Skip to content
The Believer's Library

Indian Revised Version (IRV) Punjabi - 2019

Mark 8 IRVPun

Show IRVPun only
Verse × ×
1 In those days, again a large crowd gathered with nothing to eat. Jesus called his disciples and said, ਉਨ੍ਹਾਂ ਦਿਨਾਂ ਵਿੱਚ, ਜਦੋਂ ਫੇਰ ਵੱਡੀ ਭੀੜ ਹੋ ਗਈ ਅਤੇ ਉਨ੍ਹਾਂ ਕੋਲ ਖਾਣ ਨੂੰ ਕੁਝ ਨਾ ਸੀ, ਤਾਂ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ,
2 "I feel compassion for the crowd—they've been with me three days now and have nothing to eat. ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ, ਕਿਉਂ ਜੋ ਉਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹੇ ਹਨ, ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ।
3 If I send them home hungry, they'll collapse on the way—some have come from far off." ਜੇ ਮੈਂ ਉਨ੍ਹਾਂ ਨੂੰ ਘਰ ਵੱਲ ਭੁੱਖਿਆਂ ਹੀ ਤੋਰ ਦੇਵਾਂ ਤਾਂ ਉਹ ਰਸਤੇ ਵਿੱਚ ਥੱਕ-ਹਾਰ ਜਾਣਗੇ ਅਤੇ ਕਈ ਉਨ੍ਹਾਂ ਵਿੱਚੋਂ ਦੂਰੋਂ ਆਏ ਹਨ।
4 And his disciples answered him, "How can anyone feed these people with bread here in the wilderness?" ਉਸ ਦੇ ਚੇਲਿਆਂ ਨੇ ਉਸ ਨੂੰ ਉੱਤਰ ਦਿੱਤਾ ਕਿ ਇਸ ਉਜਾੜ ਵਿੱਚ ਕੋਈ ਐਨੀਆਂ ਰੋਟੀਆਂ ਕਿੱਥੋਂ ਲਿਆਵੇ ਕਿ ਉਹ ਸਭ ਖਾ ਕੇ ਤ੍ਰਿਪਤ ਹੋਣ?
5 And he asked them, "How many loaves do you have?" They said, "Seven." ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਉਹ ਬੋਲੇ, ਸੱਤ।
6 He told the crowd to sit on the ground, took the seven loaves, gave thanks, broke them, and gave them to his disciples to serve to the people; and they served the crowd. ਫੇਰ ਉਸ ਨੇ ਲੋਕਾਂ ਨੂੰ ਆਗਿਆ ਦਿੱਤੀ ਕਿ ਉਹ ਹੇਠਾਂ ਬੈਠ ਜਾਣ, ਤਾਂ ਉਸ ਨੇ ਉਹ ਸੱਤ ਰੋਟੀਆਂ ਲਈਆਂ ਅਤੇ ਧੰਨਵਾਦ ਕਰ ਕੇ ਤੋੜੀਆਂ ਅਤੇ ਆਪਣੇ ਚੇਲਿਆਂ ਨੂੰ ਦਿੱਤੀਆਂ ਤਾਂ ਜੋ ਉਨ੍ਹਾਂ ਦੇ ਅੱਗੇ ਰੱਖਣ ਸੋ ਉਨ੍ਹਾਂ ਨੇ ਲੋਕਾਂ ਦੇ ਅੱਗੇ ਰੱਖ ਦਿੱਤੀਆਂ।
