Skip to content
The Believer's Library

Indian Revised Version (IRV) Punjabi - 2019

Numbers 30 IRVPun

Show IRVPun only
Verse × ×
1 Moses told Israel's tribal heads: This is what our Father commanded. ਮੂਸਾ ਇਸਰਾਏਲੀਆਂ ਦੇ ਗੋਤਾਂ ਦੇ ਮੁਖੀਆਂ ਨੂੰ ਬੋਲਿਆ ਕਿ ਇਹ ਹੁਕਮ ਹੈ ਜਿਹੜਾ ਯਹੋਵਾਹ ਨੇ ਦਿੱਤਾ ਹੈ।
2 When a man vows a vow to our Father, or swears an oath binding himself with a pledge, he must not break his word; he must do all his mouth has spoken. ਜਦ ਕੋਈ ਮਨੁੱਖ ਯਹੋਵਾਹ ਲਈ ਸੁੱਖਣਾ ਸੁੱਖੇ ਜਾਂ ਸਹੁੰ ਖਾਵੇ ਅਤੇ ਆਪਣੇ ਜੀਵਨ ਨੂੰ ਉਸ ਗੱਲ ਉੱਤੇ ਬੰਨ੍ਹ ਲਵੇ ਤਾਂ ਉਹ ਆਪਣਾ ਬਚਨ ਨਾ ਤੋੜੇ ਪਰ ਜੋ ਕੁਝ ਉਸ ਦੇ ਮੂੰਹ ਤੋਂ ਨਿੱਕਲਦਾ ਹੈ ਉਹ ਉਸ ਨੂੰ ਪੂਰਾ ਕਰੇ।
3 If a woman vows a vow to our Father and binds herself by a pledge while young, living in her father's house, ਜੇ ਕੋਈ ਕੁੜੀ ਯਹੋਵਾਹ ਲਈ ਸੁੱਖਣਾ ਸੁੱਖੇ ਅਤੇ ਆਪਣੇ ਆਪ ਨੂੰ ਉਸ ਗੱਲ ਉੱਤੇ ਬੰਨ੍ਹੇ ਜਦ ਉਹ ਆਪਣੇ ਪਿਤਾ ਦੇ ਘਰ ਵਿੱਚ ਕੁਆਰੀ ਹੋਵੇ।
4 when her father hears her vow and pledge binding her, and says nothing to her, all her vows and every pledge binding her stand. ਅਤੇ ਉਸ ਦਾ ਪਿਤਾ ਉਸ ਦੀ ਸੁੱਖਣਾ ਅਤੇ ਉਸ ਦੇ ਬੰਨ੍ਹਣ ਨੂੰ ਜਿਸ ਦੇ ਨਾਲ ਉਸ ਨੇ ਆਪਣੇ ਜੀਵਨ ਨੂੰ ਬੰਨ੍ਹਿਆ, ਸੁਣੇ ਅਤੇ ਉਸ ਦਾ ਪਿਤਾ ਚੁੱਪ ਕਰ ਰਹੇ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਸਾਰੇ ਬਚਨ ਜਿਸ ਦੇ ਨਾਲ ਆਪਣੇ ਜੀਵਨ ਨੂੰ ਬੰਨ੍ਹਿਆ ਪੱਕੇ ਰਹਿਣ।
5 But if her father forbids her the day he hears, none of her vows or bonds she bound herself with will stand; our Father will forgive her, because her father forbade her. ਪਰ ਜੇ ਉਸ ਦਾ ਪਿਤਾ ਸੁਣ ਕੇ ਉਸੇ ਦਿਨ ਉਸ ਨੂੰ ਝਿੜਕੇ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਅਤੇ ਉਸ ਦੀ ਕੁੜੀ ਜਿਨ੍ਹਾਂ ਨਾਲ ਉਸ ਨੇ ਆਪਣੇ ਜੀਵਨ ਨੂੰ ਬੰਨ੍ਹਿਆ ਪੱਕੇ ਨਾ ਰਹਿਣ ਅਤੇ ਯਹੋਵਾਹ ਉਸ ਨੂੰ ਮਾਫ਼ੀ ਦੇਵੇਗਾ ਕਿਉਂ ਜੋ ਉਸ ਦੇ ਪਿਤਾ ਨੇ ਉਸ ਨੂੰ ਝਿੜਕਿਆ।
