Skip to content
The Believer's Library

Indian Revised Version (IRV) Punjabi - 2019

Luke 2 IRVPun

Show IRVPun only
Verse × ×
1 In those days Caesar Augustus issued a decree to register the whole inhabited world. ਉਨ੍ਹਾਂ ਦਿਨਾਂ ਵਿੱਚ ਇਹ ਹੋਇਆ ਕਿ ਕੈਸਰ ਔਗੁਸਤੁਸ ਨੇ ਹੁਕਮ ਦਿੱਤਾ, ਜੋ ਸਾਰੀ ਦੁਨੀਆਂ ਦੇ ਲੋਕਾਂ ਦੇ ਨਾਮ ਲਿਖੇ ਜਾਣ।
2 This was the first registration, when Quirinius was governor of Syria. ਇਹ ਪਹਿਲੀ ਨਾਮ ਲਿਖਾਈ ਸੀ ਜੋ ਸੀਰੀਯਾ ਦੇ ਹਾਕਮ ਕੁਰੇਨਿਯੁਸ ਦੇ ਸਮੇਂ ਵਿੱਚ ਕੀਤੀ ਗਈ।
3 Everyone went to be registered, each to his own town. ਅਤੇ ਸਭ ਲੋਕ ਆਪਣੇ ਨਾਮ ਲਿਖਾਉਣ ਲਈ ਆਪੋ ਆਪਣੇ ਨਗਰ ਨੂੰ ਗਏ।
4 Joseph too went up from Galilee, from the town of Nazareth, to Judea, to the city of David called Bethlehem, since he belonged to David's house and family, ਅਤੇ ਯੂਸੁਫ਼ ਵੀ ਇਸ ਲਈ ਜੋ ਉਹ ਦਾਊਦ ਦੇ ਘਰਾਣੇ ਅਤੇ ਵੰਸ਼ ਵਿੱਚੋਂ ਸੀ, ਗਲੀਲ ਦੇ ਨਾਸਰਤ ਸ਼ਹਿਰ ਤੋਂ ਯਹੂਦਿਯਾ ਵਿੱਚ ਦਾਊਦ ਦੇ ਸ਼ਹਿਰ ਨੂੰ ਗਿਆ, ਜੋ ਬੈਤਲਹਮ ਅਖਵਾਉਂਦਾ ਹੈ।
5 to be registered with Mary, his fiancée, who was expecting a child. ਕਿ ਆਪਣੀ ਮੰਗੇਤਰ ਮਰਿਯਮ ਨਾਲ ਜੋ ਗਰਭਵਤੀ ਸੀ ਆਪਣਾ ਨਾਮ ਲਿਖਾਵੇ।
6 While they were there, the time came for her to give birth. ਅਤੇ ਇਸ ਤਰ੍ਹਾਂ ਹੋਇਆ ਕਿ ਉਨ੍ਹਾਂ ਦੇ ਉੱਥੇ ਹੁੰਦਿਆਂ ਮਰਿਯਮ ਦੇ ਜਨਮ ਦੇਣ ਦੇ ਦਿਨ ਪੂਰੇ ਹੋ ਗਏ।
7 She gave birth to her firstborn son, wrapped him in cloths, and laid him in a manger, because the inn had no place for them. ਅਤੇ ਉਸ ਨੇ ਆਪਣੇ ਇਕਲੌਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੂੰ ਕੱਪੜੇ ਵਿੱਚ ਲਪੇਟ ਕੇ ਖੁਰਲੀ ਵਿੱਚ ਰੱਖਿਆ, ਕਿਉਂ ਜੋ ਉਨ੍ਹਾਂ ਨੂੰ ਸਰਾਂ ਵਿੱਚ ਸਥਾਨ ਨਾ ਮਿਲਿਆ।
8 Shepherds were in that same region, staying out in the fields, keeping watch over their flock by night. ਉਸ ਦੇਸ ਵਿੱਚ ਕੁਝ ਚਰਵਾਹੇ ਸਨ, ਜੋ ਰਾਤ ਨੂੰ ਖੇਤਾਂ ਵਿੱਚ ਰਹਿ ਕੇ ਆਪਣੇ ਇੱਜੜ ਦੀ ਰਖਵਾਲੀ ਕਰ ਰਹੇ ਸਨ।
