Skip to content
The Believer's Library

Indian Revised Version (IRV) Punjabi - 2019

Mark 14 IRVPun

Show IRVPun only
Verse × ×
1 Two days before Passover and Unleavened Bread, the chief priests and scribes were looking for a way to seize Jesus by trickery and kill him. ਦੋ ਦਿਨਾਂ ਦੇ ਬਾਅਦ ਪਸਾਹ ਅਤੇ ਅਖ਼ਮੀਰੀ ਰੋਟੀ ਦਾ ਤਿਉਹਾਰ ਹੋਣ ਵਾਲਾ ਸੀ, ਮੁੱਖ ਜਾਜਕ ਅਤੇ ਉਪਦੇਸ਼ਕ ਇਸ ਗੱਲ ਦੇ ਪਿੱਛੇ ਲੱਗੇ ਹੋਏ ਸਨ ਜੋ ਉਹ ਨੂੰ ਕਿਵੇਂ ਧੋਖੇ ਨਾਲ ਫੜ੍ਹ ਕੇ ਮਾਰ ਸੁੱਟੀਏ?
2 For they said, "Not during the feast, or the people might riot." ਪਰ ਉਨ੍ਹਾਂ ਨੇ ਆਖਿਆ, ਤਿਉਹਾਰ ਦੇ ਦਿਨ ਨਹੀਂ ਕਿਤੇ ਲੋਕਾਂ ਵਿੱਚ ਹੰਗਾਮਾ ਨਾ ਹੋਵੇ।
3 While he was in Bethany, in Simon the leper's house, reclining at the table, a woman came with an alabaster flask of pure nard perfume, very costly. She broke the flask and poured it on his head. ਜਦੋਂ ਉਹ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਰੋਟੀ ਖਾਣ ਬੈਠਾ ਸੀ, ਤਦ ਇੱਕ ਔਰਤ ਬਹਮੁੱਲਾ ਜਟਾਮਾਂਸੀ ਦਾ ਖਰਾ ਅਤਰ ਸ਼ੀਸ਼ੀ ਵਿੱਚ ਲਿਆਈ ਅਤੇ ਸ਼ੀਸ਼ੀ ਨੂੰ ਤੋੜ ਕੇ ਉਸ ਦੇ ਸਿਰ ਉੱਤੇ ਡੋਹਲ ਦਿੱਤਾ।
4 There were some who said to themselves indignantly, "Why was this perfume wasted like that? ਤਦ ਕਈਆਂ ਨੇ ਆਪਣੇ ਮਨ ਵਿੱਚ ਖਿਝ ਕੇ ਆਖਿਆ ਜੋ ਇਸ ਅਤਰ ਦਾ ਇਹ ਨੁਕਸਾਨ ਕਿਉਂ ਕੀਤਾ ਗਿਆ?
5 For this perfume could have sold for over 300 denarii and given to the poor." And they scolded her. ਕਿਉਂਕਿ ਇਹ ਅਤਰ ਤਿੰਨ ਸੋ ਦਿਨ ਦੀ ਮਜ਼ਦੂਰੀ ਦੀ ਕੀਮਤ ਤੋਂ (ਤਿੰਨ ਸੋ ਦੀਨਾਰ) ਵੀ ਵੱਧ ਨੂੰ ਵੇਚ ਕੇ ਕੰਗਾਲਾਂ ਨੂੰ ਵੰਡਿਆ ਜਾ ਸਕਦਾ ਸੀ, ਸੋ ਉਹ ਉਸ ਔਰਤ ਨੂੰ ਝਿੜਕਣ ਲੱਗੇ।
6 But Jesus said, "Leave her alone. Why trouble her? She has done a beautiful thing for me. ਪਰ ਯਿਸੂ ਨੇ ਆਖਿਆ, ਇਸ ਨੂੰ ਛੱਡ ਦਿਓ, ਕਿਉਂ ਇਸ ਨੂੰ ਸਤਾਉਂਦੇ ਹੋ? ਉਸ ਨੇ ਤਾਂ ਮੇਰੇ ਨਾਲ ਚੰਗਾ ਵਰਤਾਵਾ ਕੀਤਾ ਹੈ।
7 For the poor are always with you, and you can do good for them whenever you want; but you won't always have me. ਕਿਉਂ ਜੋ ਕੰਗਾਲ ਤਾਂ ਸਦਾ ਤੁਹਾਡੇ ਨਾਲ ਰਹਿੰਦੇ ਹਨ, ਅਤੇ ਤੁਸੀਂ ਜਦੋਂ ਚਾਹੋ ਉਦੋਂ ਉਨ੍ਹਾਂ ਦਾ ਭਲਾ ਕਰ ਸਕਦੇ ਹੋ ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਹਾਂ।
