Skip to content
The Believer's Library

Indian Revised Version (IRV) Punjabi - 2019

Numbers 22 IRVPun

Show IRVPun only
Verse × ×
1 Then the Israelites set out and camped in the plains of Moab beyond the Jordan, opposite Jericho. ਤਦ ਇਸਰਾਏਲੀਆਂ ਨੇ ਕੂਚ ਕਰ ਕੇ ਮੋਆਬ ਦੇ ਮੈਦਾਨ ਵਿੱਚ, ਯਰਦਨ ਦੇ ਪਾਰ ਯਰੀਹੋ ਦੇ ਕੋਲ ਡੇਰੇ ਲਾਏ।
2 Now Balak son of Zippor saw all that Israel had done to the Amorites. ਸਿੱਪੋਰ ਦੇ ਪੁੱਤਰ ਬਾਲਾਕ ਨੇ ਸਭ ਕੁਝ ਵੇਖਿਆ ਜੋ ਇਸਰਾਏਲੀਆਂ ਨੇ ਅਮੋਰੀਆਂ ਨਾਲ ਕੀਤਾ ਸੀ।
3 Moab feared the people greatly, for they were many; Moab dreaded the Israelites. ਇਸ ਲਈ ਮੋਆਬ ਉਸ ਪਰਜਾ ਤੋਂ ਬਹੁਤ ਡਰਿਆ ਕਿਉਂ ਜੋ ਉਹ ਗਿਣਤੀ ਵਿੱਚ ਵੱਧ ਸਨ, ਸੋ ਮੋਆਬ ਇਸਰਾਏਲੀਆਂ ਦੇ ਕਾਰਨ ਬਹੁਤ ਘਬਰਾਇਆ।
4 Moab said to Midian's elders, "This horde will lick up everything around us, as an ox licks up field grass." Balak son of Zippor was king of Moab then. ਤਦ ਮੋਆਬ ਨੇ ਮਿਦਯਾਨ ਦੇ ਬਜ਼ੁਰਗਾਂ ਨੂੰ ਆਖਿਆ ਕੀ ਹੁਣ ਇਹ ਦਲ ਸਾਡੇ ਆਲੇ-ਦੁਆਲੇ ਦਾ ਸਭ ਕੁਝ ਖ਼ਤਮ ਕਰ ਜਾਵੇਗਾ ਜਿਵੇਂ ਬਲ਼ਦ ਖੇਤ ਦਾ ਘਾਹ ਖ਼ਤਮ ਕਰ ਦਿੰਦਾ ਹੈ। ਸਿੱਪੋਰ ਦਾ ਪੁੱਤਰ ਬਾਲਾਕ ਉਸ ਸਮੇਂ ਮੋਆਬ ਦਾ ਰਾਜਾ ਸੀ।
5 He sent messengers to Balaam son of Beor at Pethor, by the Euphrates in his people's land, to summon him. He said, "Look, a people has come out of Egypt. Look, they cover the face of the land, and have settled facing me. ਫੇਰ ਉਸ ਨੇ ਪਥੋਰ ਨਗਰ ਨੂੰ, ਜਿਹੜਾ ਵੱਡੇ ਦਰਿਆ ਉੱਤੇ ਹੈ ਆਪਣੀ ਉੱਮਤ ਦੇ ਅੰਸ ਦੇ ਦੇਸ ਵਿੱਚ ਬਓਰ ਦੇ ਪੁੱਤਰ ਬਿਲਆਮ ਕੋਲ, ਸੰਦੇਸ਼ਵਾਹਕ ਘੱਲੇ ਕਿ ਉਹ ਉਸ ਨੂੰ ਇਹ ਆਖ ਕੇ ਸੱਦੇ ਕਿ ਵੇਖੋ, ਇੱਕ ਦਲ ਮਿਸਰ ਤੋਂ ਨਿੱਕਲਿਆ ਹੈ ਅਤੇ ਵੇਖੋ, ਉਹਨਾਂ ਨੇ ਧਰਤੀ ਨੂੰ ਆਪਣੀ ਵੱਸੋਂ ਨਾਲ ਭਰ ਲਿਆ ਹੈ ਅਤੇ ਉਹ ਹੁਣ ਮੇਰੇ ਸਾਹਮਣੇ ਆ ਵੱਸੇ ਹਨ।
