Skip to content
The Believer's Library

Indian Revised Version (IRV) Punjabi - 2019

Leviticus 7 IRVPun

Show IRVPun only
Verse × ×
1 "This is the law of the guilt offering. It is most holy. ਦੋਸ਼ ਬਲੀ ਦੀ ਭੇਟ ਦੀ ਬਿਧੀ ਇਹ ਹੈ: ਉਹ ਅੱਤ ਪਵਿੱਤਰ ਹੈ।
2 Where they slaughter the burnt offering, they must slaughter the guilt offering; splatter its blood on all sides of the altar. ਜਿੱਥੇ ਉਹ ਹੋਮ ਬਲੀ ਦੀ ਭੇਟ ਨੂੰ ਵੱਢਦੇ ਹਨ, ਉੱਥੇ ਹੀ ਉਹ ਦੋਸ਼ ਬਲੀ ਦੀ ਭੇਟ ਨੂੰ ਵੱਢਣ ਅਤੇ ਉਸ ਦੇ ਲਹੂ ਤੋਂ ਜਾਜਕ ਜਗਵੇਦੀ ਦੇ ਚੁਫ਼ੇਰੇ ਛਿੜਕਣ।
3 All its fat is offered: the fat tail and fat covering the inner organs, ਅਤੇ ਉਹ ਉਸ ਦੀ ਸਾਰੀ ਚਰਬੀ ਨੂੰ ਚੜ੍ਹਾਉਣ ਅਰਥਾਤ ਮੋਟੀ ਪੂਛ ਅਤੇ ਉਹ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ।
4 the two kidneys and their fat at the loins, and the liver's long lobe, removed with the kidneys. ਦੋਵੇਂ ਗੁਰਦੇ ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ।
5 The priest burns them on the altar as a food offering to our Father; a guilt offering. ਅਤੇ ਜਾਜਕ ਅੱਗ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਜਗਵੇਦੀ ਦੇ ਉੱਤੇ ਉਨ੍ਹਾਂ ਨੂੰ ਸਾੜੇ। ਇਹ ਦੋਸ਼ ਦੀ ਭੇਟ ਹੈ।
6 Any male priest may eat it, eaten only in a holy place; it is most holy. ਜਾਜਕਾਂ ਵਿੱਚੋਂ ਸਾਰੇ ਪੁਰਖ ਉਸ ਵਿੱਚੋਂ ਖਾ ਸਕਦੇ ਹਨ, ਉਹ ਪਵਿੱਤਰ ਸਥਾਨ ਵਿੱਚ ਖਾਧੀ ਜਾਵੇ, ਉਹ ਅੱਤ ਪਵਿੱਤਰ ਹੈ।
7 "The sin offering and guilt offering share one law: it belongs to the priest who makes atonement with it. ਜਿਵੇਂ ਪਾਪ ਬਲੀ ਦੀ ਭੇਟ ਹੈ, ਉਸੇ ਤਰ੍ਹਾਂ ਹੀ ਦੋਸ਼ ਬਲੀ ਦੀ ਭੇਟ ਹੈ, ਉਨ੍ਹਾਂ ਦੋਹਾਂ ਦੀ ਇੱਕੋ ਹੀ ਬਿਧੀ ਹੈ। ਜਿਹੜਾ ਜਾਜਕ ਉਨ੍ਹਾਂ ਭੇਟਾਂ ਨੂੰ ਚੜ੍ਹਾ ਕੇ ਉਸ ਦਾ ਪ੍ਰਾਸਚਿਤ ਕਰੇ, ਉਹ ਹੀ ਉਸ ਨੂੰ ਰੱਖੇ।
