Skip to content
The Believer's Library

Indian Revised Version (IRV) Punjabi - 2019

Matthew 8 IRVPun

Show IRVPun only
Verse × ×
1 When he came down from the mountain, great crowds followed him. ਜਦੋਂ ਉਹ ਪਹਾੜ ਉੱਤੋਂ ਉੱਤਰਿਆ ਤਾਂ ਵੱਡੀ ਭੀੜ ਉਹ ਦੇ ਮਗਰ ਆਈ।
2 A man with leprosy approached, knelt before him, saying, "Lord, if you're willing, you can make me clean." ਅਤੇ ਵੇਖੋ ਇੱਕ ਕੋੜ੍ਹੀ ਨੇ ਯਿਸੂ ਕੋਲ ਆ ਕੇ ਉਸ ਅੱਗੇ ਮੱਥਾ ਟੇਕਿਆ ਅਤੇ ਕਿਹਾ, ਪ੍ਰਭੂ ਜੀ ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।
3 Jesus reached out his hand and touched him: "I am willing; be clean." His leprosy vanished at once. ਫਿਰ ਉਸ ਨੇ ਹੱਥ ਵਧਾ ਕੇ ਉਸ ਨੂੰ ਛੂਹਿਆ ਅਤੇ ਆਖਿਆ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ ਅਤੇ ਉਸੇ ਵੇਲੇ ਉਹ ਕੋੜ੍ਹੀ ਸ਼ੁੱਧ ਹੋ ਗਿਆ।
4 Jesus told him, "Tell no one, but go show yourself to the priest and offer the gift Moses commanded, as testimony to them." ਫਿਰ ਯਿਸੂ ਨੇ ਉਸ ਨੂੰ ਆਖਿਆ, ਖ਼ਬਰਦਾਰ! ਕਿਸੇ ਨੂੰ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਜਿਹੜੀ ਭੇਟ ਮੂਸਾ ਨੇ ਠਹਿਰਾਈ, ਚੜ੍ਹਾ ਕਿ ਉਨ੍ਹਾਂ ਲਈ ਗਵਾਹੀ ਹੋਵੇ।
5 When he entered Capernaum, a centurion came to him, appealing to him, ਜਦੋਂ ਉਹ ਕਫ਼ਰਨਾਹੂਮ ਵਿੱਚ ਗਿਆ, ਇੱਕ ਸੂਬੇਦਾਰ ਉਸ ਕੋਲ ਆਇਆ ਅਤੇ ਉਸ ਅੱਗੇ ਬੇਨਤੀ ਕੀਤੀ,
6 and saying, "Lord, my servant is lying at home paralyzed, suffering terribly." ਕਿ ਪ੍ਰਭੂ ਜੀ, ਮੇਰਾ ਨੌਕਰ ਅਧਰੰਗ ਦਾ ਮਾਰਿਆ, ਘਰ ਵਿੱਚ ਪਿਆ ਦਰਦ ਨਾਲ ਤੜਫ਼ ਰਿਹਾ ਹੈ।
7 He said to him, "I will come and heal him." ਪ੍ਰਭੂ ਨੇ ਉਸ ਨੂੰ ਆਖਿਆ, ਮੈਂ ਆ ਕੇ ਉਹ ਨੂੰ ਚੰਗਾ ਕਰ ਦਿਆਂਗਾ।
8 The centurion replied, "Lord, I'm not worthy for you to come under my roof; just say the word, and my servant will be healed. ਪਰ ਸੂਬੇਦਾਰ ਨੇ ਉੱਤਰ ਦਿੱਤਾ, ਪ੍ਰਭੂ ਜੀ ਮੈਂ ਇਸ ਯੋਗ ਨਹੀਂ ਜੋ ਤੁਸੀਂ ਮੇਰੀ ਛੱਤ ਦੇ ਹੇਠ ਆਓ, ਪਰ ਸਿਰਫ਼ ਬਚਨ ਹੀ ਕਰ ਦੇਵੋ ਤਾਂ ਮੇਰਾ ਨੌਕਰ ਚੰਗਾ ਹੋ ਜਾਵੇਗਾ।
9 For I too am a man under authority, with soldiers under me. I tell one, 'Go,' and he goes; another, 'Come,' and he comes; my servant, 'Do this,' and he does it." ਕਿਉਂ ਜੋ ਮੈਂ ਵੀ ਦੂਜਿਆਂ ਦੇ ਅਧੀਨ ਇੱਕ ਮਨੁੱਖ ਹਾਂ ਅਤੇ ਸਿਪਾਹੀਆਂ ਨੂੰ ਆਪਣੇ ਅਧੀਨ ਰੱਖਦਾ ਹਾਂ ਅਤੇ ਜੇ ਕਿਸੇ ਨੂੰ ਆਖਦਾ ਹਾਂ, ਜਾ! ਤਾਂ ਉਹ ਜਾਂਦਾ ਹੈ ਅਤੇ ਜੇ ਕਿਸੇ ਨੂੰ ਆਖਦਾ ਹਾਂ, ਆ! ਤਾਂ ਉਹ ਆਉਂਦਾ ਹੈ ਅਤੇ ਜੇ ਆਪਣੇ ਨੌਕਰ ਨੂੰ ਆਖਦਾ ਹਾਂ, ਇਹ ਕਰ! ਤਾਂ ਉਹ ਕਰਦਾ ਹੈ।
10 Hearing this, Jesus was amazed and told his followers, "Truly, I tell you, I have found no one in Israel with such faith. ਯਿਸੂ ਇਹ ਸੁਣ ਕੇ ਹੈਰਾਨ ਹੋਇਆ ਅਤੇ ਆਪਣੇ ਪਿੱਛੇ ਆਉਣ ਵਾਲਿਆਂ ਨੂੰ ਕਿਹਾ ਕਿ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਮੈਂ ਇਸ ਤਰ੍ਹਾਂ ਦਾ ਵਿਸ਼ਵਾਸ ਇਸਰਾਏਲ ਵਿੱਚ ਵੀ ਨਹੀਂ ਵੇਖਿਆ!
