ ਕਿਹੋ ਜਿਹੀ ਅਸ਼ੁੱਧਤਾਈ ਕਿਉਂ ਨਾ ਹੋਵੇ,
6 Whoever touches it is unclean until evening and must not eat the holy offerings unless he has washed his body in water. ਤਾਂ ਉਹ ਮਨੁੱਖ ਜਿਹੜਾ ਇਹੋ ਜਿਹੀ ਕਿਸੇ ਵਸਤੂ ਨੂੰ ਛੂਹੇ, ਉਹ ਸ਼ਾਮ ਤੱਕ ਅਸ਼ੁੱਧ ਰਹੇ ਅਤੇ ਜਦ ਤੱਕ ਪਾਣੀ ਨਾਲ ਨਾ ਨਹਾਵੇ, ਤਦ ਤੱਕ ਕਿਸੇ ਪਵਿੱਤਰ ਵਸਤੂ ਨੂੰ ਨਾ ਖਾਵੇ।
7 At sunset he is clean; then he may eat the holy offerings, for it is his food. ਜਦ ਸੂਰਜ ਡੁੱਬ ਜਾਵੇ ਤਾਂ ਉਹ ਸ਼ੁੱਧ ਹੋਵੇ ਅਤੇ ਫੇਰ ਪਵਿੱਤਰ ਵਸਤੂਆਂ ਵਿੱਚੋਂ ਖਾ ਸਕਦਾ ਹੈ, ਕਿਉਂ ਜੋ ਇਹ ਹੀ ਉਸ ਦਾ ਭੋਜਨ ਹੈ।
8 He must not eat anything dead or torn by wild animals, for that makes him unclean. I am your Father. ਜਿਹੜਾ ਜਾਨਵਰ ਆਪ ਮਰ ਜਾਵੇ, ਜਾਂ ਦੂਜੇ ਜਾਨਵਰਾਂ ਦੁਆਰਾ ਪਾੜਿਆ ਜਾਵੇ ਤਾਂ ਉਸ ਨੂੰ ਖਾ ਕੇ ਉਹ ਆਪਣੇ ਆਪ ਨੂੰ ਅਸ਼ੁੱਧ ਨਾ ਕਰੇ। ਮੈਂ ਯਹੋਵਾਹ ਹਾਂ।
9 Priests must keep my instructions, or bear guilt and die for treating them with contempt. I am your Father, who makes them holy. ਇਸ ਲਈ ਜਾਜਕ ਮੇਰੇ ਹੁਕਮ ਨੂੰ ਮੰਨਣ, ਅਜਿਹਾ ਨਾ ਹੋਵੇ ਕਿ ਉਹ ਉਸ ਦਾ ਨਿਰਾਦਰ ਕਰਨ ਅਤੇ ਉਨ੍ਹਾਂ ਦਾ ਪਾਪ ਉਨ੍ਹਾਂ ਦੇ ਜੁੰਮੇ ਹੋਵੇ ਅਤੇ ਉਹ ਮਰ ਜਾਣ। ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤਰ ਕਰਨ ਵਾਲਾ ਹਾਂ।
10 "No outsider may eat the holy offering; no guest or hired worker of a priest may eat it. ਕੋਈ ਵੀ ਗੈਰ-ਕੌਮੀ ਮਨੁੱਖ ਪਵਿੱਤਰ ਵਸਤੂਆਂ ਵਿੱਚੋਂ ਨਾ ਖਾਵੇ, ਭਾਵੇਂ ਉਹ ਪਰਦੇਸੀ ਹੋ ਕੇ ਜਾਜਕ ਦੇ ਕੋਲ ਰਹਿੰਦਾ ਹੋਵੇ, ਜਾਂ ਕੋਈ ਨੌਕਰ ਹੋਵੇ, ਉਹ ਪਵਿੱਤਰ ਵਸਤੂਆਂ ਵਿੱਚੋਂ ਨਾ ਖਾਵੇ।
