Skip to content
The Believer's Library

Indian Revised Version (IRV) Punjabi - 2019

Mark 6 IRVPun

Show IRVPun only
Verse × ×
1 He went out from there and came to his hometown, and his disciples followed him. ਫਿਰ ਪ੍ਰਭੂ ਯਿਸੂ ਉੱਥੋਂ ਤੁਰ ਕੇ ਆਪਣੇ ਦੇਸ ਵਿੱਚ ਆਏ ਅਤੇ ਉਹ ਦੇ ਚੇਲੇ ਉਹ ਦੇ ਪਿੱਛੇ ਹੋ ਤੁਰੇ।
2 On the Sabbath he began teaching in the synagogue. Many who heard were amazed: "Where did this man get this? What wisdom is this, given to him? How do such miracles happen through his hands? ਜਦੋਂ ਸਬਤ ਦਾ ਦਿਨ ਆਇਆ ਤਾਂ ਪ੍ਰਭੂ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦੇਣ ਲੱਗੇ ਅਤੇ ਬਹੁਤੇ ਸੁਣ ਕੇ ਹੈਰਾਨ ਹੋਏ ਅਤੇ ਬੋਲੇ ਕਿ ਇਹ ਗੱਲਾਂ ਇਸ ਨੂੰ ਕਿੱਥੋਂ ਆਈਆਂ? ਅਤੇ ਇਹ ਕਿਹੋ ਜਿਹਾ ਗਿਆਨ ਹੈ ਜੋ ਇਸ ਨੂੰ ਦਿੱਤਾ ਗਿਆ? ਅਤੇ ਇਹ ਕਿਹੋ ਜਿਹੇ ਚਮਤਕਾਰ ਹਨ ਜੋ ਉਹ ਦੇ ਹੱਥੋਂ ਹੁੰਦੇ ਹਨ?
3 Isn't this the carpenter, Mary's son, brother of James, Joses, Judas, and Simon? Aren't his sisters here with us?" They were offended by him. ਭਲਾ, ਇਹ ਤਰਖਾਣ ਨਹੀਂ ਹੈ, ਮਰਿਯਮ ਦਾ ਪੁੱਤਰ ਅਤੇ ਯਾਕੂਬ, ਯੋਸੇਸ, ਯਹੂਦਾਹ ਅਤੇ ਸ਼ਮਊਨ ਦਾ ਭਰਾ ਅਤੇ ਉਹ ਦੀਆਂ ਭੈਣਾਂ ਇੱਥੇ ਸਾਡੇ ਕੋਲ ਨਹੀਂ ਹਨ? ਸੋ ਉਨ੍ਹਾਂ ਨੇ ਇਸ ਗੱਲ ਤੋਂ ਠੋਕਰ ਖਾਧੀ।
4 Jesus said to them, "A prophet lacks honor only in his hometown, among his relatives, and in his own household." ਪ੍ਰਭੂ ਯਿਸੂ ਮਸੀਹ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਆਪਣੇ ਪਰਿਵਾਰ ਤੋਂ ਇਲਾਵਾ ਹਰੇਕ ਜਗ੍ਹਾ ਤੇ ਆਦਰ ਹੁੰਦਾ ਹੈ।
5 He could do no miracle there, except laying hands on a few sick and healing them. ਅਤੇ ਉਹ ਉੱਥੇ ਕੋਈ ਚਮਤਕਾਰ ਨਾ ਵਿਖਾ ਸਕਿਆ ਪਰ ਥੋੜ੍ਹੇ ਜਿਹੇ ਰੋਗੀਆਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ।
6 He was amazed at their lack of faith. Then he went around the villages teaching. ਅਤੇ ਪ੍ਰਭੂ ਉਨ੍ਹਾਂ ਦੇ ਅਵਿਸ਼ਵਾਸ ਉੱਤੇ ਹੈਰਾਨ ਹੋਇਆ ਅਤੇ ਉਹ ਆਲੇ-ਦੁਆਲੇ ਦੇ ਪਿੰਡਾਂ ਵਿੱਚ ਉਪਦੇਸ਼ ਦਿੰਦਾ ਰਿਹਾ।
