Skip to content
The Believer's Library

Indian Revised Version (IRV) Punjabi - 2019

Mark 5 IRVPun

Show IRVPun only
Verse × ×
1 They came to the other side of the sea, to the region of the Gerasenes. ਉਹ ਝੀਲ ਦੇ ਪਾਰ ਗਿਰਸੇਨੀਆਂ ਦੇ ਦੇਸ ਵਿੱਚ ਪਹੁੰਚੇ।
2 As Jesus left the boat, a man with an unclean spirit met him at once, from the tombs. ਅਤੇ ਜਦੋਂ ਉਹ ਬੇੜੀ ਤੋਂ ਉਤਰਿਆ ਤਾਂ ਉਸੇ ਵੇਲੇ ਇੱਕ ਮਨੁੱਖ ਜਿਸ ਵਿੱਚ ਅਸ਼ੁੱਧ ਆਤਮਾ ਸੀ ਕਬਰਾਂ ਵਿੱਚੋਂ ਨਿੱਕਲ ਕੇ ਉਹ ਨੂੰ ਆ ਮਿਲਿਆ।
3 He lived among the tombs, and no one could bind him anymore, not even with a chain. ਉਹ ਕਬਰਾਂ ਵਿੱਚ ਰਹਿੰਦਾ ਸੀ ਅਤੇ ਕੋਈ ਉਹ ਨੂੰ ਸੰਗਲਾਂ ਨਾਲ ਵੀ ਜਕੜ ਨਹੀਂ ਸੀ ਸਕਦਾ।
4 For he'd often been bound with shackles and chains, but tore the chains apart and shattered the shackles—no one had strength to subdue him. ਉਹ ਤਾਂ ਕਈ ਵਾਰੀ ਬੇੜੀਆਂ ਅਤੇ ਸੰਗਲਾਂ ਨਾਲ ਜਕੜਿਆ ਗਿਆ ਸੀ ਪਰ ਉਹ ਨੇ ਸੰਗਲ ਤੋੜ ਸੁੱਟੇ ਅਤੇ ਬੇੜੀਆਂ ਦੇ ਟੋਟੇ-ਟੋਟੇ ਕਰ ਦਿੱਤੇ ਸਨ ਅਤੇ ਕੋਈ ਵੀ ਉਹ ਨੂੰ ਕਾਬੂ ਨਹੀਂ ਕਰ ਸਕਦਾ ਸੀ।
5 Night and day, among the tombs and on the mountains, he cried out constantly, cutting himself with stones. ਉਹ ਰਾਤ-ਦਿਨ ਨਿੱਤ ਕਬਰਾਂ ਅਤੇ ਪਹਾੜਾਂ ਵਿੱਚ ਚੀਕਾਂ ਮਾਰਦਾ ਅਤੇ ਆਪਣੇ ਆਪ ਨੂੰ ਪੱਥਰਾਂ ਨਾਲ ਜ਼ਖਮੀ ਕਰਦਾ ਹੁੰਦਾ ਸੀ।
6 And when he saw Jesus from a distance, he ran and fell down before him. ਜਦੋਂ ਉਸ ਨੇ ਯਿਸੂ ਨੂੰ ਦੂਰੋਂ ਵੇਖਿਆ ਤਾਂ ਦੌੜ ਕੇ ਆਇਆ ਅਤੇ ਉਹ ਨੂੰ ਮੱਥਾ ਟੇਕਿਆ।
7 Shouting loudly, he said, "What do you want with me, Jesus, Son of the Most High God? I beg you by God, don't torment me!" ਅਤੇ ਉੱਚੀ ਅਵਾਜ਼ ਨਾਲ ਪੁਕਾਰ ਕੇ ਬੋਲਿਆ, ਹੇ ਯਿਸੂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ, ਤੇਰਾ ਮੇਰੇ ਨਾਲ ਕੀ ਕੰਮ? ਮੈਂ ਤੈਨੂੰ ਪਰਮੇਸ਼ੁਰ ਦੀ ਸਹੁੰ ਦਿੰਦਾ ਹਾਂ, ਮੈਨੂੰ ਦੁੱਖ ਨਾ ਦੇ!
