Skip to content
The Believer's Library

Indian Revised Version (IRV) Punjabi - 2019

Leviticus 5 IRVPun

Show IRVPun only
Verse × ×
1 "If anyone sins by hearing a public call to testify, and is a witness, having seen or known, yet stays silent, he bears his guilt. ਜੇਕਰ ਕੋਈ ਮਨੁੱਖ ਅਜਿਹਾ ਪਾਪ ਕਰੇ ਕਿ ਉਹ ਕਿਸੇ ਗੱਲ ਦਾ ਗਵਾਹ ਹੋਵੇ ਅਤੇ ਸਹੁੰ ਚੁੱਕਣ ਤੋਂ ਬਾਅਦ ਵੀ ਉਹ ਨਾ ਦੱਸੇ ਕਿ ਉਸ ਨੇ ਕੁਝ ਵੇਖਿਆ ਜਾਂ ਜਾਣਿਆ ਹੈ, ਤਾਂ ਉਹ ਦੋਸ਼ੀ ਠਹਿਰੇਗਾ।
2 "Or if someone unknowingly touches any unclean thing, or a carcass—unclean wild animal, unclean livestock, or unclean swarming creature—he becomes unclean and guilty. ਜੇਕਰ ਕੋਈ ਮਨੁੱਖ ਅਣਜਾਣੇ ਵਿੱਚ ਕਿਸੇ ਅਪਵਿੱਤਰ ਵਸਤੂ ਨੂੰ ਛੂਹ ਲਵੇ, ਭਾਵੇਂ ਅਪਵਿੱਤਰ ਜਾਨਵਰ, ਜਾਂ ਅਪਵਿੱਤਰ ਪਸ਼ੂ, ਜਾਂ ਅਪਵਿੱਤਰ ਘਿਸਰਨ ਵਾਲੇ ਜੀਵ-ਜੰਤੂਆਂ ਵਿੱਚੋਂ ਕਿਸੇ ਦੀ ਲੋਥ ਹੋਵੇ, ਤਾਂ ਉਹ ਵੀ ਅਪਵਿੱਤਰ ਅਤੇ ਦੋਸ਼ੀ ਠਹਿਰੇਗਾ।
3 "Or if he touches human impurity—any impurity that makes one unclean—unknowingly, then learns of it, he is guilty. ਅਤੇ ਜੇਕਰ ਉਹ ਮਨੁੱਖ ਦੀ ਕਿਸੇ ਗੰਦਗੀ ਨੂੰ ਅਣਜਾਣੇ ਵਿੱਚ ਛੂਹ ਲਵੇ, ਭਾਵੇਂ ਕਿਸੇ ਵੀ ਤਰ੍ਹਾਂ ਦੀ ਗੰਦਗੀ ਹੋਵੇ, ਜਿਸ ਤੋਂ ਮਨੁੱਖ ਅਪਵਿੱਤਰ ਹੁੰਦਾ ਹੈ, ਤਾਂ ਜਿਸ ਵੇਲੇ ਉਸ ਨੂੰ ਇਸ ਬਾਰੇ ਖ਼ਬਰ ਹੋਵੇ, ਤਾਂ ਉਹ ਦੋਸ਼ੀ ਠਹਿਰੇਗਾ।
4 "Or if anyone rashly swears an oath to do evil or good—whatever people rashly swear—and it's hidden from him, when he realizes it, he's guilty in any of these. ਅਤੇ ਜੇਕਰ ਕੋਈ ਮਨੁੱਖ ਬਿਨ੍ਹਾਂ ਸੋਚੇ ਸਮਝੇ ਭਲਾ ਜਾਂ ਬੁਰਾ ਕਰਨ ਦੀ ਸਹੁੰ ਚੁੱਕੇ ਅਤੇ ਭਾਵੇਂ ਕਿਸੇ ਵੀ ਤਰ੍ਹਾਂ ਦੀ ਗੱਲ ਉਹ ਬਿਨ੍ਹਾਂ ਸੋਚੇ ਸਮਝੇ ਸਹੁੰ ਚੁੱਕ ਕੇ ਆਖੇ, ਤਾਂ ਜਿਸ ਵੇਲੇ ਉਸ ਨੂੰ ਖ਼ਬਰ ਹੋਵੇ ਤਦ ਉਹ ਇੰਨ੍ਹਾਂ ਗੱਲਾਂ ਵਿੱਚ ਦੋਸ਼ੀ ਠਹਿਰੇਗਾ।