6 Come, please curse this people for me—they are stronger than I am. Maybe then I can strike them and drive them from the land, for I know: whoever you bless is blessed, and whoever you curse is cursed." ਹੁਣ ਤੂੰ ਆ ਕੇ ਇਸ ਦਲ ਨੂੰ ਮੇਰੇ ਲਈ ਸਰਾਪ ਦੇਵੀਂ ਕਿਉਂ ਜੋ ਉਹ ਮੇਰੇ ਨਾਲੋਂ ਅੱਤ ਬਲਵੰਤ ਹਨ। ਸ਼ਾਇਦ ਮੈਂ ਫਤਹ ਪਾਵਾਂ ਅਤੇ ਅਸੀਂ ਉਨ੍ਹਾਂ ਨੂੰ ਅਜਿਹਾ ਮਾਰੀਏ ਕਿ ਉਨ੍ਹਾਂ ਨੂੰ ਆਪਣੇ ਦੇਸ ਤੋਂ ਕੱਢ ਦੇਈਏ ਕਿਉਂ ਜੋ ਮੈਂ ਜਾਣਦਾ ਹਾਂ ਕਿ ਜਿਸ ਨੂੰ ਤੂੰ ਬਰਕਤ ਦੇਵੇਂ ਉਹ ਮੁਬਾਰਕ ਹੈ, ਅਤੇ ਜਿਸ ਨੂੰ ਤੂੰ ਸਰਾਪ ਦੇਵੇਂ ਉਹ ਸਰਾਪੀ ਹੈ।
7 The elders of Moab and elders of Midian went, fortune-telling fees in their hand, and came to Balaam and told him Balak's words. ਤਦ ਮੋਆਬ ਦੇ ਅਤੇ ਮਿਦਯਾਨ ਦੇ ਬਜ਼ੁਰਗ ਚੱਲ ਪਏ ਅਤੇ ਉਨ੍ਹਾਂ ਦੇ ਹੱਥਾਂ ਵਿੱਚ ਅਗੰਮ ਨੂੰ ਜਾਣਨ ਲਈ ਇਨਾਮ ਸਨ ਅਤੇ ਉਹ ਬਿਲਆਮ ਕੋਲ ਆ ਕੇ ਉਸ ਨੂੰ ਬਾਲਾਕ ਦੀਆਂ ਗੱਲਾਂ ਬਾਰੇ ਦੱਸਿਆ।
8 He said to them, "Stay here tonight, and I'll bring back word as God speaks to me." So the officials of Moab stayed with Balaam. ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਅੱਜ ਦੀ ਰਾਤ ਇੱਥੇ ਠਹਿਰੋ ਅਤੇ ਜਿਵੇਂ ਯਹੋਵਾਹ ਮੈਨੂੰ ਬੋਲੇ ਮੈਂ ਤੁਹਾਡੇ ਕੋਲ ਮੁੜ ਖ਼ਬਰ ਲਿਆਵਾਂਗਾ। ਉਪਰੰਤ ਮੋਆਬ ਦੇ ਪ੍ਰਧਾਨ ਬਿਲਆਮ ਨਾਲ ਠਹਿਰੇ।
9 Then our Father came to Balaam and said, "Who are these men with you?" ਪਰਮੇਸ਼ੁਰ ਨੇ ਬਿਲਆਮ ਨੂੰ ਪੁੱਛਿਆ ਕਿ ਇਹ ਮਨੁੱਖ ਤੇਰੇ ਨਾਲ ਕੌਣ ਹਨ?