8 For Jesus had been saying to him, "Come out of the man, you unclean spirit!" ਕਿਉਂ ਜੋ ਉਸ ਨੇ ਉਹ ਨੂੰ ਕਿਹਾ ਸੀ ਕਿ ਹੇ ਅਸ਼ੁੱਧ ਆਤਮਾ, ਇਸ ਮਨੁੱਖ ਵਿੱਚੋਂ ਨਿੱਕਲ ਜਾ!
9 Jesus asked, "What is your name?" "Legion," he said, "we are many." ਫਿਰ ਯਿਸੂ ਨੇ ਉਹ ਨੂੰ ਪੁੱਛਿਆ, ਤੇਰਾ ਕੀ ਨਾਮ ਹੈ? ਉਹ ਨੇ ਉਸ ਨੂੰ ਕਿਹਾ, ਮੇਰਾ ਨਾਮ ਲਸ਼ਕਰ ਅਰਥਾਤ ਸੈਨਾਂ ਹੈ ਕਿਉਂ ਜੋ ਅਸੀਂ ਬਹੁਤ ਸਾਰੇ ਹਾਂ।
10 He kept begging him not to send them out of the region. ਅਤੇ ਉਹ ਨੇ ਉਸ ਦੀ ਬਹੁਤ ਮਿੰਨਤ ਕੀਤੀ ਕਿ ਸਾਨੂੰ ਇਸ ਦੇਸ ਵਿੱਚੋਂ ਨਾ ਕੱਢ!
11 Now a great herd of pigs was feeding there on the hillside. ਉੱਥੇ ਪਹਾੜ ਦੇ ਨੇੜੇ ਸੂਰਾਂ ਦਾ ਇੱਕ ਵੱਡਾ ਇੱਜੜ ਚੁੱਗਦਾ ਸੀ।
12 And they begged him, "Send us to the pigs; let us enter them." ਅਤੇ ਉਨ੍ਹਾਂ ਨੇ ਉਸ ਦੀ ਮਿੰਨਤ ਕੀਤੀ ਕਿ ਸਾਨੂੰ ਸੂਰਾਂ ਵਿੱਚ ਭੇਜ ਦੇ ਤਾਂ ਜੋ ਅਸੀਂ ਉਨ੍ਹਾਂ ਵਿੱਚ ਜਾ ਵੜੀਏ।
13 He gave permission. The unclean spirits came out and entered the pigs; the herd—about 2,000—rushed down the cliff into the sea and drowned in the sea. ਅਤੇ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ। ਤਦ ਅਸ਼ੁੱਧ ਆਤਮਾਵਾਂ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਸਾਰਾ ਇੱਜੜ ਭੱਜ ਕੇ ਝੀਲ ਵਿੱਚ ਜਾ ਪਿਆ। ਉਹ ਗਿਣਤੀ ਵਿੱਚ ਲੱਗਭੱਗ ਦੋ ਹਜ਼ਾਰ ਸਨ ਅਤੇ ਉਹ ਝੀਲ ਵਿੱਚ ਡੁੱਬ ਕੇ ਮਰ ਗਏ।
14 The herders fled and told it in town and country; people came to see what happened. ਤਦ ਉਨ੍ਹਾਂ ਦੇ ਚੁਗਾਉਣ ਵਾਲਿਆਂ ਨੇ ਭੱਜ ਕੇ ਨਗਰ ਅਤੇ ਪਿੰਡਾਂ ਵਿੱਚ ਖ਼ਬਰ ਪੁਚਾਈ ਅਤੇ ਲੋਕ ਇਹ ਵੇਖਣ ਲਈ ਨਿੱਕਲੇ ਜੋ ਕੀ ਹੋਇਆ ਹੈ।
15 They came to Jesus and saw the man who had been possessed by the demons, the one who'd had the legion, sitting there, dressed and thinking clearly—and they were afraid. ਅਤੇ ਯਿਸੂ ਦੇ ਕੋਲ ਆਣ ਕੇ ਉਸ ਭੂਤ ਵਾਲੇ ਨੂੰ ਜਿਸ ਉੱਤੇ ਲਸ਼ਕਰ ਦਾ ਸਾਯਾ ਸੀ ਕੱਪੜੇ ਪਹਿਨੀ ਅਤੇ ਸੁਰਤ ਸਮ੍ਹਾਲੀ ਬੈਠਾ ਵੇਖਿਆ ਅਤੇ ਉਹ ਡਰ ਗਏ।