5 When anyone is guilty in any of these matters, he must confess the sin he has committed. ਅਤੇ ਅਜਿਹਾ ਹੋਵੇ ਕਿ ਜਦ ਉਹ ਇਨ੍ਹਾਂ ਗੱਲਾਂ ਵਿੱਚੋਂ ਕਿਸੇ ਵੀ ਗੱਲ ਦਾ ਦੋਸ਼ੀ ਠਹਿਰੇ ਤਾਂ ਜਿਸ ਗੱਲ ਵਿੱਚ ਉਸ ਨੇ ਪਾਪ ਕੀਤਾ ਹੋਵੇ, ਉਹ ਉਸ ਨੂੰ ਮੰਨ ਲਵੇ।
6 He must bring our Father a penalty offering for the sin he committed—a female from the flock, a lamb or goat—as a sin offering; the priest will atone for his sin. ਉਹ ਆਪਣੇ ਪਾਪ ਦੇ ਕਾਰਨ ਜੋ ਉਸ ਨੇ ਕੀਤਾ, ਭੇਡ ਜਾਂ ਬੱਕਰੀ ਪਾਪ ਬਲੀ ਦੀ ਭੇਟ ਲਈ ਯਹੋਵਾਹ ਦੇ ਅੱਗੇ ਲਿਆਵੇ, ਤਦ ਜਾਜਕ ਉਸ ਦੇ ਪਾਪ ਦੇ ਲਈ ਪ੍ਰਾਸਚਿਤ ਕਰੇ।
7 "If he can't afford a lamb, he must bring our Father two turtledoves or two young pigeons as penalty for his sin—one as a sin offering, the other as a burnt offering. ਜੇਕਰ ਉਹ ਇੱਕ ਲੇਲਾ ਲਿਆਉਣ ਦੇ ਯੋਗ ਨਾ ਹੋਵੇ ਤਾਂ ਉਹ ਆਪਣੇ ਪਾਪ ਦੇ ਲਈ, ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਯਹੋਵਾਹ ਦੇ ਅੱਗੇ ਦੋਸ਼ ਬਲੀ ਦੀ ਭੇਟ ਕਰਕੇ ਲਿਆਵੇ, ਇੱਕ ਪਾਪ ਬਲੀ ਦੀ ਭੇਟ ਲਈ ਅਤੇ ਦੂਜਾ ਹੋਮ ਬਲੀ ਦੀ ਭੇਟ ਦੇ ਲਈ,
8 He brings them to the priest, who presents the sin offering first, wringing its head at the neck without separating it. ਅਤੇ ਉਨ੍ਹਾਂ ਨੂੰ ਜਾਜਕ ਕੋਲ ਲਿਆਵੇ ਅਤੇ ਜਾਜਕ ਪਾਪ ਬਲੀ ਦੀ ਭੇਟ ਨੂੰ ਪਹਿਲਾਂ ਚੜ੍ਹਾਵੇ ਅਤੇ ਉਸ ਦਾ ਸਿਰ ਮਰੋੜ ਦੇਵੇ ਪਰ ਉਸ ਨੂੰ ਚੀਰ ਕੇ ਵੱਖੋ-ਵੱਖ ਨਾ ਕਰੇ।
9 He sprinkles some blood from the sin offering on the altar's side; the rest drains at its base. It is a sin offering. ਅਤੇ ਉਹ ਪਾਪ ਬਲੀ ਦੀ ਭੇਟ ਦੇ ਲਹੂ ਵਿੱਚੋਂ ਕੁਝ ਜਗਵੇਦੀ ਦੇ ਇੱਕ ਪਾਸੇ ਛਿੜਕੇ ਅਤੇ ਬਾਕੀ ਲਹੂ ਜਗਵੇਦੀ ਦੇ ਹੇਠ ਡੋਲ੍ਹਿਆ ਜਾਵੇ, ਇਹ ਪਾਪ ਬਲੀ ਦੀ ਭੇਟ ਹੈ।
10 The second bird he offers as a burnt offering, per the rule. The priest atones for his sin, and he is forgiven. ਅਤੇ ਦੂਜੇ ਪੰਛੀ ਨੂੰ ਹੋਮ ਬਲੀ ਕਰਕੇ ਬਿਧੀ ਦੇ ਅਨੁਸਾਰ ਚੜ੍ਹਾਵੇ ਅਤੇ ਜਾਜਕ ਉਸ ਦੇ ਪਾਪ ਦੇ ਲਈ ਉਸ ਦਾ ਪ੍ਰਾਸਚਿਤ ਕਰੇ ਤਦ ਉਸ ਨੂੰ ਮਾਫ਼ ਕੀਤਾ ਜਾਵੇਗਾ।