11 I tell you, many will come from east and west and sit at the table with Abraham, Isaac, and Jacob in our Father's kingdom, ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਬਹੁਤ ਸਾਰੇ ਪੂਰਬ ਅਤੇ ਪੱਛਮ ਤੋਂ ਆਉਣਗੇ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੈਠਣਗੇ।
12 but the kingdom's sons will be thrown into the outer darkness, where there will be weeping and grinding of teeth." ਪਰ ਰਾਜ ਦੇ ਪੁੱਤਰ ਬਾਹਰ ਦੇ ਅੰਧਕਾਰ ਵਿੱਚ ਸੁੱਟੇ ਜਾਣਗੇ, ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ।
13 Jesus told the centurion, "Go, let it be done for you as you believed." His servant was healed that hour. ਫਿਰ ਯਿਸੂ ਨੇ ਸੂਬੇਦਾਰ ਨੂੰ ਕਿਹਾ, ਜਾ ਜਿਸ ਤਰ੍ਹਾਂ ਤੂੰ ਵਿਸ਼ਵਾਸ ਕੀਤਾ ਤੇਰੇ ਲਈ ਉਸੇ ਤਰ੍ਹਾਂ ਹੋਵੇ ਅਤੇ ਉਹ ਨੌਕਰ ਉਸੇ ਵੇਲੇ ਚੰਗਾ ਹੋ ਗਿਆ।”
14 When Jesus entered Peter's house, he saw Peter's mother-in-law lying in bed with a fever. ਯਿਸੂ ਨੇ ਪਤਰਸ ਦੇ ਘਰ ਵਿੱਚ ਆ ਕੇ ਉਸ ਦੀ ਸੱਸ ਨੂੰ ਬੁਖ਼ਾਰ ਨਾਲ ਬਿਮਾਰ ਪਈ ਵੇਖਿਆ।
15 He touched her hand; the fever left her, and she rose and served him. ਅਤੇ ਉਸ ਨੇ ਉਹ ਦਾ ਹੱਥ ਛੂਹਿਆ ਅਤੇ ਉਹ ਦਾ ਬੁਖ਼ਾਰ ਉਤਰ ਗਿਆ ਅਤੇ ਉਹ ਨੇ ਉੱਠ ਕੇ ਉਸ ਦੀ ਸੇਵਾ ਕੀਤੀ।
16 That evening they brought him many oppressed by demons; he expelled the spirits with a word and healed everyone sick. ਅਤੇ ਜਦੋਂ ਸ਼ਾਮ ਹੋਈ, ਉਸ ਦੇ ਕੋਲ ਬਹੁਤਿਆਂ ਨੂੰ ਲਿਆਏ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ; ਅਤੇ ਉਸ ਨੇ ਬਚਨ ਨਾਲ ਭੂਤਾਂ ਨੂੰ ਕੱਢ ਦਿੱਤਾ ਅਤੇ ਸਾਰੇ ਰੋਗੀਆਂ ਨੂੰ ਚੰਗਾ ਕੀਤਾ।
17 This fulfilled the prophet Isaiah's words: "He took our weaknesses and carried our diseases." ਤਾਂ ਜੋ ਯਸਾਯਾਹ ਨਬੀ ਦਾ ਉਹ ਬਚਨ ਪੂਰਾ ਹੋਵੇ ਕਿ ਉਹ ਨੇ ਆਪ ਸਾਡੀਆਂ ਮਾਂਦਗੀਆਂ ਲੈ ਲਈਆਂ ਅਤੇ ਸਾਡੇ ਰੋਗ ਚੁੱਕ ਲਏ।
18 When Jesus saw a crowd around him, he ordered them to cross to the other side. ਫਿਰ ਯਿਸੂ ਨੇ ਵੱਡੀ ਭੀੜ ਆਪਣੇ ਆਲੇ-ਦੁਆਲੇ ਵੇਖ ਕੇ ਝੀਲ ਦੇ ਉਸ ਪਾਰ ਚੱਲਣ ਦੀ ਆਗਿਆ ਦਿੱਤੀ।
