Skip to content
The Believer's Library

Indian Revised Version (IRV) Punjabi - 2019

Luke 1 IRVPun

Show IRVPun only
Verse × ×
1 Since many have undertaken to compile an ordered account of what has been accomplished among us. ਇਸ ਲਈ ਬਹੁਤਿਆਂ ਲੋਕਾਂ ਨੇ, ਉਨ੍ਹਾਂ ਗੱਲਾਂ ਦਾ ਇਤਹਾਸ ਲਿਖਣ ਦਾ ਫੈਸਲਾ ਕੀਤਾ ਜੋ ਸਾਡੇ ਵਿੱਚ ਪੂਰੀਆਂ ਹੋਈਆਂ ਹਨ।
2 Just as eyewitnesses from the beginning and servants of the word handed these accounts to us, ਜਿਵੇਂ ਉਨ੍ਹਾਂ ਨੇ ਸਾਨੂੰ ਦੱਸਿਆ ਜਿਹੜੇ ਸ਼ੁਰੂਆਤ ਤੋਂ ਚਸ਼ਮਦੀਦ ਗਵਾਹ ਅਤੇ ਬਚਨ ਦੇ ਸੇਵਕ ਸਨ।
3 I too, having traced everything accurately from the start, decided to write it in order for you, most excellent Theophilus, ਹੇ ਆਦਰਯੋਗ ਥਿਉਫ਼ਿਲੁਸ ਮੈਂ ਵੀ ਪੂਰੇ ਯਤਨ ਨਾਲ ਖੋਜ ਕਰਕੇ ਇਸ ਗੱਲ ਨੂੰ ਚੰਗਾ ਸਮਝਿਆ ਜੋ ਤੇਰੇ ਲਈ ਸਾਰੀ ਵਾਰਤਾ ਜਿਵੇਂ ਹੋਈ, ਉਸੇ ਤਰ੍ਹਾਂ ਲਿਖਾਂ।
4 so that you may know the certainty of the things you have been taught. ਕਿ ਤੂੰ ਉਨ੍ਹਾਂ ਗੱਲਾਂ ਦੀ ਸਚਿਆਈ ਨੂੰ ਜਾਣ ਲਵੇਂ ਜਿਨ੍ਹਾਂ ਦੀ ਤੂੰ ਸਿੱਖਿਆ ਪਾਈ।
5 In the days of Herod, king of Judea, a priest named Zechariah was in Abijah's priestly division. His wife Elizabeth descended from Aaron. ਯਹੂਦਿਯਾ ਦੇ ਰਾਜਾ ਹੇਰੋਦੇਸ ਦੇ ਸਮੇਂ ਅਬੀਯਾਹ ਦੇ ਦਲ ਵਿੱਚੋਂ, ਜ਼ਕਰਯਾਹ ਨਾਮ ਦਾ ਇੱਕ ਜਾਜਕ ਸੀ ਅਤੇ ਉਸ ਦੀ ਪਤਨੀ ਇਲੀਸਬਤ ਹਾਰੂਨ ਦੇ ਘਰਾਣੇ ਦੀ ਸੀ।
6 They were both righteous before our Father, walking blamelessly in all his commandments and ordinances. ਉਹ ਦੋਵੇਂ ਪਰਮੇਸ਼ੁਰ ਦੇ ਅੱਗੇ ਧਰਮੀ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਤੇ ਨਿਰਦੋਸ਼ ਚੱਲਦੇ ਸਨ।
7 But they had no child, because Elizabeth was barren, and both were very old. ਉਨ੍ਹਾਂ ਦੇ ਔਲਾਦ ਨਹੀਂ ਸੀ ਕਿਉਂਕਿ ਇਲੀਸਬਤ ਬਾਂਝ ਸੀ ਅਤੇ ਦੋਵੇਂ ਬਜ਼ੁਰਗ ਸਨ।
8 Now while he was serving as priest before our Father when his division was on duty, ਇਸ ਤਰ੍ਹਾਂ ਹੋਇਆ ਕਿ ਜਦ ਉਹ ਪਰਮੇਸ਼ੁਰ ਦੇ ਹਜ਼ੂਰ ਆਪਣੀ ਵਾਰੀ ਸਿਰ ਜਾਜਕ ਦਾ ਕੰਮ ਕਰ ਰਿਹਾ ਸੀ।
9 by priestly custom, lot chose him to enter his sanctuary and burn incense. ਤਦ ਜਾਜਕ ਦੀ ਰੀਤ ਦੇ ਅਨੁਸਾਰ ਉਸ ਦੇ ਨਾਮ ਦੀ ਪਰਚੀ ਨਿੱਕਲੀ, ਜੋ ਪ੍ਰਭੂ ਦੀ ਹੈਕਲ ਵਿੱਚ ਜਾ ਕੇ ਧੂਪ ਧੁਖਾਵੇ।
