Skip to content
The Believer's Library

Indian Revised Version (IRV) Punjabi - 2019

Numbers 4 IRVPun

Show IRVPun only
Verse × ×
1 Our Father spoke to Moses and Aaron, saying: ਯਹੋਵਾਹ ਮੂਸਾ ਅਤੇ ਹਾਰੂਨ ਨੂੰ ਬੋਲਿਆ,
2 "Count the Kohathites among the Levites, by clan and ancestral house. ਲੇਵੀਆਂ ਦੇ ਵਿੱਚੋਂ ਕਹਾਥੀਆਂ ਦੀ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣਤੀ ਕਰੋ।
3 From thirty to fifty years old, all who enter the service to work in the tent of meeting. ਤੀਹ ਸਾਲ ਤੋਂ ਪੰਜਾਹ ਸਾਲ ਤੱਕ ਸਾਰੇ ਜਿਹੜੇ ਸੇਵਾ ਕਰਨ ਯੋਗ ਹੋਣ, ਉਹ ਮਿਲਾਪ ਵਾਲੇ ਤੰਬੂ ਦੀ ਟਹਿਲ ਸੇਵਾ ਕਰਨ।
4 "This is the service of Kohath's sons in the tent of meeting: the most holy things. ਕਹਾਥੀਆਂ ਦੀ ਸੇਵਾ ਮਿਲਾਪ ਵਾਲੇ ਤੰਬੂ ਵਿੱਚ ਅੱਤ ਪਵਿੱਤਰ ਚੀਜ਼ਾਂ ਵਿਖੇ ਇਹ ਹੈ।
5 When the camp moves, Aaron and his sons take down the screening curtain and cover the ark of the testimony with it. ਹਾਰੂਨ ਅਤੇ ਉਸ ਦੇ ਪੁੱਤਰ ਕੂਚ ਦੇ ਵੇਲੇ ਅੰਦਰ ਜਾਣ ਅਤੇ ਪਵਿੱਤਰ ਸਥਾਨ ਅਤੇ ਅੱਤ ਪਵਿੱਤਰ ਸਥਾਨ ਦਾ ਪਰਦਾ ਲਾਹੁਣ ਅਤੇ ਉਸ ਵਿੱਚ ਸਾਖੀ ਦੇ ਸੰਦੂਕ ਨੂੰ ਲਪੇਟਣ।
6 They are to cover it with fine leather, spread an all-blue cloth over that, and set its poles. ਨਾਲੇ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਪਰਦਾ ਉਸ ਉੱਤੇ ਰੱਖਣ ਅਤੇ ਉਸ ਉੱਤੇ ਨੀਲੇ ਰੰਗ ਦਾ ਕੱਪੜਾ ਵਿਛਾਉਣ ਅਤੇ ਉਸ ਦੇ ਡੰਡੇ ਪਾਉਣ।
7 "On the table of the Presence they'll spread a blue cloth, put the plates, dishes, bowls, and pouring jars on it; the regular bread stays on it. ਫੇਰ ਹਜ਼ੂਰੀ ਦੀ ਰੋਟੀ ਦੀ ਮੇਜ਼ ਉੱਤੇ ਨੀਲਾ ਕੱਪੜਾ ਵਿਛਾਉਣ ਅਤੇ ਉਸ ਉੱਤੇ ਥਾਲੀਆਂ, ਕੌਲੀਆਂ, ਗੜ੍ਹਵੇ ਅਤੇ ਭੇਟਾਂ ਵਰਤਾਉਣ ਵਾਲੇ ਕੜਛੇ ਰੱਖਣ ਅਤੇ ਸਦਾ ਕਾਲ ਦੀ ਰੋਟੀ ਉਸ ਉੱਤੇ ਪਈ ਰਹੇ।
8 They are to spread a scarlet cloth over them, cover it with fine leather, and fit its poles. ਉਨ੍ਹਾਂ ਦੇ ਉੱਤੇ ਕਿਰਮਚੀ ਕੱਪੜੇ ਵਿਛਾਉਣ ਅਤੇ ਉਸ ਨੂੰ ਸਮੁੰਦਰੀ ਜੀਵ ਦੀਆਂ ਖੱਲਾਂ ਦੇ ਨਾਲ ਕੱਜਣ ਅਤੇ ਉਸ ਦੀਆਂ ਚੋਬਾਂ ਪਾਉਣ।
