Skip to content
The Believer's Library

Indian Revised Version (IRV) Punjabi - 2019

Numbers 3 IRVPun

Show IRVPun only
Verse × ×
1 This is the family line of Aaron and Moses, when our Father spoke with Moses on Mount Sinai. ਇਹ ਹਾਰੂਨ ਅਤੇ ਮੂਸਾ ਦੀ ਵੰਸ਼ਾਵਲੀ ਹੈ, ਜਿਸ ਦਿਨ ਯਹੋਵਾਹ ਸੀਨਈ ਪਰਬਤ ਉੱਤੇ ਮੂਸਾ ਨਾਲ ਬੋਲਿਆ।
2 These are the names of the sons of Aaron: Nadab the firstborn, then Abihu, Eleazar, and Ithamar. ਹਾਰੂਨ ਦੇ ਪੁੱਤਰਾਂ ਦੇ ਨਾਮ ਇਹ ਹਨ, ਪਹਿਲੌਠਾ ਨਾਦਾਬ, ਫ਼ੇਰ ਅਬੀਹੂ, ਅਲਆਜ਼ਾਰ ਅਤੇ ਈਥਾਮਾਰ।
3 These are the names of Aaron's sons, the anointed priests whom Moses ordained to serve as priests. ਇਹ ਹਾਰੂਨ ਦੇ ਪੁੱਤਰਾਂ ਦੇ ਨਾਮ ਹਨ, ਉਹ ਜਾਜਕ ਜਿਹੜੇ ਮਸਹ ਕੀਤੇ ਗਏ ਅਤੇ ਜਿਨ੍ਹਾਂ ਨੂੰ ਉਸ ਨੇ ਜਾਜਕਾਈ ਲਈ ਥਾਪਿਆ।
4 Nadab and Abihu died before our Father in the wilderness of Sinai when they offered unauthorized fire before him; they had no children. So Eleazar and Ithamar served as priests before Aaron their father. ਨਾਦਾਬ ਅਤੇ ਅਬੀਹੂ ਯਹੋਵਾਹ ਦੇ ਸਨਮੁਖ ਮਰ ਗਏ ਜਦ ਉਹ ਸੀਨਈ ਦੀ ਉਜਾੜ ਵਿੱਚ ਯਹੋਵਾਹ ਦੇ ਸਨਮੁਖ ਅਯੋਗ ਅੱਗ ਲਿਆਏ ਅਤੇ ਉਨ੍ਹਾਂ ਦੇ ਪੁੱਤਰ ਨਹੀਂ ਸਨ ਇਸ ਲਈ ਅਲਆਜ਼ਾਰ ਅਤੇ ਈਥਾਮਾਰ ਆਪਣੇ ਪਿਤਾ ਹਾਰੂਨ ਦੇ ਅੱਗੇ ਜਾਜਕਾਈ ਦਾ ਕੰਮ ਕਰਦੇ ਸਨ।
5 Then our Father said to Moses: ਯਹੋਵਾਹ ਨੇ ਮੂਸਾ ਨੂੰ ਆਖਿਆ
6 "Bring the tribe of Levi near and set them before Aaron the priest, to serve him. ਕਿ ਲੇਵੀ ਦੇ ਗੋਤ ਨੂੰ ਨੇੜੇ ਲਿਆ ਅਤੇ ਉਨ੍ਹਾਂ ਨੂੰ ਹਾਰੂਨ ਜਾਜਕ ਦੇ ਅੱਗੇ ਖੜ੍ਹਾ ਕਰ ਤਾਂ ਜੋ ਉਹ ਉਸ ਦੀ ਸੇਵਾ ਕਰਨ।
7 They are to keep his duties and those of the whole community before the tent of meeting, performing the tabernacle's service. ਅਤੇ ਉਹ ਉਸਦਾ ਫ਼ਰਜ਼ ਅਤੇ ਸਾਰੀ ਮੰਡਲੀ ਦਾ ਫ਼ਰਜ਼ ਮਿਲਾਪ ਵਾਲੇ ਤੰਬੂ ਦੇ ਅੱਗੇ ਪੂਰਾ ਕਰਨ, ਜੋ ਉਹ ਡੇਰੇ ਦੀ ਟਹਿਲ ਸੇਵਾ ਕਰਨ।
