Skip to content
The Believer's Library

Indian Revised Version (IRV) Punjabi - 2019

Proverbs 11 IRVPun

Show IRVPun only
Verse × ×
1 Dishonest scales are an abomination to our Father, but accurate weights are his delight. ਛਲ ਵਾਲੀ ਤੱਕੜੀ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰੰਤੂ ਪੂਰੇ ਤੋਲ ਤੋਂ ਉਹ ਪਰਸੰਨ ਹੁੰਦਾ ਹੈ।
2 When pride comes, then comes disgrace, but wisdom comes with the humble. ਹੰਕਾਰ ਦੇ ਨਾਲ ਨਿਰਾਦਰ ਆਉਂਦਾ ਹੈ, ਪਰ ਨਿਮਰਤਾ ਦੇ ਨਾਲ ਬੁੱਧ ਆਉਂਦੀ ਹੈ।
3 The integrity of the upright guides them, but the crookedness of the treacherous destroys them. ਸਿੱਧਿਆਂ ਦੀ ਖ਼ਰਾਈ ਉਹਨਾਂ ਦੀ ਅਗਵਾਈ ਕਰੇਗੀ, ਪਰ ਕਪਟੀਆਂ ਦੀ ਟੇਢੀ ਚਾਲ ਉਨ੍ਹਾਂ ਦਾ ਨਾਸ ਕਰੇਗੀ।
4 Wealth does not profit in the day of wrath, but righteousness delivers from death. ਕਹਿਰ ਦੇ ਦਿਨ ਧਨ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਨੇਕੀ ਦੇ ਕੰਮ ਮੌਤ ਤੋਂ ਬਚਾ ਲੈਂਦੇ ਹਨ।
5 The righteousness of the blameless makes their way straight, but the wicked falls by his own wickedness. ਖਰੇ ਮਨੁੱਖ ਦਾ ਰਾਹ ਧਾਰਮਿਕਤਾ ਦੇ ਕਾਰਨ ਸਿੱਧਾ ਰਹਿੰਦਾ ਹੈ, ਪਰ ਦੁਸ਼ਟ ਮਨੁੱਖ ਆਪਣੀ ਦੁਸ਼ਟਤਾਈ ਨਾਲ ਹੀ ਡਿੱਗ ਪੈਂਦਾ ਹੈ।
6 The righteousness of the upright delivers them, but the treacherous are trapped by their own craving. ਸਿੱਧਿਆਂ ਦੀ ਸਿਧਿਆਈ ਉਹਨਾਂ ਨੂੰ ਛੁਡਾਉਂਦੀ ਹੈ, ਪਰ ਛਲੀਏ ਆਪਣੀ ਹੀ ਲੋਚ ਵਿੱਚ ਫਸ ਜਾਂਦੇ ਹਨ।
7 When a wicked person dies, his hope perishes, and his confidence in his own strength comes to nothing. ਜਦ ਦੁਸ਼ਟ ਮਰਦਾ ਹੈ, ਤਦ ਉਹ ਦੀ ਆਸ ਵੀ ਮਿਟ ਜਾਂਦੀ ਹੈ, ਅਤੇ ਬੁਰਿਆਰਾਂ ਦੀ ਆਸ ਦਾ ਨਾਸ ਹੋ ਜਾਂਦਾ ਹੈ।
8 The righteous is delivered from trouble, and the wicked comes into it in his place. ਧਰਮੀ ਬਿਪਤਾ ਤੋਂ ਛੁਡਾਇਆ ਜਾਂਦਾ ਹੈ, ਪਰ ਦੁਸ਼ਟ ਉਸੇ ਵਿੱਚ ਫਸ ਜਾਂਦਾ ਹੈ।
9 With his mouth the godless destroys his neighbor, but through knowledge the righteous are delivered. ਕੁਧਰਮੀ ਆਪਣੇ ਮੂੰਹ ਨਾਲ ਆਪਣੇ ਗੁਆਂਢੀ ਦਾ ਨਾਸ ਕਰਦਾ ਹੈ, ਪਰ ਧਰਮੀ ਗਿਆਨ ਦੇ ਕਾਰਨ ਛੁਡਾਏ ਜਾਂਦੇ ਹਨ।
10 When things go well for the righteous, the city rejoices, and when the wicked perish, there are shouts of joy. ਜਦ ਧਰਮੀਆਂ ਨੂੰ ਸੁੱਖ ਹੁੰਦਾ ਹੈ, ਤਦ ਨਗਰ ਦੇ ਲੋਕ ਪ੍ਰਸੰਨ ਹੁੰਦੇ ਹਨ, ਪਰ ਜਦ ਦੁਸ਼ਟਾਂ ਦਾ ਨਾਸ ਹੁੰਦਾ, ਤਾਂ ਜੈਕਾਰੇ ਹੁੰਦੇ ਹਨ!