9 An angel of our Father stood before them; the glory of our Father shone around them, and great fear seized them. ਪ੍ਰਭੂ ਦਾ ਦੂਤ ਉਨ੍ਹਾਂ ਦੇ ਸਾਹਮਣੇ ਅਤੇ ਪ੍ਰਭੂ ਦਾ ਤੇਜ ਉਨ੍ਹਾਂ ਦੇ ਚਾਰੋਂ ਪਾਸੇ ਚਮਕਿਆ ਅਤੇ ਉਹ ਬਹੁਤ ਡਰ ਗਏ।
10 The angel told them, "Don't be afraid—I bring good news of great joy for everyone: ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ, ਕਿਉਂਕਿ ਵੇਖੋ, ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖ਼ਬਰ ਸੁਣਾਉਂਦਾ ਹਾਂ ਜੋ ਸਾਰੀ ਦੁਨੀਆਂ ਦੇ ਲਈ ਹੋਵੇਗੀ
11 Today in the city of David, a Savior was born to you—Christ the Lord. ਕਿ ਦਾਊਦ ਦੇ ਸ਼ਹਿਰ ਵਿੱਚ ਅੱਜ ਤੁਹਾਡੇ ਲਈ ਇੱਕ ਮੁਕਤੀਦਾਤਾ ਪੈਦਾ ਹੋਇਆ ਹੈ, ਜਿਹੜਾ ਮਸੀਹ ਪ੍ਰਭੂ ਹੈ।
12 This is your sign: you'll find a baby wrapped in cloths, lying in a manger." ਅਤੇ ਤੁਹਾਡੇ ਲਈ ਇਹ ਚਿੰਨ੍ਹ ਹੋਵੇਗਾ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਵੇਖੋਗੇ।
13 Suddenly there was with the angel a multitude of the heavenly host, praising our Father and saying, ਤਦ ਇੱਕ ਦਮ ਸਵਰਗ ਦੀ ਫ਼ੌਜ ਦਾ ਇੱਕ ਦਲ ਉਸ ਦੂਤ ਦੇ ਨਾਲ ਹੋ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ ਅਤੇ ਇਹ ਕਹਿੰਦਾ ਸੀ l
14 "Glory to our Father in the highest, and on earth peace among those with whom he is pleased!" ਸਵਰਗ ਵਿੱਚ ਪਰਮੇਸ਼ੁਰ ਦੀ ਵਡਿਆਈ, ਅਤੇ ਧਰਤੀ ਤੇ ਉਨ੍ਹਾਂ ਲੋਕਾਂ ਵਿੱਚ ਸ਼ਾਂਤੀ ਜਿਨ੍ਹਾਂ ਨਾਲ ਉਹ ਖੁਸ਼ ਹੈ।
15 When the angels left them for heaven, the shepherds said to each other, "Let's go straight to Bethlehem and see this thing that has happened, which our Father has made known to us." ਜਦ ਦੂਤ ਉਨ੍ਹਾਂ ਦੇ ਕੋਲੋਂ ਸਵਰਗ ਨੂੰ ਚਲੇ ਗਏ ਤਦ ਚਰਵਾਹਿਆਂ ਨੇ ਆਪਸ ਵਿੱਚ ਆਖਿਆ, ਆਉ ਹੁਣ ਬੈਤਲਹਮ ਵੱਲ ਚੱਲੀਏ ਅਤੇ ਇਸ ਗੱਲ ਨੂੰ ਜੋ ਹੋਈ ਹੈ, ਵੇਖੀਏ, ਜਿਸ ਦੀ ਖ਼ਬਰ ਪ੍ਰਭੂ ਨੇ ਦਿੱਤੀ ਹੈ।