7 They also had a few small fish; after blessing them, he told the disciples to serve these to the people. ਉਨ੍ਹਾਂ ਦੇ ਕੋਲ ਥੋੜੀਆਂ ਜਿਹੀਆਂ ਛੋਟੀਆਂ ਮੱਛੀਆਂ ਵੀ ਸਨ, ਸੋ ਉਸ ਨੇ ਉਨ੍ਹਾਂ ਉੱਤੇ ਬਰਕਤ ਦੇ ਕੇ ਕਿਹਾ, ਇਹ ਵੀ ਉਨ੍ਹਾਂ ਦੇ ਅੱਗੇ ਰੱਖੋ।
8 And they ate and were satisfied. And they took up seven baskets of the leftover pieces. ਉਹ ਖਾ ਕੇ ਰੱਜ ਗਏ ਅਤੇ ਬਚਿਆਂ ਹੋਇਆਂ ਟੁੱਕੜਿਆਂ ਦੇ ਉਨ੍ਹਾਂ ਨੇ ਸੱਤ ਟੋਕਰੇ ਭਰ ਕੇ ਚੁੱਕੇ।
9 About 4,000 people were there. And he sent them away. ਅਤੇ ਲੋਕ ਲੱਗਭਗ ਚਾਰ ਹਜ਼ਾਰ ਸਨ, ਫੇਰ ਉਸ ਨੇ ਉਨ੍ਹਾਂ ਨੂੰ ਵਿਦਿਆ ਕੀਤਾ।
10 Then immediately he got into the boat with his disciples and went to the district of Dalmanutha. ਅਤੇ ਉਸੇ ਵੇਲੇ ਉਹ ਆਪਣੇ ਚੇਲਿਆਂ ਸਣੇ ਬੇੜੀ ਉੱਤੇ ਚੜ੍ਹ ਕੇ ਦਲਮਨੂਥਾ ਦੇ ਇਲਾਕੇ ਵਿੱਚ ਆਇਆ।
11 The Pharisees came and began debating with him, testing him by demanding a sign from heaven. ਤਦ ਫ਼ਰੀਸੀ ਨਿੱਕਲੇ ਅਤੇ ਉਸ ਦੇ ਪਰਤਾਉਣ ਲਈ ਸਵਰਗ ਵੱਲੋਂ ਕੋਈ ਨਿਸ਼ਾਨ ਉਸ ਤੋਂ ਮੰਗ ਕੇ ਉਸ ਦੇ ਨਾਲ ਵਾਦ-ਵਿਵਾਦ ਕਰਨ ਲੱਗੇ।
12 Sighing deeply in his spirit, he said, "Why does this generation demand a sign? Truly I tell you, no sign will be given to this generation." ਅਤੇ ਉਸ ਨੇ ਆਪਣੇ ਆਤਮਾ ਵਿੱਚ ਹਾਉਕਾ ਭਰ ਕੇ ਕਿਹਾ, ਇਸ ਪੀੜ੍ਹੀ ਦੇ ਲੋਕ ਕਿਉਂ ਨਿਸ਼ਾਨ ਚਾਹੁੰਦੇ ਹਨ? ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇਸ ਪੀੜ੍ਹੀ ਦੇ ਲੋਕਾਂ ਨੂੰ ਕੋਈ ਨਿਸ਼ਾਨ ਨਹੀਂ ਦਿੱਤਾ ਜਾਵੇਗਾ।
13 And he left them, got back into the boat, and went to the other side. ਅਤੇ ਉਹ ਉਨ੍ਹਾਂ ਨੂੰ ਛੱਡ ਕੇ ਫੇਰ ਬੇੜੀ ਉੱਤੇ ਚੜੇ ਅਤੇ ਪਾਰ ਚਲੇ ਗਏ।
14 They'd forgotten to bring bread—only one loaf was with them in the boat. ਉਹ ਰੋਟੀ ਲੈਣੀ ਭੁੱਲ ਗਏ ਸਨ ਅਤੇ ਬੇੜੀ ਵਿੱਚ ਉਨ੍ਹਾਂ ਕੋਲ ਇੱਕੋ ਹੀ ਰੋਟੀ ਸੀ, ਬਿਨ੍ਹਾਂ ਇਸ ਦੇ ਉਨ੍ਹਾਂ ਕੋਲ ਹੋਰ ਕੁਝ ਵੀ ਨਾ ਸੀ।
15 And he warned them, "Watch out—beware of the yeast of the Pharisees and the yeast of Herod." ਉਸ ਨੇ ਉਨ੍ਹਾਂ ਨੂੰ ਚਿਤਾਵਨੀ ਨਾਲ ਆਖਿਆ ਕਿ ਫ਼ਰੀਸੀਆਂ ਦੇ ਖ਼ਮੀਰ ਅਤੇ ਹੇਰੋਦੇਸ ਦੇ ਖ਼ਮੀਰ ਤੋਂ ਚੌਕਸ ਰਹੋ!