9 "They will take a blue cloth, cover the lampstand of light, its lamps, tongs, trays, and all its oil vessels used to service it. ਫੇਰ ਉਹ ਨੀਲਾ ਕੱਪੜਾ ਲੈ ਕੇ ਚਾਨਣ ਦੇਣ ਵਾਲਾ ਸ਼ਮਾਦਾਨ ਢੱਕਣ ਨਾਲੇ ਉਸ ਦੇ ਦੀਵੇ, ਉਸ ਦੇ ਗੁਲਤਰਾਸ਼, ਉਸ ਦੇ ਗੁਲਦਾਨ ਅਤੇ ਉਸ ਦੇ ਸਾਰੇ ਤੇਲ ਵਾਲੇ ਭਾਂਡੇ ਜਿਨ੍ਹਾਂ ਨਾਲ ਉਹ ਉਸ ਦੀ ਸੇਵਾ ਕਰਦੇ ਹਨ।
10 They are to wrap it and all its vessels in fine leather and set it on the carrying frame. ਤਦ ਉਸ ਦੇ ਸਾਰੇ ਸਮਾਨ ਸਮੇਤ ਸਮੁੰਦਰੀ ਜੀਵ ਦੀਆਂ ਖੱਲਾਂ ਦੇ ਵਿੱਚ ਰੱਖਣ ਅਤੇ ਉਹ ਉਸ ਨੂੰ ਚੋਬਾਂ ਉੱਤੇ ਧਰਨ।
11 "Over the golden altar they are to spread blue cloth, cover it with fine leather, and insert its poles. ਸੋਨੇ ਦੀ ਜਗਵੇਦੀ ਉੱਤੇ ਨੀਲਾ ਕੱਪੜਾ ਵਿਛਾਉਣ ਅਤੇ ਉਸ ਨੂੰ ਬੱਕਰਿਆਂ ਦੀਆਂ ਖੱਲਾਂ ਦੇ ਢੱਕਣ ਨਾਲ ਢੱਕ ਦੇਣ ਅਤੇ ਉਸ ਦੇ ਡੰਡੇ ਪਾਉਣ।
12 They must take all the service utensils used in the sanctuary, put them in blue cloth, cover with fine leather, and place them on the pole. ਫੇਰ ਉਹ ਉਪਾਸਨਾ ਦੀ ਸੇਵਾ ਦੇ ਸਾਰੇ ਭਾਂਡੇ, ਜਿਨ੍ਹਾਂ ਨਾਲ ਉਹ ਪਵਿੱਤਰ ਸਥਾਨ ਵਿੱਚ ਉਪਾਸਨਾ ਕਰਦੇ ਹਨ ਲੈ ਕੇ ਨੀਲੇ ਕੱਪੜੇ ਵਿੱਚ ਪਾਉਣ ਅਤੇ ਉਨ੍ਹਾਂ ਨੂੰ ਸਮੁੰਦਰੀ ਜੀਵ ਦੀਆਂ ਖੱਲਾਂ ਦੇ ਵਿੱਚ ਕੱਜਣ ਅਤੇ ਉਨ੍ਹਾਂ ਨੂੰ ਡੰਡੇ ਉੱਤੇ ਰੱਖਣ।
13 "They are to remove the ashes from the altar and spread a purple cloth over it. ਤਦ ਉਹ ਜਗਵੇਦੀ ਦੀ ਸੁਆਹ ਕੱਢ ਕੇ ਉਸ ਉੱਤੇ ਬੈਂਗਣੀ ਕੱਪੜਾ ਵਿਛਾਉਣ।
14 On it they are to put all its serving vessels—firepans, forks, shovels, basins, all the altar's vessels—then spread over it a fine leather covering and insert its poles. ਅਤੇ ਉਸ ਉੱਤੇ ਸਾਰੇ ਭਾਂਡੇ ਰੱਖਣ ਜਿਨ੍ਹਾਂ ਨਾਲ ਉਹ ਉਸ ਉੱਤੇ ਉਪਾਸਨਾ ਕਰਦੇ ਹਨ ਅਰਥਾਤ ਅੰਗੀਠੀਆਂ, ਕਾਂਟੇ, ਕੜਛੇ, ਬਾਟੀਆਂ ਅਤੇ ਜਗਵੇਦੀ ਦਾ ਸਾਰਾ ਸਮਾਨ ਅਤੇ ਉਹ ਦੇ ਉੱਤੇ ਬੱਕਰਿਆਂ ਦੀਆਂ ਖੱਲਾਂ ਵਿਛਾਉਣ ਅਤੇ ਉਸ ਦੀਆਂ ਚੋਬਾਂ ਪਾਉਣ।