10 And the whole crowd of the people were praying outside at the hour of incense. ਧੂਪ ਧੁਖਾਉਣ ਸਮੇਂ ਸਾਰੀ ਸੰਗਤ ਬਾਹਰ ਪ੍ਰਾਰਥਨਾ ਕਰ ਰਹੀ ਸੀ।
11 Then an angel of our Father appeared to him, standing at the right of the altar of incense. ਤਦ ਉਸ ਨੂੰ ਪ੍ਰਭੂ ਦਾ ਇੱਕ ਦੂਤ ਧੂਪ ਦੀ ਵੇਦੀ ਦੇ ਸੱਜੇ ਪਾਸੇ ਖੜ੍ਹਾ ਨਜ਼ਰ ਆਇਆ।
12 Zechariah was shaken when he saw him, and fear came over him. ਅਤੇ ਜ਼ਕਰਯਾਹ ਇਹ ਵੇਖ ਕੇ ਡਰ ਗਿਆ ਤੇ ਘਬਰਾ ਗਿਆ।
13 The angel said to him, "Don't be afraid, Zechariah—your prayer has been heard. Your wife Elizabeth will bear you a son; name him John. ਤਦ ਦੂਤ ਨੇ ਆਖਿਆ, ਹੇ ਜ਼ਕਰਯਾਹ ਨਾ ਡਰ ਕਿਉਂ ਜੋ ਤੇਰੀ ਪ੍ਰਾਰਥਨਾ ਸੁਣੀ ਗਈ ਹੈ, ਤੇਰੀ ਪਤਨੀ ਇਲੀਸਬਤ ਤੇਰੇ ਲਈ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯੂਹੰਨਾ ਰੱਖੀਂ।
14 You will have joy and gladness; many will rejoice at his birth. ਅਤੇ ਤੈਨੂੰ ਖੁਸ਼ੀ ਅਤੇ ਅਨੰਦ ਹੋਵੇਗਾ ਅਤੇ ਉਸ ਦੇ ਜਨਮ ਤੋਂ ਬਹੁਤ ਲੋਕ ਖੁਸ਼ ਹੋਣਗੇ।
15 He will be great before our Father, must never drink wine or other alcoholic drinks, and he will be filled with the Holy Spirit even from his mother's womb. ਕਿਉਂਕਿ ਉਹ ਪਰਮੇਸ਼ੁਰ ਸਾਹਮਣੇ ਮਹਾਨ ਹੋਵੇਗਾ ਅਤੇ ਨਾ ਮੈਅ, ਨਾ ਮਧ ਪੀਵੇਗਾ ਅਤੇ ਆਪਣੀ ਮਾਤਾ ਦੇ ਗਰਭ ਤੋਂ ਹੀ ਪਵਿੱਤਰ ਆਤਮਾ ਨਾਲ ਭਰਪੂਰ ਹੋਵੇਗਾ।
16 And he will turn many of the children of Israel back to their Father. ਅਤੇ ਇਸਰਾਏਲ ਦੀ ਸੰਤਾਨ ਵਿੱਚੋਂ ਬਹੁਤਿਆਂ ਨੂੰ ਪ੍ਰਭੂ ਪਰਮੇਸ਼ੁਰ ਦੀ ਵੱਲ ਮੋੜ ਲਿਆਵੇਗਾ।
17 He will go before our Father in Elijah's spirit and power, turning fathers' hearts to their children, and the disobedient to the wisdom of the righteous, to prepare a people ready for our Father." ਉਹ ਉਨ੍ਹਾਂ ਦੇ ਅੱਗੇ-ਅੱਗੇ ਏਲੀਯਾਹ ਦੇ ਆਤਮਾ ਅਤੇ ਸਮਰੱਥਾ ਨਾਲ ਚੱਲੇਗਾ ਤਾਂ ਜੋ ਪਿਤਾਵਾਂ ਦੇ ਦਿਲਾਂ ਨੂੰ ਬੱਚਿਆਂ ਦੀ ਵੱਲ ਅਤੇ ਆਗਿਆ ਨਾ ਮੰਨਣ ਵਾਲਿਆ ਨੂੰ ਧਰਮੀਆਂ ਦੀ ਸਮਝ ਵੱਲ ਮੋੜੇ, ਜੋ ਪ੍ਰਭੂ ਦੇ ਯੋਗ ਕੌਮ ਨੂੰ ਤਿਆਰ ਕਰੇ।
18 Zechariah said to the angel, "How will I know this? I'm old, and my wife is well along in years." ਤਦ ਜ਼ਕਰਯਾਹ ਨੇ ਸਵਰਗ ਦੂਤ ਨੂੰ ਆਖਿਆ, ਮੈਂ ਇਹ ਕਿਵੇਂ ਵਿਸ਼ਵਾਸ ਕਰਾਂ ਕਿਉਂਕਿ ਮੈਂ ਵੱਡੀ ਉਮਰ ਦਾ ਹਾਂ ਅਤੇ ਮੇਰੀ ਪਤਨੀ ਬਜ਼ੁਰਗ ਹੈ?