10 Balaam said to our Father, "Balak son of Zippor, king of Moab, has sent word to me: ਬਿਲਆਮ ਨੇ ਪਰਮੇਸ਼ੁਰ ਨੂੰ ਆਖਿਆ, ਸਿੱਪੋਰ ਦੇ ਪੁੱਤਰ ਬਾਲਾਕ ਮੋਆਬ ਦੇ ਰਾਜੇ ਨੇ ਉਨ੍ਹਾਂ ਨੂੰ ਮੇਰੇ ਕੋਲ ਇਹ ਆਖ ਕੇ ਭੇਜਿਆ।
11 Look, the people who came out of Egypt cover the land's face. Come now, curse them for me—maybe I can fight against them and drive them out." ਕਿ ਵੇਖੋ, ਇਹ ਦਲ ਜਿਹੜਾ ਮਿਸਰ ਤੋਂ ਆਇਆ ਹੈ ਉਸ ਨੇ ਧਰਤੀ ਨੂੰ ਆਪਣੀ ਵੱਸੋਂ ਨਾਲ ਭਰ ਦਿੱਤਾ ਹੈ। ਹੁਣ ਆ ਮੇਰੇ ਲਈ ਉਨ੍ਹਾਂ ਨੂੰ ਸਰਾਪ ਦੇ, ਸ਼ਾਇਦ ਅਜਿਹਾ ਹੋਵੇ ਜੋ ਮੈਂ ਉਨ੍ਹਾਂ ਨਾਲ ਲੜ ਸਕਾਂ ਅਤੇ ਉਹਨਾਂ ਨੂੰ ਕੱਢ ਦਿਆਂ।
12 But our Father told Balaam, "Do not go with them. Do not curse the people, for they are blessed." ਪਰ ਪਰਮੇਸ਼ੁਰ ਨੇ ਬਿਲਆਮ ਨੂੰ ਆਖਿਆ, ਇਹਨਾਂ ਨਾਲ ਨਾ ਜਾਵੀਂ, ਨਾ ਇਸ ਪਰਜਾ ਨੂੰ ਸਰਾਪ ਦੇਈਂ ਕਿਉਂ ਜੋ ਉਹ ਅਸੀਸ ਦੇ ਅਧਿਕਾਰੀ ਹਨ।
13 Balaam got up that morning and told Balak's officials, "Return to your land—God has refused to let me go with you." ਬਿਲਆਮ ਨੇ ਸਵੇਰ ਨੂੰ ਉੱਠ ਕੇ ਬਾਲਾਕ ਦੇ ਹਾਕਮਾਂ ਨੂੰ ਆਖਿਆ, ਆਪਣੇ ਦੇਸ ਨੂੰ ਜਾਓ ਕਿਉਂ ਜੋ ਯਹੋਵਾਹ ਨੇ ਮੈਨੂੰ ਤੁਹਾਡੇ ਨਾਲ ਜਾਣ ਤੋਂ ਮਨ੍ਹਾ ਕੀਤਾ ਹੈ।
14 Moab's officials got up, went to Balak, and said, "Balaam refused to come with us." ਤਦ ਮੋਆਬ ਦੇ ਪ੍ਰਧਾਨ ਉੱਠ ਕੇ ਬਾਲਾਕ ਕੋਲ ਆਏ ਅਤੇ ਉਨ੍ਹਾਂ ਨੇ ਆਖਿਆ, ਬਿਲਆਮ ਨੇ ਸਾਡੇ ਨਾਲ ਆਉਣ ਤੋਂ ਇਨਕਾਰ ਕੀਤਾ।
15 Then Balak sent officials again—more numerous and more honored than the first. ਤਦ ਬਾਲਾਕ ਨੇ ਇੱਕ ਵਾਰ ਹੋਰ ਪ੍ਰਧਾਨ ਘੱਲੇ ਜਿਹੜੇ ਇਹਨਾਂ ਤੋਂ ਜਿਆਦਾ ਅਤੇ ਪਤਵੰਤੇ ਸਨ।
