Skip to content
The Believer's Library

Indian Revised Version (IRV) Punjabi - 2019

Proverbs 10 IRVPun

Show IRVPun only
Verse × ×
1 The proverbs of Solomon: A wise son brings joy to his father, but a foolish son brings grief to his mother. ਸੁਲੇਮਾਨ ਦੀਆਂ ਕਹਾਉਤਾਂ, ਬੁੱਧਵਾਨ ਪੁੱਤਰ ਆਪਣੇ ਪਿਤਾ ਨੂੰ ਅਨੰਦ ਕਰਦਾ ਹੈ, ਪਰ ਮੂਰਖ ਪੁੱਤਰ ਮਾਂ ਦੇ ਲਈ ਦੁੱਖ ਦਾ ਕਾਰਨ ਹੈ।
2 Treasures gained by wickedness do not profit, but righteousness rescues from death. ਬਦੀ ਨਾਲ ਇਕੱਠੇ ਕੀਤੇ ਖ਼ਜ਼ਾਨਿਆਂ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਨੇਕੀ ਦੇ ਕੰਮ ਮੌਤ ਤੋਂ ਬਚਾ ਲੈਂਦੇ ਹਨ।
3 Our Father will not let the righteous go hungry, but he thwarts the craving of the wicked. ਧਰਮੀ ਮਨੁੱਖ ਨੂੰ ਯਹੋਵਾਹ ਭੁੱਖਾ ਰਹਿਣ ਨਹੀਂ ਦਿੰਦਾ, ਪਰ ਦੁਸ਼ਟ ਦੀ ਲੋਚ ਉਹ ਪੂਰਾ ਹੋਣ ਨਹੀਂ ਦਿੰਦਾ।
4 Lazy hands make you poor, but diligent hands bring wealth. ਆਲਸੀ ਹੱਥ ਕੰਗਾਲ ਕਰਦਾ ਹੈ, ਪਰ ਉੱਦਮੀ ਦਾ ਹੱਥ ਧਨੀ ਬਣਾ ਦਿੰਦਾ ਹੈ।
5 He who gathers in summer is a prudent son, but he who sleeps during harvest is a son who brings shame. ਜਿਹੜਾ ਧੁੱਪ ਦੇ ਵੇਲੇ ਇਕੱਠਾ ਕਰਦਾ ਹੈ ਉਹ ਸਿਆਣਾ ਪੁੱਤਰ ਹੈ, ਪਰ ਜਿਹੜਾ ਵਾਢੀ ਦੇ ਵੇਲੇ ਸੁੱਤਾ ਰਹਿੰਦਾ ਹੈ, ਉਹ ਸ਼ਰਮਿੰਦਾ ਕਰਨ ਵਾਲਾ ਪੁੱਤਰ ਹੈ।
6 Blessings rest on the head of the righteous, but the mouth of the wicked conceals violence. ਧਰਮੀ ਦੇ ਸਿਰ ਉੱਤੇ ਬਹੁਤ ਅਸੀਸਾਂ ਹੁੰਦੀਆਂ ਹਨ, ਪਰ ਜ਼ੁਲਮ ਦੁਸ਼ਟਾਂ ਦੇ ਮੂੰਹ ਨੂੰ ਢੱਕ ਲੈਂਦਾ ਹੈ।
7 The memory of the righteous is a blessing, but the name of the wicked will rot. ਧਰਮੀ ਦੀ ਯਾਦ ਮੁਬਾਰਕ ਹੈ, ਪਰ ਦੁਸ਼ਟਾਂ ਦਾ ਨਾਮ ਮਿਟ ਜਾਵੇਗਾ।
8 A wise heart accepts commands, but a babbling fool comes to ruin. ਮਨ ਦਾ ਬੁੱਧਵਾਨ ਹੁਕਮ ਨੂੰ ਮੰਨਦਾ ਹੈ, ਪਰ ਬਕਵਾਸੀ ਮੂਰਖ ਡਿੱਗ ਪੈਂਦਾ ਹੈ।
9 Whoever walks in integrity walks securely, but he who makes his ways crooked will be found out. ਸਿੱਧਾ ਤੁਰਨ ਵਾਲਾ ਬੇਫ਼ਿਕਰ ਤੁਰਦਾ ਹੈ, ਅਤੇ ਜਿਹੜਾ ਟੇਢੀ ਚਾਲ ਚਲਦਾ ਹੈ ਉਹ ਉਜਾਗਰ ਹੋ ਜਾਵੇਗਾ।
10 Whoever winks causes trouble, and a babbling fool comes to ruin. ਜਿਹੜਾ ਅੱਖਾਂ ਮਟਕਾਉਂਦਾ ਹੈ ਉਹ ਦੂਸਰਿਆਂ ਨੂੰ ਦੁੱਖ ਪਹੁੰਚਾਉਂਦਾ ਹੈ, ਅਤੇ ਬਕਵਾਸੀ ਮੂਰਖ ਨਾਸ ਹੋ ਜਾਂਦਾ ਹੈ।