8 They are to guard all the tent of meeting's equipment and the Israelites' duty, doing the tabernacle's service. ਉਹ ਮਿਲਾਪ ਵਾਲੇ ਤੰਬੂ ਦੇ ਸਾਰੇ ਸਮਾਨ ਨਾਲੇ ਇਸਰਾਏਲੀਆਂ ਦਾ ਫ਼ਰਜ਼ ਪੂਰਾ ਕਰਨ ਅਤੇ ਰਖਵਾਲੀ ਕਰਨ, ਇਸ ਤਰ੍ਹਾਂ ਉਹ ਡੇਰੇ ਦੀ ਟਹਿਲ ਸੇਵਾ ਕਰਨ।
9 Give the Levites to Aaron and his sons; they are given entirely to him from among Israel's people. ਤੂੰ ਲੇਵੀਆਂ ਨੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਦੇਈਂ। ਇਹ ਇਸਰਾਏਲੀਆਂ ਦੀ ਵੱਲੋਂ ਹਾਰੂਨ ਨੂੰ ਪੂਰੀ ਰੀਤੀ ਨਾਲ ਸਮਰਪਣ ਹੋਣ।
10 Appoint Aaron and his sons to guard their priesthood; any outsider who comes near must die." ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਜਾਜਕਾਈ ਲਈ ਠਹਿਰਾਈਂ ਤਾਂ ਜੋ ਉਹ ਆਪਣੀ ਜਾਜਕਾਈ ਨੂੰ ਸਾਂਭਣ ਅਤੇ ਜੇ ਕੋਈ ਅਜਨਬੀ ਨੇੜੇ ਆਵੇ ਉਹ ਮਾਰਿਆ ਜਾਵੇ।
11 Then our Father said to Moses: ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
12 "Look, I have taken the Levites from among the Israelites in place of every firstborn that opens the womb among the Israelites. The Levites are mine. ਵੇਖ, ਮੈਂ ਲੇਵੀਆਂ ਨੂੰ ਇਸਰਾਏਲੀਆਂ ਵਿੱਚੋਂ ਸਾਰੇ ਪਹਿਲੌਠਿਆਂ ਦੇ ਥਾਂ ਜਿਹੜੇ ਇਸਰਾਏਲ ਵਿੱਚ ਹਨ, ਲੈ ਲਿਆ ਹੈ ਇਸ ਤਰ੍ਹਾਂ ਲੇਵੀ ਮੇਰੇ ਹੋਣਗੇ।
13 Every firstborn is mine. The day I struck down every firstborn in Egypt, I set apart for myself every firstborn in Israel—both man and animal. They will be mine. I am your Father." ਕਿਉਂ ਜੋ ਹਰ ਇੱਕ ਪਹਿਲੌਠਾ ਮੇਰਾ ਹੈ ਜਿਸ ਦਿਨ ਤੋਂ ਮੈਂ ਮਿਸਰ ਦੇਸ ਵਿੱਚ ਹਰ ਇੱਕ ਪਹਿਲੌਠਾ ਮਾਰਿਆ। ਮੈਂ ਆਪਣੇ ਲਈ ਹਰ ਇੱਕ ਪਹਿਲੌਠਾ ਇਸਰਾਏਲ ਵਿੱਚ ਆਦਮੀ ਤੋਂ ਲੈ ਕੇ ਡੰਗਰ ਤੱਕ ਪਵਿੱਤਰ ਕੀਤਾ, ਉਹ ਮੇਰੇ ਹੋਣਗੇ। ਮੈਂ ਯਹੋਵਾਹ ਹਾਂ।
14 Then our Father spoke to Moses in the wilderness of Sinai: ਫੇਰ ਯਹੋਵਾਹ ਮੂਸਾ ਨਾਲ ਸੀਨਈ ਦੀ ਉਜਾੜ ਵਿੱਚ ਬੋਲਿਆ,
