Skip to content
The Believer's Library

Indian Revised Version (IRV) Punjabi - 2019

Mark 7 IRVPun

Show IRVPun only
Verse × ×
1 The Pharisees and some of the scribes who had come from Jerusalem gathered around Jesus, ਫ਼ਰੀਸੀ ਅਤੇ ਕਈ ਉਪਦੇਸ਼ਕ ਯਰੂਸ਼ਲਮ ਤੋਂ ਆ ਕੇ ਪ੍ਰਭੂ ਯਿਸੂ ਦੇ ਕੋਲ ਇਕੱਠੇ ਹੋਏ।
2 and they saw that some of his disciples were eating bread with unclean hands—that is, unwashed. ਅਤੇ ਉਨ੍ਹਾਂ ਨੇ ਉਹ ਦੇ ਕਿੰਨਿਆਂ ਚੇਲਿਆਂ ਨੂੰ ਅਸ਼ੁੱਧ ਅਰਥਾਤ ਬਿਨ੍ਹਾਂ ਹੱਥ ਧੋਤੇ ਰੋਟੀ ਖਾਂਦੇ ਵੇਖਿਆ ਸੀ।
3 (For the Pharisees and all the Jews don't eat unless they wash their hands ceremonially, keeping the elders' tradition. (ਕਿਉਂ ਜੋ ਫ਼ਰੀਸੀ ਅਤੇ ਸਾਰੇ ਯਹੂਦੀ ਬਜ਼ੁਰਗਾਂ ਦੀ ਰੀਤ ਅਨੁਸਾਰ ਜਦੋਂ ਤੱਕ ਉਹ ਆਪਣੇ ਹੱਥਾਂ ਨੂੰ ਚੰਗੀ ਤਰ੍ਹਾਂ ਧੋ ਨਾ ਲੈਣ ਉਦੋਂ ਤੱਕ ਰੋਟੀ ਨਹੀਂ ਸੀ ਖਾਂਦੇ।
4 When they come from the market, they don't eat without washing. They also hold to many other traditions they've received—washing cups, pitchers, and copper vessels.). ਅਤੇ ਬਜਾਰੋਂ ਆਣ ਕੇ ਨਹੀਂ ਖਾਂਦੇ ਜਿੰਨਾਂ ਚਿਰ ਨਹਾ ਨਾ ਲੈਣ ਅਤੇ ਹੋਰ ਬਥੇਰੀਆਂ ਗੱਲਾਂ ਹਨ ਜਿਹੜੀਆਂ ਉਨ੍ਹਾਂ ਨੇ ਮੰਨਣ ਲਈ ਕਬੂਲ ਕੀਤੀਆਂ ਹਨ ਜਿਵੇਂ ਕਟੋਰਿਆਂ ਅਤੇ ਗੜਵਿਆਂ ਅਤੇ ਪਿੱਤਲ ਦੇ ਭਾਂਡਿਆਂ ਨੂੰ ਧੋਣਾ)
5 Then the Pharisees and scribes asked him, "Why don't your disciples follow the elders' tradition, but eat bread with unclean hands?" ਤਦ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਉਹ ਨੂੰ ਪੁੱਛਿਆ, ਤੇਰੇ ਚੇਲੇ ਵੱਡਿਆਂ-ਬਜ਼ੁਰਗਾਂ ਦੀ ਰੀਤ ਉੱਤੇ ਕਿਉਂ ਨਹੀਂ ਚੱਲਦੇ ਅਤੇ ਬਿਨ੍ਹਾਂ ਹੱਥ ਧੋਤੇ ਰੋਟੀ ਕਿਉਂ ਖਾਂਦੇ ਹਨ?
