Skip to content
The Believer's Library

Indian Revised Version (IRV) Punjabi - 2019

Proverbs 1 IRVPun

Side by side with the Father's Heart Bible™

ਕਹਾਉਤਾਂ ਦਾ ਮਹੱਤਵ

1ਦਾਊਦ ਦੇ ਪੁੱਤਰ ਇਸਰਾਏਲ ਦੇ ਰਾਜੇ ਸੁਲੇਮਾਨ ਦੀਆਂ ਕਹਾਉਤਾਂ,

2ਬੁੱਧ ਅਤੇ ਸਿੱਖਿਆ ਜਾਣਨ ਲਈਅਤੇ ਸਮਝ ਦੀਆਂ ਗੱਲਾਂ ਬੁੱਝਣ ਲਈ,

3ਚਤਰਾਈ ਦੀ ਸਿੱਖਿਆ ਪ੍ਰਾਪਤ ਕਰਨ ਲਈ,ਨਾਲੇ ਧਰਮ, ਨਿਆਂ ਅਤੇ ਇਨਸਾਫ਼ ਵੀ,

4ਭੋਲਿਆਂ ਨੂੰ ਸਿਆਣਪਅਤੇ ਜੁਆਨਾਂ ਨੂੰ ਗਿਆਨ ਅਤੇ ਮੱਤ ਦੇਣ ਲਈ,

5ਤਾਂ ਜੋ ਬੁੱਧਵਾਨ ਸੁਣ ਕੇ ਆਪਣੇ ਗਿਆਨ ਨੂੰ ਵਧਾਵੇਅਤੇ ਸਮਝ ਵਾਲਾ ਬੁੱਧ ਦੀਆਂ ਜੁਗਤਾਂ ਪ੍ਰਾਪਤ ਕਰੇ,

6ਤਾਂ ਜੋ ਉਹ ਕਹਾਉਤਾਂ, ਦ੍ਰਿਸ਼ਟਾਂਤਾਂਅਤੇ ਬੁੱਧਵਾਨਾਂ ਦੀਆਂ ਗੱਲਾਂ ਅਤੇ ਬੁਝਾਰਤਾਂ ਨੂੰ ਸਮਝਣ।

ਜਵਾਨਾਂ ਨੂੰ ਸਲਾਹ

7ਯਹੋਵਾਹ ਦਾ ਭੈਅ ਮੰਨਣਾ ਗਿਆਨ ਦਾ ਮੁੱਢ ਹੈ,ਮੂਰਖ ਹੀ ਬੁੱਧ ਅਤੇ ਸਿੱਖਿਆ ਨੂੰ ਤੁੱਛ ਜਾਣਦੇ ਹਨ

8ਹੇ ਮੇਰੇ ਪੁੱਤਰ, ਤੂੰ ਆਪਣੇ ਪਿਤਾ ਦਾ ਉਪਦੇਸ਼ ਸੁਣਅਤੇ ਆਪਣੀ ਮਾਂ ਦੀ ਸਿੱਖਿਆ ਨੂੰ ਨਾ ਛੱਡੀਂ,

9ਕਿਉਂ ਜੋ ਉਹ ਤੇਰੇ ਸਿਰ ਲਈ ਸ਼ਿੰਗਾਰਨ ਵਾਲਾ ਸਿਹਰਾਅਤੇ ਤੇਰੇ ਗਲ਼ ਦੇ ਲਈ ਕੈਂਠਾ ਹੋਣਗੀਆਂ।

10ਹੇ ਮੇਰੇ ਪੁੱਤਰ, ਜੇ ਕਦੀ ਪਾਪੀ ਤੈਨੂੰ ਫ਼ੁਸਲਾਉਣ,ਤਾਂ ਤੂੰ ਉਨ੍ਹਾਂ ਦੀ ਗੱਲ ਨਾ ਮੰਨੀ।

11ਜੇ ਉਹ ਆਖਣ ਕਿ ਤੂੰ ਸਾਡੇ ਨਾਲ ਚੱਲ,ਅਸੀਂ ਖ਼ੂਨ ਕਰਨ ਲਈ ਘਾਤ ਲਾਈਏ, ਆਪਾਂ ਬੇਦੋਸ਼ਾਂ ਨੂੰ ਮਾਰਨ ਲਈ ਘਾਤ ਵਿੱਚ ਲੁੱਕ ਕੇ ਬੈਠੀਏ,

12ਅਸੀਂ ਉਹਨਾਂ ਨੂੰ ਪਤਾਲ ਵਾਂਗੂੰ ਅਤੇ ਕਬਰ ਵਿੱਚ ਪਏ ਹੋਇਆਂ ਵਾਂਗੂੰ ਜੀਉਂਦਾਅਤੇ ਸਾਬਤਾ ਹੀ ਨਿਗਲ ਲਈਏ।

13ਸਾਨੂੰ ਸਭ ਪਰਕਾਰ ਦੇ ਅਣਮੁੱਲੇ ਪਦਾਰਥ ਮਿਲਣਗੇ,ਅਸੀਂ ਲੁੱਟ ਦੇ ਮਾਲ ਨਾਲ ਆਪਣੇ ਘਰ ਭਰ ਲਵਾਂਗੇ!

