Skip to content
The Believer's Library

Indian Revised Version (IRV) Punjabi - 2019

Mark 13 IRVPun

Show IRVPun only
Verse × ×
1 Leaving the temple, one of his disciples said to him, "Teacher, look! What huge stones, what magnificent buildings!" ਜਦੋਂ ਪ੍ਰਭੂ ਯਿਸੂ ਹੈਕਲ ਵਿੱਚੋਂ ਬਾਹਰ ਜਾ ਰਿਹਾ ਸੀ, ਤਾਂ ਉਹ ਦੇ ਚੇਲਿਆਂ ਵਿੱਚੋਂ ਇੱਕ ਨੇ ਉਹ ਨੂੰ ਆਖਿਆ, ਗੁਰੂ ਜੀ ਇਹਨਾਂ ਪੱਥਰਾਂ ਅਤੇ ਇਮਾਰਤਾਂ ਨੂੰ ਵੇਖੋ ਕਿਹੋ ਜਿਹੇ ਹਨ!
2 Jesus said to him, "Do you see these great buildings? Not one stone will remain here on another; all will be torn down." ਤਾਂ ਯਿਸੂ ਨੇ ਉਹ ਨੂੰ ਕਿਹਾ, ਕੀ ਤੂੰ ਇਹਨਾਂ ਵੱਡੀਆਂ-ਵੱਡੀਆਂ ਇਮਾਰਤਾਂ ਨੂੰ ਵੇਖਦਾ ਹੈਂ? ਐਥੇ ਪੱਥਰ ਉੱਤੇ ਪੱਥਰ ਵੀ ਛੱਡਿਆ ਨਾ ਜਾਵੇਗਾ ਜਿਹੜਾ ਗਿਰਾਇਆ ਨਾ ਜਾਏ।
3 As he sat on the Mount of Olives facing the temple, Peter, James, John, and Andrew asked him privately, ਜਦੋਂ ਉਹ ਜ਼ੈਤੂਨ ਦੇ ਪਹਾੜ ਉੱਤੇ ਹੈਕਲ ਦੇ ਸਾਹਮਣੇ ਬੈਠਾ ਸੀ, ਤਦ ਪਤਰਸ, ਯਾਕੂਬ, ਯੂਹੰਨਾ ਅਤੇ ਅੰਦ੍ਰਿਯਾਸ ਨੇ ਇਕਾਂਤ ਵਿੱਚ ਉਹ ਦੇ ਅੱਗੇ ਅਰਜ਼ ਕੀਤੀ,
4 tell us, when will these things happen, and what sign shows all this is about to be fulfilled? ਜੋ ਸਾਨੂੰ ਦੱਸੋ, ਇਹ ਗੱਲਾਂ ਕਦੋਂ ਹੋਣਗੀਆਂ ਅਤੇ ਉਸ ਸਮੇਂ ਦਾ ਕੀ ਨਿਸ਼ਾਨ ਹੋਵੇਗਾ, ਜਦੋਂ ਇਹ ਸਭ ਪੂਰੀਆਂ ਹੋਣ ਲੱਗਣਗੀਆਂ?
