Skip to content
The Believer's Library

Indian Revised Version (IRV) Punjabi - 2019

Matthew 5 IRVPun

Show IRVPun only
Verse × ×
1 Seeing the crowds, Jesus went up the mountain; when he sat down, his disciples came to him. ਭੀੜ ਨੂੰ ਵੇਖ ਕੇ ਯਿਸੂ ਪਹਾੜ ਉੱਤੇ ਚੜ੍ਹ ਗਿਆ ਅਤੇ ਜਦ ਬੈਠ ਗਿਆ ਤਦ ਚੇਲੇ ਉਸ ਦੇ ਕੋਲ ਆਏ।
2 And he opened his mouth and began to teach them, saying: ਉਹ ਚੇਲਿਆਂ ਨੂੰ ਇਹ ਉਪਦੇਸ਼ ਦੇਣ ਲੱਗਾ:
3 "Blessed are the poor in spirit, for theirs is the kingdom of our Father. ਉਹ ਧੰਨ ਹਨ ਜਿਹੜੇ ਦਿਲ ਦੇ ਗ਼ਰੀਬ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ।
4 Blessed are those who mourn, for they will be comforted. ਉਹ ਧੰਨ ਹਨ ਜਿਹੜੇ ਸੋਗ ਕਰਦੇ ਹਨ, ਕਿਉਂ ਜੋ ਉਹ ਸ਼ਾਂਤ ਕੀਤੇ ਜਾਣਗੇ।
5 Blessed are the meek, for they will inherit the earth. ਉਹ ਧੰਨ ਹਨ ਜਿਹੜੇ ਹਲੀਮ ਹਨ, ਕਿਉਂ ਜੋ ਉਹ ਧਰਤੀ ਦੇ ਵਾਰਿਸ ਹੋਣਗੇ।
6 Blessed are those who hunger and thirst for righteousness, for they will be satisfied. ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਭੁੱਖੇ ਤੇ ਪਿਆਸੇ ਹਨ, ਕਿਉਂ ਜੋ ਉਹ ਰਜਾਏ ਜਾਣਗੇ।
7 Blessed are the merciful, for they will receive mercy. ਉਹ ਧੰਨ ਹਨ ਜਿਹੜੇ ਦਿਆਲੂ ਹਨ, ਕਿਉਂ ਜੋ ਉਨ੍ਹਾਂ ਉੱਤੇ ਦਯਾ ਕੀਤੀ ਜਾਵੇਗੀ।
8 Blessed are the pure in heart, for they will see our Father. ਉਹ ਧੰਨ ਹਨ ਜਿਹਨਾਂ ਦੇ ਮਨ ਸ਼ੁੱਧ ਹਨ, ਕਿਉਂ ਜੋ ਉਹ ਪਰਮੇਸ਼ੁਰ ਨੂੰ ਵੇਖਣਗੇ।
9 Blessed are the peacemakers, for they will be called children of our Father. ਉਹ ਧੰਨ ਹਨ ਜਿਹੜੇ ਮੇਲ-ਮਿਲਾਪ ਕਰਾਉਂਦੇ ਹਨ, ਕਿਉਂ ਜੋ ਉਹ ਪਰਮੇਸ਼ੁਰ ਦੇ ਪੁੱਤਰ ਅਖਵਾਉਣਗੇ।
10 Blessed are those who are persecuted for righteousness' sake, for theirs is the kingdom of our Father. ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਕਾਰਨ ਸਤਾਏ ਜਾਂਦੇ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ।
11 "Blessed are you when people insult, persecute, and lie about every kind of evil against you because of me. ਧੰਨ ਹੋ ਤੁਸੀਂ, ਜਦੋਂ ਲੋਕ ਮੇਰੇ ਕਾਰਨ ਤੁਹਾਨੂੰ ਬੇਇੱਜ਼ਤ ਕਰਨ, ਸਤਾਉਣ ਅਤੇ ਤੁਹਾਡੇ ਵਿਰੁੱਧ ਬੁਰੀਆਂ ਗੱਲਾਂ ਬੋਲਣ ਅਤੇ ਝੂਠੇ ਦੋਸ਼ ਲਾਉਣ।
