Skip to content
The Believer's Library

Indian Revised Version (IRV) Punjabi - 2019

Matthew 3 IRVPun

Show IRVPun only
Verse × ×
1 In those days John the Baptist came, preaching in the wilderness of Judea, ਉਹਨਾਂ ਦਿਨਾਂ ਵਿੱਚ ਯੂਹੰਨਾ ਬਪਤਿਸਮਾ ਦੇਣ ਵਾਲਾ, ਯਹੂਦਿਯਾ ਦੇ ਉਜਾੜ ਵਿੱਚ ਪਰਚਾਰ ਕਰਦੇ ਹੋਏ ਆਖਣ ਲੱਗਾ,
2 "Repent, for the kingdom of our Father has come near." ਤੋਬਾ ਕਰੋ, ਕਿਉਂ ਜੋ ਸਵਰਗ ਰਾਜ ਨੇੜੇ ਹੈ।
3 This is the one Isaiah the prophet spoke of, saying: "A voice calling out in the wilderness: Prepare the way of the Lord, make his paths straight." ਇਹ ਉਹੀ ਹੈ ਜਿਹ ਦੇ ਬਾਰੇ ਯਸਾਯਾਹ ਨਬੀ ਨੇ ਆਖਿਆ ਸੀ, ਉਜਾੜ ਵਿੱਚ ਪੁਕਾਰਨ ਵਾਲੇ ਦੀ ਅਵਾਜ਼, ਕਿ ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਉਹ ਦੇ ਰਾਹਾਂ ਨੂੰ ਸਿੱਧੇ ਕਰੋ।
4 John wore clothes of camel hair, with a leather belt around his waist; his food was locusts and wild honey. ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸਨ, ਚਮੜੇ ਦੀ ਪੇਟੀ ਉਸ ਦੇ ਲੱਕ ਨਾਲ ਬੰਨ੍ਹੀ ਹੋਈ ਸੀ, ਅਤੇ ਉਹ ਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਦ ਸੀ l
5 Then Jerusalem and all Judea and all the region around the Jordan went out to him, ਤਦ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਅਤੇ ਯਰਦਨ ਦੇ ਆਲੇ-ਦੁਆਲੇ ਦੇ ਰਹਿਣ ਵਾਲੇ ਸਾਰੇ ਲੋਕ ਉਹ ਦੇ ਕੋਲ ਆਉਂਦੇ ਸਨ।
6 and they were baptized by him in the Jordan River, confessing their sins. ਅਤੇ ਆਪਣੇ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ।
7 Seeing many Pharisees and Sadducees coming to be baptized, he said to them, "You brood of vipers! Who warned you to flee the coming wrath? ਪਰ ਜਦ ਉਹ ਨੇ ਵੇਖਿਆ ਜੋ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਹੁਤ ਸਾਰੇ ਉਸ ਤੋਂ ਬਪਤਿਸਮਾ ਲੈਣ ਨੂੰ ਆਉਂਦੇ ਹਨ, ਤਾਂ ਉਨ੍ਹਾਂ ਨੂੰ ਆਖਿਆ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ?”
8 Bear fruit, then, worthy of repentance. ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ।
9 Don't presume to say to yourselves, 'Abraham is our father,' for I tell you: our Father can raise up children for Abraham from these stones. ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ।
10 The axe already lies at the root of the trees, so every tree not bearing good fruit is cut down and thrown into the fire. ਅਤੇ ਹੁਣ ਕੁਹਾੜਾ ਰੁੱਖਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ, ਸੋ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ, ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।
11 "I baptize you with water for repentance, but the one coming after me is stronger than I am—I'm not worthy to carry his sandals. He will baptize you with the Holy Spirit and fire. ਮੈਂ ਤਾਂ ਤੁਹਾਨੂੰ ਮਨ ਫ਼ਿਰਾਉਣ ਦੇ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਜਿਹੜਾ ਮੇਰੇ ਮਗਰੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਵੀ ਬਲਵੰਤ ਹੈ, ਮੈਂ ਉਹ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
12 His winnowing fork is in his hand; he'll clear his threshing floor, gather his wheat into the barn, but burn the chaff with fire that never goes out." ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਆਪਣੀ ਕਣਕ ਨੂੰ ਗੋਦਾਮ ਵਿੱਚ ਜਮਾਂ ਕਰੇਗਾ, ਪਰ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ।
13 Then Jesus came from Galilee to the Jordan to John, to be baptized by him. ਤਦ ਯਿਸੂ ਗਲੀਲ ਤੋਂ ਯਰਦਨ ਦੇ ਕੰਢੇ, ਯੂਹੰਨਾ ਕੋਲ ਉਸ ਦੇ ਹੱਥੋਂ ਬਪਤਿਸਮਾ ਲੈਣ ਨੂੰ ਆਇਆ।
14 But John tried to stop him: "I need baptism from you, yet you come to me?" ਪਰ ਯੂਹੰਨਾ ਨੇ ਇਹ ਕਹਿ ਕਿ ਉਸ ਨੂੰ ਰੋਕਿਆ, ਕਿ ਮੈਨੂੰ ਤਾਂ ਤੇਰੇ ਕੋਲੋਂ ਬਪਤਿਸਮਾ ਲੈਣ ਦੀ ਜ਼ਰੂਰਤ ਹੈ ਪਰ ਤੂੰ ਮੇਰੇ ਕੋਲ ਆਇਆ ਹੈਂ?
15 Jesus replied to him, "Allow it now, for this is how we must fulfill all righteousness." So John allowed him. ਪਰ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੁਣ ਅਜਿਹਾ ਹੋਣਾ ਯੋਗ ਹੈ ਜੋ ਸਾਰੀ ਧਾਰਮਿਕਤਾ ਨੂੰ ਇਸੇ ਤਰ੍ਹਾਂ ਪੂਰਾ ਕਰੀਏ। ਤਦ ਉਸ ਨੇ ਅਜਿਹਾ ਹੋਣ ਦਿੱਤਾ।
16 After Jesus was baptized, he came up out of the water at once, and suddenly the heavens opened to him; he saw the Spirit of our Father coming down like a dove and settling on him. ਜਦ ਯਿਸੂ ਬਪਤਿਸਮਾ ਲੈਣ ਤੋਂ ਬਾਅਦ ਪਾਣੀ ਤੋਂ ਉੱਪਰ ਆਇਆ ਅਤੇ ਵੇਖੋ, ਅਕਾਸ਼ ਉਹ ਦੇ ਲਈ ਖੁੱਲ੍ਹ ਗਿਆ ਅਤੇ ਉਹ ਨੇ ਪਰਮੇਸ਼ੁਰ ਦਾ ਆਤਮਾ ਘੁੱਗੀ ਵਾਂਗੂੰ ਉੱਤਰਦਿਆਂ ਅਤੇ ਆਪਣੇ ਉੱਤੇ ਆਉਂਦਿਆਂ ਦੇਖਿਆ।
17 Then a voice from heaven said, "This is my Son, the one I love; I delight in him." ਅਤੇ ਵੇਖੋ ਇਹ ਸਵਰਗੀ ਬਾਣੀ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਬਹੁਤ ਖੁਸ਼ ਹਾਂ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]