15 "Count Levi's sons by fathers' houses and clans; count every male a month old and up." ਲੇਵੀਆਂ ਵਿੱਚੋਂ ਜਿਹੜੇ ਇੱਕ ਮਹੀਨੇ ਜਾਂ ਇਸ ਤੋਂ ਵੱਧ ਉਮਰ ਦੇ ਹੋਣ ਉਹਨਾਂ ਨੂੰ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਤੇ ਉਨ੍ਹਾਂ ਦੇ ਟੱਬਰਾਂ ਅਨੁਸਾਰ ਗਿਣ।
16 So Moses counted them at the word of our Father, just as he had been commanded. ਤਦ ਮੂਸਾ ਨੇ ਜਿਵੇਂ ਉਹ ਨੂੰ ਹੁਕਮ ਮਿਲਿਆ ਉਨ੍ਹਾਂ ਨੂੰ ਯਹੋਵਾਹ ਦੇ ਕਹੇ ਅਨੁਸਾਰ ਗਿਣਿਆ।
17 These were the sons of Levi by their names: Gershon, Kohath, and Merari. ਇਹ ਲੇਵੀ ਦੇ ਪੁੱਤਰਾਂ ਦੇ ਨਾਮ ਸਨ, ਗੇਰਸ਼ੋਨ, ਕਹਾਥ ਅਤੇ ਮਰਾਰੀ।
18 These are the names of the sons of Gershon by their clans: Libni and Shimei. ਇਹ ਗੇਰਸ਼ੋਨ ਦੇ ਪੁੱਤਰਾਂ ਦੇ ਨਾਮ ਹਨ, ਉਨ੍ਹਾਂ ਦੇ ਟੱਬਰਾਂ ਅਨੁਸਾਰ, ਲਿਬਨੀ ਅਤੇ ਸ਼ਿਮਈ।
19 The sons of Kohath by their clans: Amram, Izhar, Hebron, and Uzziel. ਕਹਾਥ ਦੇ ਪੁੱਤਰ, ਉਨ੍ਹਾਂ ਦੇ ਟੱਬਰਾਂ ਅਨੁਸਾਰ, ਅਮਰਾਮ, ਯਿਸਹਾਰ, ਹਬਰੋਨ ਅਤੇ ਉੱਜ਼ੀਏਲ।
20 Merari's sons by clan: Mahli and Mushi. These are the Levite clans by fathers' houses. ਮਰਾਰੀ ਦੇ ਪੁੱਤਰ ਉਨ੍ਹਾਂ ਦੇ ਟੱਬਰਾਂ ਅਨੁਸਾਰ, ਮਹਲੀ ਅਤੇ ਮੂਸ਼ੀ। ਇਹ ਲੇਵੀ ਦੇ ਪਰਿਵਾਰ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਹਨ।
21 From Gershon: the Libnite clan and the Shimeite clan—these are the Gershonite clans. ਲਿਬਨੀਆਂ ਦਾ ਪਰਿਵਾਰ ਅਤੇ ਸ਼ਿਮਈਆਂ ਦਾ ਪਰਿਵਾਰ, ਗੇਰਸ਼ੋਨ ਦੇ ਹਨ। ਇਹ ਗੇਰਸ਼ੋਨੀਆਂ ਦੇ ਪਰਿਵਾਰ ਹਨ।
22 The number of males counted, a month old or older, was 7,500. ਅਤੇ ਪੁਰਖ ਜਿਹੜੇ ਗਿਣਤੀ ਵਿੱਚ ਆਏ ਇੱਕ ਮਹੀਨੇ ਤੋਂ ਉੱਪਰ ਦੇ ਸੱਤ ਹਜ਼ਾਰ ਪੰਜ ਸੌ ਗਿਣੇ ਗਏ।
23 The clans of the Gershonites camped behind the tabernacle on the west. ਗੇਰਸ਼ੋਨੀਆਂ ਦੇ ਪਰਿਵਾਰ ਡੇਰੇ ਦੇ ਮਗਰ ਪੱਛਮ ਵਾਲੇ ਪਾਸੇ ਡੇਰਾ ਲਾਉਣ।
24 The leader of the fathers' house of the Gershonites was Eliasaph son of Lael. ਅਤੇ ਗੇਰਸ਼ੋਨੀਆਂ ਦੇ ਪੁਰਖਿਆਂ ਦੇ ਪਰਿਵਾਰ ਦਾ ਪ੍ਰਧਾਨ ਲਾਏਲ ਦਾ ਪੁੱਤਰ ਅਲਯਾਸਾਫ਼ ਹੋਵੇ।