19 And a scribe came up and said to him, "Teacher, I will follow you wherever you go." ਅਤੇ ਇੱਕ ਧਰਮ ਦੇ ਉਪਦੇਸ਼ਕ ਨੇ ਕੋਲ ਆ ਕੇ ਉਹ ਨੂੰ ਕਿਹਾ, ਗੁਰੂ ਜੀ, ਜਿੱਥੇ ਤੁਸੀਂ ਜਾਓਗੇ ਮੈਂ ਤੁਹਾਡੇ ਪਿੱਛੇ ਚੱਲਾਂਗਾ।
20 Jesus told him, "Foxes have dens and birds of the sky have nests, but the Son of Man has nowhere to lay his head." ਅਤੇ ਯਿਸੂ ਨੇ ਉਹ ਨੂੰ ਆਖਿਆ ਕਿ ਲੂੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਲ੍ਹਣੇ ਹਨ, ਪਰ ਮਨੁੱਖ ਦੇ ਪੁੱਤਰ ਦੇ ਸਿਰ ਰੱਖਣ ਲਈ ਥਾਂ ਨਹੀਂ ਹੈ।
21 Another of the disciples said to him, "Lord, let me first go and bury my father." ਅਤੇ ਚੇਲਿਆਂ ਵਿੱਚੋਂ ਕਿਸੇ ਨੇ ਉਹ ਨੂੰ ਆਖਿਆ, ਪ੍ਰਭੂ ਜੀ ਮੈਨੂੰ ਆਗਿਆ ਦਿਓ ਕਿ ਪਹਿਲਾਂ ਜਾ ਕੇ ਆਪਣੇ ਪਿਤਾ ਨੂੰ ਦੱਬਾਂ।
22 But Jesus said to him, "Follow me, and leave the dead to bury their own dead." ਪਰ ਯਿਸੂ ਨੇ ਉਸ ਨੂੰ ਕਿਹਾ, ਤੂੰ ਮੇਰੇ ਪਿੱਛੇ ਚੱਲਿਆ ਆ ਅਤੇ ਮੁਰਦਿਆਂ ਨੂੰ ਆਪਣੇ ਮੁਰਦੇ ਦੱਬਣ ਦੇ।
23 When he got into the boat, his disciples followed him. ਜਦੋਂ ਉਹ ਬੇੜੀ ਉੱਤੇ ਚੜ੍ਹਿਆ ਤਾਂ ਉਸ ਦੇ ਚੇਲੇ ਉਹ ਦੇ ਮਗਰ ਆਏ।
24 Suddenly a great storm arose on the sea, so waves covered the boat—but he was asleep. ਅਤੇ ਵੇਖੋ ਝੀਲ ਵਿੱਚ ਵੱਡਾ ਤੂਫ਼ਾਨ ਆਇਆ ਜੋ ਬੇੜੀ ਲਹਿਰਾਂ ਵਿੱਚ ਡੁੱਬਦੀ ਜਾਂਦੀ ਸੀ ਪਰ ਉਹ ਸੁੱਤਾ ਪਿਆ ਸੀ।
25 So they woke him: "Lord, save us! We're dying!" ਅਤੇ ਉਨ੍ਹਾਂ ਨੇ ਕੋਲ ਆ ਕੇ ਉਸ ਨੂੰ ਜਗਾਇਆ, ਅਤੇ ਕਿਹਾ, ਪ੍ਰਭੂ ਜੀ ਬਚਾਓ! ਅਸੀਂ ਤਾਂ ਮਰ ਚੱਲੇ ਹਾਂ!
26 He said to them, "Why are you afraid, you of little faith?" Then he stood and rebuked the winds and sea, and a great calm followed. ਉਹ ਨੇ ਉਨ੍ਹਾਂ ਨੂੰ ਆਖਿਆ, ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਕਿਉਂ ਡਰਦੇ ਹੋ? ਫਿਰ ਉਸ ਨੇ ਉੱਠ ਕੇ ਤੂਫ਼ਾਨ ਅਤੇ ਝੀਲ ਨੂੰ ਝਿੜਕਿਆ ਅਤੇ ਵੱਡੀ ਸ਼ਾਂਤੀ ਹੋ ਗਈ।
27 The men were amazed: "What kind of man is this—even winds and sea obey him?" ਉਹ ਹੈਰਾਨ ਹੋ ਕੇ ਬੋਲੇ ਜੋ ਇਹ ਕਿਹੋ ਜਿਹਾ ਮਨੁੱਖ ਹੈ ਕਿ ਤੂਫ਼ਾਨ ਅਤੇ ਝੀਲ ਵੀ ਉਹ ਦੀ ਮੰਨਦੇ ਹਨ?!