8 The priest who offers anyone's burnt offering keeps its hide for himself. ਅਤੇ ਜਿਹੜਾ ਜਾਜਕ ਕਿਸੇ ਮਨੁੱਖ ਦੀ ਹੋਮ ਦੀ ਭੇਟ ਚੜ੍ਹਾਵੇ, ਉਸ ਹੋਮ ਬਲੀ ਭੇਟ ਦੀ ਖੱਲ ਨੂੰ ਉਹ ਜਾਜਕ ਹੀ ਲੈ ਲਵੇ।
9 Any grain offering baked in an oven, and all made in a pan or on a griddle, belongs to the priest who offers it. ਅਤੇ ਸਾਰੀ ਮੈਦੇ ਦੀ ਭੇਟ ਜੋ ਤੰਦੂਰ ਵਿੱਚ, ਜਾਂ ਕੜਾਹੀ ਵਿੱਚ ਜਾਂ ਤਵੇ ਉੱਤੇ ਪਕਾਈ ਜਾਵੇ ਉਹ ਉਸੇ ਜਾਜਕ ਦੀ ਹੋਵੇਗੀ, ਜਿਹੜਾ ਉਸ ਨੂੰ ਚੜ੍ਹਾਵੇਗਾ।
10 Every grain offering, mixed with oil or dry, belongs equally to all Aaron's sons. ਅਤੇ ਸਾਰੀਆਂ ਮੈਦੇ ਦੀਆਂ ਭੇਟਾਂ, ਭਾਵੇਂ ਤੇਲ ਨਾਲ ਰਲੀਆਂ ਹੋਈਆਂ ਹੋਣ ਭਾਵੇਂ ਰੁੱਖੀਆਂ, ਉਹ ਹਾਰੂਨ ਦੇ ਸਾਰੇ ਪੁੱਤਰਾਂ ਨੂੰ ਇੱਕੋ ਬਰਾਬਰ ਵੰਡੀਆਂ ਜਾਣ।
11 "This is the law of the sacrifice of peace offerings that anyone may bring to our Father. ਜਿਹੜੀਆਂ ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਉਣੀਆਂ ਹਨ, ਉਨ੍ਹਾਂ ਦੀ ਬਿਵਸਥਾ ਇਹ ਹੈ:
12 If he presents it as a thank offering, with it he must offer unleavened cakes mixed with oil, unleavened wafers coated with oil, and cakes of fine flour well kneaded and mixed with oil. ਜੇ ਉਹ ਉਸ ਨੂੰ ਧੰਨਵਾਦ ਦੇ ਲਈ ਚੜ੍ਹਾਵੇ ਤਾਂ ਉਹ ਆਪਣੀ ਧੰਨਵਾਦ ਦੀ ਭੇਟ ਵਿੱਚ, ਤੇਲ ਨਾਲ ਗੁੰਨ੍ਹੇ ਹੋਏ ਪਤੀਰੇ ਫੁਲਕੇ, ਤੇਲ ਨਾਲ ਚੋਪੜੀ ਹੋਈ ਪਤੀਰੀ ਮੱਠੀ ਅਤੇ ਮੈਦੇ ਦੀਆਂ ਤੇਲ ਨਾਲ ਤਲੀਆਂ ਹੋਈਆਂ ਪੂੜੀਆਂ ਚੜ੍ਹਾਵੇ,
13 He must bring loaves of leavened bread with his thanksgiving sacrifice of peace offerings. ਅਤੇ ਉਹ ਆਪਣੀਆਂ ਸੁੱਖ-ਸਾਂਦ ਦੀਆਂ ਭੇਟਾਂ ਵਿੱਚ ਧੰਨਵਾਦ ਦੀ ਬਲੀ ਨਾਲ ਖ਼ਮੀਰੀ ਰੋਟੀ ਵੀ ਚੜ੍ਹਾਵੇ।
14 From it he must give one of each as a contribution to our Father; it belongs to the priest who spatters the blood of the peace offerings. ਅਤੇ ਅਜਿਹੀ ਹਰੇਕ ਭੇਟ ਵਿੱਚੋਂ ਉਹ ਇੱਕ-ਇੱਕ ਰੋਟੀ ਯਹੋਵਾਹ ਦੇ ਅੱਗੇ ਚੁੱਕਣ ਦੀ ਭੇਟ ਕਰਕੇ ਚੜ੍ਹਾਵੇ ਅਤੇ ਉਹ ਉਸੇ ਜਾਜਕ ਦੀ ਹੋਵੇਗੀ, ਜਿਹੜਾ ਸੁੱਖ-ਸਾਂਦ ਦੀਆਂ ਭੇਟਾਂ ਦੇ ਲਹੂ ਨੂੰ ਛਿੜਕੇ।