8 She has done what she could; she has anointed my body beforehand for burial. ਜੋ ਉਹ ਕਰ ਸਕਦੀ ਸੀ ਉਸ ਨੇ ਕੀਤਾ। ਉਸ ਨੇ ਪਹਿਲਾਂ ਹੀ ਮੇਰੇ ਸਰੀਰ ਨੂੰ ਦਫ਼ਨਾਉਣ ਦੀ ਤਿਆਰੀ ਲਈ ਅਤਰ ਮਲਿਆ।
9 Truly, I tell you, wherever the gospel is preached worldwide, what she did will be told in memory of her." ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਸਾਰੇ ਸੰਸਾਰ ਵਿੱਚ ਜਿੱਥੇ ਵੀ ਖੁਸ਼ਖਬਰੀ ਦਾ ਪਰਚਾਰ ਕੀਤਾ ਜਾਵੇਗਾ ਉੱਥੇ ਇਹ ਵੀ ਜੋ ਇਸ ਨੇ ਕੀਤਾ ਹੈ ਉਸ ਦੀ ਯਾਦਗੀਰੀ ਲਈ ਕਿਹਾ ਜਾਵੇਗਾ।
10 Then Judas Iscariot, one of the twelve, went to the chief priests to betray Jesus to them. ਯਹੂਦਾ ਇਸਕਰਿਯੋਤੀ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਮੁੱਖ ਜਾਜਕਾਂ ਕੋਲ ਚੱਲਿਆ ਗਿਆ ਕਿ ਉਸ ਨੂੰ ਉਨ੍ਹਾਂ ਦੇ ਹੱਥ ਫੜਵਾ ਦੇਵੇ।
11 Hearing this, they were glad and promised him money. So he looked for a chance to betray Jesus. ਅਤੇ ਉਹ ਇਹ ਸੁਣ ਕੇ ਅਨੰਦ ਹੋਏ ਅਤੇ ਉਸ ਨੂੰ ਰੁਪਏ ਦੇਣ ਦਾ ਕਰਾਰ ਕੀਤਾ। ਤਦ ਉਹ ਇਸ ਗੱਲ ਦੇ ਪਿੱਛੇ ਲੱਗਾ ਜੋ ਕਿਸ ਤਰ੍ਹਾਂ ਮੌਕਾ ਪਾ ਕੇ ਉਹ ਨੂੰ ਫੜਵਾ ਦੇਵੇ।
12 On the first day of Unleavened Bread, when they sacrificed the Passover lamb, his disciples asked him, "Where do you want us to go and prepare for you to eat the Passover?" ਅਖ਼ਮੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਜਾਂ ਪਸਾਹ ਦੇ ਲਈ ਬਲੀਦਾਨ ਕਰਦੇ ਹੁੰਦੇ ਸਨ ਤਾਂ ਉਹ ਦੇ ਚੇਲਿਆਂ ਨੇ ਉਹ ਨੂੰ ਕਿਹਾ, ਤੂੰ ਕਿੱਥੇ ਚਾਹੁੰਦਾ ਹੈਂ ਜੋ ਅਸੀਂ ਜਾ ਕੇ ਤੇਰੇ ਪਸਾਹ ਖਾਣ ਲਈ ਤਿਆਰੀ ਕਰੀਏ?
13 He sent two of his disciples, "Go into the city; a man carrying a jar of water will meet you. Follow him, ਤਦ ਉਹ ਨੇ ਆਪਣੇ ਚੇਲਿਆਂ ਵਿੱਚੋਂ ਦੋ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ, ਸ਼ਹਿਰ ਵਿੱਚ ਜਾਓ ਅਤੇ ਇੱਕ ਮਨੁੱਖ ਪਾਣੀ ਦਾ ਘੜਾ ਚੁੱਕੀ ਤੁਹਾਨੂੰ ਮਿਲੇਗਾ। ਉਹ ਦੇ ਮਗਰ ਤੁਰ ਪਓ।
14 and wherever he enters, tell the house's owner, 'The Teacher says: Where is my guest room, where I may eat the Passover with my disciples?' ਅਤੇ ਜਿਸ ਘਰ ਵਿੱਚ ਉਹ ਜਾਵੇ ਤੁਸੀਂ ਘਰ ਦੇ ਮਾਲਕ ਨੂੰ ਕਹੋ ਜੋ ਗੁਰੂ ਆਖਦਾ ਹੈ ਮੇਰਾ ਉਤਾਰੇ ਦਾ ਥਾਂ ਕਿੱਥੇ ਹੈ ਜਿੱਥੇ ਮੈਂ ਆਪਣੇ ਚੇਲਿਆਂ ਦੇ ਨਾਲ ਪਸਾਹ ਖਾਵਾਂ?