25 Gershon's sons at the tent of meeting cared for the tabernacle, the tent, its covering, and the entrance screen of the tent of meeting. ਗੇਰਸ਼ੋਨੀਆਂ ਦੀ ਜ਼ਿੰਮੇਵਾਰੀ ਵਿੱਚ, ਮਿਲਾਪ ਵਾਲੇ ਤੰਬੂ ਵਿੱਚ ਡੇਰਾ ਅਤੇ ਤੰਬੂ, ਉਹ ਦਾ ਪਰਦਾ ਅਤੇ ਮੰਡਲੀ ਦੇ ਦਰਵਾਜ਼ੇ ਦਾ ਪਰਦਾ ਹੋਣ।
26 The courtyard's curtains and its entrance screen, surrounding the tabernacle and altar, and its cords for all its service. ਨਾਲ ਹੀ ਵਿਹੜੇ ਦੀ ਕਨਾਤ ਅਤੇ ਵਿਹੜੇ ਦੇ ਦਰਵਾਜ਼ੇ ਦਾ ਪਰਦਾ ਜਿਹੜਾ ਡੇਰੇ ਦੇ ਕੋਲ ਅਤੇ ਜਗਵੇਦੀ ਦੇ ਕੋਲ ਅਤੇ ਆਲੇ-ਦੁਆਲੇ ਅਤੇ ਉਹ ਦੀਆਂ ਡੋਰੀਆਂ ਜੋ ਉਸ ਦੇ ਕੰਮ ਆਉਂਦੀਆਂ ਸਨ।
27 From Kohath came the Amramite clan, the Izharite clan, the Hebronite clan, and the Uzzielite clan; these are the clans of the Kohathites. ਕਹਾਥ ਵਿੱਚੋਂ ਅਮਰਾਮੀਆਂ ਦਾ ਪਰਿਵਾਰ ਅਤੇ ਯਿਸਹਾਰੀਆਂ ਦਾ ਪਰਿਵਾਰ ਅਤੇ ਹਬਰੋਨੀਆਂ ਦਾ ਪਰਿਵਾਰ ਅਤੇ ਉੱਜ਼ੀਏਲੀਆਂ ਦਾ ਪਰਿਵਾਰ ਸੀ। ਇਹ ਕਹਾਥ ਦੇ ਸਨ।
28 Males a month old and up numbered 8,600, in charge of the sanctuary. ਸਾਰੇ ਪੁਰਖਾਂ ਦੀ ਗਿਣਤੀ ਜਿਹੜੇ ਇੱਕ ਮਹੀਨੇ ਅਤੇ ਇਸ ਤੋਂ ਉੱਪਰ ਦੇ ਸਨ, ਅੱਠ ਹਜ਼ਾਰ ਛੇ ਸੌ ਸੀ ਜਿਹੜੇ ਪਵਿੱਤਰ ਸਥਾਨ ਦੇ ਜ਼ਿੰਮੇਵਾਰ ਸਨ।
29 The clans of the sons of Kohath camped on the south side of the tabernacle. ਕਹਾਥੀਆਂ ਦੇ ਪਰਿਵਾਰ ਡੇਰੇ ਦੇ ਦੱਖਣ ਵੱਲ ਆਪਣਾ ਡੇਰਾ ਲਾਉਣ।
30 The leader of the fathers' house of the Kohathite clans was Elizaphan son of Uzziel. ਕਹਾਥੀਆਂ ਦੇ ਟੱਬਰਾਂ ਅਨੁਸਾਰ ਪੁਰਖਿਆਂ ਦੇ ਪਰਿਵਾਰ ਦਾ ਪ੍ਰਧਾਨ ਉੱਜ਼ੀਏਲ ਦਾ ਪੁੱਤਰ ਅਲੀਸਾਫ਼ਾਨ ਹੋਵੇ।
31 They cared for the ark, the table, the lampstand, the altars, the sanctuary vessels used in service, the screen, and all its work. ਅਤੇ ਜਿਹਨਾਂ ਵਸਤਾਂ ਦੀ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਅਰਥਾਤ ਸੰਦੂਕ, ਮੇਜ਼, ਸ਼ਮਾਦਾਨ, ਜਗਵੇਦੀਆਂ ਅਤੇ ਪਵਿੱਤਰ ਸਥਾਨ ਦਾ ਸਮਾਨ ਜਿਨ੍ਹਾਂ ਨਾਲ ਉਹ ਸੇਵਾ ਟਹਿਲ ਕਰਦੇ ਸਨ ਅਤੇ ਪਰਦਾ ਅਤੇ ਪਵਿੱਤਰ ਸਥਾਨ ਵਿੱਚ ਕੰਮ ਆਉਣ ਵਾਲਾ ਸਾਰਾ ਸਮਾਨ ਸ਼ਾਮਿਲ ਸੀ।