11 The mouth of the righteous is a fountain of life, but the mouth of the wicked conceals violence. ਧਰਮੀ ਦਾ ਮੂੰਹ ਜੀਵਨ ਦਾ ਚਸ਼ਮਾ ਹੈ, ਪਰ ਦੁਸ਼ਟਾਂ ਦੇ ਮੂੰਹ ਨੂੰ ਜ਼ੁਲਮ ਢੱਕ ਲੈਂਦਾ ਹੈ।
12 Hatred stirs up conflict, but love covers all offenses. ਵੈਰ ਝਗੜੇ ਛੇੜਦਾ ਹੈ, ਪਰੰਤੂ ਪ੍ਰੇਮ ਸਾਰਿਆਂ ਅਪਰਾਧਾਂ ਨੂੰ ਢੱਕ ਲੈਂਦਾ ਹੈ।
13 On the lips of the discerning, wisdom is found, but a rod is for the back of one who lacks sense. ਸਮਝ ਵਾਲੇ ਦਿਆਂ ਬੁੱਲ੍ਹਾਂ ਉੱਤੇ ਬੁੱਧ ਲੱਭਦੀ ਹੈ, ਅਤੇ ਬੇਸਮਝ ਦੀ ਪਿੱਠ ਲਈ ਸੋਟੀ ਹੈ।
14 The wise store up knowledge, but the mouth of a fool invites ruin. ਬੁੱਧਵਾਨ ਗਿਆਨ ਨੂੰ ਰੱਖ ਛੱਡਦੇ ਹਨ, ਪਰੰਤੂ ਮੂਰਖ ਦਾ ਮੂੰਹ ਵਿਨਾਸ਼ ਲਿਆਉਂਦਾ ਹੈ।
15 The wealth of the rich is their fortified city; the ruin of the poor is their poverty. ਧਨੀ ਦਾ ਧਨ ਉਹ ਦਾ ਪੱਕਾ ਨਗਰ ਹੈ, ਪਰ ਕੰਗਾਲਾਂ ਦੀ ਕੰਗਾਲੀ ਉਹਨਾਂ ਦੇ ਵਿਨਾਸ਼ ਦਾ ਕਾਰਨ ਹੈ।
16 The wage of the righteous leads to life; the gain of the wicked leads to sin. ਧਰਮੀ ਦੀ ਮਿਹਨਤ ਜੀਵਨ ਲਈ ਹੁੰਦੀ ਹੈ, ਪਰ ਦੁਸ਼ਟਾਂ ਦਾ ਨਫ਼ਾ ਪਾਪ ਲਈ ਹੈ।
17 Whoever accepts discipline is on the path to life, but he who ignores correction leads others astray. ਜਿਹੜਾ ਸਿੱਖਿਆ ਨੂੰ ਮੰਨਦਾ ਹੈ ਉਹ ਤਾਂ ਜੀਵਨ ਦੇ ਰਾਹ ਉੱਤੇ ਹੈ, ਪਰ ਜਿਹੜਾ ਤਾੜਨਾ ਨੂੰ ਰੱਦ ਕਰਦਾ ਹੈ ਉਹ ਰਾਹ ਤੋਂ ਭੁੱਲਿਆ ਹੋਇਆ ਹੈ।
18 Whoever conceals hatred is a liar, and whoever spreads slander is a fool. ਜਿਹੜਾ ਵੈਰ ਨੂੰ ਲੁਕੋ ਰੱਖਦਾ ਹੈ ਉਹ ਝੂਠਾ, ਅਤੇ ਜਿਹੜਾ ਨਿੰਦਿਆ ਕਰਦਾ ਹੈ ਉਹ ਮੂਰਖ ਹੈ।
19 Where words are many, sin is never absent; but whoever holds his tongue is wise. ਜਿੱਥੇ ਬਹੁਤੀਆਂ ਗੱਲਾਂ ਹੁੰਦੀਆਂ ਹਨ, ਉੱਥੇ ਅਪਰਾਧ ਵੀ ਹੁੰਦਾ ਹੈ, ਪਰ ਜੋ ਆਪਣੇ ਮੂੰਹ ਨੂੰ ਰੋਕ ਰੱਖਦਾ ਹੈ ਉਹ ਬੁੱਧਵਾਨ ਹੈ।
20 The tongue of the righteous is choice silver; the heart of the wicked is worth little. ਧਰਮੀ ਦੇ ਬੋਲ ਖਰੀ ਚਾਂਦੀ ਹਨ, ਪਰ ਦੁਸ਼ਟ ਦਾ ਮਨ ਤੁੱਛ ਹੈ।
21 The lips of the righteous nourish many, but fools die for lack of sense. ਧਰਮੀ ਦੇ ਬੋਲ ਬਹੁਤਿਆਂ ਨੂੰ ਰਜਾਉਂਦੇ ਹਨ, ਪਰ ਮੂਰਖ ਬੇਸਮਝੀ ਦੇ ਕਾਰਨ ਮਰਦੇ ਹਨ।