12 Rejoice and be glad, for your reward is great in heaven, for they persecuted the prophets before you the same way. ਖੁਸ਼ ਹੋਵੋ ਅਤੇ ਅਨੰਦ ਮਨਾਓ, ਕਿਉਂ ਜੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ।
13 "You are the salt of the earth. But if salt loses its taste, how can it be salted again? It's no longer good for anything but being thrown out and trampled by people. ਤੁਸੀਂ ਧਰਤੀ ਦੇ ਲੂਣ ਹੋ! ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਫਿਰ ਕਿਵੇਂ ਸਲੂਣਾ ਕੀਤਾ ਜਾਵੇਗਾ? ਉਹ ਫਿਰ ਬੇਕਾਰ ਹੈ, ਕਿ ਬਾਹਰ ਸੁੱਟਿਆ ਅਤੇ ਮਨੁੱਖਾਂ ਦੇ ਪੈਰਾਂ ਹੇਠ ਮਿੱਧਿਆ ਜਾਵੇ।
14 "You are the light of the world. A city set on a hill cannot be hidden. ਤੁਸੀਂ ਸੰਸਾਰ ਦੇ ਚਾਨਣ ਹੋ। ਜਿਹੜਾ ਨਗਰ ਪਹਾੜ ਉੱਤੇ ਵੱਸਦਾ ਹੈ ਉਹ ਲੁਕਿਆ ਨਹੀਂ ਰਹਿ ਸਕਦਾ।
15 No one lights a lamp and puts it under a basket, but sets it on a stand to light everyone in the house. ਲੋਕ ਦੀਵਾ ਬਾਲ ਕੇ ਟੋਕਰੇ ਹੇਠਾਂ ਨਹੀਂ ਰੱਖਦੇ ਸਗੋਂ ਦੀਵਟ ਉੱਤੇ ਰੱਖਦੇ ਹਨ ਤਾਂ ਜੋ ਜਿਹੜੇ ਘਰ ਵਿੱਚ ਹਨ ਉਹਨਾਂ ਨੂੰ ਚਾਨਣ ਦੇਵੇ।
16 Likewise, let your light shine before people, so they see your good works and glorify your Father in heaven. ਤੁਹਾਡਾ ਚਾਨਣ ਲੋਕਾਂ ਦੇ ਸਾਹਮਣੇ ਅਜਿਹਾ ਚਮਕੇ ਕਿ ਉਹ ਤੁਹਾਡੇ ਚੰਗੇ ਕੰਮਾਂ ਨੂੰ ਵੇਖ ਕੇ ਤੁਹਾਡੇ ਪਿਤਾ ਦੀ ਵਡਿਆਈ ਕਰਨ, ਜਿਹੜਾ ਸਵਰਗ ਵਿੱਚ ਹੈ।
17 "Don't think I came to abolish the Law or the Prophets—I didn't come to abolish them, but to fulfill them. ਇਹ ਨਾ ਸੋਚੋ ਕਿ ਮੈਂ ਮੂਸਾ ਦੀ ਬਿਵਸਥਾ ਜਾਂ ਨਬੀਆਂ ਦੇ ਉਪਦੇਸ਼ ਨੂੰ ਰੱਦ ਕਰਨ ਆਇਆ ਹਾਂ। ਮੈਂ ਰੱਦ ਕਰਨ ਨਹੀਂ ਸਗੋਂ ਪੂਰਾ ਕਰਨ ਆਇਆ ਹਾਂ।
18 For truly I tell you: until heaven and earth pass, not one letter, not one stroke, will pass from the Law until everything is done. ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਅਕਾਸ਼ ਅਤੇ ਧਰਤੀ ਟਲ ਨਾ ਜਾਣ, ਬਿਵਸਥਾ ਵਿੱਚੋਂ ਇੱਕ ਅੱਖਰ ਜਾਂ ਇੱਕ ਬਿੰਦੀ ਵੀ ਨਾ ਟਲੇਗੀ, ਜਦ ਤੱਕ ਸਭ ਕੁਝ ਪੂਰਾ ਨਾ ਹੋਵੇ।
