Skip to content
The Believer's Library

Indian Revised Version (IRV) Punjabi - 2019

Malachi 2 IRVPun

Show IRVPun only
Verse × ×
1 Now, priests, this command is for you. ਹੁਣ ਹੇ ਜਾਜਕੋ, ਤੁਹਾਡੇ ਲਈ ਇਹ ਹੁਕਮ ਹੈ
2 If you won't listen, or take it to heart to honor my name, says the Father of heaven's armies, I will send the curse on you and curse your blessings. I have already cursed them, because you don't take it to heart. ਜੇ ਤੁਸੀਂ ਨਾ ਸੁਣੋਗੇ ਅਤੇ ਮੇਰੇ ਨਾਮ ਦੇ ਆਦਰ ਨੂੰ ਮਨ ਵਿੱਚ ਨਾ ਰੱਖੋਗੇ, ਤਾਂ ਮੈਂ ਤੁਹਾਨੂੰ ਅਤੇ ਤੁਹਾਡੀਆਂ ਬਰਕਤਾਂ ਨੂੰ ਸਰਾਪ ਦਿਆਂਗਾ ਸਗੋਂ ਇਸ ਲਈ ਜੋ ਤੁਸੀਂ ਉਸ ਨੂੰ ਮਨ ਵਿੱਚ ਨਾ ਰੱਖਿਆ ਮੈਂ ਸਰਾਪ ਦੇ ਚੁੱਕਾ ਹਾਂ, ਸੈਨਾਂ ਦਾ ਯਹੋਵਾਹ ਆਖਦਾ ਹੈ।
3 I will rebuke your offspring and smear manure on your faces—the manure of your feasts—and you will be carried off with it. ਵੇਖੋ, ਮੈਂ ਤੁਹਾਡੇ ਬੀ ਨੂੰ ਝਿੜਕਾਂਗਾ ਅਤੇ ਤੁਹਾਡੇ ਮੂੰਹਾਂ ਉੱਤੇ ਗੰਦ ਅਰਥਾਤ ਤੁਹਾਡਿਆਂ ਪਰਬਾਂ ਦਾ ਗੰਦ ਸੁੱਟਾਂਗਾ ਅਤੇ ਤੁਸੀਂ ਵੀ ਉਸ ਦੇ ਨਾਲ ਸੁੱਟੇ ਜਾਓਗੇ।
4 Then you will know I sent this command to you, so my covenant with Levi stands, says the Father of heaven's armies. ਤੁਸੀਂ ਜਾਣ ਲਓਗੇ ਕਿ ਮੈਂ ਇਹ ਹੁਕਮ ਤੁਹਾਨੂੰ ਇਸ ਲਈ ਦਿੱਤਾ ਸੀ, ਕਿ ਮੇਰਾ ਨੇਮ ਲੇਵੀ ਵੰਸ਼ ਦੇ ਜਾਜਕਾਂ ਦੇ ਨਾਲ ਕਾਇਮ ਰਹੇ, ਸੈਨਾਂ ਦਾ ਯਹੋਵਾਹ ਆਖਦਾ ਹੈ।
5 "My covenant with him was life and peace; I gave them to him to be held with reverence, and he revered me and trembled before my name. ਉਸ ਦੇ ਨਾਲ ਮੇਰਾ ਨੇਮ ਜੀਵਨ ਅਤੇ ਸ਼ਾਂਤੀ ਦਾ ਸੀ, ਮੈਂ ਉਸ ਨੂੰ ਇਹ ਦਿੱਤਾ ਕਿ ਉਹ ਡਰਦਾ ਰਹੇ। ਉਹ ਮੇਰੇ ਕੋਲੋਂ ਡਰਦਾ ਵੀ ਰਿਹਾ, ਉਹ ਮੇਰੇ ਨਾਮ ਤੋਂ ਭੈਅ ਖਾਂਦਾ ਰਿਹਾ।
6 True instruction was in his mouth, no wrong on his lips. He walked with me in peace and integrity, and turned many from sin. ਸਚਿਆਈ ਦੀ ਬਿਵਸਥਾ ਉਸ ਦੇ ਮੂੰਹ ਵਿੱਚ ਸੀ ਅਤੇ ਕੁਧਰਮ ਉਸ ਦੇ ਬੁੱਲ੍ਹਾਂ ਵਿੱਚ ਨਾ ਪਾਇਆ ਗਿਆ। ਉਹ ਸ਼ਾਂਤੀ ਅਤੇ ਸਿਧਿਆਈ ਵਿੱਚ ਮੇਰੇ ਨਾਲ-ਨਾਲ ਚੱਲਦਾ ਰਿਹਾ ਅਤੇ ਬਹੁਤਿਆਂ ਨੂੰ ਬੁਰਿਆਈ ਤੋਂ ਮੋੜ ਲੈ ਆਇਆ।
