Skip to content
The Believer's Library

Indian Revised Version (IRV) Punjabi - 2019

Numbers 6 IRVPun

Show IRVPun only
Verse × ×
1 Then our Father spoke to Moses: ਯਹੋਵਾਹ ਨੇ ਮੂਸਾ ਨੂੰ ਆਖਿਆ,
2 "Speak to the Israelites and say to them: When a man or woman makes a special vow, a Nazirite vow, to set themselves apart to the Father. ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਕੋਈ ਪੁਰਸ਼ ਜਾਂ ਇਸਤਰੀ ਨਜ਼ੀਰ ਦੀ ਖ਼ਾਸ ਸੁੱਖਣਾ ਸੁੱਖੇ ਅਰਥਾਤ ਯਹੋਵਾਹ ਲਈ ਆਪਣੇ ਆਪ ਨੂੰ ਅਰਪਣ ਕਰੇ।
3 They must not drink wine or strong drink, nor vinegar from either, nor any grape juice, nor eat grapes fresh or dried. ਤਾਂ ਦਾਖ਼ਰਸ ਅਤੇ ਸ਼ਰਾਬ ਤੋਂ ਆਪਣੇ ਆਪ ਨੂੰ ਅੱਡ ਰੱਖੇ। ਉਹ, ਨਾ ਤਾਂ ਦਾਖਰਸ ਦਾ ਸਿਰਕਾ, ਨਾ ਸ਼ਰਾਬ ਦਾ ਸਿਰਕਾ ਪੀਵੇ ਅਤੇ ਉਹ ਕੋਈ ਦਾਖਰਸ ਨਾ ਪੀਵੇ ਨਾ ਕੋਈ ਦਾਖ ਸੁੱਕੀ ਜਾਂ ਤਾਜ਼ਾ ਖਾਵੇ।
4 During their separation they must eat nothing from the grapevine, from seeds to skin. ਉਹ ਦੇ ਅਲੱਗ ਹੋਣ ਦੇ ਸਾਰੇ ਦਿਨ ਉਹ ਬੀਜ ਤੋਂ ਲੈ ਕੇ ਛਿਲਕੇ ਤੱਕ ਕੁਝ ਨਾ ਖਾਵੇ ਜਿਹੜਾ ਦਾਖ ਤੋਂ ਬਣਿਆ ਹੋਵੇ।
5 "During their vow of separation, no razor touches their head. Until it's complete, they stay holy to the Father; they must let their hair grow. ਉਸ ਦੇ ਅੱਡ ਹੋਣ ਦੀ ਸੁੱਖਣਾ ਦੇ ਸਾਰੇ ਦਿਨ ਕੋਈ ਉਸਤਰਾ ਉਸ ਦੇ ਸਿਰ ਨੂੰ ਨਾ ਲੱਗੇ ਜਦ ਤੱਕ ਉਸ ਦੇ ਦਿਨ ਪੂਰੇ ਨਾ ਹੋਣ ਜਿਨ੍ਹਾਂ ਵਿੱਚ ਉਸ ਨੇ ਯਹੋਵਾਹ ਲਈ ਆਪਣੇ ਆਪ ਨੂੰ ਅੱਡ ਕੀਤਾ, ਉਹ ਪਵਿੱਤਰ ਰਹੇ ਅਤੇ ਆਪਣੇ ਸਿਰ ਦੇ ਵਾਲਾਂ ਦੀਆਂ ਲਟਾਂ ਵਧਣ ਦੇਵੇ।
6 "Throughout their time of separation to the Father they must not go near a dead body. ਯਹੋਵਾਹ ਲਈ ਅੱਡ ਹੋਣ ਦੇ ਸਾਰੇ ਦਿਨ ਤੱਕ ਉਹ ਕਿਸੇ ਵੀ ਲਾਸ਼ ਕੋਲ ਨਾ ਜਾਵੇ।
7 They must not make themselves unclean even for father, mother, brother, or sister when they die, since their dedication crown to our Father is on their head. ਉਹ ਆਪਣੇ ਪਿਤਾ, ਮਾਤਾ, ਭਰਾ ਜਾਂ ਭੈਣ ਲਈ, ਜਦ ਉਹ ਮਰ ਜਾਣ ਅਸ਼ੁੱਧ ਨਾ ਹੋ ਜਾਵੇ ਕਿਉਂ ਜੋ ਉਸ ਦੇ ਪਰਮੇਸ਼ੁਰ ਲਈ ਅੱਡ ਹੋਣ ਦੀ ਜ਼ਿੰਮੇਵਾਰੀ ਉਸ ਦੇ ਸਿਰ ਉੱਤੇ ਹੈ।