16 They came to Balaam and said, "Balak son of Zippor says: Let nothing keep you from coming to me, ਉਹ ਬਿਲਆਮ ਕੋਲ ਆਏ ਅਤੇ ਉਹ ਨੂੰ ਆਖਿਆ, ਸਿੱਪੋਰ ਦਾ ਪੁੱਤਰ ਬਾਲਾਕ ਇਹ ਆਖਦਾ ਹੈ ਕਿ ਮੇਰੇ ਕੋਲ ਆਉਣ ਤੋਂ ਨਾ ਰੁਕੋ।
17 for I will honor you greatly, and do whatever you say to me. So please come and curse this people for me." ਕਿਉਂ ਜੋ ਮੈਂ ਤੁਹਾਡਾ ਵੱਡਾ ਸਤਿਕਾਰ ਕਰਾਂਗਾ ਅਤੇ ਜੋ ਕੁਝ ਤੁਸੀਂ ਮੈਨੂੰ ਆਖੋ, ਮੈਂ ਕਰਾਂਗਾ ਪਰ ਜ਼ਰੂਰ ਆਓ, ਮੇਰੇ ਲਈ ਇਸ ਦਲ ਨੂੰ ਸਰਾਪ ਦਿਓ।
18 Balaam answered Balak's servants, "Even if Balak gave me his house full of silver and gold, I cannot go beyond God's command, to do small or great. ਅੱਗੋਂ ਬਿਲਆਮ ਨੇ ਬਾਲਾਕ ਦੇ ਸੇਵਕਾਂ ਨੂੰ ਉੱਤਰ ਦੇ ਕੇ ਆਖਿਆ, ਜੇਕਰ ਬਾਲਾਕ ਮੈਨੂੰ ਆਪਣਾ ਸੋਨੇ ਤੇ ਚਾਂਦੀ ਨਾਲ ਭਰਿਆ ਘਰ ਵੀ ਦੇ ਦੇਵੇ ਤਾਂ ਵੀ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਦੀ ਉਲੰਘਣਾ ਨਹੀਂ ਕਰ ਸਕਦਾ ਕਿ ਉਸ ਨੂੰ ਘੱਟ ਜਾਂ ਵੱਧ ਜਾਣ ਕੇ ਮੰਨਾ।
19 Now please, stay here tonight, you too, so I may learn what more our Father will say to me." ਹੁਣ, ਤੁਸੀਂ ਅੱਜ ਦੀ ਰਾਤ ਇੱਥੇ ਹੀ ਠਹਿਰਨਾ, ਤਾਂ ਜੋ ਮੈਂ ਜਾਣ ਲਵਾਂ ਕਿ ਯਹੋਵਾਹ ਕਿਹੜੀ ਗੱਲ ਮੇਰੇ ਨਾਲ ਬੋਲੇਗਾ।
20 And our Father came to Balaam at night and said to him, "Since these men came to summon you, get up and go with them, but do only what I tell you." ਪਰਮੇਸ਼ੁਰ ਬਿਲਆਮ ਕੋਲ ਰਾਤ ਨੂੰ ਆਇਆ ਅਤੇ ਉਸ ਨੂੰ ਆਖਿਆ, ਜਿਹੜੇ ਮਨੁੱਖ ਤੈਨੂੰ ਬੁਲਾਉਣ ਆਏ ਹਨ, ਉੱਠ ਕੇ ਇਹਨਾਂ ਨਾਲ ਚਲਾ ਜਾ, ਪਰ ਸਿਰਫ਼ ਉਹ ਗੱਲ ਜਿਹੜੀ ਮੈਂ ਤੈਨੂੰ ਆਖਾਂ, ਤੂੰ ਉਸੇ ਤਰ੍ਹਾਂ ਹੀ ਕਰੀਂ।
21 So Balaam got up in the morning, saddled his donkey, and went with the officials of Moab. ਤਦ ਬਿਲਆਮ ਨੇ ਸਵੇਰ ਨੂੰ ਉੱਠ ਕੇ, ਆਪਣੀ ਗਧੀ ਉੱਤੇ ਕਾਠੀ ਬੰਨ੍ਹੀ ਅਤੇ ਮੋਆਬ ਦੇ ਹਾਕਮਾਂ ਨਾਲ ਤੁਰ ਪਿਆ।