5 Jesus began to tell them: "Watch out that no one deceives you. ਯਿਸੂ ਨੇ ਉਨ੍ਹਾਂ ਨੂੰ ਆਖਿਆ, ਚੌਕਸ ਰਹੋ ਕਿ ਕੋਈ ਤੁਹਾਨੂੰ ਧੋਖੇ ਵਿੱਚ ਨਾ ਪਾਵੇ।
6 Many will come in my name, claiming, 'I am he,' and they will deceive many. ਮੇਰਾ ਨਾਮ ਲੈ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ਮੈਂ ਮਸੀਹ ਹਾਂ ਅਤੇ ਬਹੁਤਿਆਂ ਨੂੰ ਭੁਲਾਵੇ ਵਿੱਚ ਪਾ ਦੇਣਗੇ।
7 When you hear of wars and rumors of wars, don't be troubled—these must happen, but the end isn't yet. ਜਦੋਂ ਤੁਸੀਂ ਲੜਾਈਆਂ ਅਤੇ ਲੜਾਈਆਂ ਦੀਆਂ ਖ਼ਬਰਾਂ ਨੂੰ ਸੁਣੋ ਤਾਂ ਘਬਰਾ ਨਾ ਜਾਣਾ। ਕਿਉਂਕਿ ਇਨ੍ਹਾਂ ਦਾ ਹੋਣਾ ਜ਼ਰੂਰ ਹੈ ਪਰ ਅਜੇ ਅੰਤ ਨਹੀਂ ਹੋਵੇਗਾ।
8 Nation will rise against nation, kingdom against kingdom, earthquakes in various places, famines—these are the beginning of birth pains. ਕਿਉਂ ਜੋ ਕੌਮ-ਕੌਮ ਉੱਤੇ ਅਤੇ ਰਾਜ ਰਾਜ ਉੱਤੇ ਚੜ੍ਹਾਈ ਕਰੇਗਾ। ਥਾਂ-ਥਾਂ ਭੂਚਾਲ ਆਉਣਗੇ, ਅਤੇ ਕਾਲ ਪੈਣਗੇ। ਇਹ ਤਾਂ ਅਜੇ ਦੁੱਖਾਂ ਦੀ ਸ਼ੁਰੂਆਤ ਹੀ ਹੈ!।
9 Watch yourselves. They'll hand you to councils and beat you in synagogues. Because of me you'll stand before governors and kings, as a testimony to them. ਪਰ ਤੁਸੀਂ ਚੌਕਸ ਰਹੋ ਕਿਉਂ ਜੋ ਲੋਕ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਤੁਸੀਂ ਪ੍ਰਾਰਥਨਾ ਘਰਾਂ ਵਿੱਚ ਮਾਰ ਖਾਓਗੇ ਅਤੇ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਮੇਰੇ ਕਾਰਨ ਖੜੇ ਕੀਤੇ ਜਾਓਗੇ ਤਾਂ ਜੋ ਉਨ੍ਹਾਂ ਉੱਤੇ ਗਵਾਹੀ ਹੋਵੇ।
10 And the gospel must first be proclaimed to all nations. ਅਤੇ ਜ਼ਰੂਰ ਹੈ ਜੋ ਪਹਿਲਾਂ ਸਾਰੀਆਂ ਕੌਮਾਂ ਦੇ ਵਿੱਚ ਖੁਸ਼ਖਬਰੀ ਦਾ ਪਰਚਾਰ ਕੀਤਾ ਜਾਏ।
11 When they arrest and hand you over, don't worry beforehand what to say. Say whatever you're given in that hour—it's not you speaking, but the Holy Spirit. ਪਰ ਜਦੋਂ ਤੁਹਾਨੂੰ ਲੈ ਜਾ ਕੇ ਉਨ੍ਹਾ ਦੇ ਹਵਾਲੇ ਕਰਨ, ਤਾਂ ਪਹਿਲਾਂ ਹੀ ਚਿੰਤਾ ਨਾ ਕਰਨੀ ਕਿ ਅਸੀਂ ਕੀ ਆਖਾਂਗੇ, ਪਰ ਜੋ ਕੁਝ ਉਸ ਘੜੀ ਤੁਹਾਨੂੰ ਬਖ਼ਸ਼ਿਆ ਜਾਵੇ ਸੋਈ ਆਖਣਾ ਕਿਉਂਕਿ ਬੋਲਣ ਵਾਲੇ ਤੁਸੀਂ ਨਹੀਂ ਹੋ, ਪਰ ਪਵਿੱਤਰ ਆਤਮਾ ਹੈ।
