Skip to content
The Believer's Library

Indian Revised Version (IRV) Punjabi - 2019

Mark 1 IRVPun

Show IRVPun only
Verse × ×
1 The beginning of the gospel of Jesus Christ, the Son of our Father. ਪਰਮੇਸ਼ੁਰ ਦੇ ਪੁੱਤਰ ਯਿਸੂ ਮਸੀਹ ਦੀ ਖੁਸ਼ਖਬਰੀ ਦਾ ਅਰੰਭ।
2 As written in Isaiah the prophet: "Look, I send my messenger ahead of you, who will prepare your way. ਜਿਵੇਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ਵੇਖ, ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਭੇਜਦਾ ਹਾਂ ਜੋ ਤੇਰੇ ਲਈ ਰਾਹ ਤਿਆਰ ਕਰੇਗਾ,
3 A voice calling out in the wilderness: 'Prepare the way of the Lord, make his paths straight.'" ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, ਕਿ ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਅਤੇ ਉਹ ਦੇ ਰਾਹਾਂ ਨੂੰ ਸਿੱਧੇ ਕਰੋ।
4 John appeared, baptizing in the wilderness and proclaiming a baptism of repentance for the forgiveness of sins. ਯੂਹੰਨਾ ਆਇਆ, ਜਿਹੜਾ ਉਜਾੜ ਵਿੱਚ ਬਪਤਿਸਮਾ ਦਿੰਦਾ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਸੀ।
5 All Judea and everyone in Jerusalem went out to him, and he baptized them in the Jordan River as they confessed their sins. ਸਾਰੇ ਯਹੂਦਿਯਾ ਦੇਸ ਅਤੇ ਯਰੂਸ਼ਲਮ ਦੇ ਸਾਰੇ ਰਹਿਣ ਵਾਲੇ ਨਿੱਕਲ ਕੇ ਉਹ ਦੇ ਕੋਲ ਆਉਂਦੇ, ਅਤੇ ਆਪਣਿਆਂ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ।
6 John was dressed in camel's hair, with a leather belt around his waist, eating locusts and wild honey. ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸੀ ਅਤੇ ਚਮੜੇ ਦੀ ਪੇਟੀ ਉਸ ਦੇ ਲੱਕ ਨਾਲ ਬੰਨ੍ਹੀ ਹੋਈ ਸੀ, ਉਹ ਟਿੱਡੀਆਂ ਅਤੇ ਜੰਗਲੀ ਸ਼ਹਿਦ ਖਾਂਦਾ ਹੁੰਦਾ ਸੀ।
7 He announced: "After me comes one stronger than I; I'm not worthy to stoop and untie his sandal strap. ਅਤੇ ਉਸ ਨੇ ਪਰਚਾਰ ਕੀਤਾ ਕਿ ਮੇਰੇ ਪਿਛੋਂ ਉਹ ਆਉਂਦਾ ਹੈ, ਜੋ ਮੇਰੇ ਨਾਲੋਂ ਬਲਵੰਤ ਹੈ ਅਤੇ ਮੈਂ ਇਸ ਲਾਇਕ ਨਹੀਂ ਜੋ ਝੁੱਕ ਕੇ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਾਂ।
8 I have baptized you with water, but he will baptize you with the Holy Spirit." ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਉਹ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਵੇਗਾ।