32 Eleazar son of Aaron the priest was chief leader of the Levites, in charge of those guarding the sanctuary. ਅਤੇ ਲੇਵੀਆਂ ਦੇ ਹਾਕਮਾਂ ਦਾ ਪ੍ਰਧਾਨ ਹਾਰੂਨ ਜਾਜਕ ਦਾ ਪੁੱਤਰ ਅਲਆਜ਼ਾਰ ਹੋਵੇ ਅਤੇ ਉਹ ਪਵਿੱਤਰ ਸਥਾਨ ਦੇ ਰਖਵਾਲਿਆਂ ਦਾ ਮੁਖੀਆ ਹੋਵੇ।
33 From Merari: the Mahlite clan and the Mushite clan—these are Merari's clans. ਮਹਲੀਆਂ ਦਾ ਪਰਿਵਾਰ ਅਤੇ ਮੂਸ਼ੀਆਂ ਦਾ ਪਰਿਵਾਰ, ਮਰਾਰੀ ਦੇ ਵਿੱਚੋਂ ਸਨ। ਇਹ ਮਰਾਰੀ ਦੇ ਪਰਿਵਾਰ ਸਨ।
34 The number of males counted, a month old or older, was 6,200. ਸਾਰੇ ਪੁਰਖਾਂ ਦੀ ਗਿਣਤੀ ਜੋ ਇੱਕ ਮਹੀਨੇ ਜਾਂ ਇੱਕ ਮਹੀਨੇ ਤੋਂ ਉੱਪਰ ਦੇ ਸੀ, ਛੇ ਹਜ਼ਾਰ ਦੋ ਸੌ ਸਨ।
35 Leader of Merarite clans' ancestral house: Zuriel son of Abihail; they camped on the tabernacle's north side. ਮਰਾਰੀ ਦੇ ਟੱਬਰਾਂ ਅਨੁਸਾਰ ਉਨ੍ਹਾਂ ਦੇ ਪੁਰਖਿਆਂ ਦੇ ਪਰਿਵਾਰ ਦਾ ਪ੍ਰਧਾਨ ਅਬੀਹੈਲ ਦਾ ਪੁੱਤਰ ਸੂਰੀਏਲ ਹੋਵੇ। ਡੇਰੇ ਦੇ ਉੱਤਰ ਵੱਲ ਉਹ ਆਪਣਾ ਡੇਰਾ ਲਾਉਣ।
36 Merari's sons were charged with the tabernacle's frames, crossbars, posts, bases, all its equipment, and all its service, ਅਤੇ ਜੋ ਵਸਤਾਂ ਮਰਾਰੀਆਂ ਨੂੰ ਦੇਖਭਾਲ ਲਈ ਦਿੱਤੀਆਂ ਗਈਆਂ ਉਹਨਾਂ ਦੀ ਰਖਵਾਲੀ ਕਰਨ, ਡੇਰੇ ਦੀਆਂ ਫੱਟੀਆਂ, ਉਸ ਦੇ ਕੁੰਡੇ ਉਸ ਦੀਆਂ ਥੰਮ੍ਹੀਆਂ, ਉਸ ਦੇ ਕਬਜ਼ੇ ਅਤੇ ਉਸ ਦਾ ਸਾਰਾ ਸਮਾਨ ਅਤੇ ਉਸ ਦੀ ਸਾਰੀ ਸੇਵਾ ਹੋਣ।
37 as well as the posts of the surrounding courtyard with their bases, pegs, and cords. ਨਾਲ ਹੀ ਵਿਹੜੇ ਦੇ ਆਲੇ-ਦੁਆਲੇ ਦੀਆਂ ਥੰਮ੍ਹੀਆਂ ਅਤੇ ਉਹਨਾਂ ਦੇ ਕਬਜ਼ੇ ਅਤੇ ਉਨ੍ਹਾਂ ਦੀਆਂ ਕੀਲੀਆਂ ਅਤੇ ਉਨ੍ਹਾਂ ਦੀਆਂ ਰੱਸੀਆਂ।
38 Camped east of the tabernacle, in front of the tent of meeting toward sunrise, were Moses, Aaron, and his sons, who kept charge of the sanctuary for the Israelites; any outsider who approached was to be put to death. ਜਿਹੜੇ ਡੇਰੇ ਦੇ ਸਾਹਮਣੇ ਪੂਰਬ ਵੱਲ ਮਿਲਾਪ ਵਾਲੇ ਤੰਬੂ ਅੱਗੇ ਚੜ੍ਹਦੇ ਪਾਸੇ ਆਪਣੇ ਤੰਬੂ ਲਾਉਣ, ਉਹ ਮੂਸਾ, ਹਾਰੂਨ ਅਤੇ ਉਹ ਦੇ ਪੁੱਤਰ ਹੋਣ। ਉਹ ਪਵਿੱਤਰ ਸਥਾਨ ਦੀ ਉਸ ਜ਼ਿੰਮੇਵਾਰੀ ਦੀ ਸੰਭਾਲ ਕਰਨ ਵਾਲੇ ਹੋਣ ਜਿਹੜੀ ਇਸਰਾਏਲੀਆਂ ਲਈ ਜ਼ਿੰਮੇਵਾਰੀ ਹੈ। ਪਰ ਜੇ ਕੋਈ ਅਜਨਬੀ ਨੇੜੇ ਆਵੇ ਤਾਂ ਉਹ ਮਾਰਿਆ ਜਾਵੇ।