16 They hurried off and found Mary and Joseph, and the baby lying in the manger. ਤਦ ਉਨ੍ਹਾਂ ਨੇ ਛੇਤੀ ਨਾਲ ਆ ਕੇ ਮਰਿਯਮ ਅਤੇ ਯੂਸੁਫ਼ ਨੂੰ ਅਤੇ ਉਸ ਬਾਲਕ ਨੂੰ ਖੁਰਲੀ ਵਿੱਚ ਪਿਆ ਵੇਖਿਆ।
17 When they saw him, they made known what had been told them about this child. ਅਤੇ ਉਨ੍ਹਾਂ ਨੇ ਉਸ ਬਚਨ ਨੂੰ ਜਿਹੜਾ ਇਸ ਬਾਲਕ ਦੇ ਬਾਰੇ ਸਵਰਗ ਦੂਤਾਂ ਨੇ ਦੱਸਿਆ ਸੀ, ਸੁਣਾਇਆ।
18 All who heard were amazed at what the shepherds told them. ਅਤੇ ਚਰਵਾਹਿਆਂ ਦੀਆਂ ਗੱਲਾਂ ਸੁਣ ਕੇ ਸਾਰੇ ਹੈਰਾਨ ਹੋਏ।
19 But Mary treasured up all these things, pondering them in her heart. ਪਰ ਮਰਿਯਮ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਧਿਆਨ ਨਾਲ ਰੱਖਿਆ।
20 The shepherds returned, glorifying and praising our Father for all they'd heard and seen, just as they were told. ਅਤੇ ਚਰਵਾਹਿਆਂ ਨੇ ਇਨ੍ਹਾਂ ਸਾਰੀਆਂ ਗੱਲਾਂ ਦੇ ਵਿਖੇ ਜਿਸ ਤਰ੍ਹਾਂ ਉਨ੍ਹਾਂ ਨੂੰ ਦੱਸੀਆਂ ਗਈਆਂ ਸਨ, ਉਸੇ ਤਰ੍ਹਾਂ ਸੁਣ ਅਤੇ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਕਰਦੇ ਹੋਏ ਵਾਪਸ ਚਲੇ ਗਏ।
21 When eight days for his circumcision were complete, he was named Jesus, the name the angel gave before he was conceived in the womb. ਜਦ ਅੱਠ ਦਿਨ ਪੂਰੇ ਹੋਏ, ਕਿ ਉਸ ਦੀ ਸੁੰਨਤ ਹੋਵੇ ਤਦ ਉਸ ਦਾ ਨਾਮ ਯਿਸੂ ਰੱਖਿਆ ਗਿਆ, ਜੋ ਮਰਿਯਮ ਦੇ ਗਰਭ ਵਿੱਚ ਆਉਣ ਤੋਂ ਪਹਿਲਾਂ ਦੂਤ ਨੇ ਰੱਖਿਆ ਸੀ।
22 When their days of purification under the Law of Moses ended, they brought him up to Jerusalem to present him to our Father, ਜਦ ਮੂਸਾ ਦੀ ਬਿਵਸਥਾ ਦੇ ਅਨੁਸਾਰ ਸ਼ੁੱਧ ਹੋਣ ਦੇ ਦਿਨ ਪੂਰੇ ਹੋਏ ਤਾਂ ਉਸ ਨੂੰ ਪ੍ਰਭੂ ਦੇ ਅੱਗੇ ਸਮਰਪਤ ਕਰਨ ਲਈ ਯਰੂਸ਼ਲਮ ਵਿੱਚ ਲਿਆਏ।