11 By the blessing of the upright a city is exalted, but by the mouth of the wicked it is torn down. ਸਚਿਆਰਾਂ ਦੀਆਂ ਅਸੀਸਾਂ ਨਾਲ ਨਗਰ ਦਾ ਵਾਧਾ ਹੁੰਦਾ ਹੈ, ਪਰ ਦੁਸ਼ਟਾਂ ਦੇ ਬੋਲਾਂ ਨਾਲ ਉਹ ਢਹਿ ਜਾਂਦਾ ਹੈ।
12 Whoever despises his neighbor lacks sense, but a person of understanding stays silent. ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਨਿਰਬੁੱਧ ਹੈ, ਪਰ ਸਮਝਦਾਰ ਪੁਰਸ਼ ਚੁੱਪ ਰਹਿੰਦਾ ਹੈ।
13 A gossip goes about revealing secrets, but someone with a trustworthy spirit can keep a secret. ਲੁਤਰਾ ਮਨੁੱਖ ਦੂਜਿਆਂ ਦੀਆਂ ਗੁਪਤ ਗੱਲਾਂ ਨੂੰ ਪ੍ਰਗਟ ਕਰਦਾ ਹੈ, ਪਰ ਭਰੋਸੇਮੰਦ ਮਨੁੱਖ ਗੱਲ ਨੂੰ ਲੁਕੋ ਰੱਖਦਾ ਹੈ।
14 Where there is no guidance, a people falls, but in an abundance of counselors there is safety. ਜਿੱਥੇ ਅਗਵਾਈ ਨਹੀਂ ਹੁੰਦੀ ਉੱਥੇ ਲੋਕ ਡਿੱਗ ਪੈਂਦੇ ਹਨ, ਪਰ ਬਹੁਤੇ ਸਲਾਹਕਾਰਾਂ ਨਾਲ ਬਚਾਓ ਹੁੰਦਾ ਹੈ।
15 Whoever puts up security for a stranger will surely suffer for it, but whoever hates shaking hands on a pledge is secure. ਜਿਹੜਾ ਪਰਾਏ ਮਨੁੱਖ ਦਾ ਜ਼ਮਾਨਤੀ ਬਣੇ, ਉਹ ਵੱਡਾ ਦੁੱਖੀ ਹੁੰਦਾ ਹੈ, ਪਰ ਜਿਹੜਾ ਜ਼ਮਾਨਤ ਲੈਣ ਤੋਂ ਘਿਰਣਾ ਕਰਦਾ ਹੈ, ਉਹ ਸੁਖੀ ਰਹਿੰਦਾ ਹੈ।
16 A gracious woman attains honor, and ruthless men attain riches. ਦਯਾਵਾਨ ਇਸਤਰੀ ਦਾ ਆਦਰ ਹੁੰਦਾ ਹੈ, ਪਰ ਨਿਰਦਈ ਪੁਰਸ਼ ਧਨ ਦੇ ਪਿੱਛੇ ਲੱਗਿਆ ਰਹਿੰਦਾ ਹੈ।
17 A kind person benefits himself, but a cruel person brings trouble on himself. ਦਿਆਲੂ ਆਪਣੀ ਜਾਨ ਦਾ ਭਲਾ ਕਰਦਾ ਹੈ, ਪਰ ਜਿਹੜਾ ਨਿਰਦਈ ਹੈ ਉਹ ਆਪਣੇ ਹੀ ਸਰੀਰ ਨੂੰ ਦੁੱਖ ਦਿੰਦਾ ਹੈ।
18 The wicked earns deceptive wages, but whoever sows righteousness earns a true reward. ਦੁਸ਼ਟ ਝੂਠ ਦੀ ਮਜ਼ਦੂਰੀ ਲੈਂਦਾ ਹੈ, ਪਰ ਜਿਹੜਾ ਧਰਮ ਬੀਜਦਾ ਹੈ, ਉਹ ਨੂੰ ਸੱਚ ਦਾ ਫਲ ਮਿਲਦਾ ਹੈ।
