Skip to content
The Believer's Library

Indian Revised Version (IRV) Punjabi - 2019

Matthew 4 IRVPun

Show IRVPun only
Verse × ×
1 Then the Holy Spirit led Jesus into the wilderness to be tempted by the devil. ਤਦ ਯਿਸੂ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਗਿਆ ਕਿ ਸ਼ੈਤਾਨ ਕੋਲੋਂ ਉਸ ਨੂੰ ਪਰਤਾਇਆ ਜਾਵੇ।
2 And after fasting forty days and forty nights, he was hungry. ਜਦ ਉਸ ਨੇ ਚਾਲ੍ਹੀ ਦਿਨ ਅਤੇ ਰਾਤ ਵਰਤ ਰੱਖਿਆ ਤਾਂ ਅੰਤ ਵਿੱਚ ਉਹ ਨੂੰ ਭੁੱਖ ਲੱਗੀ।
3 The tempter came and said, "If you're the Son of God, tell these stones to become bread." ਤਦ ਸ਼ੈਤਾਨ ਨੇ ਆ ਕੇ ਉਸ ਨੂੰ ਆਖਿਆ, ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਆਖ ਜੋ ਇਹ ਪੱਥਰ ਰੋਟੀਆਂ ਬਣ ਜਾਣ।
4 But he answered, "It is written, 'People do not live by bread alone, but by every word from our Father's mouth.'" ਪਰ ਉਹ ਨੇ ਉੱਤਰ ਦਿੱਤਾ, ਜੋ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ, ਪਰ ਹਰੇਕ ਬਚਨ ਨਾਲ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿੱਕਲਦਾ ਹੈ।
5 Then the devil took him into the holy city, stood him on the temple's highest point, ਫਿਰ ਸ਼ੈਤਾਨ, ਉਹ ਨੂੰ ਪਵਿੱਤਰ ਸ਼ਹਿਰ ਵਿੱਚ ਲੈ ਗਿਆ ਅਤੇ ਹੈਕਲ ਦੇ ਸ਼ਿਖਰ ਉੱਤੇ ਖੜ੍ਹਾ ਕਰ ਕੇ ਉਹ ਨੂੰ ਕਿਹਾ,
6 and told him, "If you're God's Son, throw yourself down, since Scripture says, 'He will command his angels about you, and they will carry you on their hands, so you won't strike your foot on a stone.'" ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਆਪਣੇ ਆਪ ਨੂੰ ਹੇਠਾਂ ਡੇਗ ਦੇ ਕਿਉਂ ਜੋ ਲਿਖਿਆ ਹੈ, ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਉਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਕਿਤੇ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰਾਂ ਨੂੰ ਸੱਟ ਲੱਗੇ।
7 Jesus said to him, "Again it is written, 'You must not put your Father to the test.'" ਯਿਸੂ ਨੇ ਉਸ ਨੂੰ ਆਖਿਆ, ਇਹ ਵੀ ਲਿਖਿਆ ਹੈ ਜੋ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਪ੍ਰੀਖਿਆ ਨਾ ਲੈ।
8 Again the devil took him to a very high mountain and showed him all the world's kingdoms and their glory. ਫਿਰ ਸ਼ੈਤਾਨ ਉਹ ਨੂੰ ਇੱਕ ਪਹਾੜ ਦੀ ਚੋਟੀ ਉੱਤੇ ਲੈ ਗਿਆ ਅਤੇ ਸੰਸਾਰ ਦੀਆਂ ਸਾਰੀਆਂ ਪਾਤਸ਼ਾਹੀਆਂ ਅਤੇ ਉਨ੍ਹਾਂ ਦਾ ਪ੍ਰਤਾਪ ਉਹ ਨੂੰ ਵਿਖਾਇਆ