15 And he will show you a large upper room furnished and ready; there prepare for us." ਉਹ ਤੁਹਾਨੂੰ ਤਿਆਰ ਕੀਤਾ ਹੋਇਆ ਅਤੇ ਸਜਾਇਆ ਹੋਇਆ ਇੱਕ ਵੱਡਾ ਚੁਬਾਰਾ ਵਿਖਾਵੇਗਾ ਅਤੇ ਉੱਥੇ ਜਾ ਕੇ ਤੁਸੀਂ ਤਿਆਰੀ ਕਰੋ।
16 The disciples left, went to the city, found things as he had told them, and prepared the Passover. ਤਾਂ ਚੇਲੇ ਚਲੇ ਗਏ ਅਤੇ ਸ਼ਹਿਰ ਵਿੱਚ ਜਾ ਕੇ ਜਿਹਾ ਉਸ ਨੇ ਉਨ੍ਹਾਂ ਨੂੰ ਦੱਸਿਆ ਸੀ ਉਸੇ ਤਰ੍ਹਾਂ ਵੇਖਿਆ ਅਤੇ ਪਸਾਹ ਦੀ ਤਿਆਰੀ ਕੀਤੀ।
17 And when it was evening, Jesus came with the twelve. ਜਦ ਸ਼ਾਮ ਪਈ ਉਹ ਉਨ੍ਹਾਂ ਬਾਰਾਂ ਦੇ ਨਾਲ ਆਇਆ।
18 While they reclined and ate, Jesus said, "Truly, I tell you, one of you will betray me, one eating with me." ਅਤੇ ਜਦ ਉਹ ਬੈਠੇ ਖਾਂਦੇ ਸਨ ਤਦ ਯਿਸੂ ਨੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਤੁਹਾਡੇ ਵਿੱਚੋਂ ਇੱਕ ਜੋ ਮੇਰੇ ਨਾਲ ਖਾਂਦਾ ਹੈ ਮੈਨੂੰ ਫੜਵਾਏਗਾ।
19 They began to grieve and ask him, one by one, "Is it I?" ਤਦ ਉਹ ਉਦਾਸ ਹੋਏ ਅਤੇ ਇੱਕ-ਇੱਕ ਕਰ ਕੇ ਉਹ ਨੂੰ ਕਹਿਣ ਲੱਗੇ, ਕੀ ਉਹ ਮੈਂ ਹਾਂ?
20 He said to them, "One of the twelve, dipping bread with me into the dish. ਉਸ ਨੇ ਉਨ੍ਹਾਂ ਨੂੰ ਆਖਿਆ, ਬਾਰਾਂ ਵਿੱਚੋਂ ਇੱਕ ਜਣਾ ਜਿਹੜਾ ਮੇਰੇ ਨਾਲ ਕਟੋਰੇ ਵਿੱਚ ਹੱਥ ਡੋਬਦਾ ਹੈ ਉਹ ਹੀ ਹੈ।
21 The Son of Man goes as the Scriptures said about him, but how terrible for that man who betrays him—better if he had never been born." ਮਨੁੱਖ ਦਾ ਪੁੱਤਰ ਤਾਂ ਜਾਂਦਾ ਹੈ ਜਿਵੇਂ ਉਹ ਦੇ ਹੱਕ ਵਿੱਚ ਲਿਖਿਆ ਹੈ ਪਰ ਅਫ਼ਸੋਸ ਉਸ ਮਨੁੱਖ ਉੱਤੇ ਜਿਹ ਦੇ ਰਾਹੀਂ ਮਨੁੱਖ ਦਾ ਪੁੱਤਰ ਫੜਵਾਇਆ ਜਾਂਦਾ! ਉਸ ਮਨੁੱਖ ਦੇ ਲਈ ਭਲਾ ਹੁੰਦਾ ਜੇ ਉਹ ਨਾ ਜੰਮਦਾ।
22 As they ate, he took bread, blessed it, broke it, gave it to them, and said, "Take; this is my body." ਜਦ ਉਹ ਖਾ ਰਹੇ ਸਨ ਤਦ ਉਹ ਨੇ ਰੋਟੀ ਲਈ ਅਤੇ ਬਰਕਤ ਦੇ ਕੇ ਤੋੜੀ ਅਤੇ ਉਨ੍ਹਾਂ ਨੂੰ ਦੇ ਕੇ ਆਖਿਆ, ਲਓ ਇਹ ਮੇਰਾ ਸਰੀਰ ਹੈ।
23 He took a cup, gave thanks, gave it to them, and they all drank from it. ਫੇਰ ਉਹ ਨੇ ਪਿਆਲਾ ਲੈ ਕੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਦਿੱਤਾ ਅਤੇ ਸਭਨਾਂ ਨੇ ਉਸ ਵਿੱਚੋਂ ਪੀਤਾ।
24 He said to them, "This is my blood of the covenant, poured out for many. ਅਤੇ ਉਹ ਨੇ ਉਨ੍ਹਾਂ ਨੂੰ ਆਖਿਆ, ਇਹ ਮੇਰਾ ਲਹੂ ਹੈ ਅਰਥਾਤ ਨੇਮ ਦਾ ਲਹੂ ਜਿਹੜਾ ਬਹੁਤਿਆਂ ਦੇ ਲਈ ਵਹਾਇਆ ਜਾਂਦਾ ਹੈ।
25 Truly I tell you, I will not drink wine again until that day when I drink it new in the kingdom of our Father." ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਮੈਂ ਫੇਰ ਕਦੇ ਅੰਗੂਰ ਦਾ ਰਸ ਨਾ ਪੀਵਾਂਗਾ ਜਿਸ ਦਿਨ ਤੱਕ ਪਰਮੇਸ਼ੁਰ ਦੇ ਰਾਜ ਵਿੱਚ ਉਹ ਨਵਾਂ ਨਾ ਪੀਵਾਂ।
26 And when they had sung a hymn, they went out to the Mount of Olives. ਫੇਰ ਉਹ ਭਜਨ ਗਾ ਕੇ ਜ਼ੈਤੂਨ ਦੇ ਪਹਾੜ ਨੂੰ ਨਿੱਕਲ ਗਏ।
