Skip to content
The Believer's Library

Indian Revised Version (IRV) Punjabi - 2019

Malachi 3 IRVPun

Show IRVPun only
Verse × ×
1 Look, I am sending my messenger, and he will prepare the way before me. Then suddenly the Lord whom you are seeking will come to his temple—the messenger of the covenant in whom you delight. Look, he is coming, says the Father of heaven's armies. ਵੇਖੋ, ਮੈਂ ਆਪਣੇ ਦੂਤ ਨੂੰ ਭੇਜਦਾ ਹਾਂ, ਉਹ ਮੇਰੇ ਅੱਗੇ ਰਾਹ ਨੂੰ ਤਿਆਰ ਕਰੇਗਾ ਅਤੇ ਪ੍ਰਭੂ ਜਿਹ ਨੂੰ ਤੁਸੀਂ ਭਾਲਦੇ ਹੋ ਅਚਾਨਕ ਆਪਣੀ ਹੈਕਲ ਵਿੱਚ ਆ ਜਾਵੇਗਾ, ਹਾਂ, ਨੇਮ ਦਾ ਦੂਤ ਜਿਸ ਤੋਂ ਤੁਸੀਂ ਖੁਸ਼ ਹੋ, - ਵੇਖੋ, ਉਹ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ।
2 "But who can endure the day he comes? Who can stand when he appears? He is like a refiner's fire, like a launderer's soap. ਪਰ ਉਸ ਦੇ ਆਉਣ ਦੇ ਦਿਨ ਨੂੰ ਕੌਣ ਸਹਾਰ ਸਕਦਾ ਹੈ ਅਤੇ ਜਦ ਉਹ ਪਰਗਟ ਹੋਵੇਗਾ ਤਦ ਕੌਣ ਖੜ੍ਹਾ ਰਹਿ ਸਕੇਗਾ? ਕਿਉਂ ਜੋ ਉਹ ਸੁਨਿਆਰੇ ਦੀ ਅੱਗ ਅਤੇ ਧੋਬੀ ਦੇ ਸਾਬਣ ਵਰਗਾ ਹੈ।
3 He will sit refining and purifying silver; he will purify Levi's sons and refine them like gold and silver, and they will bring offerings to our Father in righteousness. ਉਹ ਚਾਂਦੀ ਨੂੰ ਤਾਉਣ ਅਤੇ ਸਾਫ਼ ਕਰਨ ਲਈ ਬੈਠੇਗਾ, ਉਹ ਲੇਵੀਆਂ ਨੂੰ ਚਾਂਦੀ ਵਾਂਗੂੰ ਸਾਫ਼ ਕਰੇਗਾ, ਉਹਨਾਂ ਨੂੰ ਸੋਨੇ ਵਾਂਗੂੰ ਅਤੇ ਚਾਂਦੀ ਵਾਂਗੂੰ ਤਾਵੇਗਾ ਅਤੇ ਉਹ ਯਹੋਵਾਹ ਲਈ ਯੋਗ ਭੇਟ ਚੜ੍ਹਾਉਣਗੇ।
4 Then Judah and Jerusalem's offering will please our Father, as in days past, as in former years." ਤਦ ਯਹੂਦਾਹ ਅਤੇ ਯਰੂਸ਼ਲਮ ਦੀ ਭੇਟ ਯਹੋਵਾਹ ਨੂੰ ਪਸੰਦ ਆਵੇਗੀ, ਜਿਵੇਂ ਪ੍ਰਾਚੀਨ ਦਿਨਾਂ ਵਿੱਚ ਅਤੇ ਜਿਵੇਂ ਪਿੱਛਲਿਆਂ ਸਾਲਾਂ ਵਿੱਚ ਪਸੰਦ ਆਉਂਦੀ ਸੀ।