15 "When Aaron and his sons finish covering the holy things and all vessels of the holy place, and the camp sets out, Kohath's sons come to carry them, but they must not touch the holy things or die. These are Kohath's sons' burdens in the tent of meeting. ਜਦ ਹਾਰੂਨ ਅਤੇ ਉਸ ਦੇ ਪੁੱਤਰ ਪਵਿੱਤਰ ਸਥਾਨ ਅਤੇ ਉਸ ਦੇ ਸਾਰੇ ਸਮਾਨ ਨੂੰ ਢੱਕਣ ਦਾ ਕੰਮ ਕਰ ਚੁੱਕਣ ਅਤੇ ਜਦ ਡੇਰੇ ਦਾ ਕੂਚ ਹੋਣ ਵਾਲਾ ਹੋਵੇ, ਉਦੋਂ ਹੀ ਕਹਾਥੀ ਆਣ ਕੇ ਉਹ ਨੂੰ ਚੁੱਕਣ ਪਰ ਉਹ ਕਿਸੇ ਪਵਿੱਤਰ ਵਸਤੂ ਨੂੰ ਨਾ ਛੂਹਣ ਅਜਿਹਾ ਨਾ ਹੋਵੇ ਕਿ ਉਹ ਮਰ ਜਾਣ! ਮੰਡਲੀ ਦੇ ਤੰਬੂ ਵਿੱਚੋਂ ਕਹਾਥੀਆਂ ਲਈ ਇਹ ਭਾਰ ਉਠਾਉਣ ਲਈ ਇਹ ਹੀ ਵਸਤਾਂ ਹਨ।
16 "Eleazar son of Aaron the priest is responsible for the lamp oil, fragrant incense, daily grain offering, and anointing oil—responsible for the whole tabernacle, everything in it, the sanctuary and its furnishings." ਹਾਰੂਨ ਜਾਜਕ ਦੇ ਪੁੱਤਰ ਅਲਆਜ਼ਾਰ ਦੀ ਇਹ ਜ਼ਿੰਮੇਵਾਰੀ ਹੈ ਕਿ ਚਾਨਣ ਕਰਨ ਲਈ ਤੇਲ, ਸੁਗੰਧੀ ਧੂਪ, ਸਦਾ ਕਾਲ ਦੀ ਮੈਦੇ ਦੀ ਭੇਟ ਅਤੇ ਮਸਹ ਕਰਨ ਦਾ ਤੇਲ ਅਰਥਾਤ ਸਾਰੇ ਡੇਰੇ ਦੀ ਅਤੇ ਜੋ ਕੁਝ ਉਸ ਵਿੱਚ ਹੈ, ਅਤੇ ਪਵਿੱਤਰ ਸਥਾਨ ਅਤੇ ਉਸ ਦੇ ਸਮਾਨ ਦੀ ਦੇਖਭਾਲ ਕਰੇ।
17 Our Father spoke to Moses and Aaron, saying: ਫੇਰ ਯਹੋਵਾਹ ਮੂਸਾ ਅਤੇ ਹਾਰੂਨ ਨੂੰ ਬੋਲਿਆ,
18 "Do not let the tribe of the Kohathite clans be cut off from among the Levites. ਤੁਸੀਂ ਕਹਾਥੀਆਂ ਦੇ ਟੱਬਰਾਂ ਦੇ ਗੋਤਾਂ ਨੂੰ ਲੇਵੀਆਂ ਦੇ ਵਿੱਚੋਂ ਨਾਸ ਨਾ ਹੋਣ ਦੇਣਾ।
19 Do this for them so they live and not die when they approach the most holy things: Aaron and his sons must enter, assigning each his task and burden. ਪਰ ਤੁਸੀਂ ਉਨ੍ਹਾਂ ਲਈ ਇਹ ਕਰੋ ਜਦ ਉਹ ਅੱਤ ਪਵਿੱਤਰ ਚੀਜ਼ਾਂ ਕੋਲ ਜਾਣ ਤਦ ਉਹ ਨਾ ਮਰਨ ਪਰ ਜੀਉਂਦੇ ਰਹਿਣ। ਤਦ ਹਾਰੂਨ ਅਤੇ ਉਸ ਦੇ ਪੁੱਤਰ ਅੰਦਰ ਜਾ ਕੇ ਉਨ੍ਹਾਂ ਦੇ ਹਰ ਇੱਕ ਮਨੁੱਖ ਲਈ ਉਸ ਦੀ ਟਹਿਲ ਸੇਵਾ ਅਤੇ ਉਹਨਾਂ ਦਾ ਭਾਰ ਠਹਿਰਾਉਣ।
20 But they must not go in and look at the holy things, even for a moment, or they will die." ਉਹ ਇੱਕ ਪਲ ਲਈ ਵੀ ਅੰਦਰ ਜਾ ਕੇ ਪਵਿੱਤਰ ਸਥਾਨ ਨੂੰ ਨਾ ਵੇਖਣ ਕਿਤੇ ਅਜਿਹਾ ਨਾ ਹੋਵੇ ਕਿ ਉਹ ਮਰ ਜਾਣ।
21 Our Father spoke to Moses, saying: ਯਹੋਵਾਹ ਨੇ ਮੂਸਾ ਨੂੰ ਆਖਿਆ,
