Skip to content
The Believer's Library

Indian Revised Version (IRV) Punjabi - 2019

Mark 9 IRVPun

Show IRVPun only
Verse × ×
1 He said to them, "Truly I tell you: some standing here will not taste death before they see the kingdom of our Father come with power." ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ ਕਈ ਹਨ ਕਿ ਜਦ ਤੱਕ ਪਰਮੇਸ਼ੁਰ ਦੇ ਰਾਜ ਨੂੰ ਸਮਰੱਥਾ ਨਾਲ ਆਇਆ ਹੋਇਆ ਨਾ ਵੇਖ ਲੈਣ, ਤਦ ਤੱਕ ਮੌਤ ਦਾ ਸੁਆਦ ਨਾ ਚੱਖਣਗੇ।
2 Six days later Jesus took Peter, James, and John, and led them up a high mountain alone, and he was transfigured before them. ਅਤੇ ਛੇ ਦਿਨਾਂ ਪਿੱਛੋਂ ਯਿਸੂ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਨਾਲ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੇ ਪਹਾੜ ਉੱਤੇ ਇਕਾਂਤ ਵਿੱਚ ਅਲੱਗ ਲੈ ਗਿਆ ਅਤੇ ਉਸ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ।
3 His clothes became radiant, dazzling white—whiter than anyone on earth could bleach them. ਅਤੇ ਉਹ ਦੇ ਕੱਪੜੇ ਚਮਕਣ ਲੱਗੇ ਅਤੇ ਅਜਿਹੇ ਚਿੱਟੇ ਹੋ ਗਏ ਕਿ ਸੰਸਾਰ ਵਿੱਚ ਕੋਈ ਵੀ ਧੋਬੀ ਓਹੋ ਜਿਹੇ ਚਿੱਟੇ ਨਹੀਂ ਕਰ ਸਕਦਾ।
4 And Elijah appeared to them along with Moses, and they were talking with Jesus. ਅਤੇ ਮੂਸਾ ਦੇ ਨਾਲ ਏਲੀਯਾਹ ਉਨ੍ਹਾਂ ਨੂੰ ਵਿਖਾਈ ਦਿੱਤਾ ਅਤੇ ਉਹ ਯਿਸੂ ਨਾਲ ਗੱਲਾਂ ਕਰਦੇ ਸਨ।
5 Peter said to Jesus, "Rabbi, it's good that we're here. Let's make three shelters—one for you, one for Moses, and one for Elijah." ਪਤਰਸ ਨੇ ਯਿਸੂ ਨੂੰ ਅੱਗੋਂ ਆਖਿਆ, ਗੁਰੂ ਜੀ, ਸਾਡਾ ਐਥੇ ਰਹਿਣਾ ਚੰਗਾ ਹੈ, ਇਸ ਲਈ ਅਸੀਂ ਤਿੰਨ ਡੇਰੇ ਬਣਾਈਏ, ਇੱਕ ਤੁਹਾਡੇ ਲਈ, ਇੱਕ ਮੂਸਾ ਦੇ ਲਈ ਅਤੇ ਇੱਕ ਏਲੀਯਾਹ ਲਈ।
6 He did not know what to say, for they were terrified. ਕਿਉਂ ਜੋ ਉਹ ਨਹੀਂ ਜਾਣਦਾ ਸੀ ਜੋ ਕੀ ਉੱਤਰ ਦੇਵੇ, ਇਸ ਲਈ ਜੋ ਉਹ ਬਹੁਤ ਡਰ ਗਏ ਸਨ।
7 A cloud appeared and overshadowed them, and a voice came from the cloud: "This is my beloved Son. Listen to him!" ਤਾਂ ਇੱਕ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ, ਉਹ ਦੀ ਸੁਣੋ।
8 Suddenly, when they looked around, they no longer saw anyone with them except Jesus. ਅਤੇ ਉਨ੍ਹਾਂ ਨੇ ਅਚਾਨਕ ਚੁਫ਼ੇਰੇ ਨਜ਼ਰ ਕੀਤੀ, ਫੇਰ ਹੋਰ ਕਿਸੇ ਨੂੰ ਨਹੀਂ ਪਰ ਪ੍ਰਭੂ ਯਿਸੂ ਨੂੰ ਇਕੱਲਾ ਹੀ ਆਪਣੇ ਨਾਲ ਵੇਖਿਆ।