7 A priest's lips guard knowledge, and people seek instruction from his mouth, for he is the messenger of the Father of heaven's armies. ਜਾਜਕ ਦੇ ਬੁੱਲ੍ਹ ਤਾਂ ਗਿਆਨ ਦੀ ਰਾਖੀ ਕਰਨ ਅਤੇ ਲੋਕ ਉਸ ਦੇ ਮੂੰਹ ਤੋਂ ਬਿਵਸਥਾ ਨੂੰ ਭਾਲਣ, ਕਿਉਂ ਜੋ ਉਹ ਸੈਨਾਂ ਦੇ ਯਹੋਵਾਹ ਦਾ ਦੂਤ ਹੈ।
8 But you turned from the way and made many stumble by your instruction; you corrupted the covenant of Levi, says the Father of heaven's armies. ਪਰ ਤੁਸੀਂ ਰਾਹ ਤੋਂ ਇੱਕ ਪਾਸੇ ਵੱਲ ਮੁੜ ਗਏ ਅਤੇ ਬਿਵਸਥਾ ਵਿੱਚ ਬਹੁਤਿਆਂ ਨੂੰ ਠੋਕਰ ਖੁਆਈ ਅਤੇ ਤੁਸੀਂ ਲੇਵੀ ਦੇ ਨੇਮ ਨੂੰ ਖ਼ਰਾਬ ਕੀਤਾ, ਸੈਨਾਂ ਦਾ ਯਹੋਵਾਹ ਆਖਦਾ ਹੈ।
9 So I made you despised and low before all the people, because you haven't kept my ways but shown favoritism in your instruction." ਇਸ ਲਈ ਮੈਂ ਵੀ ਤੁਹਾਨੂੰ ਸਾਰਿਆਂ ਲੋਕਾਂ ਦੇ ਅੱਗੇ ਨਖਿੱਧ ਅਤੇ ਖੱਜਲ ਕੀਤਾ, ਕਿਉਂ ਜੋ ਤੁਸੀਂ ਮੇਰੇ ਰਾਹਾਂ ਦੀ ਪਾਲਣਾ ਨਾ ਕੀਤੀ ਸਗੋਂ ਤੁਸੀਂ ਬਿਵਸਥਾ ਵਿੱਚ ਪੱਖਪਾਤ ਕੀਤਾ।
10 Don't we all have one Father? Didn't one Father create us? Why betray each other, desecrating our fathers' covenant? ਕੀ ਸਾਡਾ ਸਾਰਿਆਂ ਦਾ ਇੱਕੋ ਹੀ ਪਿਤਾ ਨਹੀਂ ਅਤੇ ਕੀ ਇੱਕੋ ਹੀ ਪਰਮੇਸ਼ੁਰ ਨੇ ਸਾਨੂੰ ਨਹੀਂ ਸਿਰਜਿਆ? ਫੇਰ ਕਿਉਂ ਅਸੀਂ ਆਪਣੇ ਭਰਾਵਾਂ ਤੋਂ ਬੇਪਰਤੀਤੇ ਹੋ ਕੇ ਆਪਣੇ ਪੁਰਖਿਆਂ ਦੇ ਨੇਮ ਨੂੰ ਭਰਿਸ਼ਟ ਕਰਦੇ ਹਾਂ?
11 Judah is unfaithful; a detestable thing is done in Israel and Jerusalem. Judah has desecrated our Father's holy place, which he loves, and married the daughter of a foreign god. ਯਹੂਦਾਹ ਨੇ ਬੇਪਰਤੀਤੀ ਕੀਤੀ ਅਤੇ ਇਸਰਾਏਲ ਵਿੱਚ ਅਤੇ ਯਰੂਸ਼ਲਮ ਵਿੱਚ ਘਿਣਾਉਣਾ ਕੰਮ ਕੀਤਾ ਗਿਆ ਕਿਉਂ ਜੋ ਯਹੂਦਾਹ ਨੇ ਯਹੋਵਾਹ ਦੀ ਪਵਿੱਤਰਤਾਈ ਨੂੰ ਜਿਹੜੀ ਉਸ ਨੂੰ ਪਿਆਰੀ ਸੀ, ਪਲੀਤ ਕੀਤਾ ਅਤੇ ਓਪਰੇ ਦੇਵਤੇ ਦੀ ਧੀ ਨੂੰ ਵਿਆਹ ਲਿਆਇਆ।
12 May our Father cut off from Jacob's tents the man who does this—anyone at all—even one bringing an offering to the Father of heaven's armies. ਯਹੋਵਾਹ ਹਰੇਕ ਨੂੰ ਜਿਹੜਾ ਇਹ ਕੰਮ ਕਰਦਾ ਰਹੇ, ਜਾਗਦੇ ਨੂੰ ਅਤੇ ਉੱਤਰ ਦੇਣ ਵਾਲੇ ਨੂੰ ਯਾਕੂਬ ਦੇ ਤੰਬੂਆਂ ਤੋਂ ਕੱਟ ਦੇਵੇ, ਨਾਲੇ ਸੈਨਾਂ ਦੇ ਯਹੋਵਾਹ ਨੂੰ ਭੇਟ ਚੜ੍ਹਾਉਣ ਵਾਲੇ ਨੂੰ!
