Skip to content
The Believer's Library

Indian Revised Version (IRV) Punjabi - 2019

Numbers 35 IRVPun

Show IRVPun only
Verse × ×
1 Our Father spoke to Moses on the plains of Moab by the Jordan across from Jericho: ਫੇਰ ਯਹੋਵਾਹ ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਮੂਸਾ ਨੂੰ ਬੋਲਿਆ,
2 "Command the Israelites to give the Levites, from the inheritance they hold, cities to live in, and pastureland around them, for the Levites. ਇਸਰਾਏਲੀਆਂ ਨੂੰ ਹੁਕਮ ਦੇ, ਕਿ ਉਹ ਲੇਵੀਆਂ ਨੂੰ ਆਪਣੇ ਕਬਜ਼ੇ ਦੀ ਜ਼ਮੀਨ ਵਿੱਚੋਂ ਰਹਿਣ ਲਈ ਨਗਰ ਦੇਣ ਅਤੇ ਨਗਰਾਂ ਦੇ ਦੁਆਲੇ ਦੀ ਸ਼ਾਮਲਾਟ ਲੇਵੀਆਂ ਨੂੰ ਦੇਣ।
3 The cities are theirs to live in; the pasturelands are for their cattle, livestock, and all their living creatures. ਨਗਰ ਉਨ੍ਹਾਂ ਦੇ ਰਹਿਣ ਲਈ ਅਤੇ ਸ਼ਾਮਲਾਟ ਉਨ੍ਹਾਂ ਦੇ ਪਸ਼ੂਆਂ ਲਈ, ਉਨ੍ਹਾਂ ਦੇ ਸਭ ਕੁਝ ਲਈ ਅਤੇ ਉਨ੍ਹਾਂ ਦੇ ਜਾਨਵਰਾਂ ਲਈ ਹੋਵੇ।
4 "The pasturelands of the cities you give the Levites reach about 1,500 feet out from the city wall on every side. ਅਤੇ ਨਗਰਾਂ ਦੀ ਸ਼ਾਮਲਾਟ ਜਿਹੜੀ ਤੁਸੀਂ ਲੇਵੀਆਂ ਨੂੰ ਦਿਓ ਨਗਰ ਦੀਆਂ ਕੰਧਾਂ ਤੋਂ ਲੈ ਕੇ ਬਾਹਰ ਵੱਲ ਆਲੇ-ਦੁਆਲੇ ਇੱਕ-ਇੱਕ ਹਜ਼ਾਰ ਹੱਥ ਹੋਵੇ।
5 Measure outside the city: about 3,000 feet on the east side, 3,000 on the south side, 3,000 on the west side, 3,000 on the north side, with the city in the middle. This is the pastureland for their cities. ਤੁਸੀਂ ਨਗਰ ਤੋਂ ਬਾਹਰ ਪੂਰਬ ਦੇ ਪਾਸੇ ਵੱਲ ਦੋ ਹਜ਼ਾਰ ਹੱਥ ਮਿਣੋ, ਦੱਖਣ ਦੇ ਪਾਸੇ ਵੱਲ ਦੋ ਹਜ਼ਾਰ, ਲਹਿੰਦੇ ਪਾਸੇ ਦੋ ਹਜ਼ਾਰ ਅਤੇ ਉੱਤਰ ਦੇ ਪਾਸੇ ਵੱਲ ਦੋ ਹਜ਼ਾਰ ਹੱਥ ਅਤੇ ਨਗਰ ਵਿਚਕਾਰ ਹੋਵੇ। ਇਹ ਉਨ੍ਹਾਂ ਦੇ ਨਗਰਾਂ ਦੀਆਂ ਸ਼ਾਮਲਾਟਾਂ ਹੋਣ।