19 Whoever is steadfast in righteousness finds life, but whoever pursues evil runs to his own death. ਸਚਿਆਰ ਮਨੁੱਖ ਜੀਵਨ ਨੂੰ ਪ੍ਰਾਪਤ ਕਰਦਾ ਹੈ, ਪਰ ਜਿਹੜਾ ਬੁਰਿਆਈ ਦਾ ਪਿੱਛਾ ਕਰਦਾ ਹੈ, ਉਹ ਆਪਣੀ ਮੌਤ ਦਾ ਪਿੱਛਾ ਕਰਦਾ ਹੈ।
20 Those of crooked heart are an abomination to our Father, but those whose ways are blameless are his delight. ਜਿਹੜੇ ਮਨ ਦੇ ਟੇਢੇ ਹਨ ਉਹਨਾਂ ਕੋਲੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਖਰੀ ਚਾਲ ਵਾਲਿਆਂ ਤੋਂ ਉਹ ਪਰਸੰਨ ਹੁੰਦਾ ਹੈ।
21 You can be sure the evil person will not go unpunished, but the children of the righteous will go free. ਇਹ ਗੱਲ ਪੱਕੀ ਹੈ ਕਿ ਦੁਸ਼ਟ ਦੰਡ ਬਿਨ੍ਹਾਂ ਨਾ ਛੁੱਟੇਗਾ, ਪਰ ਧਰਮੀ ਦੀ ਅੰਸ ਛੁਡਾਈ ਜਾਵੇਗੀ।
22 Like a gold ring in a pig's snout is a beautiful woman who shows no discretion. ਜਿਵੇਂ ਸੂਰ ਦੇ ਨੱਕ ਵਿੱਚ ਸੋਨੇ ਦੀ ਨੱਥ, ਤਿਵੇਂ ਹੀ ਰੂਪਵੰਤ ਇਸਤਰੀ ਹੈ ਜੋ ਵਿਵੇਕਹੀਣ ਹੈ।
23 The desire of the righteous ends only in good, but the hope of the wicked ends in wrath. ਧਰਮੀ ਦੀ ਲਾਲਸਾ ਹਮੇਸ਼ਾ ਭਲਿਆਈ ਦੀ ਹੁੰਦੀ ਹੈ, ਪਰ ਦੁਸ਼ਟਾਂ ਦੀ ਆਸ ਦਾ ਫਲ ਕਹਿਰ ਹੁੰਦਾ ਹੈ।
24 One person gives freely, yet grows all the richer; another withholds what is right, only to end up in need. ਕੋਈ ਤਾਂ ਵੰਡਦਾ ਹੈ ਫਿਰ ਵੀ ਉਹ ਦਾ ਮਾਲ ਵੱਧਦਾ ਹੈ, ਅਤੇ ਕੋਈ ਜੋਗ ਖ਼ਰਚ ਤੋਂ ਸਰਫ਼ਾ ਕਰਦਾ ਹੈ ਤੇ ਕੰਗਾਲ ਹੀ ਰਹਿੰਦਾ ਹੈ।
25 A generous soul will be enriched, and whoever refreshes others will himself be refreshed. ਦਾਨੀ ਮਨੁੱਖ ਫਲਵੰਤ ਹੋ ਜਾਂਦਾ ਹੈ, ਅਤੇ ਜੋ ਦੂਜਿਆਂ ਦੀ ਖੇਤੀ ਸਿੰਜਦਾ ਹੈ, ਉਸ ਦੀ ਵੀ ਸਿੰਜੀ ਜਾਵੇਗੀ।
26 The people curse whoever holds back grain, but the one who sells it is blessed. ਜਿਹੜਾ ਅਨਾਜ ਨੂੰ ਦੱਬ ਕੇ ਰੱਖਦਾ ਹੈ, ਉਹ ਨੂੰ ਤਾਂ ਲੋਕ ਫਿਟਕਾਰਦੇ ਹਨ, ਪਰ ਜਿਹੜਾ ਉਸ ਨੂੰ ਵੇਚਦਾ ਹੈ, ਉਹ ਨੂੰ ਅਸੀਸਾਂ ਦਿੰਦੇ ਹਨ।