12 Brother will betray brother to death, father his child. Children will rise against parents and have them put to death. ਅਤੇ ਭਾਈ-ਭਾਈ ਨੂੰ ਅਤੇ ਪਿਤਾ ਪੁੱਤਰ ਨੂੰ ਮਰਵਾਉਣ ਲਈ ਫੜਵਾਏਗਾ ਅਤੇ ਬੱਚੇ ਮਾਪਿਆਂ ਦੇ ਵਿਰੁੱਧ ਖੜੇ ਹੋ ਕੇ ਉਨ੍ਹਾਂ ਨੂੰ ਮਰਵਾ ਸੁੱਟਣਗੇ।
13 All will hate you for my name, but whoever endures to the end will be saved. ਅਤੇ ਮੇਰੇ ਨਾਮ ਦੇ ਕਾਰਣ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ, ਪਰ ਜਿਹੜਾ ਅੰਤ ਤੱਕ ਸਹੇਗਾ ਉਹੀ ਬਚਾਇਆ ਜਾਵੇਗਾ।
14 When you see the abomination of desolation standing where it should not be (reader, take note), those in Judea must flee to the mountains. ਸੋ ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਥਾਂ ਨਹੀਂ ਹੋਣਾ ਚਾਹੀਦਾ, ਉੱਥੇ ਖੜੀ ਵੇਖੋ (ਪੜ੍ਹਨ ਵਾਲਾ ਸਮਝ ਲਵੇ) ਤਦ ਜਿਹੜੇ ਯਹੂਦਿਯਾ ਵਿੱਚ ਹੋਣ ਉਹ ਪਹਾੜਾਂ ਉੱਤੇ ਭੱਜ ਜਾਣ।
15 Let no one on the housetop go down or enter the house to take anything out. ਅਤੇ ਜਿਹੜਾ ਕੋਠੇ ਉੱਤੇ ਹੋਵੇ ਉਹ ਹੇਠਾਂ ਨਾ ਉੱਤਰੇ ਅਤੇ ਆਪਣੇ ਘਰੋਂ ਕੁਝ ਲੈਣ ਲਈ ਅੰਦਰ ਨਾ ਵੜੇ।
16 Let no one in the field go back to get their coat. ਅਤੇ ਜਿਹੜਾ ਖੇਤ ਵਿੱਚ ਹੋਵੇ ਉਹ ਆਪਣੇ ਕੱਪੜੇ ਲੈਣ ਨੂੰ ਪਿੱਛੇ ਨਾ ਮੁੜੇ।
17 How dreadful it will be in those days for pregnant women and nursing mothers! ਅਤੇ ਅਫ਼ਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹਾਂ ਦਿਨਾਂ ਵਿੱਚ ਗਰਭਵਤੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ!
18 Pray that it will not happen in winter, ਪਰ ਤੁਸੀਂ ਪ੍ਰਾਰਥਨਾ ਕਰੋ ਜੋ ਇਹ ਸਿਆਲ ਵਿੱਚ ਨਾ ਹੋਵੇ।
19 for those days will bring suffering unmatched since our Father created the world until now—and never to be matched again. ਕਿਉਂਕਿ ਉਨ੍ਹਾ ਦਿਨਾਂ ਵਿੱਚ ਐਡਾ ਕਸ਼ਟ ਹੋਵੇਗਾ, ਜੋ ਸਰਿਸ਼ਟ ਦੇ ਮੁਢੋਂ ਪਰਮੇਸ਼ੁਰ ਨੇ ਸਾਜਿਆ ਹੈ ਨਾ ਹੁਣ ਤੱਕ ਹੋਇਆ ਅਤੇ ਨਾ ਕਦੇ ਹੋਵੇਗਾ।
20 Had the Sovereign not shortened those days, no one would survive; but the Sovereign shortened them for the elect he chose. ਅਤੇ ਜੇ ਪ੍ਰਭੂ ਉਹਨਾਂ ਦਿਨਾਂ ਨੂੰ ਨਾ ਘਟਾਉਂਦਾ ਤਾਂ ਕੋਈ ਪ੍ਰਾਣੀ ਨਾ ਬਚਦਾ ਪਰ ਉਹਨਾਂ ਚੁਣਿਆ ਹੋਇਆਂ ਦੀ ਖਾਤਰ, ਜਿਹਨਾਂ ਨੂੰ ਉਸ ਨੇ ਚੁਣਿਆ ਹੈ ਉਸ ਨੇ ਉਹਨਾਂ ਦਿਨਾਂ ਨੂੰ ਘਟਾਇਆ