6 He replied, "Isaiah prophesied truly about you hypocrites, as written: 'These people honor me with their lips, but their heart is far from me.' ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਪਟੀਆਂ ਦੇ ਵਿਖੇ; ਯਸਾਯਾਹ ਨੇ ਠੀਕ ਭਵਿੱਖਬਾਣੀ ਕੀਤੀ, ਜਿਵੇਂ ਲਿਖਿਆ ਹੋਇਆ ਹੈ ਕਿ ਇਹ ਲੋਕ ਆਪਣੇ ਬੁੱਲ੍ਹਾਂ ਨਾਲ ਤਾਂ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦੇ ਦਿਲ ਮੇਰੇ ਤੋਂ ਦੂਰ ਹਨ।
7 'They worship me in vain, teaching as doctrines the commandments of men.' ਉਹ ਵਿਅਰਥ ਮੇਰੀ ਬੰਦਗੀ ਕਰਦੇ ਹਨ, ਉਹ ਮਨੁੱਖਾਂ ਦੇ ਹੁਕਮਾਂ ਦੀ ਸਿੱਖਿਆ ਦਿੰਦੇ ਹਨ।
8 You abandon the commandment of our Father and hold to the tradition of men." ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਛੱਡ ਕੇ ਮਨੁੱਖਾਂ ਦੀ ਰੀਤ ਨੂੰ ਮੰਨ ਲੈਂਦੇ ਹੋ।
9 He said to them, "You do a fine job setting aside our Father's commandment to keep your own tradition!" ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਚੰਗੀ ਤਰ੍ਹਾਂ ਟਾਲ ਦਿੰਦੇ ਹੋ ਤਾਂ ਜੋ ਆਪਣੀ ਰੀਤ ਨੂੰ ਕਾਇਮ ਰੱਖੋ।
10 For Moses said, 'Honor your father and your mother,' and 'Whoever curses father or mother must be executed.' ਕਿਉਂਕਿ ਮੂਸਾ ਨੇ ਕਿਹਾ ਸੀ ਕਿ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਜਾਂ ਮਾਤਾ ਨੂੰ ਬੁਰਾ ਬੋਲੇ ਉਹ ਜਾਨੋਂ ਮਾਰਿਆ ਜਾਵੇ।
11 "But you say: if anyone tells his father or mother, 'Whatever you'd have gained from me is Corban' (a gift devoted to our Father), ਪਰ ਤੁਸੀਂ ਆਖਦੇ ਹੋ, ਜੇ ਕੋਈ ਮਨੁੱਖ ਪਿਤਾ ਜਾਂ ਮਾਤਾ ਨੂੰ ਕਹੇ ਭਈ ਜੋ ਕੁਝ ਮੇਰੇ ਕੋਲੋਂ ਤੈਨੂੰ ਲਾਭ ਹੋ ਸਕਦਾ ਸੀ ਸੋ ਕੁਰਬਾਨ ਅਰਥਾਤ ਭੇਟ ਚੜ੍ਹਾ ਦਿੱਤਾ ਹੈ।
12 then you no longer let him do anything for his father or mother. ਤੁਸੀਂ ਫੇਰ ਉਹ ਨੂੰ ਉਹ ਦੇ ਪਿਤਾ ਜਾਂ ਮਾਤਾ ਦੇ ਲਈ ਕੁਝ ਨਹੀਂ ਕਰਨ ਦਿੰਦੇ।
13 So you cancel the word of our Father with your handed-down tradition. You do many things like this." ਇਸ ਤਰ੍ਹਾਂ ਤੁਸੀਂ ਪਰਮੇਸ਼ੁਰ ਦੇ ਬਚਨ ਨੂੰ ਆਪਣੀ ਰੀਤ ਨਾਲ ਜਿਹੜੀ ਤੁਸੀਂ ਚਲਾਈ ਹੈ, ਟਾਲ ਦਿੰਦੇ ਹੋ ਅਤੇ ਹੋਰ ਬਥੇਰੇ ਏਹੋ ਜਿਹੇ ਕੰਮ ਤੁਸੀਂ ਕਰਦੇ ਹੋ।