16 Eyewitnesses told them what had happened to the demon-possessed man, and about the pigs. ਤਾਂ ਵੇਖਣ ਵਾਲਿਆਂ ਨੇ ਉਸ ਦੁਸ਼ਟ ਆਤਮਾ ਵਾਲੇ ਦਾ ਅਤੇ ਸੂਰਾਂ ਦਾ ਸਾਰਾ ਹਾਲ ਉਨ੍ਹਾਂ ਨੂੰ ਦੱਸਿਆ।
17 And they began to beg Jesus to leave their region. ਤਦ ਉਹ ਯਿਸੂ ਦੀ ਮਿੰਨਤ ਕਰਨ ਲੱਗੇ ਜੋ ਸਾਡੀ ਹੱਦੋਂ ਬਾਹਰ ਨਿੱਕਲ ਜਾਓ।
18 As he was getting into the boat, the once-possessed man begged to be with him. ਅਤੇ ਜਦੋਂ ਉਹ ਬੇੜੀ ਉੱਤੇ ਚੜ੍ਹਨ ਲੱਗਾ ਤਾਂ ਉਸ ਭੂਤ ਵਾਲੇ ਨੇ ਉਸ ਦੇ ਨਾਲ ਰਹਿਣ ਲਈ ਬੇਨਤੀ ਕੀਤੀ।
19 But Jesus refused, telling him instead, "Go home to your own people and tell them how much our Father has done for you, and how he has had mercy on you." ਪਰ ਉਸ ਨੇ ਉਹ ਨੂੰ ਆਗਿਆ ਨਾ ਦਿੱਤੀ ਪਰ ਉਹ ਨੂੰ ਆਖਿਆ, ਆਪਣੇ ਘਰ ਅਤੇ ਆਪਣੇ ਲੋਕਾਂ ਕੋਲ ਜਾ ਅਤੇ ਉਨ੍ਹਾਂ ਨੂੰ ਦੱਸ ਜੋ ਪ੍ਰਭੂ ਨੇ ਤੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਹਨ ਅਤੇ ਤੇਰੇ ਉੱਤੇ ਦਯਾ ਕੀਤੀ।
20 He went and began proclaiming in the Decapolis all Jesus had done for him, and everyone was amazed. ਤਾਂ ਉਹ ਚੱਲਿਆ ਗਿਆ ਅਤੇ ਦਿਕਾਪੁਲਿਸ ਵਿੱਚ ਦੱਸਣ ਲੱਗਾ ਜੋ ਯਿਸੂ ਨੇ ਮੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਤਾਂ ਸਾਰੇ ਲੋਕ ਹੈਰਾਨ ਹੋਏ।
21 When Jesus crossed again by boat to the other side, a large crowd gathered around him by the sea. ਜਦ ਯਿਸੂ ਬੇੜੀ ਉੱਤੇ ਫੇਰ ਪਾਰ ਲੰਘਿਆ ਤਾਂ ਇੱਕ ਵੱਡੀ ਭੀੜ ਉਸ ਕੋਲ ਇਕੱਠੀ ਹੋਈ ਅਤੇ ਉਹ ਝੀਲ ਦੇ ਕਿਨਾਰੇ ਉੱਤੇ ਸੀ।
22 One of the synagogue leaders, named Jairus, came, saw Jesus, and fell at his feet, ਅਤੇ ਪ੍ਰਾਰਥਨਾ ਘਰ ਦੇ ਸਰਦਾਰਾਂ ਵਿੱਚੋਂ ਜੈਰੁਸ ਨਾਮ ਦਾ ਇੱਕ ਮਨੁੱਖ ਆਇਆ ਅਤੇ ਉਹ ਨੂੰ ਵੇਖ ਕੇ ਉਹ ਦੇ ਪੈਰੀਂ ਪੈ ਗਿਆ।
