Skip to content
The Believer's Library

Indian Revised Version (IRV) Punjabi - 2019

Matthew 7 IRVPun

Show IRVPun only
Verse × ×
1 "Do not judge, so that you may not be judged. ਦੋਸ਼ ਨਾ ਲਾਓ ਤਾਂ ਜੋ ਤੁਹਾਡੇ ਉੱਤੇ ਵੀ ਦੋਸ਼ ਨਾ ਲਾਇਆ ਜਾਵੇ।
2 For you'll be judged by the judgment you use, and measured by the measure you give. ਕਿਉਂਕਿ ਜਿਸ ਤਰ੍ਹਾਂ ਤੁਸੀਂ ਦੋਸ਼ ਲਾਉਂਦੇ ਹੋ, ਉਸੇ ਤਰ੍ਹਾਂ ਤੁਹਾਡੇ ਉੱਤੇ ਵੀ ਦੋਸ਼ ਲਾਇਆ ਜਾਵੇਗਾ ਅਤੇ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਮਿਣਿਆ ਜਾਵੇਗਾ।
3 Why look at the speck in your brother's eye but miss the log in your own? ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ, ਕਿਉਂ ਵੇਖਦਾ ਹੈਂ? ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ ਉਸ ਵੱਲ ਧਿਆਨ ਨਹੀਂ ਦਿੰਦਾ!
4 Or how can you tell your brother, 'Let me remove the speck from your eye,' when a log is in yours? ਪਰ ਤੂੰ ਕਿਵੇਂ ਆਪਣੇ ਭਰਾ ਨੂੰ ਆਖ ਸਕਦਾ ਹੈਂ ਕਿ ਲਿਆ ਤੇਰੀ ਅੱਖ ਵਿੱਚੋਂ ਕੱਖ ਕੱਢ ਦਿਆਂ, ਜਦ ਕਿ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ!
5 Hypocrite, first remove the log from your own eye; then you'll see clearly to remove the speck from your brother's eye. ਹੇ ਕਪਟੀ ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਤੂੰ ਚੰਗੀ ਤਰ੍ਹਾਂ ਵੇਖ ਕੇ, ਉਸ ਕੱਖ ਨੂੰ ਆਪਣੇ ਭਰਾ ਦੀ ਅੱਖ ਵਿੱਚੋਂ ਕੱਢ ਸਕੇਂਗਾ।
6 "Don't give dogs what is holy, or throw your pearls before pigs—they'll trample them underfoot, then turn and tear you apart. ਪਵਿੱਤਰ ਵਸਤੂ ਕੁੱਤਿਆਂ ਨੂੰ ਨਾ ਪਾਓ ਅਤੇ ਆਪਣੇ ਮੋਤੀ ਸੂਰਾਂ ਅੱਗੇ ਨਾ ਸੁੱਟੋ, ਕਿਤੇ ਅਜਿਹਾ ਨਾ ਹੋਵੇ ਜੋ ਉਹ ਉਨ੍ਹਾਂ ਨੂੰ ਆਪਣੇ ਪੈਰਾਂ ਹੇਠ ਮਿੱਧ ਦੇਣ ਅਤੇ ਮੁੜ ਕੇ ਤੁਹਾਨੂੰ ਪਾੜਨ।
7 "Ask, and you'll receive it; seek, and you'll find; knock, and it'll open for you. ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ। ਲੱਭੋ ਤਾਂ ਤੁਹਾਨੂੰ ਲੱਭ ਜਾਵੇਗਾ। ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ।
8 For everyone who asks receives, whoever seeks finds, and whoever knocks, it will be opened. ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ, ਲੱਭਣ ਵਾਲੇ ਨੂੰ ਲੱਭ ਜਾਂਦਾ ਹੈ ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।
9 Or what person among you, if his son asks him for bread, will give him a stone? ਜਾਂ ਤੁਹਾਡੇ ਵਿੱਚੋਂ ਕੌਣ ਅਜਿਹਾ ਹੈ, ਕਿ ਜਦੋਂ ਉਸ ਦਾ ਪੁੱਤਰ ਉਸ ਤੋਂ ਰੋਟੀ ਮੰਗੇ ਤਾਂ ਉਹ ਉਸ ਨੂੰ ਪੱਥਰ ਦੇਵੇ?