27 Jesus said to them, "You will all stumble, for it's written: 'I will strike the shepherd, and the sheep will be scattered.' ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸੱਭੇ ਠੋਕਰ ਖਾਓਗੇ ਕਿਉਂ ਜੋ ਇਹ ਲਿਖਿਆ ਹੈ ਕਿ ਮੈਂ ਅਯਾਲੀ ਨੂੰ ਮਰਾਂਗਾ ਅਤੇ ਭੇਡਾਂ ਖਿੱਲਰ ਜਾਣਗੀਆਂ।
28 But after I am raised up, I will go ahead of you to Galilee." ਪਰ ਮੈਂ ਆਪਣੇ ਜੀ ਉੱਠਣ ਦੇ ਪਿੱਛੋਂ ਤੁਹਾਡੇ ਤੋਂ ਪਹਿਲਾਂ ਗਲੀਲ ਨੂੰ ਜਾਂਵਾਂਗਾ।
29 Peter said to him, "Even though they all fall away, I will not." ਤਦ ਪਤਰਸ ਨੇ ਉਹ ਨੂੰ ਆਖਿਆ, ਭਾਵੇਂ ਸੱਭੇ ਠੋਕਰ ਖਾਣ ਪਰ ਮੈਂ ਨਹੀਂ ਖਾਵਾਂਗਾ!
30 Jesus said to him, "Truly I tell you, today, this night, before the rooster crows twice, you will deny me three times." ਅਤੇ ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਸੱਚ ਆਖਦਾ ਹਾਂ ਜੋ ਤੂੰ ਅੱਜ ਇਸੇ ਰਾਤ ਮੁਰਗੇ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ।
31 But he insisted, "Even if I must die with you, I will never deny you." They all said the same. ਪਰ ਉਹ ਨੇ ਜੋਰ ਦੇ ਕੇ ਕਿਹਾ, ਜੇ ਤੇਰੇ ਨਾਲ ਮੈਨੂੰ ਮਰਨਾ ਵੀ ਪਵੇ ਤਾਂ ਵੀ ਮੈਂ ਤੇਰਾ ਇਨਕਾਰ ਕਦੀ ਨਾ ਕਰਾਂਗਾ ਅਤੇ ਸੱਭੇ ਇਸੇ ਤਰ੍ਹਾਂ ਬੋਲੇ।
32 They arrived at a place called Gethsemane, and he told his disciples, "Sit here while I pray." ਫੇਰ ਉਹ ਗਥਸਮਨੀ ਨਾਮੇ ਇੱਕ ਥਾਂ ਆਏ ਅਤੇ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ, ਜਦ ਤੱਕ ਮੈਂ ਪ੍ਰਾਰਥਨਾ ਕਰਦਾ ਹਾਂ ਤੁਸੀਂ ਐਥੇ ਬੈਠੋ।
33 He took Peter, James, and John, and began to feel deep distress and anguish. ਉਸ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਆਪਣੇ ਨਾਲ ਲਿਆ ਅਤੇ ਪਰੇਸ਼ਾਨ ਅਤੇ ਬਹੁਤ ਦੁੱਖੀ ਹੋਣ ਲੱਗਾ।
34 He said to them, "My soul is crushed with grief, to death. Stay here and stay alert." ਉਸ ਨੇ ਉਨ੍ਹਾਂ ਨੂੰ ਆਖਿਆ, ਮੇਰਾ ਜੀ ਬਹੁਤ ਉਦਾਸ ਹੈ ਸਗੋਂ ਮਰਨ ਦੇ ਦਰਜੇ ਤੱਕ। ਤੁਸੀਂ ਐਥੇ ਠਹਿਰੋ ਅਤੇ ਜਾਗਦੇ ਰਹੋ।
35 Going a little farther, he fell to the ground and prayed that, if possible, the hour would pass from him. ਅਤੇ ਉਹ ਥੋੜ੍ਹਾ ਅੱਗੇ ਵੱਧ ਕੇ ਭੁੰਜੇ ਡਿੱਗ ਪਿਆ ਅਤੇ ਪ੍ਰਾਰਥਨਾ ਕੀਤੀ ਕਿ ਜੇ ਹੋ ਸਕੇ ਤਾਂ ਇਹ ਘੜੀ ਮੇਰੇ ਤੋਂ ਟਲ ਜਾਏ।
36 He said, "Abba, Father, all things are possible for you. Take this cup from me—but let it be your will, not mine." ਅਤੇ ਉਸ ਨੇ ਆਖਿਆ, ਅੱਬਾ, ਹੇ ਪਿਤਾ, ਤੇਰੇ ਕੋਲੋਂ ਸੱਭੋ ਕੁਝ ਹੋ ਸਕਦਾ ਹੈ। ਇਹ ਪਿਆਲਾ ਮੇਰੇ ਕੋਲੋਂ ਹਟਾ ਦੇ ਤਾਂ ਵੀ ਉਹ ਨਾ ਹੋਵੇ ਜਿਹੜਾ ਮੈਂ ਚਾਹੁੰਦਾ ਹਾਂ ਪਰ ਉਹ ਜਿਹੜਾ ਤੂੰ ਚਾਹੁੰਦਾ ਹੈਂ।
37 He returned, found them asleep, and said to Peter, "Simon, are you asleep? Couldn't you stay awake one hour? ਫੇਰ ਉਹ ਨੇ ਆਣ ਕੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਅਤੇ ਪਤਰਸ ਨੂੰ ਆਖਿਆ, ਹੇ ਸ਼ਮਊਨ, ਤੂੰ ਸੌਂਦਾ ਹੈਂ? ਕੀ ਤੇਰੇ ਕੋਲੋਂ ਇੱਕ ਘੜੀ ਵੀ ਨਾ ਜਾਗ ਹੋਇਆ?