23 and begged him urgently, "My little daughter is dying. Come, lay your hands on her, so she may be healed and live." ਅਤੇ ਉਹ ਦੀ ਬਹੁਤ ਮਿੰਨਤ ਕੀਤੀ ਜੋ ਮੇਰੀ ਛੋਟੀ ਬੇਟੀ ਬਿਮਾਰੀ ਦੇ ਕਾਰਨ ਮਰਨ ਵਾਲੀ ਹੈ, ਤੁਸੀਂ ਚੱਲ ਕੇ ਉਹ ਦੇ ਉੱਤੇ ਆਪਣੇ ਹੱਥ ਰੱਖੋ ਤਾਂ ਜੋ ਉਹ ਚੰਗੀ ਹੋ ਜਾਵੇ ਅਤੇ ਜਿਉਂਦੀ ਰਹੇ।
24 So Jesus went with him. And a great crowd followed him and pressed around him. ਤਦ ਉਹ ਉਸ ਦੇ ਨਾਲ ਗਿਆ ਅਤੇ ਵੱਡੀ ਭੀੜ ਉਹ ਦੇ ਮਗਰ ਤੁਰ ਪਈ ਅਤੇ ਉਹ ਨੂੰ ਦਬਾਈ ਜਾਂਦੀ ਸੀ।
25 And there was a woman with a discharge of blood that had gone on for twelve years. ਤਦ ਇੱਕ ਔਰਤ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦਾ ਰੋਗ ਸੀ
26 She had suffered much under many doctors, spent all she owned, gained nothing, and only grew worse. ਅਤੇ ਜਿਹਨੇ ਬਹੁਤ ਹਕੀਮਾਂ ਦੇ ਹੱਥੋਂ ਵੱਡਾ ਦੁੱਖ ਪਾਇਆ ਅਤੇ ਆਪਣਾ ਸਭ ਕੁਝ ਖ਼ਰਚ ਕਰ ਦਿੱਤਾ ਸੀ ਪਰ ਕੁਝ ਵੀ ਅਰਾਮ ਨਾ ਪਾਇਆ ਸਗੋਂ ਉਹ ਦਾ ਹੋਰ ਵੀ ਮਾੜਾ ਹਾਲ ਹੋ ਗਿਆ ਸੀ,
27 Hearing about Jesus, she came up behind him in the crowd and touched his cloak. ਉਹ ਯਿਸੂ ਦੀ ਖ਼ਬਰ ਸੁਣ ਕੇ ਭੀੜ ਵਿੱਚ ਪਿੱਛੋਂ ਦੀ ਹੋ ਕੇ ਆਈ ਅਤੇ ਉਹ ਦੇ ਕੱਪੜੇ ਦਾ ਪੱਲਾ ਛੂਹ ਲਿਆ।
28 For she kept saying, "If I just touch his garments, I will be made well." ਕਿਉਂ ਜੋ ਉਹ ਆਪਣੇ ਮਨ ਵਿੱਚ ਆਖਦੀ ਸੀ, ਜੇ ਮੈਂ ਕੇਵਲ ਉਹ ਦੇ ਕੱਪੜੇ ਨੂੰ ਹੀ ਛੂਹ ਲਵਾਂ ਤਾਂ ਚੰਗੀ ਹੋ ਜਾਂਵਾਂਗੀ।
29 Her flow of blood dried up instantly, and she felt in her body that she was healed of her suffering. ਅਤੇ ਤੁਰੰਤ ਉਸ ਦੇ ਲਹੂ ਦਾ ਵਹਿਣਾ ਬੰਦ ਹੋ ਗਿਆ ਅਤੇ ਉਸ ਨੇ ਆਪਣੇ ਸਰੀਰ ਵਿੱਚ ਮਲੂਮ ਕਰ ਲਿਆ ਜੋ ਮੈਂ ਇਸ ਬਿਮਾਰੀ ਤੋਂ ਚੰਗੀ ਹੋ ਗਈ।
30 At once Jesus, aware that power had left him, turned around in the crowd and asked, "Who touched my clothes?" ਅਤੇ ਯਿਸੂ ਨੇ ਉਸ ਸਮੇਂ ਆਪਣੇ ਮਨ ਵਿੱਚ ਜਾਣ ਕੇ ਜੋ ਮੇਰੇ ਵਿੱਚੋਂ ਸਮਰੱਥਾ ਨਿੱਕਲੀ ਹੈ ਉਸ ਭੀੜ ਦੀ ਵੱਲ ਮੁੜ ਕੇ ਕਿਹਾ, ਮੇਰੇ ਕੱਪੜੇ ਨੂੰ ਕਿਸ ਨੇ ਛੂਹਿਆ?