9 In those days Jesus came from Nazareth of Galilee and was baptized by John in the Jordan. ਉਨ੍ਹਾਂ ਦਿਨਾਂ ਵਿੱਚ ਅਜਿਹਾ ਹੋਇਆ ਜੋ ਯਿਸੂ ਨੇ ਗਲੀਲ ਦੇ ਨਾਸਰਤ ਤੋਂ ਆਣ ਕੇ ਯਰਦਨ ਨਦੀ ਵਿੱਚ ਯੂਹੰਨਾ ਦੇ ਹੱਥੋਂ ਬਪਤਿਸਮਾ ਲਿਆ।
10 Immediately, as he came up out of the water, he saw the heavens split open and the Holy Spirit come down on him like a dove. ਅਤੇ ਪਾਣੀ ਵਿੱਚੋਂ ਨਿੱਕਲਦੇ ਸਾਰ ਉਸ ਨੇ ਅਕਾਸ਼ ਨੂੰ ਖੁੱਲਦਿਆਂ ਅਤੇ ਪਵਿੱਤਰ ਆਤਮਾ ਨੂੰ ਆਪਣੇ ਉੱਤੇ ਘੁੱਗੀ ਵਾਂਗੂੰ ਉੱਤਰਦਿਆਂ ਵੇਖਿਆ।
11 And a voice came from heaven: "You are my beloved Son; in you I delight." ਅਤੇ ਇੱਕ ਸਵਰਗੀ ਬਾਣੀ ਆਈ ਜੋ ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ।
12 And immediately the Holy Spirit drove him out into the wilderness. ਤਦ ਪਵਿੱਤਰ ਆਤਮਾ ਉਸੇ ਸਮੇਂ ਉਸ ਨੂੰ ਉਜਾੜ ਵਿੱਚ ਲੈ ਗਿਆ।
13 He was in the wilderness forty days, tempted by Satan, with the wild animals, and the angels served him. ਅਤੇ ਉਜਾੜ ਵਿੱਚ ਚਾਲ੍ਹੀ ਦਿਨਾਂ ਤੱਕ ਸ਼ੈਤਾਨ ਨੇ ਉਸ ਨੂੰ ਪਰਤਾਇਆ ਅਤੇ ਉਹ ਜੰਗਲੀ ਜਾਨਵਰਾਂ ਦੇ ਨਾਲ ਰਿਹਾ ਅਤੇ ਸਵਰਗ ਦੂਤ ਉਸ ਦੀ ਸੇਵਾ ਟਹਿਲ ਕਰਦੇ ਰਹੇ।
14 Now after John was arrested, Jesus came into Galilee, proclaiming the gospel of our Father, ਉਪਰੰਤ ਯੂਹੰਨਾ ਦੇ ਫੜਵਾਏ ਜਾਣ ਦੇ ਪਿੱਛੋਂ ਯਿਸੂ ਗਲੀਲ ਵਿੱਚ ਆਇਆ ਅਤੇ ਉਸ ਨੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰ ਕੇ ਆਖਿਆ,
15 and saying, "The time is fulfilled, and our Father's kingdom is near; repent and believe the good news." ਸਮਾਂ ਪੂਰਾ ਹੋਇਆ ਅਤੇ ਪਰਮੇਸ਼ੁਰ ਦਾ ਰਾਜ ਨੇੜੇ ਆ ਗਿਆ ਹੈ। ਤੋਬਾ ਕਰੋ ਅਤੇ ਖੁਸ਼ਖਬਰੀ ਉੱਤੇ ਵਿਸ਼ਵਾਸ ਕਰੋ।
16 Passing the Sea of Galilee, he saw Simon and his brother Andrew casting a net in the sea, for they were fishermen. ਗਲੀਲ ਦੀ ਝੀਲ ਦੇ ਕੰਢੇ ਉੱਤੇ ਫਿਰਦਿਆਂ ਉਸ ਨੇ ਸ਼ਮਊਨ ਅਤੇ ਉਸ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ, ਕਿਉਂ ਜੋ ਉਹ ਮਛਵਾਰੇ ਸਨ।
17 And Jesus said to them, "Follow me, and I will make you become fishers of people." ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੇਰੇ ਪਿੱਛੇ ਆਓ ਤਾਂ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ।