7 He called the twelve and began sending them out two by two, giving them authority over unclean spirits. ਫੇਰ ਪ੍ਰਭੂ ਯਿਸੂ ਨੇ ਉਨ੍ਹਾਂ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਦੋ-ਦੋ ਕਰ ਕੇ ਭੇਜਿਆ ਅਤੇ ਉਸ ਨੇ ਉਨ੍ਹਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ।
8 He ordered them to take only a staff for the road—no bread, no bag, no money in their belts, ਅਤੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਰਾਹ ਦੇ ਲਈ ਲਾਠੀ ਤੋਂ ਬਿਨ੍ਹਾਂ ਹੋਰ ਕੁਝ ਨਾ ਲਓ, ਨਾ ਰੋਟੀ, ਨਾ ਝੋਲਾ, ਅਤੇ ਨਾ ਜੇਬ ਵਿੱਚ ਪੈਸੇ
9 but to wear sandals and not put on two tunics. ਪਰ ਜੁੱਤੀ ਪਾਓ ਅਤੇ ਦੋ ਕੁੜਤੇ ਨਾ ਲਵੋ।
10 And he said to them, "Wherever you enter a house, stay there until you leave that place. ਉਸ ਨੇ ਉਨ੍ਹਾਂ ਨੂੰ ਆਖਿਆ ਕਿ ਜਿੱਥੇ ਕਿਤੇ ਤੁਸੀਂ ਕਿਸੇ ਘਰ ਵਿੱਚ ਜਾਓ ਤਾਂ ਜਿੰਨਾਂ ਚਿਰ ਉੱਥੋਂ ਨਾ ਤੁਰੋ, ਉੱਥੇ ਹੀ ਟਿਕੋ।
11 Whatever place refuses to welcome or hear you, leaving there, shake the dust off your feet as testimony against them." ਪਰ ਜਿਸ ਨਗਰ ਦੇ ਲੋਕ ਤੁਹਾਨੂੰ ਕਬੂਲ ਨਾ ਕਰਨ ਅਤੇ ਤੁਹਾਡੀ ਨਾ ਸੁਣਨ ਤਾਂ ਉੱਥੋਂ ਨਿੱਕਲ ਕੇ ਉਨ੍ਹਾਂ ਉੱਤੇ ਗਵਾਹੀ ਲਈ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ।
12 So they went out and proclaimed that people should repent. ਤਾਂ ਉਹ ਬਾਹਰ ਜਾ ਕੇ ਪਰਚਾਰ ਕਰਨ ਲੱਗੇ ਜੋ ਆਪਣਿਆਂ ਪਾਪਾਂ ਤੋਂ ਤੋਬਾ ਕਰੋ।
13 And they drove out many demons and anointed many sick people with oil and healed them. ਅਤੇ ਬਹੁਤ ਸਾਰਿਆਂ ਭੂਤਾਂ ਨੂੰ ਕੱਢ ਦਿੱਤਾ ਅਤੇ ਬਹੁਤ ਸਾਰੇ ਰੋਗੀਆਂ ਉੱਤੇ ਤੇਲ ਮਲ ਕੇ ਉਨ੍ਹਾਂ ਨੂੰ ਚੰਗਾ ਕੀਤਾ।
14 King Herod heard of it, for Jesus's name had become known. Some were saying, "John the Baptist has been raised from the dead; that is why these miraculous powers are at work in him." ਅਤੇ ਜਦੋਂ ਰਾਜਾ ਹੇਰੋਦੇਸ ਨੇ ਪ੍ਰਭੂ ਯਿਸੂ ਦੀ ਚਰਚਾ ਸੁਣੀ, ਕਿਉਂ ਜੋ ਉਹ ਦਾ ਨਾਮ ਬਹੁਤ ਫੈਲ ਗਿਆ ਸੀ। ਤਾਂ ਉਸ ਨੇ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਇਹ ਸ਼ਕਤੀਆਂ ਉਹ ਦੇ ਵਿੱਚ ਕੰਮ ਕਰ ਰਹੀਆਂ ਹਨ!