31 His disciples said to him, "You see the crowd crushing you, yet you ask, 'Who touched me?'" ਉਹ ਦੇ ਚੇਲਿਆਂ ਨੇ ਉਹ ਨੂੰ ਆਖਿਆ, ਤੁਸੀਂ ਵੇਖਦੇ ਹੀ ਹੋ ਜੋ ਲੋਕ ਤੁਹਾਡੇ ਉੱਤੇ ਡਿੱਗਦੇ ਜਾਂਦੇ ਹਨ, ਅਤੇ ਤੁਸੀਂ ਆਖਦੇ ਹੋ, ਮੈਨੂੰ ਕਿਸ ਨੇ ਛੂਹਿਆ?
32 And he looked around to see who had done it. ਅਤੇ ਉਸ ਨੇ ਇੱਧਰ-ਉੱਧਰ ਨਿਗਾਹ ਕੀਤੀ ਕਿ ਇਸ ਕੰਮ ਦੇ ਕਰਨ ਵਾਲੇ ਨੂੰ ਵੇਖੇ।
33 But the woman, afraid and trembling, knowing what had happened to her, came, fell before him, and told him the whole truth. ਤਦ ਉਹ ਔਰਤ ਜੋ ਕੁਝ ਉਸ ਉੱਤੇ ਬੀਤਿਆ ਸੀ ਜਾਣ ਕੇ ਕੰਬਦੀ ਹੋਈ ਆਈ ਅਤੇ ਉਹ ਦੇ ਚਰਨਾਂ ਉੱਤੇ ਡਿੱਗ ਕੇ ਸਾਰੀ ਵਾਰਤਾ ਉਹ ਨੂੰ ਦੱਸ ਦਿੱਤੀ।
34 He told her, "Daughter, your faith made you well. Go in peace, healed of your suffering." ਤਾਂ ਉਹ ਨੇ ਉਸ ਨੂੰ ਆਖਿਆ, ਬੇਟੀ ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ, ਸ਼ਾਂਤੀ ਨਾਲ ਚਲੀ ਜਾ ਅਤੇ ਆਪਣੀ ਬਿਮਾਰੀ ਤੋਂ ਬਚੀ ਰਹਿ।
35 While he was still speaking, people came from the synagogue leader's house, saying, "Your daughter has died. Why bother the Teacher any longer?" ਉਹ ਇਹ ਗੱਲ ਕਰ ਹੀ ਰਿਹਾ ਸੀ ਕਿ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰੋਂ ਲੋਕਾਂ ਨੇ ਆਣ ਕੇ ਆਖਿਆ, ਤੇਰੀ ਧੀ ਮਰ ਗਈ, ਗੁਰੂ ਜੀ ਨੂੰ ਕਿਉਂ ਖੇਚਲ ਪਾਉਂਦਾ ਹੈਂ?