14 He called the crowd again and said to them, "Listen to me, all of you, and understand: ਉਸ ਨੇ ਲੋਕਾਂ ਨੂੰ ਫੇਰ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਮੇਰੀ ਸੁਣੋ ਅਤੇ ਸਮਝੋ।
15 Nothing outside a person entering him can make him unclean; rather, what comes out of a person is what makes him unclean." ਇਹੋ ਜਿਹੀ ਕੋਈ ਚੀਜ਼ ਨਹੀਂ ਹੈ ਜਿਹੜੀ ਮਨੁੱਖ ਦੇ ਬਾਹਰੋਂ ਉਹ ਦੇ ਅੰਦਰ ਜਾ ਕੇ ਉਹ ਨੂੰ ਅਸ਼ੁੱਧ ਕਰ ਸਕੇ।
16 Not in this edition ਪਰ ਜਿਹੜੀਆਂ ਚੀਜ਼ਾਂ ਉਹ ਦੇ ਅੰਦਰੋਂ ਨਿੱਕਲਦੀਆਂ ਹਨ ਓਹੋ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ। ਜੇ ਕਿਸੇ ਦੇ ਸੁਣਨ ਦੇ ਕੰਨ ਹੋਣ ਤਾਂ ਉਹ ਸੁਣ ਲਵੇ।
17 When he had left the crowd and entered the house, his disciples asked him about the parable. ਜਦੋਂ ਉਹ ਲੋਕਾਂ ਦੇ ਕੋਲੋਂ ਘਰ ਵਿੱਚ ਗਿਆ ਤਾਂ ਉਸ ਦੇ ਚੇਲਿਆਂ ਨੇ ਉਸ ਗੱਲ ਦਾ ਅਰਥ ਉਸ ਤੋਂ ਪੁੱਛਿਆ।
18 He said to them, "Are you also this dull? Don't you understand nothing entering a person from outside can make him unclean, ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਸੀਂ ਵੀ ਅਜਿਹੇ ਨਿਰਬੁੱਧ ਹੋ? ਕੀ ਤੁਸੀਂ ਨਹੀਂ ਸਮਝਦੇ ਕਿ ਜੋ ਕੁਝ ਬਾਹਰੋਂ ਮਨੁੱਖ ਦੇ ਅੰਦਰ ਜਾਂਦਾ ਹੈ ਸੋ ਉਹ ਨੂੰ ਅਸ਼ੁੱਧ ਨਹੀਂ ਕਰ ਸਕਦਾ?
19 since it doesn't enter his heart but his stomach, and then goes out into the sewer?" (Saying this, he declared all foods clean.). ਕਿਉਂਕਿ ਉਹ ਉਸ ਦੇ ਦਿਲ ਵਿੱਚ ਨਹੀਂ ਪਰ ਢਿੱਡ ਵਿੱਚ ਜਾਂਦਾ ਹੈ ਅਤੇ ਪਖਾਨੇ ਰਾਹੀਂ ਨਿੱਕਲ ਜਾਂਦਾ ਹੈ। ਇਹ ਕਹਿ ਕੇ ਉਸ ਨੇ ਸਾਰੇ ਭੋਜਨ ਸ਼ੁੱਧ ਠਹਿਰਾਏ।
20 He said, "What comes out of a person—that makes him unclean. ਫੇਰ ਉਸ ਨੇ ਆਖਿਆ, ਜੋ ਮਨੁੱਖ ਦੇ ਅੰਦਰੋਂ ਨਿੱਕਲਦਾ ਹੈ ਸੋਈ ਮਨੁੱਖ ਨੂੰ ਅਸ਼ੁੱਧ ਕਰਦਾ ਹੈ।
21 For from within, out of the human heart, come evil thoughts—sexual sin, theft, murder, ਕਿਉਂਕਿ ਅੰਦਰੋਂ ਮਨੁੱਖ ਦੇ ਦਿਲ ਵਿੱਚੋਂ ਬੁਰੇ ਖ਼ਿਆਲ, ਹਰਾਮਕਾਰੀ,