5 I will come near to judge you, a swift witness against sorcerers, adulterers, those who swear falsely, who cheat the worker of his wages, oppress the widow and orphan, push aside the foreigner, and do not fear me, says the Father of heaven's armies. ਮੈਂ ਨਿਆਂ ਕਰਨ ਲਈ ਤੁਹਾਡੇ ਨੇੜੇ ਆਵਾਂਗਾ, ਮੈਂ ਚੁਸਤ ਗਵਾਹ ਹੋਵਾਂਗਾ, ਜਾਦੂਗਰਾਂ, ਵਿਭਚਾਰੀਆਂ ਅਤੇ ਝੂਠੀ ਸਹੁੰ ਖਾਣ ਵਾਲਿਆਂ ਦੇ ਵਿਰੁੱਧ, ਮਜ਼ਦੂਰ ਨੂੰ ਮਜ਼ਦੂਰੀ ਲਈ ਦੁੱਖ ਦੇਣ ਵਾਲਿਆਂ ਦੇ ਵਿਰੁੱਧ, ਵਿਧਵਾ ਅਤੇ ਅਨਾਥ ਨੂੰ ਦੁੱਖ ਦੇਣ ਵਾਲਿਆਂ ਦੇ ਵਿਰੁੱਧ ਜੋ ਪਰਦੇਸੀ ਨੂੰ ਮੋੜ ਦਿੰਦੇ ਹਨ ਅਤੇ ਮੇਰੇ ਕੋਲੋਂ ਨਹੀਂ ਡਰਦੇ ਉਨ੍ਹਾਂ ਦੇ ਵਿਰੁੱਧ ਛੇਤੀ ਨਾਲ ਗਵਾਹੀ ਦੇਵਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ।
6 For I, your Father, do not change; therefore you, children of Jacob, have not been destroyed. ਕਿਉਂ ਜੋ ਮੈਂ ਯਹੋਵਾਹ ਅਟੱਲ ਹਾਂ। ਇਸੇ ਕਾਰਨ, ਹੇ ਯਾਕੂਬ ਦੇ ਪੁੱਤਰੋ, ਤੁਸੀਂ ਨਾਸ ਨਹੀਂ ਹੋਏ।
7 Since your ancestors' days you have turned from my statutes and not kept them. Return to me, and I will return to you, says the Father of heaven's armies. But you ask, 'How are we to return?' ਆਪਣੇ ਪੁਰਖਿਆਂ ਦੇ ਦਿਨਾਂ ਤੋਂ ਮੇਰੀਆਂ ਬਿਧੀਆਂ ਤੋਂ ਬੇਮੁੱਖ ਹੁੰਦੇ ਆਏ ਹੋ ਅਤੇ ਤੁਸੀਂ ਉਹਨਾਂ ਦੀ ਪਾਲਣਾ ਨਹੀਂ ਕੀਤੀ। ਤੁਸੀਂ ਮੇਰੀ ਵੱਲ ਮੁੜੋ ਤਾਂ ਮੈਂ ਤੁਹਾਡੀ ਵੱਲ ਮੁੜਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ, ਪਰ ਤੁਸੀਂ ਆਖਦੇ ਹੋ, ਅਸੀਂ ਕਿਹੜੀ ਗੱਲ ਵਿੱਚ ਮੁੜੀਏ?
8 Will a person rob their Father? Yet you rob me. But you ask, 'How have we robbed you?' In the tenth and the offerings. ਕੀ ਕੋਈ ਆਦਮੀ ਪਰਮੇਸ਼ੁਰ ਨੂੰ ਠੱਗੇਗਾ? ਪਰ ਤੁਸੀਂ ਮੈਨੂੰ ਠੱਗ ਲਿਆ ਅਤੇ ਤੁਸੀਂ ਆਖਦੇ ਹੋ, ਕਿਹੜੀ ਗੱਲ ਵਿੱਚ ਅਸੀਂ ਤੈਨੂੰ ਠੱਗ ਲਿਆ? ਦਸਵੰਧਾਂ ਅਤੇ ਭੇਟਾਂ ਵਿੱਚ!