27 Whoever diligently seeks good seeks favor, but whoever searches for evil, evil will come to him. ਜਿਹੜਾ ਜਤਨ ਨਾਲ ਭਲਿਆਈ ਨੂੰ ਭਾਲਦਾ, ਉਹ ਕਿਰਪਾ ਨੂੰ ਲੱਭਦਾ ਹੈ, ਪਰ ਜਿਹੜਾ ਬੁਰਿਆਈ ਨੂੰ ਭਾਲਦਾ ਹੈ, ਉਹ ਉਸੇ ਦੇ ਉੱਤੇ ਆ ਪਵੇਗੀ।
28 Whoever trusts in his riches will fall, but the righteous will flourish like green leaves. ਜਿਹੜਾ ਆਪਣੇ ਧਨ ਉੱਤੇ ਆਸਰਾ ਰੱਖਦਾ ਹੈ ਉਹ ਡਿੱਗ ਪਵੇਗਾ, ਪਰ ਧਰਮੀ ਹਰੇ ਪੱਤੇ ਵਾਂਗੂੰ ਲਹਿਲਹਾਉਣਗੇ।
29 Whoever brings trouble on his own household will inherit the wind, and the fool will be servant to the wise of heart. ਜਿਹੜਾ ਆਪਣੇ ਟੱਬਰ ਨੂੰ ਦੁਖੀ ਕਰਦਾ ਹੈ ਉਹ ਹਵਾ ਨੂੰ ਵਿਰਸੇ ਵਿੱਚ ਲਵੇਗਾ, ਅਤੇ ਮੂਰਖ ਬੁੱਧਵਾਨ ਦਾ ਦਾਸ ਹੋਵੇਗਾ।
30 The fruit of the righteous is a tree of life, and whoever wins souls is wise. ਧਰਮੀ ਦਾ ਫਲ ਜੀਵਨ ਦਾ ਰੁੱਖ ਹੈ, ਅਤੇ ਜਿਹੜਾ ਬੁੱਧਵਾਨ ਹੈ ਉਹ ਲੋਕਾਂ ਦੇ ਮਨਾਂ ਨੂੰ ਮੋਹ ਲੈਂਦਾ ਹੈ।
31 If the righteous is repaid on earth, how much more the wicked and the sinner! ਵੇਖੋ, ਧਰਮੀ ਵੀ ਇਸ ਧਰਤੀ ਉੱਤੇ ਆਪਣਾ ਫਲ ਭੋਗਦੇ ਹਨ, ਤਾਂ ਦੁਸ਼ਟ ਅਤੇ ਪਾਪੀ ਕਿੰਨ੍ਹਾਂ ਵਧੀਕ ਭੋਗਣਗੇ!
FHB

Scripture from Father’s Heart Bible™. © 2026 Spirit Media Publishing, the imprint of Spirit Media Inc. All rights reserved. In Divine Voice™ Color, the words spoken by our Father show in blue, the words of the Son in red, and the words of the Spirit in purple.

IRVPun

PNB-IRV Creative Commons License Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Indian Revised Version (IRV) Punjabi - 2019 · Creative Commons - Attribution-ShareAlike [CC BY-SA]