Skip to content
The Believer's Library

Indian Revised Version (IRV) Punjabi - 2019

Mark 16 IRVPun

Show IRVPun only
Verse × ×
1 When the Sabbath ended, Mary Magdalene, Mary the mother of James, and Salome bought spices to go anoint him. ਜਦ ਸਬਤ ਦਾ ਦਿਨ ਬੀਤ ਗਿਆ ਤਾਂ ਮਰਿਯਮ ਮਗਦਲੀਨੀ ਅਤੇ ਯਾਕੂਬ ਦੀ ਮਾਤਾ ਮਰਿਯਮ ਅਤੇ ਸਲੋਮੀ ਨੇ ਸੁਗੰਧਾਂ ਮੁੱਲ ਲਈਆਂ ਕਿ ਜਾ ਕੇ ਉਸ ਉੱਤੇ ਮਲਣ।
2 Very early on the first day of the week, just after sunrise, they went to the tomb. ਅਤੇ ਹਫ਼ਤੇ ਦੇ ਪਹਿਲੇ ਦਿਨ ਬਹੁਤ ਤੜਕੇ ਸੂਰਜ ਚੜ੍ਹਦੇ ਹੀ ਉਹ ਕਬਰ ਉੱਤੇ ਆਈਆਂ।
3 They asked each other, "Who will roll the stone away from the tomb's entrance for us?" ਅਤੇ ਆਪੋ ਵਿੱਚ ਕਹਿਣ ਲੱਗੀਆਂ ਜੋ ਸਾਡੇ ਲਈ ਪੱਥਰ ਨੂੰ ਕਬਰ ਦੇ ਮੂੰਹੋਂ ਕੌਣ ਰੇੜ੍ਹ ਕੇ ਪਾਸੇ ਕਰੂ?
4 But looking up, they saw the stone—very large—already rolled away. ਜਦ ਉਹਨਾਂ ਨੇ ਨਿਗਾਹ ਕੀਤੀ ਤਾਂ ਵੇਖਿਆ ਜੋ ਪੱਥਰ ਲਾਂਭੇ ਰਿੜ੍ਹਿਆ ਪਿਆ ਹੈ ਕਿਉਂ ਜੋ ਉਹ ਬਹੁਤ ਭਾਰਾ ਸੀ।
5 They entered the tomb and saw a young man dressed in a white robe, seated on the right. They were alarmed. ਅਤੇ ਕਬਰ ਵਿੱਚ ਜਾ ਕੇ ਉਨ੍ਹਾਂ ਇੱਕ ਜੁਆਨ ਨੂੰ ਚਿੱਟਾ ਬਸਤਰ ਪਹਿਨੀ ਸੱਜੇ ਪਾਸੇ ਬੈਠਾ ਵੇਖਿਆ ਅਤੇ ਉਹ ਹੈਰਾਨ ਹੋਈਆਂ।
6 "Don't be alarmed," he said. "You're looking for Jesus the Nazarene, who was crucified. He's risen—he isn't here. Look, the place they laid him. ਉਸ ਨੇ ਉਨ੍ਹਾਂ ਨੂੰ ਆਖਿਆ, ਹੈਰਾਨ ਨਾ ਹੋਵੋ, ਤੁਸੀਂ ਯਿਸੂ ਨਾਸਰੀ ਨੂੰ ਲੱਭਦੀਆ ਹੋ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਤਾਂ ਜੀ ਉੱਠਿਆ ਹੈ, ਉਹ ਐਥੇ ਨਹੀਂ ਹੈ। ਲਉ ਇਹ ਥਾਂ ਹੈ ਜਿੱਥੇ ਉਨ੍ਹਾਂ ਉਸ ਨੂੰ ਰੱਖਿਆ ਸੀ।
7 But go, tell his disciples and Peter, 'He goes ahead of you to Galilee. You will see him there, as he told you.'" ਪਰ ਜਾਓ, ਉਸ ਦੇ ਚੇਲਿਆਂ ਅਤੇ ਪਤਰਸ ਨੂੰ ਆਖੋ ਜੋ ਉਹ ਤੁਹਾਡੇ ਤੋਂ ਅੱਗੇ ਹੀ ਗਲੀਲ ਨੂੰ ਜਾਂਦਾ ਹੈਂ। ਤੁਸੀਂ ਉਹ ਨੂੰ ਉੱਥੇ ਵੇਖੋਗੇ ਜਿਵੇਂ ਉਹ ਨੇ ਤੁਹਾਨੂੰ ਆਖਿਆ ਸੀ।
