Skip to content
The Believer's Library

Indian Revised Version (IRV) Punjabi - 2019

Mark 11 IRVPun

Show IRVPun only
Verse × ×
1 Nearing Jerusalem, at Bethphage and Bethany by the Mount of Olives, Jesus sent two of his disciples ahead, ਜਦੋਂ ਉਹ ਯਰੂਸ਼ਲਮ ਦੇ ਨੇੜੇ ਜ਼ੈਤੂਨ ਦੇ ਪਹਾੜ ਕੋਲ ਬੈਤਫ਼ਗਾ ਅਤੇ ਬੈਤਅਨੀਆ ਦੇ ਕੋਲ ਪਹੁੰਚੇ, ਤਾਂ ਉਹ ਨੇ ਆਪਣੇ ਚੇਲਿਆਂ ਵਿੱਚੋਂ ਦੋ ਨੂੰ ਇਹ ਕਹਿ ਕੇ ਭੇਜਿਆ,
2 telling them, "Go into the village ahead of you, and as soon as you enter it, you'll find a tied colt no one has ever ridden. Untie it and bring it here." ਕਿ ਉਸ ਪਿੰਡ ਨੂੰ ਜਿਹੜਾ ਤੁਹਾਡੇ ਸਾਹਮਣੇ ਹੈ ਜਾਓ ਅਤੇ ਉਸ ਵਿੱਚ ਵੜਦੇ ਸਾਰ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ, ਜਿਸ ਦੇ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ, ਉਹ ਨੂੰ ਖੋਲ੍ਹ ਲਿਆਓ।
3 If anyone asks you, 'Why are you doing this?' say, 'The Lord needs it and will send it back here at once.' ਅਤੇ ਜੇ ਕੋਈ ਤੁਹਾਨੂੰ ਪੁੱਛੇ ਜੋ ਤੁਸੀਂ ਇਹ ਕਿਉਂ ਕਰਦੇ ਹੋ? ਤਾਂ ਆਖਣਾ ਜੋ ਪ੍ਰਭੂ ਨੂੰ ਇਹ ਦੀ ਲੋੜ ਹੈ ਤਾਂ ਉਹ ਝੱਟ ਉਸ ਨੂੰ ਇੱਧਰ ਭੇਜ ਦੇਵੇਗਾ।
4 They went and found a colt tied at a doorway outside in the street, and untied it. ਉਹ ਗਏ ਅਤੇ ਗਧੀ ਦੇ ਬੱਚੇ ਨੂੰ ਦਰਵਾਜ਼ੇ ਦੇ ਕੋਲ ਬਾਹਰਲੇ ਪਾਸੇ ਚੌਂਕ ਵਿੱਚ ਬੰਨ੍ਹਿਆ ਹੋਇਆ ਵੇਖਿਆ ਅਤੇ ਉਹ ਨੂੰ ਖੋਲ੍ਹਿਆ।
5 Some of those standing there asked them, "What are you doing, untying that colt?" ਅਤੇ ਕਈ ਉਨ੍ਹਾਂ ਵਿੱਚੋਂ ਜਿਹੜੇ ਉੱਥੇ ਖੜੇ ਸਨ ਉਨ੍ਹਾਂ ਨੂੰ ਕਹਿਣ ਲੱਗੇ, ਇਹ ਕੀ ਕਰਦੇ ਹੋ ਜੋ ਗਧੀ ਦੇ ਬੱਚੇ ਨੂੰ ਖੋਲ੍ਹਦੇ ਹੋ?
