Skip to content
The Believer's Library

Indian Revised Version (IRV) Punjabi - 2019

Mark 10 IRVPun

Show IRVPun only
Verse × ×
1 He left there for the region of Judea and beyond the Jordan; crowds gathered to him again, and as usual he taught them once more. ਫੇਰ ਪ੍ਰਭੂ ਯਿਸੂ ਉੱਥੋਂ ਉੱਠ ਕੇ ਯਹੂਦਿਯਾ ਦੀਆਂ ਹੱਦਾਂ ਵਿੱਚ ਅਤੇ ਯਰਦਨ ਦੇ ਪਾਰ ਪਹੁੰਚੇ ਅਤੇ ਬਹੁਤ ਲੋਕ ਉਨ੍ਹਾ ਦੇ ਕੋਲ ਫੇਰ ਆਣ ਇਕੱਠੇ ਹੋਏ ਅਤੇ ਉਹ ਆਪਣੇ ਦਸਤੂਰ ਅਨੁਸਾਰ ਫੇਰ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ।
2 Some Pharisees came to test him, asking, "Is it lawful for a man to divorce his wife?" ਫ਼ਰੀਸੀਆਂ ਨੇ ਕੋਲ ਆ ਕੇ ਉਸ ਦੀ ਪ੍ਰੀਖਿਆ ਲੈਣ ਲਈ ਉਹ ਨੂੰ ਪੁੱਛਿਆ, ਭਲਾ, ਇਹ ਯੋਗ ਹੈ ਜੋ ਆਦਮੀ ਆਪਣੀ ਪਤਨੀ ਨੂੰ ਤਿਆਗ ਦੇਵੇ?
3 He answered them, "What did Moses command you?" ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੂਸਾ ਨੇ ਤੁਹਾਨੂੰ ਇਸ ਬਾਰੇ ਕੀ ਹੁਕਮ ਦਿੱਤਾ?
4 They said, "Moses permitted a man to write a certificate of divorce and send her away." ਉਹ ਬੋਲੇ, ਮੂਸਾ ਨੇ ਤਾਂ ਸਾਨੂੰ ਇਜ਼ਾਜਤ ਦਿੱਤੀ ਹੈ, ਜੋ ਆਦਮੀ ਤਿਆਗ ਪੱਤਰ ਲਿਖ ਕੇ ਤਿਆਗ ਦੇਵੇ।
5 Jesus told them, "He wrote you this command because your hearts were hard. ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਹ ਨੇ ਤੁਹਾਡੀ ਸਖ਼ਤ ਦਿਲੀ ਦੇ ਕਾਰਨ ਤੁਹਾਡੇ ਲਈ ਇਹ ਹੁਕਮ ਲਿਖਿਆ।
6 But from the beginning of creation, our Father made them male and female. ਪਰ ਸ੍ਰਿਸ਼ਟੀ ਦੇ ਮੁੱਢੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ ਸੀ।
7 'For this reason a man will leave his father and mother and be joined to his wife, ਇਸ ਕਾਰਨ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।
8 and the two will become one flesh.' So they are no longer two, but one flesh. ਸੋ ਹੁਣ ਉਹ ਦੋ ਨਹੀਂ ਪਰ ਇੱਕ ਸਰੀਰ ਹਨ।
9 Therefore what our Father has joined together, let no one separate." ਇਸ ਲਈ ਜਿਹਨਾਂ ਨੂੰ ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਵੱਖ ਨਾ ਕਰੇ।
10 Back in the house, the disciples asked him about this again. ਫੇਰ ਘਰ ਵਿੱਚ ਚੇਲਿਆਂ ਨੇ ਇਸ ਗੱਲ ਦੇ ਬਾਰੇ ਪ੍ਰਭੂ ਨੂੰ ਫਿਰ ਪੁੱਛਿਆ।