8 Trembling and amazed, the women fled the tomb, telling no one—they were afraid. ਅਤੇ ਉਹ ਨਿੱਕਲ ਕੇ ਕਬਰ ਪਾਸੋਂ ਨੱਸੀਆਂ ਕਿਉਂ ਜੋ ਉਹ ਕੰਬਦੀਆਂ ਅਤੇ ਘਬਰਾਉਂਦੀਆਂ ਸਨ, ਅਤੇ ਡਰ ਦੀਆਂ ਮਾਰੀਆਂ ਕਿਸੇ ਨਾਲ ਕੁਝ ਨਾ ਬੋਲੀਆਂ।
9 Rising early the first day of the week, Jesus appeared first to Mary Magdalene, from whom he had driven seven demons. ਹਫ਼ਤੇ ਦੇ ਪਹਿਲੇ ਦਿਨ ਉਹ ਨੇ ਤੜਕੇ ਜੀ ਉੱਠ ਕੇ ਪਹਿਲਾਂ ਮਰਿਯਮ ਮਗਦਲੀਨੀ ਨੂੰ ਜਿਹ ਦੇ ਵਿੱਚੋਂ ਉਹ ਨੇ ਸੱਤ ਭੂਤ ਕੱਢੇ ਸਨ, ਦਿਖਾਈ ਦਿੱਤਾ।
10 She went and told those who had been with him, who were mourning and weeping. ਉਸ ਨੇ ਜਾ ਕੇ ਉਹ ਦੇ ਸਾਥੀਆਂ ਨੂੰ ਜਿਹੜੇ ਸੋਗ ਕਰਦੇ ਅਤੇ ਰੋਂਦੇ ਸਨ ਖ਼ਬਰ ਦਿੱਤੀ।
11 Hearing Jesus was alive and seen by her, they did not believe it. ਪਰ ਉਨ੍ਹਾਂ ਨੇ ਇਹ ਸੁਣ ਕੇ ਜੋ ਉਹ ਜਿਉਂਦਾ ਹੈ ਅਤੇ ਉਸ ਨੂੰ ਦਿਖਾਈ ਦਿੱਤਾ ਸੱਚ ਨਾ ਮੰਨਿਆ।
12 Afterward Jesus appeared, in a different form, to two of them walking in the country. ਇਹ ਦੇ ਪਿੱਛੋਂ ਉਹ ਨੇ ਹੋਰ ਰੂਪ ਵਿੱਚ ਹੋ ਕੇ ਉਨ੍ਹਾਂ ਵਿੱਚੋਂ ਦੋ ਜਣਿਆਂ ਨੂੰ ਜਦ ਉਹ ਚੱਲਦੇ ਅਤੇ ਪਿੰਡ ਦੀ ਵੱਲ ਤੁਰੇ ਜਾਂਦੇ ਸਨ ਦਿਖਾਈ ਦਿੱਤਾ।
13 They went back and reported it to the others, but they did not believe them either. ਅਤੇ ਇਨ੍ਹਾਂ ਨੇ ਜਾ ਕੇ ਬਾਕੀ ਦਿਆਂ ਨੂੰ ਖ਼ਬਰ ਦਿੱਤੀ ਪਰ ਉਨ੍ਹਾਂ ਨੇ ਵੀ ਵਿਸ਼ਵਾਸ ਨਾ ਕੀਤਾ।
14 Later Jesus appeared to the eleven as they reclined at a meal and rebuked their lack of faith and hardness of heart, because they hadn't believed those who saw him risen. ਇਹ ਦੇ ਮਗਰੋਂ ਉਸ ਨੇ ਉਨ੍ਹਾਂ ਗਿਆਰ੍ਹਾਂ ਨੂੰ ਜਦ ਉਹ ਖਾਣ ਬੈਠੇ ਸਨ ਦਿਖਾਈ ਦਿੱਤਾ ਉਨ੍ਹਾਂ ਦੇ ਅਵਿਸ਼ਵਾਸ ਅਤੇ ਸਖ਼ਤ ਦਿਲੀ ਦਾ ਉਲਾਂਭਾ ਦਿੱਤਾ ਕਿਉਂਕਿ ਜਿਨ੍ਹਾਂ ਉਸ ਨੂੰ ਜੀ ਉੱਠਿਆ ਹੋਇਆ ਵੇਖਿਆ ਸੀ ਉਨ੍ਹਾਂ ਦਾ ਵਿਸ਼ਵਾਸ ਨਾ ਕੀਤਾ।