11 "But if he cannot afford two doves or two young pigeons, he must bring two quarts of fine flour as his sin offering—no oil or incense on it, for it is a sin offering. ਪਰ ਜੇਕਰ ਉਹ ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਵੀ ਨਾ ਲਿਆ ਸਕੇ ਤਾਂ ਉਹ ਆਪਣੇ ਪਾਪ ਦੇ ਕਾਰਨ ਆਪਣੀ ਭੇਟ ਵਿੱਚ ਇੱਕ ਏਫ਼ਾਹ ਦਾ ਦਸਵਾਂ ਹਿੱਸਾ ਮੈਦਾ ਪਾਪ ਬਲੀ ਦੀ ਭੇਟ ਕਰਕੇ ਲਿਆਵੇ, ਉਹ ਉਸ ਦੇ ਉੱਤੇ ਤੇਲ ਨਾ ਪਾਵੇ, ਨਾ ਉਸ ਦੇ ਉੱਤੇ ਲੁਬਾਨ ਰੱਖੇ, ਕਿਉਂ ਜੋ ਉਹ ਪਾਪ ਦੀ ਭੇਟ ਹੈ।
12 He must bring it to the priest, who takes a handful as its memorial portion and burns it on the altar atop our Father's fire offerings. It is a sin offering. ਤਦ ਉਹ ਉਸ ਨੂੰ ਜਾਜਕ ਦੇ ਕੋਲ ਲਿਆਵੇ ਅਤੇ ਜਾਜਕ ਉਸ ਵਿੱਚੋਂ ਇੱਕ ਮੁੱਠ ਭਰ ਕੇ ਯਾਦਗਿਰੀ ਦੇ ਲਈ ਉਸ ਨੂੰ ਜਗਵੇਦੀ ਉੱਤੇ ਯਹੋਵਾਹ ਦੇ ਅੱਗੇ ਅੱਗ ਦੀਆਂ ਭੇਟਾਂ ਦੇ ਉੱਤੇ ਸਾੜੇ। ਇਹ ਪਾਪ ਦੀ ਭੇਟ ਹੈ।
13 The priest will atone for him for any of these sins he committed, and he'll be forgiven; the rest belongs to the priest, like the grain offering." ਅਤੇ ਇਨ੍ਹਾਂ ਗੱਲਾਂ ਵਿੱਚੋਂ ਕਿਸੇ ਵੀ ਗੱਲ ਦੇ ਵਿਖੇ ਜਿਹੜਾ ਪਾਪ ਕਰੇ, ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ। ਪਾਪ ਬਲੀ ਦਾ ਬਚਿਆ ਹੋਇਆ ਹਿੱਸਾ ਮੈਦੇ ਦੀ ਭੇਟ ਦੀ ਤਰ੍ਹਾਂ ਜਾਜਕ ਦਾ ਹੋਵੇਗਾ।
14 Then our Father said to Moses, ਯਹੋਵਾਹ ਨੇ ਮੂਸਾ ਨੂੰ ਆਖਿਆ,
15 "If anyone is unfaithful and sins unintentionally against any of our Father's holy things, he must bring our Father a ram without defect from the flock as his guilt offering, valued in silver by weight by the sanctuary standard—a guilt offering. ਜੇ ਕੋਈ ਮਨੁੱਖ ਯਹੋਵਾਹ ਦੀਆਂ ਪਵਿੱਤਰ ਵਸਤੂਆਂ ਦੇ ਵਿਖੇ ਅਣਜਾਣ ਹੋ ਕੇ ਪਾਪ ਕਰੇ ਅਤੇ ਦੋਸ਼ੀ ਠਹਿਰੇ ਤਾਂ ਉਹ ਯਹੋਵਾਹ ਦੇ ਅੱਗੇ ਇੱਜੜਾਂ ਵਿੱਚੋਂ ਇੱਕ ਦੋਸ਼ ਰਹਿਤ ਭੇਡੂ ਲਿਆਵੇ ਅਤੇ ਉਸ ਦਾ ਮੁੱਲ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਓਨ੍ਹੇ ਹੀ ਚਾਂਦੀ ਦੇ ਸ਼ਕੇਲ ਹੋਵੇ, ਜਿੰਨਾਂ ਜਾਜਕ ਠਹਿਰਾਵੇ।
16 He must repay for the holy thing he sinned against, adding a fifth, and give it to the priest. The priest will atone for him with the guilt-offering ram, and he'll be forgiven. ਅਤੇ ਜਿਸ ਪਵਿੱਤਰ ਵਸਤੂ ਦੇ ਵਿਖੇ ਉਸ ਨੇ ਪਾਪ ਕੀਤਾ ਹੋਵੇ, ਉਸ ਵਿੱਚ ਉਹ ਪੰਜਵਾਂ ਹਿੱਸਾ ਹੋਰ ਵਧਾ ਕੇ ਜਾਜਕ ਨੂੰ ਦੇਵੇ ਅਤੇ ਜਾਜਕ ਦੋਸ਼ ਬਲੀ ਦੀ ਭੇਟ ਦਾ ਭੇਡੂ ਚੜ੍ਹਾ ਕੇ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ।
17 "If anyone sins, doing what our Father commanded not to be done, even unknowingly, he is guilty and bears his wrongdoing. ਜੇਕਰ ਕੋਈ ਮਨੁੱਖ ਪਾਪ ਕਰੇ ਅਤੇ ਅਜਿਹਾ ਕੰਮ ਕਰੇ ਜਿਸ ਨੂੰ ਕਰਨ ਦਾ ਹੁਕਮ ਯਹੋਵਾਹ ਨੇ ਨਹੀਂ ਦਿੱਤਾ, ਤਾਂ ਭਾਵੇਂ ਉਸ ਨੂੰ ਇਸ ਬਾਰੇ ਖ਼ਬਰ ਨਾ ਹੋਵੇ ਤਾਂ ਵੀ ਉਹ ਦੋਸ਼ੀ ਹੈ ਅਤੇ ਉਸ ਨੂੰ ਆਪਣੇ ਪਾਪ ਦਾ ਭਾਰ ਚੁੱਕਣਾ ਪਵੇਗਾ।
18 He must bring the priest a flawless ram from the flock, at the assessed value, as a guilt offering; the priest will atone for his unwitting sin, and he'll be forgiven. ਇਸ ਲਈ ਉਹ ਇੱਕ ਦੋਸ਼ ਰਹਿਤ ਭੇਡੂ ਦੋਸ਼ ਬਲੀ ਕਰਕੇ ਜਾਜਕ ਦੇ ਕੋਲ ਲਿਆਵੇ, ਉਹ ਜਿੰਨਾਂ ਜਾਜਕ ਠਹਿਰਾਉਣ ਓਨ੍ਹੇ ਹੀ ਮੁੱਲ ਦਾ ਹੋਵੇ ਅਤੇ ਜਾਜਕ ਉਸ ਦੇ ਲਈ ਉਸ ਦੇ ਅਣਜਾਣਪੁਣੇ ਵਿੱਚ ਕੀਤੇ ਹੋਏ ਪਾਪ ਦਾ ਪ੍ਰਾਸਚਿਤ ਕਰੇ ਅਤੇ ਉਸ ਨੂੰ ਮਾਫ਼ ਕੀਤਾ ਜਾਵੇਗਾ।
19 It is a guilt offering; he was certainly guilty before our Father." ਇਹ ਦੋਸ਼ ਬਲੀ ਦੀ ਭੇਟ ਹੈ, ਕਿਉਂਕਿ ਉਸ ਨੇ ਜ਼ਰੂਰ ਹੀ ਯਹੋਵਾਹ ਦੇ ਅੱਗੇ ਪਾਪ ਕੀਤਾ ਹੈ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]