22 But our Father's anger burned because he went, and our Father's messenger stood in the road as Balaam's adversary. Balaam was riding his donkey, with his two servants. ਅਤੇ ਉਸ ਦੇ ਜਾਣ ਦੇ ਕਾਰਨ ਪਰਮੇਸ਼ੁਰ ਦਾ ਕ੍ਰੋਧ ਭੜਕ ਉੱਠਿਆ ਅਤੇ ਯਹੋਵਾਹ ਦਾ ਦੂਤ ਉਸ ਦਾ ਵਿਰੋਧ ਕਰਨ ਲਈ ਉਸ ਦੇ ਰਸਤੇ ਵਿੱਚ ਖੜ੍ਹਾ ਹੋਇਆ। ਉਹ ਆਪਣੀ ਗਧੀ ਉੱਤੇ ਸਵਾਰ ਹੋਇਆ ਅਤੇ ਉਸ ਦੇ ਦੋ ਨੌਕਰ ਉਸ ਦੇ ਨਾਲ ਸਨ।
23 The donkey saw the messenger of our Father standing in the road, his sword drawn in his hand, and she turned off the road into the field. So Balaam struck the donkey to turn her back onto the road. ਅਤੇ ਗਧੀ ਨੇ ਯਹੋਵਾਹ ਦੇ ਦੂਤ ਨੂੰ ਰਸਤੇ ਵਿੱਚ ਹੱਥ ਵਿੱਚ ਤਲਵਾਰ ਫੜ੍ਹੀ, ਖੜ੍ਹਾ ਵੇਖਿਆ। ਤਾਂ ਗਧੀ ਰਾਹ ਤੋਂ ਮੁੜ ਕੇ ਖੇਤ ਵਿੱਚ ਨੂੰ ਹੋ ਗਈ ਅਤੇ ਬਿਲਆਮ ਨੇ ਗਧੀ ਨੂੰ ਮਾਰਿਆ ਕਿਉਂ ਜੋ ਉਹ ਨੂੰ ਰਾਹ ਤੋਂ ਮੁੜ ਗਈ ਸੀ।
24 Then our Father's messenger stood in a narrow path between vineyards, a wall on each side. ਤਦ ਯਹੋਵਾਹ ਦਾ ਦੂਤ ਅੰਗੂਰ ਦੇ ਬਾਗ਼ ਵਿੱਚ ਉਸ ਭੀੜੇ ਰਾਹ ਵਿੱਚ ਖੜ੍ਹਾ ਸੀ ਜਿੱਥੇ ਦੋਵੇਂ ਪਾਸੇ ਕੰਧ ਸੀ।
25 The donkey saw the messenger of our Father, pressed against the wall, and pressed Balaam's foot against it, so he struck her again. ਜਦੋਂ ਗਧੀ ਨੇ ਯਹੋਵਾਹ ਦੇ ਦੂਤ ਨੂੰ ਦੇਖਿਆ ਤਾਂ ਉਹ ਕੰਧ ਨਾਲ ਜਾ ਲੱਗੀ ਅਤੇ ਬਿਲਆਮ ਦੇ ਪੈਰ ਨੂੰ ਕੰਧ ਨਾਲ ਦਬਾਇਆ, ਉਸ ਨੇ ਫੇਰ ਉਹ ਨੂੰ ਮਾਰਿਆ।
26 The messenger of our Father went further and stood in a narrow place with no room to turn right or left. ਯਹੋਵਾਹ ਦਾ ਦੂਤ ਫੇਰ ਇੱਕ ਵਾਰ ਅੱਗੇ ਜਾ ਕੇ ਇੱਕ ਭੀੜੀ ਥਾਂ ਵਿੱਚ ਖੜ੍ਹਾ ਹੋ ਗਿਆ ਜਿਸ ਤੋਂ ਸੱਜੇ ਖੱਬੇ ਮੁੜਨ ਨੂੰ ਕੋਈ ਰਾਹ ਨਹੀਂ ਸੀ।