16 And they began discussing with one another that they had no bread. ਤਦ ਉਹ ਆਪਸ ਵਿੱਚ ਵਿਚਾਰ ਕਰ ਕੇ ਆਖਣ ਲੱਗੇ ਕਿ ਸਾਡੇ ਕੋਲ ਰੋਟੀ ਨਹੀਂ ਹੈ।
17 Knowing this, Jesus asked, "Why discuss having no bread? Do you still not see or grasp? Are your hearts hardened? ਯਿਸੂ ਨੇ ਇਹ ਜਾਣ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਵਿਚਾਰ ਕਰਦੇ ਹੋ ਜੋ ਸਾਡੇ ਕੋਲ ਰੋਟੀ ਨਹੀਂ? ਭਲਾ, ਤੁਸੀਂ ਅਜੇ ਨਹੀਂ ਜਾਣਦੇ ਅਤੇ ਨਹੀਂ ਸਮਝਦੇ? ਕੀ ਤੁਹਾਡਾ ਮਨ ਕਠੋਰ ਹੋ ਗਿਆ ਹੈ?
18 Having eyes, do you not see? Having ears, do you not hear? And do you not remember? ਅੱਖਾਂ ਦੇ ਹੁੰਦੇ ਹੋਏ ਵੀ, ਕੀ ਤੁਸੀਂ ਨਹੀਂ ਵੇਖਦੇ ਅਤੇ ਕੰਨਾਂ ਦੇ ਹੁੰਦਿਆਂ ਹੋਇਆ ਵੀ ਕੀ ਤੁਸੀਂ ਨਹੀਂ ਸੁਣਦੇ ਅਤੇ ਚੇਤੇ ਨਹੀਂ ਰੱਖਦੇ?
19 When I broke the five loaves for the 5,000, how many baskets full of fragments did you collect?" They said, "Twelve." ਕਿ ਜਦੋਂ ਮੈਂ ਉਹ ਪੰਜ ਰੋਟੀਆਂ ਪੰਜਾਂ ਹਜ਼ਾਰਾਂ ਲਈ ਤੋੜੀਆਂ ਤਦ ਤੁਸੀਂ ਟੁੱਕੜਿਆਂ ਦੀਆਂ ਕਿੰਨੀਆਂ ਟੋਕਰੀਆਂ ਭਰੀਆਂ ਹੋਈਆਂ ਚੁੱਕੀਆਂ? ਉਨ੍ਹਾਂ ਨੇ ਉਸ ਨੂੰ ਆਖਿਆ, ਬਾਰਾਂ।
20 "And when I broke the seven for the 4,000, how many basketfuls of broken pieces did you gather?" They said, "Seven." ਅਤੇ ਜਦ ਸੱਤ ਰੋਟੀਆਂ ਚਾਰ ਹਜ਼ਾਰ ਲਈ ਤੋੜੀਆਂ ਤਦ ਤੁਸੀਂ ਟੁੱਕੜਿਆਂ ਦੇ ਕਿੰਨੇ ਟੋਕਰੇ ਭਰੇ ਹੋਏ ਚੁੱਕੇ? ਫੇਰ ਉਨ੍ਹਾਂ ਨੇ ਉਸ ਨੂੰ ਆਖਿਆ, ਸੱਤ।
21 And he said to them, "Do you still not understand?" ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਤੁਹਾਨੂੰ ਅਜੇ ਤੱਕ ਸਮਝ ਨਹੀਂ ਆਈ?
22 They came to Bethsaida, where people brought him a blind man and begged Jesus to touch the man. ਫੇਰ ਉਹ ਬੈਤਸੈਦਾ ਵਿੱਚ ਆਏ, ਅਤੇ ਲੋਕ ਇੱਕ ਅੰਨ੍ਹੇ ਨੂੰ ਉਹ ਦੇ ਕੋਲ ਲਿਆਏ ਅਤੇ ਉਹ ਦੀ ਮਿੰਨਤ ਕੀਤੀ ਜੋ ਉਹ ਉਸ ਨੂੰ ਛੂਹੇ।
23 He took the blind man's hand, led him out of the village, spit on his eyes, laid hands on him, and asked, "Do you see anything?" ਉਹ ਉਸ ਅੰਨ੍ਹੇ ਦਾ ਹੱਥ ਫੜ੍ਹ ਕੇ ਉਸ ਨੂੰ ਪਿੰਡੋਂ ਬਾਹਰ ਲੈ ਗਿਆ ਅਤੇ ਉਸ ਦੀਆਂ ਅੱਖਾਂ ਵਿੱਚ ਥੁੱਕ ਕੇ ਉਸ ਉੱਤੇ ਹੱਥ ਰੱਖੇ ਅਤੇ ਉਸ ਨੂੰ ਪੁੱਛਿਆ, ਤੈਨੂੰ ਕੁਝ ਦਿਸਦਾ ਹੈ?