9 You are cursed with a curse, for you are robbing me—the whole nation of you. ਤੁਸੀਂ ਸਰਾਪੀਆਂ ਦੇ ਸਰਾਪੀ ਹੋਏ! ਤੁਸੀਂ ਮੈਨੂੰ ਠੱਗਦੇ ਹੋ, ਸਗੋਂ ਸਾਰੀ ਕੌਮ ਵੀ ਅਜਿਹਾ ਕਰਦੀ ਹੈ।
10 Bring the full tenth into the storehouse, so there's food in my house. Test me in this, says the Father of heaven's armies, and see if I won't open heaven's windows for you and pour out blessing for you until there's no more need. ਸਾਰੇ ਦਸਵੰਧ ਮੇਰੇ ਮੋਦੀ ਖ਼ਾਨੇ ਵਿੱਚ ਲਿਆਓ ਤਾਂ ਜੋ ਮੇਰੇ ਭਵਨ ਵਿੱਚ ਭੋਜਨ ਹੋਵੇ ਅਤੇ ਉਸੇ ਨਾਲ ਮੈਨੂੰ ਜ਼ਰਾ ਪਰਖੋ, ਸੈਨਾਂ ਦਾ ਯਹੋਵਾਹ ਆਖਦਾ ਹੈ, ਕੀ ਮੈਂ ਤੁਹਾਡੇ ਲਈ ਅਕਾਸ਼ ਦੀਆਂ ਖਿੜਕੀਆਂ ਖੋਲਦਾ ਹਾਂ ਕਿ ਨਹੀਂ, ਤਾਂ ਕਿ ਤੁਹਾਡੇ ਲਈ ਬਰਕਤ ਵਰ੍ਹਾਵਾਂ ਇੱਥੋਂ ਤੱਕ ਕਿ ਉਹ ਦੇ ਲਈ ਥਾਂ ਨਾ ਹੋਵੇਗਾ!
11 I will rebuke the devourer for you, so it will not destroy your ground's fruit, and your vine in the field will not fail to bear, says the Father of heaven's armies. ਮੈਂ ਤੁਹਾਡੇ ਲਈ ਖਾਣ ਵਾਲੇ ਨੂੰ ਝਿੜਕਾਂਗਾ ਕਿ ਉਹ ਤੁਹਾਡੀ ਜ਼ਮੀਨ ਦੇ ਫਲਾਂ ਨੂੰ ਨਾਸ ਨਾ ਕਰੇ ਅਤੇ ਤੁਹਾਡੇ ਅੰਗੂਰੀ ਪੈਲੀ ਵਿੱਚ ਸਮੇਂ ਤੋਂ ਪਹਿਲਾਂ ਫਲ ਨਾ ਡਿੱਗਣਗੇ, ਸੈਨਾਂ ਦਾ ਯਹੋਵਾਹ ਆਖਦਾ ਹਾਂ।
12 Then all nations will call you blessed, for you will be a land of delight, says the Father of heaven's armies. ਤਦ ਸਾਰੀਆਂ ਕੌਮਾਂ ਤੁਹਾਨੂੰ ਧੰਨ ਆਖਣਗੀਆਂ ਅਤੇ ਤੁਸੀਂ ਖੁਸ਼ੀ ਦਾ ਦੇਸ ਹੋਵੋਗੇ, ਸੈਨਾਂ ਦਾ ਯਹੋਵਾਹ ਆਖਦਾ ਹੈ
13 Your words were harsh against me, says our Father. But you ask, 'What have we said against you?' ਤੁਹਾਡੀਆਂ ਗੱਲਾਂ ਮੇਰੇ ਵਿਰੁੱਧ ਕਰੜੀਆਂ ਹਨ, ਯਹੋਵਾਹ ਆਖਦਾ ਹੈ, ਤਦ ਵੀ ਤੁਸੀਂ ਆਖਦੇ ਹੋ, ਤੇਰੇ ਵਿਰੁੱਧ ਸਾਡੇ ਕੋਲੋਂ ਕੀ ਬੋਲਿਆ ਗਿਆ?