19 The angel answered him, "I am Gabriel, who stands in our Father's presence, sent to speak to you and bring you this good news. ਸਵਰਗ ਦੂਤ ਨੇ ਉਸ ਨੂੰ ਉੱਤਰ ਦਿੱਤਾ, ਮੈਂ ਜਿਬਰਾਏਲ ਹਾਂ, ਜੋ ਪਰਮੇਸ਼ੁਰ ਦੇ ਸਾਹਮਣੇ ਹਾਜ਼ਰ ਰਹਿੰਦਾ ਹਾਂ ਅਤੇ ਤੇਰੇ ਨਾਲ ਗੱਲਾਂ ਕਰਨ ਅਤੇ ਖੁਸ਼ੀ ਦੀ ਖ਼ਬਰ ਦੱਸਣ ਵਾਸਤੇ ਭੇਜਿਆ ਗਿਆ ਹਾਂ।
20 And now you will be silent, unable to speak, until the day these things happen, because you did not believe my words, which will come true in their time." ਵੇਖ ਜਦ ਤੱਕ ਇਹ ਗੱਲਾਂ ਪੂਰੀਆਂ ਨਾ ਹੋਣ ਤੂੰ ਗੂੰਗਾ ਰਹੇਂਗਾ ਅਤੇ ਬੋਲ ਨਾ ਸਕੇਂਗਾ, ਇਸ ਕਾਰਨ ਜੋ ਤੂੰ ਮੇਰੀਆਂ ਗੱਲਾਂ ਨੂੰ ਸੱਚ ਨਹੀਂ ਮੰਨਿਆ ਜਿਹੜੀਆਂ ਆਪਣੇ ਸਮੇਂ ਤੇ ਪੂਰੀਆਂ ਹੋਣਗੀਆਂ।
21 Meanwhile the people waited for Zechariah, wondering why he stayed so long in the sanctuary. ਅਤੇ ਲੋਕ ਜ਼ਕਰਯਾਹ ਦੀ ਉਡੀਕ ਕਰ ਰਹੇ ਸਨ ਅਤੇ ਹੈਕਲ ਭਵਨ ਵਿੱਚ ਉਸ ਦੇ ਵੱਧ ਸਮਾਂ ਲਾਉਣ ਕਰਕੇ ਹੈਰਾਨ ਹੁੰਦੇ ਸਨ।
22 When he came out, he could not speak to them, and they knew he had seen a vision in the sanctuary. He kept motioning to them and stayed mute. ਪਰ ਜਦ ਉਹ ਬਾਹਰ ਆਇਆ ਤਾਂ ਉਨ੍ਹਾਂ ਨਾਲ ਬੋਲ ਨਾ ਸਕਿਆ ਅਤੇ ਉਨ੍ਹਾਂ ਜਾਣਿਆ ਜੋ ਉਸ ਨੇ ਹੈਕਲ ਵਿੱਚ ਕੋਈ ਦਰਸ਼ਣ ਵੇਖਿਆ ਹੈ ਅਤੇ ਉਹ ਉਨ੍ਹਾਂ ਨੂੰ ਇਸ਼ਾਰਿਆ ਨਾਲ ਦੱਸਦਾ ਸੀ ਅਤੇ ਗੂੰਗਾ ਹੋ ਗਿਆ।
23 And when his days of service were ended, he went home. ਤਾਂ ਇਹ ਹੋਇਆ ਕਿ ਭਵਨ ਵਿੱਚ ਆਪਣੀ ਸੇਵਾ ਦੇ ਦਿਨ ਪੂਰੇ ਕਰਕੇ ਉਹ ਆਪਣੇ ਘਰ ਵਾਪਸ ਚੱਲਿਆ ਗਿਆ।
24 After these days his wife Elizabeth became pregnant, and for five months she kept herself hidden, saying, ਫਿਰ ਉਨ੍ਹਾਂ ਦਿਨਾਂ ਪਿੱਛੋਂ ਉਸ ਦੀ ਪਤਨੀ ਇਲੀਸਬਤ ਗਰਭਵਤੀ ਹੋਈ ਅਤੇ ਪੰਜ ਮਹੀਨਿਆਂ ਤੱਕ ਆਪਣੇ ਆਪ ਨੂੰ ਇਹ ਕਹਿ ਕੇ ਛੁਪਾਇਆ,
25 "This is what our Father did for me, in the days he looked on me, to remove my disgrace among people." “ਕਿ ਪ੍ਰਭੂ ਨੇ ਇਹਨਾਂ ਦਿਨਾਂ ਵਿੱਚ ਮੇਰੇ ਉੱਤੇ ਨਿਗਾਹ ਕੀਤੀ ਅਤੇ ਮੇਰੇ ਨਾਲ ਇਹ ਕੀਤਾ ਹੈ ਜੋ ਲੋਕਾਂ ਵਿੱਚੋਂ ਮੇਰੀ ਸ਼ਰਮਿੰਦਗੀ ਨੂੰ ਖ਼ਤਮ ਕਰ ਦੇਵੇ।”
26 In month six our Father sent the angel Gabriel to a Galilee town called Nazareth, ਛੇਵੇਂ ਮਹੀਨੇ ਪਰਮੇਸ਼ੁਰ ਨੇ ਜਿਬਰਾਏਲ ਦੂਤ ਨੂੰ ਨਾਸਰਤ ਨਾਮ ਦੇ ਗਲੀਲ ਦੇ ਇੱਕ ਨਗਰ ਵਿੱਚ
27 to a virgin engaged to a man named Joseph, of the house of David; the virgin's name was Mary. ਇੱਕ ਕੁਆਰੀ ਦੇ ਕੋਲ ਭੇਜਿਆ ਜਿਸ ਦੀ ਮੰਗਣੀ ਦਾਊਦ ਦੇ ਵੰਸ਼ ਦੇ ਯੂਸਫ਼ ਨਾਲ ਹੋਈ ਸੀ, ਉਸ ਕੁਆਰੀ ਦਾ ਨਾਮ ਮਰਿਯਮ ਸੀ।
28 And he came to her and said, "Greetings, favored one! Our Father is with you." ਅਤੇ ਸਵਰਗ ਦੂਤ ਨੇ ਉਸ ਦੇ ਕੋਲ ਅੰਦਰ ਆ ਕੇ ਆਖਿਆ, ਅਨੰਦ ਅਤੇ ਜੈ ਤੇਰੀ ਹੋਵੇ, ਜਿਸ ਉੱਤੇ ਕਿਰਪਾ ਹੋਈ! ਪ੍ਰਭੂ ਤੇਰੇ ਨਾਲ ਹੈ।
29 But she was greatly troubled by his words, and wondered what kind of greeting this might be. ਪਰ ਉਹ ਇਸ ਬਚਨ ਤੋਂ ਬਹੁਤ ਘਬਰਾਈ ਅਤੇ ਸੋਚਣ ਲੱਗੀ ਜੋ ਇਹ ਕਿਹੋ ਜਿਹੀ ਵਧਾਈ ਹੈ?