6 "Of the cities you give the Levites, six are to be cities of refuge, for a killer to flee to; besides these, give forty-two cities. ਜਿਹੜੇ ਨਗਰ ਤੁਸੀਂ ਲੇਵੀਆਂ ਨੂੰ ਦਿਓਗੇ ਉਹ ਛੇ ਨਗਰ ਪਨਾਹ ਦੇ ਨਗਰ ਹੋਣ ਜਿਨ੍ਹਾਂ ਨੂੰ ਤੁਸੀਂ ਖੂਨੀ ਦੇ ਭੱਜ ਜਾਣ ਲਈ ਠਹਿਰਾਓ ਅਤੇ ਉਨ੍ਹਾਂ ਤੋਂ ਬਿਨ੍ਹਾਂ ਤੁਸੀਂ ਬਿਆਲੀ ਨਗਰ ਹੋਰ ਦਿਓ।
7 "All the cities that you give the Levites are to be forty-eight cities, together with their pasturelands. ਸੋ ਸਾਰੇ ਨਗਰ ਜਿਹੜੇ ਤੁਸੀਂ ਲੇਵੀਆਂ ਨੂੰ ਦਿਓ ਅਠਤਾਲੀ ਨਗਰ ਸ਼ਾਮਲਾਟ ਨਾਲ ਹੋਣ।
8 From Israel's territory, give the Levites cities—more from large tribes, fewer from small; each gives in proportion to the inheritance it received." ਅਤੇ ਉਹ ਨਗਰ ਜਿਹੜੇ ਤੁਸੀਂ ਇਸਰਾਏਲੀਆਂ ਦੀ ਜ਼ਮੀਨ ਤੋਂ ਦੇਣੇ ਉਹ ਬਹੁਤਿਆਂ ਵਿੱਚੋਂ ਬਹੁਤੇ ਅਤੇ ਥੋੜ੍ਹਿਆਂ ਵਿੱਚੋਂ ਥੋੜ੍ਹੇ ਦਿਓ। ਹਰ ਇੱਕ ਆਪਣੀ ਜ਼ਮੀਨ ਅਨੁਸਾਰ ਜਿਹੜੀ ਉਹ ਨੂੰ ਮਿਲੀ ਹੈ ਆਪਣੇ ਨਗਰਾਂ ਵਿੱਚੋਂ ਲੇਵੀਆਂ ਨੂੰ ਦੇਵੇ।
9 Our Father spoke to Moses: ਯਹੋਵਾਹ ਨੇ ਮੂਸਾ ਨੂੰ ਆਖਿਆ,
10 "Speak to the Israelites and tell them: When you cross the Jordan into the land of Canaan, ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ, ਜਦ ਤੁਸੀਂ ਕਨਾਨ ਦੇਸ ਨੂੰ ਯਰਦਨ ਪਾਰ ਲੰਘੋ
11 choose cities for yourselves, cities of refuge, where anyone who kills a person unintentionally may flee there. ਤਾਂ ਤੁਸੀਂ ਆਪਣੇ ਲਈ ਨਗਰ ਠਹਿਰਾਓ ਜਿਹੜੇ ਤੁਹਾਡੇ ਲਈ ਪਨਾਹ ਦੇ ਨਗਰ ਹੋਣ ਜਿੱਥੇ ਖੂਨੀ ਭੱਜ ਜਾਵੇ ਜਿਸ ਕਿਸੇ ਨੂੰ ਭੁੱਲ ਨਾਲ ਮਾਰਿਆ ਹੋਵੇ।