9 Coming down the mountain, he ordered them to tell no one what they'd seen until the Son of Man rose from the dead. ਜਦੋਂ ਉਹ ਪਹਾੜੋਂ ਉੱਤਰੇ ਆਉਂਦੇ ਸਨ ਤਾਂ ਉਸ ਨੇ ਉਨ੍ਹਾਂ ਨੂੰ ਹੁਕਮ ਕੀਤਾ ਕਿ ਜਦ ਤੱਕ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ, ਤਦ ਤੱਕ ਜੋ ਕੁਝ ਤੁਸੀਂ ਵੇਖਿਆ ਕਿਸੇ ਨੂੰ ਨਾ ਦੱਸਣਾ।
10 So they kept the matter to themselves, questioning what rising from the dead could mean. ਅਤੇ ਉਹ ਉਸ ਗੱਲ ਨੂੰ ਆਪਣੇ ਹੀ ਵਿੱਚ ਰੱਖ ਕੇ ਇੱਕ ਦੂਜੇ ਨਾਲ ਚਰਚਾ ਕਰਨ ਲੱਗੇ ਜੋ ਮੁਰਦਿਆਂ ਵਿੱਚੋਂ ਜੀ ਉੱਠਣ ਦਾ ਕੀ ਅਰਥ ਹੈ?
11 And they asked him, "Why do the scribes say that Elijah must come first?" ਅਤੇ ਉਨ੍ਹਾਂ ਨੇ ਉਸ ਅੱਗੇ ਅਰਜ਼ ਕੀਤੀ ਕਿ ਉਪਦੇਸ਼ਕ ਕਿਉਂ ਆਖਦੇ ਹਨ ਕਿ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ?
12 He said, "Elijah does come first and restores everything. Then why is it written the Son of Man must suffer much and be treated with contempt? ਉਸ ਨੇ ਉਨ੍ਹਾਂ ਨੂੰ ਉਤਰ ਦਿੱਤਾ ਕਿ ਏਲੀਯਾਹ ਤਾਂ ਠੀਕ ਪਹਿਲਾਂ ਆਣ ਕੇ ਸਭ ਕੁਝ ਬਹਾਲ ਕਰੇਗਾ, ਪਰ ਮਨੁੱਖ ਦੇ ਪੁੱਤਰ ਦੇ ਹੱਕ ਵਿੱਚ ਇਹ ਕਿਉਂ ਲਿਖਿਆ ਹੈ ਜੋ ਉਹ ਬਹੁਤ ਦੁੱਖ ਝੱਲੇਗਾ ਅਤੇ ਤੁੱਛ ਗਿਣਿਆ ਜਾਵੇਗਾ?
13 But I tell you, Elijah has come, and they did to him whatever they pleased, as it is written about him." ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਏਲੀਯਾਹ ਤਾਂ ਆ ਚੁੱਕਿਆ, ਨਾਲੇ ਜਿਵੇਂ ਉਹ ਦੇ ਹੱਕ ਵਿੱਚ ਲਿਖਿਆ ਹੈ, ਉਨ੍ਹਾਂ ਨੇ ਉਹ ਦੇ ਨਾਲ ਜੋ ਚਾਹਿਆ ਸੋਈ ਕੀਤਾ।
14 Coming to the other disciples, they saw a large crowd around the disciples, and scribes arguing with them. ਜਦੋਂ ਪ੍ਰਭੂ ਯਿਸੂ ਚੇਲਿਆਂ ਦੇ ਕੋਲ ਆਏ ਤਾਂ ਉਨ੍ਹਾਂ ਦੇ ਚੁਫ਼ੇਰੇ ਵੱਡੀ ਭੀੜ ਅਤੇ ਉਨ੍ਹਾਂ ਨਾਲ ਉਪਦੇਸ਼ਕਾਂ ਨੂੰ ਵਾਦ-ਵਿਵਾਦ ਕਰਦੇ ਵੇਖਿਆ।
15 As soon as the whole crowd saw Jesus, they were astonished and ran to greet him. ਅਤੇ ਝੱਟ ਸਾਰੀ ਭੀੜ ਉਹ ਨੂੰ ਵੇਖ ਕੇ ਹੈਰਾਨ ਹੋਈ ਅਤੇ ਲੋਕ ਉਸ ਦੇ ਕੋਲ ਭੱਜੇ ਅਤੇ ਉਸਦਾ ਸਵਾਗਤ ਕੀਤਾ।
16 He asked them, "What are you arguing about with the scribes?" ਤਦ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਇਨ੍ਹਾਂ ਨਾਲ ਕੀ ਸਵਾਲ-ਜ਼ਵਾਬ ਕਰਦੇ ਹੋ?