11 He said to them, "Whoever divorces his wife and marries another commits adultery against her, ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਜੋ ਕੋਈ ਆਪਣੀ ਪਤਨੀ ਨੂੰ ਤਿਆਗ ਦੇਵੇ ਅਤੇ ਦੂਸਰੀ ਨਾਲ ਵਿਆਹ ਕਰੇ ਉਹ ਉਸ ਦੇ ਵਿਰੁੱਧ ਵਿਭਚਾਰ ਕਰਦਾ ਹੈ।
12 and if she divorces her husband and marries another, she commits adultery." ਅਤੇ ਜੇ ਪਤਨੀ ਆਪਣੇ ਪਤੀ ਨੂੰ ਤਿਆਗ ਕੇ ਦੂਜੇ ਨਾਲ ਵਿਆਹ ਕਰੇ ਤਾਂ ਉਹ ਵੀ ਵਿਭਚਾਰ ਕਰਦੀ ਹੈ।
13 People were bringing children to him so that he might touch them, but the disciples rebuked them. ਫੇਰ ਲੋਕ ਆਪਣੇ ਛੋਟੇ ਬੱਚਿਆਂ ਨੂੰ ਉਹ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖੇ, ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ।
14 When Jesus saw this, he grew angry and said, "Let the children come to me; don't stop them, for the kingdom of our Father belongs to such as these. ਤਾਂ ਪ੍ਰਭੂ ਯਿਸੂ ਇਹ ਵੇਖ ਕੇ ਬਹੁਤ ਨਰਾਜ਼ ਹੋਏ ਅਤੇ ਉਨ੍ਹਾਂ ਨੂੰ ਆਖਿਆ, ਛੋਟਿਆਂ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ। ਅਤੇ ਉਨ੍ਹਾਂ ਨੂੰ ਨਾ ਰੋਕੋ, ਕਿਉਂ ਜੋ ਪਰਮੇਸ਼ੁਰ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ।
15 Truly I tell you, whoever doesn't receive our Father's kingdom like a child will never enter it." ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜੋ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬੱਚੇ ਦੀ ਤਰ੍ਹਾਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ।
16 And he took them in his arms and blessed them, laying his hands on them. ਅਤੇ ਉਸ ਨੇ ਉਨ੍ਹਾਂ ਨੂੰ ਗੋਦ ਵਿੱਚ ਲਿਆ ਅਤੇ ਉਨ੍ਹਾਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਬਰਕਤ ਦਿੱਤੀ।
17 As he started down the road, a man ran up, knelt before him, and asked, "Good Teacher, what must I do to inherit eternal life?" ਜਦ ਪ੍ਰਭੂ ਯਿਸੂ ਬਾਹਰ ਨਿੱਕਲ ਕੇ ਰਾਹ ਵੱਲ ਚਲੇ ਜਾਂਦੇ ਸਨ, ਤਾਂ ਇੱਕ ਮਨੁੱਖ ਉਹ ਦੇ ਕੋਲ ਦੌੜਿਆ ਆਇਆ ਅਤੇ ਉਹ ਦੇ ਅੱਗੇ ਗੋਡੇ ਟੇਕ ਕੇ ਉਹ ਨੂੰ ਪੁੱਛਿਆ, ਹੇ ਉੱਤਮ ਗੁਰੂ, ਮੈਂ ਅਜਿਹਾ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ?