28 Crossing to the other side, to the region of the Gadarenes, two demon-possessed men came out of the tombs to meet him, so violent no one could pass that way. ਜਦੋਂ ਉਹ ਪਾਰ ਗਦਰੀਨੀਆਂ ਦੇ ਦੇਸ ਵਿੱਚ ਪਹੁੰਚਿਆ, ਤਾਂ ਦੋ ਮਨੁੱਖ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਕਬਰਾਂ ਵਿੱਚੋਂ ਨਿੱਕਲ ਕੇ ਉਸ ਕੋਲ ਆਏ ਅਤੇ ਉਹ ਇੰਨ੍ਹੇ ਖ਼ਤਰਨਾਕ ਸਨ ਜੋ ਉਸ ਰਸਤੇ ਤੋਂ ਕੋਈ ਲੰਘ ਨਹੀਂ ਸਕਦਾ ਸੀ।
29 They shouted, "What do you want with us, Son of God? Have you come here to torment us before the time?" ਅਤੇ ਵੇਖੋ, ਉਨ੍ਹਾਂ ਨੇ ਪੁਕਾਰ ਕੇ ਆਖਿਆ, ਹੇ ਪਰਮੇਸ਼ੁਰ ਦੇ ਪੁੱਤਰ ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਮੇਂ ਤੋਂ ਪਹਿਲਾਂ ਸਾਨੂੰ ਦੁੱਖ ਦੇਣ ਆਇਆ ਹੈਂ?
30 Now a herd of many pigs was feeding at some distance from them. ਉਨ੍ਹਾਂ ਤੋਂ ਕੁਝ ਦੂਰ ਸੂਰਾਂ ਦਾ ਇੱਜੜ ਚੁਗਦਾ ਸੀ।
31 And the demons begged him, "If you cast us out, send us into the herd of pigs." ਅਤੇ ਭੂਤਾਂ ਨੇ ਉਹ ਦੀਆਂ ਮਿੰਨਤਾਂ ਕਰ ਕੇ ਆਖਿਆ ਕਿ ਜੇ ਤੂੰ ਸਾਨੂੰ ਕੱਢਦਾ ਹੈਂ ਤਾਂ ਸਾਨੂੰ ਸੂਰਾਂ ਦੇ ਇੱਜੜ ਵਿੱਚ ਭੇਜ ਦੇ।
32 He told them, "Go." They came out and entered the pigs, and the whole herd rushed down the cliff into the sea and died in the waters. ਉਸ ਨੇ ਉਨ੍ਹਾਂ ਨੂੰ ਆਖਿਆ, ਜਾਓ! ਤਾਂ ਉਹ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਵੇਖੋ ਕਿ ਸਾਰਾ ਇੱਜੜ ਭੱਜ ਕੇ ਝੀਲ ਵਿੱਚ ਜਾ ਪਿਆ ਅਤੇ ਪਾਣੀ ਵਿੱਚ ਡੁੱਬ ਕੇ ਮਰ ਗਿਆ।
33 The herdsmen fled into the city and reported everything, including what had happened to the demon-possessed men. ਤਦ ਚੁਗਾਉਣ ਵਾਲਿਆਂ ਨੇ ਭੱਜ ਕੇ ਨਗਰ ਵਿੱਚ ਜਾ ਕੇ ਸਾਰੀ ਘਟਨਾ ਅਤੇ ਭੂਤਾਂ ਵਾਲਿਆਂ ਦੀ ਵਿਥਿਆ ਸੁਣਾ ਦਿੱਤੀ।
34 The whole city came out to meet Jesus; seeing him, they begged him to leave their region. ਅਤੇ ਵੇਖੋ ਸਾਰਾ ਨਗਰ ਯਿਸੂ ਦੇ ਮਿਲਣ ਨੂੰ ਬਾਹਰ ਨਿੱਕਲਿਆ ਅਤੇ ਜਦੋਂ ਉਹ ਨੂੰ ਵੇਖਿਆ ਤਾਂ ਉਹ ਦੀਆਂ ਮਿੰਨਤਾਂ ਕੀਤੀਆਂ ਜੋ ਸਾਡੀ ਹੱਦੋਂ ਬਾਹਰ ਨਿੱਕਲ ਜਾਓ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]