10 Or if he asks for a fish, will give him a snake? ਅਤੇ ਜਦੋਂ ਮੱਛੀ ਮੰਗੇ ਤਾਂ ਉਹ ਉਸ ਨੂੰ ਸੱਪ ਦੇਵੇ?
11 So if you, being evil, know how to give your children good gifts, how much more will your Father in heaven give good things to those who ask him? ਜਦੋਂ ਤੁਸੀਂ ਬੁਰੇ ਹੋ ਕੇ, ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਕਿੰਨੀਆਂ ਵਧੇਰੇ ਚੰਗੀਆਂ ਵਸਤੂਆਂ ਕਿਉਂ ਨਾ ਦੇਵੇਗਾ?
12 "So in everything, treat people the way you want them to treat you; for this is the Law and the Prophets. ਇਸ ਲਈ ਜਿਸ ਤਰ੍ਹਾਂ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ! ਕਿਉਂਕਿ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੇ ਉਪਦੇਸ਼ ਦਾ ਇਹੋ ਹੀ ਅਰਥ ਹੈ।
13 "Enter through the narrow gate, for the gate is wide, the road broad, leading to destruction, and many enter through it. ਭੀੜੇ ਫਾਟਕ ਤੋਂ ਵੜੋ, ਕਿਉਂ ਜੋ ਖੁੱਲ੍ਹਾ ਹੈ ਉਹ ਫਾਟਕ ਅਤੇ ਸੁਖਾਲਾ ਹੈ ਉਹ ਰਾਹ ਜਿਹੜਾ ਨਾਸ ਨੂੰ ਜਾਂਦਾ ਹੈ ਅਤੇ ਬਹੁਤੇ ਹਨ ਜਿਹੜੇ ਉਸ ਤੋਂ ਜਾਂਦੇ ਹਨ।
14 But the gate is narrow, the road narrow, that leads to life; few find it. ਅਤੇ ਉਹ ਫਾਟਕ ਭੀੜਾ ਹੈ ਅਤੇ ਉਹ ਰਾਹ ਔਖਾ ਹੈ, ਜਿਹੜਾ ਸੱਚੇ ਜੀਵਨ ਵੱਲ ਜਾਂਦਾ ਹੈ ਅਤੇ ਬਹੁਤ ਥੋੜ੍ਹੇ ਹਨ ਜੋ ਉਸ ਨੂੰ ਲੱਭਦੇ ਹਨ।
15 "Beware false prophets: they come to you in sheep's clothing but are ravenous wolves inside. ਝੂਠੇ ਨਬੀਆਂ ਤੋਂ ਸਾਵਧਾਨ ਰਹੋ, ਜਿਹੜੇ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ ਪਰ ਅੰਦਰੋਂ ਉਹ ਪਾੜਨ ਵਾਲੇ ਬਘਿਆੜ ਹਨ।
16 By their fruit you will recognize them. Are grapes gathered from thornbushes, or figs from thistles? ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ। ਕੀ, ਕੰਡਿਆਲੀਆਂ ਝਾੜੀਆਂ ਨੂੰ ਦਾਖਾਂ ਜਾਂ ਭਖੜੇ ਨੂੰ ਹੰਜ਼ੀਰ ਲੱਗਦੇ ਹਨ?
17 In the same way, every good tree bears good fruit, but the bad tree bears bad fruit. ਜਿਸ ਤਰ੍ਹਾਂ ਹਰੇਕ ਚੰਗੇ ਰੁੱਖ ਨੂੰ ਚੰਗੇ ਫਲ ਲੱਗਦੇ ਹਨ, ਪਰ ਮਾੜੇ ਰੁੱਖ ਨੂੰ ਬੁਰੇ ਫਲ ਲੱਗਦੇ ਹਨ।
18 A good tree cannot bear bad fruit, nor can a bad tree bear good fruit. ਚੰਗਾ ਰੁੱਖ ਬੁਰਾ ਫਲ ਨਹੀਂ ਦੇ ਸਕਦਾ ਅਤੇ ਨਾ ਮਾੜਾ ਰੁੱਖ ਚੰਗਾ ਫਲ ਦੇ ਸਕਦਾ ਹੈ।
19 Every tree that does not bear good fruit is cut down and thrown into the fire. ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।
20 So then, by their fruit you will recognize them. ਇਸ ਲਈ ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ।
21 "Not everyone who says to me, 'Lord, Lord,' will enter the kingdom of our Father, but the one who does the will of my Father in heaven. ਹਰ ਕੋਈ ਮੈਨੂੰ ਪ੍ਰਭੂ! ਪ੍ਰਭੂ! ਕਹਿਣ ਵਾਲਾ ਸਵਰਗ ਰਾਜ ਵਿੱਚ ਨਹੀਂ ਵੜੇਗਾ ਪਰ ਉਹ ਹੀ ਵੜੇਗਾ ਜੋ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ।
22 Many will say to me on that day, 'Lord, Lord, didn't we prophesy in your name, drive out demons in your name, do many miracles in your name?' ਉਸ ਦਿਨ ਬਹੁਤੇ ਮੈਨੂੰ ਆਖਣਗੇ, ਹੇ ਪ੍ਰਭੂ! ਹੇ ਪ੍ਰਭੂ! ਕੀ ਅਸੀਂ ਤੇਰਾ ਨਾਮ ਲੈ ਕੇ ਅਗੰਮ ਵਾਕ ਨਹੀਂ ਕੀਤੇ? ਅਤੇ ਤੇਰਾ ਨਾਮ ਲੈ ਕੇ ਭੂਤ ਨਹੀਂ ਕੱਢੇ? ਅਤੇ ਤੇਰਾ ਨਾਮ ਲੈ ਕੇ ਬਹੁਤ ਅਚਰਜ਼ ਕੰਮ ਨਹੀਂ ਕੀਤੇ?