19 So whoever breaks one of these least commands and teaches others the same will be called least in the kingdom of our Father; but whoever keeps and teaches them will be called great in the kingdom of our Father. ਸੋ ਜੋ ਕੋਈ ਇਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਦੀ ਵੀ ਉਲੰਘਣਾ ਕਰੇ ਅਤੇ ਇਸੇ ਤਰ੍ਹਾਂ ਦੂਜਿਆਂ ਨੂੰ ਸਿਖਾਵੇ ਸੋ ਸਵਰਗ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਾਵੇ ਉਹ ਸਵਰਗ ਰਾਜ ਵਿੱਚ ਮਹਾਨ ਕਹਾਵੇਗਾ।
20 For I tell you, unless you are more righteous than the scribes and Pharisees, you'll never enter the kingdom of our Father. ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਤੁਹਾਡੀ ਧਾਰਮਿਕਤਾ, ਉਪਦੇਸ਼ਕਾਂ ਅਤੇ ਫ਼ਰੀਸੀਆਂ ਦੇ ਨਾਲੋਂ ਵੱਧ ਨਾ ਹੋਵੇ ਤਾਂ ਤੁਸੀਂ ਸਵਰਗ ਰਾਜ ਵਿੱਚ ਕਿਸੇ ਵੀ ਤਰ੍ਹਾਂ ਨਾ ਵੜੋਗੇ।
21 "You've heard that it was said to those of old, 'Do not murder; whoever murders is subject to judgment.' ਤੁਸੀਂ ਸੁਣਿਆ ਹੈ ਕਿ ਬਹੁਤ ਚਿਰ ਪਹਿਲਾਂ ਇਹ ਕਿਹਾ ਗਿਆ ਸੀ, ਤੂੰ ਕਿਸੇ ਮਨੁੱਖ ਦਾ ਖ਼ੂਨ ਨਾ ਕਰ ਅਤੇ ਜੇ ਕੋਈ ਖ਼ੂਨ ਕਰੇ ਸੋ ਅਦਾਲਤ ਵਿੱਚ ਸਜ਼ਾ ਦੇ ਯੋਗ ਹੋਵੇਗਾ।
22 But I tell you: whoever is angry with his brother risks judgment. Whoever insults his brother risks the council, and whoever says, 'You fool!' risks fiery hell. ਪਰ ਮੈਂ ਤੁਹਾਨੂੰ ਆਖਦਾ ਹਾਂ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਪਾਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਕੱਢੇ ਉਹ ਸਭਾ ਵਿੱਚ ਸਜ਼ਾ ਪਾਵੇਗਾ ਪਰ ਜਿਹੜਾ ਆਪਣੇ ਭਰਾ ਨੂੰ “ਮੂਰਖ” ਕਹੇ, ਉਹ ਨਰਕ ਦੀ ਅੱਗ ਦੀ ਸਜ਼ਾ ਪਾਵੇਗਾ।
23 "So if you're offering your gift at the altar and recall there that your brother has something against you, ਸੋ ਜਦੋਂ ਤੂੰ ਜਗਵੇਦੀ ਉੱਤੇ ਆਪਣੀ ਭੇਟ ਚੜ੍ਹਾਉਣ ਲੱਗੇਂ ਅਤੇ ਤੈਨੂੰ ਯਾਦ ਆਵੇ ਜੋ ਤੇਰੇ ਭਰਾ ਦੇ ਮਨ ਵਿੱਚ ਤੇਰੇ ਲਈ ਕੁਝ ਗੁੱਸਾ ਹੈ,
24 leave your gift there before the altar, go make peace with your brother first, then come offer your gift. ਤਾਂ ਉੱਥੇ ਆਪਣੀ ਭੇਟ ਜਗਵੇਦੀ ਦੇ ਸਾਹਮਣੇ ਛੱਡ ਕੇ ਚੱਲਿਆ ਜਾ ਅਤੇ ਪਹਿਲਾਂ ਆਪਣੇ ਭਰਾ ਨਾਲ ਮੇਲ-ਮਿਲਾਪ ਕਰ। ਫਿਰ ਆ ਕੇ ਆਪਣੀ ਭੇਟ ਚੜ੍ਹਾ।