11 But if a priest buys a slave with his own money, that slave may eat it; those born in the priest's house may eat his food. ਪਰ ਜੇਕਰ ਜਾਜਕ ਕਿਸੇ ਮਨੁੱਖ ਨੂੰ ਆਪਣਾ ਪੈਸਾ ਦੇ ਕੇ ਮੁੱਲ ਲਵੇ, ਤਾਂ ਉਹ ਮਨੁੱਖ ਉਸ ਵਿੱਚੋਂ ਖਾ ਸਕਦਾ ਹੈ ਅਤੇ ਉਹ ਜੋ ਜਾਜਕ ਦੇ ਘਰ ਵਿੱਚ ਜੰਮਿਆ ਹੋਵੇ, ਉਹ ਵੀ ਉਸ ਭੋਜਨ ਵਿੱਚੋਂ ਖਾ ਸਕਦਾ ਹੈ।
12 If a priest's daughter marries a non-priest, she may not eat the holy contributions. ਜੇਕਰ ਜਾਜਕ ਦੀ ਧੀ ਕਿਸੇ ਪਰਾਏ ਮਨੁੱਖ ਨਾਲ ਵਿਆਹੀ ਜਾਵੇ, ਤਾਂ ਉਹ ਪਵਿੱਤਰ ਵਸਤੂਆਂ ਦੀ ਭੇਟ ਵਿੱਚੋਂ ਨਾ ਖਾਵੇ।
13 But if a priest's daughter is widowed or divorced, has no child, and returns to her father's house as in her youth, she may eat her father's food. No outsider may eat it. ਪਰ ਜੇਕਰ ਜਾਜਕ ਦੀ ਧੀ ਵਿਧਵਾ ਜਾਂ ਪਤੀ ਵੱਲੋਂ ਤਿਆਗੀ ਹੋਈ ਹੋਵੇ ਅਤੇ ਉਸ ਦੀ ਕੋਈ ਸੰਤਾਨ ਨਾ ਹੋਵੇ ਅਤੇ ਪਹਿਲਾਂ ਦੀ ਤਰ੍ਹਾਂ ਆਪਣੇ ਪਿਤਾ ਦੇ ਘਰ ਵਿੱਚ ਰਹਿੰਦੀ ਹੋਵੇ ਤਾਂ ਉਹ ਆਪਣੇ ਪਿਤਾ ਦੇ ਭੋਜਨ ਵਿੱਚੋਂ ਖਾਵੇ, ਪਰ ਕੋਈ ਪਰਾਇਆ ਉਸ ਵਿੱਚੋਂ ਨਾ ਖਾਵੇ।
14 "Anyone who eats a holy offering by mistake must add a fifth of its value and give it to the priest. ਜੇਕਰ ਕੋਈ ਮਨੁੱਖ ਅਣਜਾਣੇ ਵਿੱਚ ਪਵਿੱਤਰ ਵਸਤੂਆਂ ਵਿੱਚੋਂ ਖਾ ਲਵੇ ਤਾਂ ਉਹ ਉਸ ਦੇ ਨਾਲ ਪੰਜਵਾਂ ਹਿੱਸਾ ਹੋਰ ਮਿਲਾ ਕੇ ਜਾਜਕ ਨੂੰ ਪਵਿੱਤਰ ਵਸਤੂ ਦੇ ਦੇਵੇ।
15 Priests must not desecrate the holy offerings Israel's people present to me, ਅਤੇ ਉਹ ਇਸਰਾਏਲੀਆਂ ਦੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਦਾ ਜਿਨ੍ਹਾਂ ਨੂੰ ਉਹ ਭੇਟ ਕਰਕੇ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹਨ, ਨਿਰਾਦਰ ਨਾ ਕਰਨ।
16 and bring guilt requiring payment on them by their eating their holy offerings. For I am your Father, who makes them holy." ਉਹ ਉਨ੍ਹਾਂ ਨੂੰ ਆਪਣੀਆਂ ਪਵਿੱਤਰ ਵਸਤੂਆਂ ਵਿੱਚੋਂ ਖੁਆ ਕੇ, ਉਨ੍ਹਾਂ ਉੱਤੇ ਬਦੀ ਦਾ ਦੋਸ਼ ਨਾ ਲਿਆਉਣ, ਕਿਉਂ ਜੋ ਮੈਂ ਯਹੋਵਾਹ ਉਨ੍ਹਾਂ ਬਲੀਦਾਨਾਂ ਨੂੰ ਪਵਿੱਤਰ ਕਰਨ ਵਾਲਾ ਹਾਂ।