6 They answered as Jesus had told them, and the people let them go. ਤਾਂ ਉਨ੍ਹਾਂ ਨੇ ਜਿਵੇਂ ਯਿਸੂ ਨੇ ਆਖਿਆ ਸੀ ਉਨ੍ਹਾਂ ਨੂੰ ਕਹਿ ਦਿੱਤਾ, ਤਦ ਉਨ੍ਹਾਂ ਨੇ ਇਨ੍ਹਾਂ ਨੂੰ ਜਾਣ ਦਿੱਤਾ।
7 They brought the colt to Jesus and threw their cloaks over it, and he sat on it. ਉਹ ਉਸ ਗਧੀ ਦੇ ਬੱਚੇ ਨੂੰ ਪ੍ਰਭੂ ਯਿਸੂ ਕੋਲ ਲਿਆਏ ਅਤੇ ਆਪਣੇ ਕੱਪੜੇ ਉਸ ਉੱਤੇ ਪਾ ਦਿੱਤੇ ਅਤੇ ਉਹ ਉਸ ਉੱਤੇ ਸਵਾਰ ਹੋਇਆ।
8 Many spread their cloaks on the road; others spread leafy branches cut from the fields. ਤਾਂ ਬਹੁਤਿਆਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ ਅਤੇ ਕਈਆਂ ਨੇ ਖੇਤਾਂ ਵਿੱਚੋਂ ਹਰੀਆਂ ਟਹਿਣੀਆਂ ਵੱਢ ਕੇ ਵਿਛਾ ਦਿੱਤੀਆਂ।
9 Those who went ahead and those who followed were shouting, "Hosanna! Blessed is he who comes in the name of our Father! ਅਤੇ ਉਹ ਜਿਹੜੇ ਅੱਗੇ ਪਿੱਛੇ ਚੱਲੇ ਜਾਂਦੇ ਸਨ ਉੱਚੀ ਅਵਾਜ਼ ਨਾਲ ਕਹਿੰਦੇ ਸਨ, ਹੋਸੰਨਾ! ਮੁਬਾਰਕ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!
10 Blessed is the coming kingdom of our father David! Hosanna in the highest!" ਮੁਬਾਰਕ ਸਾਡੇ ਪਿਤਾ ਦਾਊਦ ਦਾ ਰਾਜ ਜਿਹੜਾ ਆਉਂਦਾ ਹੈ! ਪਰਮ ਧਾਮ ਵਿੱਚ ਹੋਸੰਨਾ!
11 Jesus entered Jerusalem and the temple, looked around at everything, and—since it was already late—went out to Bethany with the Twelve. ਅਤੇ ਪ੍ਰਭੂ ਯਿਸੂ ਯਰੂਸ਼ਲਮ ਪਹੁੰਚ ਕੇ ਹੈਕਲ ਵਿੱਚ ਆਏ ਅਤੇ ਜਦ ਉਸ ਨੇ ਚਾਰ ਚੁਫ਼ੇਰੇ ਸਭ ਪਾਸੇ ਉੱਤੇ ਨਿਗਾਹ ਮਾਰ ਲਈ ਤਦ ਉਨ੍ਹਾਂ ਬਾਰਾਂ ਦੇ ਨਾਲ ਨਿੱਕਲ ਕੇ ਬੈਤਅਨੀਆ ਨੂੰ ਗਏ ਕਿਉਂ ਜੋ ਸ਼ਾਮ ਹੋ ਗਈ ਸੀ।
12 The next day, as they were leaving Bethany, Jesus was hungry. ਅਗਲੇ ਦਿਨ ਜਦੋਂ ਉਹ ਬੈਤਅਨੀਆ ਤੋਂ ਬਾਹਰ ਆਏ ਤਾਂ ਉਸ ਨੂੰ ਭੁੱਖ ਲੱਗੀ।