25 Make peace with your accuser quickly, while still on the way with him, or he may hand you over to the judge, the judge to the officer, and you may be thrown into prison. ਜੇ ਤੇਰਾ ਵਿਰੋਧੀ ਤੈਨੂੰ ਅਦਾਲਤ ਲਿਜਾ ਰਿਹਾ ਹੋਵੇ ਤਾਂ ਰਸਤੇ ਵਿੱਚ ਹੀ ਛੇਤੀ ਉਹ ਦੇ ਨਾਲ ਮਿਲਾਪ ਕਰ, ਇਸ ਤਰ੍ਹਾਂ ਨਾ ਹੋਵੇ ਜੋ ਵਿਰੋਧੀ ਤੈਨੂੰ ਹਾਕਮ ਦੇ ਹਵਾਲੇ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਤੂੰ ਕੈਦ ਵਿੱਚ ਪੈ ਜਾਵੇਂ।
26 Truly I tell you, you will never get out until you have paid the last penny. ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਤੂੰ ਸਭ ਕੁਝ ਨਾ ਭਰ ਦੇਵੇਂ ਉੱਥੋਂ ਕਿਸੇ ਵੀ ਤਰ੍ਹਾਂ ਨਾ ਛੁੱਟੇਂਗਾ।
27 "You have heard that it was said, 'You shall not commit adultery.' ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਕਿ ਤੂੰ ਵਿਭਚਾਰ ਨਾ ਕਰ।
28 But I tell you: everyone who looks at a woman lustfully has already committed adultery with her in his heart. ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਕਿਸੇ ਔਰਤ ਨੂੰ ਬੁਰੀ ਕਾਮਨਾ ਨਾਲ ਵੇਖਦਾ ਹੈ, ਉਹ ਓਸੇ ਵੇਲੇ ਹੀ ਆਪਣੇ ਮਨੋਂ ਉਹ ਦੇ ਨਾਲ ਵਿਭਚਾਰ ਕਰ ਚੁੱਕਿਆ।
29 If your right eye makes you stumble, tear it out and throw it away—better to lose one part of your body than have your whole body thrown into hell. ਜੇ ਤੇਰੀ ਸੱਜੀ ਅੱਖ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ।
30 If your right hand makes you sin, cut it off and throw it away. Better to lose one part of you than have your whole body go into hell. ਅਤੇ ਜੇ ਤੇਰਾ ਸੱਜਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ।
31 "It was also said, 'Whoever divorces his wife must give her a certificate of divorce.' ਇਹ ਵੀ ਆਖਿਆ ਗਿਆ ਸੀ ਕਿ ਜਿਹੜਾ ਆਪਣੀ ਪਤਨੀ ਨੂੰ ਤਲਾਕ ਦੇਵੇ, ਉਹ ਉਸ ਨੂੰ ਤਲਾਕ ਨਾਮਾ ਲਿਖ ਕੇ ਦੇਵੇ।
