Skip to content
The Believer's Library

Indian Revised Version (IRV) Punjabi - 2019

Mark 4 IRVPun

Show IRVPun only
Verse × ×
1 Jesus again taught by the sea. So large a crowd gathered around him that he got into a boat on the water and sat, while the whole crowd was on land by the sea. ਉਹ ਫੇਰ ਝੀਲ ਦੇ ਕਿਨਾਰੇ ਉੱਤੇ ਲੋਕਾਂ ਨੂੰ ਉਪਦੇਸ਼ ਦੇਣ ਲੱਗਾ ਅਤੇ ਐਨੀ ਵੱਡੀ ਭੀੜ ਉਹ ਦੇ ਕੋਲ ਇਕੱਠੀ ਹੋਈ ਜੋ ਉਹ ਝੀਲ ਵਿੱਚ ਇੱਕ ਬੇੜੀ ਉੱਤੇ ਚੜ੍ਹ ਬੈਠਾ ਅਤੇ ਸਾਰੀ ਭੀੜ ਝੀਲ ਦੇ ਕਿਨਾਰੇ ਧਰਤੀ ਉੱਤੇ ਰਹੀ।
2 He taught them many things in parables, and in his teaching he said to them: ਤੇ ਉਸ ਨੇ ਉਨ੍ਹਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਬਹੁਤ ਸਾਰੀਆਂ ਗੱਲਾਂ ਦਾ ਉਪਦੇਸ਼ ਦਿੱਤਾ ਅਤੇ ਆਪਣੇ ਉਪਦੇਸ਼ ਵਿੱਚ ਉਨ੍ਹਾਂ ਨੂੰ ਕਿਹਾ,
3 "Listen! A sower went out to sow. ਸੁਣੋ! ਵੇਖੋ, ਇੱਕ ਬੀਜਣ ਵਾਲਾ ਬੀਜ ਬੀਜਣ ਨੂੰ ਨਿੱਕਲਿਆ।
4 And as he sowed, some seed fell along the path, and the birds came and devoured it. ਅਤੇ ਇਸ ਤਰ੍ਹਾਂ ਹੋਇਆ ਕਿ ਉਹ ਦੇ ਬੀਜਦਿਆਂ ਕੁਝ ਰਾਹ ਦੇ ਕੰਢੇ ਡਿੱਗ ਪਏ ਅਤੇ ਪੰਛੀ ਆਣ ਕੇ ਉਹ ਨੂੰ ਚੁਗ ਗਏ।
5 Other seed fell on rocky ground, lacking much soil, and sprang up at once since the soil had no depth. ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ ਜਿੱਥੇ ਉਹ ਨੂੰ ਬਹੁਤੀ ਮਿੱਟੀ ਨਾ ਮਿਲੀ ਅਤੇ ਡੂੰਘੀ ਮਿੱਟੀ ਨਾ ਮਿਲਣ ਦੇ ਕਰਕੇ ਉਹ ਛੇਤੀ ਉੱਗ ਪਿਆ।
6 When the sun rose, the plants were scorched, and since they had no root, they withered. ਅਤੇ ਜਦੋਂ ਸੂਰਜ ਚੜ੍ਹਿਆ ਤਾਂ ਕੁਮਲਾ ਗਿਆ ਅਤੇ ਜੜ੍ਹ ਨਾ ਫੜਨ ਦੇ ਕਾਰਨ ਸੁੱਕ ਗਿਆ।
7 Other seed fell among thorns, and the thorns grew up and choked it, yielding no grain. ਅਤੇ ਕੁਝ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ ਅਤੇ ਝਾੜੀਆਂ ਨੇ ਵਧ ਕੇ ਉਹ ਨੂੰ ਦਬਾ ਲਿਆ ਅਤੇ ਉਹ ਨਾ ਫਲਿਆ।
8 Other seed fell into good soil, producing grain that sprouted, grew, and yielded thirty, sixty, one hundred times what was sown." ਪਰ ਜਿਹੜਾ ਚੰਗੀ ਜ਼ਮੀਨ ਵਿੱਚ ਡਿੱਗਿਆ ਉਹ ਉੱਗਦਿਆਂ ਸਾਰ ਵਧਿਆ ਅਤੇ ਫਲਿਆ, ਕੁਝ ਤੀਹ ਗੁਣਾ, ਕੁਝ ਸੱਠ ਗੁਣਾ, ਕੁਝ ਸੌ ਗੁਣਾ ਫਲ ਦਿੱਤਾ।
9 And he said, "Whoever has ears to hear, let him hear." ਫੇਰ ਉਹ ਨੇ ਕਿਹਾ, ਜਿਹ ਦੇ ਸੁਣਨ ਦੇ ਕੰਨ ਹੋਣ ਉਹ ਸੁਣੇ।
10 When he was alone, those around him, together with the Twelve, asked him about the parables. ਜਦੋਂ ਉਹ ਇਕਾਂਤ ਵਿੱਚ ਸੀ ਜਿਹੜੇ ਉਹ ਦੇ ਕੋਲ ਸਨ ਉਨ੍ਹਾਂ ਨੇ ਬਾਰਾਂ ਚੇਲਿਆਂ ਨਾਲ ਮਿਲ ਕੇ ਦ੍ਰਿਸ਼ਟਾਂਤਾਂ ਦਾ ਅਰਥ ਉਹ ਨੂੰ ਪੁੱਛਿਆ।
11 He said to them, "To you is given the secret of the kingdom of our Father, but to those outside, everything comes in parables, ਉਸ ਨੇ ਉਨ੍ਹਾਂ ਨੂੰ ਕਿਹਾ, ਪਰਮੇਸ਼ੁਰ ਦੇ ਰਾਜ ਦਾ ਭੇਤ ਤੁਹਾਨੂੰ ਦਿੱਤਾ ਗਿਆ ਹੈ ਪਰ ਜਿਹੜੇ ਬਾਹਰਲੇ ਹਨ ਉਨ੍ਹਾਂ ਲਈ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਹੁੰਦੀਆਂ ਹਨ ਕਿ,
12 so that 'they may look but not perceive, and hear but not understand, and not turn and be forgiven.'" ਉਹ ਵੇਖਦੇ ਹੋਏ ਵੇਖਣ ਤਾਂ ਸਹੀ ਪਰ ਬੁੱਝਣ ਨਾ, ਅਤੇ ਸੁਣਦੇ ਹੋਏ ਸੁਣਨ ਪਰ ਸਮਝਣ ਨਾ, ਕਿਤੇ ਇੰਝ ਨਾ ਹੋਵੇ ਜੋ ਉਹ ਮੁੜ ਆਉਣ, ਅਤੇ ਉਨ੍ਹਾ ਨੂੰ ਮਾਫ਼ੀ ਮਿਲੇ।
13 He said to them, "You don't understand this parable? Then how will you understand all the parables? ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਕੀ ਤੁਸੀਂ ਇਸ ਦ੍ਰਿਸ਼ਟਾਂਤ ਦੀ ਉਦਾਹਰਣ ਨੂੰ ਨਹੀਂ ਸਮਝਦੇ? ਤਾਂ ਸਾਰਿਆਂ ਦ੍ਰਿਸ਼ਟਾਂਤਾਂ ਨੂੰ ਕਿਵੇਂ ਸਮਝੋਗੇ?