18 Jesus asked, "Why call me good? No one is good except our Father alone. ਯਿਸੂ ਨੇ ਉਹ ਨੂੰ ਆਖਿਆ, ਤੂੰ ਮੈਨੂੰ ਉੱਤਮ ਕਿਉਂ ਕਹਿੰਦਾ ਹੈਂ? ਉੱਤਮ ਕੋਈ ਨਹੀਂ, ਪਰ ਕੇਵਲ ਇੱਕੋ ਪਰਮੇਸ਼ੁਰ।
19 You know the commandments: 'don't murder, commit adultery, steal, or give false testimony; don't defraud; honor your father and mother.'" ਤੂੰ ਹੁਕਮਾਂ ਨੂੰ ਜਾਣਦਾ ਹੈਂ ਕਿ ਖੂਨ ਨਾ ਕਰ, ਵਿਭਚਾਰ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ, ਠੱਗੀ ਨਾ ਕਰ, ਆਪਣੇ ਮਾਤਾ-ਪਿਤਾ ਦਾ ਆਦਰ ਕਰ।
20 He said to him, "Teacher, all these I have kept since my youth." ਉਸ ਨੇ ਉਹ ਨੂੰ ਕਿਹਾ, ਗੁਰੂ ਜੀ, ਮੈਂ ਆਪਣੇ ਬਚਪਨ ਤੋਂ ਇਨ੍ਹਾਂ ਸਭਨਾਂ ਨੂੰ ਮੰਨਦਾ ਆਇਆ ਹਾਂ।
21 Jesus looked at him and loved him. "One thing you lack: go, sell everything you own, give to the poor—you'll have treasure in heaven—then come follow me." ਯਿਸੂ ਨੇ ਉਹ ਦੀ ਵੱਲ ਵੇਖ ਕੇ ਉਹ ਨੂੰ ਪਿਆਰ ਕੀਤਾ ਅਤੇ ਉਹ ਨੂੰ ਕਿਹਾ, ਤੇਰੇ ਵਿੱਚ ਇੱਕ ਗੱਲ ਦੀ ਕਮੀ ਹੈ। ਜਾ ਅਤੇ ਜੋ ਕੁਝ ਤੇਰਾ ਹੈ, ਸੋ ਵੇਚ ਅਤੇ ਕੰਗਾਲਾਂ ਨੂੰ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਧਨ ਮਿਲੇਗਾ ਅਤੇ ਆ, ਮੇਰੇ ਪਿੱਛੇ ਹੋ ਤੁਰ।
22 At this word his face fell, and he went away grieving, for he had many possessions. ਪਰ ਇਸ ਗੱਲ ਤੋਂ ਉਸ ਦੇ ਚਿਹਰੇ ਤੇ ਉਦਾਸੀ ਛਾ ਗਈ ਅਤੇ ਉਹ ਉਦਾਸ ਹੋ ਕੇ ਚੱਲਿਆ ਗਿਆ ਕਿਉਂ ਜੋ ਉਹ ਵੱਡਾ ਧਨਵਾਨ ਸੀ।
23 Jesus looked around and told his disciples, "How hard it will be for the wealthy to enter the kingdom of our Father!" ਤਦ ਯਿਸੂ ਨੇ ਚੁਫ਼ੇਰੇ ਨਿਗਾਹ ਕਰ ਕੇ ਆਪਣੇ ਚੇਲਿਆਂ ਨੂੰ ਕਿਹਾ, ਅਮੀਰਾਂ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕਿੰਨ੍ਹਾਂ ਹੀ ਔਖਾ ਹੋਵੇਗਾ!
24 The disciples were amazed at his words. Jesus said to them again, "Children, how hard it is to enter the kingdom of our Father! ਚੇਲੇ ਉਹ ਦੀਆਂ ਗੱਲਾਂ ਤੋਂ ਹੈਰਾਨ ਹੋਏ, ਪਰ ਯਿਸੂ ਨੇ ਉਨ੍ਹਾਂ ਨੂੰ ਫੇਰ ਕਿਹਾ, ਹੇ ਬਾਲਕੋ, ਜਿਹੜੇ ਧਨ ਉੱਤੇ ਭਰੋਸਾ ਰੱਖਦੇ ਹਨ ਉਨ੍ਹਾਂ ਲਈ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਕਿੰਨ੍ਹਾਂ ਹੀ ਔਖਾ ਹੈ!