15 But others said, "He's Elijah." Others said, "He's a prophet, like one of the prophets of old." ਪਰ ਕਈਆਂ ਨੇ ਆਖਿਆ ਉਹ ਏਲੀਯਾਹ ਹੈ, ਅਤੇ ਦੂਜਿਆਂ ਨੇ ਕਿਹਾ ਕਿ ਇਹ ਇੱਕ ਨਬੀ ਹੈ, ਪਰ ਕਈਆਂ ਨੇ ਆਖਿਆ ਨਬੀਆਂ ਵਰਗਾ।
16 But when Herod heard of it, he said, "John, whom I beheaded, has been raised." ਪਰ ਹੇਰੋਦੇਸ ਨੇ ਸੁਣ ਕੇ ਕਿਹਾ, ਯੂਹੰਨਾ ਜਿਸ ਦਾ ਸਿਰ ਮੈਂ ਵਢਵਾਇਆ ਸੀ ਉਹੋ ਜੀ ਉੱਠਿਆ ਹੈ।
17 Herod had sent and seized John, binding him in prison because of Herodias, his brother Philip's wife, whom he had married. ਕਿਉਂਕਿ ਹੇਰੋਦੇਸ ਨੇ ਆਪਣੇ ਭਾਈ ਫ਼ਿਲਿਪੁੱਸ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਜਿਹ ਨੂੰ ਉਸ ਨੇ ਵਿਆਹ ਲਿਆ ਸੀ ਆਪੇ ਲੋਕਾਂ ਨੂੰ ਭੇਜ ਨੇ ਯੂਹੰਨਾ ਨੂੰ ਫੜਵਾਇਆ ਅਤੇ ਉਹ ਨੂੰ ਕੈਦਖ਼ਾਨੇ ਵਿੱਚ ਬੰਦ ਕੀਤਾ।
18 For John kept telling Herod, "It is not lawful for you to have your brother's wife." ਇਸ ਲਈ ਜੋ ਯੂਹੰਨਾ ਨੇ ਹੇਰੋਦੇਸ ਨੂੰ ਆਖਿਆ ਸੀ ਕਿ ਆਪਣੇ ਭਰਾ ਦੀ ਪਤਨੀ ਦਾ ਰੱਖਣਾ ਤੇਰੇ ਲਈ ਠੀਕ ਨਹੀਂ।
19 And Herodias held a grudge against him and wanted to kill him, but she could not, ਤਾਂ ਹੇਰੋਦਿਯਾਸ ਉਸ ਨਾਲ ਵੈਰ ਰੱਖਦੀ ਸੀ ਅਤੇ ਉਸ ਨੂੰ ਮਾਰ ਸੁੱਟਣਾ ਚਾਹੁੰਦੀ ਸੀ ਪਰ ਉਸਦਾ ਵੱਸ ਨਹੀਂ ਸੀ ਚੱਲਦਾ।
20 Herod feared John, knowing him righteous and holy, and protected him. Hearing John left Herod deeply puzzled, yet he gladly listened to him. ਕਿਉਂ ਜੋ ਹੇਰੋਦੇਸ ਯੂਹੰਨਾ ਨੂੰ ਧਰਮੀ ਅਤੇ ਪਵਿੱਤਰ ਪੁਰਖ ਜਾਣ ਕੇ ਉਸ ਕੋਲੋਂ ਡਰਦਾ ਅਤੇ ਉਸ ਨੂੰ ਬਚਾਈ ਰੱਖਦਾ ਸੀ ਅਤੇ ਉਹ ਦੀ ਸੁਣ ਕੇ ਬਹੁਤ ਦੁਬਧਾ ਵਿੱਚ ਪੈਂਦਾ ਜਾਂਦਾ ਪਰ ਖੁਸ਼ੀ ਨਾਲ ਉਸ ਦੀ ਸੁਣਦਾ ਸੀ।
21 Then a fitting day came: Herod's birthday, when he gave a banquet for his nobles, military commanders, and Galilee's leading men. ਅਤੇ ਦਾਵਤ ਦਾ ਦਿਨ ਆ ਪਹੁੰਚਿਆ ਜਦੋਂ ਹੇਰੋਦੇਸ ਨੇ ਆਪਣੇ ਜਨਮ ਦਿਨ ਉੱਤੇ ਆਪਣੇ ਅਮੀਰਾਂ ਅਤੇ ਫ਼ੌਜ ਦੇ ਸਰਦਾਰਾਂ ਅਤੇ ਗਲੀਲ ਦੇ ਰਹੀਸਾਂ ਲਈ ਦਾਵਤ ਕੀਤੀ।