23 (as it is written in our Father's Law, "Every firstborn male will be called holy to our Father"), ਜਿਵੇਂ ਪ੍ਰਭੂ ਦੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ, ਜੋ ਹਰੇਕ ਪਹਿਲੌਠਾ ਪ੍ਰਭੂ ਦੇ ਲਈ ਪਵਿੱਤਰ ਕਹਾਵੇਗਾ।
24 and to offer a sacrifice as the Law of our Father says: a pair of turtledoves or two young pigeons. ਅਤੇ ਉਸ ਗੱਲ ਅਨੁਸਾਰ ਜੋ ਪ੍ਰਭੂ ਦੀ ਬਿਵਸਥਾ ਵਿੱਚ ਲਿਖੀ ਹੋਈ ਹੈ ਅਰਥਾਤ ਘੁੱਗੀਆਂ ਦਾ ਇੱਕ ਜੋੜਾ ਜਾਂ ਕਬੂਤਰਾਂ ਦੇ ਦੋ ਬੱਚੇ ਬਲੀਦਾਨ ਕਰਨ।
25 In Jerusalem lived a man named Simeon, righteous and devout, waiting for Israel's comfort, with the Holy Spirit on him. ਯਰੂਸ਼ਲਮ ਵਿੱਚ ਸ਼ਮਊਨ ਨਾਮ ਦਾ ਇੱਕ ਮਨੁੱਖ ਸੀ, ਉਹ ਧਰਮੀ ਅਤੇ ਭਗਤ ਸੀ ਅਤੇ ਇਸਰਾਏਲ ਦੀ ਸ਼ਾਂਤੀ ਦੀ ਉਡੀਕ ਵਿੱਚ ਸੀ ਅਤੇ ਉਹ ਪਵਿੱਤਰ ਆਤਮਾ ਨਾਲ ਭਰਪੂਰ ਸੀ।
26 The Holy Spirit had revealed to him he wouldn't die before seeing our Father's Christ. ਅਤੇ ਪਵਿੱਤਰ ਆਤਮਾ ਨੇ ਉਸ ਉੱਤੇ ਪਰਗਟ ਕੀਤਾ ਕਿ ਜਦ ਤੱਕ ਤੂੰ ਪ੍ਰਭੂ ਦੇ ਮਸੀਹ ਨੂੰ ਨਾ ਵੇਖੇਂ ਤੂੰ ਨਾ ਮਰੇਂਗਾ।
27 Prompted by the Spirit, he entered the temple. As the parents brought in the child Jesus to do for him what the Law required, ਉਹ ਆਤਮਾ ਦੀ ਅਗਵਾਈ ਨਾਲ ਹੈਕਲ ਵਿੱਚ ਆਇਆ ਅਤੇ ਜਦ ਮਾਤਾ-ਪਿਤਾ ਉਸ ਬਾਲਕ ਯਿਸੂ ਨੂੰ ਅੰਦਰ ਲਿਆਏ, ਤਾਂ ਜੋ ਬਿਵਸਥਾ ਦੀ ਵਿਧੀ ਨੂੰ ਪੂਰਾ ਕਰਨ।
28 Simeon took him up in his arms and blessed our Father, saying, ਉਸ ਨੇ ਉਸ ਨੂੰ ਬਾਹਾਂ ਵਿੱਚ ਲਿਆ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਕੇ ਆਖਿਆ,
29 "Sovereign Father, now you are letting your servant depart in peace, according to your word. ਹੇ ਮਾਲਕ, ਹੁਣ ਤੂੰ ਆਪਣੇ ਦਾਸ ਨੂੰ ਆਪਣੇ ਬਚਨ ਅਨੁਸਾਰ ਸ਼ਾਂਤੀ ਨਾਲ ਵਿਦਿਆ ਕਰ,
30 For my eyes have seen your salvation, ਕਿਉਂਕਿ ਮੇਰੀਆਂ ਅੱਖਾਂ ਨੇ ਤੇਰੀ ਮੁਕਤੀ ਨੂੰ ਵੇਖ ਲਿਆ ਹੈ,
31 which you have prepared in the presence of all peoples: ਜਿਸ ਨੂੰ ਤੂੰ ਸਾਰੇ ਦੇਸਾਂ ਦੇ ਲੋਕਾਂ ਅੱਗੇ ਤਿਆਰ ਕੀਤਾ ਹੈ,