25 A camel goes through a needle's eye easier than a rich person enters our Father's kingdom." ਪਰਮੇਸ਼ੁਰ ਦੇ ਰਾਜ ਵਿੱਚ ਧਨਵਾਨ ਦੇ ਵੜਨ ਨਾਲੋਂ ਊਠ ਦਾ ਸੂਈ ਦੇ ਨੱਕੇ ਵਿੱਚੋਂ ਦੀ ਲੰਘਣਾ ਸੌਖਾ ਹੈ।
26 They were even more astonished and said to one another, "Then who can be saved?" ਉਹ ਬਹੁਤ ਹੀ ਹੈਰਾਨ ਹੋ ਕੇ ਆਪੋ ਵਿੱਚ ਕਹਿਣ ਲੱਗੇ, ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ?
27 Jesus looked at them and said, "With man, impossible; but not with our Father, for all things are possible with our Father." ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਆਖਿਆ, ਮਨੁੱਖਾਂ ਤੋਂ ਇਹ ਅਣਹੋਣਾ ਹੈ ਪਰ ਪਰਮੇਸ਼ੁਰ ਤੋਂ ਨਹੀਂ ਕਿਉਂਕਿ ਪਰਮੇਸ਼ੁਰ ਤੋਂ ਸਭ ਕੁਝ ਹੋ ਸਕਦਾ ਹੈ।
28 Peter began to say to him, "Look, we have left everything and followed you." ਤਦ ਪਤਰਸ ਨੇ ਪ੍ਰਭੂ ਯਿਸੂ ਨੂੰ ਆਖਿਆ, ਵੇਖੋ ਅਸੀਂ ਸਭ ਕੁਝ ਛੱਡ ਕੇ ਤੇਰੇ ਪਿੱਛੇ ਹੋ ਤੁਰੇ ਹਾਂ।
29 Jesus said, "Truly I tell you, no one has left house or brothers or sisters or mother or father or children or fields for my sake and for the gospel, ਯਿਸੂ ਨੇ ਆਖਿਆ, ਮੈਂ ਤੁਹਾਨੂੰ ਸੱਚ ਆਖਦਾ ਹਾਂ ਅਜਿਹਾ ਕੋਈ ਨਹੀਂ ਜਿਸ ਨੇ ਘਰ, ਭਾਈਆਂ, ਭੈਣਾਂ, ਮਾਤਾ, ਪਿਤਾ, ਬਾਲ ਬੱਚਿਆਂ ਜਾਂ ਜ਼ਮੀਨਾਂ ਨੂੰ ਮੇਰੇ ਅਤੇ ਮੇਰੀ ਖੁਸ਼ਖਬਰੀ ਦੇ ਲਈ ਛੱਡਿਆ ਹੋਵੇ।
30 "who won't receive a hundredfold now, in this time—houses, brothers, sisters, mothers, children, fields, with persecutions—and in the age to come, eternal life. ਅਤੇ ਹੁਣ ਇਸ ਸਮੇਂ ਵਿੱਚ ਸੌ ਗੁਣਾ ਨਾ ਪਾਵੇ, ਘਰ ਅਤੇ ਭਾਈ ਭੈਣਾਂ ਅਤੇ ਮਾਵਾਂ ਅਤੇ ਬਾਲ ਬੱਚੇ ਅਤੇ ਜ਼ਮੀਨਾਂ ਨੂੰ ਪਰ ਦੁੱਖਾਂ ਨਾਲ ਅਤੇ ਅਗਲੇ ਯੁੱਗ ਵਿੱਚ ਸਦੀਪਕ ਜੀਵਨ।
31 But many who are first will be last, and the last first." ਪਰ ਬਥੇਰੇ ਜੋ ਪਹਿਲੇ ਹਨ ਸੋ ਪਿਛਲੇ ਹੋਣਗੇ ਅਤੇ ਪਿਛਲੇ, ਪਹਿਲੇ।