6 If she marries while under her vows, or under a rash promise she has made, ਅਤੇ ਜੇ ਉਹ ਮਨੁੱਖ ਨਾਲ ਵਿਆਹੀ ਹੋਈ ਹੋਵੇ ਅਤੇ ਉਸ ਦੀਆਂ ਸੁੱਖਣਾ ਉਸ ਉੱਤੇ ਹੋਣ ਜਾਂ ਉਸ ਨੇ ਆਪਣੇ ਮੂੰਹ ਤੋਂ ਬਿਨ੍ਹਾਂ ਸੋਚੇ ਸਮਝੇ ਅਜਿਹੀ ਗੱਲ ਆਖੀ ਹੋਵੇ ਜਿਸ ਤੋਂ ਉਸ ਦਾ ਜੀਵਨ ਬੰਨ੍ਹਿਆ ਜਾਵੇ।
7 and her husband hears of it and stays silent to her on the day he hears, her vows stand, and the bonds she bound herself with stand. ਅਤੇ ਉਸ ਦਾ ਪਤੀ ਸੁਣੇ ਪਰ ਜਿਸ ਦਿਨ ਉਹ ਸੁਣੇ ਚੁੱਪ ਰਹੇ ਤਾਂ ਉਸ ਦੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਉਸ ਸਹੁੰ ਜਿਨ੍ਹਾਂ ਦੇ ਨਾਲ ਉਸ ਆਪਣੇ ਜੀਵਨ ਨੂੰ ਬੰਨ੍ਹਿਆ ਪੱਕੇ ਰਹਿਣ।
8 But if her husband forbids her the day he hears, he cancels the vow binding her and the rash promise she made; and our Father will forgive her. ਪਰ ਜੇ ਸੁਣਨ ਵਾਲੇ ਦਿਨ ਉਸ ਦਾ ਪਤੀ ਉਸ ਨੂੰ ਝਿੜਕੇ ਤਾਂ ਉਸ ਦੀ ਸੁੱਖਣਾ ਜਿਹੜੀ ਉਸ ਦੇ ਉੱਤੇ ਹੈ ਅਤੇ ਉਸ ਦੇ ਮੂੰਹ ਤੋਂ ਬਿਨ੍ਹਾਂ ਸੋਚੇ ਸਮਝੇ ਨਿੱਕਲੀ ਹੋਈ ਸੀ ਜਿਸ ਦੇ ਨਾਲ ਉਸ ਨੇ ਆਪਣੇ ਜੀਵਨ ਨੂੰ ਬੰਨ੍ਹਿਆ, ਟੁੱਟ ਜਾਵੇ ਅਤੇ ਯਹੋਵਾਹ ਉਸ ਨੂੰ ਮਾਫ਼ੀ ਦੇਵੇਗਾ।
9 But a widow's or divorced woman's vow—everything she bound herself to—stands against her. ਪਰ ਵਿਧਵਾ ਜਾਂ ਤਿਆਗੀ ਹੋਈ ਦੀ ਸੁੱਖਣਾ ਜਿਸ ਨਾਲ ਉਸ ਆਪਣੇ ਜੀਵਨ ਨੂੰ ਬੰਨ੍ਹਿਆ ਹੈ ਉਸ ਉੱਤੇ ਪੱਕੀ ਰਹੇ
10 If she vowed in her husband's house, or bound herself by a pledge under oath, ਜੇ ਉਸ ਨੇ ਆਪਣੇ ਪਤੀ ਦੇ ਘਰ ਵਿੱਚ ਸੁੱਖਣਾ ਸੁੱਖੀ ਜਾਂ ਸਹੁੰ ਨਾਲ ਆਪਣੇ ਜੀਵਨ ਉੱਤੇ ਕੋਈ ਬੰਨ੍ਹਣ ਬੰਨ੍ਹਿਆ।
11 and her husband heard it, said nothing to her, and did not forbid her—so all her vows stand, and every pledge by which she bound herself stands. ਅਤੇ ਉਸ ਦੇ ਮਨੁੱਖ ਨੇ ਸੁਣਿਆ ਅਤੇ ਚੁੱਪ ਰਹਿ ਕੇ ਉਸ ਨੂੰ ਨਾ ਝਿੜਕਿਆ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਰਹਿਣ ਅਤੇ ਹਰ ਬੰਨ੍ਹਣ ਜਿਸ ਦੇ ਨਾਲ ਉਸ ਆਪਣੇ ਜੀਵਨ ਨੂੰ ਬੰਨ੍ਹਿਆ ਪੱਕਾ ਰਹੇ।