22 The blessing of our Father brings wealth, and he adds no sorrow with it. ਯਹੋਵਾਹ ਦੀ ਬਰਕਤ ਧਨੀ ਬਣਾਉਂਦੀ ਹੈ, ਅਤੇ ਉਸ ਦੇ ਨਾਲ ਉਹ ਦੁੱਖ ਨਹੀਂ ਮਿਲਾਉਂਦਾ।
23 Doing wickedness is a game to a fool, but wisdom is the delight of a person of understanding. ਮੂਰਖ ਲਈ ਤਾਂ ਪਾਪ ਕਰਨਾ ਹਾਸੇ ਦੀ ਗੱਲ ਹੈ, ਪਰ ਸਮਝ ਵਾਲੇ ਮਨੁੱਖ ਵਿੱਚ ਬੁੱਧ ਪਾਈ ਜਾਂਦੀ ਹੈ।
24 What the wicked dreads will come upon him, but the desire of the righteous will be granted. ਦੁਸ਼ਟ ਜਿਸ ਬਿਪਤਾ ਤੋਂ ਡਰਦਾ ਹੈ, ਉਹੋ ਉਸ ਉੱਤੇ ਆਣ ਪਵੇਗੀ, ਪਰ ਧਰਮੀ ਦੀ ਇੱਛਿਆ ਪੂਰੀ ਕੀਤੀ ਜਾਵੇਗੀ।
25 When the storm has passed, the wicked are gone, but the righteous are established forever. ਦੁਸ਼ਟ ਵਾਵਰੋਲੇ ਵਾਂਗੂੰ ਲੰਘ ਜਾਂਦਾ ਹੈ, ਪਰ ਧਰਮੀ ਦੀ ਨੀਂਹ ਅਟੱਲ ਹੈ।
26 Like vinegar to the teeth and smoke to the eyes, so is the sluggard to those who send him. ਜਿਵੇਂ ਦੰਦਾਂ ਲਈ ਸਿਰਕਾ ਅਤੇ ਅੱਖਾਂ ਲਈ ਧੂੰਆਂ ਹੈ, ਉਸੇ ਤਰ੍ਹਾਂ ਹੀ ਆਲਸੀ ਆਪਣੇ ਭੇਜਣ ਵਾਲਿਆਂ ਲਈ ਹੈ।
27 The fear of our Father lengthens life, but the years of the wicked will be cut short. ਯਹੋਵਾਹ ਦਾ ਭੈਅ ਉਮਰ ਵਧਾਉਂਦਾ ਹੈ, ਪਰ ਦੁਸ਼ਟਾਂ ਦੀ ਉਮਰ ਥੋੜ੍ਹੀ ਹੋਵੇਗੀ।
28 The hope of the righteous brings joy, but the expectation of the wicked will perish. ਧਰਮੀ ਦੀ ਆਸ ਉਸ ਦਾ ਅਨੰਦ ਹੈ, ਪਰ ਦੁਸ਼ਟ ਦੀ ਆਸ ਮਿਟ ਜਾਵੇਗੀ।
29 The way of our Father is a refuge for the blameless, but ruin for those who do evil. ਯਹੋਵਾਹ ਦਾ ਰਾਹ ਖ਼ਰਿਆਂ ਲਈ ਪੱਕਾ ਗੜ੍ਹ ਹੈ, ਪਰ ਕੁਕਰਮੀਆਂ ਲਈ ਵਿਨਾਸ਼ ਹੈ।
30 The righteous will never be shaken, but the wicked will not remain in the land. ਧਰਮੀ ਤਾਂ ਸਦਾ ਅਟੱਲ ਰਹਿਣਗੇ, ਪਰ ਦੁਸ਼ਟ ਧਰਤੀ ਉੱਤੇ ਨਾ ਵੱਸਣਗੇ।
31 The mouth of the righteous yields wisdom, but the perverse tongue will be cut off. ਧਰਮੀ ਦਾ ਮੂੰਹ ਬੁੱਧ ਦਾ ਫਲ ਦਿੰਦਾ ਹੈ, ਪਰ ਟੇਢੀ ਜੀਭ ਵੱਢੀ ਜਾਵੇਗੀ।
32 The lips of the righteous know what is acceptable, but the mouth of the wicked, only what is perverse. ਧਰਮੀ ਦੇ ਬੁੱਲ ਮਨ ਭਾਉਂਦੀ ਗੱਲ ਜਾਣਦੇ ਹਨ, ਪਰ ਦੁਸ਼ਟ ਦਾ ਮੂੰਹ ਪੁੱਠੀਆਂ ਗੱਲਾਂ ਬੋਲਦਾ ਹੈ।
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]