27 When the donkey saw the messenger of our Father, she lay down under Balaam; his anger flared, and he struck her with his staff. ਜਦ ਗਧੀ ਨੇ ਯਹੋਵਾਹ ਦੇ ਦੂਤ ਨੂੰ ਵੇਖਿਆ ਤਾਂ ਬਿਲਆਮ ਦੇ ਹੇਠ ਬੈਠ ਗਈ ਅਤੇ ਬਿਲਆਮ ਦਾ ਕ੍ਰੋਧ ਭੜਕ ਉੱਠਿਆ, ਫਿਰ ਓਸ ਆਪਣੀ ਲਾਠੀ ਨਾਲ ਗਧੀ ਨੂੰ ਮਾਰਿਆ।
28 Then our Father opened the donkey's mouth, and she said to Balaam, "What have I done to you, that you struck me these three times?" ਤਦ ਯਹੋਵਾਹ ਨੇ ਗਧੀ ਦੇ ਮੂੰਹ ਨੂੰ ਖੋਲ੍ਹਿਆ ਅਤੇ ਉਸ ਨੇ ਬਿਲਆਮ ਨੂੰ ਆਖਿਆ, ਮੈਂ ਤੇਰੇ ਨਾਲ ਕੀ ਕੀਤਾ ਕਿ ਤੂੰ ਮੈਨੂੰ ਤਿੰਨ ਵਾਰੀ ਮਾਰਿਆ?
29 Balaam said to the donkey, "You have mocked me! If I had a sword in my hand, I'd kill you now." ਤਾਂ ਬਿਲਆਮ ਨੇ ਗਧੀ ਨੂੰ ਆਖਿਆ, ਇਸ ਲਈ ਕਿ ਤੂੰ ਮੇਰੀ ਗੱਲ ਨੂੰ ਨਹੀਂ ਮੰਨਿਆ। ਜੇ ਮੇਰੇ ਹੱਥ ਵਿੱਚ ਤਲਵਾਰ ਹੁੰਦੀ ਤਾਂ ਤੈਨੂੰ ਹੁਣੇ ਹੀ ਵੱਢ ਸੁੱਟਦਾ।
30 The donkey said to Balaam, "Am I not your donkey, the one you've ridden all your life until today? Have I ever treated you this way before?" He said, "No." ਅੱਗੋਂ ਗਧੀ ਨੇ ਬਿਲਆਮ ਨੂੰ ਆਖਿਆ, ਕੀ ਮੈਂ ਤੇਰੀ ਗਧੀ ਨਹੀਂ ਜਿਸ ਦੇ ਉੱਤੇ ਤੂੰ ਸਾਰੀ ਉਮਰ ਅੱਜ ਤੱਕ ਸਵਾਰੀ ਕੀਤੀ ਹੈ? ਕੀ ਕਦੀ ਪਹਿਲਾਂ ਵੀ ਮੈਂ ਤੇਰੇ ਨਾਲ ਅਜਿਹਾ ਕੀਤਾ ਹੈ? ਉਸ ਆਖਿਆ, ਨਹੀਂ।
31 Then our Father opened Balaam's eyes, and he saw our Father's messenger standing in the road, sword drawn in hand, and he bowed low and fell facedown. ਤਦ ਯਹੋਵਾਹ ਨੇ ਬਿਲਆਮ ਦੀਆਂ ਅੱਖਾਂ ਨੂੰ ਖੋਲ੍ਹੀਆਂ ਅਤੇ ਉਸ ਨੇ ਯਹੋਵਾਹ ਦੇ ਦੂਤ ਨੂੰ ਰਾਹ ਵਿੱਚ ਖੜ੍ਹੇ ਵੇਖਿਆ ਅਤੇ ਉਹ ਦੀ ਤਲਵਾਰ, ਉਹ ਦੇ ਹੱਥ ਵਿੱਚ ਸੀ ਤਾਂ ਉਹ ਆਪਣਾ ਸਿਰ ਨਿਵਾ ਕੇ ਉਸ ਦੇ ਅੱਗੇ ਝੁਕਿਆ।