12 These cities are a refuge for you from the blood avenger, so the killer won't die until standing before the assembly for judgment. ਅਤੇ ਇਹ ਨਗਰ ਤੁਹਾਡੇ ਲਈ ਬਦਲਾ ਲੈਣ ਵਾਲੇ ਤੋਂ ਪਨਾਹ ਲਈ ਹੋਣ ਤਾਂ ਜੋ ਖੂਨੀ ਮਰ ਨਾ ਜਾਵੇ ਜਿੰਨਾਂ ਚਿਰ ਉਹ ਮੰਡਲੀ ਦੇ ਅੱਗੇ ਨਿਆਂ ਲਈ ਖੜ੍ਹਾ ਨਾ ਕੀਤਾ ਜਾਵੇ।
13 The cities you give are to be six cities of refuge for you. ਅਤੇ ਜਿਹੜੇ ਨਗਰ ਤੁਸੀਂ ਦਿਓ ਉਹ ਤੁਹਾਡੇ ਲਈ ਛੇ ਨਗਰ ਪਨਾਹ ਦੇ ਨਗਰ ਹੋਣ।
14 Give three cities beyond the Jordan and three cities in the land of Canaan; they are to be cities of refuge. ਤਿੰਨ ਨਗਰ ਯਰਦਨ ਤੋਂ ਪਾਰ ਅਤੇ ਤਿੰਨ ਨਗਰ ਕਨਾਨ ਦੇਸ ਵਿੱਚ ਠਹਿਰਾਓ ਅਤੇ ਉਹ ਪਨਾਹ ਦੇ ਨਗਰ ਹੋਣ।
15 These six cities are a refuge for Israelites, the foreigner, and the temporary resident among them, so anyone who kills a person by accident may flee there. ਇਸਰਾਏਲੀਆਂ ਲਈ, ਪਰਦੇਸੀਆਂ ਲਈ ਅਤੇ ਉਸ ਲਈ ਜਿਹੜਾ ਉਨ੍ਹਾਂ ਵਿੱਚ ਵੱਸਦਾ ਹੋਵੇ ਇਹ ਛੇ ਨਗਰ ਪਨਾਹ ਲਈ ਹੋਣ ਤਾਂ ਜੋ ਜੇ ਕੋਈ ਕਿਸੇ ਨੂੰ ਭੁੱਲ ਨਾਲ ਮਾਰ ਦੇਵੇ ਉਹ ਉੱਥੇ ਭੱਜ ਜਾਵੇ।
16 "But if someone strikes another with an iron object and the victim dies, the attacker is a murderer—the murderer must be put to death. ਪਰ ਜੇ ਉਸ ਨੇ ਕਿਸੇ ਨੂੰ ਲੋਹੇ ਦੇ ਕਿਸੇ ਹਥਿਆਰ ਨਾਲ ਮਾਰਿਆ ਹੋਵੇ ਕਿ ਉਹ ਮਰ ਗਿਆ ਹੋਵੇ ਤਾਂ ਉਹ ਖੂਨੀ ਹੈ ਅਤੇ ਉਹ ਖੂਨੀ ਜ਼ਰੂਰ ਮਾਰਿਆ ਜਾਵੇ।
17 If he struck him with a stone in his hand that could kill, and he died, he is a murderer; the murderer must be put to death. ਜਿਸ ਨੇ ਹੱਥ ਵਿੱਚ ਪੱਥਰ ਲੈ ਕੇ ਜਿਸ ਤੋਂ ਕੋਈ ਮਰ ਸਕੇ ਕਿਸੇ ਨੂੰ ਮਾਰਿਆ ਹੋਵੇ ਅਤੇ ਉਹ ਮਰ ਗਿਆ ਹੋਵੇ ਤਾਂ ਉਹ ਖੂਨੀ ਹੈ। ਉਹ ਖੂਨੀ ਜ਼ਰੂਰ ਮਾਰਿਆ ਜਾਵੇ।