24 He looked up and said, "I see people, but they look like trees, walking." ਉਸ ਨੇ ਨਜ਼ਰਾਂ ਚੁੱਕ ਕੇ ਵੇਖਿਆ ਅਤੇ ਕਿਹਾ, ਮੈਂ ਮਨੁੱਖਾਂ ਨੂੰ ਵੇਖਦਾ ਹਾਂ ਪਰ ਉਹ ਤੁਰਦੇ ਫਿਰਦੇ ਮੈਨੂੰ ਰੁੱਖਾਂ ਵਾਂਗੂੰ ਦਿਸਦੇ ਹਨ।
25 Then Jesus put his hands on the man's eyes again; he looked intently, was restored, and saw everything distinctly. ਤਦ ਉਹ ਨੇ ਫੇਰ ਉਸ ਦੀਆਂ ਅੱਖਾਂ ਉੱਤੇ ਹੱਥ ਰੱਖੇ ਅਤੇ ਉਸ ਨੇ ਨਜ਼ਰ ਟਿਕਾ ਕੇ ਵੇਖਿਆ ਤਾਂ ਉਹ ਸੁਜਾਖਾ ਹੋ ਕੇ ਸਭ ਕੁਝ ਸਾਫ਼-ਸਾਫ਼ ਵੇਖਣ ਲੱਗਾ।
26 And he sent him home, saying, "Do not even go into the village." ਉਹ ਨੇ ਇਹ ਕਹਿ ਕੇ ਉਸ ਨੂੰ ਘਰ ਭੇਜਿਆ ਕਿ ਇਸ ਪਿੰਡ ਵਿੱਚ ਹੁਣ ਪੈਰ ਵੀ ਨਾ ਰੱਖੀਂ।
27 Jesus and his disciples went to the villages of Caesarea Philippi. On the way he asked them, "Who do people say I am?" ਤਦ ਯਿਸੂ ਅਤੇ ਉਹ ਦੇ ਚੇਲੇ ਕੈਸਰਿਯਾ ਫ਼ਿਲਿੱਪੀ ਦੇ ਪਿੰਡਾਂ ਵਿੱਚ ਗਏ, ਅਤੇ ਰਾਹ ਵਿੱਚ ਉਹ ਨੇ ਆਪਣੇ ਚੇਲਿਆਂ ਕੋਲੋਂ ਪੁੱਛਿਆ, ਲੋਕ ਮੈਨੂੰ ਕੀ ਕਹਿੰਦੇ ਹਨ ਜੋ ਮੈਂ ਕੌਣ ਹਾਂ?
28 They told him, "John the Baptist; and others say Elijah; and others, one of the prophets." ਉਹਨਾਂ ਉਸ ਨੂੰ ਆਖਿਆ, ਯੂਹੰਨਾ ਬਪਤਿਸਮਾ ਦੇਣ ਵਾਲਾ, ਕਈ ਏਲੀਯਾਹ, ਅਤੇ ਕਈ ਨਬੀਆਂ ਵਿੱਚੋਂ ਕੋਈ।
29 Then he asked them, "But who do you say I am?" Peter answered, "You are the Christ." ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਪਰ ਤੁਸੀਂ ਕੀ ਆਖਦੇ ਹੋ ਜੋ ਮੈਂ ਕੌਣ ਹਾਂ? ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਤੁਸੀਂ ਮਸੀਹ ਹੋ!
30 And he strictly warned them not to speak about him. ਤਦ ਉਸ ਨੇ ਉਨ੍ਹਾਂ ਨੂੰ ਚਿਤਾਵਨੀ ਦੇ ਕੇ ਆਖਿਆ ਜੋ ਮੇਰੇ ਵਿਖੇ ਕਿਸੇ ਨੂੰ ਨਾ ਦੱਸੋ!