32 The messenger of our Father said to him, "Why have you hit your donkey three times? I've come out as an adversary, because your way is reckless before me. ਯਹੋਵਾਹ ਦੇ ਦੂਤ ਨੇ ਉਸ ਨੂੰ ਆਖਿਆ, ਤੂੰ ਕਿਉਂ ਆਪਣੀ ਗਧੀ ਨੂੰ ਤਿੰਨ ਵਾਰੀ ਮਾਰਿਆ ਹੈ? ਵੇਖ, ਮੈਂ ਅੱਜ ਤੈਨੂੰ ਰੋਕਣ ਕਈ ਆਇਆ ਹਾਂ ਕਿਉਂ ਜੋ ਤੇਰਾ ਰਾਹ ਮੇਰੇ ਅੱਗੇ ਸਹੀ ਨਹੀਂ ਹੈ।
33 The donkey saw me and turned aside from me these three times. Had she not turned aside, I would have killed you by now and spared her life." ਗਧੀ ਨੇ ਮੈਨੂੰ ਵੇਖਿਆ ਅਤੇ ਮੇਰੇ ਵੱਲੋਂ ਤਿੰਨ ਵਾਰੀ ਮੁੜੀ। ਜੇ ਉਹ ਮੇਰੀ ਵੱਲੋਂ ਨਾ ਮੁੜਦੀ ਤਾਂ ਹੁਣ ਮੈਂ ਤੈਨੂੰ ਵੀ ਵੱਢ ਸੁੱਟਦਾ ਪਰ ਉਹ ਨੂੰ ਜੀਉਂਦੀ ਰਹਿਣ ਦਿੰਦਾ।
34 Balaam said to the messenger of our Father, "I have sinned—I didn't know you stood in the road to oppose me. Now if this is displeasing in your eyes, I'll turn back." ਤਾਂ ਬਿਲਆਮ ਨੇ ਯਹੋਵਾਹ ਦੇ ਦੂਤ ਨੂੰ ਆਖਿਆ ਕਿ ਮੈਂ ਪਾਪ ਕੀਤਾ ਕਿਉਂ ਜੋ ਮੈਂ ਨਹੀਂ ਜਾਣਦਾ ਸੀ ਕਿ ਤੂੰ ਰਾਹ ਵਿੱਚ ਮੇਰੇ ਵਿਰੁੱਧ ਖੜ੍ਹਾ ਹੈਂ ਅਤੇ ਹੁਣ ਜੇ ਮੈਂ ਤੇਰੀ ਨਿਗਾਹ ਵਿੱਚ ਬੁਰਿਆਈ ਕੀਤੀ ਤਾਂ ਮੈਂ ਮੁੜ ਜਾਂਵਾਂਗਾ।
35 The messenger of our Father told Balaam, "Go with the men, but say only what I tell you." So Balaam went on with Balak's officials. ਫੇਰ ਯਹੋਵਾਹ ਦੇ ਦੂਤ ਨੇ ਬਿਲਆਮ ਨੂੰ ਆਖਿਆ ਕਿ ਇਨ੍ਹਾਂ ਮਨੁੱਖਾਂ ਨਾਲ ਜਾ ਪਰ ਜਿਹੜੀ ਗੱਲ ਮੈਂ ਤੇਰੇ ਨਾਲ ਬੋਲਾਂ ਉਹ ਹੀ ਗੱਲ ਤੂੰ ਬੋਲੀ ਤਦ ਬਿਲਆਮ ਬਾਲਾਕ ਦੇ ਹਾਕਮਾਂ ਨਾਲ ਚਲਿਆ ਗਿਆ।