21 Then if anyone tells you, 'Look, here is the Christ!' or 'Look, there!' don't believe it. ਅਤੇ ਉਸ ਸਮੇਂ ਜੇ ਕੋਈ ਤੁਹਾਨੂੰ ਆਖੇ ਕਿ ਵੇਖੋ ਮਸੀਹ ਐਥੇ ਹੈ! ਜਾਂ ਵੇਖੋ ਉੱਥੇ ਹੈ! ਤਾਂ ਸੱਚ ਨਾ ਮੰਨਣਾ।
22 False christs and false prophets will appear, performing signs and wonders to deceive the elect, if possible. ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਉਣਗੇ ਕਿ ਜੇ ਹੋ ਸਕੇ ਤਾਂ ਉਹ ਚੁਣਿਆਂ ਹੋਇਆਂ ਨੂੰ ਵੀ ਭੁਲਾਵੇ ਵਿੱਚ ਪਾ ਦੇਣ।
23 So be on your guard; I have told you everything ahead of time. ਪਰ ਤੁਸੀਂ ਚੌਕਸ ਰਹੋ, ਵੇਖੋ ਮੈਂ ਤੁਹਾਨੂੰ ਪਹਿਲਾਂ ਹੀ ਸੱਭੋ ਕੁਝ ਦੱਸ ਦਿੱਤਾ।
24 But in those days, after that suffering, the sun will darken, and the moon will not give its light; ਉਨ੍ਹਾ ਦਿਨਾਂ ਵਿੱਚ ਕਸ਼ਟ ਦੇ ਪਿੱਛੋਂ ਸੂਰਜ ਅਨ੍ਹੇਰਾ ਹੋ ਜਾਵੇਗਾ, ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ।
25 the stars will fall from the sky, and the powers in the heavens will be shaken. ਅਤੇ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।
26 Then they will see the Son of Man coming in clouds with great power and glory. ਤਦ ਲੋਕ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਬੱਦਲਾਂ ਉੱਤੇ ਆਉਂਦੇ ਵੇਖਣਗੇ।
27 He will send his angels and gather his chosen from the four winds, from earth's ends to heaven's ends. ਉਸ ਵੇਲੇ ਉਹ ਆਪਣੇ ਦੂਤਾਂ ਨੂੰ ਭੇਜੇਗਾ, ਅਤੇ ਉਹ ਧਰਤੀ ਦੀ ਹੱਦੋਂ ਅਕਾਸ਼ ਦੀ ਹੱਦ ਤੱਕ ਚਾਰੇ ਪਾਸਿਓਂ ਆਪਣੇ ਚੁਣਿਆ ਹੋਇਆਂ ਨੂੰ ਇਕੱਠਿਆਂ ਕਰੇਗਾ।
28 Learn this from the fig tree: once its branch softens and leaves sprout, you know summer is near. ਹੰਜ਼ੀਰ ਦੇ ਰੁੱਖ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ। ਜਦ ਉਹ ਦੀਆਂ ਟਹਿਣੀਆਂ ਨਰਮ ਹੁੰਦੀਆਂ ਹਨ, ਅਤੇ ਪੱਤੇ ਫੁੱਟਦੇ ਹਨ ਤਾਂ ਤੁਸੀਂ ਜਾਣ ਲੈਂਦੇ ਹੋ ਜੋ ਗਰਮੀ ਦੀ ਰੁੱਤ ਨੇੜੇ ਆ ਗਈ ਹੈ।