30 The angel said to her, "Don't be afraid, Mary, for you have found favor with our Father. ਦੂਤ ਨੇ ਉਸ ਨੂੰ ਆਖਿਆ, ਹੇ ਮਰਿਯਮ ਨਾ ਡਰ, ਕਿਉਂ ਜੋ ਤੇਰੇ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ
31 You will conceive in your womb and bear a son, and you will call his name Jesus. ਅਤੇ ਵੇਖ ਤੂੰ ਗਰਭਵਤੀ ਹੋਵੇਂਗੀ, ਇੱਕ ਪੁੱਤਰ ਨੂੰ ਜਨਮ ਦੇਵੇਂਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀ।
32 He will be great and called Son of the Most High, and our Father will give him the throne of his father David, ਉਹ ਮਹਾਨ ਹੋਵੇਗਾ, ਅੱਤ ਮਹਾਨ ਦਾ ਪੁੱਤਰ ਕਹਾਵੇਗਾ ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਸਿੰਘਾਸਣ ਉਸ ਨੂੰ ਦੇਵੇਗਾ।
33 and he will reign over Jacob's house forever; his kingdom will never end." ਉਹ ਸਦੀਪਕ ਕਾਲ ਤੱਕ ਯਾਕੂਬ ਦੇ ਘਰਾਣੇ ਉੱਤੇ ਰਾਜ ਕਰੇਗਾ ਅਤੇ ਉਸ ਦੇ ਰਾਜ ਦਾ ਅੰਤ ਨਾ ਹੋਵੇਗਾ।
34 And Mary said to the angel, "How will this be, since I am a virgin?" ਤਦ ਮਰਿਯਮ ਨੇ ਦੂਤ ਨੂੰ ਆਖਿਆ, ਇਹ ਕਿਵੇਂ ਹੋਵੇਗਾ ਜਦ ਕਿ ਮੈਂ ਪੁਰਸ਼ ਨੂੰ ਜਾਣਦੀ ਹੀ ਨਹੀਂ।
35 The angel answered her, "The Holy Spirit will come over you, and the Most High's power will shadow you; so the holy child born will be called the Son of our Father. ਦੂਤ ਨੇ ਉਸ ਨੂੰ ਉੱਤਰ ਦਿੱਤਾ ਕਿ ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਮਹਾਨ ਦੀ ਸਮਰੱਥਾ ਤੇਰੇ ਉੱਤੇ ਛਾਇਆ ਕਰੇਗੀ, ਇਸ ਕਰਕੇ ਜਿਹੜਾ ਜਨਮ ਲਵੇਗਾ ਉਹ ਪਵਿੱਤਰ ਅਤੇ ਪਰਮੇਸ਼ੁਰ ਦਾ ਪੁੱਤਰ ਕਹਾਵੇਗਾ।
36 Look, your relative Elizabeth has also conceived a son in her old age—this is the sixth month for her called barren. ਅਤੇ ਵੇਖ ਤੇਰੀ ਰਿਸ਼ਤੇਦਾਰ ਇਲੀਸਬਤ, ਜਿਹੜੀ ਬਾਂਝ ਕਹਾਉਂਦੀ ਸੀ, ਉਸ ਦੇ ਵੀ ਬੁਢਾਪੇ ਵਿੱਚ ਪੁੱਤਰ ਹੋਣ ਵਾਲਾ ਹੈ ਉਸ ਦਾ ਇਹ ਛੇਵਾਂ ਮਹੀਨਾ ਹੈ।
37 For nothing will be impossible with our Father." ਕਿਉਂਕਿ ਕੋਈ ਬਚਨ ਪਰਮੇਸ਼ੁਰ ਦੀ ਵੱਲੋਂ ਸ਼ਕਤੀਹੀਣ ਨਾ ਹੋਵੇਗਾ।
38 Mary said, "I am the servant of our Father; let it happen to me as you said." Then the angel left her. ਤਾਂ ਮਰਿਯਮ ਨੇ ਕਿਹਾ, ਵੇਖ ਮੈਂ ਪ੍ਰਭੂ ਦੀ ਦਾਸੀ ਹਾਂ, ਮੇਰੇ ਨਾਲ ਤੇਰੀ ਗੱਲ ਦੇ ਅਨੁਸਾਰ ਹੋਵੇ। ਤਦ ਦੂਤ ਉਸ ਦੇ ਕੋਲੋਂ ਚੱਲਿਆ ਗਿਆ।