18 Or if he struck him with a deadly wooden tool in hand, and he died, he is a murderer; the murderer must be put to death. ਜਾਂ ਜੇ ਉਸ ਨੇ ਲੱਕੜੀ ਦੇ ਹਥਿਆਰ ਨੂੰ ਹੱਥ ਵਿੱਚ ਲੈ ਕੇ ਜਿਸ ਤੋਂ ਕੋਈ ਮਰ ਸਕੇ ਉਹ ਨੂੰ ਮਾਰਿਆ ਹੋਵੇ ਅਤੇ ਉਹ ਮਰ ਗਿਆ ਹੋਵੇ ਤਾਂ ਉਹ ਖੂਨੀ ਹੈ। ਉਹ ਖੂਨੀ ਜ਼ਰੂਰ ਮਾਰਿਆ ਜਾਵੇ।
19 The avenger of blood is to kill the murderer himself; when he meets him, he is to kill him. ਖੂਨ ਦਾ ਬਦਲਾ ਲੈਣ ਵਾਲਾ ਆਪ ਉਸ ਖੂਨੀ ਨੂੰ ਮਾਰੇ ਜਦ ਉਹ ਉਸ ਨੂੰ ਲੱਭੇ ਤਾਂ ਉਹ ਉਸ ਨੂੰ ਮਾਰ ਸੁੱਟੇ।
20 If he pushed him from hatred, or threw something at him in ambush, so he died, ਜੇ ਕੋਈ ਕਿਸੇ ਨੂੰ ਵੈਰ ਨਾਲ ਧੱਕਾ ਮਾਰੇ ਜਾਂ ਘਾਤ ਲਾ ਕੇ ਉਸ ਉੱਤੇ ਕੁਝ ਸੁੱਟਿਆ ਹੋਵੇ ਕਿ ਉਹ ਮਰ ਗਿਆ ਹੋਵੇ
21 or if he struck him with his hand out of hatred and he died, the striker must be put to death—he is a murderer. The avenger of blood is to kill the murderer when he finds him. ਜਾਂ ਦੁਸ਼ਮਣੀ ਨਾਲ ਆਪਣੇ ਹੱਥੀਂ ਮਾਰੇ ਕਿ ਉਹ ਮਰ ਜਾਵੇ ਤਾਂ ਮਾਰਨ ਵਾਲਾ ਜ਼ਰੂਰ ਮਾਰਿਆ ਜਾਵੇ, ਉਹ ਖੂਨੀ ਹੈ। ਬਦਲਾ ਲੈਣ ਵਾਲਾ ਜਦ ਕਦੀ ਉਹ ਲੱਭੇ ਉਸ ਖੂਨੀ ਨੂੰ ਮਾਰ ਸੁੱਟੇ।
22 "But if he shoved him suddenly without hostility, or threw anything at him without ambush, ਪਰ ਜੇ ਉਸ ਨੇ ਉਹ ਨੂੰ ਅਚਾਨਕ ਦੁਸ਼ਮਣੀ ਤੋਂ ਬਿਨ੍ਹਾਂ ਧੱਕਾ ਮਾਰਿਆ ਹੋਵੇ ਜਾਂ ਉਹ ਦੇ ਉੱਤੇ ਘਾਤ ਲਾਉਣ ਤੋਂ ਬਿਨ੍ਹਾਂ ਕੁਝ ਸੁੱਟਿਆ ਹੋਵੇ।
23 or, without seeing him, dropped on him a stone able to kill, and he died—not his enemy, not seeking his harm, ਜਾਂ ਕਿਸੇ ਪੱਥਰ ਨਾਲ ਜਿਸ ਦੇ ਨਾਲ ਕੋਈ ਮਰ ਸਕੇ ਵੇਖੇ ਬਿਨ੍ਹਾਂ ਉਹ ਦੇ ਉੱਤੇ ਸੁੱਟਿਆ ਹੋਵੇ ਅਤੇ ਉਹ ਮਰ ਜਾਵੇ ਅਤੇ ਉਹ ਉਸ ਦਾ ਵੈਰੀ ਨਹੀਂ ਸੀ ਨਾ ਉਹ ਉਸ ਦਾ ਨੁਕਸਾਨ ਚਾਹੁੰਦਾ ਸੀ।