14 The sower sows the word. ਬੀਜਣ ਵਾਲਾ ਪਰਮੇਸ਼ੁਰ ਦਾ ਬਚਨ ਬੀਜਦਾ ਹੈ।
15 These are the ones on the path where the word is sown: once they hear, Satan comes immediately and takes away the word sown in them. ਅਤੇ ਰਾਹ ਦੇ ਕਿਨਾਰੇ ਵਾਲੇ ਉਹ ਹਨ ਜਿਹਨਾਂ ਨੇ ਸੁਣਿਆ, ਤਾਂ ਸ਼ੈਤਾਨ ਆਣ ਕੇ ਉਸ ਬਚਨ ਨੂੰ ਉਨ੍ਹਾ ਦੇ ਹਿਰਦਿਆਂ ਵਿੱਚੋਂ ਕੱਢ ਲੈ ਜਾਂਦਾ ਹੈ।
16 These are the ones sown on rocky ground, who hear the word and immediately receive it with joy. ਅਤੇ ਇਸੇ ਤਰ੍ਹਾਂ ਜਿਹੜੇ ਪਥਰੀਲੀ ਜ਼ਮੀਨ ਵਿੱਚ ਬੀਜੇ ਜਾਂਦੇ ਹਨ ਸੋ ਉਹ ਹਨ ਜਿਹੜੇ ਬਚਨ ਨੂੰ ਸੁਣਦਿਆਂ ਸਾਰ ਖੁਸ਼ੀ ਨਾਲ ਉਹ ਨੂੰ ਮੰਨ ਲੈਂਦੇ ਹਨ।
17 But they have no root in themselves, lasting only briefly; when trouble or persecution comes because of the word, they fall away at once. ਅਤੇ ਆਪਣੇ ਵਿੱਚ ਜੜ੍ਹ ਨਹੀਂ ਰੱਖਦੇ ਹਨ ਪਰ ਥੋੜ੍ਹਾ ਸਮਾਂ ਰਹਿੰਦੇ ਹਨ ਅਤੇ ਜਦੋਂ ਬਚਨ ਦੇ ਕਾਰਨ ਦੁੱਖ ਵਿੱਚ ਪੈਂਦੇ ਜਾਂ ਸਤਾਏ ਜਾਂਦੇ ਹਨ ਤਾਂ ਝੱਟ ਠੋਕਰ ਖਾਂਦੇ ਹਨ।
18 And others are the ones sown among thorns. These are those who hear the word, ਅਤੇ ਹੋਰ ਉਹ ਹਨ ਜਿਹੜੇ ਝਾੜੀਆਂ ਵਿੱਚ ਬੀਜੇ ਜਾਂਦੇ। ਇਹ ਉਹ ਹਨ ਜਿਨ੍ਹਾਂ ਨੇ ਬਚਨ ਨੂੰ ਸੁਣਿਆ
19 but worries of this age, the deceit of wealth, and desires for other things enter and choke the word, and it produces no fruit. ਅਤੇ ਸੰਸਾਰ ਦੀ ਚਿੰਤਾ ਤੇ ਧਨ ਦਾ ਧੋਖਾ ਅਤੇ ਹੋਰਨਾਂ ਚੀਜ਼ਾਂ ਦਾ ਲੋਭ ਆਣ ਕੇ ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਬੇਫੱਲ ਰਹਿ ਜਾਂਦਾ ਹੈ।
20 And these are the ones sown on good soil: they hear the word, accept it, and produce fruit—thirty, sixty, one hundred times over." ਅਤੇ ਜਿਹੜੇ ਚੰਗੀ ਜ਼ਮੀਨ ਵਿੱਚ ਬੀਜੇ ਗਏ ਸਨ ਸੋ ਉਹ ਲੋਕ ਹਨ ਜਿਹੜੇ ਬਚਨ ਨੂੰ ਸੁਣ ਕੇ ਮੰਨ ਲੈਂਦੇ ਅਤੇ ਫਲ ਦਿੰਦੇ ਹਨ, ਕੁਝ ਤੀਹ ਗੁਣਾ ਕੁਝ ਸੱਠ ਗੁਣਾ ਕੁਝ ਸੌ ਗੁਣਾ।
21 He told them, "Does anyone bring in a lamp to put it under a basket or bed—not on a stand? ਉਸ ਨੇ ਉਨ੍ਹਾਂ ਨੂੰ ਆਖਿਆ, ਕੀ ਦੀਵਾ ਇਸ ਲਈ ਲਿਆਉਂਦੇ ਹਨ ਕਿ ਟੋਕਰੇ ਜਾਂ ਮੰਜੇ ਥੱਲੇ ਰੱਖਿਆ ਜਾਵੇ, ਕੀ ਇਸ ਲਈ ਨਹੀਂ ਕੀ ਉਹ ਦੀਵਟ ਉੱਤੇ ਰੱਖਿਆ ਜਾਵੇ?