39 In those days Mary got up and hurried to the hill country, to a town in Judah, ਉਨ੍ਹੀਂ ਦਿਨੀਂ ਮਰਿਯਮ ਛੇਤੀ ਨਾਲ ਉੱਠ ਕੇ ਪਹਾੜੀ ਦੇਸ ਵਿੱਚ ਯਹੂਦਾਹ ਦੇ ਇੱਕ ਨਗਰ ਨੂੰ ਗਈ।
40 and she entered the house of Zechariah and greeted Elizabeth. ਅਤੇ ਜ਼ਕਰਯਾਹ ਦੇ ਘਰ ਵਿੱਚ ਜਾ ਕੇ ਇਲੀਸਬਤ ਨੂੰ ਨਮਸਕਾਰ ਕੀਤਾ।
41 When Elizabeth heard Mary's greeting, her baby leaped in her womb, and she was filled with the Holy Spirit. ਤਾਂ ਇਸ ਤਰ੍ਹਾਂ ਹੋਇਆ, ਕਿ ਜਦ ਇਲੀਸਬਤ ਨੇ ਮਰਿਯਮ ਦਾ ਨਮਸਕਾਰ ਸੁਣਿਆ ਤਾਂ ਬੱਚਾ ਉਸ ਦੀ ਕੁੱਖ ਵਿੱਚ ਉੱਛਲ ਪਿਆ ਅਤੇ ਇਲੀਸਬਤ ਪਵਿੱਤਰ ਆਤਮਾ ਨਾਲ ਭਰ ਗਈ।
42 She cried out with a loud voice, "Blessed are you among women, blessed is the fruit of your womb! ਅਤੇ ਉਹ ਉੱਚੀ ਅਵਾਜ਼ ਨਾਲ ਬੋਲੀ, ਤੂੰ ਔਰਤਾਂ ਵਿੱਚੋਂ ਧੰਨ ਹੈਂ ਅਤੇ ਧੰਨ ਹੈ ਤੇਰੀ ਕੁੱਖ ਦਾ ਫਲ।
43 And why is this granted to me, that the mother of my Lord should come to me? ਮੇਰੇ ਉੱਤੇ ਇਹ ਕਿਰਪਾ ਕਿਵੇਂ ਹੋਈ ਜੋ ਮੇਰੇ ਪ੍ਰਭੂ ਦੀ ਮਾਤਾ ਮੇਰੇ ਕੋਲ ਆਈ?
44 For the moment I heard your greeting, the baby in my womb leaped for joy. ਵੇਖ, ਤੇਰੇ ਨਮਸਕਾਰ ਦੀ ਅਵਾਜ਼ ਮੇਰੇ ਕੰਨ ਵਿੱਚ ਪੈਂਦਿਆਂ ਹੀ, ਬੱਚਾ ਮੇਰੀ ਕੁੱਖ ਵਿੱਚ ਅਨੰਦ ਦੇ ਕਾਰਨ ਉੱਛਲ ਪਿਆ।
45 Blessed is she who believed that there would be a fulfillment of what our Father spoke to her." ਅਤੇ ਧੰਨ ਹੈ ਉਹ ਜਿਸ ਨੇ ਵਿਸ਼ਵਾਸ ਕੀਤਾ ਕਿ ਜਿਹੜੀਆਂ ਗੱਲਾਂ ਪ੍ਰਭੂ ਦੇ ਵੱਲੋਂ ਉਸ ਨੂੰ ਆਖੀਆਂ ਗਈਆਂ, ਉਹ ਪੂਰੀਆਂ ਹੋਣਗੀਆਂ।
46 And Mary said, "My soul magnifies our Father, ਤਦ ਮਰਿਯਮ ਨੇ ਆਖਿਆ, “ਮੇਰੀ ਜਾਨ ਪ੍ਰਭੂ ਦੀ ਵਡਿਆਈ ਕਰਦੀ ਹੈ,
47 and my spirit rejoices in our Father, my Savior, ਅਤੇ ਮੇਰੀ ਆਤਮਾ ਮੇਰੇ ਮੁਕਤੀਦਾਤੇ ਪਰਮੇਸ਼ੁਰ ਵਿੱਚ ਅਨੰਦ ਹੋਈ,
48 for he has looked on the humble estate of his servant. For from now on all generations will call me blessed; ਕਿਉਂ ਜੋ ਉਸ ਨੇ ਆਪਣੀ ਦਾਸੀ ਦੀ ਅਧੀਨਗੀ ਉੱਤੇ ਨਿਗਾਹ ਕੀਤੀ”। ਵੇਖੋ ਤਾਂ, ਹੁਣ ਤੋਂ ਸਾਰੀਆਂ ਪੀੜ੍ਹੀਆਂ ਮੈਨੂੰ ਧੰਨ ਆਖਣਗੀਆਂ,
49 for the Mighty One has done great things for me, and holy is his name. ਕਿਉਂ ਜੋ ਉਸ ਸ਼ਕਤੀਮਾਨ ਨੇ ਮੇਰੇ ਲਈ ਵੱਡੇ ਕੰਮ ਕੀਤੇ ਹਨ ਅਤੇ ਉਸ ਦਾ ਨਾਮ ਪਵਿੱਤਰ ਹੈ।