12 But if her husband nullifies them the day he hears, nothing she said—her vows or the pledge binding her—will stand: he has nullified them, and our Father will forgive her. ਪਰ ਜੇ ਉਸ ਦੇ ਪਤੀ ਨੇ ਸੁਣਦੇ ਹੀ ਉਨ੍ਹਾਂ ਨੂੰ ਤੋੜ ਦਿੱਤਾ ਹੋਵੇ ਤਦ ਜੋ ਕੁਝ ਉਸ ਦੇ ਮੂੰਹ ਤੋਂ ਉਸ ਦੀਆਂ ਸੁੱਖਣਾ ਦੇ ਵਿਖੇ ਜਾਂ ਜੀਵਨ ਦੇ ਬੰਨ੍ਹਣ ਦੇ ਵਿਖੇ ਨਿੱਕਲਿਆ ਹੋਵੇ ਉਹ ਪੱਕਾ ਨਾ ਰਹੇ ਕਿਉਂ ਜੋ ਉਸ ਦੇ ਪਤੀ ਨੇ ਉਨ੍ਹਾਂ ਨੂੰ ਤੋੜ ਦਿੱਤਾ ਅਤੇ ਯਹੋਵਾਹ ਉਸ ਨੂੰ ਮਾਫ਼ੀ ਦੇਵੇਗਾ।
13 Any vow and any binding oath to humble herself, her husband may confirm or nullify it. ਹਰ ਸੁੱਖਣਾ ਅਤੇ ਹਰ ਸਹੁੰ ਜਿਸ ਦੇ ਨਾਲ ਉਸ ਨੇ ਆਪਣੇ ਜੀਵਨ ਨੂੰ ਦੁੱਖ ਦੇਣ ਲਈ ਬੰਨ੍ਹਿਆ ਹੋਵੇ ਉਸ ਦਾ ਪਤੀ ਉਸ ਨੂੰ ਪੱਕਾ ਰੱਖੇ ਜਾਂ ਉਸ ਦਾ ਪਤੀ ਉਸ ਨੂੰ ਤੋੜ ਦੇਵੇ।
14 But if her husband stays silent to her from day to day, he confirms all her vows or obligations binding her; he confirms them, because he stayed silent to her on the day he heard them. ਪਰ ਜੇ ਉਸ ਦਾ ਪਤੀ ਨਿੱਤ ਚੁੱਪ ਰਹੇ ਤਾਂ ਉਹ ਉਸ ਦੀਆਂ ਸਾਰੀਆਂ ਸੁੱਖਣਾ ਪੱਕੀਆਂ ਠਹਿਰਾਉਂਦਾ ਹੈ ਜਾਂ ਉਸ ਦੇ ਸਾਰੇ ਸਹੁੰ ਜਿਹੜੇ ਉਸ ਉੱਤੇ ਹੋਣ ਪੱਕੇ ਠਹਿਰਾਉਂਦਾ ਹੈ ਕਿਉਂ ਜੋ ਜਿਸ ਦਿਨ ਉਹ ਨੇ ਸੁਣਿਆ ਸੀ, ਉਹ ਚੁੱਪ ਰਿਹਾ।
15 But if he nullifies them after he has heard them, then he will bear her guilt. ਪਰ ਜੇ ਉਹ ਨੇ ਉਨ੍ਹਾਂ ਦੇ ਸੁਣਨ ਦੇ ਮਗਰੋਂ ਉਨ੍ਹਾਂ ਨੂੰ ਤੋੜ ਦਿੱਤਾ ਹੋਵੇ ਤਾਂ ਉਹ ਉਸ ਦੀ ਬੁਰਿਆਈ ਦੀ ਸਜ਼ਾ ਚੁੱਕੇ।
16 These are the rules our Father commanded Moses, between a man and his wife, between a father and his young daughter still in his house. ਇਹ ਉਹ ਬਿਧੀਆਂ ਹਨ ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਪਤੀ ਅਤੇ ਪਤਨੀ ਵਿਖੇ, ਪਿਤਾ ਅਤੇ ਧੀ ਵਿਖੇ, ਜਦ ਜੁਆਨੀ ਦੇ ਸਮੇਂ ਆਪਣੇ ਪਿਤਾ ਦੇ ਘਰ ਵਿੱਚ ਹੋਵੇ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]