22 "Take a census of the sons of Gershon also, by their fathers' houses and their clans. ਗੇਰਸ਼ੋਨੀਆਂ ਦੀ ਵੀ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਤੇ ਟੱਬਰਾਂ ਅਨੁਸਾਰ ਗਿਣਤੀ ਕਰ।
23 Count those thirty to fifty years old who serve, doing work at the tent of meeting. ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਤੂੰ ਉਨ੍ਹਾਂ ਨੂੰ ਗਿਣ, ਉਹ ਸਾਰੇ ਜਿਹੜੇ ਟਹਿਲ ਸੇਵਾ ਕਰਨ ਯੋਗ ਹੋਣ ਤਾਂ ਜੋ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ।
24 "This is the service of the clans of the Gershonites, in serving and in carrying: ਗੇਰਸ਼ੋਨੀਆਂ ਦੇ ਟੱਬਰਾਂ ਦੀ ਟਹਿਲ ਸੇਵਾ ਅਰਥਾਤ ਭਾਰ ਚੁੱਕਣ ਦੀ ਟਹਿਲ ਸੇਵਾ ਇਹ ਹੈ,
25 They carry the tabernacle's curtains, the tent of meeting, its covering, the fine-leather covering over it, and the screen for the tent of meeting's entrance, ਉਹ ਡੇਰੇ ਦੇ ਪਰਦਿਆਂ ਨੂੰ ਚੁੱਕਣ ਨਾਲੇ ਮੰਡਲੀ ਦਾ ਤੰਬੂ, ਉਸ ਦੇ ਢੱਕਣ ਸਣੇ ਅਤੇ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਢੱਕਣ ਜਿਹੜਾ ਉਸ ਉੱਤੇ ਹੈ ਅਤੇ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਦਾ ਪਰਦਾ।
26 the courtyard curtains, the entrance screen for the courtyard gate, surrounding tabernacle and altar, their cords, and all their service equipment—they are to do whatever these need. ਅਤੇ ਵਿਹੜੇ ਦੀਆਂ ਕਨਾਤਾਂ ਤੇ ਵਿਹੜੇ ਦੇ ਫਾਟਕ ਦੇ ਦਰਵਾਜ਼ੇ ਦਾ ਪਰਦਾ ਜਿਹੜੀ ਡੇਰੇ ਅਤੇ ਜਗਵੇਦੀ ਦੇ ਕੋਲ ਆਲੇ-ਦੁਆਲੇ ਹੈ ਅਤੇ ਉਨ੍ਹਾਂ ਦੀਆਂ ਡੋਰੀਆਂ ਅਤੇ ਉਨ੍ਹਾਂ ਦੀ ਸੇਵਾ ਦਾ ਸਾਰਾ ਸਮਾਨ ਅਤੇ ਸਭ ਕੁਝ ਜੋ ਉਨ੍ਹਾਂ ਲਈ ਕਰਨਾ ਹੋਵੇ ਸੋ ਉਹ ਇਹ ਟਹਿਲ ਸੇਵਾ ਕਰਨ।
27 Aaron and his sons direct all the Gershonites' service—their carrying and duties; assign them all they must carry. ਇਸ ਤਰ੍ਹਾਂ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਹੁਕਮ ਨਾਲ ਗੇਰਸ਼ੋਨੀਆਂ ਦੀ ਸਾਰੀ ਟਹਿਲ ਸੇਵਾ ਹੋਵੇ ਅਰਥਾਤ ਉਨ੍ਹਾਂ ਦਾ ਸਾਰਾ ਭਾਰ ਅਤੇ ਟਹਿਲ ਸੇਵਾ। ਇਸ ਤਰ੍ਹਾਂ ਤੁਸੀਂ ਉਨ੍ਹਾਂ ਉੱਤੇ ਉਨ੍ਹਾਂ ਦੇ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਠਹਿਰਾਓ।
28 This is the service of the Gershonite clans at the tent of meeting, their duty under Ithamar son of Aaron the priest. ਮੰਡਲੀ ਦੇ ਤੰਬੂ ਵਿੱਚ ਇਹ ਗੇਰਸ਼ੋਨੀਆਂ ਦੇ ਟੱਬਰਾਂ ਦੀ ਟਹਿਲ ਸੇਵਾ ਹੋਵੇਗੀ ਅਤੇ ਹਾਰੂਨ ਜਾਜਕ ਦੇ ਪੁੱਤਰ ਈਥਾਮਾਰ ਦੇ ਇਖ਼ਤਿਆਰ ਵਿੱਚ ਉਨ੍ਹਾਂ ਦੀ ਦੇਖਭਾਲ ਹੋਵੇਗੀ।
29 "As for the sons of Merari, you are to count them by their clans and their fathers' houses. ਮਰਾਰੀਆਂ ਨੂੰ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣਤੀ ਕਰਨਾ।
30 Count everyone thirty to fifty years old who enters the service to work at the tent of meeting. ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਤੂੰ ਉਹਨਾਂ ਨੂੰ ਗਿਣ, ਉਹ ਸਾਰੇ ਜਿਹੜੇ ਟਹਿਲ ਸੇਵਾ ਕਰਨ ਯੋਗ ਹੋਣ ਤਾਂ ਜੋ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ।
31 This is their task, their service at the meeting tent: the frames, bars, posts, and bases of the tabernacle. ਭਾਰਾਂ ਲਈ ਮੰਡਲੀ ਦੇ ਤੰਬੂ ਵਿੱਚ ਉਨ੍ਹਾਂ ਦੀ ਸਾਰੀ ਜ਼ਿੰਮੇਵਾਰੀ ਇਹ ਹੈ, ਡੇਰੇ ਦੀਆਂ ਫੱਟੀਆਂ, ਉਸ ਦੇ ਹੋੜੇ, ਉਸ ਦੀਆਂ ਥੰਮ੍ਹੀਆਂ, ਉਸ ਦੀਆਂ ਚੀਥੀਆਂ।
32 The courtyard's pillars all around, with their bases, pegs, and cords, all their equipment and service—assign by name what each must carry. ਨਾਲੇ ਵਿਹੜੇ ਦੇ ਆਲੇ-ਦੁਆਲੇ ਦੀਆਂ ਥੰਮ੍ਹੀਆਂ, ਉਨ੍ਹਾਂ ਦੀਆਂ ਚੀਥੀਆਂ, ਉਨ੍ਹਾਂ ਦੀਆਂ ਕੀਲੀਆਂ, ਉਨ੍ਹਾਂ ਦੀਆਂ ਡੋਰੀਆਂ, ਉਨ੍ਹਾਂ ਦਾ ਸਾਰਾ ਸਮਾਨ ਅਤੇ ਉਨ੍ਹਾਂ ਦੀ ਸਾਰੀ ਟਹਿਲ ਸੇਵਾ। ਤੁਸੀਂ ਨਾਮਾਂ ਅਨੁਸਾਰ ਸਮਾਨ ਚੁੱਕਣ ਲਈ ਉਹਨਾਂ ਦੀ ਜ਼ਿੰਮੇਵਾਰੀ ਠਹਿਰਾਓ।
33 This is the Merarite clans' service in the Tent of Meeting, under Ithamar son of Aaron the priest." ਇਹ ਮਰਾਰੀਆਂ ਦੇ ਟੱਬਰਾਂ ਦੀ ਟਹਿਲ ਸੇਵਾ ਮੰਡਲੀ ਦੇ ਤੰਬੂ ਵਿੱਚ ਉਨ੍ਹਾਂ ਦੀ ਸਾਰੀ ਟਹਿਲ ਸੇਵਾ ਅਨੁਸਾਰ ਹੋਵੇ ਅਤੇ ਹਾਰੂਨ ਜਾਜਕ ਦੇ ਪੁੱਤਰ ਈਥਾਮਾਰ ਦੇ ਹੱਥ ਵਿੱਚ ਹੋਵੇ।