18 And immediately they left their nets and followed him. ਅਤੇ ਉਹ ਉਸੇ ਵੇਲੇ ਆਪਣੇ ਜਾਲ਼ਾਂ ਨੂੰ ਛੱਡ ਕੇ ਉਸ ਦੇ ਮਗਰ ਹੋ ਤੁਰੇ।
19 Going a little farther, he saw James son of Zebedee and John his brother in their boat, mending the nets. ਅਤੇ ਥੋੜੀ ਦੂਰ ਅੱਗੇ ਵੱਧ ਕੇ ਉਹ ਨੇ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਵੇਖਿਆ ਜੋ ਬੇੜੀ ਉੱਤੇ ਆਪਣੇ ਜਾਲ਼ਾਂ ਨੂੰ ਸਾਫ਼ ਕਰਦੇ ਸਨ।
20 At once he called them; leaving their father Zebedee in the boat with the hired hands, they followed him. ਅਤੇ ਉਸ ਨੇ ਤੁਰੰਤ ਉਨ੍ਹਾਂ ਨੂੰ ਸੱਦਿਆ ਅਤੇ ਉਹ ਆਪਣੇ ਪਿਤਾ ਜ਼ਬਦੀ ਨੂੰ ਮਜ਼ਦੂਰਾਂ ਨਾਲ ਬੇੜੀ ਵਿੱਚ ਛੱਡ ਕੇ ਉਸ ਦੇ ਮਗਰ ਤੁਰ ਪਏ।
21 They went to Capernaum. At once, on the Sabbath, he entered the synagogue and began teaching. ਫੇਰ ਉਹ ਕਫ਼ਰਨਾਹੂਮ ਵਿੱਚ ਆਏ ਅਤੇ ਸਬਤ ਦੇ ਦਿਨ ਉਹ ਤੁਰੰਤ ਪ੍ਰਾਰਥਨਾ ਘਰ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ।
22 They were amazed at his teaching, for he taught them with authority, not like the scribes. ਅਤੇ ਉਹ ਉਸ ਦੇ ਉਪਦੇਸ਼ ਤੋਂ ਹੈਰਾਨ ਹੋਏ ਕਿਉਂ ਜੋ ਉਹ ਉਨ੍ਹਾਂ ਦੇ ਉਪਦੇਸ਼ਕਾਂ ਵਾਂਗੂੰ ਨਹੀਂ ਪਰ ਅਧਿਕਾਰ ਵਾਲੇ ਵਾਂਗੂੰ ਉਨ੍ਹਾਂ ਨੂੰ ਉਪਦੇਸ਼ ਦਿੰਦਾ ਸੀ।
23 And immediately there was in their synagogue a man with an unclean spirit, and he cried out. ਅਤੇ ਉਸ ਵੇਲੇ ਉਨ੍ਹਾਂ ਦੇ ਪ੍ਰਾਰਥਨਾ ਘਰ ਵਿੱਚ ਇੱਕ ਮਨੁੱਖ ਸੀ ਜਿਸ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ, ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ,
24 Why meddle with us, Jesus of Nazareth? Have you come to destroy us? I know who you are—God's Holy One! ਹੇ ਯਿਸੂ ਨਾਸਰੀ ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਜਨ ਹੈਂ!
25 But Jesus rebuked him, saying, "Be silent, and come out of him!" ਤਾਂ ਯਿਸੂ ਨੇ ਉਹ ਨੂੰ ਝਿੜਕ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾ!
26 And the unclean spirit, convulsing him and crying out with a loud voice, came out of him. ਸੋ ਉਹ ਅਸ਼ੁੱਧ ਆਤਮਾ ਉਸ ਨੂੰ ਮਰੋੜ ਕੇ ਵੱਡੀ ਅਵਾਜ਼ ਨਾਲ ਚੀਕਾਂ ਮਾਰਦਾ ਹੋਇਆ ਉਸ ਵਿੱਚੋਂ ਨਿੱਕਲ ਗਿਆ।