22 Nothing is hidden except to be revealed; nothing is secret except to surface. ਕੋਈ ਚੀਜ਼ ਗੁਪਤ ਨਹੀਂ ਪਰ ਇਸ ਲਈ ਜੋ ਉਹ ਪਰਗਟ ਕੀਤੀ ਜਾਏ ਅਤੇ ਨਾ ਕੋਈ ਵਸਤੂ ਛਿਪਾਈ ਗਈ ਪਰ ਇਸ ਲਈ ਜੋ ਉਹ ਉਜਾਗਰ ਹੋਵੇ।
23 If anyone has ears to hear, let him hear." ਜੇ ਕਿਸੇ ਦੇ ਸੁਣਨ ਦੇ ਕੰਨ ਹੋਣ ਤਾਂ ਉਹ ਸੁਣੇ।
24 He told them, "Watch what you hear. The measure you use will be measured to you—and more added. ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਚੌਕਸ ਰਹੋ ਜੋ ਕੀ ਸੁਣਦੇ ਹੋ! ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮਿਣਿਆ ਜਾਵੇਗਾ ਅਤੇ ਤੁਹਾਨੂੰ ਵਧੀਕ ਦਿੱਤਾ ਜਾਵੇਗਾ।
25 For whoever has will be given more; whoever doesn't, even what he has will be taken from him." ਕਿਉਂਕਿ ਜਿਹ ਦੇ ਕੋਲ ਕੁਝ ਹੈ ਉਹ ਨੂੰ ਦਿੱਤਾ ਜਾਵੇਗਾ ਅਤੇ ਜਿਸ ਦੇ ਕੋਲ ਨਹੀਂ ਉਸ ਤੋਂ ਜੋ ਕੁਝ ਹੈ ਸੋ ਵੀ ਲੈ ਲਿਆ ਜਾਵੇਗਾ।
26 He said, "This is what the kingdom of our Father is like: a man scatters seed on the ground. ਫੇਰ ਉਹ ਨੇ ਕਿਹਾ, ਪਰਮੇਸ਼ੁਰ ਦਾ ਰਾਜ ਇਹੋ ਜਿਹਾ ਹੈ ਜਿਵੇਂ ਕੋਈ ਮਨੁੱਖ ਜ਼ਮੀਨ ਵਿੱਚ ਬੀਜ ਬੀਜੇ।
27 Night and day, asleep or awake, the seed sprouts and grows, though he doesn't know how. ਅਤੇ ਬੀਜ ਬੀਜਣ ਵਾਲਾ ਰਾਤ ਨੂੰ ਸੌਂਦਾ ਅਤੇ ਦਿਨ ਵੇਲੇ ਜਾਗਦਾ, ਪਰ ਉਹ ਨਹੀਂ ਜਾਣਦਾ ਕਿ ਬੀਜ ਕਿਵੇਂ ਉੱਗ ਪਿਆ।
28 The soil yields grain on its own—first blade, then head, then full kernel in the head. ਜ਼ਮੀਨ ਤਾਂ ਆਪਣੇ ਆਪ ਫਲ ਲਿਆਉਂਦੀ ਹੈ, ਪਹਿਲਾਂ ਅੰਕੂਰ, ਫੇਰ ਸਿੱਟਾ, ਫੇਰ ਸਿੱਟੇ ਵਿੱਚ ਸਾਬਤ ਦਾਣੇ।
29 But when the grain ripens, he immediately sends the sickle, since harvest has come." ਅਤੇ ਜਦੋਂ ਫ਼ਸਲ ਪੱਕ ਜਾਂਦੀ ਹੈ ਤਾਂ ਉਹ ਝੱਟ ਦਾਤੀ ਲਾਉਂਦਾ ਹੈ ਕਿਉਂ ਜੋ ਵਾਢੀ ਦਾ ਵੇਲਾ ਆ ਗਿਆ।
30 He said, "What can we compare the kingdom of our Father to, or what parable can we use for it? ਫੇਰ ਉਹ ਨੇ ਕਿਹਾ, ਅਸੀਂ ਪਰਮੇਸ਼ੁਰ ਦੇ ਰਾਜ ਨੂੰ ਕਿਹ ਦੇ ਵਰਗਾ ਦੱਸੀਏ ਜਾਂ ਉਹ ਦੇ ਲਈ ਕਿਹੜਾ ਦ੍ਰਿਸ਼ਟਾਂਤ ਦੇਈਏ?