34 So Moses, Aaron, and the leaders of the congregation counted the sons of the Kohathites by their clans and their families, ਫੇਰ ਮੂਸਾ ਅਤੇ ਹਾਰੂਨ ਅਤੇ ਮੰਡਲੀ ਦੇ ਪ੍ਰਧਾਨਾਂ ਨੇ ਕਹਾਥੀਆਂ ਨੇ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣਿਆ।
35 thirty to fifty years old, all who joined the service for work in the tent of meeting. ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਸਾਰੇ ਜਿਹੜੇ ਸੇਵਾ ਕਰਨ ਯੋਗ ਹੋਣ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ।
36 Those counted by their clans were 2,750. ਇਹ ਉਹ ਹਨ ਜਿਹੜੇ ਆਪਣੇ ਘਰਾਣਿਆਂ ਅਨੁਸਾਰ ਗਿਣੇ ਗਏ, ਦੋ ਹਜ਼ਾਰ ਸੱਤ ਸੌ ਪੰਜਾਹ ਸਨ।
37 The count of Kohathite clans, all who served in the tent of meeting, whom Moses and Aaron counted at our Father's command through Moses. ਕਹਾਥੀਆਂ ਦੇ ਟੱਬਰਾਂ ਦੇ ਜਿਹੜੇ ਗਿਣੇ ਗਏ ਏਹੋ ਹੀ ਸਨ ਅਰਥਾਤ ਸਾਰੇ ਜਿਹੜੇ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਦੇ ਸਨ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਨੇ ਯਹੋਵਾਹ ਦੇ ਹੁਕਮ ਨਾਲ ਮੂਸਾ ਦੇ ਰਾਹੀਂ ਗਿਣਿਆ।
38 Those counted of the sons of Gershon, by their clans and their fathers' houses, ਗੇਰਸ਼ੋਨੀ ਜਿਹੜੇ ਆਪਣੇ ਟੱਬਰਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ।
39 from thirty to fifty years old, all who entered service work at the tent of meeting. ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਸਾਰੇ ਜਿਹੜੇ ਸੇਵਾ ਕਰਨ ਯੋਗ ਹੋਣ ਕਿ ਉਹ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ।
40 Those counted by their clans and their fathers' houses were 2,630. ਅਤੇ ਉਹ ਜਿਹੜੇ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ ਦੋ ਹਜ਼ਾਰ ਛੇ ਸੌ ਤੀਹ ਸਨ।
41 These were counted from the Gershonite clans, all who served in the tent of meeting, whom Moses and Aaron counted at our Father's command. ਗੇਰਸ਼ੋਨੀਆਂ ਦੇ ਟੱਬਰਾਂ ਦੇ ਜਿਹੜੇ ਗਿਣੇ ਗਏ ਏਹੋ ਹੀ ਸਨ ਅਰਥਾਤ ਸਾਰੇ ਜਿਹੜੇ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਨੇ ਯਹੋਵਾਹ ਦੇ ਹੁਕਮ ਨਾਲ ਗਿਣਿਆ।