27 All were amazed, and they questioned each other: "What is this? A new teaching with authority - he commands even the unclean spirits, and they obey him!" ਅਤੇ ਉਹ ਸਾਰੇ ਲੋਕ ਇਸ ਗੱਲ ਤੋਂ ਹੈਰਾਨ ਹੋਏ ਕਿ ਆਪਸ ਵਿੱਚ ਚਰਚਾ ਕਰਨ ਲੱਗੇ ਜੋ ਇਹ ਕੀ ਗੱਲ ਹੈ? ਇਹ ਤਾਂ ਕੋਈ ਨਵੀਂ ਸਿੱਖਿਆ ਹੈ! ਉਹ ਤਾਂ ਅਸ਼ੁੱਧ ਆਤਮਾਵਾਂ ਨੂੰ ਅਧਿਕਾਰ ਨਾਲ ਹੁਕਮ ਦਿੰਦਾ ਹੈ, ਅਤੇ ਉਹ ਉਸ ਦੀ ਮੰਨ ਲੈਂਦੇ ਹਨ।
28 And at once his fame spread everywhere throughout all the surrounding region of Galilee. ਅਤੇ ਗਲੀਲ ਦੇ ਸਾਰੇ ਇਲਾਕੇ ਵਿੱਚ ਉਹ ਦਾ ਨਾਮ ਫੈਲ ਗਿਆ।
29 Immediately he left the synagogue and went to Simon and Andrew's house, with James and John. ਉਹ ਤੁਰੰਤ ਪ੍ਰਾਰਥਨਾ ਘਰ ਵਿੱਚੋਂ ਬਾਹਰ ਨਿੱਕਲ ਕੇ, ਯਾਕੂਬ ਅਤੇ ਯੂਹੰਨਾ ਸਣੇ ਸ਼ਮਊਨ ਤੇ ਅੰਦ੍ਰਿਯਾਸ ਦੇ ਘਰ ਆਏ।
30 Now Simon's mother-in-law lay sick with a fever, and immediately they told him about her. ਅਤੇ ਸ਼ਮਊਨ ਦੀ ਸੱਸ ਬੁਖ਼ਾਰ ਨਾਲ ਦੁਖੀ ਪਈ ਸੀ ਤਦ ਉਨ੍ਹਾਂ ਨੇ ਉਸੇ ਵੇਲੇ ਯਿਸੂ ਨੂੰ ਖ਼ਬਰ ਦਿੱਤੀ।
31 He came, took her hand, raised her up. The fever left her, and she served them. ਤਦ ਉਹ ਉਸ ਕੋਲ ਆਇਆ ਅਤੇ ਉਸ ਦਾ ਹੱਥ ਫੜ੍ਹ ਕੇ ਉੱਠਾਇਆ ਤਾਂ ਉਹ ਦਾ ਬੁਖ਼ਾਰ ਉਤਰ ਗਿਆ ਅਤੇ ਉਸ ਨੇ ਉਨ੍ਹਾਂ ਦੀ ਸੇਵਾ ਕੀਤੀ।
32 That evening, when the sun set, they brought him all who were sick and those oppressed by demons. ਅਤੇ ਸ਼ਾਮ ਨੂੰ ਜਦੋਂ ਸੂਰਜ ਡੁੱਬ ਗਿਆ ਤਾਂ ਲੋਕ ਸਾਰੇ ਰੋਗੀਆਂ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਉਸ ਕੋਲ ਲਿਆਏ।
33 And the whole city was gathered together at the door. ਅਤੇ ਸਾਰਾ ਨਗਰ ਦਰਵਾਜ਼ੇ ਉੱਤੇ ਇਕੱਠਾ ਹੋਇਆ।
34 He healed many sick with various diseases and drove out many demons, not letting the demons speak, since they knew him. ਅਤੇ ਉਸ ਨੇ ਬਹੁਤਿਆਂ ਨੂੰ ਜਿਹੜੇ ਭਾਂਤ-ਭਾਂਤ ਦੇ ਰੋਗੀ ਸਨ, ਚੰਗਾ ਕੀਤਾ ਅਤੇ ਬਹੁਤ ਸਾਰੇ ਭੂਤਾਂ ਨੂੰ ਕੱਢ ਦਿੱਤਾ ਅਤੇ ਭੂਤਾਂ ਨੂੰ ਬੋਲਣ ਨਾ ਦਿੱਤਾ ਕਿਉਂ ਜੋ ਉਹ ਉਸ ਨੂੰ ਪਛਾਣਦੀਆਂ ਸਨ।
35 Long before dawn, while still dark, he got up, went out to a deserted place, and prayed there. ਉਹ ਵੱਡੇ ਤੜਕੇ, ਦਿਨ ਨਿੱਕਲਣ ਤੋਂ ਬਹੁਤ ਪਹਿਲਾਂ ਉੱਠ ਕੇ ਬਾਹਰ ਨਿੱਕਲਿਆ ਅਤੇ ਇੱਕ ਉਜਾੜ ਥਾਂ ਵਿੱਚ ਜਾ ਕੇ ਉੱਥੇ ਪ੍ਰਾਰਥਨਾ ਕੀਤੀ।
36 And Simon and those who were with him searched for him, ਅਤੇ ਸ਼ਮਊਨ ਅਤੇ ਉਹ ਦੇ ਸਾਥੀ ਉਸ ਦੇ ਪਿੱਛੇ ਗਏ।
37 and they found him and said to him, "Everyone is looking for you." ਅਤੇ ਜਦੋਂ ਉਨ੍ਹਾਂ ਨੇ ਉਸ ਨੂੰ ਲੱਭ ਲਿਆ ਤਾਂ ਉਸ ਨੂੰ ਕਿਹਾ, ਤੁਹਾਨੂੰ ਸਭ ਲੱਭਦੇ ਹਨ।