9 He said to him, "All these I will give you, if you bow down and worship me." ਅਤੇ ਉਹ ਨੂੰ ਕਿਹਾ, ਜੇ ਤੂੰ ਝੁੱਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦਿਆਂਗਾ।
10 Then Jesus told him, "Get away, Satan! For Scripture says, 'Worship your Father, and serve only him.'" ਤਦ ਯਿਸੂ ਨੇ ਉਸ ਨੂੰ ਕਿਹਾ, ਹੇ ਸ਼ੈਤਾਨ ਦੂਰ ਹੋ ਜਾ! ਕਿਉਂ ਜੋ ਲਿਖਿਆ ਹੈ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸੇ ਇਕੱਲੇ ਦੀ ਬੰਦਗੀ ਕਰ।
11 Then the devil left him, and suddenly angels came and took care of him. ਤਦ ਸ਼ੈਤਾਨ ਉਹ ਦੇ ਕੋਲੋਂ ਚਲਿਆ ਗਿਆ ਅਤੇ ਵੇਖੋ ਸਵਰਗ ਦੂਤ ਕੋਲ ਆ ਕੇ ਉਹ ਦੀ ਸੇਵਾ ਟਹਿਲ ਕਰਨ ਲੱਗੇ।
12 Now when he heard that John had been arrested, he withdrew into Galilee. ਜਦੋਂ ਯਿਸੂ ਨੇ ਸੁਣਿਆ ਕਿ ਯੂਹੰਨਾ ਫੜ੍ਹਿਆ ਗਿਆ ਤਦ ਉਹ ਗਲੀਲ ਨੂੰ ਤੁਰ ਪਿਆ।
13 He left Nazareth and settled in Capernaum, by the sea, in the territory of Zebulun and Naphtali, ਅਤੇ ਨਾਸਰਤ ਨੂੰ ਛੱਡ ਕੇ ਕਫ਼ਰਨਾਹੂਮ ਵਿੱਚ ਰਹਿਣ ਲੱਗਿਆ, ਜਿਹੜਾ ਝੀਲ ਦੇ ਕੰਢੇ ਜ਼ਬੂਲੁਨ ਅਤੇ ਨਫ਼ਥਾਲੀ ਦੇ ਇਲਾਕੇ ਵਿੱਚ ਹੈ।
14 so that what was spoken by the prophet Isaiah might be fulfilled: ਕਿ ਯਸਾਯਾਹ ਨਬੀ ਦਾ ਵਾਕ ਪੂਰਾ ਹੋਵੇ ਕਿ
15 "The land of Zebulun and the land of Naphtali, the way of the sea, beyond the Jordan, Galilee of the Gentiles, ਜ਼ਬੂਲੁਨ ਦੀ ਧਰਤੀ ਅਤੇ ਨਫ਼ਤਾਲੀ ਦੀ ਧਰਤੀ, ਸਮੁੰਦਰ ਦੀ ਰਾਹ, ਯਰਦਨੋਂ ਪਾਰ, ਪਰਾਈਆਂ ਕੌਮਾਂ ਦੀ ਗਲੀਲ
16 the people dwelling in darkness have seen a great light, and for those dwelling in the region and shadow of death, on them a light has dawned." ਜਿਹੜੇ ਲੋਕ ਹਨੇਰੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਦੇਸ ਅਤੇ ਸਾਯੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਲਈ ਚਾਨਣ ਪਰਗਟ ਹੋਇਆ।
17 From that time Jesus began to preach, saying, "Repent, for the kingdom of our Father is near." ਉਸੇ ਵੇਲੇ ਤੋਂ ਯਿਸੂ ਪਰਚਾਰ ਕਰਨ ਅਤੇ ਕਹਿਣ ਲੱਗਾ, ਤੋਬਾ ਕਰੋ ਕਿਉਂ ਜੋ ਸਵਰਗ ਰਾਜ ਨੇੜੇ ਆਇਆ ਹੈ।