22 When Herodias's daughter entered and danced, she delighted Herod and his dinner guests. The king told the girl, "Ask me for anything you want, and I'll give it to you." ਅਤੇ ਜਦ ਹੇਰੋਦਿਯਾਸ ਦੀ ਧੀ ਆਪ ਅੰਦਰ ਆਣ ਕੇ ਨੱਚੀ ਅਤੇ ਹੇਰੋਦੇਸ ਤੇ ਉਹ ਦੇ ਨਾਲ ਬੈਠਣ ਵਾਲਿਆਂ ਨੂੰ ਖੁਸ਼ ਕੀਤਾ ਤਦ ਰਾਜਾ ਨੇ ਉਸ ਕੁੜੀ ਨੂੰ ਕਿਹਾ, ਜੋ ਤੂੰ ਚਾਹੇਂ ਸੋ ਮੇਰੇ ਕੋਲੋਂ ਮੰਗ ਤਾਂ ਮੈਂ ਤੈਨੂੰ ਦਿਆਂਗਾ।
23 He swore to her, "Whatever you ask me, I'll give you—up to half my kingdom." ਅਤੇ ਉਹ ਦੇ ਅੱਗੇ ਸਹੁੰ ਖਾਧੀ ਕਿ ਜੋ ਕੁਝ ਤੂੰ ਮੇਰੇ ਕੋਲੋਂ ਮੰਗੇਂ ਮੈਂ ਆਪਣੇ ਅੱਧੇ ਰਾਜ ਤੱਕ ਵੀ ਤੈਨੂੰ ਦਿਆਂਗਾ।
24 She went out and said to her mother, "What should I ask?" She said, "The head of John the Baptist." ਤਦ ਉਸ ਨੇ ਬਾਹਰ ਜਾ ਕੇ ਆਪਣੀ ਮਾਂ ਨੂੰ ਕਿਹਾ, ਮੈਂ ਕੀ ਮੰਗਾਂ? ਉਹ ਬੋਲੀ, ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ!
25 She went in immediately, with urgency, to the king and asked, "I want you to give me this instant the head of John the Baptist on a platter." ਤਦ ਉਹ ਫੁਰਤੀ ਨਾਲ ਉਸੇ ਸਮੇਂ ਰਾਜਾ ਦੇ ਕੋਲ ਫੇਰ ਅੰਦਰ ਗਈ ਅਤੇ ਅਰਜ਼ ਕਰ ਕੇ ਕਿਹਾ, ਮੈਂ ਇਹ ਚਾਹੁੰਦੀ ਹਾਂ ਜੋ ਤੁਸੀਂ ਇੱਕ ਥਾਲ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਮੈਨੂੰ ਹੁਣੇ ਦਿਓ!
26 Deeply grieved, the king still wouldn't refuse her, because of his oaths and his guests. ਤਦ ਰਾਜਾ ਬਹੁਤ ਉਦਾਸ ਹੋਇਆ ਪਰ ਉਹ ਨੇ ਆਪਣੀ ਸਹੁੰ ਅਤੇ ਨਾਲ ਬੈਠਣ ਵਾਲਿਆਂ ਦੀ ਖ਼ਾਤਰ ਉਸ ਨੂੰ ਨਾਂਹ ਕਰਨੀ ਨਾ ਚਾਹੀ।
27 The king at once sent an executioner, ordering John's head brought. He went and beheaded him in the prison, ਤਾਂ ਰਾਜੇ ਨੇ ਝੱਟ ਇੱਕ ਸਿਪਾਹੀ ਨੂੰ ਹੁਕਮ ਦੇ ਕੇ ਭੇਜਿਆ ਜੋ ਯੂਹੰਨਾ ਦਾ ਸਿਰ ਲਿਆਏ। ਤਦ ਉਹ ਨੇ ਜਾ ਕੇ ਉਹ ਦਾ ਸਿਰ ਕੈਦਖ਼ਾਨੇ ਵਿੱਚ ਵੱਢਿਆ।
28 and brought his head on a platter, gave it to the girl, and the girl gave it to her mother. ਅਤੇ ਇੱਕ ਥਾਲ ਵਿੱਚ ਰੱਖ ਕੇ ਲਿਆਂਦਾ ਅਤੇ ਕੁੜੀ ਨੂੰ ਦੇ ਦਿੱਤਾ ਅਤੇ ਕੁੜੀ ਨੇ ਉਹ ਆਪਣੀ ਮਾਂ ਨੂੰ ਦੇ ਦਿੱਤਾ।