22 adultery, greed, malice, deceit, sensuality, envy, slander, pride, and foolishness. ਚੋਰੀਆਂ, ਖੂਨ, ਵਿਭਚਾਰ, ਲੋਭ, ਬਦੀਆਂ, ਛਲ, ਬਦਮਸਤੀ, ਬੁਰੀ ਨਜ਼ਰ, ਨਿੰਦਿਆ, ਹੰਕਾਰ, ਮੂਰਖਤਾਈ ਨਿੱਕਲਦੀ ਹੈ।
23 All these evils come from inside and make a person unclean." ਇਹ ਸਾਰੀਆਂ ਬੁਰੀਆਂ ਗੱਲਾਂ ਅੰਦਰੋਂ ਨਿੱਕਲਦੀਆਂ ਅਤੇ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ।
24 Jesus left there for the region of Tyre. He entered a house, wanting no one to know, but couldn't stay hidden. ਫੇਰ ਪ੍ਰਭੂ ਯਿਸੂ ਉੱਥੋਂ ਉੱਠ ਕੇ ਸੂਰ ਅਤੇ ਸੈਦਾ ਦੇ ਇਲਾਕੇ ਵਿੱਚ ਆਏ ਅਤੇ ਇੱਕ ਘਰ ਵਿੱਚ ਗਏ ਅਤੇ ਚਾਹੁੰਦੇ ਸਨ ਕਿ ਕਿਸੇ ਨੂੰ ਖ਼ਬਰ ਨਾ ਹੋਵੇ, ਪਰ ਉਹ ਲੁਕੇ ਨਾ ਰਹਿ ਸਕੇ।
25 Instead, a woman whose little daughter had an unclean spirit heard about him at once, came, and fell at his feet. ਕਿਉਂ ਜੋ ਉਸੇ ਵੇਲੇ ਇੱਕ ਔਰਤ ਜਿਹ ਦੀ ਛੋਟੀ ਬੇਟੀ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ ਉਹ ਦੀ ਖ਼ਬਰ ਸੁਣ ਕੇ ਆਈ ਅਤੇ ਉਸ ਦੇ ਪੈਰੀਂ ਪਈ।
26 The woman was Greek, Syrophoenician by birth. She kept asking him to drive the demon out of her daughter. ਉਹ ਔਰਤ ਯੂਨਾਨੀ ਅਤੇ ਜਨਮ ਦੀ ਸੂਰੁਫੈਨੀ ਸੀ। ਉਸ ਨੇ ਉਹ ਦੇ ਅੱਗੇ ਅਰਜ਼ ਕੀਤੀ ਜੋ ਤੁਸੀਂ ਮੇਰੀ ਬੇਟੀ ਵਿੱਚੋਂ ਭੂਤ ਕੱਢ ਦਿਓ।
27 He told her, "Let the children eat first, for it's not right to take their bread and toss it to the dogs." ਪਰ ਉਹ ਨੇ ਉਸ ਨੂੰ ਕਿਹਾ, ਪਹਿਲਾਂ ਬਾਲਕਾਂ ਨੂੰ ਰੱਜ ਕੇ ਖਾਣ ਦੇ ਕਿਉਂ ਜੋ ਬਾਲਕਾਂ ਦੀ ਰੋਟੀ ਲੈ ਕੇ ਕਤੂਰਿਆਂ ਨੂੰ ਪਾਉਣੀ ਚੰਗੀ ਨਹੀਂ ਹੈ।
28 But she replied to him, "Sir, even the dogs under the table eat the children's crumbs." ਉਸ ਨੇ ਉਹ ਨੂੰ ਉੱਤਰ ਦਿੱਤਾ, ਠੀਕ ਹੈ ਪ੍ਰਭੂ ਜੀ, ਕਤੂਰੇ ਵੀ ਤਾਂ ਮੇਜ਼ ਦੇ ਹੇਠ ਬਾਲਕਾਂ ਦੇ ਚੂਰੇ-ਭੂਰੇ ਖਾਂਦੇ ਹਨ।
29 He said to her, "Because of this answer, go—the demon has left your daughter." ਤਦ ਉਹ ਨੇ ਉਸ ਨੂੰ ਆਖਿਆ, ਇਸ ਗੱਲ ਦੇ ਕਾਰਨ ਚੱਲੀ ਜਾ। ਭੂਤ ਤੇਰੀ ਬੇਟੀ ਵਿੱਚੋਂ ਨਿੱਕਲ ਗਿਆ ਹੈ।