17 Then our Father said to Moses, ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
18 "Tell Aaron, his sons, and all Israelites: When any of you—native-born or a foreigner living in Israel—brings a burnt offering to me, to fulfill a vow or as a voluntary gift. ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਇਸਰਾਏਲ ਦੇ ਸਾਰੇ ਘਰਾਣਿਆਂ ਨੂੰ ਆਖ ਕਿ ਇਸਰਾਏਲੀਆਂ ਵਿੱਚੋਂ ਜਾਂ ਉਨ੍ਹਾਂ ਪਰਦੇਸੀਆਂ ਵਿੱਚੋਂ ਜੋ ਇਸਰਾਏਲ ਵਿੱਚ ਵੱਸਦੇ ਹਨ, ਜਿਹੜਾ ਆਪਣੀਆਂ ਸੁੱਖਣਾਂ ਜਾਂ ਖੁਸ਼ੀ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਹੋਮ ਬਲੀ ਦੀ ਭੇਟ ਕਰਕੇ ਚੜ੍ਹਾਵੇ,
19 Present a male without defect from cattle, sheep, or goats, so it's accepted for you. ਤਾਂ ਤੁਸੀਂ ਆਪਣੇ ਸਵੀਕਾਰੇ ਜਾਣ ਲਈ ਬਲ਼ਦਾਂ, ਜਾਂ ਭੇਡਾਂ ਜਾਂ ਬੱਕਰੀਆਂ ਵਿੱਚੋਂ ਇੱਕ ਦੋਸ਼ ਰਹਿਤ ਨਰ ਚੜ੍ਹਾਓ।
20 Do not present anything with a defect, because it will not be accepted on your behalf. ਪਰ ਜਿਸ ਵਿੱਚ ਕੋਈ ਦੋਸ਼ ਹੋਏ, ਉਸ ਨੂੰ ਤੁਸੀਂ ਨਾ ਚੜ੍ਹਾਉਣਾ, ਕਿਉਂ ਜੋ ਉਹ ਤੁਹਾਡੇ ਵੱਲੋਂ ਸਵੀਕਾਰ ਨਹੀਂ ਕੀਤਾ ਜਾਵੇਗਾ।
21 When anyone brings a peace offering to me from herd or flock to fulfill an extraordinary vow or as a freewill offering, it must be flawless to be accepted—no defect in it. ਅਤੇ ਜਿਹੜਾ ਯਹੋਵਾਹ ਦੇ ਅੱਗੇ ਆਪਣੀ ਸੁੱਖਣਾ ਪੂਰੀ ਕਰਨ ਲਈ ਸੁੱਖ-ਸਾਂਦ ਦੀਆਂ ਭੇਟਾਂ ਦੀ ਬਲੀ ਚੜ੍ਹਾਵੇ, ਜਾਂ ਆਪਣੀ ਖੁਸ਼ੀ ਦੀ ਭੇਟ ਲਈ ਬਲ਼ਦਾਂ ਜਾਂ ਭੇਡਾਂ ਵਿੱਚੋਂ ਭੇਟ ਚੜ੍ਹਾਵੇ, ਤਾਂ ਸਵੀਕਾਰੇ ਜਾਣ ਲਈ ਜ਼ਰੂਰੀ ਹੈ ਕਿ ਉਹ ਪੂਰੀ ਹੋਵੇ ਅਤੇ ਉਸ ਦੇ ਵਿੱਚ ਕੋਈ ਦੋਸ਼ ਨਾ ਹੋਵੇ।