8 Throughout their time of separation they are holy to the Father. ਉਸ ਦੇ ਅੱਡ ਹੋਣ ਦੇ ਸਾਰੇ ਦਿਨ ਯਹੋਵਾਹ ਲਈ ਪਵਿੱਤਰ ਹਨ।
9 "If someone dies very suddenly beside them, making their dedicated head unclean, they must shave their head on the day of their cleansing—shave it on the seventh day. ਜੇ ਕੋਈ ਉਸ ਦੇ ਕੋਲ ਅਚਾਨਕ ਮਰ ਜਾਵੇ ਅਤੇ ਉਸ ਦੇ ਅੱਡ ਹੋਣ ਦਾ ਸਮਾਂ ਅਸ਼ੁੱਧ ਹੋ ਜਾਵੇ ਤਾਂ ਉਹ ਆਪਣੇ ਸ਼ੁੱਧ ਹੋਣ ਦੇ ਦਿਨ ਆਪਣਾ ਸਿਰ ਮੁਨਾਵੇ, ਸੱਤਵੇਂ ਦਿਨ ਉਹ ਨੂੰ ਮੁਨਾਵੇ।
10 On the eighth day they must bring two turtledoves or two young pigeons to the priest at the meeting tent's entrance. ਫੇਰ ਅੱਠਵੇਂ ਦਿਨ ਉਹ ਜਾਜਕ ਕੋਲ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਉੱਤੇ ਦੋ ਘੁੱਗੀਆਂ ਜਾਂ ਦੋ ਕਬੂਤਰ ਦੇ ਬੱਚੇ ਲਿਆਵੇ।
11 The priest must offer one as a sin offering, the other as a burnt offering, and make atonement for them, because they sinned by being near the dead body. That same day they must rededicate their head. ਤਾਂ ਜਾਜਕ ਇੱਕ ਨੂੰ ਪਾਪ ਬਲੀ ਅਤੇ ਦੂਜੇ ਨੂੰ ਹੋਮ ਦੀ ਬਲੀ ਲਈ ਚੜ੍ਹਾਵੇ ਅਤੇ ਇਸ ਤਰ੍ਹਾਂ ਉਹ ਦੇ ਲਈ ਪ੍ਰਾਸਚਿਤ ਕਰੇ ਕਿਉਂ ਜੋ ਉਸ ਨੇ ਉਸ ਲਾਸ਼ ਦੇ ਕਾਰਨ ਪਾਪ ਕੀਤਾ ਤਾਂ ਉਹ ਆਪਣੇ ਸਿਰ ਨੂੰ ਉਸੇ ਦਿਨ ਪਵਿੱਤਰ ਕਰੇ।
12 They must rededicate to the Father their days of separation and bring a year-old male lamb as a guilt offering; the earlier days don't count—their separation was made unclean. ਉਹ ਆਪਣੇ ਅੱਡ ਹੋਣ ਦੇ ਦਿਨ ਯਹੋਵਾਹ ਲਈ ਅੱਡ ਰੱਖੇ ਅਤੇ ਉਹ ਇੱਕ ਸਾਲ ਦਾ ਭੇਡ ਦਾ ਬੱਚਾ ਦੋਸ਼ ਦੀ ਭੇਟ ਲਈ ਲਿਆਵੇ ਪਰ ਉਸ ਦੇ ਪਿਛਲੇ ਦਿਨ ਵਿਅਰਥ ਹੋ ਗਏ ਕਿਉਂ ਜੋ ਉਹ ਆਪਣੇ ਅੱਡ ਰਹਿਣ ਦੇ ਸਮੇਂ ਦੌਰਾਨ ਭਰਿਸ਼ਟ ਹੋ ਗਿਆ।
13 "This is the law of the Nazirite: when their days of separation end, they must come to the tent of meeting's entrance. ਇਹ ਨਜ਼ੀਰ ਲਈ ਬਿਵਸਥਾ ਹੈ, ਜਿਸ ਦਿਨ ਉਸ ਦੇ ਅੱਡ ਹੋਣ ਦੇ ਦਿਨ ਪੂਰੇ ਹੋਣ ਤਾਂ ਉਹ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਲਿਆਂਦਾ ਜਾਵੇ।