29 When John's disciples heard, they came, took his body, and laid it in a tomb. ਅਤੇ ਉਹ ਦੇ ਚੇਲੇ ਇਹ ਸੁਣ ਕੇ ਆਏ ਅਤੇ ਉਹ ਦੀ ਲੋਥ ਨੂੰ ਚੁੱਕ ਕੇ ਉਸ ਨੂੰ ਕਬਰ ਵਿੱਚ ਰੱਖਿਆ।
30 The apostles gathered to Jesus and told him all that they had done and taught. ਫੇਰ ਰਸੂਲ ਯਿਸੂ ਦੇ ਕੋਲ ਇਕੱਠੇ ਹੋਏ ਅਤੇ ਜੋ ਕੁਝ ਉਨ੍ਹਾਂ ਨੇ ਕੀਤਾ ਅਤੇ ਜੋ ਉਪਦੇਸ਼ ਦਿੱਤਾ ਸੀ ਸਭ ਉਸ ਨੂੰ ਦੱਸਿਆ।
31 He told them, "Come away by yourselves to a quiet place and rest a while." For many were coming and going, and they had no time to eat. ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਕਿਸੇ ਉਜਾੜ ਥਾਂ ਵਿੱਚ ਜਾ ਕੇ ਅਲੱਗ ਚਲੇ ਜਾਓ ਅਤੇ ਥੋੜ੍ਹਾ ਜਿਹਾ ਆਰਾਮ ਕਰ ਲਵੋ; ਕਿਉਂਕਿ ਬਹੁਤ ਲੋਕ ਆਉਂਦੇ ਜਾਂਦੇ ਸਨ ਅਤੇ ਉਨ੍ਹਾਂ ਕੋਲ ਰੋਟੀ ਖਾਣ ਦਾ ਵੀ ਸਮਾਂ ਨਹੀਂ ਸੀ ਹੁੰਦਾ।
32 And they went away in the boat to a desolate place by themselves. ਸੋ ਉਹ ਬੇੜੀ ਉੱਤੇ ਇੱਕ ਉਜਾੜ ਥਾਂ ਵਿੱਚ ਅਲੱਗ ਚਲੇ ਗਏ।
33 Many saw them leave and recognized them; they ran on foot from every town and got there ahead of them. ਪਰ ਲੋਕਾਂ ਨੇ ਉਨ੍ਹਾਂ ਨੂੰ ਜਾਂਦੇ ਵੇਖਿਆ ਅਤੇ ਬਹੁਤਿਆਂ ਨੇ ਉਨ੍ਹਾਂ ਨੂੰ ਪਛਾਣ ਲਿਆ ਅਤੇ ਸਾਰਿਆਂ ਨਗਰਾਂ ਤੋਂ ਪੈਦਲ ਉੱਧਰ ਨੂੰ ਇਕੱਠੇ ਦੌੜੇ ਅਤੇ ਉਨ੍ਹਾਂ ਤੋਂ ਪਹਿਲਾਂ ਹੀ ਜਾ ਪਹੁੰਚੇ।
34 Stepping ashore, he saw a large crowd and felt compassion for them, for they were like sheep without a shepherd, and began teaching them many things. ਤਾਂ ਉਸ ਨੇ ਨਿੱਕਲ ਕੇ ਇੱਕ ਵੱਡੀ ਭੀੜ ਵੇਖੀ ਅਤੇ ਉਨ੍ਹਾਂ ਤੇ ਤਰਸ ਖਾਧਾ ਇਸ ਲਈ ਜੋ ਉਹ ਉਨ੍ਹਾਂ ਭੇਡਾਂ ਵਾਗੂੰ ਸਨ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ। ਉਹ ਉਨ੍ਹਾਂ ਨੂੰ ਬਹੁਤ ਗੱਲਾਂ ਦਾ ਉਪਦੇਸ਼ ਦੇਣ ਲੱਗਾ।
35 When it was already late, his disciples came to him and said, "This is an isolated place, and it's already late. ਅਤੇ ਜਦੋਂ ਦਿਨ ਬਹੁਤ ਢੱਲ਼ ਗਿਆ ਤਾਂ ਉਹ ਦੇ ਚੇਲਿਆਂ ਨੇ ਉਸ ਕੋਲ ਆਣ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਦਿਨ ਹੁਣ ਬਹੁਤ ਢੱਲ਼ ਗਿਆ।