38 He said, "Let us go elsewhere, to the neighboring towns, so I can preach there too, for that is why I came." ਉਸ ਨੇ ਉਨ੍ਹਾਂ ਨੂੰ ਕਿਹਾ, ਆਓ, ਕਿਸੇ ਹੋਰ ਪਾਸੇ ਨੇੜੇ ਦੇ ਨਗਰਾਂ ਵਿੱਚ ਚੱਲੀਏ ਤਾਂ ਜੋ ਮੈਂ ਉੱਥੇ ਵੀ ਪਰਚਾਰ ਕਰਾਂ ਕਿਉਂਕਿ ਮੈਂ ਇਸੇ ਲਈ ਨਿੱਕਲਿਆ ਹਾਂ।
39 And he went throughout all Galilee, preaching in their synagogues and casting out demons. ਉਹ ਸਾਰੇ ਗਲੀਲ ਵਿੱਚ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਜਾ ਕੇ ਪਰਚਾਰ ਕਰਦਾ ਅਤੇ ਭੂਤਾਂ ਨੂੰ ਕੱਢਦਾ ਰਿਹਾ।
40 A man with leprosy came, knelt, and begged him, "If you're willing, you can make me clean." ਅਤੇ ਇੱਕ ਕੋੜ੍ਹੀ ਨੇ ਪ੍ਰਭੂ ਯਿਸੂ ਦੇ ਕੋਲ ਆ ਕੇ ਉਸ ਦੀ ਮਿੰਨਤ ਕੀਤੀ, ਅਤੇ ਉਸ ਦੇ ਅੱਗੇ ਗੋਡੇ ਟੇਕ ਕੇ ਉਸ ਨੂੰ ਕਿਹਾ, ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।
41 Moved with deep compassion, he stretched out his hand, touched him, and said to him, "I am willing; be clean." ਅਤੇ ਉਸ ਨੇ ਤਰਸ ਖਾ ਕੇ ਆਪਣਾ ਹੱਥ ਵਧਾਇਆ ਅਤੇ ਉਹ ਨੂੰ ਛੂਹ ਕੇ ਕਿਹਾ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ।
42 And immediately the leprosy left him, and he was made clean. ਤਾਂ ਉਸੇ ਵੇਲੇ ਉਹ ਦਾ ਕੋੜ੍ਹ ਜਾਂਦਾ ਰਿਹਾ ਅਤੇ ਉਹ ਸ਼ੁੱਧ ਹੋ ਗਿਆ!
43 Sternly warning him, he sent him away at once, ਤਦ ਉਸ ਨੇ ਉਹ ਨੂੰ ਚਿਤਾਵਨੀ ਦੇ ਕੇ ਉਸੇ ਸਮੇਂ ਭੇਜ ਦਿੱਤਾ।
44 and told him, "Make sure you tell no one—but go, show yourself to the priest, and offer what Moses commanded for your cleansing, as proof to the people." ਅਤੇ ਉਹ ਨੂੰ ਇਹ ਕਿਹਾ, ਵੇਖ ਕਿਸੇ ਨੂੰ ਕੁਝ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਆਪਣੇ ਸ਼ੁੱਧ ਹੋਣ ਦੇ ਕਾਰਨ ਜਿਹੜੀ ਭੇਟ ਮੂਸਾ ਨੇ ਠਹਿਰਾਈ ਚੜ੍ਹਾ ਤਾਂ ਜੋ ਉਨ੍ਹਾਂ ਲਈ ਗਵਾਹੀ ਹੋਵੇ।
45 But he went out, proclaiming it freely and spreading the news, so Jesus could no longer enter a town openly, but stayed in lonely places. Yet people came to him from everywhere. ਪਰ ਉਹ ਬਾਹਰ ਜਾ ਕੇ ਬਹੁਤ ਚਰਚਾ ਕਰਨ ਲੱਗਾ ਅਤੇ ਇਸ ਗੱਲ ਨੂੰ ਉਜਾਗਰ ਕੀਤਾ ਜੋ ਪ੍ਰਭੂ ਯਿਸੂ ਫੇਰ ਨਗਰ ਵਿੱਚ ਖੁੱਲਮ-ਖੁੱਲ੍ਹਾ ਨਾ ਵੜ ਸਕਿਆ ਪਰ ਬਾਹਰ ਉਜਾੜ ਥਾਵਾਂ ਵਿੱਚ ਰਿਹਾ ਅਤੇ ਲੋਕ ਚੁਫ਼ੇਰਿਓਂ ਉਹ ਦੇ ਕੋਲ ਆਉਂਦੇ ਜਾਂਦੇ ਸਨ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]