42 Those counted of the clans of the sons of Merari, by their clans and their fathers' houses, ਮਰਾਰੀਆਂ ਦੇ ਟੱਬਰਾਂ ਦੇ ਜਿਹੜੇ ਆਪਣੇ ਟੱਬਰਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ।
43 from age thirty to fifty, all who entered service for work in the tent of meeting, ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਸਾਰੇ ਜਿਹੜੇ ਸੇਵਾ ਕਰਨ ਯੋਗ ਸਨ ਤਾਂ ਜੋ ਉਹ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ।
44 those counted by their clans were 3,200. ਉਹ ਜਿਹੜੇ ਉਨ੍ਹਾਂ ਦੇ ਟੱਬਰਾਂ ਅਨੁਸਾਰ ਗਿਣੇ ਗਏ ਤਿੰਨ ਹਜ਼ਾਰ ਦੋ ਸੌ ਸਨ।
45 These were counted of the clans of Merari's sons, whom Moses and Aaron counted at our Father's command through Moses. ਮਰਾਰੀਆਂ ਦੇ ਟੱਬਰਾਂ ਦੇ ਜਿਹੜੇ ਗਿਣੇ ਗਏ ਏਹੋ ਹੀ ਸਨ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਨੇ ਯਹੋਵਾਹ ਦੇ ਹੁਕਮ ਨਾਲ ਮੂਸਾ ਦੇ ਰਾਹੀਂ ਗਿਣਿਆ।
46 All those whom Moses, Aaron, and Israel's leaders counted among the Levites, by clans and ancestral houses. ਸਾਰੇ ਲੇਵੀ ਜਿਹੜੇ ਗਿਣੇ ਗਏ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਅਤੇ ਇਸਰਾਏਲ ਦੇ ਪ੍ਰਧਾਨਾਂ ਨੇ ਗਿਣਿਆ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ।
47 From thirty to fifty years old, everyone who served and carried loads in the tent of meeting. ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਸਾਰੇ ਜਿਹੜੇ ਟਹਿਲ ਸੇਵਾ ਕਰਨ ਅਤੇ ਭਾਰ ਚੁੱਕਣ ਲਈ ਮੰਡਲੀ ਦੇ ਤੰਬੂ ਵਿੱਚ ਆਉਣ।
48 Those counted were 8,580. ਇਹ ਗਿਣੇ ਗਏ ਅਤੇ ਅੱਠ ਹਜ਼ਾਰ ਪੰਜ ਸੌ ਅੱਸੀ ਸਨ।
49 By our Father's command, Moses appointed each to his service and burden, and counted them, as our Father commanded Moses. ਇਸ ਤਰ੍ਹਾਂ ਯਹੋਵਾਹ ਦੇ ਹੁਕਮ ਨਾਲ ਅਤੇ ਮੂਸਾ ਦੇ ਰਾਹੀਂ ਉਹ ਗਿਣੇ ਗਏ, ਹਰ ਮਨੁੱਖ ਉਸ ਦੀ ਟਹਿਲ ਸੇਵਾ ਅਤੇ ਭਾਰ ਅਨੁਸਾਰ। ਇਸ ਤਰ੍ਹਾਂ ਉਹ ਗਿਣੇ ਗਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]