36 Send them away to go into the surrounding countryside and villages and buy themselves something to eat." ਇਨ੍ਹਾਂ ਨੂੰ ਵਿਦਿਆ ਕਰ ਤਾਂ ਜੋ ਉਹ ਆਲੇ-ਦੁਆਲੇ ਦਿਆਂ ਨਗਰਾਂ ਅਤੇ ਪਿੰਡਾਂ ਵਿੱਚ ਜਾ ਕੇ ਆਪਣੇ ਲਈ ਖਾਣ ਨੂੰ ਕੁਝ ਮੁੱਲ ਲੈ ਆਉਣ।
37 He replied, "You give them something to eat." They said, "Should we go buy 200 denarii of bread and give them it to eat?" ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ ਪਰ ਉਨ੍ਹਾਂ ਨੇ ਉਸ ਨੂੰ ਆਖਿਆ, ਭਲਾ, ਅਸੀਂ ਜਾ ਕੇ ਸੌ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀਆਂ ਰੋਟੀਆਂ ਮੁੱਲ ਲੈ ਕੇ ਇਨ੍ਹਾਂ ਨੂੰ ਖੁਆਈਏ?
38 He asked them, "How many loaves do you have? Go and see." They found out and said, "Five, and two fish." ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਜਾਓ ਵੇਖੋ। ਤਾਂ ਉਨ੍ਹਾਂ ਨੇ ਪਤਾ ਕਰ ਕੇ ਕਿਹਾ ਕਿ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।
39 Then he commanded them all to sit down in groups on the green grass. ਤਾਂ ਉਸ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਸਭਨਾਂ ਨੂੰ ਹਰੇ ਘਾਹ ਉੱਤੇ ਇੱਕ ਸਾਰ ਬਿਠਾ ਦਿਉ।
40 So they sat down in groups, by hundreds and by fifties. ਅਤੇ ਉਹ ਸੌ-ਸੌ ਅਤੇ ਪੰਜਾਹ-ਪੰਜਾਹ ਕਰ ਕੇ ਬੈਠ ਗਏ।
41 Taking the five loaves and two fish, he looked up to heaven, gave thanks and broke the loaves, gave them to the disciples to set before the people, and divided the two fish among them all. ਤਾਂ ਪ੍ਰਭੂ ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈ ਕੇ ਅਕਾਸ਼ ਵੱਲ ਵੇਖਿਆ ਅਤੇ ਬਰਕਤ ਦੇ ਕੇ ਰੋਟੀਆਂ ਤੋੜੀਆਂ ਅਤੇ ਲੋਕਾਂ ਦੇ ਅੱਗੇ ਰੱਖਣ ਲਈ ਚੇਲਿਆਂ ਨੂੰ ਦਿੰਦੇ ਗਏ ਕਿ ਉਹ ਲੋਕਾਂ ਨੂੰ ਪਰੋਸਣ ਅਤੇ ਦੋਵੇਂ ਮੱਛੀਆਂ ਵੀ ਉਨ੍ਹਾਂ ਨੇ ਸਭਨਾਂ ਵਿੱਚ ਵੰਡੀਆਂ।
42 And they all ate and were satisfied. ਤਾਂ ਉਹ ਸਾਰੇ ਖਾ ਕੇ ਰੱਜ ਗਏ।