14 They must bring the Father their offering: one flawless year-old male lamb as a burnt offering, one flawless year-old ewe lamb as a sin offering, and one flawless ram as a peace offering, ਉਹ ਯਹੋਵਾਹ ਕੋਲ ਆਪਣੀ ਬਲੀ ਲਿਆਵੇ, ਇੱਕ ਸਾਲ ਦਾ ਦੋਸ਼ ਰਹਿਤ ਭੇਡ ਦਾ ਬੱਚਾ ਹੋਮ ਦੀ ਬਲੀ ਲਈ ਅਤੇ ਇੱਕ ਸਾਲ ਦੀ ਦੋਸ਼ ਰਹਿਤ ਲੇਲੀ ਪਾਪ ਬਲੀ ਲਈ ਅਤੇ ਇੱਕ ਦੋਸ਼ ਰਹਿਤ ਭੇਡ ਦਾ ਬੱਚਾ ਸੁੱਖ-ਸਾਂਦ ਦੀ ਬਲੀ ਲਈ ਲਿਆਵੇ।
15 with a basket of unleavened bread—loaves of fine flour mixed with oil, unleavened wafers coated with oil—plus their grain offering and drink offerings. ਨਾਲੇ ਪਤੀਰੀਆਂ ਰੋਟੀਆਂ ਦੀ ਟੋਕਰੀ ਅਤੇ ਮੈਦੇ ਦੇ ਫੁਲਕੇ ਤੇਲ ਨਾਲ ਚੋਪੜੇ ਹੋਏ ਅਤੇ ਪਤੀਰੀਆਂ ਮੱਠੀਆਂ ਤੇਲ ਨਾਲ ਚੋਪੜੀਆਂ ਹੋਈਆਂ ਉਨ੍ਹਾਂ ਦੇ ਮੈਦੇ ਦੀ ਭੇਟ ਅਤੇ ਪੀਣ ਦੀਆਂ ਭੇਟਾਂ ਨਾਲ ਹੋਣ।
16 The priest must present them before the Father and offer the sin offering and the burnt offering. ਫੇਰ ਜਾਜਕ ਉਨ੍ਹਾਂ ਨੂੰ ਯਹੋਵਾਹ ਦੇ ਅੱਗੇ ਲਿਆਵੇ ਅਤੇ ਉਹ ਦੇ ਪਾਪ ਦੀਆਂ ਅਤੇ ਉਹ ਦੇ ਹੋਮ ਦੀਆਂ ਬਲੀਆਂ ਚੜ੍ਹਾਵੇ।
17 He must offer the ram as a peace offering to the Father with the basket of bread without yeast, and offer its grain and drink offerings. ਅਤੇ ਉਸ ਭੇਡ ਦੇ ਬੱਚੇ ਨੂੰ ਪਤੀਰੀਆਂ ਰੋਟੀਆਂ ਦੇ ਛਾਬੇ ਸਮੇਤ ਸੁੱਖ-ਸਾਂਦ ਦੀ ਬਲੀ ਲਈ ਯਹੋਵਾਹ ਨੂੰ ਚੜ੍ਹਾਵੇ ਅਤੇ ਜਾਜਕ ਉਸ ਦੇ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਚੜ੍ਹਾਵੇ।
18 At the tent of meeting's entrance, the Nazirite must shave their dedicated head, take the hair of dedication, and put it on the fire under the peace offering. ਤਾਂ ਨਜ਼ੀਰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਆਪਣੇ ਅੱਡ ਹੋਣ ਦਾ ਸਿਰ ਮੁਨਾਵੇ ਅਤੇ ਆਪਣੇ ਅੱਡ ਹੋਣ ਦੇ ਸਿਰ ਦੇ ਵਾਲ਼ ਅੱਗ ਉੱਤੇ ਸੁੱਟੇ ਜਿਹੜੀ ਸੁੱਖ-ਸਾਂਦ ਦੀ ਬਲੀ ਹੇਠ ਹੈ।
19 The priest takes the boiled ram's shoulder, one unleavened loaf and wafer from the basket, and puts them in the Nazirite's hands after the hair of dedication is shaved off. ਫੇਰ ਜਾਜਕ ਉਸ ਭੇਡ ਦੇ ਬੱਚੇ ਦਾ ਉਬਾਲਿਆ ਹੋਇਆ ਮੋਢਾ ਅਤੇ ਛਾਬੇ ਵਿੱਚੋਂ ਇੱਕ ਪਤੀਰੀ ਰੋਟੀ ਅਤੇ ਇੱਕ ਪਤੀਰੀ ਮੱਠੀ ਲੈ ਕੇ ਨਜ਼ੀਰ ਦੇ ਹੱਥਾਂ ਉੱਤੇ ਉਸ ਦੇ ਅੱਡ ਹੋਣ ਦੇ ਸਿਰ ਮੁੰਨਣ ਪਿੱਛੋਂ ਰੱਖੇ।