39 All the Levites whom Moses and Aaron counted at our Father's command, by their clans, every male a month old and up: 22,000. ਲੇਵੀਆਂ ਦੀ ਸਾਰੀ ਗਿਣਤੀ ਜਿਹੜੀ ਮੂਸਾ ਅਤੇ ਹਾਰੂਨ ਨੇ ਯਹੋਵਾਹ ਦੇ ਹੁਕਮ ਤੇ ਕੀਤੀ, ਉਨ੍ਹਾਂ ਦੇ ਟੱਬਰਾਂ ਅਨੁਸਾਰ ਅਰਥਾਤ ਸਾਰੇ ਪੁਰਖ ਜਿਹੜੇ ਇੱਕ ਮਹੀਨੇ ਜਾਂ ਇਸ ਤੋਂ ਉੱਪਰ ਦੇ ਸਨ ਬਾਈ ਹਜ਼ਾਰ ਸੀ।
40 Then our Father said to Moses, "Count every firstborn male of Israel a month old or older, and record the number of their names. ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਇਸਰਾਏਲੀਆਂ ਦੇ ਸਾਰੇ ਪਹਿਲੌਠੇ ਪੁਰਖ ਗਿਣ, ਜਿਹੜੇ ਇੱਕ ਮਹੀਨੇ ਜਾਂ ਇਸ ਤੋਂ ਉੱਪਰ ਦੇ ਹਨ ਅਤੇ ਉਨ੍ਹਾਂ ਦੇ ਨਾਮਾਂ ਦੀ ਗਿਣਤੀ ਕਰ।
41 Take the Levites for me—I am your Father—in place of every firstborn among the people of Israel, and the Levites' livestock in place of every firstborn among Israel's livestock." ਤੂੰ ਮੇਰੇ ਲਈ ਸਾਰੇ ਇਸਰਾਏਲੀਆਂ ਦੇ ਸਾਰੇ ਪਹਿਲੌਠਿਆਂ ਦੇ ਥਾਂ ਲੇਵੀਆਂ ਨੂੰ, ਇਸਰਾਏਲੀਆਂ ਦੇ ਡੰਗਰਾਂ ਦੇ ਪਹਿਲੌਠਿਆਂ ਦੀ ਥਾਂ ਲੇਵੀਆਂ ਦੇ ਡੰਗਰਾਂ ਨੂੰ ਲੈ ਲਈਂ। ਮੈਂ ਯਹੋਵਾਹ ਹਾਂ।
42 So Moses counted every firstborn among the people of Israel, just as our Father had commanded him. ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ ਮੂਸਾ ਨੇ ਇਸਰਾਏਲੀਆਂ ਦੇ ਸਾਰੇ ਪਹਿਲੌਠੇ ਗਿਣੇ।
43 All firstborn males, a month or older, listed by name: 22,273. ਅਤੇ ਸਾਰੇ ਪੁਰਖ ਪਹਿਲੌਠਿਆਂ ਦੇ ਨਾਮ ਦੀ ਗਿਣਤੀ ਜਿਹੜੇ ਇੱਕ ਮਹੀਨੇ ਜਾਂ ਇਸ ਤੋਂ ਉੱਪਰ ਦੇ ਸਨ, ਬਾਈ ਹਜ਼ਾਰ ਦੋ ਸੌ ਤਿਹੱਤਰ ਸੀ।
44 Then our Father spoke to Moses: ਯਹੋਵਾਹ ਨੇ ਮੂਸਾ ਨੂੰ ਆਖਿਆ,