43 And they took up twelve baskets full of broken pieces and of the fish. ਅਤੇ ਉਨ੍ਹਾਂ ਦੇ ਟੁੱਕੜਿਆਂ ਦੀਆਂ ਬਾਰਾਂ ਟੋਕਰੀਆਂ ਭਰੀਆਂ ਹੋਈਆਂ ਉੱਠਾਈਆਂ ਅਤੇ ਕੁਝ ਮੱਛੀਆਂ ਵਿੱਚੋਂ ਵੀ ਉੱਠਾਈਆਂ।
44 And those who ate the loaves were 5,000 men. ਅਤੇ ਰੋਟੀਆਂ ਦੇ ਖਾਣ ਵਾਲੇ ਪੰਜ ਹਜ਼ਾਰ ਮਰਦ ਸਨ।
45 At once he made his disciples board the boat and go ahead to the other side, toward Bethsaida, while dismissing the crowd. ਫੇਰ ਉਹ ਨੇ ਉਸੇ ਵੇਲੇ ਆਪਣੇ ਚੇਲਿਆਂ ਨੂੰ ਤਗੀਦ ਕੀਤੀ ਕਿ ਜਦ ਤੱਕ ਮੈਂ ਭੀੜ ਨੂੰ ਵਿਦਿਆ ਕਰਾਂ ਤੁਸੀਂ ਬੇੜੀ ਉੱਤੇ ਚੜ੍ਹ ਕੇ ਮੇਰੇ ਤੋਂ ਪਹਿਲਾਂ ਉਸ ਪਾਰ ਬੈਤਸੈਦਾ ਨੂੰ ਚਲੇ ਜਾਵੋ।
46 And after he had taken leave of them, he went up on the mountain to pray. ਅਤੇ ਉਨ੍ਹਾਂ ਨੂੰ ਤੋਰ ਕੇ ਉਹ ਆਪ ਪ੍ਰਾਰਥਨਾ ਕਰਨ ਲਈ ਪਹਾੜ ਉੱਤੇ ਚੱਲਿਆ ਗਿਆ।
47 When evening came, the boat was out on the sea, and he was alone on the land. ਅਤੇ ਜਦੋਂ ਸ਼ਾਮ ਹੋਈ ਤਾਂ ਬੇੜੀ ਝੀਲ ਦੇ ਵਿਚਾਲੇ ਸੀ, ਅਤੇ ਉਹ ਇਕੱਲਾ ਹੀ ਕਿਨਾਰੇ ਉੱਤੇ ਸੀ।
48 He saw them straining at the oars, for the wind was against them. Around three in the morning he came to them, walking on the sea. He meant to pass by them, ਜਦੋਂ ਉਸ ਨੇ ਉਨ੍ਹਾਂ ਨੂੰ ਬੇੜੀ ਸੰਭਾਲਣ ਵਿੱਚ ਔਖੇ ਵੇਖਿਆ, ਕਿਉਂ ਜੋ ਹਵਾ ਉਨ੍ਹਾਂ ਦੇ ਵਿਰੋਧ ਵਿੱਚ ਸੀ, ਤਾਂ ਰਾਤ ਦੇ ਚੋਥੇ ਪਹਿਰ ਦੇ ਨੇੜੇ, ਉਹ ਆਪ ਝੀਲ ਦੇ ਉੱਤੇ ਤੁਰਦਿਆਂ ਉਨ੍ਹਾਂ ਦੀ ਵੱਲ ਆਇਆ ਅਤੇ ਉਨ੍ਹਾਂ ਤੋਂ ਅੱਗੇ ਵਧਣਾ ਚਾਹੁੰਦਾ ਸੀ।
49 but seeing him walk on the sea, they thought it was a ghost and cried out, ਪਰ ਜਦੋਂ ਉਨ੍ਹਾਂ ਨੇ ਯਿਸੂ ਨੂੰ ਝੀਲ ਉੱਤੇ ਤੁਰਦਿਆਂ ਵੇਖਿਆ ਤਾਂ ਉਸ ਨੂੰ ਭੂਤ ਸਮਝ ਕੇ ਉੱਚੀ ਅਵਾਜ਼ ਨਾਲ ਚਿੱਲਾ ਉੱਠੇ।
50 for all saw him and were terrified; but immediately he spoke to them, saying, "Take heart; it is I. Do not be afraid." ਕਿਉਂਕਿ ਉਹ ਸਭ ਉਸ ਨੂੰ ਵੇਖ ਕੇ ਘਬਰਾ ਗਏ ਸਨ ਅਤੇ ਉਸ ਨੇ ਤੁਰੰਤ ਉਨ੍ਹਾਂ ਦੇ ਨਾਲ ਗੱਲਾਂ ਕਰ ਕੇ ਉਨ੍ਹਾਂ ਨੂੰ ਕਿਹਾ, ਹੌਂਸਲਾ ਰੱਖੋ, ਮੈਂ ਹਾਂ, ਨਾ ਡਰੋ!