13 Seeing a leafy fig tree in the distance, he went to see if it had anything on it. Reaching it, he found nothing but leaves, since it wasn't fig season. ਅਤੇ ਉਹ ਦੂਰੋਂ ਹੰਜ਼ੀਰ ਦਾ ਇੱਕ ਹਰਾ-ਭਰਾ ਰੁੱਖ਼ ਵੇਖ ਕੇ ਉਹ ਦੇ ਨੇੜੇ ਗਏ, ਕੀ ਜਾਣੀਏ ਜੋ ਉਸ ਤੋਂ ਕੁਝ ਲੱਭੇ ਪਰ ਜਦੋਂ ਉਹ ਉਸ ਦੇ ਨੇੜੇ ਆਇਆ ਤਾਂ ਪੱਤਿਆਂ ਤੋਂ ਬਿਨ੍ਹਾਂ ਹੋਰ ਕੁਝ ਨਾ ਪਾਇਆ ਕਿਉਂਕਿ ਹੰਜ਼ੀਰ ਦੀ ਰੁੱਤ ਨਹੀਂ ਸੀ।
14 Then he told it, "May no one ever eat fruit from you again." His disciples heard him say it. ਇਸ ਗੱਲ ਦੇ ਕਾਰਨ ਉਸ ਨੇ ਰੁੱਖ਼ ਨੂੰ ਆਖਿਆ, ਕੋਈ ਤੇਰਾ ਫਲ ਫੇਰ ਕਦੇ ਨਾ ਖਾਵੇ ਅਤੇ ਉਹ ਦੇ ਚੇਲਿਆਂ ਨੇ ਇਹ ਸੁਣਿਆ।
15 They arrived in Jerusalem, and Jesus entered the temple and began driving out the sellers and buyers there. He overturned the money-changers' tables and the seats of those selling doves, ਉਹ ਯਰੂਸ਼ਲਮ ਵਿੱਚ ਆਏ ਅਤੇ ਉਹ ਹੈਕਲ ਵਿੱਚ ਜਾ ਕੇ ਉਨ੍ਹਾਂ ਨੂੰ ਜਿਹੜੇ ਹੈਕਲ ਵਿੱਚ ਵੇਚਦੇ ਅਤੇ ਮੁੱਲ ਲੈਂਦੇ ਸਨ ਉਨ੍ਹਾ ਨੂੰ ਬਾਹਰ ਕੱਢਣ ਲੱਗਾ ਅਤੇ ਸਰਾਫ਼ਾਂ ਦੇ ਤਖ਼ਤਪੋਸ਼ ਅਤੇ ਕਬੂਤਰ ਵੇਚਣ ਵਾਲਿਆਂ ਦੀਆਂ ਚੌਂਕੀਆਂ ਉਲਟਾ ਦਿੱਤੀਆਂ।
16 and he would not allow anyone to carry merchandise through the temple courts. ਅਤੇ ਕਿਸੇ ਨੂੰ ਹੈਕਲ ਵਿੱਚੋਂ ਦੀ ਬਰਤਨ ਲੈ ਕੇ ਲੰਘਣ ਨਾ ਦਿੱਤਾ।
17 And he taught them, saying, "Isn't it written: 'My house will be called a house of prayer for all the nations'? But you've made it a den of robbers." ਅਤੇ ਉਨ੍ਹਾਂ ਨੂੰ ਇਹ ਕਹਿ ਕੇ ਉਪਦੇਸ਼ ਦਿੱਤਾ, ਕੀ ਇਹ ਨਹੀਂ ਲਿਖਿਆ ਹੈ ਜੋ ਮੇਰਾ ਘਰ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਦਾ ਘਰ ਕਹਾਵੇਗਾ? ਪਰ ਤੁਸੀਂ ਉਹ ਨੂੰ ਡਾਕੂਆਂ ਦਾ ਅੱਡਾ ਬਣਾ ਛੱਡਿਆ ਹੈ!