17 Someone in the crowd answered him, "Teacher, I brought my son to you; he has a spirit that won't let him speak. ਤਾਂ ਭੀੜ ਵਿੱਚੋਂ ਇੱਕ ਨੇ ਉਹ ਨੂੰ ਉੱਤਰ ਦਿੱਤਾ, ਗੁਰੂ ਜੀ ਮੈਂ ਆਪਣਾ ਪੁੱਤਰ ਜਿਹ ਨੂੰ ਗੂੰਗੀ ਆਤਮਾ ਚਿੰਬੜੀ ਹੋਈ ਹੈ, ਤੇਰੇ ਕੋਲ ਲਿਆਇਆ ਹਾਂ।
18 Whenever it seizes him, it throws him down. He foams at the mouth, grinds his teeth, and stiffens. I asked your disciples to drive it out, but they couldn't." ਅਤੇ ਉਹ ਜਿੱਥੇ ਕਿਤੇ ਉਸ ਨੂੰ ਫੜਦੀ ਹੈ ਉਸ ਨੂੰ ਪਟਕਾ ਦਿੰਦੀ ਹੈ ਅਤੇ ਉਹ ਝੱਗ ਛੱਡਦਾ ਅਤੇ ਦੰਦ ਪੀਂਹਦਾ ਅਤੇ ਕਮਜ਼ੋਰ ਹੁੰਦਾ ਜਾਂਦਾ ਹੈ, ਅਤੇ ਮੈਂ ਤੇਰੇ ਚੇਲਿਆਂ ਨੂੰ ਕਿਹਾ ਸੀ ਜੋ ਉਹ ਨੂੰ ਕੱਢ ਦੇਣ ਪਰ ਉਹ ਨਾ ਕੱਢ ਸਕੇ।
19 He replied, "You unbelieving generation, how long must I stay with you? How long must I endure you? Bring him to me." ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਹੇ ਅਵਿਸ਼ਵਾਸੀ ਲੋਕੋ, ਮੈਂ ਕਦ ਤੱਕ ਤੁਹਾਡੇ ਨਾਲ ਰਹਾਂਗਾ? ਅਤੇ ਕਦ ਤੱਕ ਤੁਹਾਡੀ ਸਹਾਂਗਾ? ਉਹ ਨੂੰ ਮੇਰੇ ਕੋਲ ਲਿਆਓ!