18 Walking by the Sea of Galilee, he saw two brothers, Simon called Peter and his brother Andrew, casting a net into the sea—they were fishermen. ਗਲੀਲ ਦੀ ਝੀਲ ਦੇ ਕੰਢੇ ਫਿਰਦਿਆਂ ਹੋਇਆਂ ਉਸ ਨੇ ਦੋ ਭਰਾਵਾਂ ਅਰਥਾਤ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਹ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ ਕਿਉਂ ਜੋ ਉਹ ਮਛਵਾਰੇ ਸਨ।
19 And he said to them, "Follow me, and I will make you fishers of people." ਅਤੇ ਉਨ੍ਹਾਂ ਨੂੰ ਆਖਿਆ, ਮੇਰੇ ਪਿੱਛੇ ਆਓ ਅਤੇ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ।
20 Immediately they left their nets and followed him. ਉਹ ਉਸੇ ਵੇਲੇ ਜਾਲ਼ਾਂ ਨੂੰ ਛੱਡ ਕੇ ਉਸ ਦੇ ਮਗਰ ਹੋ ਤੁਰੇ।
21 Going on from there, he saw two more brothers—James son of Zebedee and John his brother—in the boat with their father Zebedee, mending nets, and called them. ਅਤੇ ਉੱਥੋਂ ਅੱਗੇ ਜਾ ਕੇ ਉਹ ਨੇ ਹੋਰ ਦੋ ਭਰਾਵਾਂ ਅਰਥਾਤ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਵੇਖਿਆ ਜੋ ਆਪਣੇ ਪਿਤਾ ਦੇ ਨਾਲ ਬੇੜੀ ਉੱਤੇ ਆਪਣੇ ਜਾਲ਼ਾਂ ਨੂੰ ਸਾਫ਼ ਕਰਦੇ ਸਨ ਅਤੇ ਉਨ੍ਹਾਂ ਨੂੰ ਸੱਦਿਆ।
22 Immediately they left the boat and their father and followed him. ਤਦ ਉਹ ਉਸੇ ਵੇਲੇ ਆਪਣਾ ਸਭ ਕੁਝ ਛੱਡ ਕੇ ਉਹ ਦੇ ਮਗਰ ਹੋ ਤੁਰੇ।
23 He went all through Galilee, teaching in their synagogues, announcing the good news of the kingdom, and healing every disease and sickness among the people. ਯਿਸੂ ਸਾਰੇ ਗਲੀਲ ਵਿੱਚ ਫਿਰਦਾ ਹੋਇਆ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਅਤੇ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ।
24 News of him spread through all Syria. They brought him all who were sick—gripped by various diseases and pains, oppressed by demons, epileptic, paralyzed—and he healed them. ਅਤੇ ਸਾਰੇ ਸੀਰੀਯਾ ਦੇਸ ਵਿੱਚ ਉਹ ਦੀ ਚਰਚਾ ਹੋਣ ਲੱਗ ਪਈ ਅਤੇ ਉਨ੍ਹਾਂ ਸਭਨਾਂ ਰੋਗੀਆਂ ਨੂੰ ਜਿਹੜੇ ਕਈ ਪਰਕਾਰ ਦੇ ਰੋਗਾਂ ਅਤੇ ਦੁੱਖਾਂ ਵਿੱਚ ਫਸੇ ਹੋਏ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਮਿਰਗੀ ਵਾਲਿਆਂ ਅਤੇ ਅਧਰੰਗੀਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਸ ਨੇ ਉਨ੍ਹਾਂ ਨੂੰ ਨਰੋਇਆ ਕੀਤਾ।
25 Large crowds followed him from Galilee, the Decapolis, Jerusalem, Judea, and beyond the Jordan. ਅਤੇ ਵੱਡੀਆਂ ਭੀੜਾਂ ਗਲੀਲ, ਦਿਕਾਪੁਲਿਸ, ਯਰੂਸ਼ਲਮ, ਯਹੂਦਿਯਾ ਅਤੇ ਯਰਦਨ ਦੇ ਪਾਰੋਂ ਉਹ ਦੇ ਮਗਰ ਹੋ ਤੁਰੀਆਂ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]