13 And a second thing you do: you cover our Father's altar with tears, weeping and groaning, because he no longer regards the offering or accepts it gladly from your hand. ਫੇਰ ਤੁਸੀਂ ਇਹ ਵੀ ਕਰਦੇ ਹੋ ਕਿ ਤੁਸੀਂ ਯਹੋਵਾਹ ਦੀ ਜਗਵੇਦੀ ਨੂੰ ਹੰਝੂਆਂ ਨਾਲ ਅਤੇ ਹੂੰਗਿਆਂ ਨਾਲ ਢੱਕ ਦਿੱਤਾ, ਕਿਉਂ ਜੋ ਉਹ ਫੇਰ ਤੁਹਾਡੀ ਭੇਟ ਨੂੰ ਨਹੀਂ ਵੇਖਦਾ ਅਤੇ ਨਾ ਤੁਹਾਡੇ ਹੱਥੋਂ ਖੁਸ਼ ਹੋ ਕੇ ਲੈਂਦਾ ਹੈ।
14 You ask, "Why?" Because our Father witnessed between you and the wife of your youth, whom you betrayed—though your companion, your wife by covenant. ਤੁਸੀਂ ਆਖਦੇ ਹੋ, ਕਿਉਂ? ਕਿਉਂਕਿ ਯਹੋਵਾਹ ਤੇਰੇ ਵਿੱਚ ਅਤੇ ਤੇਰੀ ਜੁਆਨੀ ਦੀ ਪਤਨੀ ਵਿੱਚ ਗਵਾਹ ਹੈ, ਕਿਉਂ ਜੋ ਤੂੰ ਉਸ ਦੇ ਨਾਲ ਵਿਸ਼ਵਾਸਘਾਤ ਕੀਤਾ, ਭਾਵੇਂ ਉਹ ਤੇਰੀ ਸਾਥਣ ਅਤੇ ਤੇਰੇ ਨੇਮ ਦੀ ਔਰਤ ਹੈ।
15 Didn't the Father make you one with your wife? Body and spirit, you are his. And what does he want? Godly children from your union. So guard your spirit; let no one betray the wife of his youth. ਕੀ ਉਸ ਨੇ ਇੱਕ ਨੂੰ ਹੀ ਨਹੀਂ ਰਚਿਆ? ਕੀ ਉਸ ਲਈ ਰੂਹ ਬਾਕੀ ਨਹੀਂ ਸੀ? ਫੇਰ ਇੱਕ ਨੂੰ ਹੀ ਕਿਉਂ? ਉਹ ਪਰਮੇਸ਼ੁਰ ਦੀ ਨਸਲ ਚਾਹੁੰਦਾ ਸੀ, ਇਸ ਲਈ ਤੁਸੀਂ ਆਪਣਿਆਂ ਆਤਮਾਵਾਂ ਵਿੱਚ ਚੌਕਸ ਰਹੋ ਅਤੇ ਤੂੰ ਆਪਣੀ ਜੁਆਨੀ ਦੀ ਪਤਨੀ ਨਾਲ ਧੋਖਾ ਨਾ ਕਰ
16 "For I hate divorce," says our Father, the Father of Israel, "and whoever covers his garment with violence," says the Father of heaven's armies. So guard your spirit; do not be unfaithful. ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਮੈਨੂੰ ਤਲਾਕਨਾਮੇ ਤੋਂ ਘਿਣ ਆਉਂਦੀ ਹੈ ਅਤੇ ਉਸ ਤੋਂ ਜੋ ਆਪਣਾ ਬਸਤਰ ਜ਼ੁਲਮ ਨਾਲ ਢੱਕ ਲੈਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ। ਤੁਸੀਂ ਆਪਣਿਆਂ ਆਤਮਾਵਾਂ ਵਿੱਚ ਚੌਕਸ ਰਹੋ ਅਤੇ ਵਿਸ਼ਵਾਸਘਾਤ ਨਾ ਕਰੋ।
17 You have worn out our Father with your words. Yet you ask, "How have we worn him out?" By saying, "All who do evil are good in his sight, and he delights in them"—or, "Where is the Father of justice?" ਤੁਸੀਂ ਆਪਣੀਆਂ ਗੱਲਾਂ ਨਾਲ ਯਹੋਵਾਹ ਨੂੰ ਅਕਾ ਦਿੱਤਾ ਹੈ ਤਾਂ ਵੀ ਤੁਸੀਂ ਆਖਦੇ ਹੋ, ਕਾਹਦੇ ਵਿੱਚ ਅਸੀਂ ਉਹ ਨੂੰ ਅਕਾ ਦਿੱਤਾ? ਇਸ ਆਖਣ ਵਿੱਚ ਕਿ ਜਦ ਹਰੇਕ ਬੁਰਿਆਈ ਕਰਦਾ ਹੈ ਤਾਂ ਇਹ ਯਹੋਵਾਹ ਦੀ ਨਿਗਾਹ ਵਿੱਚ ਭਲਾ ਹੈ ਅਤੇ ਉਹ ਉਹਨਾਂ ਤੋਂ ਖੁਸ਼ ਹੈ, ਜਾਂ ਇਹ ਕਿ ਨਿਆਂ ਦਾ ਪਰਮੇਸ਼ੁਰ ਕਿੱਥੇ ਹੈ?
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]