31 It's like a mustard seed, the smallest of all seeds when sown on the ground. ਉਹ ਇੱਕ ਰਾਈ ਦੇ ਦਾਣੇ ਵਰਗਾ ਹੈ ਕਿ ਜਦ ਜ਼ਮੀਨ ਵਿੱਚ ਬੀਜਿਆ ਜਾਂਦਾ ਹੈ ਤਾਂ ਜ਼ਮੀਨ ਦੇ ਸਭਨਾਂ ਬੀਜਾਂ ਨਾਲੋਂ ਛੋਟਾ ਹੈ।
32 Yet once sown, it grows up and becomes the largest of all garden plants, producing branches so big that birds of the air can nest in its shade." ਪਰ ਜਦ ਬੀਜਿਆ ਗਿਆ ਤਦ ਉੱਗਦਾ ਹੈ ਅਤੇ ਸਾਰਿਆਂ ਪੋਦਿਆਂ ਨਾਲੋਂ ਵੱਡਾ ਹੋ ਜਾਂਦਾ ਹੈ ਅਤੇ ਅਜਿਹੀਆਂ ਵੱਡੀਆਂ ਟਹਿਣੀਆਂ ਫੁੱਟਦੀਆਂ ਹਨ ਜੋ ਅਕਾਸ਼ ਦੇ ਪੰਛੀ ਉਹ ਦੀ ਛਾਇਆ ਵਿੱਚ ਵਸੇਰਾ ਕਰ ਸਕਦੇ ਹਨ।
33 With many such parables he spoke the word to them, as they were able to hear. ਉਹ ਇਹੋ ਜਿਹਿਆਂ ਬਹੁਤ ਦ੍ਰਿਸ਼ਟਾਂਤਾਂ ਵਿੱਚ ਉਨ੍ਹਾਂ ਨਾਲ ਬਚਨ ਕਰਦਾ ਸੀ ਜਿਸ ਤਰ੍ਹਾਂ ਉਹ ਸਮਝ ਸਕਦੇ ਸਨ।
34 He spoke to them only in parables, but privately explained everything to his own disciples. ਅਤੇ ਬਿਨ੍ਹਾਂ ਦ੍ਰਿਸ਼ਟਾਂਤ ਤੋਂ ਉਹ ਉਨ੍ਹਾਂ ਨਾਲ ਨਹੀਂ ਸੀ ਬੋਲਦਾ ਪਰ ਇਕਾਂਤ ਵਿੱਚ ਉਹ ਆਪਣੇ ਹੀ ਚੇਲਿਆਂ ਨੂੰ ਸਭ ਕੁਝ ਖੋਲ੍ਹ ਕੇ ਦੱਸਦਾ ਸੀ।
35 That day, when evening came, he said to them, "Let us cross over to the other side." ਉਸੇ ਦਿਨ ਜਦੋਂ ਸ਼ਾਮ ਹੋਈ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਆਓ ਅਸੀਂ ਉਸ ਪਾਰ ਚੱਲੀਏ।
36 They left the crowd and took him along, just as he was, in the boat, other boats accompanying him. ਅਤੇ ਉਹ ਭੀੜ ਨੂੰ ਛੱਡ ਕੇ ਜਿਵੇਂ ਉਹ ਬੇੜੀ ਉੱਤੇ ਸੀ ਤਿਵੇਂ ਹੀ ਉਹ ਨੂੰ ਲੈ ਚੱਲੇ ਅਤੇ ਹੋਰ ਬੇੜੀਆਂ ਵੀ ਉਹ ਦੇ ਨਾਲ ਸਨ।