24 then the assembly is to judge between the slayer and the avenger of blood according to these rules. ਤਾਂ ਮੰਡਲੀ ਨੂੰ ਮਾਰਨ ਵਾਲਾ ਅਤੇ ਖੂਨ ਦਾ ਬਦਲਾ ਲੈਣ ਵਾਲਾ ਇਨ੍ਹਾਂ ਨਿਯਮਾਂ ਦੇ ਅਨੁਸਾਰ ਫ਼ੈਸਲਾ ਕਰੇ।
25 The assembly must rescue the killer from the blood avenger's hand and return him to the city of refuge he fled to; he must stay there until the high priest anointed with holy oil dies. ਅਤੇ ਮੰਡਲੀ ਉਸ ਖੂਨੀ ਨੂੰ ਬਦਲਾ ਲੈਣ ਵਾਲੇ ਦੇ ਹੱਥੋਂ ਛੁਡਾ ਕੇ, ਉਸ ਨੂੰ ਉਸ ਦੇ ਪਨਾਹ ਦੇ ਨਗਰ ਵਿੱਚ ਮੋੜ ਦੇਵੇ ਜਿੱਥੇ ਨੂੰ ਉਹ ਭੱਜ ਗਿਆ ਸੀ ਅਤੇ ਉਸ ਵਿੱਚ ਪ੍ਰਧਾਨ ਜਾਜਕ ਦੀ ਮੌਤ ਤੱਕ ਜਿਹੜਾ ਪਵਿੱਤਰ ਤੇਲ ਨਾਲ ਮਸਹ ਹੋਇਆ ਹੈ, ਵੱਸੇ।
26 "But if the killer ever leaves the border of his refuge city, where he fled, ਅਤੇ ਜੇ ਕਦੀ ਉਹ ਖੂਨੀ ਪਨਾਹ ਦੇ ਨਗਰ ਦੀ ਹੱਦ ਤੋਂ ਬਾਹਰ ਜਿੱਥੇ ਨੂੰ ਉਹ ਨੱਠਾ ਸੀ ਜਾਵੇ।
27 if the avenger of blood finds him outside his city of refuge's border and kills the killer, he incurs no bloodguilt. ਅਤੇ ਖੂਨ ਦਾ ਬਦਲਾ ਲੈਣ ਵਾਲਾ ਉਸ ਨੂੰ ਪਨਾਹ ਦੇ ਨਗਰ ਦੀ ਹੱਦੋਂ ਬਾਹਰ ਮਿਲੇ ਅਤੇ ਖੂਨ ਦਾ ਬਦਲਾ ਲੈਣ ਉਸ ਖੂਨੀ ਨੂੰ ਮਾਰ ਦੇਵੇ ਤਾਂ ਉਹ ਖੂਨ ਦਾ ਦੋਸ਼ੀ ਨਾ ਹੋਵੇਗਾ।
28 The killer must stay in his city of refuge until the high priest dies; only after the high priest's death may he return to his own land. ਕਿਉਂ ਜੋ ਉਸ ਨੂੰ ਚਾਹੀਦਾ ਸੀ ਕਿ ਪ੍ਰਧਾਨ ਜਾਜਕ ਦੀ ਮੌਤ ਤੱਕ ਆਪਣੇ ਪਨਾਹ ਦੇ ਨਗਰ ਵਿੱਚ ਰਹਿੰਦਾ, ਪਰ ਪ੍ਰਧਾਨ ਜਾਜਕ ਦੀ ਮੌਤ ਪਿੱਛੋਂ ਉਹ ਖੂਨੀ ਆਪਣੀ ਜ਼ਮੀਨ ਦੀ ਧਰਤੀ ਵਿੱਚ ਮੁੜ ਜਾਵੇ
29 These are to be a permanent law for you throughout your generations, in every place where you live. ਅਤੇ ਇਹ ਤੁਹਾਡੇ ਲਈ ਨਿਆਂ ਦੀ ਬਿਧੀ ਪੀੜ੍ਹੀਓਂ ਪੀੜ੍ਹੀ ਤੁਹਾਡੀਆਂ ਸਾਰੀਆਂ ਰਹਿਣ ਦੀਆਂ ਥਾਵਾਂ ਵਿੱਚ ਹੋਵੇ।