51 He got into the boat with them, and the wind stopped; they were completely amazed among themselves, ਤਦ ਪ੍ਰਭੂ ਯਿਸੂ ਬੇੜੀ ਉੱਤੇ ਉਨ੍ਹਾਂ ਕੋਲ ਆਏ ਅਤੇ ਤੂਫ਼ਾਨ ਉਸੇ ਵੇਲੇ ਥੰਮ੍ਹ ਗਿਆ। ਤਦ ਉਹ ਆਪਣੇ ਆਪ ਵਿੱਚ ਬੜੇ ਹੈਰਾਨ ਹੋਏ।
52 for they did not understand about the loaves, but their hearts were hardened. ਕਿਉਂ ਜੋ ਉਨ੍ਹਾਂ ਨੇ ਉਨ੍ਹਾਂ ਰੋਟੀਆਂ ਦੀ ਗੱਲ ਨਹੀਂ ਸੀ ਸਮਝੀ ਪਰ ਉਨ੍ਹਾਂ ਦੇ ਮਨ ਕਠੋਰ ਹੋ ਗਏ ਸਨ।
53 When they had crossed over, they came to land at Gennesaret and moored to the shore. ਫੇਰ ਉਹ ਪਾਰ ਲੰਘ ਕੇ ਗਨੇਸਰਤ ਦੀ ਧਰਤੀ ਉੱਤੇ ਉੱਤਰੇ ਅਤੇ ਬੇੜੀ ਨੂੰ ਘਾਟ ਤੇ ਬੰਨ੍ਹਿਆ।
54 And when they got out of the boat, the people immediately recognized him. ਜਦੋਂ ਉਹ ਬੇੜੀ ਉੱਤੋਂ ਉੱਤਰੇ ਤਾਂ ਲੋਕਾਂ ਨੇ ਪ੍ਰਭੂ ਯਿਸੂ ਨੂੰ ਝੱਟ ਸਿਆਣ ਲਿਆ।
55 They ran through that whole region and began carrying the sick on mats to wherever they heard he was. ਤਾਂ ਉਹ ਸਾਰੇ ਲੋਕ ਆਲੇ-ਦੁਆਲੇ ਦੇ ਨਗਰਾਂ ਵਿੱਚ ਦੌੜੇ ਅਤੇ ਜਦੋਂ ਉਨ੍ਹਾਂ ਨੇ ਸੁਣਿਆ ਕਿ ਪ੍ਰਭੂ ਯਿਸੂ ਉੱਥੇ ਹੈ, ਰੋਗੀਆਂ ਨੂੰ ਉਸ ਦੇ ਕੋਲ ਮੰਜੀਆਂ ਤੇ ਪਾ ਕੇ ਲੈ ਜਾਣ ਲੱਗੇ।
56 Wherever he went—villages, towns, countryside—they laid the sick in the marketplaces, begging to touch just the edge of his cloak. All who touched it were healed. ਅਤੇ ਪ੍ਰਭੂ ਯਿਸੂ ਜਿੱਥੇ ਕਿਤੇ ਪਿੰਡਾਂ, ਨਗਰਾਂ ਜਾਂ ਬਸਤੀਆਂ ਵਿੱਚ ਜਾਂਦੇ ਸਨ, ਅਤੇ ਲੋਕ ਉੱਥੇ ਹੀ ਬਿਮਾਰਾਂ ਨੂੰ ਬਜ਼ਾਰਾਂ ਵਿੱਚ ਲਿਆ ਕੇ ਰੱਖ ਦਿੰਦੇ ਸਨ ਅਤੇ ਉਹ ਦੀ ਮਿੰਨਤ ਕਰਦੇ ਸਨ ਕਿ ਉਹ ਆਪਣੇ ਕੱਪੜੇ ਦਾ ਪੱਲਾ ਹੀ ਉਨ੍ਹਾ ਨੂੰ ਛੂਹਣ ਦੇਵੇ ਅਤੇ ਜਿੰਨਿਆਂ ਨੇ ਉਸ ਨੂੰ ਛੂਹਿਆ ਸੋ ਚੰਗੇ ਹੋ ਗਏ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]