38 Watch and pray, so you don't fall into temptation. The spirit is willing, but the flesh is weak." ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਪਰਤਾਵੇ ਵਿੱਚ ਨਾ ਪਓ, ਆਤਮਾ ਤਾਂ ਤਿਆਰ ਹੈ ਪਰ ਸਰੀਰ ਕਮਜ਼ੋਰ ਹੈ।
39 And again he went away and prayed, saying the same words. ਤਾਂ ਉਹ ਫੇਰ ਗਿਆ ਅਤੇ ਉਸੇ ਤਰ੍ਹਾਂ ਪ੍ਰਾਰਥਨਾ ਕੀਤੀ।
40 Again he found them sleeping, eyes heavy, not knowing how to answer him. ਅਤੇ ਫੇਰ ਆਣ ਕੇ ਉਸ ਨੇ ਉਨ੍ਹਾਂ ਨੂੰ ਸੁੱਤੇ ਹੋਏ ਵੇਖਿਆ ਕਿਉਂ ਜੋ ਉਨ੍ਹਾਂ ਦੀਆਂ ਅੱਖਾਂ ਨੀਂਦਰ ਨਾਲ ਭਾਰੀਆਂ ਹੋਈਆਂ ਪਈਆਂ ਸਨ ਅਤੇ ਉਹ ਨਹੀਂ ਜਾਣਦੇ ਸਨ ਜੋ ਉਸ ਨੂੰ ਕੀ ਉੱਤਰ ਦੇਣ।
41 He came a third time and said, "Still sleeping and resting? Enough—the hour has come. Look, the Son of Man is handed over into the hands of sinners. ਅਤੇ ਉਸ ਨੇ ਤੀਜੀ ਵਾਰ ਆ ਕੇ ਉਨ੍ਹਾਂ ਨੂੰ ਕਿਹਾ, ਹੁਣ ਤੁਸੀਂ ਸੁੱਤੇ ਰਹੋ ਅਤੇ ਅਰਾਮ ਕਰੋ। ਹੁਣ ਉਹ ਘੜੀ ਆ ਪਹੁੰਚੀ ਹੈ। ਵੇਖੋ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ।
42 Rise, let us be going; see, my betrayer is here." ਉੱਠੋ, ਚੱਲੀਏ, ਵੇਖੋ ਮੇਰਾ ਫੜਵਾਉਣ ਵਾਲਾ ਨੇੜੇ ਆ ਗਿਆ ਹੈ।
43 While he was still speaking, Judas—one of the twelve—arrived, and with him a crowd with swords and clubs from the chief priests, scribes, and elders. ਉਹ ਅਜੇ ਬੋਲਦਾ ਹੀ ਸੀ ਕਿ ਉਸੇ ਵੇਲੇ ਯਹੂਦਾ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਆਇਆ ਅਤੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਅਤੇ ਬਜ਼ੁਰਗਾਂ ਦੀ ਵੱਲੋਂ ਇੱਕ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਹ ਦੇ ਨਾਲ ਸੀ।
44 His betrayer had given them a signal: "The one I kiss is him—seize him and take him away securely." ਉਹ ਦੇ ਫੜਵਾਉਣ ਵਾਲੇ ਨੇ ਉਨ੍ਹਾਂ ਨੂੰ ਇਹ ਕਹਿ ਕੇ ਪਤਾ ਦਿੱਤਾ ਸੀ, ਕਿ ਜਿਸ ਨੂੰ ਮੈਂ ਚੁੰਮਾਂ ਉਹੀ ਹੈ। ਉਹ ਨੂੰ ਫੜ੍ਹ ਕੇ ਤਕੜਾਈ ਨਾਲ ਲੈ ਜਾਣਾ!