50 And his mercy is for those who fear him from generation to generation. ਜਿਹੜੇ ਉਸ ਦਾ ਡਰ ਰੱਖਦੇ ਹਨ, ਉਨ੍ਹਾਂ ਉੱਤੇ ਉਸ ਦੀ ਦਯਾ ਪੀੜ੍ਹੀਓਂ ਪੀੜ੍ਹੀ ਬਣੀ ਰਹਿੰਦੀ ਹੈ।
51 He has shown strength with his arm; he has scattered the proud in the thoughts of their hearts; ਉਸ ਨੇ ਆਪਣੀ ਬਾਂਹ ਦਾ ਜ਼ੋਰ ਵਿਖਾਇਆ ਅਤੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕਰ ਦਿੱਤਾ, ਜਿਹੜੇ ਆਪਣੇ ਮਨ ਦੇ ਖਿਆਲਾਂ ਵਿੱਚ ਹੰਕਾਰੀ ਸਨ।
52 he has brought down the mighty from their thrones and lifted up the humble; ਉਸ ਨੇ ਬਲਵੰਤਾਂ ਨੂੰ ਸਿੰਘਾਸਣ ਤੋਂ ਗਿਰਾ ਦਿੱਤਾ, ਅਤੇ ਕਮਜ਼ੋਰਾਂ ਨੂੰ ਉੱਚਿਆਂ ਕੀਤਾ।
53 he has filled the hungry with good things, and the rich he has sent away empty. ਉਸ ਨੇ ਭੁੱਖਿਆਂ ਨੂੰ ਚੰਗੀਆਂ ਚੀਜ਼ਾਂ ਨਾਲ ਰਜਾਇਆ, ਅਤੇ ਧਨੀਆਂ ਨੂੰ ਖਾਲੀ ਹੱਥ ਕੱਢ ਦਿੱਤਾ।
54 He has helped his servant Israel, in remembrance of his mercy, ਉਸ ਨੇ ਆਪਣੇ ਦਾਸ ਇਸਰਾਏਲ ਦੀ ਸਹਾਇਤਾ ਕੀਤੀ ਤਾਂ ਕਿ ਉਹ ਆਪਣੇ ਰਹਿਮ ਨੂੰ ਯਾਦ ਕਰੇ,
55 just as he spoke to our fathers, to Abraham and to his offspring forever." ਜੋ ਅਬਰਾਹਾਮ ਤੇ ਉਸ ਦੇ ਅੰਸ ਨਾਲ ਸਦੀਪਕ ਕਾਲ ਤੱਕ ਰਹੇਗਾ, ਜਿਵੇਂ ਉਸ ਨੇ ਸਾਡੇ ਪਿਉ-ਦਾਦਿਆਂ ਨਾਲ ਬਚਨ ਕੀਤਾ ਸੀ।
56 And Mary remained with her about three months and then returned to her home. ਤਦ ਮਰਿਯਮ ਤਿੰਨ ਮਹੀਨੇ ਉਸ ਦੇ ਨਾਲ ਰਹਿ ਕੇ ਆਪਣੇ ਘਰ ਨੂੰ ਮੁੜ ਗਈ।
57 Now the time came for Elizabeth to give birth, and she bore a son. ਹੁਣ ਇਲੀਸਬਤ ਦੇ ਜਨਮ ਦੇਣ ਦਾ ਸਮਾਂ ਆ ਪੁੱਜਾ ਅਤੇ ਉਸ ਨੇ ਪੁੱਤਰ ਨੂੰ ਜਨਮ ਦਿੱਤਾ।
58 Her neighbors and relatives heard our Father had shown her great mercy, and rejoiced with her. ਅਤੇ ਉਸ ਦੇ ਗੁਆਂਢੀਆਂ ਅਤੇ ਰਿਸ਼ਤੇਦਾਰਾਂ ਨੇ ਇਹ ਸੁਣ ਕੇ ਜੋ ਪ੍ਰਭੂ ਨੇ ਉਸ ਉੱਤੇ ਵੱਡੀ ਦਯਾ ਕੀਤੀ ਉਸ ਦੇ ਨਾਲ ਖੁਸ਼ੀ ਮਨਾਈ।
59 On the eighth day they came to circumcise the child, and were going to call him Zechariah after his father, ਤਦ ਉਹ ਅੱਠਵੇਂ ਦਿਨ ਬਾਲਕ ਦੀ ਸੁੰਨਤ ਲਈ ਆਏ ਅਤੇ ਉਸ ਦਾ ਨਾਮ ਜ਼ਕਰਯਾਹ ਰੱਖਣ ਲੱਗੇ ਜਿਹੜਾ ਉਸ ਦੇ ਪਿਤਾ ਦਾ ਨਾਮ ਸੀ।
60 but his mother answered, "No; he will be called John." ਪਰ ਉਸ ਦੀ ਮਾਤਾ ਨੇ ਅੱਗੋਂ ਆਖਿਆ, ਨਹੀਂ ਪਰ ਉਸਦਾ ਨਾਮ ਯੂਹੰਨਾ ਰੱਖਾਂਗੇ।