23 Then I will tell them plainly: 'I never knew you; get away from me, you lawbreakers.' ਤਦ ਮੈਂ ਉਨ੍ਹਾਂ ਨੂੰ ਸਪੱਸ਼ਟ ਆਖਾਂਗਾ, ਕਿ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ। ਹੇ ਸਭ ਕੁਧਰਮੀਓ, ਮੇਰੇ ਕੋਲੋਂ ਦੂਰ ਹੋ ਜਾਓ!
24 "So anyone who hears these words of mine and does them will be like a wise man whose house was built on the rock. ਇਸ ਲਈ ਜਿਹੜਾ ਮੇਰੇ ਇਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਚੱਲਦਾ ਹੈ, ਉਹ ਉਸ ਬੁੱਧਵਾਨ ਵਰਗਾ ਹੈ ਜਿਸ ਨੇ ਆਪਣਾ ਘਰ ਪੱਥਰ ਉੱਤੇ ਬਣਾਇਆ।
25 Rain fell, floods came, winds blew and beat against that house, but it didn't fall, because it was founded on rock. ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਪਰ ਉਹ ਨਾ ਡਿੱਗਿਆ, ਕਿਉਂਕਿ ਉਸ ਦੀ ਨੀਂਹ ਪੱਥਰ ਉੱਤੇ ਧਰੀ ਹੋਈ ਸੀ।
26 And everyone who hears these words of mine and doesn't do them is like a foolish man who built his house on sand. ਅਤੇ ਹਰ ਕੋਈ ਜਿਹੜਾ ਮੇਰੇ ਇਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਨਹੀਂ ਚੱਲਦਾ ਉਹ ਉਸ ਮੂਰਖ ਵਰਗਾ ਹੈ ਜਿਸ ਨੇ ਆਪਣਾ ਘਰ ਰੇਤ ਉੱਤੇ ਬਣਾਇਆ।
27 The rain fell, floods came, winds blew and hit that house, and it fell—and its fall was great." ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਅਤੇ ਉਹ ਘਰ ਡਿੱਗ ਗਿਆ ਅਤੇ ਉਸ ਦਾ ਵੱਡਾ ਨਾਸ ਹੋਇਆ।
28 When Jesus had finished saying these words, the crowds were astonished at his teaching, ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਯਿਸੂ ਇਹ ਗੱਲਾਂ ਕਰ ਹੱਟਿਆ ਤਾਂ ਭੀੜ ਉਹ ਦੇ ਉਪਦੇਸ਼ ਤੋਂ ਹੈਰਾਨ ਹੋਈ।
29 because he was teaching them as one who had authority, and not as their scribes. ਕਿਉਂਕਿ ਉਸ ਨੇ ਉਨ੍ਹਾਂ ਨੂੰ ਉਪਦੇਸ਼ਕਾਂ ਵਾਂਗੂੰ ਉਪਦੇਸ਼ ਨਹੀਂ ਦਿੱਤਾ, ਸਗੋਂ ਇੱਕ ਅਧਿਕਾਰ ਨਾਲ ਉਪਦੇਸ਼ ਦਿੱਤਾ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]