37 A fierce windstorm came up. Waves broke over the boat, so that it was already being swamped. ਤਦ ਇੱਕ ਵੱਡਾ ਤੂਫ਼ਾਨ ਆਇਆ, ਅਨ੍ਹੇਰੀ ਵਗੀ ਅਤੇ ਲਹਿਰਾਂ ਬੇੜੀ ਉੱਤੇ ਐਥੋਂ ਤੱਕ ਪਹੁੰਚ ਗਈਆਂ ਜੋ ਬੇੜੀ ਪਾਣੀ ਨਾਲ ਭਰ ਚੱਲੀ ਸੀ।
38 But Jesus was asleep in the stern on the cushion. They woke him and said, "Teacher, don't you care that we're dying?" ਅਤੇ ਯਿਸੂ ਆਪ ਬੇੜੀ ਦੇ ਪਿਛਲੇ ਸਿਰੇ ਵੱਲ ਇੱਕ ਸਿਰਾਹਣਾ ਰੱਖ ਕੇ ਸੁੱਤੇ ਪਏ ਸਨ। ਤਦ ਉਨ੍ਹਾਂ ਨੇ ਉਹ ਨੂੰ ਜਗਾਇਆ ਅਤੇ ਉਹ ਨੂੰ ਆਖਿਆ, ਗੁਰੂ ਜੀ ਤੁਹਾਨੂੰ ਸਾਡਾ ਕੋਈ ਫ਼ਿਕਰ ਨਹੀਂ ਜੋ ਅਸੀਂ ਡੁੱਬ ਚੱਲੇ ਹਾਂ?
39 He got up, rebuked the wind, and told the sea, "Peace! Be still!" The wind stopped, and it grew totally calm. ਤਦ ਉਸ ਨੇ ਉੱਠ ਕੇ ਤੂਫ਼ਾਨ ਨੂੰ ਝਿੜਕਿਆ ਅਤੇ ਝੀਲ ਨੂੰ ਕਿਹਾ, ਚੁੱਪ ਕਰ ਥੰਮ੍ਹ ਜਾ! ਅਤੇ ਤੂਫ਼ਾਨ ਥੰਮ੍ਹ ਗਿਆ ਅਤੇ ਵੱਡਾ ਚੈਨ ਹੋ ਗਿਆ।
40 He said to them, "Why are you so afraid? Do you still have no faith?" ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਡਰਦੇ ਹੋ? ਅਜੇ ਤੱਕ ਤੁਹਾਨੂੰ ਵਿਸ਼ਵਾਸ ਨਹੀਂ ਆਇਆ?
41 They were terrified and asked one another, "Who then is this, that even the wind and the sea obey him?" ਤਾਂ ਉਹ ਬਹੁਤ ਡਰ ਗਏ ਅਤੇ ਆਪਸ ਵਿੱਚ ਕਹਿਣ ਲੱਗੇ, ਇਹ ਕੌਣ ਹੈ ਕਿ ਤੂਫ਼ਾਨ ਅਤੇ ਝੀਲ ਵੀ ਉਹ ਦੀ ਗੱਲ ਮੰਨ ਲੈਂਦੇ ਹਨ?
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]