32 I tell you: whoever divorces his wife, except for sexual sin, makes her a victim of adultery; and whoever marries a divorced woman commits adultery. ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜਾ ਆਪਣੀ ਪਤਨੀ ਨੂੰ ਹਰਾਮਕਾਰੀ ਤੋਂ ਇਲਾਵਾ ਕਿਸੇ ਹੋਰ ਕਾਰਨ ਤਿਆਗੇ, ਉਹ ਉਸ ਕੋਲੋਂ ਵਿਭਚਾਰ ਕਰਾਉਂਦਾ ਹੈ ਅਤੇ ਜੋ ਕੋਈ ਉਸ ਤਿਆਗੀ ਹੋਈ ਨਾਲ ਵਿਆਹ ਕਰੇ ਸੋ ਵਿਭਚਾਰ ਕਰਦਾ ਹੈ।
33 "Again, you've heard it was said to the ancients: 'Don't break your oath—fulfill it to our Father.' ਤੁਸੀਂ ਸੁਣਿਆ ਹੈ ਜੋ ਪੁਰਖਿਆਂ ਨੂੰ ਕਿਹਾ ਗਿਆ ਸੀ ਕਿ ਤੁਸੀਂ ਝੂਠੀ ਸਹੁੰ ਨਾ ਖਾਣਾ ਪਰ ਪ੍ਰਭੂ ਦੇ ਲਈ ਆਪਣੇ ਵਾਅਦਿਆਂ ਨੂੰ ਪੂਰਾ ਕਰਨਾ।
34 But I tell you, do not swear an oath at all: neither by heaven, for it is our Father's throne, ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਕਦੇ ਵੀ ਸਹੁੰ ਨਾ ਖਾਓ, ਨਾ ਸਵਰਗ ਦੀ ਕਿਉਂ ਜੋ ਉਹ ਪਰਮੇਸ਼ੁਰ ਦਾ ਸਿੰਘਾਸਣ ਹੈ।
35 nor by the earth, for it's the footstool for his feet, nor by Jerusalem, for it's the city of the great King. ਨਾ ਧਰਤੀ ਦੀ ਕਿਉਂ ਜੋ ਉਹ ਪਰਮੇਸ਼ੁਰ ਦੇ ਚਰਨਾਂ ਦੀ ਚੌਂਕੀ ਹੈ ਅਤੇ ਨਾ ਯਰੂਸ਼ਲਮ ਦੀ ਕਿਉਂ ਜੋ ਉਹ ਪਰਮੇਸ਼ੁਰ ਦਾ ਸ਼ਹਿਰ ਹੈ।
36 And do not swear by your head, for you cannot make a single hair white or black. ਅਤੇ ਨਾ ਆਪਣੇ ਸਿਰ ਦੀ ਸਹੁੰ ਖਾਹ ਕਿਉਂ ਜੋ ਤੂੰ ਇੱਕ ਵਾਲ਼ ਨੂੰ ਸਫ਼ੇਦ ਜਾਂ ਕਾਲਾ ਨਹੀਂ ਕਰ ਸਕਦਾ।
37 Let your 'Yes' be 'Yes,' and your 'No,' 'No'; anything beyond this comes from the evil one. ਪਰ ਤੁਹਾਡੀ ਗੱਲਬਾਤ ਹਾਂ ਦੀ ਹਾਂ ਅਤੇ ਨਾਂਹ ਦੀ ਨਾਂਹ ਹੋਵੇ ਅਤੇ ਜੋ ਇਸ ਤੋਂ ਵੱਧ ਹੈ ਸੋ ਦੁਸ਼ਟ ਵੱਲੋਂ ਹੁੰਦਾ ਹੈ।
38 "You have heard that it was said, 'Eye for eye and tooth for tooth.' ਤੁਸੀਂ ਸੁਣਿਆ ਹੈ ਜੋ ਕਿਹਾ ਗਿਆ ਸੀ ਕਿ ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ।
39 But I tell you: don't resist an evil person. If someone slaps your right cheek, turn the other cheek to him too. ਮੈਂ ਤੁਹਾਨੂੰ ਆਖਦਾ ਹਾਂ ਜੋ ਦੁਸ਼ਟ ਦਾ ਸਾਹਮਣਾ ਨਾ ਕਰਨਾ ਸਗੋਂ ਜੇ ਕੋਈ ਤੇਰੀ ਸੱਜੀ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਜੀ ਵੀ ਉਸ ਦੇ ਵੱਲ ਕਰ ਦੇ।