32 On the road up to Jerusalem, Jesus walked ahead of them. They were amazed, and those following were afraid. Taking the twelve aside again, he began telling them what was about to happen to him: ਉਹ ਯਰੂਸ਼ਲਮ ਨੂੰ ਜਾਣ ਵਾਲੇ ਰਾਹ ਉੱਤੇ ਸਨ ਅਤੇ ਪ੍ਰਭੂ ਯਿਸੂ ਉਨ੍ਹਾਂ ਦੇ ਅੱਗੇ-ਅੱਗੇ ਤੁਰਿਆ ਜਾਂਦਾ ਸੀ ਅਤੇ ਉਹ ਹੈਰਾਨ ਹੋਏ ਅਤੇ ਜੋ ਉਨ੍ਹਾ ਦੇ ਪਿੱਛੇ-ਪਿੱਛੇ ਚੱਲਦੇ ਸਨ ਉਹ ਡਰਨ ਲੱਗੇ ਅਤੇ ਫੇਰ ਉਹ ਉਨ੍ਹਾਂ ਬਾਰਾਂ ਨੂੰ ਲੈ ਕੇ ਜੋ ਕੁਝ ਉਸ ਉੱਤੇ ਬੀਤਣਾ ਸੀ ਉਨ੍ਹਾਂ ਨੂੰ ਦੱਸਣ ਲੱਗਾ।
33 "Look, we're going up to Jerusalem. The Son of Man will be handed over to the chief priests and scribes, who will condemn him to death and hand him over to the Gentiles. ਕਿ ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ ਅਤੇ ਉਸ ਨੂੰ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ।
34 They will mock him, spit on him, flog him, and kill him; after three days he will rise." ਉਹ ਉਸ ਨੂੰ ਬੇਇੱਜ਼ਤ ਕਰਨਗੇ ਅਤੇ ਉਸ ਉੱਤੇ ਥੁੱਕਣਗੇ ਅਤੇ ਕੋਰੜੇ ਮਾਰਨਗੇ ਅਤੇ ਮਾਰ ਸੁੱਟਣਗੇ ਪਰ ਉਹ ਤਿੰਨਾਂ ਦਿਨਾਂ ਪਿੱਛੋਂ ਫੇਰ ਜੀ ਉੱਠੇਗਾ।
35 James and John, Zebedee's sons, came to him and said, "Teacher, we want you to do for us whatever we ask." ਤਦ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਉਸ ਦੇ ਕੋਲ ਆਣ ਕੇ ਉਹ ਨੂੰ ਕਹਿਣ ਲੱਗੇ, ਗੁਰੂ ਜੀ, ਅਸੀਂ ਚਾਹੁੰਦੇ ਹਾਂ ਕਿ ਜੋ ਕੁਝ ਅਸੀਂ ਤੇਰੇ ਕੋਲੋਂ ਮੰਗੀਏ ਤੂੰ ਸੋਈ ਸਾਡੇ ਲਈ ਕਰੇਂ।
36 He said to them, "What do you want me to do for you?" ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕੀ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਕਰਾਂ?
37 They said to him, "Let us sit in your glory, one at your right, one at your left." ਉਨ੍ਹਾਂ ਨੇ ਉਸ ਨੂੰ ਕਿਹਾ, ਸਾਨੂੰ ਇਹ ਬਖ਼ਸ਼ ਕਿ ਅਸੀਂ ਤੇਰੀ ਮਹਿਮਾ ਵਿੱਚ ਇੱਕ ਤੇਰੇ ਸੱਜੇ ਅਤੇ ਇੱਕ ਤੇਰੇ ਖੱਬੇ ਬੈਠੀਏ।
38 Jesus said to them, "You don't know what you're asking. Can you drink the cup I drink, or be baptized with the baptism I'm baptized with?" ਯਿਸੂ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ। ਭਲਾ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਪੀ ਸਕਦੇ ਹੋ ਜਾਂ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲੈ ਸਕਦੇ ਹੋ?