31 He began teaching them the Son of Man must suffer much, be rejected by the elders, chief priests, and scribes, be killed, and rise after three days. ਫੇਰ ਉਹ ਉਨ੍ਹਾਂ ਨੂੰ ਸਿਖਾਉਣ ਲੱਗਾ ਕਿ ਜ਼ਰੂਰ ਹੈ ਜੋ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ ਅਤੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਤੁੱਛ ਸਮਝ ਕੇ ਜਾਨੋਂ ਮਾਰਿਆ ਜਾਏ ਅਤੇ ਤਿੰਨਾਂ ਦਿਨਾਂ ਪਿੱਛੋਂ ਫ਼ੇਰ ਜੀ ਉੱਠੇ।
32 He said this plainly. And Peter took him aside and began to rebuke him. ਅਤੇ ਉਹ ਨੇ ਇਹ ਗੱਲ ਖੋਲ੍ਹ ਕੇ ਕਹਿ ਦਿੱਤੀ। ਤਦ ਪਤਰਸ ਉਹ ਨੂੰ ਇੱਕ ਪਾਸੇ ਕਰ ਕੇ ਝਿੜਕਣ ਲੱਗਾ।
33 But turning, he looked at his disciples and rebuked Peter: "Get behind me, Satan! For you are not setting your mind on the things of our Father, but on the things of man." ਪਰ ਉਹ ਨੇ ਮੂੰਹ ਫੇਰ ਲਿਆ ਅਤੇ ਆਪਣੇ ਚੇਲਿਆਂ ਵੱਲ ਵੇਖ ਕੇ ਪਤਰਸ ਨੂੰ ਝਿੜਕਿਆ ਅਤੇ ਕਿਹਾ, ਹੇ ਸ਼ੈਤਾਨ ਮੇਰੇ ਕੋਲੋਂ ਦੂਰ ਹੋ ਜਾ! ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ, ਪਰ ਮਨੁੱਖਾਂ ਦੀਆਂ ਗੱਲਾਂ ਉੱਤੇ ਧਿਆਨ ਰੱਖਦਾ ਹੈਂ।
34 He called the crowd and his disciples and said to them, "Whoever wants to come after me must deny himself, take up his cross, and follow me. ਤਦ ਪ੍ਰਭੂ ਯਿਸੂ ਨੇ ਭੀੜ ਨੂੰ ਆਪਣੇ ਚੇਲਿਆਂ ਸਣੇ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ।
35 Whoever wants to save his life will lose it; whoever loses his life for my sake and the good news will save it. ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਅਤੇ ਖੁਸ਼ਖਬਰੀ ਦੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ।
36 What good does it do a person to gain the whole world and forfeit his soul? ਭਾਵੇਂ ਮਨੁੱਖ ਸਾਰੇ ਸੰਸਾਰ ਨੂੰ ਕਮਾ ਲਵੇ, ਅਤੇ ਆਪਣੀ ਹੀ ਜਾਨ ਨੂੰ ਗੁਆ ਲਵੇ ਤਾਂ ਉਸ ਨੂੰ ਕੀ ਲਾਭ ਹੋਵੇਗਾ?
37 For what can a person give in exchange for his soul? ਤਾਂ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇ?
38 For whoever is ashamed of me and my words in this adulterous, sinful generation—the Son of Man will be ashamed of them too when he comes in his Father's glory with the holy angels." ਕਿਉਂਕਿ ਜੋ ਕੋਈ ਇਸ ਹਰਾਮਕਾਰ ਅਤੇ ਪਾਪੀ ਪੀੜ੍ਹੀ ਦੇ ਲੋਕਾਂ ਵਿੱਚ ਮੇਰੇ ਕੋਲੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਮਨੁੱਖ ਦਾ ਪੁੱਤਰ ਵੀ ਉਸ ਤੋਂ ਸ਼ਰਮਾਏਗਾ ਜਿਸ ਵੇਲੇ ਉਹ ਆਪਣੇ ਪਿਤਾ ਦੀ ਮਹਿਮਾ ਨਾਲ ਪਵਿੱਤਰ ਦੂਤਾਂ ਸਣੇ ਆਵੇਗਾ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]