45 He came up to Jesus at once, said, "Rabbi!" and kissed him. ਸੋ ਜਦ ਉਹ ਆ ਗਿਆ ਝੱਟ ਉਹ ਦੇ ਕੋਲ ਜਾ ਕੇ ਉਸ ਨੇ ਕਿਹਾ, ਗੁਰੂ ਜੀ! ਅਤੇ ਉਹ ਨੂੰ ਚੁੰਮਿਆ।
46 And they laid hands on him and seized him. ਤਦ ਉਨ੍ਹਾਂ ਉਸ ਤੇ ਹੱਥ ਪਾਏ ਅਤੇ ਉਹ ਨੂੰ ਫੜ ਲਿਆ।
47 One of the bystanders drew his sword, struck the high priest's servant, and cut off his ear. ਅਤੇ ਜਿਹੜੇ ਉੱਥੇ ਖੜੇ ਸਨ ਉਨ੍ਹਾਂ ਵਿੱਚੋਂ ਇੱਕ ਨੇ ਤਲਵਾਰ ਕੱਢ ਲਈ ਅਤੇ ਪ੍ਰਧਾਨ ਜਾਜਕ ਦੇ ਨੌਕਰ ਨੂੰ ਮਾਰ ਕੇ ਉਹ ਦਾ ਕੰਨ ਉਡਾ ਦਿੱਤਾ।
48 Jesus said to them, "Have you come out with swords and clubs to seize me, like a robber? ਤਦ ਯਿਸੂ ਨੇ ਉਨ੍ਹਾਂ ਨੂੰ ਅੱਗੋਂ ਆਖਿਆ ਕਿ ਤਲਵਾਰਾਂ ਅਤੇ ਡਾਂਗਾਂ ਫੜ੍ਹੀ ਕੀ ਤੁਸੀਂ ਮੈਨੂੰ ਡਾਕੂ ਵਾਂਗੂੰ ਫੜ੍ਹਨ ਨੂੰ ਨਿੱਕਲੇ ਹੋ?
49 Every day I was with you in the temple teaching, and you didn't arrest me. But let the Scriptures be fulfilled." ਮੈਂ ਰੋਜ਼ ਹੈਕਲ ਵਿੱਚ ਤੁਹਾਡੇ ਕੋਲ ਹੁੰਦਾ ਅਤੇ ਉਪਦੇਸ਼ ਦਿੰਦਾ ਸੀ ਅਤੇ ਤੁਸੀਂ ਮੈਨੂੰ ਨਾ ਫੜ੍ਹਿਆ, ਪਰ ਇਹ ਇਸ ਲਈ ਹੋਇਆ ਜੋ ਪਵਿੱਤਰ ਗ੍ਰੰਥ ਦੀਆਂ ਲਿਖਤਾਂ ਪੂਰੀਆਂ ਹੋਣ।
50 And they all left him and fled. ਅਤੇ ਸੱਭੇ ਚੇਲੇ ਉਹ ਨੂੰ ਛੱਡ ਕੇ ਭੱਜ ਗਏ।
51 And a young man followed him, wearing nothing but a linen cloth. And they seized the young man, ਇੱਕ ਜੁਆਨ ਜਿਸ ਨੇ ਚਾਦਰ ਆਪਣੇ ਨੰਗੇ ਪਿੰਡੇ ਉੱਤੇ ਪਾਈ ਹੋਈ ਸੀ, ਉਹ ਦੇ ਮਗਰ ਤੁਰਿਆ ਅਤੇ ਲੋਕਾਂ ਨੇ ਉਸ ਨੂੰ ਫੜ ਲਿਆ।
52 but he left the linen cloth and ran away naked. ਪਰ ਉਹ ਕੱਪੜਾ ਛੱਡ ਕੇ ਨੰਗਾ ਭੱਜ ਗਿਆ।
53 They led Jesus to the high priest, and all the chief priests and elders and scribes gathered. ਤਦ ਉਹ ਯਿਸੂ ਨੂੰ ਪ੍ਰਧਾਨ ਜਾਜਕ ਕੋਲ ਲੈ ਗਏ ਅਤੇ ਉਹ ਦੇ ਕੋਲ ਸਾਰੇ ਮੁੱਖ ਜਾਜਕ ਅਤੇ ਬਜ਼ੁਰਗ ਅਤੇ ਉਪਦੇਸ਼ਕ ਇਕੱਠੇ ਹੋਏ।
54 Peter had followed at a distance, all the way into the high priest's courtyard, and sat with the guards, warming himself by the fire. ਅਤੇ ਪਤਰਸ ਕੁਝ ਦੂਰੀ ਤੇ ਉਹ ਦੇ ਪਿੱਛੇ-ਪਿੱਛੇ ਪ੍ਰਧਾਨ ਜਾਜਕ ਦੇ ਵਿਹੜੇ ਦੇ ਅੰਦਰ ਤੱਕ ਚੱਲਿਆ ਗਿਆ ਅਤੇ ਸਿਪਾਹੀਆਂ ਦੇ ਨਾਲ ਬੈਠ ਕੇ ਅੱਗ ਸੇਕਣ ਲੱਗਾ।