45 "Take the Levites instead of every firstborn among Israel's people, and the Levites' livestock instead of theirs. The Levites will be mine. I am your Father. ਇਸ ਤਰ੍ਹਾਂ ਲੇਵੀਆਂ ਨੂੰ ਇਸਰਾਏਲੀਆਂ ਦੇ ਸਾਰੇ ਪਹਿਲੌਠਿਆਂ ਦੇ ਥਾਂ ਅਤੇ ਲੇਵੀਆਂ ਦੇ ਡੰਗਰਾਂ ਨੂੰ ਉਨ੍ਹਾਂ ਦੇ ਡੰਗਰਾਂ ਦੇ ਥਾਂ ਲੈ ਲਈਂ ਅਤੇ ਇਸ ਤਰ੍ਹਾਂ ਲੇਵੀ ਮੇਰੇ ਲਈ ਹੋਣਗੇ। ਮੈਂ ਯਹੋਵਾਹ ਹਾਂ।
46 To redeem the 273 firstborn Israelites exceeding the Levites' count. ਅਤੇ ਉਨ੍ਹਾਂ ਦੋ ਸੌ ਤਿਹੱਤਰ ਇਸਰਾਏਲੀ ਪਹਿਲੌਠਿਆਂ ਦੇ ਛੁਟਕਾਰੇ ਲਈ ਜਿਹੜੇ ਲੇਵੀਆਂ ਤੋਂ ਵਧੀਕ ਹਨ,
47 Collect about 2 ounces per person, by sanctuary standard (each measure about half an ounce of silver). ਤੂੰ ਪੰਜ-ਪੰਜ ਰੁਪਏ ਹਰੇਕ ਪੁਰਖ ਦੇ ਲਈ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਲਵੀਂ (ਅਰਥਾਤ ਇੱਕ ਸ਼ਕੇਲ ਵੀਹ ਗੇਰਾਹ ਦਾ ਹੋਵੇ)
48 Give the money to Aaron and his sons as the redemption price for the extra firstborn sons." ਤੂੰ ਉਹ ਚਾਂਦੀ ਹਾਰੂਨ ਅਤੇ ਉਹ ਦੇ ਪੁੱਤਰਾਂ ਨੂੰ ਦੇਈਂ। ਉਹ ਉਨ੍ਹਾਂ ਦੇ ਛੁਟਕਾਰੇ ਲਈ ਹੋਵੇ ਜਿਹੜੇ ਉਨ੍ਹਾਂ ਤੋਂ ਵਧੀਕ ਹਨ।
49 So Moses collected the redemption money from the firstborn sons who exceeded the number of the Levites; ਉਪਰੰਤ ਮੂਸਾ ਨੇ ਛੁਟਕਾਰੇ ਦੀ ਚਾਂਦੀ ਉਨ੍ਹਾਂ ਤੋਂ ਲਈ, ਜਿਹੜੇ ਲੇਵੀਆਂ ਦੇ ਛੁਡਾਏ ਹੋਇਆਂ ਤੋਂ ਵਧੀਕ ਸਨ।
50 from Israel's firstborn sons he took 1,365—about 2 ounces, by the sanctuary standard. ਇਸਰਾਏਲ ਦੇ ਪਹਿਲੌਠਿਆਂ ਤੋਂ ਉਸ ਨੇ ਇਹ ਚਾਂਦੀ ਲਈ, ਇੱਕ ਹਜ਼ਾਰ ਤਿੰਨ ਸੌ ਪੈਂਹਠ ਰੁਪਏ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਵਸੂਲ ਕੀਤੇ।
51 Moses gave the redemption money to Aaron and his sons, by our Father's word, just as our Father commanded Moses. ਮੂਸਾ ਨੇ ਛੁਡਾਏ ਹੋਇਆਂ ਦੀ ਚਾਂਦੀ, ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਯਹੋਵਾਹ ਦੇ ਆਖੇ ਅਨੁਸਾਰ ਦਿੱਤੀ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]