15 He said to them, "Go into all the world and proclaim the good news to all creation. ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਸੰਸਾਰ ਵਿੱਚ ਜਾ ਕੇ ਸਰਬੱਤ ਸ੍ਰਿਸ਼ਟੀ ਦੇ ਸਾਹਮਣੇ ਖੁਸ਼ਖਬਰੀ ਦਾ ਪਰਚਾਰ ਕਰੋ।
16 Whoever believes and is baptized will be saved, but whoever does not believe will be condemned. ਜਿਹੜਾ ਵਿਸ਼ਵਾਸ ਕਰੇ ਅਤੇ ਬਪਤਿਸਮਾ ਲਵੇ ਉਹ ਬਚਾਇਆ ਜਾਵੇਗਾ ਪਰ ਜਿਹੜਾ ਪਰਤੀਤ ਨਾ ਕਰੇ ਉਸ ਉੱਤੇ ਸਜ਼ਾ ਦਾ ਹੁਕਮ ਕੀਤਾ ਜਾਵੇਗਾ।
17 And these signs will follow those who believe: in my name they'll drive out demons, speak in new tongues. ਅਤੇ ਵਿਸ਼ਵਾਸ ਕਰਨ ਵਾਲਿਆਂ ਦੇ ਨਾਲ-ਨਾਲ ਇਹ ਨਿਸ਼ਾਨ ਹੋਣਗੇ ਜੋ ਉਹ ਮੇਰਾ ਨਾਮ ਲੈ ਕੇ ਭੂਤਾਂ ਨੂੰ ਕੱਢਣਗੇ, ਉਹ ਨਵੀਂਆਂ-ਨਵੀਂਆਂ ਭਾਸ਼ਾ ਬੋਲਣਗੇ,
18 They will pick up snakes with their hands; if they drink deadly poison, it won't harm them; they will lay hands on the sick, and they will recover." ਉਹ ਸੱਪਾਂ ਨੂੰ ਚੁੱਕ ਲੈਣਗੇ ਅਤੇ ਜੇ ਕੋਈ ਜ਼ਹਿਰ ਵਾਲੀ ਚੀਜ਼ ਪੀ ਲੈਣ ਤਾਂ ਉਨ੍ਹਾਂ ਦਾ ਕੁਝ ਨਹੀਂ ਵਿਗੜੇਗਾ। ਉਹ ਬਿਮਾਰਾਂ ਉੱਤੇ ਹੱਥ ਰੱਖਣਗੇ ਤਾਂ ਉਹ ਚੰਗੇ ਹੋ ਜਾਣਗੇ।
19 After speaking to them, the Lord Jesus was taken up into heaven and sat at the right hand of our Father. ਫੇਰ ਪ੍ਰਭੂ ਯਿਸੂ ਜਦ ਉਨ੍ਹਾਂ ਨਾਲ ਬਚਨ ਕਰ ਹਟਿਆ, ਤਾਂ ਸਵਰਗ ਵਿੱਚ ਉੱਠਾਇਆ ਗਿਆ ਅਤੇ ਪਰਮੇਸ਼ੁਰ ਦੇ ਸੱਜੇ ਹੱਥ ਜਾ ਬੈਠਾ।
20 They went out and preached everywhere, the Lord working with them, confirming his word through accompanying signs. ਅਤੇ ਉਨ੍ਹਾਂ ਨੇ ਬਾਹਰ ਜਾ ਕੇ ਹਰ ਥਾਂ ਪਰਚਾਰ ਕੀਤਾ ਅਤੇ ਪ੍ਰਭੂ ਉਨ੍ਹਾਂ ਦੇ ਨਾਲ ਹੋ ਕੇ ਕੰਮ ਕਰਦਾ ਸੀ ਅਤੇ ਬਚਨ ਨੂੰ ਉਨ੍ਹਾਂ ਚਮਤਕਾਰਾਂ ਦੇ ਰਾਹੀਂ ਜਿਹੜੇ ਨਾਲ-ਨਾਲ ਹੁੰਦੇ ਸਨ ਸਾਬਤ ਕਰਦਾ ਸੀ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]