55 The chief priests and the whole council sought testimony against Jesus to put him to death, but found none. ਤਦ ਮੁੱਖ ਜਾਜਕਾਂ ਅਤੇ ਸਾਰੀ ਮਹਾਂ ਸਭਾ ਨੇ ਯਿਸੂ ਦੇ ਵਿਰੁੱਧ ਉਹ ਨੂੰ ਜਾਨੋਂ ਮਾਰਨ ਲਈ ਗਵਾਹੀ ਭਾਲੀ, ਪਰ ਨਾ ਲੱਭੀ।
56 For many gave false testimony against him, but their testimony did not agree. ਬਹੁਤਿਆਂ ਨੇ ਉਹ ਦੇ ਵਿਰੁੱਧ ਝੂਠੀ ਗਵਾਹੀ ਤਾਂ ਦਿੱਤੀ ਪਰ ਉਨ੍ਹਾਂ ਦੀ ਗਵਾਹੀ ਇੱਕੋ ਜਿਹੀ ਨਾ ਸੀ।
57 And some stood up and gave false testimony against him, saying, ਤਦ ਕਈਆਂ ਨੇ ਉੱਠ ਕੇ ਉਹ ਦੇ ਵਿਰੁੱਧ ਇਹ ਕਹਿ ਕੇ ਝੂਠੀ ਗਵਾਹੀ ਦਿੱਤੀ
58 "We heard him say, 'I will destroy this temple made by hands, and in three days build another not made by hands.'" ਜੋ ਅਸੀਂ ਉਹ ਨੂੰ ਇਹ ਆਖਦੇ ਸੁਣਿਆ ਜੋ ਮੈਂ ਇਸ ਹੈਕਲ ਨੂੰ ਜਿਹੜੀ ਹੱਥਾਂ ਨਾਲ ਬਣਾਈ ਹੋਈ ਹੈ ਢਾਹ ਦਿਆਂਗਾ ਅਤੇ ਤਿੰਨਾਂ ਦਿਨਾਂ ਵਿੱਚ ਇੱਕ ਹੋਰ ਨੂੰ ਬਿਨ੍ਹਾਂ ਹੱਥ ਲਾਏ ਬਣਾਵਾਂਗਾ।
59 Yet even about this their testimony did not agree. ਤਾਂ ਵੀ ਉਨ੍ਹਾਂ ਦੀ ਗਵਾਹੀ ਇੱਕੋ ਜਿਹੀ ਨਾ ਸੀ।
60 The high priest stood up in the midst and asked Jesus, "You have no answer? What are these men testifying against you?" ਤਦ ਪ੍ਰਧਾਨ ਜਾਜਕ ਵਿਚਾਲੇ ਖੜ੍ਹਾ ਹੋਇਆ ਅਤੇ ਯਿਸੂ ਨੂੰ ਪੁੱਛਿਆ, ਕੀ ਤੂੰ ਕੁਝ ਜ਼ਵਾਬ ਨਹੀਂ ਦਿੰਦਾ? ਇਹ ਤੇਰੇ ਵਿਰੁੱਧ ਕੀ ਗਵਾਹੀ ਦਿੰਦੇ ਹਨ?
61 He stayed silent, answered nothing. Again the high priest asked him, "Are you the Christ, the Son of the Blessed?" ਪਰ ਉਹ ਚੁੱਪ ਹੀ ਰਿਹਾ ਅਤੇ ਕੁਝ ਜ਼ਵਾਬ ਨਾ ਦਿੱਤਾ ਤਾਂ ਪ੍ਰਧਾਨ ਜਾਜਕ ਨੇ ਫੇਰ ਉਹ ਨੂੰ ਪੁੱਛਿਆ, ਕੀ ਤੂੰ ਮਸੀਹ ਮੁਬਾਰਕ ਪਰਮੇਸ਼ੁਰ ਦਾ ਪੁੱਤਰ ਹੈਂ?
62 Jesus said, "I AM, and you will see the Son of Man seated at the right hand of the Mighty One and coming with heaven's clouds." ਯਿਸੂ ਨੇ ਆਖਿਆ, ਮੈਂ ਹਾਂ ਅਤੇ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਬ ਸ਼ਕਤੀਮਾਨ ਦੇ ਸੱਜੇ ਹੱਥ ਬਿਰਾਜਮਾਨ ਹੋਇਆ ਅਤੇ ਅਕਾਸ਼ ਦੇ ਬੱਦਲਾਂ ਨਾਲ ਆਉਂਦਾ ਵੇਖੋਗੇ।
63 And the high priest tore his clothes and said, "What further witnesses do we need? ਤਦ ਪ੍ਰਧਾਨ ਜਾਜਕ ਨੇ ਆਪਣੇ ਕੱਪੜੇ ਪਾੜ ਕੇ ਆਖਿਆ, ਹੁਣ ਸਾਨੂੰ ਗਵਾਹਾਂ ਦੀ ਹੋਰ ਕੀ ਲੋੜ ਹੈ?