22 Do not offer me anything blind, broken, maimed, wart-covered, scabbed, or oozing. Do not put any of these on the altar as a food offering to me. ਜਿਹੜਾ ਅੰਨ੍ਹਾ ਹੋਵੇ, ਜਾਂ ਜਿਸ ਦੇ ਅੰਗ ਟੁੱਟੇ ਹੋਣ ਜਾਂ ਟੁੰਡਾ ਹੋਵੇ ਜਾਂ ਜਿਸ ਨੂੰ ਮੁਹਕੇ ਹੋਣ, ਜਾਂ ਦਾਦ ਜਾਂ ਖੁਜਲੀ ਹੋਵੇ, ਇਨ੍ਹਾਂ ਨੂੰ ਤੁਸੀਂ ਯਹੋਵਾਹ ਦੇ ਅੱਗੇ ਨਾ ਚੜ੍ਹਾਉਣਾ, ਨਾ ਉਨ੍ਹਾਂ ਨੂੰ ਅੱਗ ਦੀ ਭੇਟ ਕਰਕੇ ਜਗਵੇਦੀ ਦੇ ਉੱਤੇ ਯਹੋਵਾਹ ਦੇ ਅੱਗੇ ਚੜ੍ਹਾਉਣਾ।
23 You may present an ox or sheep that's deformed or stunted as a voluntary offering, but it won't be accepted for a vow. ਜਿਸ ਕਿਸੇ ਬਲ਼ਦ ਜਾਂ ਬੱਕਰੇ ਦਾ ਕੋਈ ਅੰਗ ਵੱਧ ਜਾਂ ਘੱਟ ਹੋਵੇ, ਉਸ ਨੂੰ ਤੁਸੀਂ ਆਪਣੀ ਖੁਸ਼ੀ ਦੀ ਭੇਟ ਕਰਕੇ ਚੜ੍ਹਾ ਸਕਦੇ ਹੋ, ਪਰ ਸੁੱਖਣਾ ਪੂਰੀ ਕਰਨ ਲਈ ਉਸ ਨੂੰ ਸਵੀਕਾਰ ਨਾ ਕੀਤਾ ਜਾਵੇਗਾ।
24 Don't offer me an animal with testicles bruised, crushed, torn, or cut. Don't do this in your own land. ਜਿਸ ਪਸ਼ੂ ਦੇ ਨਲ ਨੂੰ ਸੱਟ ਲੱਗੀ ਹੋਵੇ, ਜਾਂ ਦੱਬੇ ਹੋਏ, ਕੁਚਲੇ ਹੋਏ ਜਾਂ ਫਟੇ ਹੋਏ ਹੋਣ, ਉਸ ਨੂੰ ਤੁਸੀਂ ਯਹੋਵਾਹ ਦੇ ਅੱਗੇ ਨਾ ਚੜ੍ਹਾਉਣਾ, ਅਤੇ ਨਾ ਆਪਣੇ ਦੇਸ ਵਿੱਚ ਕੋਈ ਅਜਿਹੀ ਭੇਟ ਚੜ੍ਹਾਉਣਾ।
25 You must not accept such animals from a foreigner to offer as your Father's food, since they are deformed and defective—they will not be accepted for you." ਇਨ੍ਹਾਂ ਵਿੱਚੋਂ ਕਿਸੇ ਨੂੰ ਪਰਦੇਸੀ ਦੇ ਹੱਥ ਤੋਂ ਲੈ ਆਪਣੇ ਪਰਮੇਸ਼ੁਰ ਦਾ ਭੋਜਨ ਕਰਕੇ ਨਾ ਚੜ੍ਹਾਉਣਾ, ਕਿਉਂ ਜੋ ਉਨ੍ਹਾਂ ਦੀ ਬੁਰਿਆਈ ਉਨ੍ਹਾਂ ਦੇ ਵਿੱਚ ਹੈ ਅਤੇ ਦੋਸ਼ ਵੀ ਹਨ, ਇਸ ਲਈ ਉਹ ਤੁਹਾਡੇ ਹੱਥਾਂ ਤੋਂ ਸਵੀਕਾਰ ਨਹੀਂ ਕੀਤੇ ਜਾਣਗੇ।
26 Then our Father said to Moses, ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