15 The meat of his thanksgiving peace offerings must be eaten the day it's offered; none of it may remain until morning. ਅਤੇ ਉਸ ਧੰਨਵਾਦ ਵਾਲੀ ਸੁੱਖ-ਸਾਂਦ ਦੀਆਂ ਭੇਟਾਂ ਦੀ ਬਲੀ ਦਾ ਮਾਸ, ਉਸੇ ਦਿਨ ਹੀ ਖਾਧਾ ਜਾਵੇ, ਜਿਸ ਦਿਨ ਉਹ ਚੜ੍ਹਾਇਆ ਜਾਂਦਾ ਹੈ, ਉਸ ਵਿੱਚੋਂ ਸਵੇਰ ਤੱਕ ਕੁਝ ਵੀ ਬਾਕੀ ਨਾ ਰਹੇ।
16 "If his offering is a vow or voluntary sacrifice, it must be eaten the day he offers it; what remains may be eaten the next day. ਪਰ ਜੇਕਰ ਉਸ ਦੀ ਬਲੀ ਵਿੱਚੋਂ ਕੁਝ ਚੜ੍ਹਾਵਾ ਭਾਵੇਂ ਉਹ ਸੁੱਖਣਾ ਦਾ, ਜਾਂ ਖੁਸ਼ੀ ਦੀ ਭੇਟ ਦਾ ਹੋਵੇ, ਤਾਂ ਉਹ ਉਸੇ ਦਿਨ ਖਾਧਾ ਜਾਵੇ, ਜਿਸ ਦਿਨ ਉਹ ਆਪਣੀ ਬਲੀ ਚੜ੍ਹਾਉਂਦਾ ਹੈ, ਅਤੇ ਜੋ ਬਾਕੀ ਬਚ ਜਾਵੇ ਉਹ ਦੂਜੇ ਦਿਨ ਵੀ ਖਾਧਾ ਜਾਵੇ।
17 But any sacrifice flesh remaining on the third day must be burned in fire. ਪਰ ਉਸ ਬਲੀ ਦੇ ਮਾਸ ਵਿੱਚੋਂ ਜੋ ਕੁਝ ਤੀਜੇ ਦਿਨ ਤੱਕ ਬਚਿਆ ਰਹੇ, ਉਹ ਅੱਗ ਵਿੱਚ ਸਾੜਿਆ ਜਾਵੇ।
18 If any of his peace offering's meat is eaten on the third day, it won't be accepted, it won't count for the offerer—it's tainted, and whoever eats it bears his guilt. ਅਤੇ ਜੇਕਰ ਉਸ ਦੀਆਂ ਸੁੱਖ-ਸਾਂਦ ਦੀਆਂ ਭੇਟਾਂ ਦੀ ਬਲੀ ਦੇ ਮਾਸ ਵਿੱਚੋਂ ਤੀਜੇ ਦਿਨ ਤੱਕ ਕੁਝ ਖਾਧਾ ਜਾਵੇ ਤਾਂ ਉਹ ਸਵੀਕਾਰ ਨਾ ਕੀਤਾ ਜਾਵੇਗਾ ਅਤੇ ਨਾ ਚੜ੍ਹਾਉਣ ਵਾਲੇ ਦੇ ਲੇਖੇ ਵਿੱਚ ਗਿਣਿਆ ਜਾਵੇਗਾ। ਉਹ ਘਿਣਾਉਣਾ ਮੰਨਿਆ ਜਾਵੇਗਾ ਅਤੇ ਜਿਹੜਾ ਮਨੁੱਖ ਉਸ ਨੂੰ ਖਾਵੇਗਾ, ਉਹ ਆਪਣਾ ਦੋਸ਼ ਆਪ ਚੁੱਕੇਗਾ।
19 "Flesh that touches anything unclean must not be eaten—burn that flesh in fire. But other flesh: anyone clean may eat it. ਪਰ ਜਿਹੜਾ ਮਾਸ ਕਿਸੇ ਅਸ਼ੁੱਧ ਵਸਤੂ ਨਾਲ ਛੂਹੇ, ਉਹ ਖਾਧਾ ਨਾ ਜਾਵੇ, ਉਹ ਅੱਗ ਨਾਲ ਸਾੜਿਆ ਜਾਵੇ। ਸੁੱਖ-ਸਾਂਦ ਦੀਆਂ ਬਲੀਆਂ ਦੇ ਮਾਸ ਨੂੰ ਉਹ ਸਾਰੇ ਲੋਕ ਖਾਣ ਜੋ ਸ਼ੁੱਧ ਹੋਣ।