39 "We can," they said. Jesus said to them, "The cup I drink, you will drink; the baptism I'm baptized with, you will be baptized with, ਉਨ੍ਹਾਂ ਉਸ ਨੂੰ ਆਖਿਆ, ਸਾਡੇ ਤੋਂ ਹੋ ਸਕਦਾ ਹੈ। ਯਿਸੂ ਨੇ ਉਨ੍ਹਾਂ ਨੂੰ ਕਿਹਾ, ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਤਾਂ ਪੀਓਗੇ ਅਤੇ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲਵੋਗੇ।
40 but sitting at my right or left isn't mine to give - that's for those it's prepared for." ਪਰ ਸੱਜੇ ਖੱਬੇ ਬਿਠਾਉਣਾ ਮੇਰਾ ਕੰਮ ਨਹੀਂ ਪਰ ਉਨ੍ਹਾਂ ਲਈ ਹੈ ਜਿਨ੍ਹਾਂ ਲਈ ਤਿਆਰ ਕੀਤਾ ਗਿਆ ਹੈ।
41 Hearing this, the ten grew indignant at James and John. ਜਦੋਂ ਬਾਕੀ ਦਸ ਚੇਲਿਆਂ ਨੇ ਇਹ ਸੁਣਿਆ ਤਾਂ ਉਹ ਯਾਕੂਬ ਅਤੇ ਯੂਹੰਨਾ ਉੱਤੇ ਖਿਝਣ ਲੱਗੇ।
42 Jesus called them together and said, "You know that those regarded as rulers of the Gentiles dominate them, and their great ones wield power over them. ਤਦੋਂ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਸੱਦਿਆ ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਜਾਣਦੇ ਹੋ ਕਿ ਜਿਹੜੇ ਪਰਾਈਆਂ ਕੌਮਾਂ ਦੇ ਵਿੱਚ ਹਾਕਮ ਗਿਣੇ ਜਾਂਦੇ ਹਨ ਉਹ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਨ੍ਹਾਂ ਦੇ ਸਰਦਾਰ ਉਨ੍ਹਾਂ ਉੱਤੇ ਇਖ਼ਤਿਆਰ ਰੱਖਦੇ ਹਨ।
43 But it isn't so among you. Instead, whoever wants to be great among you must be your servant, ਪਰ ਤੁਹਾਡੇ ਵਿੱਚ ਅਜਿਹਾ ਨਾ ਹੋਵੇ ਸਗੋਂ ਜੋ ਕੋਈ ਤੁਹਾਡੇ ਵਿੱਚੋਂ ਵੱਡਾ ਹੋਣਾ ਚਾਹੇ ਸੋ ਤੁਹਾਡਾ ਸੇਵਕ ਹੋਵੇ।
44 and whoever wants to be first among you must be slave of all. ਅਤੇ ਜੋ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੇ ਉਹ ਸਭ ਦਾ ਨੌਕਰ ਹੋਵੇ।
45 For even the Son of Man came not to be served, but to serve, and to give his life as a ransom for many." ਕਿਉਂਕਿ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਲਈ ਨਹੀਂ, ਸਗੋਂ ਸੇਵਾ ਕਰਨ ਲਈ ਆਇਆ ਹੈ, ਅਤੇ ਬਹੁਤਿਆਂ ਦੇ ਪ੍ਰਾਸਚਿੱਤ ਦਾ ਮੁੱਲ ਭਰਨ ਨੂੰ ਆਪਣੀ ਜਾਨ ਦੇਣ ਲਈ ਆਇਆ ਹੈ।
46 They came to Jericho. As Jesus and his disciples were leaving with a large crowd, blind Bartimaeus son of Timaeus sat begging by the road. ਉਹ ਯਰੀਹੋ ਵਿੱਚ ਆਏ ਅਤੇ ਜਦ ਉਹ ਅਤੇ ਉਹ ਦੇ ਚੇਲੇ ਅਤੇ ਬਹੁਤ ਲੋਕ ਯਰੀਹੋ ਤੋਂ ਨਿੱਕਲ ਰਹੇ ਸਨ, ਤਾਂ ਤਿਮਈ ਦਾ ਪੁੱਤਰ ਬਰਤਿਮਈ ਇੱਕ ਅੰਨ੍ਹਾ ਭਿਖਾਰੀ ਸੜਕ ਦੇ ਕਿਨਾਰੇ ਬੈਠਾ ਸੀ।
47 Hearing it was Jesus of Nazareth, he began to cry out, "Jesus, Son of David, have mercy on me!" ਜਦ ਉਸ ਨੇ ਇਹ ਸੁਣਿਆ ਕੇ ਯਿਸੂ ਨਾਸਰੀ ਹੈ, ਤਾਂ ਉੱਚੀ ਅਵਾਜ਼ ਨਾਲ ਕਹਿਣ ਲੱਗਾ, ਹੇ ਦਾਊਦ ਦੇ ਪੁੱਤਰ, ਹੇ ਯਿਸੂ ਨਾਸਰੀ ਮੇਰੇ ਉੱਤੇ ਦਯਾ ਕਰ!