32 a light for revelation to the Gentiles, and for glory to your people Israel." ਕਿ ਪਰਾਈਆਂ ਕੌਮਾਂ ਨੂੰ ਪ੍ਰਕਾਸ਼ ਦੇਣ ਲਈ ਜੋਤ, ਅਤੇ ਆਪਣੀ ਪਰਜਾ ਇਸਰਾਏਲ ਦੇ ਲਈ ਮਹਿਮਾ ਹੋਵੇ।
33 His father and mother were amazed at what was said about him. ਉਸ ਦੇ ਪਿਤਾ ਅਤੇ ਮਾਤਾ ਉਨ੍ਹਾਂ ਗੱਲਾਂ ਤੋਂ ਜੋ ਉਸ ਦੇ ਬਾਰੇ ਆਖੀਆਂ ਗਈਆਂ ਸਨ, ਸੁਣ ਕੇ ਹੈਰਾਨ ਹੁੰਦੇ ਸਨ।
34 And Simeon blessed them and told Mary, his mother, "This child is appointed for the fall and rising of many in Israel, and to be a sign that is opposed, ਤਦ ਸ਼ਮਊਨ ਨੇ ਉਨ੍ਹਾਂ ਨੂੰ ਬਰਕਤ ਦਿੱਤੀ ਅਤੇ ਉਸ ਦੀ ਮਾਤਾ ਮਰਿਯਮ ਨੂੰ ਆਖਿਆ, ਵੇਖ ਇਹ ਬਾਲਕ ਇਸਰਾਏਲ ਵਿੱਚ ਬਹੁਤਿਆਂ ਦੇ ਡਿੱਗਣ ਅਤੇ ਉੱਠਣ ਲਈ ਇੱਕ ਨਿਸ਼ਾਨ ਠਹਿਰਾਇਆ ਹੋਇਆ ਹੈ, ਜਿਸ ਦੇ ਵਿਰੁੱਧ ਗੱਲਾਂ ਹੋਣਗੀਆਂ।
35 and a sword will pierce through your own soul also—so that thoughts from many hearts may be revealed." ਸਗੋਂ ਤਲਵਾਰ ਵੀ ਤੇਰੇ ਦਿਲ ਵਿੱਚ ਖੁੱਭ ਜਾਵੇਗੀ ਤਾਂ ਜੋ ਬਹੁਤਿਆਂ ਦੇ ਮਨਾਂ ਦੀਆਂ ਗੱਲਾਂ ਪਰਗਟ ਹੋ ਜਾਣ।
36 Also there was Anna, a woman prophet, daughter of Phanuel of Asher's tribe, very old, having lived with her husband seven years after her virginity, ਅਤੇ ਅਸ਼ੇਰ ਦੇ ਘਰਾਣੇ ਵਿੱਚੋਂ ਆੱਨਾ ਨਾਮ ਦੀ ਇੱਕ ਨਬੀਆ ਫ਼ਨੂਏਲ ਦੀ ਧੀ ਸੀ। ਉਹ ਬਜ਼ੁਰਗ ਸੀ ਅਤੇ ਆਪਣੇ ਵਿਆਹ ਹੋਣ ਤੋਂ ਬਾਅਦ ਸੱਤ ਸਾਲਾਂ ਤੱਕ ਹੀ ਆਪਣੇ ਪਤੀ ਨਾਲ ਰਹਿ ਸਕੀ ਸੀ।
37 and a widow until eighty-four, never leaving the temple, worshiping with fasting and prayer night and day. ਅਤੇ ਉਹ ਚੁਰਾਸੀਆਂ ਸਾਲਾਂ ਤੋਂ ਵਿਧਵਾ ਸੀ ਅਤੇ ਹੈਕਲ ਨੂੰ ਨਹੀਂ ਛੱਡਦੀ ਸੀ, ਪਰ ਵਰਤ ਰੱਖਣ ਅਤੇ ਬੇਨਤੀ ਕਰਨ ਨਾਲ ਰਾਤ-ਦਿਨ ਬੰਦਗੀ ਕਰਦੀ ਰਹਿੰਦੀ ਸੀ।