20 They brought the boy to him. Seeing Jesus, the spirit instantly convulsed him; he fell to the ground, thrashing and foaming at the mouth. ਉਹ ਉਸ ਨੂੰ ਪ੍ਰਭੂ ਯਿਸੂ ਦੇ ਕੋਲ ਲਿਆਏ ਅਤੇ ਜਦੋਂ ਉਸ ਨੇ ਉਹ ਨੂੰ ਵੇਖਿਆ ਤਾਂ ਦੁਸ਼ਟ ਆਤਮਾ ਨੇ ਉਸੇ ਸਮੇਂ ਉਹ ਨੂੰ ਬਹੁਤ ਮਰੋੜਿਆ ਅਤੇ ਉਹ ਉਸੇ ਸਮੇਂ ਡਿੱਗ ਪਿਆ ਅਤੇ ਝੱਗ ਛੱਡਦਾ ਹੋਇਆ ਲੇਟਣ ਲੱਗਾ।
21 Jesus asked the boy's father, "How long has this been happening to him?" "From childhood," he said. ਉਸ ਨੇ ਉਹ ਦੇ ਪਿਤਾ ਨੂੰ ਪੁੱਛਿਆ, ਇਸ ਦਾ ਇਹ ਹਾਲ ਕਦੋਂ ਤੋਂ ਹੈ? ਉਹ ਬੋਲਿਆ, ਛੋਟੇ ਹੁੰਦਿਆਂ ਹੀ ਤੋਂ।
22 "It has often thrown him into fire and water to destroy him. But if you can do anything, pity us and help us." ਅਤੇ ਕਈ ਵਾਰੀ ਉਸ ਨੇ ਇਹ ਨੂੰ ਅੱਗ ਵਿੱਚ ਅਤੇ ਪਾਣੀ ਵਿੱਚ ਵੀ ਸੁੱਟਿਆ ਹੈ ਜੋ ਇਹ ਦਾ ਨਾਸ ਕਰੇ ਪਰ ਜੇ ਤੁਸੀਂ ਕੁਝ ਕਰ ਸਕਦੇ ਹੋ, ਤਾਂ ਸਾਡੇ ਉੱਤੇ ਤਰਸ ਖਾ ਕੇ ਸਾਡੀ ਸਹਾਇਤਾ ਕਰੋ।
23 Jesus said to him, "'If you can'? Everything is possible for the one who believes." ਯਿਸੂ ਨੇ ਉਹ ਨੂੰ ਆਖਿਆ, ਜੇ ਤੁਸੀਂ ਕਰ ਸਕਦੇ ਹੋ ਇਹ ਕੀ ਗੱਲ ਹੈ! ਵਿਸ਼ਵਾਸ ਕਰਨ ਵਾਲਿਆਂ ਦੇ ਲਈ ਸੱਭੋ ਕੁਝ ਹੋ ਸਕਦਾ ਹੈ।
24 Immediately the boy's father cried, "I believe; help my unbelief!" ਉਸੇ ਵੇਲੇ ਉਸ ਬਾਲਕ ਦਾ ਪਿਤਾ ਉੱਚੀ ਅਵਾਜ਼ ਨਾਲ ਕਹਿਣ ਲੱਗਾ, ਮੈਂ ਵਿਸ਼ਵਾਸ ਕਰਦਾ ਹਾਂ, ਤੁਸੀਂ ਮੇਰੇ ਅਵਿਸ਼ਵਾਸ ਦਾ ਹੱਲ ਕਰੋ!
25 Seeing a crowd running together, Jesus rebuked the unclean spirit: "Mute and deaf spirit, I command you—come out of him and never enter him again!" ਜਦੋਂ ਯਿਸੂ ਨੇ ਵੇਖਿਆ ਕਿ ਲੋਕ ਦੌੜ ਕੇ ਇਕੱਠੇ ਹੁੰਦੇ ਜਾਂਦੇ ਹਨ ਤਦ ਉਹ ਨੇ ਅਸ਼ੁੱਧ ਆਤਮਾ ਨੂੰ ਝਿੜਕਿਆ ਅਤੇ ਉਸ ਨੂੰ ਕਿਹਾ, ਹੇ ਗੂੰਗੀ ਬੋਲੀ ਆਤਮਾ ਮੈਂ ਤੈਨੂੰ ਹੁਕਮ ਦਿੰਦਾ ਹਾਂ ਜੋ ਇਸ ਵਿੱਚੋਂ ਨਿੱਕਲ ਜਾ ਅਤੇ ਫੇਰ ਕਦੇ ਇਸ ਵਿੱਚ ਨਾ ਵੜੀਂ!
26 Crying out and convulsing him hard, it came out. He looked like a corpse, so many said, "He's dead." ਤਾਂ ਉਹ ਚੀਕ ਮਾਰ ਕੇ ਅਤੇ ਉਹ ਨੂੰ ਬਹੁਤ ਮਰੋੜ ਮਰਾੜ ਕੇ ਉਸ ਵਿੱਚੋਂ ਨਿੱਕਲ ਗਈ ਅਤੇ ਉਹ ਬਾਲਕ ਮੁਰਦਾ ਜਿਹਾ ਹੋ ਗਿਆ, ਐਥੋਂ ਤੱਕ ਜੋ ਬਹੁਤਿਆਂ ਨੇ ਕਿਹਾ, ਉਹ ਮਰ ਗਿਆ!