14 You said, 'Serving God is useless. What have we gained by keeping his charge and walking as mourners before the Father of heaven's armies?' ਤੁਸੀਂ ਆਖਿਆ, ਪਰਮੇਸ਼ੁਰ ਦੀ ਸੇਵਾ ਵਿਅਰਥ ਹੈ ਅਤੇ ਕੀ ਲਾਭ ਹੈ ਕਿ ਅਸੀਂ ਉਹ ਦੇ ਹੁਕਮਾਂ ਦੀ ਪਾਲਨਾ ਕਰੀਏ ਅਤੇ ਸੈਨਾਂ ਦੇ ਯਹੋਵਾਹ ਦੇ ਸਨਮੁਖ ਸਿਆਪਾ ਕਰਦੇ ਹੋਏੇ ਚੱਲੀਏ?
15 Now we call the arrogant blessed. Those who do evil prosper; they even test God and escape. ਹੁਣ ਤਾਂ ਅਸੀਂ ਆਕੜਬਾਜ਼ਾਂ ਨੂੰ ਧੰਨ ਆਖਦੇ ਹਾਂ ਅਤੇ ਦੁਸ਼ਟ ਸਫ਼ਲ ਹੀ ਹੁੰਦੇ ਹਨ। ਉਹ ਪਰਮੇਸ਼ੁਰ ਨੂੰ ਪਰਤਾ ਕੇ ਵੀ ਛੁਟਕਾਰਾ ਪਾਉਂਦੇ ਹਨ।
16 Then those who feared our Father spoke to one another, and he listened and heard. A scroll of remembrance was written before him for those who fear him and treasure his name. ਤਦ ਯਹੋਵਾਹ ਦਾ ਭੈਅ ਮੰਨਣ ਵਾਲਿਆਂ ਨੇ ਇੱਕ ਦੂਜੇ ਨਾਲ ਗੱਲਾਂ ਕੀਤੀਆਂ ਅਤੇ ਯਹੋਵਾਹ ਨੇ ਧਿਆਨ ਦੇ ਕੇ ਸੁਣੀਆਂ ਤਾਂ ਯਹੋਵਾਹ ਤੋਂ ਡਰਨ ਵਾਲਿਆਂ ਲਈ ਅਤੇ ਉਸ ਦੇ ਨਾਮ ਦਾ ਵਿਚਾਰ ਕਰਨ ਵਾਲਿਆਂ ਲਈ ਉਸ ਦੇ ਸਨਮੁਖ ਯਾਦਗਿਰੀ ਦੀ ਪੁਸਤਕ ਲਿਖੀ ਗਈ।
17 They will be mine, says the Father of heaven's armies, on the day I act, my treasured possession. I will spare them as a father spares his son who serves him. ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਮੇਰੇ ਲਈ ਹੋਣਗੇ ਅਰਥਾਤ ਮੇਰੀ ਖ਼ਾਸ ਮਲਕੀਅਤ, ਜਿਸ ਦਿਨ ਮੈਂ ਇਹ ਕਰਾਂ, ਮੈਂ ਉਹਨਾਂ ਨੂੰ ਬਖ਼ਸ਼ ਦਿਆਂਗਾ ਜਿਵੇਂ ਕੋਈ ਮਨੁੱਖ ਆਪਣੀ ਸੇਵਾ ਕਰਨ ਵਾਲੇ ਪੁੱਤਰ ਨੂੰ ਬਖ਼ਸ਼ ਦਿੰਦਾ ਹੈ।
18 Once more you will see the difference between the righteous and the wicked, between one who serves our Father and one who does not serve him. ਤਦ ਤੁਸੀਂ ਮੁੜੋਗੇ ਅਤੇ ਧਰਮੀ ਅਤੇ ਦੁਸ਼ਟ ਵਿੱਚ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਵਾਲੇ ਵਿੱਚ ਅਤੇ ਜਿਹੜਾ ਸੇਵਾ ਨਹੀਂ ਕਰਦਾ ਉਹ ਦੇ ਵਿੱਚ ਪਰਖ ਕਰੋਗੇ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]