14ਤੂੰ ਸਾਡੇ ਨਾਲ ਭਾਈਵਾਲ ਹੋ ਜਾ,ਸਾਡਾ ਸਾਰਿਆਂ ਦਾ ਇੱਕੋ ਹੀ ਬਟੂਆ ਹੋਵੇਗਾ।

15ਹੇ ਮੇਰੇ ਪੁੱਤਰ, ਤੂੰ ਉਨ੍ਹਾਂ ਦੇ ਨਾਲ ਉਸ ਰਾਹ ਵਿੱਚ ਨਾ ਤੁਰੀਂ,ਉਨ੍ਹਾਂ ਦੇ ਮਾਰਗ ਤੋਂ ਆਪਣੇ ਪੈਰ ਨੂੰ ਰੋਕ ਰੱਖੀਂ,

16ਕਿਉਂ ਜੋ ਉਨ੍ਹਾਂ ਦੇ ਪੈਰ ਬੁਰਿਆਈ ਕਰਨ ਨੂੰ ਭੱਜਦੇਅਤੇ ਖ਼ੂਨ ਕਰਨ ਨੂੰ ਫ਼ੁਰਤੀ ਕਰਦੇ ਹਨ!

17ਕਿਸੇ ਪੰਛੀ ਦੇ ਵੇਖਦਿਆਂ ਜਾਲ਼ ਵਿਛਾਉਣਾ ਵਿਅਰਥ ਹੈ।

18ਉਹ ਆਪਣਾ ਹੀ ਖ਼ੂਨ ਕਰਨ ਲਈ ਘਾਤ ਲਾਉਂਦੇ ਹਨ,ਉਹ ਆਪਣੀਆਂ ਹੀ ਜਾਨਾਂ ਦੇ ਲਈ ਲੁੱਕ ਕੇ ਜਾਲ਼ ਵਿਛਾਉਂਦੇ ਹਨ।

19ਨਫ਼ੇ ਦੇ ਸਾਰੇ ਲੋਭੀਆਂ ਦੀ ਚਾਲ ਅਜਿਹੀ ਹੀ ਹੁੰਦੀ ਹੈ,ਉਹ ਆਪਣੇ ਮਾਲਕਾਂ ਦੀ ਜਾਨ ਲੈ ਲੈਂਦਾ ਹੈ।

ਬੁੱਧ ਦੀ ਪੁਕਾਰ

20ਬੁੱਧ ਗਲੀਆਂ ਵਿੱਚ ਉੱਚੀ-ਉੱਚੀ ਪੁਕਾਰਦੀ ਹੈ,ਉਹ ਚੌਂਕਾਂ ਵਿੱਚ ਹਾਕਾਂ ਮਾਰਦੀ ਹੈ।

21ਉਹ ਬਜ਼ਾਰਾਂ ਦੇ ਸਿਰਿਆਂ ਉੱਤੇ ਹੋਕਾ ਦਿੰਦੀ ਹੈ,ਉਹ ਫਾਟਕਾਂ ਦੇ ਲਾਂਘਿਆਂ ਉੱਤੇ ਅਤੇ ਸ਼ਹਿਰ ਵਿੱਚ ਇਹ ਗੱਲਾਂ ਆਖਦੀ ਹੈ,

22ਹੇ ਭੋਲਿਓ, ਤੁਸੀਂ ਕਦੋਂ ਤੱਕ ਭੋਲੇਪਣ ਨਾਲ ਪ੍ਰੀਤ ਰੱਖੋਗੇ?ਕਦੋਂ ਤੱਕ ਮਖ਼ੌਲੀਏ ਆਪਣੇ ਮਖ਼ੌਲਾਂ ਤੋਂ ਪਰਸੰਨ ਹੋਣਗੇਅਤੇ ਮੂਰਖ ਕਦੋਂ ਤੱਕ ਗਿਆਨ ਨਾਲ ਵੈਰ ਰੱਖਣਗੇ?