27 But Jesus took him by the hand and raised him up, and he stood. ਪਰ ਯਿਸੂ ਨੇ ਉਹ ਦਾ ਹੱਥ ਫੜ੍ਹ ਕੇ ਉਹ ਨੂੰ ਉੱਠਾ ਲਿਆ ਅਤੇ ਉਹ ਉੱਠ ਖੜ੍ਹਾ ਹੋਇਆ।
28 When Jesus had gone indoors, his disciples asked him privately, "Why couldn't we drive it out?" ਜਦੋਂ ਪ੍ਰਭੂ ਯਿਸੂ ਘਰ ਵਿੱਚ ਆਏ ਤਾਂ ਉਹ ਦੇ ਚੇਲਿਆਂ ਨੇ ਇਕਾਂਤ ਵਿੱਚ ਉਹ ਦੇ ਕੋਲ ਅਰਜ਼ ਕੀਤੀ ਕਿ ਅਸੀਂ ਉਹ ਨੂੰ ਕਿਉਂ ਨਾ ਕੱਢ ਸਕੇ?
29 He told them, "This kind can come out only by prayer." ਉਸ ਨੇ ਉਨ੍ਹਾਂ ਨੂੰ ਕਿਹਾ ਕਿ ਅਜਿਹੀ ਕਿਸਮ ਦੇ ਬੁਰੇ ਆਤਮੇ, ਪ੍ਰਾਰਥਨਾ ਅਤੇ ਵਰਤ ਤੋਂ ਬਿਨ੍ਹਾਂ ਨਹੀਂ ਨਿੱਕਲ ਸਕਦੇ।
30 They left there and passed through Galilee. Jesus did not want anyone to know where they were, ਫੇਰ ਉਹ ਉੱਥੋਂ ਤੁਰ ਪਏ, ਅਤੇ ਗਲੀਲ ਵਿੱਚੋਂ ਦੀ ਲੰਘ ਗਏ ਅਤੇ ਉਹ ਨਹੀਂ ਚਾਹੁੰਦਾ ਸੀ ਜੋ ਕਿਸੇ ਨੂੰ ਖ਼ਬਰ ਹੋਵੇ।
31 because he was teaching his disciples, telling them, "The Son of Man is being handed into human hands. They will kill him, and three days later he will rise." ਇਸ ਲਈ ਕਿ ਉਹ ਆਪਣੇ ਚੇਲਿਆਂ ਨੂੰ ਸਿਖਾਉਂਦਾ ਅਤੇ ਉਨ੍ਹਾਂ ਨੂੰ ਕਹਿੰਦਾ ਸੀ ਕਿ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ, ਅਤੇ ਉਹ ਉਸ ਨੂੰ ਮਾਰ ਸੁੱਟਣਗੇ ਅਤੇ ਮਾਰੇ ਜਾਣ ਤੋਂ ਤਿੰਨ ਦਿਨ ਪਿੱਛੋਂ ਉਹ ਫਿਰ ਜੀ ਉੱਠੇਗਾ।
32 But they did not understand what he meant, and they were afraid to ask him. ਉਨ੍ਹਾਂ ਨੇ ਇਹ ਗੱਲ ਨਾ ਸਮਝੀ ਪਰ ਉਹ ਦੇ ਪੁੱਛਣ ਤੋਂ ਡਰਦੇ ਸਨ।
33 They came to Capernaum. In the house he asked them, "What were you arguing about on the way?" ਫੇਰ ਉਹ ਕਫ਼ਰਨਾਹੂਮ ਵਿੱਚ ਆਏ ਅਤੇ ਜਦੋਂ ਉਹ ਘਰ ਵਿੱਚ ਸੀ ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਸੀਂ ਰਾਹ ਵਿੱਚ ਕੀ ਗੱਲਬਾਤ ਕਰਦੇ ਸੀ?