38 Coming up at that same hour, she gave thanks to our Father and spoke of the child to all awaiting Jerusalem's redemption. ਉਸ ਨੇ ਉਸੇ ਸਮੇਂ ਉੱਥੇ ਆਣ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਉਸ ਦਾ ਜ਼ਿਕਰ ਉਨ੍ਹਾਂ ਸਭਨਾਂ ਨਾਲ ਕੀਤਾ ਜਿਹੜੇ ਯਰੂਸ਼ਲਮ ਦੇ ਛੁਟਕਾਰੇ ਦੀ ਉਡੀਕ ਵਿੱਚ ਸਨ।
39 When they finished everything required by our Father's Law, they returned to Galilee, to their own town of Nazareth. ਅਤੇ ਜਦ ਉਹ ਪ੍ਰਭੂ ਦੀ ਬਿਵਸਥਾ ਦੇ ਅਨੁਸਾਰ ਸਭ ਕੁਝ ਪੂਰਾ ਕਰ ਚੁੱਕੇ ਤਾਂ ਗਲੀਲ ਵੱਲ ਆਪਣੇ ਸ਼ਹਿਰ ਨਾਸਰਤ ਨੂੰ ਵਾਪਸ ਮੁੜੇ।
40 The child grew, becoming strong, filled with wisdom, and our Father's favor was on him. ਉਹ ਬਾਲਕ ਵਧਦਾ ਅਤੇ ਗਿਆਨ ਨਾਲ ਭਰਪੂਰ ਹੋ ਕੇ ਜ਼ੋਰ ਫੜਦਾ ਗਿਆ, ਅਤੇ ਪਰਮੇਸ਼ੁਰ ਦੀ ਕਿਰਪਾ ਉਸ ਉੱਤੇ ਸੀ।
41 Now his parents went to Jerusalem every year at the Feast of Passover. ਉਸ ਦੇ ਮਾਤਾ-ਪਿਤਾ ਹਰ ਸਾਲ ਪਸਾਹ ਦੇ ਤਿਉਹਾਰ ਉੱਤੇ ਯਰੂਸ਼ਲਮ ਨੂੰ ਜਾਂਦੇ ਹੁੰਦੇ ਸਨ।
42 When he was twelve years old, they went up according to the custom of the feast. ਜਦ ਯਿਸੂ ਬਾਰਾਂ ਸਾਲਾਂ ਦਾ ਹੋਇਆ ਤਾਂ ਉਹ ਤਿਉਹਾਰ ਦੀ ਰੀਤ ਅਨੁਸਾਰ ਯਰੂਸ਼ਲਮ ਗਏ।
43 When the festival ended and they left for home, the boy Jesus stayed behind in Jerusalem, unknown to his parents. ਤਿਉਹਾਰ ਮਨਾਉਣ ਮਗਰੋਂ ਜਦ ਉਹ ਮੁੜਨ ਲੱਗੇ ਤਦ ਬਾਲਕ ਯਿਸੂ ਯਰੂਸ਼ਲਮ ਵਿੱਚ ਰਹਿ ਗਿਆ ਪਰ ਉਸ ਦੇ ਮਾਪਿਆਂ ਨੂੰ ਪਤਾ ਨਹੀਂ ਸੀ।
44 Thinking he was in the group, they traveled a day's journey, then searched for him among relatives and acquaintances. ਪਰ ਇਹ ਸੋਚ ਕੇ ਕਿ ਉਹ ਕਾਫਲੇ ਵਿੱਚ ਹੋਵੇਗਾ ਉਹਨਾਂ ਨੇ ਇੱਕ ਦਿਨ ਦਾ ਸਫ਼ਰ ਪੂਰਾ ਕੀਤਾ ਅਤੇ ਤਦ ਉਸ ਨੂੰ ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਵਿੱਚ ਲੱਭਿਆ।
45 When they did not find him, they returned to Jerusalem, searching for him. ਅਤੇ ਜਦ ਉਹ ਨਾ ਲੱਭਾ ਤਦ ਉਸ ਦੀ ਖੋਜ ਵਿੱਚ ਯਰੂਸ਼ਲਮ ਨੂੰ ਮੁੜੇ।