20 The priest waves them as a wave offering before our Father—a holy portion for the priest, with the breast that is waved and the thigh that is contributed. Then the Nazirite may drink wine. ਫੇਰ ਜਾਜਕ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਲਈ ਯਹੋਵਾਹ ਅੱਗੇ ਹਿਲਾਵੇ। ਇਹ ਹਿਲਾਈ ਹੋਈ ਛਾਤੀ ਅਤੇ ਚੁੱਕਿਆ ਹੋਇਆ ਪੱਟ ਜਾਜਕ ਲਈ ਪਵਿੱਤਰ ਹੈ ਤਾਂ ਫੇਰ ਉਹ ਨਜ਼ੀਰ ਮਧ ਪੀ ਸਕੇਗਾ।
21 "This is the law of the Nazirite who vows an offering to our Father for their separation, besides whatever else they can afford. They must do according to their vow, per the law of their separation." ਇਹ ਉਸ ਨਜ਼ੀਰ ਦੀ ਬਿਵਸਥਾ ਹੈ ਜਿਹੜਾ ਸੁੱਖਣਾ ਸੁੱਖੇ ਅਤੇ ਉਸ ਦੇ ਅੱਡ ਹੋਣ ਦੇ ਕਾਰਨ ਯਹੋਵਾਹ ਲਈ ਭੇਟ ਹੈ ਨਾਲੇ ਜੋ ਕੁਝ ਉਸ ਦੇ ਹੱਥ ਲੱਗੇ ਆਪਣੀ ਸੁੱਖਣਾ ਅਨੁਸਾਰ ਜਿਹੜੀ ਉਸ ਨੇ ਸੁੱਖੀ ਹੈ ਉਹ ਉਸੇ ਤਰ੍ਹਾਂ ਹੀ ਆਪਣੇ ਅੱਡ ਹੋਣ ਦੀ ਬਿਵਸਥਾ ਅਨੁਸਾਰ ਕਰੇ।
22 Then our Father spoke to Moses: ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
23 "Tell Aaron and his sons: This is how you are to bless the Israelites. Say to them: ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਬੋਲ ਕਿ ਤੁਸੀਂ ਇਸ ਤਰ੍ਹਾਂ ਇਸਰਾਏਲੀਆਂ ਨੂੰ ਅਸੀਸ ਦੇ ਕੇ ਆਖਿਓ,
24 'May your Father bless you and keep you; “ਯਹੋਵਾਹ ਤੈਨੂੰ ਬਰਕਤ ਦੇਵੇ ਅਤੇ ਤੇਰੀ ਰਾਖੀ ਕਰੇ,
25 may your Father make his face shine upon you and be gracious to you; ਯਹੋਵਾਹ ਆਪਣੇ ਮੁਖ ਨੂੰ ਤੇਰੇ ਉੱਤੇ ਚਮਕਾਵੇ ਅਤੇ ਤੇਰੇ ਉੱਤੇ ਦਯਾ ਕਰੇ,
26 may your Father look on you with favor and give you peace.' ਯਹੋਵਾਹ ਆਪਣਾ ਮੁਖ ਤੇਰੇ ਵੱਲ ਫੇਰੇ ਅਤੇ ਤੈਨੂੰ ਸ਼ਾਂਤੀ ਦੇਵੇ।”
27 "So they will put my name on the Israelites, and I will bless them." ਇਸ ਤਰ੍ਹਾਂ ਉਹ ਮੇਰਾ ਨਾਮ ਇਸਰਾਏਲੀਆਂ ਉੱਤੇ ਰੱਖਣ ਅਤੇ ਮੈਂ ਉਨ੍ਹਾਂ ਨੂੰ ਬਰਕਤ ਦਿਆਂਗਾ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]