34 But they were silent, since they had argued along the way about who was greatest. ਪਰ ਉਹ ਚੁੱਪ ਹੀ ਰਹੇ ਇਸ ਲਈ ਜੋ ਉਨ੍ਹਾਂ ਨੇ ਰਾਹ ਵਿੱਚ ਇੱਕ ਦੂਜੇ ਨਾਲ ਇਹ ਬਹਿਸ ਕੀਤੀ ਸੀ, ਜੋ ਸਾਡੇ ਵਿੱਚੋਂ ਵੱਡਾ ਕੌਣ ਹੈ?
35 He sat down, called the Twelve, and told them, "Anyone who wants to be first must be last of all and servant of all." ਫੇਰ ਉਹ ਨੇ ਬੈਠ ਕੇ ਉਨ੍ਹਾਂ ਬਾਰਾਂ ਨੂੰ ਸੱਦਿਆ ਅਤੇ ਉਨ੍ਹਾਂ ਨੂੰ ਕਿਹਾ, ਜੇ ਕੋਈ ਵੱਡਾ ਹੋਣਾ ਚਾਹੇ ਤਾਂ ਉਹ ਸਭਨਾਂ ਤੋਂ ਛੋਟਾ ਅਤੇ ਸਭਨਾਂ ਦਾ ਸੇਵਕ ਬਣੇ।
36 He took a little child, stood him among them, took the child in his arms, and said to them: ਅਤੇ ਇੱਕ ਛੋਟੇ ਬਾਲਕ ਨੂੰ ਲੈ ਕੇ ਉਸ ਨੂੰ ਉਨ੍ਹਾਂ ਦੇ ਵਿਚਕਾਰ ਖੜ੍ਹਾ ਕੀਤਾ। ਫੇਰ ਉਸ ਨੂੰ ਗੋਦੀ ਚੁੱਕ ਕੇ ਉਨ੍ਹਾਂ ਨੂੰ ਕਿਹਾ,
37 "Whoever accepts one of these little children in my name accepts me; whoever accepts me accepts not me but the one who sent me." ਜੋ ਕੋਈ ਮੇਰੇ ਨਾਮ ਕਰ ਕੇ ਅਜਿਹਿਆਂ ਬਾਲਕਾਂ ਵਿੱਚੋਂ ਇੱਕ ਨੂੰ ਕਬੂਲ ਕਰੇ ਸੋ ਮੈਨੂੰ ਕਬੂਲ ਕਰਦਾ ਹੈ ਅਤੇ ਜੋ ਕੋਈ ਮੈਨੂੰ ਕਬੂਲ ਕਰੇ ਸੋ ਮੈਨੂੰ ਨਹੀਂ ਸਗੋਂ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।
38 John said to him, "Teacher, we saw someone driving out demons in your name and tried to stop him, since he doesn't follow us." ਯੂਹੰਨਾ ਨੇ ਉਸ ਨੂੰ ਆਖਿਆ, ਗੁਰੂ ਜੀ, ਅਸੀਂ ਇੱਕ ਮਨੁੱਖ ਨੂੰ ਤੇਰੇ ਨਾਮ ਨਾਲ ਭੂਤ ਕੱਢਦੇ ਵੇਖਿਆ ਅਤੇ ਉਹ ਨੂੰ ਰੋਕਿਆ ਕਿਉਂਕਿ ਉਹ ਸਾਡੇ ਪਿੱਛੇ ਨਹੀਂ ਚੱਲਦਾ।
39 But Jesus said, "Don't stop him—no one who does a miracle in my name can soon speak evil of me. ਪਰ ਯਿਸੂ ਨੇ ਉਨ੍ਹਾ ਨੂੰ ਕਿਹਾ, ਉਹ ਨੂੰ ਨਾ ਰੋਕੋ ਕਿਉਂਕਿ ਅਜਿਹਾ ਕੋਈ ਨਹੀਂ ਜੋ ਮੇਰਾ ਨਾਮ ਲੈ ਕੇ ਚਮਤਕਾਰ ਕਰੇ ਅਤੇ ਛੇਤੀ ਮੈਨੂੰ ਬੁਰਾ ਕਹਿ ਸਕੇ।
40 For whoever is not against us is for us. ਜਿਹੜਾ ਸਾਡੇ ਵਿਰੁੱਧ ਨਹੀਂ ਉਹ ਸਾਡੀ ਵੱਲ ਹੈ।
41 Truly I tell you, whoever gives you a cup of water to drink because you belong to Christ will never lose his reward. ਇਸ ਲਈ ਕਿ ਜਿਹੜਾ ਤੁਹਾਨੂੰ ਇੱਕ ਗਿਲਾਸ ਪਾਣੀ ਦਾ ਪੀਣ ਨੂੰ ਦੇਵੇ ਇਸ ਕਰ ਕੇ ਜੋ ਤੁਸੀਂ ਮਸੀਹ ਦੇ ਹੋ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾਏ ਬਿਨ੍ਹਾਂ ਕਦੇ ਨਾ ਰਹੇਗਾ।
42 Whoever trips up one of these little ones who believe in me—better for him to have a large millstone hung around his neck and be thrown into the sea. ਅਤੇ ਜੋ ਕੋਈ ਇਹਨਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ ਇੱਕ ਨੂੰ ਠੋਕਰ ਖੁਆਵੇ ਉਹ ਦੇ ਲਈ ਭਲਾ ਹੁੰਦਾ ਜੋ ਚੱਕੀ ਦਾ ਪੁੜ ਉਹ ਦੇ ਗਲ਼ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ!