27 "When a calf, lamb, or goat is born, it stays with its mother seven days; from the eighth day on, it is acceptable as a food offering to me. ਜਦ ਕੋਈ ਬਲ਼ਦ, ਜਾਂ ਭੇਡ ਜਾਂ ਬੱਕਰੀ ਦਾ ਬੱਚਾ ਜੰਮੇ ਤਾਂ ਉਹ ਸੱਤ ਦਿਨ ਤੱਕ ਆਪਣੀ ਮਾਂ ਦੇ ਕੋਲ ਰਹੇ ਅਤੇ ਅੱਠਵੇਂ ਦਿਨ ਤੋਂ ਲੈ ਕੇ ਉਹ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਦੇ ਲਈ ਸਵੀਕਾਰ ਯੋਗ ਹੋਵੇਗਾ।
28 Do not slaughter a cow or a sheep and its young on the same day. ਭਾਵੇਂ ਗਾਂ ਹੋਵੇ, ਭਾਵੇਂ ਭੇਡ ਜਾਂ ਬੱਕਰੀ, ਤੂੰ ਉਸ ਨੂੰ ਅਤੇ ਉਸ ਦੇ ਬੱਚੇ ਨੂੰ ਇੱਕ ਦਿਨ ਵਿੱਚ ਨਾ ਵੱਢੀਂ।
29 "When you sacrifice a thank offering to me, sacrifice it so you'll be accepted. ਅਤੇ ਜਦ ਤੁਸੀਂ ਯਹੋਵਾਹ ਦੇ ਅੱਗੇ ਧੰਨਵਾਦ ਦੀ ਬਲੀ ਚੜ੍ਹਾਓ, ਤਾਂ ਤੁਸੀਂ ਉਸ ਨੂੰ ਇਸੇ ਤਰ੍ਹਾਂ ਹੀ ਚੜ੍ਹਾਉਣਾ ਤਾਂ ਜੋ ਉਹ ਸਵੀਕਾਰ ਹੋਵੇ।
30 It must be eaten that same day; leave none of it until morning. I am your Father. ਉਸ ਨੂੰ ਉਸੇ ਦਿਨ ਹੀ ਖਾਧਾ ਜਾਵੇ, ਤੁਸੀਂ ਉਸ ਵਿੱਚੋਂ ਸਵੇਰ ਤੱਕ ਕੁਝ ਨਾ ਛੱਡਣਾ। ਮੈਂ ਯਹੋਵਾਹ ਹਾਂ।
31 "Keep my commands and follow them. I am your Father. ਇਸ ਲਈ ਤੁਸੀਂ ਮੇਰੇ ਹੁਕਮਾਂ ਨੂੰ ਮੰਨ ਕੇ ਉਨ੍ਹਾਂ ਦੀ ਪਾਲਣਾ ਕਰਨਾ। ਮੈਂ ਯਹੋਵਾਹ ਹਾਂ।
32 Do not desecrate my holy name; I must be honored as holy among the Israelites. I am your Father, who makes you holy, ਤੁਸੀਂ ਮੇਰੇ ਪਵਿੱਤਰ ਨਾਮ ਨੂੰ ਭਰਿਸ਼ਟ ਨਾ ਕਰਨਾ, ਪਰ ਮੈਂ ਇਸਰਾਏਲੀਆਂ ਵਿੱਚ ਜ਼ਰੂਰ ਹੀ ਪਵਿੱਤਰ ਸਮਝਿਆ ਜਾਂਵਾਂ। ਮੈਂ ਉਹ ਯਹੋਵਾਹ ਹਾਂ, ਜੋ ਤੁਹਾਨੂੰ ਪਵਿੱਤਰ ਕਰਦਾ ਹੈ।
33 and who brought you out of Egypt to be your Father. I am your Father." ਜੋ ਤੁਹਾਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਤਾਂ ਜੋ ਤੁਹਾਡਾ ਪਰਮੇਸ਼ੁਰ ਹੋਵਾਂ, ਮੈਂ ਯਹੋਵਾਹ ਹਾਂ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]