46 After three days they found him in the temple, sitting among the teachers, listening to them and asking them questions. ਅਤੇ ਇਸ ਤਰ੍ਹਾਂ ਹੋਇਆ ਜੋ ਉਨ੍ਹਾਂ ਨੇ ਤਿੰਨਾਂ ਦਿਨਾਂ ਪਿੱਛੋਂ ਉਸ ਨੂੰ ਹੈਕਲ ਵਿੱਚ ਉਪਦੇਸ਼ਕਾਂ ਦੇ ਵਿਚਕਾਰ ਬੈਠਿਆਂ, ਉਨ੍ਹਾਂ ਨੂੰ ਸੁਣਦਿਆਂ ਅਤੇ ਉਨ੍ਹਾਂ ਤੋਂ ਪ੍ਰਸ਼ਨ ਪੁੱਛਦਿਆਂ ਵੇਖਿਆ।
47 All who heard him were amazed at his understanding and his answers. ਅਤੇ ਸਾਰੇ ਸੁਣਨ ਵਾਲੇ ਉਸ ਦੀ ਸਮਝ ਅਤੇ ਸਵਾਲ-ਜ਼ਵਾਬ ਤੋਂ ਹੈਰਾਨ ਹੋਏ।
48 When his parents saw him, they were astonished. His mother said, "Child, why have you done this to us? Look, your father and I have been anguished, searching for you." ਤਦ ਉਸ ਦੇ ਮਾਤਾ-ਪਿਤਾ ਉਸ ਨੂੰ ਵੇਖ ਕੇ ਹੈਰਾਨ ਹੋਏ ਅਤੇ ਉਸ ਦੀ ਮਾਤਾ ਨੇ ਉਸ ਨੂੰ ਆਖਿਆ, ਪੁੱਤਰ ਤੂੰ ਸਾਡੇ ਨਾਲ ਇਹ ਕੀ ਕੀਤਾ? ਵੇਖ ਅਸੀਂ ਫਿਕਰਮੰਦ ਹੋਏ ਤੈਨੂੰ ਲੱਭ ਰਹੇ ਸੀ।
49 He said to them, "Why were you searching for me? Didn't you know I must be in my Father's house?" ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਕਿਉਂ ਲੱਭਦੇ ਸੀ? ਕੀ ਤੁਸੀਂ ਨਹੀਂ ਜਾਣਦੇ ਜੋ ਮੇਰੇ ਲਈ ਜ਼ਰੂਰੀ ਹੈ ਕਿ ਮੈਂ ਆਪਣੇ ਪਿਤਾ ਦੇ ਘਰ ਵਿੱਚ ਰਹਾਂ?
50 But they did not understand the saying that he spoke to them. ਪਰ ਉਨ੍ਹਾਂ ਇਸ ਗੱਲ ਨੂੰ ਜਿਹੜੀ ਉਸ ਨੇ ਉਨ੍ਹਾਂ ਨੂੰ ਆਖੀ, ਨਹੀਂ ਸਮਝਿਆ।
51 Then he went down with them and came to Nazareth, remaining obedient to them. His mother kept all these things in her heart. ਤਦ ਉਹ ਉਨ੍ਹਾਂ ਦੇ ਨਾਲ ਨਾਸਰਤ ਨੂੰ ਆਇਆ ਅਤੇ ਉਨ੍ਹਾਂ ਦੇ ਅਧੀਨ ਰਿਹਾ, ਅਤੇ ਉਸ ਦੀ ਮਾਤਾ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਰੱਖਿਆ।
52 Jesus increased in wisdom and stature and in favor with our Father and with people. ਅਤੇ ਯਿਸੂ ਬੁੱਧ, ਕੱਦ ਅਤੇ ਪਰਮੇਸ਼ੁਰ ਤੇ ਮਨੁੱਖਾਂ ਦੀ ਕਿਰਪਾ ਵਿੱਚ ਵੱਧਦਾ ਗਿਆ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]