30 And she went home and found the child lying on the bed, and the demon gone. ਅਤੇ ਉਸ ਨੇ ਆਪਣੇ ਘਰ ਜਾ ਕੇ ਵੇਖਿਆ ਜੋ ਲੜਕੀ ਮੰਜੇ ਉੱਤੇ ਲੰਮੀ ਪਈ ਹੋਈ ਹੈ ਅਤੇ ਭੂਤ ਉਸ ਵਿੱਚੋਂ ਨਿੱਕਲ ਗਿਆ ਹੈ।
31 Then Jesus left the territory of Tyre, went through Sidon to the Sea of Galilee, into the region of the Decapolis. ਉਹ ਫੇਰ ਸੂਰ ਦੀਆਂ ਹੱਦਾਂ ਤੋਂ ਨਿੱਕਲ ਕੇ ਸੈਦਾ ਦੇ ਰਾਹ ਦਿਕਾਪੁਲਿਸ ਦੀਆਂ ਹੱਦਾਂ ਵਿੱਚੋਂ ਦੀ ਹੋ ਕੇ ਗਲੀਲ ਦੀ ਝੀਲ ਨੂੰ ਗਿਆ।
32 They brought him a deaf man who could hardly speak, begging him to lay his hand on him. ਅਤੇ ਲੋਕਾਂ ਨੇ ਇੱਕ ਬੋਲੇ ਨੂੰ ਜਿਹੜਾ ਥਥਲਾ ਵੀ ਸੀ ਉਸ ਦੇ ਕੋਲ ਲਿਆ ਕੇ ਉਸ ਦੀ ਮਿੰਨਤ ਕੀਤੀ ਜੋ ਉਸ ਉੱਤੇ ਆਪਣਾ ਹੱਥ ਰੱਖੇ।
33 Jesus took him aside privately, away from the crowd, put his fingers in the man's ears, spit, and touched his tongue. ਉਹ ਉਸ ਨੂੰ ਭੀੜ ਤੋਂ ਅਲੱਗ ਲੈ ਗਿਆ ਅਤੇ ਆਪਣੀਆਂ ਉਂਗਲੀਆਂ ਉਹ ਦੇ ਕੰਨਾਂ ਵਿੱਚ ਦਿੱਤੀਆਂ ਅਤੇ ਥੁੱਕ ਕੇ ਉਹ ਦੀ ਜੀਭ ਛੂਹੀ।
34 Then, looking up to heaven, he sighed deeply and said to him, "Ephphatha!" (that is, "Be opened!"). ਅਤੇ ਅਕਾਸ਼ ਵੱਲ ਵੇਖ ਕੇ ਹਾਉਕਾ ਭਰਿਆ ਅਤੇ ਉਹ ਨੂੰ ਆਖਿਆ “ਇੱਫਤਾ” ਅਰਥਾਤ “ਖੁੱਲ੍ਹ ਜਾ”।
35 And immediately his ears were opened, his tongue was released, and he began to speak plainly. ਅਤੇ ਉਹ ਦੇ ਕੰਨ ਖੁੱਲ੍ਹ ਗਏ ਅਤੇ ਉਹ ਦੀ ਜੀਭ ਦਾ ਅਟਕਣਾ ਜਾਂਦਾ ਰਿਹਾ ਅਤੇ ਉਹ ਸਾਫ਼ ਬੋਲਣ ਲੱਗ ਪਿਆ।
36 Jesus ordered them to tell no one; but the more he ordered, the more they proclaimed it. ਤਦ ਉਸ ਨੇ ਉਨ੍ਹਾਂ ਨੂੰ ਤਗੀਦ ਨਾਲ ਆਖਿਆ ਜੋ ਕਿਸੇ ਕੋਲ ਨਾ ਆਖਣਾ! ਪਰ ਜਿੰਨੀ ਉਸ ਨੇ ਉਨ੍ਹਾਂ ਨੂੰ ਤਗੀਦ ਕੀਤੀ ਉਹ ਉਨ੍ਹਾਂ ਹੀ ਉਸ ਗੱਲ ਨੂੰ ਹੋਰ ਵੀ ਬਹੁਤ ਉਜਾਗਰ ਕਰਦੇ ਰਹੇ।
37 They were completely amazed: "He has done everything well—he makes the deaf hear and the mute speak." ਅਤੇ ਲੋਕ ਬਹੁਤ ਹੈਰਾਨ ਹੋ ਕੇ ਬੋਲੇ ਕਿ ਉਹ ਨੇ ਸੱਭੋ ਕੁਝ ਚੰਗਾ ਕੀਤਾ ਹੈ! ਉਹ ਬੋਲ਼ਿਆਂ ਨੂੰ ਸੁਣਨ ਅਤੇ ਗੂੰਗਿਆਂ ਨੂੰ ਬੋਲਣ ਦੀ ਸ਼ਕਤੀ ਦਿੰਦਾ ਹੈ!
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]