61 And they said to her, "None of your relatives is called by this name." ਉਨ੍ਹਾਂ ਉਸ ਨੂੰ ਕਿਹਾ ਕਿ ਤੇਰੇ ਰਿਸ਼ਤੇਦਾਰਾਂ ਵਿੱਚੋਂ ਕੋਈ ਨਹੀਂ ਜੋ ਇਸ ਨਾਮ ਤੋਂ ਬੁਲਾਇਆ ਜਾਂਦਾ ਹੈ।
62 And they made signs to his father, asking what Zechariah wanted the child to be called. ਤਦ ਉਨ੍ਹਾਂ ਨੇ ਉਸ ਦੇ ਪਿਤਾ ਨੂੰ ਇਸ਼ਾਰਾ ਕਰ ਕੇ ਪੁੱਛਿਆ, ਉਹ ਉਸ ਦਾ ਕੀ ਨਾਮ ਰੱਖਣਾ ਚਾਹੁੰਦਾ ਹੈ।
63 He asked for a tablet and wrote, "His name is John." And everyone was amazed. ਅਤੇ ਉਸ ਨੇ ਪੱਟੀ ਮੰਗਾ ਕੇ ਲਿਖਿਆ ਕਿ ਉਸ ਦਾ ਨਾਮ ਯੂਹੰਨਾ ਹੈ ਤਾਂ ਸਭ ਹੈਰਾਨ ਰਹਿ ਗਏ।
64 And immediately his mouth was opened and his tongue loosed, and he spoke, blessing our Father. ਉਸੇ ਸਮੇਂ ਉਸ ਦਾ ਮੂੰਹ ਅਤੇ ਉਸ ਦੀ ਜੀਭ ਖੁੱਲ੍ਹ ਗਈ, ਉਹ ਬੋਲਣ ਲੱਗ ਪਿਆ ਅਤੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗਾ।
65 Fear fell on all their neighbors, and all these things were talked about throughout Judea's hill country. ਤਦ ਆਲੇ-ਦੁਆਲੇ ਦੇ ਸਾਰੇ ਰਹਿਣ ਵਾਲੇ ਡਰ ਗਏ ਅਤੇ ਯਹੂਦਿਯਾ ਦੇ ਸਾਰੇ ਪਹਾੜੀ ਦੇਸ ਵਿੱਚ ਇਨ੍ਹਾਂ ਸਭ ਗੱਲਾਂ ਦੀ ਚਰਚਾ ਫੈਲ ਗਈ।
66 And all who heard kept these things in their hearts, saying, "What then will this child become?" For our Father's hand was with him. ਅਤੇ ਸਭ ਸੁਣਨ ਵਾਲਿਆਂ ਨੇ ਆਪਣੇ ਮਨ ਵਿੱਚ ਇਨ੍ਹਾਂ ਗੱਲਾਂ ਦਾ ਵਿਚਾਰ ਕੀਤਾ ਅਤੇ ਕਿਹਾ, ਭਲਾ, ਇਹ ਬਾਲਕ ਕਿਹੋ ਜਿਹਾ ਹੋਵੇਗਾ? ਕਿਉਂ ਜੋ ਪ੍ਰਭੂ ਦਾ ਹੱਥ ਉਸ ਦੇ ਨਾਲ ਸੀ।
67 And his father Zechariah was filled with the Holy Spirit and prophesied, saying, ਤਦ ਉਸ ਦਾ ਪਿਤਾ ਜ਼ਕਰਯਾਹ ਪਵਿੱਤਰ ਆਤਮਾ ਨਾਲ ਭਰ ਗਿਆ ਅਤੇ ਭਵਿੱਖਬਾਣੀ ਕਰ ਕੇ ਆਖਣ ਲੱਗਾ -
68 "Blessed be our Father of Israel, for he has visited and redeemed his people, ਧੰਨ ਹੈ ਪ੍ਰਭੂ ਇਸਰਾਏਲ ਦਾ ਪਰਮੇਸ਼ੁਰ, ਕਿਉਂ ਜੋ ਉਸ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੱਤਾ ਹੈ,
69 and has raised up a mighty Savior for us in the house of his servant David, ਅਤੇ ਸਾਡੇ ਲਈ ਆਪਣੇ ਦਾਸ ਦਾਊਦ ਦੇ ਵੰਸ਼ ਵਿੱਚ ਮੁਕਤੀ ਦਾ ਸਿੰਗ ਖੜ੍ਹਾ ਕੀਤਾ,
70 as he spoke through the mouth of his holy prophets long ago, ਜਿਵੇਂ ਉਸ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ਬਾਨੀ ਪਹਿਲਾਂ ਤੋਂ ਹੀ ਅਖਵਾਇਆ ਸੀ।