29 So also, when you see these things happening, know it's near, at the door. ਇਸੇ ਤਰ੍ਹਾਂ ਜਦ ਤੁਸੀਂ ਵੀ ਵੇਖੋ ਕਿ ਇਹ ਗੱਲਾਂ ਹੁੰਦੀਆਂ ਹਨ, ਤਾਂ ਜਾਣ ਲੈਣਾ ਕਿ ਉਹ ਨੇੜੇ ਹੈ ਸਗੋਂ ਬੂਹੇ ਉੱਤੇ ਹੈ।
30 Truly I tell you, this generation will certainly not pass away until all these things have happened. ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਇਹ ਸਭ ਗੱਲਾਂ ਨਾ ਹੋ ਲੈਣ ਇਹ ਪੀੜ੍ਹੀ ਬੀਤ ਨਾ ਜਾਵੇਗੀ।
31 Heaven and earth will pass away, but my words will never pass away. ਅਕਾਸ਼ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਬਚਨ ਕਦੀ ਨਾ ਟਲਣਗੇ।
32 But no one knows that day or hour—not the angels in heaven, not the Son, only the Father. ਪਰ ਉਸ ਦਿਨ ਜਾਂ ਉਸ ਸਮੇਂ ਦੇ ਬਾਰੇ ਕੋਈ ਨਹੀਂ ਜਾਣਦਾ, ਨਾ ਸਵਰਗ ਦੇ ਦੂਤ, ਨਾ ਪੁੱਤਰ ਪਰ ਕੇਵਲ ਪਿਤਾ।
33 Be on guard! Stay alert! For you do not know when that time will come. ਖ਼ਬਰਦਾਰ, ਜਾਗਦੇ ਅਤੇ ਪ੍ਰਾਰਥਨਾ ਕਰਦੇ ਰਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਜੋ ਉਹ ਸਮਾਂ ਕਦੋਂ ਹੋਵੇਗਾ।
34 Like a man on a journey: he leaves his house, gives his servants authority—each his own task—and orders the doorkeeper to stay alert. ਇਹ ਇੱਕ ਪ੍ਰਦੇਸ ਗਏ ਹੋਏ ਮਨੁੱਖ ਵਰਗਾ ਹੈ ਜਿਸ ਨੇ ਘਰੋਂ ਜਾਂਦੇ ਸਮੇਂ ਆਪਣੇ ਨੌਕਰਾਂ ਨੂੰ ਅਧਿਕਾਰ ਅਤੇ ਹਰੇਕ ਨੂੰ ਉਹ ਦਾ ਕੰਮ ਦਿੱਤਾ ਅਤੇ ਦਰਬਾਨ ਨੂੰ ਹੁਕਮ ਦਿੱਤਾ ਕਿ ਜਾਗਦਾ ਰਹਿ।
35 So stay alert, since you don't know when the master of the house comes—evening, midnight, rooster's crow, or dawn. ਸੋ ਜਾਗਦੇ ਰਹੋ ਕਿਉਂ ਜੋ ਤੁਸੀਂ ਨਹੀਂ ਜਾਣਦੇ ਜੋ ਘਰ ਦਾ ਮਾਲਕ ਕਦ ਆਵੇਗਾ, ਸ਼ਾਮ ਨੂੰ ਜਾਂ ਅੱਧੀ ਰਾਤ ਨੂੰ ਜਾਂ ਕੁੱਕੜ ਦੇ ਬਾਂਗ ਦੇਣ ਦੇ ਵੇਲੇ ਜਾਂ ਤੜਕੇ ਨੂੰ।
36 Otherwise, if he comes suddenly, he may find you sleeping. ਕਿਤੇ ਅਜਿਹਾ ਨਾ ਹੋਵੇ ਜੋ ਉਹ ਅਚਾਨਕ ਆਣ ਕੇ ਤੁਹਾਨੂੰ ਸੁੱਤੇ ਪਏ ਵੇਖੇ।
37 What I say to you, I say to everyone: Keep watch!" ਅਤੇ ਜੋ ਮੈਂ ਤੁਹਾਨੂੰ ਆਖਦਾ ਹਾਂ, ਉਹ ਹੀ ਸਾਰਿਆਂ ਨੂੰ ਆਖਦਾ ਹਾਂ ਕਿ ਜਾਗਦੇ ਰਹੋ!
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]