40 If anyone wants to sue you and take your tunic, let him have your cloak too. ਅਤੇ ਜੇ ਕੋਈ ਤੇਰੇ ਉੱਤੇ ਮੁਕੱਦਮਾ ਕਰ ਕੇ ਤੇਰਾ ਕੁੜਤਾ ਲੈਣਾ ਚਾਹੇ ਤਾਂ ਉਹ ਨੂੰ ਚੋਗਾ ਵੀ ਦੇ ਦਿਓ।
41 And if anyone forces you to go one mile, go with him two. ਅਤੇ ਜੋ ਕੋਈ ਤੈਨੂੰ ਬੇਗ਼ਾਰੀ ਵਿੱਚ ਇੱਕ ਮੀਲ ਲੈ ਜਾਵੇ ਤਾਂ ਉਹ ਦੇ ਨਾਲ ਦੋ ਮੀਲ ਚੱਲਿਆ ਜਾ।
42 Give to whoever asks you, and don't turn away whoever wants to borrow from you. ਜਿਹੜਾ ਤੇਰੇ ਕੋਲੋਂ ਮੰਗੇ ਉਹ ਨੂੰ ਦੇ ਅਤੇ ਜੋ ਤੇਰੇ ਕੋਲੋਂ ਉਧਾਰ ਮੰਗੇ ਤਾਂ ਉਸ ਤੋਂ ਮੂੰਹ ਨਾ ਮੋੜ।
43 "You have heard that it was said, 'You will love your neighbor and hate your enemy.' ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਕਿ ਤੂੰ ਆਪਣੇ ਗੁਆਂਢੀ ਨਾਲ ਪਿਆਰ ਕਰ ਅਤੇ ਆਪਣੇ ਵੈਰੀ ਨਾਲ ਵੈਰ ਰੱਖ।
44 But I tell you, love your enemies and pray for those who persecute you, ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ।
45 so you may become children of your Father in heaven, because he makes his sun rise on evil and good and sends rain on just and unjust. ਤਾਂ ਜੋ ਤੁਸੀਂ ਆਪਣੇ ਸਵਰਗੀ ਪਿਤਾ ਦੀ ਸੰਤਾਨ ਹੋਵੋ ਕਿਉਂ ਜੋ ਉਹ ਆਪਣਾ ਸੂਰਜ, ਬੁਰਿਆਂ ਅਤੇ ਭਲਿਆਂ ਲਈ ਚੜ੍ਹਾਉਂਦਾ ਹੈ! ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਸਾਉਂਦਾ ਹੈ।
46 If you love those who love you, what reward is that? Don't even tax collectors do the same? ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ, ਤਾਂ ਤੁਹਾਨੂੰ ਕੀ ਫਲ ਮਿਲੇਗਾ? ਭਲਾ, ਚੂੰਗੀ ਲੈਣ ਵਾਲੇ ਵੀ ਇਹੋ ਨਹੀਂ ਕਰਦੇ?
47 If you greet only your brothers, what more do you do than others? Don't even the Gentiles do that? ਅਤੇ ਜੇਕਰ ਤੁਸੀਂ ਸਿਰਫ਼ ਆਪਣੇ ਭਰਾਵਾਂ ਨੂੰ ਹੀ ਪ੍ਰਣਾਮ ਕਰੋ, ਤਾਂ ਤੁਸੀਂ ਕੀ ਵੱਧ ਕਰਦੇ ਹੋ? ਕੀ, ਪਰਾਈ ਕੌਮ ਦੇ ਲੋਕ ਵੀ ਇਹੋ ਨਹੀਂ ਕਰਦੇ?
48 Be perfect, therefore, as your heavenly Father is perfect." ਸੋ ਜਿਵੇਂ ਤੁਹਾਡਾ ਸਵਰਗੀ ਪਿਤਾ ਸੰਪੂਰਨ ਹੈ, ਤਿਵੇਂ ਤੁਸੀਂ ਵੀ ਸੰਪੂਰਨ ਹੋਵੋ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]