43 If your hand trips you up, cut it off. Better to enter life maimed than with two hands to go into hell, into the unquenchable fire. ਅਤੇ ਜੇ ਤੇਰਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ। ਟੁੰਡਾ ਹੋ ਕੇ ਜੀਉਣ ਵਿੱਚ ਵੜਨਾ, ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਹੱਥ ਹੁੰਦਿਆਂ ਤੂੰ ਨਰਕ ਵਿੱਚ ਉਸ ਅੱਗ ਵਿੱਚ ਜਾਵੇਂ, ਜਿਹੜੀ ਬੁਝਣ ਵਾਲੀ ਨਹੀਂ।
44 Not in this edition ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ।
45 If your foot trips you up, cut it off. Better to enter life lame than be thrown into hell with two feet. ਅਤੇ ਜੇ ਤੇਰਾ ਪੈਰ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਕੇ ਸੁੱਟ ਦੇ। ਲੰਗੜਾ ਹੋ ਕੇ ਜੀਉਣ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਪੈਰ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ।
46 Not in this edition ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ।
47 If your eye trips you up, throw it out. Better to enter the kingdom of our Father with one eye than be thrown into hell with two, ਅਤੇ ਜੇ ਤੇਰੀ ਅੱਖ ਤੇਰੇ ਤੋਂ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ। ਇੱਕ ਅੱਖ ਨਾਲ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਤੇਰੇ ਲਈ ਇਸ ਨਾਲੋਂ ਚੰਗਾ ਹੈ, ਜੋ ਦੋ ਅੱਖਾਂ ਹੁੰਦਿਆਂ ਤੂੰ ਨਰਕ ਵਿੱਚ ਸੁੱਟਿਆ ਜਾਵੇਂ।
48 where 'their worm never dies and the fire never goes out.' ਉੱਥੋਂ ਦਾ ਕੀੜਾ ਕਦੇ ਨਹੀਂ ਮਰਦਾ ਅਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਦੀ।
49 For everyone will be salted with fire. ਕਿਉਂਕਿ ਹਰ ਇੱਕ ਜਨ ਅੱਗ ਨਾਲ ਸਲੂਣਾ ਕੀਤਾ ਜਾਵੇਗਾ।
50 Salt is good, but if it loses its saltiness, how can you season it again? Keep salt among yourselves, and be at peace with each other." ਲੂਣ ਚੰਗਾ ਹੈ, ਪਰ ਜੇ ਲੂਣ ਬੇਸੁਆਦ ਜੋ ਜਾਏ ਤਾਂ ਤੁਸੀਂ ਉਹ ਨੂੰ ਕਿਵੇਂ ਸਲੂਣਾ ਕਰੋਗੇ? ਇਸ ਲਈ ਆਪਣੇ ਵਿੱਚ ਲੂਣ ਰੱਖੋ ਅਤੇ ਇੱਕ ਦੂਜੇ ਨਾਲ ਮੇਲ-ਮਿਲਾਪ ਰੱਖੋ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]