71 that we should be saved from our enemies and from the hand of all who hate us; ਅਤੇ ਉਹ ਸਾਨੂੰ ਸਾਡੇ ਵੈਰੀਆਂ ਤੋਂ ਅਤੇ ਉਨ੍ਹਾਂ ਸਭਨਾਂ ਦੇ ਹੱਥੋਂ ਜੋ ਸਾਡੇ ਨਾਲ ਵੈਰ ਰੱਖਦੇ ਹਨ ਛੁਟਕਾਰਾ ਦੇਵੇ,
72 to show the mercy promised to our fathers and to remember his holy covenant, ਨਾਲੇ ਉਹ ਸਾਡੇ ਪਿਉ-ਦਾਦਿਆਂ ਉੱਤੇ ਦਯਾ ਕਰੇ, ਅਤੇ ਆਪਣੇ ਪਵਿੱਤਰ ਨੇਮ ਨੂੰ ਯਾਦ ਰੱਖੇ,
73 the oath that he swore to our father Abraham, to grant us, ਅਰਥਾਤ ਉਸ ਸਹੁੰ ਨੂੰ ਜਿਹੜੀ ਉਸ ਨੇ ਸਾਡੇ ਪਿਤਾ ਅਬਰਾਹਾਮ ਨਾਲ ਖਾਧੀ,
74 that we, being delivered from the hand of our enemies, might serve him without fear, ਜੋ ਉਹ ਸਾਨੂੰ ਇਹ ਬਖ਼ਸ਼ੇ ਜੋ ਅਸੀਂ ਆਪਣੇ ਵੈਰੀਆਂ ਦੇ ਹੱਥੋਂ ਛੁੱਟ ਕੇ
75 in holiness and righteousness before him all our days. ਜੀਵਨ ਭਰ ਉਸ ਦੇ ਅੱਗੇ ਪਵਿੱਤਰਤਾਈ ਤੇ ਧਰਮ ਨਾਲ ਨਿਡਰ ਹੋ ਕੇ ਉਸ ਦੀ ਬੰਦਗੀ ਕਰੀਏ।
76 And you, child, will be called the prophet of the Most High; for you will go before the Lord to prepare his ways, ਅਤੇ ਤੂੰ, ਹੇ ਬਾਲਕ, ਅੱਤ ਮਹਾਨ ਦਾ ਨਬੀ ਅਖਵਾਵੇਗਾ, ਕਿਉਂ ਜੋ ਤੂੰ ਪ੍ਰਭੂ ਦੇ ਰਾਹਾਂ ਨੂੰ ਤਿਆਰ ਕਰਨ ਲਈ ਉਸ ਦੇ ਅੱਗੇ-ਅੱਗੇ ਚੱਲੇਂਗਾ,
77 to give his people the knowledge of salvation through the forgiveness of their sins, ਕਿ ਉਸ ਦੇ ਲੋਕਾਂ ਨੂੰ ਮੁਕਤੀ ਦਾ ਗਿਆਨ ਦੇਵੇਂ ਜਿਹੜੀ ਉਨ੍ਹਾਂ ਨੂੰ ਪਾਪਾਂ ਦੀ ਮਾਫ਼ੀ ਤੋਂ,
78 because of the tender mercy of our Father, by which the sunrise from on high will visit us, ਸਾਡੇ ਪਰਮੇਸ਼ੁਰ ਦੀ ਵੱਡੀ ਦਯਾ ਦੇ ਕਾਰਨ ਮਿਲੇਗੀ ਜਦ ਸਵੇਰ ਦਾ ਚਾਨਣ ਸਵਰਗ ਤੋਂ ਸਾਡੇ ਉੱਤੇ ਚਮਕੇਗਾ,
79 to give light to those who sit in darkness and in the shadow of death, to guide our feet into the way of peace." ਅਤੇ ਉਨ੍ਹਾਂ ਨੂੰ ਜੋ ਹਨ੍ਹੇਰੇ ਅਤੇ ਮੌਤ ਦੇ ਸਾਏ ਵਿੱਚ ਬੈਠੇ ਹਨ ਚਾਨਣ ਦੇਵੇ, ਅਤੇ ਸਾਡੇ ਕਦਮਾਂ ਨੂੰ ਸ਼ਾਂਤੀ ਦੇ ਰਾਹ ਬਖ਼ਸ਼ੇ।
80 The child grew, became strong in spirit, and lived in the wilderness until the day he appeared publicly to Israel. ਅਤੇ ਉਹ ਬਾਲਕ ਵੱਧਦਾ ਅਤੇ ਆਤਮਾ ਵਿੱਚ ਬਲਵੰਤ ਹੁੰਦਾ ਗਿਆ ਅਤੇ ਇਸਰਾਏਲ ਉੱਤੇ ਆਪਣੇ ਪਰਗਟ ਹੋਣ ਦੇ ਦਿਨ ਤੱਕ ਜੰਗਲ ਵਿੱਚ ਰਿਹਾ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]