20 Anyone who eats meat of our Father's peace offering while unclean will be cut off from his people. ਪਰ ਜੋ ਕੋਈ ਮਨੁੱਖ ਅਸ਼ੁੱਧ ਹੋਵੇ ਅਤੇ ਯਹੋਵਾਹ ਦੀਆਂ ਸੁੱਖ-ਸਾਂਦ ਦੀਆਂ ਭੇਟਾਂ ਦੇ ਮਾਸ ਵਿੱਚੋਂ ਕੁਝ ਖਾਵੇ ਤਾਂ ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
21 Whoever touches anything unclean—human impurity, an unclean animal, or any unclean, detestable thing—then eats meat from our Father's peace offering, that person will be cut off from his people." ਅਤੇ ਜੇਕਰ ਕੋਈ ਕਿਸੇ ਅਪਵਿੱਤਰ ਵਸਤੂ ਨੂੰ ਛੂਹੇ ਅਤੇ ਯਹੋਵਾਹ ਦੀਆਂ ਸੁੱਖ-ਸਾਂਦ ਦੀਆਂ ਭੇਟਾਂ ਦੇ ਮਾਸ ਵਿੱਚੋਂ ਕੁਝ ਖਾਵੇ ਤਾਂ ਉਹ ਵੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ। ਭਾਵੇਂ ਉਹ ਮਨੁੱਖ ਦੀ ਕੋਈ ਅਸ਼ੁੱਧ ਵਸਤੂ, ਜਾਂ ਅਸ਼ੁੱਧ ਪਸ਼ੂ, ਜਾਂ ਕੋਈ ਵੀ ਅਸ਼ੁੱਧ ਜਾਂ ਘਿਣਾਉਣੀ ਵਸਤੂ ਹੋਵੇ।
22 Our Father spoke to Moses: ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
23 "Tell the people of Israel: Do not eat any fat from ox, sheep, or goat. ਇਸਰਾਏਲੀਆਂ ਨੂੰ ਆਖ ਕਿ ਤੁਸੀਂ ਕਿਸੇ ਪ੍ਰਕਾਰ ਦੀ ਚਰਬੀ ਨਾ ਖਾਣਾ, ਭਾਵੇਂ ਬਲ਼ਦ ਦੀ, ਭਾਵੇਂ ਭੇਡ ਦੀ, ਭਾਵੇਂ ਬੱਕਰੇ ਦੀ ਹੋਵੇ।
24 Fat from a carcass or animal mauled by a predator may serve any purpose, but never eat it. ਅਤੇ ਜਿਹੜਾ ਪਸ਼ੂ ਆਪ ਮਰ ਜਾਵੇ ਜਾਂ ਕਿਸੇ ਦੂਜੇ ਪਸ਼ੂ ਦੁਆਰਾ ਪਾੜਿਆ ਜਾਵੇ, ਉਸ ਦੀ ਚਰਬੀ ਹੋਰ ਕਿਸੇ ਕੰਮ ਵਿੱਚ ਵਰਤੀ ਜਾਵੇ ਪਰ ਤੁਸੀਂ ਕਿਸੇ ਵੀ ਤਰ੍ਹਾਂ ਉਸ ਨੂੰ ਨਾ ਖਾਇਓ।
25 Anyone who eats fat from an animal offered to me by fire will be cut off from his people. ਕੋਈ ਵੀ ਜਿਹੜਾ ਅਜਿਹੇ ਪਸ਼ੂ ਦੀ ਚਰਬੀ ਨੂੰ ਖਾਵੇ, ਜਿਸ ਨੂੰ ਮਨੁੱਖ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਕਰਕੇ ਚੜ੍ਹਾਉਂਦੇ ਹਨ ਤਾਂ ਉਸ ਨੂੰ ਖਾਣ ਵਾਲਾ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
26 You must not eat any blood at all, from bird or animal, wherever you live. ਅਤੇ ਤੁਸੀਂ ਆਪਣੇ ਸਾਰੇ ਨਿਵਾਸ ਸਥਾਨਾਂ ਵਿੱਚ ਕਿਸੇ ਪ੍ਰਕਾਰ ਦਾ ਲਹੂ ਭਾਵੇਂ ਪੰਛੀ ਦਾ, ਭਾਵੇਂ ਪਸ਼ੂ ਦਾ ਹੋਵੇ, ਨਾ ਖਾਣਾ।