48 Many scolded him to be silent, but he shouted even louder, "Son of David, have mercy on me!" ਬਹੁਤਿਆਂ ਨੇ ਉਹ ਨੂੰ ਝਿੜਕਿਆ ਕਿ ਚੁੱਪ ਰਹਿ ਪਰ ਉਹ ਹੋਰ ਵੀ ਉੱਚੀ ਅਵਾਜ਼ ਨਾਲ ਬੋਲਿਆ, ਹੇ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰ!
49 Jesus stopped and said, "Call him." So they called the blind man: "Courage! Get up—he's calling you." ਤਦ ਯਿਸੂ ਨੇ ਖਲੋ ਕੇ ਕਿਹਾ, ਉਹ ਨੂੰ ਬੁਲਾ ਲਿਆਓ। ਸੋ ਉਨ੍ਹਾਂ ਨੇ ਉਸ ਅੰਨ੍ਹੇ ਨੂੰ ਇਹ ਕਹਿ ਕੇ ਬੁਲਾਇਆ ਕਿ ਹੌਂਸਲਾ ਰੱਖ, ਉੱਠ, ਉਹ ਤੈਨੂੰ ਬੁਲਾਉਂਦਾ ਹੈ।
50 Throwing off his cloak, he jumped up and came to Jesus. ਤਾਂ ਉਹ ਆਪਣਾ ਕੱਪੜਾ ਸੁੱਟ ਕੇ ਉੱਠ ਖੜ੍ਹਾ ਹੋਇਆ ਅਤੇ ਯਿਸੂ ਕੋਲ ਆਇਆ।
51 Jesus told him, "What do you want me to do for you?" The blind man told him, "Rabboni, let me see again." ਪ੍ਰਭੂ ਯਿਸੂ ਨੇ ਉਹ ਨੂੰ ਆਖਿਆ, ਤੂੰ ਕੀ ਚਾਹੁੰਦਾ ਹੈਂ ਜੋ ਮੈਂ ਤੇਰੇ ਲਈ ਕਰਾਂ? ਅੰਨ੍ਹੇ ਨੇ ਉਹ ਨੂੰ ਕਿਹਾ, ਪ੍ਰਭੂ ਜੀ ਮੈਂ ਸੁਜਾਖਾ ਹੋ ਜਾਂਵਾਂ!
52 Jesus told him, "Go; your faith has healed you." At once he regained his sight and followed Jesus on the road. ਪ੍ਰਭੂ ਯਿਸੂ ਨੇ ਉਹ ਨੂੰ ਕਿਹਾ, ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ, ਅਤੇ ਉਸੇ ਵੇਲੇ ਉਹ ਵੇਖਣ ਲੱਗਾ, ਅਤੇ ਉਸ ਰਾਹ ਵਿੱਚ ਉਹ ਦੇ ਮਗਰ ਤੁਰ ਪਿਆ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]