36 When Balak heard Balaam was coming, he went out to meet him at the city of Moab, on the Arnon border, at the border's edge. ਜਦ ਬਾਲਾਕ ਨੇ ਸੁਣਿਆ ਕਿ ਬਿਲਆਮ ਆ ਗਿਆ ਹੈ ਤਾਂ ਉਸ ਦੇ ਮਿਲਣ ਲਈ ਮੋਆਬ ਦੇ ਸ਼ਹਿਰ ਨੂੰ ਬਾਹਰ ਗਿਆ ਜਿਹੜਾ ਅਰਨੋਨ ਦੀਆਂ ਹੱਦਾਂ ਉੱਤੇ ਹੀ ਸੀ।
37 Balak said to Balaam, "Didn't I send urgently to call you? Why didn't you come to me? Can I really not honor you?" ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਕੀ ਮੈਂ ਤੈਨੂੰ ਵੱਡੀ ਜ਼ਰੂਰਤ ਵਿੱਚ ਨਹੀਂ ਬੁਲਾਇਆ? ਤੂੰ ਕਿਉਂ ਮੇਰੇ ਕੋਲ ਨਹੀਂ ਆਇਆ? ਕੀ ਮੈਂ ਤੈਨੂੰ ਇੱਕ ਵੱਡਾ ਇਨਾਮ ਨਹੀਂ ਸੀ ਦੇ ਸਕਦਾ?
38 Balaam told Balak, "Look, I've come to you now—but can I say just anything? I can only speak what God puts in my mouth." ਪਰ ਬਿਲਆਮ ਨੇ ਬਾਲਾਕ ਨੂੰ ਆਖਿਆ, ਵੇਖ, ਮੈਂ ਤੇਰੇ ਕੋਲ ਆ ਗਿਆ ਹਾਂ। ਕੀ ਮੈਂ ਆਪਣੀ ਸ਼ਕਤੀ ਨਾਲ ਕੋਈ ਵਾਕ ਬੋਲ ਸਕਦਾ ਹਾਂ? ਜਿਹੜਾ ਵਾਕ ਪਰਮੇਸ਼ੁਰ ਮੇਰੇ ਮੂੰਹ ਵਿੱਚ ਪਾਵੇ ਉਹੀ ਮੈਂ ਬੋਲਾਂਗਾ।
39 So Balaam went with Balak, and they came to Kiriath-huzoth. ਫੇਰ ਬਿਲਆਮ ਬਾਲਾਕ ਨਾਲ ਚੱਲਿਆ ਗਿਆ ਅਤੇ ਉਹ ਕਿਰਯਤ-ਹਸੋਥ ਵਿੱਚ ਆਏ।
40 Balak sacrificed cattle and sheep, sending shares to Balaam and the officials with him. ਬਾਲਾਕ ਨੇ ਵੱਗਾਂ ਅਤੇ ਇੱਜੜਾਂ ਦੀਆਂ ਬਲੀਆਂ ਚੜ੍ਹਾਈਆਂ ਅਤੇ ਉਹ ਨੇ ਬਿਲਆਮ ਅਤੇ ਉਨ੍ਹਾਂ ਹਾਕਮਾਂ ਲਈ ਜਿਹੜੇ ਉਸ ਦੇ ਨਾਲ ਸਨ ਕੁਝ ਭੇਜਿਆ।
41 In the morning Balak took Balaam and brought him up to Bamoth-baal, and from there he saw the edge of the people. ਤਦ ਸਵੇਰ ਨੂੰ ਅਜਿਹਾ ਹੋਇਆ ਕਿ ਬਾਲਾਕ ਬਿਲਆਮ ਨੂੰ ਲੈ ਕੇ ਬਆਲ ਦੀਆਂ ਉਚਿਆਈਆਂ ਉੱਤੇ ਉਸ ਨੂੰ ਲਿਆਇਆ ਜਿੱਥੋਂ ਉਸ ਨੇ ਪਰਜਾ ਦੀਆਂ ਸਰਹੱਦਾਂ ਨੂੰ ਵੇਖਿਆ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]