27 Anyone who eats any blood will be cut off from his people." ਜਿਹੜਾ ਮਨੁੱਖ ਕਿਸੇ ਪ੍ਰਕਾਰ ਦਾ ਮਾਸ ਲਹੂ ਸਮੇਤ ਖਾਵੇ, ਉਹ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
28 Our Father spoke to Moses: ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
29 "Speak to the Israelites: Whoever presents his peace offering to me must bring his offering to me from that sacrifice. ਇਸਰਾਏਲੀਆਂ ਨੂੰ ਇਹ ਆਖ ਕਿ ਜੋ ਕੋਈ ਯਹੋਵਾਹ ਦੇ ਅੱਗੇ ਆਪਣੀਆਂ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਵੇ, ਉਹ ਆਪਣੀਆਂ ਉਸੇ ਸੁੱਖ-ਸਾਂਦ ਦੀਆਂ ਭੇਟਾਂ ਵਿੱਚੋਂ ਯਹੋਵਾਹ ਦੇ ਅੱਗੇ ਲਿਆਵੇ।
30 With his hands he must bring my food offerings; the fat with the breast he must bring, to wave the breast as a wave offering before me. ਉਹ ਆਪਣੇ ਹੱਥ ਨਾਲ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਲਿਆਵੇ ਅਰਥਾਤ ਛਾਤੀ ਦੇ ਸਮੇਤ ਚਰਬੀ ਲਿਆਵੇ, ਤਾਂ ਜੋ ਛਾਤੀ ਯਹੋਵਾਹ ਦੇ ਅੱਗੇ ਹਿਲਾਉਣ ਦੀ ਭੇਟ ਕਰਕੇ ਹਿਲਾਈ ਜਾਵੇ।
31 The priest burns the fat on the altar; the breast belongs to Aaron and his sons. ਅਤੇ ਜਾਜਕ ਚਰਬੀ ਨੂੰ ਜਗਵੇਦੀ ਉੱਤੇ ਸਾੜੇ ਪਰ ਛਾਤੀ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮਿਲ ਜਾਵੇ।
32 You are to give the right thigh to the priest as a contribution from your peace offerings. ਅਤੇ ਤੁਸੀਂ ਆਪਣੀਆਂ ਸੁੱਖ-ਸਾਂਦ ਦੀਆਂ ਭੇਟਾਂ ਵਿੱਚੋਂ ਸੱਜੇ ਪੱਟ ਨੂੰ ਚੁੱਕਣ ਦੀ ਭੇਟ ਕਰਕੇ ਜਾਜਕ ਨੂੰ ਦੇਣਾ।
33 Whichever son of Aaron offers the peace offering's blood and fat gets the right thigh as his portion. ਹਾਰੂਨ ਦੇ ਪੁੱਤਰਾਂ ਵਿੱਚੋਂ ਜਿਹੜਾ ਸੁੱਖ-ਸਾਂਦ ਦੀਆਂ ਭੇਟਾਂ ਦਾ ਲਹੂ ਅਤੇ ਚਰਬੀ ਚੜ੍ਹਾਵੇ, ਸੱਜਾ ਪੱਟ ਉਸੇ ਦਾ ਹਿੱਸਾ ਹੋਵੇਗਾ।