64 You have heard his blasphemy. What is your decision?" And they all condemned him as deserving death. ਤੁਸੀਂ ਇਹ ਕੁਫ਼ਰ ਸੁਣਿਆ, ਤੁਹਾਡੀ ਕੀ ਸਲਾਹ ਹੈ? ਤਦ ਉਨ੍ਹਾਂ ਸਭਨਾਂ ਨੇ ਉਹ ਨੂੰ ਮਾਰੇ ਜਾਣ ਦੇ ਲਾਇਕ ਠਹਿਰਾਇਆ।
65 Some began spitting on him, covering his face, and punching him, saying to him, "Prophesy!" Then the guards slapped him. ਅਤੇ ਬਹੁਤ ਉਸ ਉੱਤੇ ਥੁੱਕਣ ਅਤੇ ਉਹ ਦਾ ਮੂੰਹ ਢੱਕਣ ਅਤੇ ਉਹ ਨੂੰ ਮੁੱਕੇ ਮਾਰਨ ਅਤੇ ਕਹਿਣ ਲੱਗੇ, ਭਵਿੱਖਬਾਣੀ ਕਰਕੇ ਵਿਖਾ! ਅਤੇ ਸਿਪਾਹੀਆਂ ਨੇ ਉਹ ਨੂੰ ਲੈ ਕੇ ਚਪੇੜਾਂ ਮਾਰੀਆਂ।
66 While Peter was below in the courtyard, one of the high priest's servant girls came, ਜਾਂ ਪਤਰਸ ਹੇਠਾਂ ਵਿਹੜੇ ਵਿੱਚ ਸੀ ਪ੍ਰਧਾਨ ਜਾਜਕ ਦੀਆਂ ਗੋਲੀਆਂ ਵਿੱਚੋਂ ਇੱਕ ਆਈ।
67 seeing Peter warming himself, she looked at him and said, "You too were with the Nazarene, Jesus." ਅਤੇ ਪਤਰਸ ਨੂੰ ਅੱਗ ਸੇਕਦਾ ਵੇਖ ਕੇ ਉਹ ਦੀ ਵੱਲ ਨਿਗਾਹ ਕਰ ਕੇ ਬੋਲੀ, ਤੂੰ ਵੀ ਯਿਸੂ ਨਾਸਰੀ ਦੇ ਨਾਲ ਸੀ।
68 But he denied it: "I don't know or understand what you mean." Then he went out to the entrance, and a rooster crowed. ਪਰ ਉਹ ਮੁੱਕਰ ਕੇਬੋਲਿਆ, ਨਾ ਮੈਂ ਜਾਣਦਾ, ਨਾ ਮੇਰੀ ਸਮਝ ਵਿੱਚ ਆਉਂਦਾ ਹੈ ਜੋ ਤੂੰ ਕੀ ਆਖਦੀ ਹਾਂ, ਅਤੇ ਉਹ ਬਾਹਰ ਡਿਉੜੀ ਵਿੱਚ ਚੱਲਿਆ ਗਿਆ।
69 The servant girl saw him and again told the bystanders, "This man is one of them." ਤਾਂ ਗੋਲੀ ਉਹ ਨੂੰ ਵੇਖ ਕੇ ਫੇਰ ਉਨ੍ਹਾਂ ਨੂੰ ਜਿਹੜੇ ਉੱਥੇ ਖੜੇ ਸਨ ਆਖਣ ਲੱਗੀ, ਇਹ ਉਨ੍ਹਾਂ ਵਿੱਚੋਂ ਇੱਕ ਹੈ।
70 But he denied it again. A little later the bystanders again told Peter, "You truly are one of them, for you're a Galilean." ਪਰ ਉਹ ਫੇਰ ਮੁੱਕਰ ਗਿਆ ਅਤੇ ਥੋੜ੍ਹੇ ਚਿਰ ਪਿੱਛੋਂ ਫੇਰ ਉਨ੍ਹਾਂ ਨੇ ਜਿਹੜੇ ਉੱਥੇ ਖੜੇ ਸਨ ਪਤਰਸ ਨੂੰ ਕਿਹਾ, ਸੱਚ-ਮੁੱਚ ਤੂੰ ਉਨ੍ਹਾਂ ਵਿੱਚੋਂ ਹੈਂ ਕਿਉਂ ਜੋ ਤੂੰ ਗਲੀਲੀ ਹੈਂ।
71 He began to call down curses on himself and swear, "I don't know this man you're talking about." ਪਰ ਉਹ ਸਰਾਪ ਦੇਣ ਅਤੇ ਸਹੁੰ ਖਾਣ ਲੱਗਾ ਕਿ ਮੈਂ ਉਸ ਮਨੁੱਖ ਨੂੰ ਜਿਹ ਦੀ ਤੁਸੀਂ ਗੱਲ ਕਰਦੇ ਹੋ ਜਾਣਦਾ ਹੀ ਨਹੀਂ।
72 At once a rooster crowed a second time. Peter remembered Jesus' words: "Before the rooster crows twice, you will deny me three times." He broke down and wept. ਅਤੇ ਝੱਟ ਦੂਜੀ ਵਾਰ ਮੁਰਗੇ ਨੇ ਬਾਂਗ ਦਿੱਤੀ ਅਤੇ ਪਤਰਸ ਨੂੰ ਉਹ ਗੱਲ ਚੇਤੇ ਆਈ ਜਿਹੜੀ ਯਿਸੂ ਨੇ ਉਹ ਨੂੰ ਆਖੀ ਸੀ ਜੋ ਮੁਰਗੇ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ ਅਤੇ ਉਹ ਉਸ ਗੱਲ ਨੂੰ ਸੋਚ ਕੇ ਰੋਣ ਲੱਗਾ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]