18 The chief priests and scribes heard this and sought a way to destroy him, for they feared him, since the whole crowd was amazed at his teaching. ਮੁੱਖ ਜਾਜਕ ਅਤੇ ਉਪਦੇਸ਼ਕ ਇਹ ਸੁਣ ਕੇ ਇਸ ਗੱਲ ਦੇ ਪਿੱਛੇ ਲੱਗੇ ਕਿ ਉਹ ਦਾ ਕਿਵੇਂ ਨਾਸ ਕਰੀਏ ਕਿਉਂਕਿ ਉਹ ਉਸ ਤੋਂ ਡਰਦੇ ਸਨ ਇਸ ਲਈ ਜੋ ਸਭ ਲੋਕ ਉਸ ਦੇ ਉਪਦੇਸ਼ ਤੋਂ ਹੈਰਾਨ ਰਹਿ ਗਏ ਸਨ।
19 And when evening came, they went out of the city. ਅਤੇ ਹਰ ਦਿਨ, ਸ਼ਾਮ ਹੁੰਦਿਆਂ ਹੀ ਪ੍ਰਭੂ ਯਿਸੂ ਨਗਰੋਂ ਬਾਹਰ ਜਾਂਦੇ ਹੁੰਦੇ ਸਨ।
20 In the morning, as they passed by, they saw the fig tree withered from its roots. ਸਵੇਰ ਨੂੰ ਜਦੋਂ ਉਹ ਉੱਧਰ ਦੀ ਲੰਘੇ ਤਾਂ ਉਨ੍ਹਾਂ ਨੇ ਵੇਖਿਆ ਜੋ ਉਹ ਹੰਜ਼ੀਰ ਦਾ ਰੁੱਖ਼ ਜੜ੍ਹੋਂ ਸੁੱਕ ਗਿਆ ਹੈ।
21 Peter remembered and said to him, "Rabbi, look! The fig tree you cursed has withered." ਤਦ ਪਤਰਸ ਨੇ ਚੇਤੇ ਕਰ ਕੇ ਉਹ ਨੂੰ ਆਖਿਆ, ਗੁਰੂ ਜੀ ਵੇਖ, ਇਹ ਹੰਜ਼ੀਰ ਦਾ ਰੁੱਖ਼ ਜਿਹ ਨੂੰ ਤੁਸੀਂ ਸਰਾਪ ਦਿੱਤਾ ਸੀ, ਸੁੱਕ ਗਿਆ ਹੈ!
22 Jesus answered them, "Have faith in our Father. ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖੋ।
23 Truly I tell you, whoever tells this mountain, 'Be lifted up and thrown into the sea,' without doubting in his heart but believing what he says will happen—it will be done for him. ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੋਈ ਇਸ ਪਹਾੜ ਨੂੰ ਕਹੇ, ਉੱਠ ਅਤੇ ਸਮੁੰਦਰ ਵਿੱਚ ਜਾ ਪਉ ਅਤੇ ਆਪਣੇ ਮਨ ਵਿੱਚ ਭਰਮ ਨਾ ਕਰੇ ਪਰ ਵਿਸ਼ਵਾਸ ਕਰੇ, ਕਿ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਉਹ ਹੁੰਦੀਆਂ ਹਨ, ਤਾਂ ਉਹ ਦੇ ਲਈ ਹੋ ਜਾਵੇਗਾ।
24 So I tell you: whatever you pray and ask for, believe you've received it - it will be yours. ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਸਭ ਕੁਝ ਤੁਸੀਂ ਪ੍ਰਾਰਥਨਾ ਕਰ ਕੇ ਮੰਗੋ ਵਿਸ਼ਵਾਸ ਕਰੋ ਜੋ ਸਾਨੂੰ ਮਿਲ ਗਿਆ, ਤਾਂ ਤੁਹਾਨੂੰ ਮਿਲੇਗਾ।
25 When you stand praying, forgive whatever you hold against anyone, so your Father in heaven may also forgive you your sins." ਜਦ ਕਦੇ ਤੁਸੀਂ ਖੜ੍ਹ ਕੇ ਪ੍ਰਾਰਥਨਾ ਕਰਦੇ ਹੋ, ਜੇ ਤੁਹਾਡਾ ਕਿਸੇ ਨਾਲ ਵਿਰੋਧ ਹੋਵੇ ਤਾਂ ਉਹ ਨੂੰ ਮਾਫ਼ ਕਰੋ ਤਾਂ ਜੋ ਤੁਹਾਡਾ ਪਿਤਾ ਵੀ ਜਿਹੜਾ ਸਵਰਗ ਵਿੱਚ ਹੈ, ਤੁਹਾਡਿਆਂ ਅਪਰਾਧਾਂ ਨੂੰ ਮਾਫ਼ ਕਰੇ।