34 For I have taken the breast of the wave offering and thigh of the contribution from Israel's peace offerings, and given them to Aaron the priest and his sons as a permanent share from Israel." ਕਿਉਂ ਜੋ ਇਸਰਾਏਲੀਆਂ ਦੀਆਂ ਸੁੱਖ-ਸਾਂਦ ਦੀਆਂ ਬਲੀਆਂ ਦੀਆਂ ਭੇਟਾਂ ਵਿੱਚੋਂ ਹਿਲਾਉਣ ਦੀ ਭੇਟ ਦੀ ਛਾਤੀ ਅਤੇ ਚੁੱਕਣ ਦੀ ਭੇਟ ਵਿੱਚੋਂ ਪੱਟ ਨੂੰ ਲੈ ਕੇ ਮੈਂ ਹਾਰੂਨ ਜਾਜਕ ਅਤੇ ਉਸ ਦੇ ਪੁੱਤਰਾਂ ਨੂੰ ਦਿੱਤਾ ਹੈ ਤਾਂ ਜੋ ਇਹ ਇਸਰਾਏਲੀਆਂ ਵੱਲੋਂ ਉਨ੍ਹਾਂ ਦਾ ਸਦਾ ਲਈ ਹੱਕ ਬਣਿਆ ਰਹੇ।
35 This is Aaron and his sons' portion from our Father's food offerings, from the day they were presented to serve our Father as priests. ਜਿਸ ਦਿਨ ਹਾਰੂਨ ਅਤੇ ਉਸ ਦੇ ਪੁੱਤਰ ਯਹੋਵਾਹ ਦੇ ਸਨਮੁਖ ਜਾਜਕਾਈ ਲਈ ਨਿਯੁਕਤ ਕੀਤੇ ਗਏ, ਉਸੇ ਦਿਨ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਉਨ੍ਹਾਂ ਦਾ ਇਹੋ ਮਸਹ ਕਰਨ ਦਾ ਹੱਕ ਠਹਿਰਾਇਆ ਗਿਆ।
36 Our Father commanded this be given them from the Israelites, the day he anointed them—a permanent share for all their generations. ਜਿਸ ਦਿਨ ਯਹੋਵਾਹ ਨੇ ਉਨ੍ਹਾਂ ਨੂੰ ਮਸਹ ਕੀਤਾ, ਉਸੇ ਦਿਨ ਉਸ ਨੇ ਹੁਕਮ ਦਿੱਤਾ ਕਿ ਉਨ੍ਹਾਂ ਨੂੰ ਇਸਰਾਏਲੀਆਂ ਵੱਲੋਂ ਇਹ ਹਿੱਸਾ ਰੋਜ਼ ਮਿਲਿਆ ਕਰੇ, ਪੀੜ੍ਹੀਓਂ ਪੀੜ੍ਹੀ ਉਨ੍ਹਾਂ ਦਾ ਇਹੋ ਹੱਕ ਠਹਿਰਾਇਆ ਗਿਆ ਹੈ।
37 This is the law for burnt offerings, grain offerings, sin offerings, guilt offerings, ordination offerings, and peace offerings, ਹੋਮ ਬਲੀ ਦੀ ਭੇਟ, ਮੈਦੇ ਦੀ ਭੇਟ, ਪਾਪ ਬਲੀ, ਦੋਸ਼ ਬਲੀ ਦੀ ਭੇਟ, ਜਾਜਕਾਂ ਨੂੰ ਪਵਿੱਤਰ ਠਹਿਰਾਉਣ ਦੀ ਬਲੀ ਅਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਇਹੋ ਬਿਵਸਥਾ ਹੈ।
38 which our Father commanded Moses on Mount Sinai, the day he commanded the people of Israel to bring their offerings to our Father in the Wilderness of Sinai. ਜਦ ਯਹੋਵਾਹ ਨੇ ਸੀਨਈ ਪਰਬਤ ਦੇ ਉਜਾੜ ਵਿੱਚ ਮੂਸਾ ਨੂੰ ਹੁਕਮ ਦਿੱਤਾ ਕਿ ਇਸਰਾਏਲੀ ਯਹੋਵਾਹ ਲਈ ਕਿਹੜੀਆਂ-ਕਿਹੜੀਆਂ ਭੇਟਾਂ ਚੜ੍ਹਾਉਣ, ਤਦ ਉਸ ਨੇ ਉਨ੍ਹਾਂ ਨੂੰ ਇਹੋ ਬਿਵਸਥਾ ਦਿੱਤੀ ਸੀ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]