36 But Jesus overheard what they said and told the synagogue leader, "Don't fear, only believe." ਪਰ ਯਿਸੂ ਨੇ ਉਸ ਗੱਲ ਦੀ ਜੋ ਉਹ ਆਖਦੇ ਸਨ ਪਰਵਾਹ ਨਾ ਕਰ ਕੇ ਪ੍ਰਾਰਥਨਾ ਘਰ ਦੇ ਸਰਦਾਰ ਨੂੰ ਆਖਿਆ, ਨਾ ਡਰ ਕੇਵਲ ਵਿਸ਼ਵਾਸ ਕਰ।
37 And he allowed no one to follow him except Peter, James, and John the brother of James. ਤਾਂ ਉਸ ਨੇ ਪਤਰਸ ਅਤੇ ਯਾਕੂਬ ਅਤੇ ਯਾਕੂਬ ਦੇ ਭਰਾ ਯੂਹੰਨਾ ਦੇ ਬਿਨ੍ਹਾਂ ਹੋਰ ਕਿਸੇ ਨੂੰ ਆਪਣੇ ਨਾਲ ਆਉਣ ਨਾ ਦਿੱਤਾ।
38 They came to the synagogue leader's house and Jesus saw chaos—people weeping, wailing loudly. ਅਤੇ ਜਦ ਉਹ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰ ਪਹੁੰਚੇ ਤਦ ਉਸ ਨੇ ਰੌਲ਼ਾ ਪਾਉਂਦੇ ਹੋਏ ਅਤੇ ਲੋਕਾਂ ਨੂੰ ਬਹੁਤ ਰੋਂਦੇ ਕੁਰਲਾਉਂਦੇ ਹੋਏ ਵੇਖਿਆ।
39 Entering, he said to them, "Why this commotion and crying? The child isn't dead, just asleep." ਅਤੇ ਅੰਦਰ ਜਾ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਰੌਲ਼ਾ ਪਾਉਂਦੇ ਅਤੇ ਰੋਂਦੇ ਹੋ? ਕੁੜੀ ਮਰੀ ਨਹੀਂ ਪਰ ਸੁੱਤੀ ਪਈ ਹੈ।
40 They laughed at him. But he sent them all out, took the child's father and mother and his companions, and entered where the child was. ਤਾਂ ਉਹ ਉਸ ਉੱਤੇ ਹੱਸੇ। ਪਰ ਉਹ ਸਭਨਾਂ ਨੂੰ ਬਾਹਰ ਕੱਢ ਕੇ ਕੁੜੀ ਦੇ ਮਾਂ ਪਿਉ ਅਤੇ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਜਿੱਥੇ ਕੁੜੀ ਸੀ ਉੱਥੇ ਅੰਦਰ ਗਿਆ।
41 He took her hand and said to her, "Talitha koum," which means, "Little girl, I say to you, get up!" ਅਤੇ ਉਸ ਨੇ ਕੁੜੀ ਦਾ ਹੱਥ ਫੜ੍ਹ ਕੇ ਉਹ ਨੂੰ ਕਿਹਾ “ਤਲੀਥਾ ਕੂਮੀ” ਜਿਹ ਦਾ ਅਰਥ ਇਹ ਹੈ ਕਿ ਹੇ ਕੰਨਿਆ, ਮੈਂ ਤੈਨੂੰ ਆਖਦਾ ਹਾਂ, ਉੱਠ!
42 At once the girl got up and walked—for she was twelve—and they were instantly overwhelmed with great amazement. ਉਹ ਕੁੜੀ ਉਸੇ ਵੇਲੇ ਉੱਠ ਖੜੀ ਹੋਈ ਅਤੇ ਤੁਰਨ ਫਿਰਨ ਲੱਗੀ ਕਿਉਂ ਜੋ ਉਹ ਬਾਰਾਂ ਸਾਲਾਂ ਦੀ ਸੀ ਅਤੇ ਇਸ ਗੱਲ ਤੋਂ ਲੋਕ ਵੱਡੇ ਅਚੰਭੇ ਵਿੱਚ ਆਣ ਕੇ ਹੈਰਾਨ ਹੋ ਗਏ।
43 He strictly ordered them to tell no one of this, and said to give her something to eat. ਅਤੇ ਉਸ ਨੇ ਉਨ੍ਹਾਂ ਨੂੰ ਹੁਕਮ ਕੀਤਾ, ਕੋਈ ਇਹ ਗੱਲ ਨਾ ਜਾਣੇ ਅਤੇ ਆਖਿਆ ਕਿ ਉਸ ਨੂੰ ਕੁਝ ਖਾਣ ਲਈ ਦਿੱਤਾ ਜਾਏ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]