26 Not in this edition ਪਰ ਜੇ ਤੁਸੀਂ ਮਾਫ਼ ਨਾ ਕਰੋ, ਤਾਂ ਤੁਹਾਡਾ ਪਿਤਾ ਵੀ ਜੋ ਸਵਰਗ ਵਿੱਚ ਹੈ, ਤੁਹਾਡੇ ਅਪਰਾਧ ਮਾਫ਼ ਨਹੀਂ ਕਰੇਗਾ।
27 They returned to Jerusalem. While Jesus walked in the temple, the chief priests, scribes, and elders came to him, ਉਹ ਫੇਰ ਯਰੂਸ਼ਲਮ ਵਿੱਚ ਆਏ ਅਤੇ ਜਦ ਪ੍ਰਭੂ ਯਿਸੂ ਹੈਕਲ ਵਿੱਚ ਟਹਿਲ ਰਹੇ ਸਨ, ਤਦ ਮੁੱਖ ਜਾਜਕ ਅਤੇ ਉਪਦੇਸ਼ਕ ਅਤੇ ਬਜ਼ੁਰਗ ਉਹ ਦੇ ਕੋਲ ਆਏ।
28 and asked, "By what authority are you doing this? Or who gave you this authority to do it?" ਅਤੇ ਉਸ ਨੂੰ ਕਿਹਾ, ਤੂੰ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ? ਜਾਂ ਇਹ ਕੰਮ ਕਰਨ ਦਾ ਕਿਸ ਨੇ ਤੈਨੂੰ ਅਧਿਕਾਰ ਦਿੱਤਾ?
29 Jesus said to them, "I'll ask you one question. Answer me, and I'll tell you by what authority I do these things. ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਇੱਕ ਗੱਲ ਪੁੱਛਦਾ ਹਾਂ। ਤੁਸੀਂ ਮੈਨੂੰ ਉੱਤਰ ਦਿਓ ਤਾਂ ਮੈਂ ਤੁਹਾਨੂੰ ਦੱਸਾਂਗਾ ਜੋ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।
30 John's baptism—was it from heaven, or of human origin? Answer me." ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ ਜਾਂ ਮਨੁੱਖਾਂ ਵੱਲੋਂ? ਮੈਨੂੰ ਉੱਤਰ ਦਿਓ!
31 They discussed it among themselves: "If we say, 'From heaven,' he'll ask, 'Then why didn't you believe him?' ਤਦ ਉਨ੍ਹਾਂ ਆਪੋ ਵਿੱਚ ਵਿਚਾਰ ਕਰ ਕੇ ਕਿਹਾ, ਜੇ ਅਸੀਂ ਆਖੀਏ ਸਵਰਗ ਵੱਲੋਂ ਤਾਂ ਉਹ ਕਹੇਗਾ ਫੇਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਾ ਕੀਤਾ?
32 But if we say, 'From humans'"—they feared the crowd, since all considered John a true prophet. ਪਰ ਜੇ ਅਸੀਂ ਆਖੀਏ ਮਨੁੱਖਾਂ ਵੱਲੋਂ ਤਾਂ ਉਹ ਲੋਕਾਂ ਕੋਲੋਂ ਡਰਦੇ ਸਨ, ਕਿਉਂ ਜੋ ਸਾਰੇ ਯੂਹੰਨਾ ਨੂੰ ਮੰਨਦੇ ਸਨ ਜੋ ਉਹ ਸੱਚ-ਮੁੱਚ ਨਬੀ ਹੈ।
33 They answered Jesus, "We don't know." Jesus said, "Neither will I tell you by what authority I do these things." ਤਦ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ। ਫੇਰ ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਜੋ ਕਿਹੜੇ ਅਧਿਕਾਰ ਨਾਲ ਮੈਂ ਇਹ ਕੰਮ ਕਰਦਾ ਹਾਂ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]