30 "Anyone who kills a person is to be executed as a murderer, on witnesses' testimony; one witness alone cannot testify against a person to cause death. ਜੇ ਕੋਈ ਕਿਸੇ ਮਨੁੱਖ ਨੂੰ ਮਾਰੇ, ਉਹ ਗਵਾਹਾਂ ਦੀ ਗਵਾਹੀ ਨਾਲ ਮਾਰਿਆ ਜਾਵੇ, ਪਰ ਇੱਕੋ ਹੀ ਗਵਾਹ ਦੀ ਗਵਾਹੀ ਤੋਂ ਕੋਈ ਨਾ ਮਾਰਿਆ ਜਾਵੇ।
31 "Take no ransom for a murderer's life who deserves death—he must be executed. ਤੁਸੀਂ ਕਿਸੇ ਖੂਨੀ ਦੀ ਜਾਨ ਦਾ ਜੁਰਮਾਨਾ ਨਾ ਲਓ, ਜੋ ਮੌਤ ਦਾ ਦੋਸ਼ੀ ਹੋਵੇ। ਉਹ ਜ਼ਰੂਰ ਮਾਰਿਆ ਜਾਵੇ।
32 Take no ransom for someone who fled to his city of refuge, letting him return to live in the land before the priest dies. ਜਿਹੜਾ ਆਪਣੇ ਪਨਾਹ ਨਗਰ ਨੂੰ ਭੱਜ ਗਿਆ ਹੋਵੇ ਅਤੇ ਮੁੜ ਕੇ ਆਪਣੇ ਦੇਸ ਵਿੱਚ ਜਾਜਕ ਦੀ ਮੌਤ ਤੋਂ ਪਹਿਲਾਂ ਆ ਵੱਸੇ ਉਸ ਤੋਂ ਤੁਸੀਂ ਕੋਈ ਜੁਰਮਾਨਾ ਉਸ ਦੇ ਬਦਲੇ ਨਾ ਲਓ।
33 "Don't pollute the land you live in—blood pollutes the land, and the land can have no atonement for blood shed on it except by the blood of the one who shed it. ਤੁਸੀਂ ਉਸ ਜਗ੍ਹਾ ਨੂੰ ਭਰਿਸ਼ਟ ਨਾ ਕਰੋ ਜਿਸ ਦੇ ਵਿੱਚ ਤੁਸੀਂ ਵੱਸਦੇ ਹੋ, ਕਿਉਂ ਜੋ ਜ਼ਮੀਨ ਖੂਨ ਦੇ ਨਾਲ ਭਰਿਸ਼ਟ ਹੋ ਜਾਂਦੀ ਹੈ ਅਤੇ ਜਿਸ ਨਗਰ ਵਿੱਚ ਖੂਨ ਵਹਾਇਆ ਜਾਵੇ ਤਾਂ ਉਸ ਖੂਨ ਵਹਾਉਣ ਵਾਲੇ ਦੇ ਖੂਨ ਨਾਲ ਹੀ ਉਸ ਜ਼ਮੀਨ ਦਾ ਪ੍ਰਾਸਚਿਤ ਹੋ ਸਕਦਾ ਹੈ।
34 Don't make the land unclean—you live there, and I live among you; for I, your Father, live among Israel's people." ਜਿਸ ਦੇਸ ਵਿੱਚ ਤੁਸੀਂ ਵਾਸ ਕਰੋਗੇ ਮੈਂ ਤੁਹਾਡੇ ਵਿਚਕਾਰ ਵੱਸਾਂਗਾ, ਉਸ ਨਗਰ ਨੂੰ ਤੁਸੀਂ ਭਰਿਸ਼ਟ ਨਾ ਕਰਨਾ, ਕਿਉਂ ਜੋ ਮੈਂ ਯਹੋਵਾਹ ਇਸਰਾਏਲੀਆਂ ਵਿੱਚ ਵੱਸਦਾ ਹਾਂ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]