23ਮੇਰੀ ਝਿੜਕ ਸੁਣ ਕੇ ਮੁੜੋ!ਵੇਖੋ, ਮੈਂ ਆਪਣਾ ਆਤਮਾ ਤੁਹਾਡੇ ਉੱਤੇ ਵਹਾ ਦਿਆਂਗੀ,ਮੈਂ ਆਪਣੇ ਬਚਨ ਤੁਹਾਨੂੰ ਸਮਝਾਵਾਂਗੀ।

24ਮੈਂ ਤਾਂ ਪੁਕਾਰਿਆ ਪਰ ਤੁਸੀਂ ਨਾ ਸੁਣਿਆ,ਮੈਂ ਹੱਥ ਪਸਾਰਿਆ ਪਰ ਕਿਸੇ ਨੇ ਵੀ ਧਿਆਨ ਨਾ ਕੀਤਾ,

25ਸਗੋਂ ਤੁਸੀਂ ਮੇਰੀਆਂ ਸਾਰੀਆਂ ਮੱਤਾਂ ਨੂੰ ਵਿਸਾਰ ਦਿੱਤਾ,ਅਤੇ ਮੇਰੀ ਤਾੜ ਦੀ ਕੁਝ ਚਾਹ ਨਾ ਕੀਤੀ।

26ਮੈਂ ਵੀ ਤੁਹਾਡੀ ਬਿਪਤਾ ਉੱਤੇ ਹੱਸਾਂਗੀਅਤੇ ਜਦ ਤੁਹਾਡੇ ਉੱਤੇ ਭੈਅ ਆ ਪਵੇਗਾ ਤਾਂ ਮੈਂ ਤੁਹਾਡਾ ਮਖ਼ੌਲ ਉਡਾਵਾਂਗੀ,

27ਜਿਸ ਵੇਲੇ ਤੂਫ਼ਾਨ ਵਾਂਗੂੰ ਤੁਹਾਡੇ ਉੱਤੇ ਭੈਅ ਆ ਪਵੇਗਾਅਤੇ ਵਾਵਰੋਲੇ ਦੀ ਤਰ੍ਹਾਂ ਬਿਪਤਾ ਤੁਹਾਡੇ ਉੱਤੇ ਆਵੇਗੀਅਤੇ ਤੁਹਾਨੂੰ ਕਸ਼ਟ ਤੇ ਸੰਕਟ ਹੋਵੇਗਾ,

28ਉਸ ਵੇਲੇ ਉਹ ਮੇਰੀਆਂ ਦੁਹਾਈਆਂ ਦੇਣਗੇ, ਪਰ ਮੈਂ ਉੱਤਰ ਨਹੀਂ ਦਿਆਂਗੀ,ਉਹ ਮਨ ਲਾ ਕੇ ਮੈਨੂੰ ਭਾਲਣਗੇ, ਪਰ ਮੈਂ ਉਨ੍ਹਾਂ ਨੂੰ ਨਾ ਲੱਭਾਂਗੀ,

29ਕਿਉਂ ਜੋ ਉਨ੍ਹਾਂ ਨੇ ਗਿਆਨ ਨਾਲ ਵੈਰ ਰੱਖਿਆਅਤੇ ਯਹੋਵਾਹ ਦਾ ਭੈਅ ਮੰਨਣਾ ਪਸੰਦ ਨਾ ਕੀਤਾ,

30ਉਨ੍ਹਾਂ ਨੇ ਮੇਰੀ ਮੱਤ ਦੀ ਕੁਝ ਲੋੜ ਨਾ ਸਮਝੀਅਤੇ ਮੇਰੀ ਸਾਰੀ ਤਾੜ ਨੂੰ ਤੁੱਛ ਜਾਣਿਆ,

31ਇਸ ਲਈ ਉਹ ਆਪਣੀ ਕਰਨੀ ਦਾ ਫਲ ਭੋਗਣਗੇਅਤੇ ਆਪਣੀਆਂ ਜੁਗਤਾਂ ਨਾਲ ਰੱਜਣਗੇ,

32ਕਿਉਂ ਜੋ ਭੋਲੇ ਲੋਕ ਭਟਕ ਜਾਣ ਦੇ ਕਾਰਨ ਮਾਰੇ ਜਾਣਗੇਅਤੇ ਮੂਰਖਾਂ ਦੀ ਲਾਪਰਵਾਹੀ ਉਹਨਾਂ ਦਾ ਨਾਸ ਕਰੇਗੀ।

33ਪਰ ਜੋ ਮੇਰੀ ਸੁਣਦਾ ਹੈ, ਉਹ ਸੁੱਖ ਨਾਲ ਰਹੇਗਾਅਤੇ ਬਿਪਤਾ ਤੋਂ ਨਿਡਰ ਹੋ ਕੇ ਸ਼ਾਂਤੀ ਨਾਲ ਵੱਸੇਗਾ।

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]